ਤਾਜਾ ਖ਼ਬਰਾਂ


‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  34 minutes ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  50 minutes ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 1 hour ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 2 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 2 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 3 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 3 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 5 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 4 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 6 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 6 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 5 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਫਿਰੋਜ਼ਪੁਰ

ਮਾਮਲਾ ਜਠਾਣੀ ਤੋਂ ਦੁਖੀ ਹੋ ਕੇ ਦਰਾਣੀ ਵਲੋਂ ਆਤਮ ਹੱਤਿਆ ਕਰਨ ਦਾ

ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਬੀਤੀ 14 ਮਈ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਭਾਰਤ ਨਗਰ ਵਿਚ ਜਠਾਣੀ ਤੋਂ ਦੁਖੀ ਹੋ ਕੇ ਦਰਾਣੀ ਵਲੋਂ ਆਤਮ ਹੱਤਿਆ ਕਰ ਲੈਣ ਦੇ ਮਾਮਲੇ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ, ਜਦੋਂ ਮੁਕੱਦਮੇ ਦਾ ਸਾਹਮਣਾ ਕਰ ਰਹੀ ਜਠਾਣੀ ਨੇ ਆਪਣੇ ਆਪ ਨੂੰ ਬੇਗੁਨਾਹ ਦੱਸਦਿਆਂ ਸਹੁਰੇ ਪਰਿਵਾਰ 'ਤੇ ਕਥਿਤ ਰੂਪ ਵਿਚ ਇਕ ਤਾਂਤਰਿਕ ਬਾਬੇ ਦੇ ਮਗਰ ਲੱਗ ਕੇ ਉਸ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼ ਲਗਾ ਦਿੱਤੇ | ਅੱਜ ਆਪਣੇ ਪਰਿਵਾਰਕ ਮੈਂਬਰਾਂ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਪਹੁੰਚੀ ਰੀਤੂ ਅਰੋੜਾ ਨੇ ਦੱਸਿਆ ਕਿ ਕਰੀਬ 22 ਸਾਲ ਪਹਿਲਾਂ ਉਸ ਦਾ ਵਿਆਹ ਗੌਰਵ ਅਰੋੜਾ ਵਾਸੀ ਭਾਰਤ ਨਗਰ ਫ਼ਿਰੋਜ਼ਪੁਰ ਸ਼ਹਿਰ ਨਾਲ ਹੋਇਆ ਸੀ ਅਤੇ ਉਹ ਆਪਣੇ ਘਰ ਵਿਚ ਸੁੱਖੀ ਵੱਸ ਰਹੀ ਸੀ ਕਿ ਪਿਛਲੇ ਕੁਝ ਸਮੇਂ ਤੋਂ ਇਕ ਤਾਂਤਰਿਕ ਬਾਬੇ ਦੇ ਚੁੰਗਲ ਵਿਚ ਫਸੇ ਉਸ ਦੇ ਸਹੁਰਾ ਪਰਿਵਾਰ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰ 'ਚ ਬੰਦੀ ਬਣਾ ਕੇ ਰੱਖਣ ਲੱਗੇ, ਉਸ ਨੂੰ ਪੇਕੇ ਪਰਿਵਾਰ ਨਾਲ ਮਿਲਣ ਤੋਂ ਮਨਾਹੀ ਕਰ ਦਿੱਤੀ | ਇੱਥੋਂ ਤੱਕ ਕਿ ਉਸ ਦੇ ਬੱਚਿਆਂ ਤੋਂ ਵੀ ਦੂਰ ਕਰ ਦਿੱਤਾ ਗਿਆ | ਸਹੁਰੇ ਪਰਿਵਾਰ ਵਲੋਂ ਕੀਤੇ ਜ਼ੁਲਮਾਂ ਦੀਆਂ ਹੱਥ ਲਿਖਤਾਂ ਦਿਖਾਉਂਦਿਆਂ ਪੀੜਤਾ ਨੇ ਦੋਸ਼ ਲਾਇਆ ਕਿ ਸਹੁਰੇ ਪਰਿਵਾਰ ਦੇ ਜ਼ੁਲਮ ਤੋਂ ਅੱਕ ਕੇ ਆਖ਼ਰ ਉਸ ਨੇ ਪੇਕੇ ਘਰ ਆ ਕੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕਰੀਬ 8 ਮਹੀਨੇ ਪਹਿਲਾਂ ਉਕਤ ਬਾਬੇ ਅਤੇ ਸਹੁਰੇ ਪਰਿਵਾਰ 'ਤੇ ਪਰਚਾ ਵੀ ਦਰਜ ਕਰਵਾਇਆ, ਪਰ ਪੁਲਿਸ ਵਲੋਂ ਉਕਤ ਮਾਮਲਾ ਅਦਾਲਤ ਵਿਚ ਪੇਸ਼ ਕਰਨ ਦੀ ਬਜਾਏ ਅੱਜ ਤੱਕ ਦਬਾਅ ਕੇ ਰੱਖਿਆ ਹੋਇਆ ਹੈ | ਪੀੜਤਾ ਰੀਤੂ ਅਰੋੜਾ ਨੇ ਕਿਹਾ ਕਿ ਉਹ ਉਸ ਸਮੇਂ ਤੋਂ ਆਪਣੇ ਪੇਕੇ ਘਰ ਰਹਿ ਕੇ ਸਿਲਾਈ ਆਦਿ ਦਾ ਕੰਮ ਕਰਕੇ ਗੁਜ਼ਾਰਾ ਕਰ ਰਹੀ ਹੈ ਅਤੇ ਉਸ ਨੇ ਸਹੁਰੇ ਪਰਿਵਾਰ ਨਾਲ ਕੋਈ ਮੇਲ-ਮਿਲਾਪ ਨਹੀਂ ਰੱਖਿਆ ਪਰ ਕੁਝ ਦਿਨ ਪਹਿਲਾਂ ਉਸ ਨੂੰ ਬੜੀ ਹੈਰਾਨੀ ਹੋਈ, ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਦਰਾਣੀ ਵਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ਵਿਚ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ | ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਰੀਤੂ ਅਰੋੜਾ ਨੇ ਦੋਸ਼ ਲਾਇਆ ਕਿ ਅਕਤੂਬਰ 2021 ਵਿਚ ਉਸ ਵਲੋਂ ਸਹੁਰਾ ਪਰਿਵਾਰ ਖ਼ਿਲਾਫ਼ ਦਰਜ ਕਰਾਏ ਮੁਕੱਦਮੇ ਨੂੰ ਵਾਪਸ ਲੈਣ ਲਈ ਉਸ 'ਤੇ ਦਬਾਅ ਬਣਾਉਣ ਦੇ ਮਨਸ਼ੇ ਨਾਲ ਇਸ ਮਾਮਲੇ ਵਿਚ ਉਸ ਨੂੰ ਘਸੀਟਿਆ ਗਿਆ ਹੈ, ਜਿਸ ਦਾ ਇਨਸਾਫ਼ ਲੈਣ ਲਈ ਉਸ ਵਲੋਂ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ ਪੰਜਾਬ ਸਮੇਤ ਉੱਚ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਕੀਤੀ ਗਈ ਹੈ | ਇਸ ਮਾਮਲੇ ਵਿਚ ਰੀਤੂ ਨੂੰ ਇਨਸਾਫ਼ ਦਿਵਾਉਣ ਲਈ ਨਿੱਤਰੀਆਂ ਸਿੱਖ ਜਥੇਬੰਦੀਆਂ ਦੇ ਆਗੂ ਭਾਈ ਲਖਬੀਰ ਸਿੰਘ ਮਹਾਲਮ ਨੇ ਕਿਹਾ ਕਿ ਰੀਤੂ ਨੂੰ ਸਹੁਰੇ ਪਰਿਵਾਰ ਵਲੋਂ ਤਾਂਤਰਿਕ ਬਾਬੇ ਦੇ ਕਹਿਣ 'ਤੇ ਫਸਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਤੇ ਗੁਰਬਾਣੀ ਨੇ ਸਾਨੂੰ ਹਮੇਸ਼ਾ ਮਜ਼ਲੂਮਾਂ ਤੇ ਲੋੜਵੰਦਾਂ ਦੀ ਮਦਦ ਲਈ ਪੇ੍ਰਰਿਤ ਕੀਤਾ ਹੈ ਅਤੇ ਇਕ ਤਾਂਤਰਿਕ ਬਾਬੇ ਦੇ ਕਹਿਣ ਅਨੁਸਾਰ ਸਹੁਰੇ ਪਰਿਵਾਰ ਵਲੋਂ ਰੀਤੂ ਅਰੋੜਾ ਦਾ ਨਾਂਅ ਉਸ ਦੀ ਦਰਾਣੀ ਦੇ ਆਤਮ ਹੱਤਿਆ ਕੇਸ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਸਿੱਖ ਜਥੇਬੰਦੀਆਂ ਪੀੜਤਾ ਦੇ ਨਾਲ ਖੜੀਆਂ ਹੋਣਗੀਆਂ ਅਤੇ ਇਸ ਔਰਤ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਉਸ ਦੀ ਦਰਾਣੀ ਵਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ਦੀ ਵੀ ਨਿਰਪੱਖ ਜਾਂਚ ਕਰਵਾ ਕੇ ਮਿ੍ਤਕ ਔਰਤ ਦੇ ਪਰਿਵਾਰ ਨੂੰ ਵੀ ਇਨਸਾਫ਼ ਦਿਵਾਇਆ ਜਾਵੇਗਾ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਬੀਰ ਸਿੰਘ ਮਹਾਲਮ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਨੰਢਾ, ਇੰਟਰਨੈਸ਼ਨਲ ਪੰਥਕ ਦਲ ਦੇ ਬਾਬਾ ਸਤਨਾਮ ਸਿੰਘ ਵੱਲੀਆਂ, ਏਕ ਨੂਰ ਖ਼ਾਲਸਾ ਫ਼ੌਜ ਦੇ ਭਾਈ ਲਖਵੀਰ ਸਿੰਘ ਮਹਾਲਮ, ਪੀੜਤ ਮਹਿਲਾ ਦਾ ਭਰਾ ਨਿਤਿਨ ਆਦਿ ਵੀ ਮੌਜੂਦ ਸਨ |

ਸਤਲੁਜ 'ਚ ਵਗ ਰਹੇ ਕੈਮੀਕਲ ਯੁਕਤ ਪਾਣੀ ਨਾਲ ਸੈਂਕੜੇ ਮੱਛੀਆਂ ਦੀ ਮੌਤ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਲਹਿੰਦੇ ਪਾਸੇ ਹਿੰਦ-ਪਾਕਿ ਸਰਹੱਦ ਨਾਲ ਵਗਦੇ ਦਰਿਆ ਸਤਲੁਜ ਵਿਚ ਆ ਰਹੇ ਗੰਧਲੇ ਤੇ ਕੈਮੀਕਲ ਮਿਲੇ ਪਾਣੀ ਕਾਰਨ ਸੈਂਕੜੇ ਮੱਛੀਆਂ ਦੇ ਮਰ ਜਾਣ ਦਾ ਮਾਮਲੇ ਸਾਹਮਣੇ ਆਇਆ ਹੈ | ਪਾਣੀ ਵਿਚ ਰਹਿ ਕੇ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨਾਂ ਦੀ ਮਾਲਕੀ ਵਾਲੀਆਂ ਜਾਅਲੀ ਜਮ੍ਹਾਬੰਦੀਆਂ ਤਿਆਰ ਕਰਵਾ ਬੈਂਕ ਤੋਂ ਲੱਖਾਂ ਰੁਪਏ ਹੜੱਪਣ ਵਾਲਾ ਮਾਫ਼ੀਆ ਸਰਗਰਮ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)-ਸਦਕੇ ਜਾਈਏ ਠੱਗਾਂ ਦੇ, ਜਿੰਨਾ ਵਲੋਂ ਭੋਲੇ-ਭਾਲੇ ਬੰਦਿਆਂ ਦੇ ਨਾਂਅ ਸਰਕਾਰੀ ਜ਼ਮੀਨਾਂ ਦੀ ਜਾਅਲੀ ਜਮ੍ਹਾਬੰਦੀਆਂ ਤਿਆਰ ਕਰਵਾ ਬੈਂਕਾਂ 'ਚੋਂ ਲਿਮਟਾਂ ਬਣਾ ਲੱਖਾਂ ਰੁਪਏ ਹੜੱਪ ਕੀਤੇ ਜਾਂਦੇ ਹਨ | ਇਹ ਕਿਸੇ ਇਕ ਬੰਦੇ ਦਾ ...

ਪੂਰੀ ਖ਼ਬਰ »

25 ਦਿਨਾਂ 'ਚ 106 ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਹੋਣ ਨਾਲ ਬਿਜਲੀ ਵਿਭਾਗ ਦਾ ਹੋਇਆ ਇਕ ਕਰੋੜ ਦਾ ਨੁਕਸਾਨ

ਖੋਸਾ ਦਲ ਸਿੰਘ, 26 ਮਈ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੀ ਨਵੀਂ ਬਣੀ ਸਰਕਾਰ ਭਾਵੇਂ ਦਿਨ-ਰਾਤ ਇਕ ਕਰ ਪੰਜਾਬ ਨੂੰ ਸੁਧਾਰਨ ਦੇ ਯਤਨ ਕਰ ਰਹੀ ਹੈ, ਪਰ ਉੱਥੇ ਹੀ ਕੁਝ ਭਿ੍ਸ਼ਟ ਸਰਕਾਰੀ ਮੁਲਾਜ਼ਮ ਸਰਕਾਰ ਦੇ ਯਤਨਾਂ ਵਿਚ ਰੋੜਾ ਬਣਦੇ ਦਿਖਾਈ ਦੇ ਰਹੇ | ਸਰਕਾਰੀ ਮੁਲਾਜਮਾਂ ...

ਪੂਰੀ ਖ਼ਬਰ »

ਰੇਲਵੇ ਲਾਈਨ 'ਚ ਐਕਵਾਇਰ ਕੀਤੀਆਂ ਜ਼ਮੀਨਾਂ ਦੀ ਬਣਦੀ ਕੀਮਤ ਨਾ ਦਿੱਤੀ ਤਾਂ ਕੀਤਾ ਜਾਵੇਗਾ ਸੰਘਰਸ਼- ਬੀ.ਕੇ.ਯੂ. ਬਹਿਰਾਮਕੇ

ਆਰਿਫ਼ ਕੇ, 26 ਮਈ (ਬਲਬੀਰ ਸਿੰਘ ਜੋਸਨ)- ਕਸਬਾ ਮੱਲਾਂਵਾਲਾ ਤੋਂ ਪੱਟੀ ਅੰਮਿ੍ਤਸਰ ਨੂੰ ਕਿਸਾਨਾਂ ਦੇ ਖੇਤਾਂ ਦੇ ਵਿਚ ਦੀ ਕੱਢੀ ਜਾ ਰਹੀ ਰੇਲਵੇ ਲਾਈਨ ਵਾਸਤੇ ਕਿਸਾਨਾਂ ਦੀ ਜ਼ਮੀਨ ਅਕਵਾਇਰ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ

ਫ਼ਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਚੱਲਦੇ ਬੀਤੇ ਦਿਨ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਨਾਬਾਲਗਾ ਨਾਲ ਜਬਰ-ਜਨਾਹ, ਪਰਚਾ ਦਰਜ

ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਦੇਰ ਰਾਤ ਘਰ ਵਿਚ ਦਾਖ਼ਲ ਹੋ ਕੇ ਮਰਜ਼ੀ ਬਗੈਰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਪੀੜਤਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ...

ਪੂਰੀ ਖ਼ਬਰ »

ਸ਼ਹਿਰ 'ਚ ਦੜਾ ਸੱਟਾ ਲਾਉਂਦੇ ਦੋ ਕਾਬੂ, 1850 ਰੁਪਏ ਦੜੇ ਦੀ ਰਕਮ ਬਰਾਮਦ

ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਸ਼ਹਿਰ ਵਿਚ ਦੜਾ ਸੱਟਾ ਲਾਉਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1850 ਰੁਪਏ ਦੜੇ ਦੀ ਰਕਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਰਾਜਬੀਰ ਸਿੰਘ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਭਾਲਾ ਫਰਾਇਆ ਮੱਲ ਸਹਿਕਾਰੀ ਸਭਾ ਦੇ ਸਾਹਿਬ ਸਿੰਘ ਵਿਰਕ ਬਣੇ ਪ੍ਰਧਾਨ

ਆਰਿਫ਼ ਕੇ, 26 ਮਈ (ਬਲਬੀਰ ਸਿੰਘ ਜੋਸਨ)- ਕਿਸਾਨਾਂ ਨੂੰ ਖਾਦ, ਦਵਾਈਆਂ, ਘਰੇਲੂ ਸਮਾਨ ਅਤੇ ਖੇਤੀ ਸੰਦ ਮੁਹੱਈਆ ਕਰਵਾਉਣ ਵਾਲੀ ਪਿੰਡ ਭਾਲਾ ਫਰਾਇਆ ਮੱਲ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ | ਪਿੰਡਾਂ ਦੇ ਕਿਸਾਨਾਂ ਵਲੋਂ ਸਰਬਸੰਮਤੀ ਨਾਲ ਭਾਲਾ ਫਰਾਇਆ ਮੱਲ ਸਹਿਕਾਰੀ ਸਭਾ ...

ਪੂਰੀ ਖ਼ਬਰ »

30 ਨੂੰ ਥਾਣੇ ਅੱਗੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ
ਮਾਮਲਾ ਕਿਸਾਨਾਂ ਤੇ ਬਿਜਲੀ ਕਰਮਚਾਰੀਆਂ 'ਚ ਹੋਈ ਝੜਪ ਦਾ

ਗੁਰੂਹਰਸਹਾਏ, 26 ਮਈ (ਹਰਚਰਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ 40 ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਸੰਗਤਸਰ ਸਾਹਿਬ ਪਿੰਡ ਮਾਦੀ ਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਧਰਮ ਸਿੰਘ ...

ਪੂਰੀ ਖ਼ਬਰ »

ਮਾਮਲਾ ਕਿਸਾਨਾਂ ਤੇ ਬਿਜਲੀ ਕਰਮਚਾਰੀਆਂ 'ਚ ਹੋਈ ਝੜਪ ਦਾ

ਗੁਰੂਹਰਸਹਾਏ, 26 ਮਈ (ਹਰਚਰਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ 40 ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਸੰਗਤਸਰ ਸਾਹਿਬ ਪਿੰਡ ਮਾਦੀ ਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਧਰਮ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ- ਗੁਰਨੇਕ ਸਿੰਘ ਸੰਧੂ

ਕੁੱਲਗੜ੍ਹੀ, 26 ਮਈ (ਸੁਖਜਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਲਈ ਲੋਕਾਂ ਨਾਲ ਕੀਤੇ ਵਾਅਦੇ 'ਤੇ ਖਰੇ ਉੱਤਰਦਿਆਂ ਹੋਇਆ ਸੂਬੇ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ ਲੱਗਣ 'ਤੇ ਅਹੁਦੇ ਤੋਂ ਹਟਾ ਕੇ ...

ਪੂਰੀ ਖ਼ਬਰ »

ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀ ਅਗਵਾਈ ਕਰ ਸਮਾਜ ਸੇਵਾ ਨੂੰ ਸਮਰਪਿਤ ਨੌਜਵਾਨ ਵਿਪੁਲ ਨਾਰੰਗ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਦੀਨ ਦੁਖੀਆਂ ਦੇ ਦੁੱਖ ਨੂੰ ਵੰਡਾਉਣ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਭਾਈਚਾਰਕ ਸਾਂਝ ਗੂੜ੍ਹੀ ਕਰਨ ਨੂੰ ਸਮਰਪਿਤ ਹੋ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀ ਅਗਵਾਈ ਕਰ ਰਿਹਾ ਨੌਜਵਾਨ ਵਿਪੁਲ ਨਾਰੰਗ ਚਾਹੁੰਦਾ ਹੈ ਕਿ ...

ਪੂਰੀ ਖ਼ਬਰ »

ਸ਼ੰਕਰ ਕਟਾਰੀਆ ਨੇ ਪਿੰਡ ਸਨ੍ਹੇਰ ਵਿਖੇ ਪਾਣੀ ਵਾਲੀ ਮੋਟਰ ਲਈ ਕੰਮ ਦੀ ਕਰਵਾਈ ਸ਼ੁਰੂਆਤ

ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)-ਜਲ ਹੀ ਜੀਵਨ ਹੈ ਅਤੇ ਜੇਕਰ ਅਸੀਂ ਨਾ ਸੰਭਲੇ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣਗੇ, ਜਿਸ ਕਰਕੇ ਸਾਨੂੰ ਸਾਰਿਆਂ ਨੂੰ ਲੋੜ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਈਏ ਅਤੇ ਪਾਣੀ ਦੀ ਲੋੜ ਹੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਆਲਾ ਧੂਤਾ (ਮਮਦੋਟ) ਵਿਖੇ ਕਰਵਾਈ ਝੋਨੇ ਦੀ ਸਿੱਧੀ ਬਿਜਾਈ

ਮਮਦੋਟ, 26 ਮਈ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਜਗੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਨੇ ਭਿ੍ਸ਼ਟਾਚਾਰ ਵਿਰੁੱਧ ਇਤਿਹਾਸਕ ਫ਼ੈਸਲਾ ਸੁਣਾਇਆ- ਟੀਮ ਰਣਬੀਰ ਭੁੱਲਰ

ਆਰਿਫ਼ ਕੇ, 26 ਮਈ (ਬਲਬੀਰ ਸਿੰਘ ਜੋਸਨ)- ਭਿ੍ਸ਼ਟਾਚਾਰ 'ਚ ਦਾਗ਼ੀ ਹੋਏ ਆਪਣੇ ਹੀ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਜੇਲ੍ਹ ਦੀਆਂ ਸਲਾਖ਼ਾਂ 'ਚ ਡੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਕੀਤੇ ਆਪਣੇ ਵਚਨਾਂ ਨੂੰ ਪੂਰਾ ਕਰਦਿਆਂ ਇਕ ਇਤਿਹਾਸਕ ਫ਼ੈਸਲਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਕੋਈ ਲੋੜ ਨਹੀਂ- ਕਰਨੈਲ ਸਿੰਘ ਪੀਰ ਮੁਹੰਮਦ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਬਾਰੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਆਪ ਆਗੂ ਮਲਕੀਤ ਥਿੰਦ ਨੇ ਪਿੰਡ ਬਾਜੇ ਕੇ ਵਿਖੇ ਕਰਵਾਈ ਸਿੱਧੀ ਬਿਜਾਈ ਸ਼ੁਰੂ

ਗੋਲੂ ਕਾ ਮੋੜ, 26 ਮਈ (ਸੁਰਿੰਦਰ ਸਿੰਘ ਪੁਪਨੇਜਾ)- ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸਥਿਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਝੋਨੇ 'ਤੇ ਵੱਡੇ ਪੱਧਰ ਪਾਣੀ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਨੇ ਖ਼ੁਦ ਟਰੈਕਟਰ ਚਲਾ ਕੇ ਸ਼ੁਰੂ ਕਰਵਾਈ ਝੋਨੇ ਦੀ ਸਿੱਧੀ ਬਿਜਾਈ

ਖੋਸਾ ਦਲ ਸਿੰਘ, 26 ਮਈ (ਮਨਪ੍ਰੀਤ ਸਿੰਘ ਸੰਧੂ)- ਵਿਧਾਇਕ ਨਰੇਸ਼ ਕਟਾਰੀਆ ਅੱਜ ਨਜ਼ਦੀਕੀ ਪਿੰਡ ਜੋਈਆਂ ਵਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਖ਼ੁਦ ਟਰੈਕਟਰ ਚਲਾ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ | ਕਟਾਰੀਆ ਅਗਾਂਹਵਧੂ ਕਿਸਾਨ ਬਲਵੰਤ ਸਿੰਘ ਜੋਈਆਂ ਵਾਲਾ ਦੇ ...

ਪੂਰੀ ਖ਼ਬਰ »

27ਵੀਂ ਓਪਨ ਸਟੇਟ ਚੈਂਪੀਅਨਸ਼ਿਪ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਖੋਸਾ ਦਲ ਸਿੰਘ, 26 ਮਈ (ਮਨਪ੍ਰੀਤ ਸਿੰਘ ਸੰਧੂ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 27ਵੀਂ ਓਪਨ ਸਟੇਟ ਚੈਂਪੀਅਨਸ਼ਿਪ ਜੋ ਕਿ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ, ਜਿਸ ਵਿਚ 10 ਤੋਂ ਵਧੇਰੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ | ਕੋਚ ਗੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਦੀ ਅਗਵਾਈ 'ਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸੰਗਠਨ ਦੀ ਮੀਟਿੰਗ

ਫ਼ਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਦਿਸ਼ਾ-ਨਿਰਦੇਸ਼ ਹੇਠ ਬੀਤੇ ਦਿਨ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਆਗੂਆਂ ਦੀ ਬੈਠਕ ਸਰਕਟ ਹਾਊਸ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਮਾਨ ਸਰਕਾਰ ਵਿਰੁੱਧ ਕੀਤਾ ਅਰਥੀ ਫ਼ੂਕ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਬਰਾਂਚਾਂ ਵਲੋਂ ਡਵੀਜ਼ਨ ਪੱਧਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਵਿਕਾਸ ਦੇ ਦਾਅਵੇ ਕਰਦੀਆਂ ਸਰਕਾਰਾਂ 30 ਸਾਲਾਂ 'ਚ ਨਹੀਂ ਬਣਾ ਸਕੀਆਂ ਬਲਾਕ ਖੇਤੀਬਾੜੀ ਵਿਭਾਗ ਲਈ ਦਫ਼ਤਰ

- ਸਰਬਜੀਤ ਸਿੰਘ ਧਾਲੀਵਾਲ- ਫ਼ਿਰੋਜ਼ਸ਼ਾਹ, 26 ਮਈ- ਸੂਬਾ ਸਰਕਾਰ ਅਤੇ ਖੇਤੀ ਵਿਭਾਗ ਦੇ ਆਦੇਸ਼ਾਂ 'ਤੇ ਖੇਤੀਬਾੜੀ ਦਫ਼ਤਰ ਬਲਾਕ ਘੱਲ ਖ਼ੁਰਦ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਤਾਂ ਅਖ਼ਬਾਰਾਂ 'ਚ ਜ਼ੋਰ-ਸ਼ੋਰ ਨਾਲ ਚਲਾ ਰਿਹਾ ਹੈ ਪਰ ਅਸਲੀਅਤ 'ਚ ਘੱਲ ਖ਼ੁਰਦ ਵਿਖੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਭਿ੍ਸ਼ਟ ਮੰਤਰੀ ਨੂੰ ਬਰਖ਼ਾਸਤ ਕਰ ਮਿਸਾਲ ਕਾਇਮ ਕੀਤੀ-ਅਕਾਲੀ ਆਗੂ

ਖੋਸਾ ਦਲ ਸਿੰਘ, 26 ਮਈ (ਮਨਪ੍ਰੀਤ ਸਿੰਘ ਸੰਧੂ)- ਬੀਤੇ ਦਿਨ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਪ੍ਰਤੀਸ਼ਤ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ਾਂ ਹੇਠ ਕੈਬਨਿਟ ਦੇ ਮੰਤਰੀ ਵਿਜੇ ਸਿੰਗਲਾ ਨੂੰ ਇਕੱਲਾ ਬਰਖ਼ਾਸਤ ਹੀ ਨਹੀਂ, ਬਲਕਿ ਪਰਚਾ ਦਰਜ ਕਰਵਾ ਉਸ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਲੂੰਬੜੀ ਵਾਲਾ ਕੋਲ ਰਾਤ ਸਮੇਂ ਵਾਪਰੀ ਘਟਨਾ

ਕੁੱਲਗੜ੍ਹੀ, 26 ਮਈ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਲੂੰਬੜੀ ਵਾਲਾ ਨਜ਼ਦੀਕ ਵਾਪਰੀ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਕੈਂਟਰ ਚਾਲਕ ਹਰਮੇਜ ਸਿੰਘ ਪਿੰਡ ਸਰੂਪ ਸਿੰਘ ਵਾਲਾ ਗੁਰੂਹਰਸਹਾਏ ਦੇ ਦੱਸਣ ਅਨੁਸਾਰ ਉਹ ਕੈਂਟਰ ਜਿਸ ਦਾ ...

ਪੂਰੀ ਖ਼ਬਰ »

ਜ਼ੀਰਾ 'ਚ ਕਾਂਗਰਸ ਪਾਰਟੀ ਦੀ ਹੋਈ ਵਰਕਰ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਜ਼ੀਰਾ, 26 ਮਈ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜ਼ੀਰਾ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਵਰਕਰ ਮੀਟਿੰਗ ...

ਪੂਰੀ ਖ਼ਬਰ »

ਪਿੰਡ ਬਾਜੇ ਵਾਲਾ ਵਿਖੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਫ਼ਿਰੋਜ਼ਸ਼ਾਹ, 26 ਮਈ (ਸਰਬਜੀਤ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਅਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਡੂੰਘਾ ਹੁੰਦੇ ਜਾਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪੇ੍ਰਰਿਤ ਕੀਤਾ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਦਾ ਇਮਤਿਹਾਨ ਸਿਰਫ਼ ਅੰਗਰੇਜ਼ੀ 'ਚ ਕਰਵਾਏ ਜਾਣ ਦੀ ਨਿੰਦਾ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੇ ਵਿਹਾਰ ਨੂੰ ਲੋਕ ਵਿਰੋਧੀ ਮੰਨਦਿਆਂ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਉਂਦੇ ਹੋਏ ਬਹੁ-ਗਿਣਤੀ ਨਾਲ ਵਿਧਾਇਕ ਜਿਤਾ ਕੇ ਉਸ ਨੂੰ ਪੰਜਾਬ ਦੀ ਸੱਤਾ ਸੌਂਪੀ, ਪਰ ...

ਪੂਰੀ ਖ਼ਬਰ »

ਤਲਵੰਡੀ ਭਾਈ 'ਚ ਹੋਣਗੇ 1 ਕਰੋੜ 30 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ- ਵਿਧਾਇਕ ਦਹੀਆ

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਅੰਦਰ ਵਿਕਾਸ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ ਅਤੇ ਜਲਦੀ ਹੀ ਤਲਵੰਡੀ ਭਾਈ ਅੰਦਰ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਹਲਕਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਵਾਤਾਵਰਨ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਪੰਜਾਬ ਵਾਤਾਵਰਨ ਚੇਤਨਾ ਲਹਿਰ ਦਾ ਵਫ਼ਦ ਸਪੀਕਰ ਨੂੰ ਮਿਲਿਆ

ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਵਾਤਾਵਰਨ ਚੇਤਨਾ ਲਹਿਰ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਦਿਨੋ-ਦਿਨ ਘੱਟ ਰਹੇ ਤੇ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਪਾਣੀਆਂ ਅਤੇ ਵਾਤਾਵਰਨ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੇਤਨਾ ਲਹਿਰ ਦੇ 15 ਮੈਂਬਰੀ ਵਫ਼ਦ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਦਫ਼ਤਰ ਕਰਵਾਇਆ ਆਰ.ਐੱਸ.ਡੀ. ਕਾਲਜ 'ਚ 'ਕਹਾਣੀ ਦਰਬਾਰ'

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX