ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  7 minutes ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  25 minutes ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  38 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  48 minutes ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  about 1 hour ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  58 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 1 hour ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 2 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 4 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 4 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 5 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 5 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 6 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 6 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 7 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 7 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 6 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 8 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 8 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਖੰਨਾ / ਸਮਰਾਲਾ

ਮਲੌਦ ਸਬ ਤਹਿਸੀਲ ਦੇ 37 ਪਿੰਡਾਂ ਦਾ ਮਾਲ ਵਿਭਾਗ ਨਾਲ ਸੰਬੰਧਿਤ ਕੰਮ ਠੱਪ

ਮਲੌਦ, 26 ਮਈ (ਦਿਲਬਾਗ ਸਿੰਘ ਚਾਪੜਾ)-ਸਬ ਤਹਿਸੀਲ ਮਲੌਦ ਦੇ 42 ਪਿੰਡਾਂ ਵਿਚ ਸਿਰਫ ਪੰਜ ਪਿੰਡਾਂ ਦੇ ਮਾਲ ਵਿਭਾਗ ਨਾਲ ਸੰਬੰਧਿਤ ਕੰਮ ਹੀ ਚਲਦੇ ਹਨ, ਜਿਨ੍ਹਾਂ 'ਚ ਸਿਆੜ੍ਹ, ਰਾਮਗੜ੍ਹ ਸਰਦਾਰਾ, ਬੇਰ ਕਲਾਂ, ਗੋਸਲ ਤੇ ਥੇਹ ਭੈਣੀ ਵਿਚ ਢਾਈ ਪਟਵਾਰੀ ਕੰਮ ਕਰਦੇ ਹਨ | ਬਾਕੀ 37 ਪਿੰਡਾਂ ਦੇ ਲੋਕ ਆਏ ਦਿਨ ਸਬ ਤਹਿਸੀਲ ਮਲੌਦ ਵਿਚ ਕੰਮ ਕਰਵਾਉਣ ਲਈ ਸੰਬੰਧਿਤ ਪਟਵਾਰੀ ਨੂੰ ਮਿਲਣਾ ਚਾਹੁੰਦੇ ਹਨ | ਪਟਵਾਰੀਆ ਦੇ ਵਾਧੂ ਪਿੰਡਾਂ ਦਾ ਚਾਰਜ ਛੱਡਣ ਕਾਰਨ ਮਾਲ ਵਿਭਾਗ ਨਾਲ ਸੰਬੰਧਿਤ 37 ਪਿੰਡਾਂ ਦਾ ਕੰਮ ਬਿਲਕੁਲ ਠੱਪ ਪਿਆ ਹੈ | ਪਿੰਡ ਚੋਮੋਂ ਦੇ ਪਿ੍ਤਪਾਲ ਸਿੰਘ ਪਿਰਤਾ ਤੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਕਾਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਜ਼ਮੀਨ ਦੀ ਗਿਦਾਵਰੀ ਚਾਹੀਦੀ ਹੈ, ਜਿਸ ਲਈ ਲਗਾਤਾਰ ਉਹ ਸਬ ਤਹਿਸੀਲ ਜਾਂਦੇ ਹਨ ਪਰ ਗਿਦਾਵਰੀ ਨਾ ਮਿਲਣ ਕਾਰਣ ਉਨ੍ਹਾਂ ਦਾ ਕੰਮ ਪੈਡਿੰਗ ਹੈ | ਇਸ ਸੰਬੰਧੀ ਨਾਇਬ ਤਹਿਸੀਲਦਾਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਹਰ ਕੰਮਕਰਨ ਨੂੰ ਤਰਜੀਹ ਦਿੰਦੇ ਹਨ, ਪਰ ਜਦੋਂ ਸੰਬੰਧਿਤ ਪਟਵਾਰੀਆਂ ਦੀਆ ਅਸਾਮੀਆਂ ਖਾਲੀ ਹਨ ਤਾਂ ਉਹ ਕਿਵੇਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਕੰਮ ਕਰਦੇ ਕਰ ਸਕਦੇ ਹਨ | ਜਦ ਸੰਬੰਧਿਤ ਪਿੰਡਾਂ ਦੇ ਲੋਕਾਂ ਨਾਲ ਸੰਪਰਕ ਕਰਕੇ ਹਲਕਾ ਵਿਧਾਇਕ ਦੇ ਧਿਆਨ 'ਚ ਮਸਲਾ ਲਿਆਉਣ ਬਾਰੇ ਜਾਣਕਾਰੀ ਹਾਸਲ ਕੀਤੀ ਤਾਂ ਪਤਾ ਲੱਗਾ ਕਿ ਹਲਕੇ ਦੇ ਬਹੁਚਰਚਿਤ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਾਂ ਆਪਣੇ ਸਨਮਾਨ ਸਮਾਗਮ ਜਾਂ ਸੋਸ਼ਲ ਮੀਡੀਆ 'ਤੇ ਆਡੀਓ ਵੀਡੀਓ ਵਾਇਰਲ ਹੋਣ ਕਾਰਨ ਰੁੱਝੇ ਰਹਿੰਦੇ ਹਨ, ਜਿਸ ਕਾਰਨ ਹਲਕੇ ਦੇ ਲੋਕਾਂ ਦੇ ਮਸਲਿਆਂ ਸੰਬੰਧੀ ਉਨ੍ਹਾਂ ਦਾ ਧਿਆਨ ਬਹੁਤ ਘੱਟ ਹੈ | ਇਸ ਸੰਬੰਧੀ ਜਿਥੇ ਹਲਕਾ ਵਿਧਾਇਕ ਦੀ ਜ਼ਿੰਮੇਵਾਰੀ ਬਣਦੀ ਹੈ, ਉਥੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਾਲੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੀ ਖ਼ਾਮੋਸ਼ ਬੈਠੇ ਹਨ, ਸ਼ਾਇਦ ਉਹ ਅਜੇ ਚੋਣ ਹਾਰਨ ਦੇ ਸਦਮੇ ਤੋਂ ਬਾਹਰ ਨਹੀਂ ਆਏ, ਪਰ ਮਲੌਦ ਸਬ ਤਹਿਸੀਲ ਦੇ 37 ਪਿੰਡਾਂ ਦੇ ਲੋਕਾਂ ਦੀ ਖੱਜਲ ਖੁਆਰੀ ਕਦੋਂ ਦੂਰ ਹੋਵੇਗੀ ਇਸ ਸੰਬੰਧੀ ਕੁੱਝ ਕਿਹਾ ਨਹੀ ਜਾ ਸਕਦਾ |

ਪੁਲਿਸ ਵਲੋਂ ਤਲਾਕ ਦੇਣ ਵਾਲੇ ਪਤੀ ਸਮੇਤ 4 ਵਿਰੁੱਧ ਕੇਸ ਦਰਜ

ਸਮਰਾਲਾ, 26 ਮਈ (ਰਾਮ ਗੋਪਾਲ ਸੋਫਤ)-ਸਥਾਨਕ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਕਰਨ ਤੇ ਤਿੰਨ ਤਲਾਕ ਰਾਹੀਂ ਤਲਾਕ ਦੇਣ ਵਾਲੇ ਪਤੀ ਤੇ ਉਸ ਦੇ ਪਰਿਵਾਰ ਦੇ ਦੋ ਮੈਂਬਰਾਂ ਸਮੇਤ ਚਾਰ ਵਿਅਕਤੀਆਂ ਵਿਰੁੱਧ ਦਾਜ ਤੇ ਤਿੰਨ ਤਲਾਕ (ਮੁਸਲਿਮ ਔਰਤਾਂ ਦੇ ਵਿਆਹ ਅਧਿਕਾਰ ਸੁਰੱਖਿਆ) ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਮੌਤ

ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ)-ਮਾਰਕਫੈੱਡ ਜੀ. ਟੀ. ਰੋਡ ਖੰਨਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਇਕ ਪੁਲਿਸ ਮੁਲਾਜ਼ਮ ਦੀ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ. ਆਈ. ਲਖਵਿੰਦਰ ਸਿੰਘ ਥਾਣਾ ਸਿਟੀ ਖੰਨਾ ...

ਪੂਰੀ ਖ਼ਬਰ »

ਲਲਹੇੜੀ ਵਿਖੇ ਕੰਬਾਈਨ ਤੇ ਟਰੈਕਟਰ ਦੀਆਂ ਬੈਟਰੀਆਂ ਚੋਰੀ

ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਲਲਹੇੜੀ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਘਰ ਦੇ ਵਿਹੜੇ 'ਚ ਖੜ੍ਹੀ ਕੰਬਾਈਨ ਤੇ ਟਰੈਕਟਰ ਦੀਆਂ ਬੈਟਰੀਆਂ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਕੰਬਾਈਨ ਦੇ ਮਾਲਕ ਹਰਭਾਗ ਸਿੰਘ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਬੀਜਾ, 26 ਮਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਬੀਜਾ ਸਰਕਾਰੀ ਸਕੂਲ ਦੇ ਨਜ਼ਦੀਕ ਸਰਵਿਸ ਰੋਡ 'ਤੇ ਪਟਿਆਲਾ ਐਕਸਪੈੱ੍ਰਸ ਕੰਪਨੀ ਦੀ ਬੱਸ ਨੰਬਰ ਪੀ. ਬੀ. 10 ਡੀ. ਬੀ. 4137 ਜੋ ਕਿ ਲੁਧਿਆਣਾ ਤੋਂ ਅੰਬਾਲਾ ਸਾਈਡ ਜਾ ਰਹੀ ਸੀ, ਦੀ ਟੱਕਰ ਨਾਲ ਕੁਲਦੀਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ...

ਪੂਰੀ ਖ਼ਬਰ »

ਟਿੱਬਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਡੇਹਲੋਂ ਦੇ ਪਿੰਡ ਟਿੱਬਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਤਰ ਵੱਤਰ ਸਿੱਧੀ ਬਿਜਾਈ ਤਕਨੀਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਲੁਕਾ ਛੁਪਾ ਕੇ ਰੱਖਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ)-ਨਾਬਾਲਗ ਲੜਕੀ ਨੂੰ ਲੁਕਾ ਛੁਪਾ ਕੇ ਰੱਖਣ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਵਤਾਰ ਸਿੰਘ ਨੇ ਕਿਹਾ ਕਿ ਸ਼ਿਕਾਇਤਕਰਤਾ ਪ੍ਰੇਮ ਚੰਦ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਦਾ ਹੱਲ ਕਰਨ ਦਾ ਵਿਧਾਇਕ ਸੌਂਦ ਨੇ ਦਿੱਤਾ ਭਰੋਸਾ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਰਤਨਹੇੜੀ ਰੋਡ ਦੇ ਵਾਰਡ ਨੰਬਰ 5 ਅਧੀਨ ਪੈਂਦੀਆਂ ਕਾਲੋਨੀਆਂ 'ਚ ਲੋਕਾਂ ਦੇ ਘਰਾਂ ਦੇ ਬਿਲਕੁਲ ਨੇੜੇ ਤੋਂ ਲੰਘਦੀਆਂ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਦੀ ਸਮੱਸਿਆ ਸੰਬੰਧੀ ਵਾਰਡ ਨੰਬਰ 5 ਦੀ ਕੌਂਸਲਰ ਰੀਟਾ ਰਾਣੀ ਤੇ ਮੁਹੱਲਾ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਡਾਕਟਰ ਨਾਲ ਦੁਰਵਿਵਹਾਰ ਮਾਮਲਾ ਵਿਗੜਦਾ ਦੇਖ ਲਿਖਤੀ ਮੁਆਫ਼ੀ ਮੰਗ ਖਹਿੜਾ ਛਡਾਇਆ

ਮਾਛੀਵਾੜਾ ਸਾਹਿਬ, 26 ਮਈ (ਮਨੋਜ ਕੁਮਾਰ)-ਸਿਵਲ ਹਸਪਤਾਲ ਮਾਛੀਵਾੜਾ ਦੀ ਐਮਰਜੈਂਸੀ 'ਚ ਆਪਣੀ ਡਿਊਟੀ ਨਿਭਾ ਰਹੀ ਮਹਿਲਾ ਡਾਕਟਰ ਸ਼ੁਰਭੀ ਸ਼ਰਮਾ ਉਸ ਸਮੇਂ ਹੱਕੀ ਬੱਕੀ ਰਹਿ ਗਈ, ਜਦੋਂ ਅਚਾਨਕ ਆਪਣੀ ਪੋਤੀ ਦਾ ਚੈੱਕਅਪ ਕਰਾਉਣ ਆਏ ਬਜ਼ੁਰਗ ਨੇ ਬਿਨਾ ਕਿਸੇ ਵਜਾ ਮਹਿਲਾ ...

ਪੂਰੀ ਖ਼ਬਰ »

ਸਰਕਾਰ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ ਕਰ ਕੇ ਜਲ ਸਪਲਾਈ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਖੰਨਾ ਵਿਖੇ ਤਹਿਸੀਲ ਪੱਧਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਦੇ ਖ਼ਿਲਾਫ਼ ਅਰਥੀ ਫੂਕ ਕੇ ...

ਪੂਰੀ ਖ਼ਬਰ »

ਖੰਨਾ ਦੇ ਵਿਧਾਇਕ ਸੌਂਦ ਦੀ ਅਗਵਾਈ ਵਾਲੀ ਟੀਮ ਨੇ ਸਰਕਾਰੀ ਬੱਸ 'ਚੋਂ ਤੇਲ ਵੇਚਣ ਤੇ ਖ਼ਰੀਦਣ ਵਾਲੇ ਰੰਗੇ ਹੱਥੀਂ ਫੜੇ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਨੇਤਾਵਾਂ ਨੇ ਸਰਕਾਰੀ ਬੱਸਾਂ 'ਚੋਂ ਡੀਜ਼ਲ ਚੋਰੀ ਕਰਨ ਵਾਲੇ ਫੜੇ ਹਨ | ਖੰਨਾ ਬੱਸ ਅੱਡੇ ਵਿਖੇ ਸਰਕਾਰੀ ਬੱਸ 'ਚੋਂ ਡੀਜ਼ਲ ਕੱਢ ਰਹੇ ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ)-ਬੰਦ ਮਿੱਲ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਸੰਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਮੁਖ਼ਤਿਆਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਿਹਤ ਮੰਤਰੀ ਖਿਲਾਫ ਲਿਆ ਫ਼ੈਸਲਾ ਇਤਿਹਾਸ ਸਿਰਜੇਗਾ- ਸੇਖੋਂ

ਸਮਰਾਲਾ, 26 ਮਈ (ਕੁਲਵਿੰਦਰ ਸਿੰਘ)-ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਉਸ ਦਾ ਓ. ਐੱਸ. ਡੀ. ਪ੍ਰਦੀਪ ਕੁਮਾਰ ਜੋ ਸਿਹਤ ਵਿਭਾਗ ਦੇ ਹਰ ਕੰਮ ਵਿੱਚੋਂ ਕਮਿਸ਼ਨ ਦੀ ਮੰਗ ਕਰਨ ਉਪਰੰਤ ਉਸ ਵਿਰੁੱਧ ਤੁਰੰਤ ...

ਪੂਰੀ ਖ਼ਬਰ »

ਆਕਸਫੋਰਡ ਸੀਨੀਅਰ ਸਕੂਲ ਪਾਇਲ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਪਾਇਲ, 26 ਮਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਆਕਸਫੋਰਡ ਸੀਨੀਅਰ ਸਕੂਲ ਪਾਇਲ ਨੇ ਵਿਦਿਆਰਥੀਆਂ ਵਲੋਂ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਬੂਟੇ ਲਗਾਉਣ ਦੀ ਮੁਹਿੰਮ ਆਗਾਜ਼ ਆਕਸਫੋਰਡ ਸਕੂਲ, ਤਹਿਸੀਲ ਕੰਪਲੈਕਸ ਪਾਇਲ, ਮਿਊਾਸੀਪਲ ਕਮੇਟੀ ਤੇ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਦੀ ਮੀਟਿੰਗ

ਈਸੜੂ, 26 ਮਈ (ਬਲਵਿੰਦਰ ਸਿੰਘ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਈਸੜੂ ਵਿਖੇ ਕੌਮੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ | ਯੂਨੀਅਨ ਦੇ ਪੰਜਾਬ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ 'ਤੇ ਮੀਟਿੰਗ 'ਚ ਹਾਜ਼ਰ ਹੋਏ | ਇਸ ਮੌਕੇ ਸਰਬ ਸੰਮਤੀ ਨਾਲ ਨਰਿੰਦਰਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਟ੍ਰੈਫ਼ਿਕ ਨਿਯਮਾਂ ਸੰਬੰਧੀ ਟਰੱਕ ਯੂਨੀਅਨ ਦੋਰਾਹਾ ਵਿਖੇ ਮੀਟਿੰਗ

ਦੋਰਾਹਾ, 26 ਮਈ (ਜਸਵੀਰ ਝੱਜ)-ਡੀ. ਐੱਸ. ਪੀ. ਪਾਇਲ ਦਵਿੰਦਰ ਅੱਤਰੀ ਦੀ ਅਗਵਾਈ 'ਚ ਪੁਲਿਸ ਥਾਣਾ ਦੋਰਾਹਾ ਦੇ ਐੱਸ. ਐੱਚ. ਓ. ਲਖਵੀਰ ਸਿੰਘ ਵਲੋਂ ਟਰੱਕ ਯੂਨੀਅਨ ਦੋਰਾਹਾ ਵਿਖੇ ਕਰਮਵੀਰ ਸਿੰਘ ਟੋਨਾ ਦੀ ਪ੍ਰਧਾਨਗੀ ਹੇਠ ਸਮੂਹ ਟਰੱਕ ਮਾਲਕਾਂ ਤੇ ਆਪ੍ਰੇਟਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਮਾਈਾਡ ਮੇਕਰ ਵਿਖੇ ਹੌਲੀਡੇ ਇੰਗਲਿਸ਼ ਤੇ ਫਰੈਂਚ ਦੇ ਕੋਰਸ ਸ਼ੁਰੂ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਸਕੂਲਾਂ ਤੇ ਕਾਲਜਾਂ 'ਚ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਮਾਈਾਡ ਮੇਕਰ ਸੰਸਥਾ ਵਲੋਂ ਵਿਦਿਆਰਥੀਆਂ ਦੇ ਵਿਹਲੇ ਸਮੇਂ ਨੂੰ ਸੁਚੱਜੇ ਢੰਗ ਨਾਲ ਉਪਯੋਗੀ ਬਣਾਉਣ ਲਈ ਅੰਗਰੇਜ਼ੀ ਤੇ ਫਰੈਂਚ ਭਾਸ਼ਾ ਦੇ ਵੱਖ-ਵੱਖ ਕੋਰਸਾਂ ਦੀ ...

ਪੂਰੀ ਖ਼ਬਰ »

-ਓਲੰਪੀਅਨ ਪਿ੍ਥੀਪਾਲ ਸਿੰਘ ਜਰਖੜ ਖੇਡਾਂ ਦਾ 7ਵਾਂ ਦਿਨ-

ਸਬ ਜੂਨੀਅਰ ਵਰਗ 'ਚ ਅਮਰਗੜ੍ਹ ਤੇ ਚਚਰਾੜੀ ਸੈਂਟਰ, ਸੀਨੀਅਰ ਵਰਗ 'ਚ ਕਿਲ੍ਹਾ ਰਾਏਪੁਰ ਤੇ ਸਾਹਨੇਵਾਲ ਦੇ ਸੈਮੀਫਾਈਨਲ ਮੁਕਾਬਲੇ ਭਲਕੇ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ 7ਵੇਂ ਦਿਨ ਸਬ ਜੂਨੀਅਰ ਵਰਗ ਦੇ ਮੁਕਾਬਲਿਆਂ ਦੌਰਾਨ ਜਿਥੇ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਅਮਰਗੜ੍ਹ ਤੇ ਚਚਰਾੜੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ 1 ਤੋਂ - ਘੁਡਾਣੀ, ਚੋਮੋਂ

ਮਲੌਦ, 26 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਜਗਤਾਰ ਸਿੰਘ ਚੋਮੋਂ ਨੇ ਦੱਸਿਆ ਕਿ ਪਾਣੀ ਦਾ ਸੰਕਟ ਪੈਦਾ ਕਰਨ ਲਈ ਅਮਰੀਕਨ ਖੇਤੀ ਮਾਡਲ ਦਾ ਨਮੂਨਾ ਜੋ ਸਾਡੇ ਪੰਜਾਬ ਅੰਦਰ ...

ਪੂਰੀ ਖ਼ਬਰ »

ਡੀ.ਪੀ.ਐੱਸ. ਸਕੂਲ ਵਿਖੇ ਤਨਮਯ ਜੂਨੀਅਰ ਹੈੱਡ ਬੁਆਏ ਤੇ ਕੈਨਵੀਰ ਜੂਨੀਅਰ ਹੈੱਡ ਗਰਲ ਨਿਯੁਕਤ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਵਿਖੇ ਜੂਨੀਅਰ ਵਿਦਿਆਰਥੀ ਕੌਂਸਲ 2022-23 ਦੀ ਘੋਸ਼ਣਾ ਕੀਤੀ ਗਈ | ਸੱਤਵੀਂ ਸੀ ਦੇ ਤਨਮਯ ਭਾਖੜੀ ਨੂੰ ਜੂਨੀਅਰ ਹੈੱਡ ਬੁਆਏ ਤੇ ਛੇਵੀਂ ਡੀ ਦੀ ਕੈਨਵੀਰ ਕੌਰ ਨੂੰ ਜੂਨੀਅਰ ਹੈੱਡ ਗਰਲ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਏ. ਐੱਸ. ਕਾਲਜ 'ਚ 'ਸਮਾਜਿਕ ਵਿਗਿਆਨ ਸਿੱਖਿਆ ਵਿਚ ਕਿੱਤਾ ਸੰਭਾਵਨਾਵਾਂ' ਵਿਸ਼ੇ 'ਤੇ ਲੈਕਚਰ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਦੇ ਪੋਸਟ ਗੈ੍ਰਜੂਏਟ ਰਾਜਨੀਤੀ ਵਿਗਿਆਨ ਵਿਭਾਗ ਦੀ ਪੋਲੀਟੀਕਲ ਸਾਇੰਸ ਐਸੋਸੀਏਸ਼ਨ ਦੁਆਰਾ 'ਸਮਾਜਿਕ ਵਿਗਿਆਨ ਸਿੱਖਿਆ 'ਚ ਕਿੱਤਾ ਸੰਭਾਵਨਾਵਾਂ' ਵਿਸ਼ੇ ਸੰਬੰਧੀ ਇਕ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਲੈਕਚਰ 'ਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੋਰਾਹਾ ਵਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਦੋਰਾਹਾ, 26 ਮਈ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਵਲੋਂ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ 'ਪਾਣੀ ਬਚਾਓ, ਪੰਜਾਬ ਬਚਾਓ' ਅੰਤਰਗਤ ਪਿੰਡ ਕੱਦੋਂ ਵਿਖੇ ਬਲਾਕ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ | ਇਸ ਵਿਚ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੋਰਾਹਾ ਤੇ ਸੀ. ਆਈ. ਆਈ. ਫਾਊਾਡੇਸ਼ਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਚਲਾਈ

ਦੋਰਾਹਾ, 26 ਮਈ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਖੇਤੀਬਾੜੀ ਵਿਭਾਗ ਬਲਾਕ ਦੋਰਾਹਾ ਤੇ ਸੀ. ਆਈ. ਆਈ. ਫਾਊਾਡੇਸ਼ਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਤੇ ਪਾਣੀ ਦੀ ਬੱਚਤ ਲਈ ਚਲਾਈ ਮੁਹਿੰਮ ਨੂੰ ਜਿਥੇ ਵੱਖ-ਵੱਖ ਪਿੰਡਾਂ 'ਚ ਹੁੰਗਾਰਾ ਮਿਲ ਰਿਹਾ ਹੈ ਉਥੇ ਹੀ ...

ਪੂਰੀ ਖ਼ਬਰ »

72 ਸਾਲ ਦੀ ਉਮਰ 'ਚ ਸੋਨ ਤਗਮਾ ਜਿੱਤਣ ਵਾਲੇ ਸੁਰਿੰਦਰ ਦਾ ਡੀ. ਐੱਸ. ਪੀ. ਮੱਲ੍ਹੀ ਤੇ ਭਾਟੀਆ ਵਲੋਂ ਸਨਮਾਨ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਪਾਂਡੂਚੇਰੀ ਵਿਖੇ ਬਜ਼ੁਰਗਾਂ ਦੀਆਂ ਹੋਈਆਂ ਦੌੜਾਂ 'ਚ ਖੰਨਾ ਸ਼ਹਿਰ ਦੇ ਸੁਰਿੰਦਰ ਸ਼ਰਮਾ ਨੇ 72 ਸਾਲ ਦੀ ਉਮਰ ਵਿਚ ਸੋਨ ਤਗਮਾ ਜਿੱਤ ਕੇ ਖੰਨਾ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਖੰਨਾ ਸ਼ਹਿਰ ਵਿਖੇ ਸੁਰਿੰਦਰ ਸ਼ਰਮਾ ...

ਪੂਰੀ ਖ਼ਬਰ »

ਬੀ. ਕੇ. ਯੂ. ਰਾਜੇਵਾਲ ਵਲੋਂ ਮਨਰਾਜ ਲੁਬਾਣਗੜ੍ਹ ਮੁੱਖ ਬੁਲਾਰਾ ਨਿਯੁਕਤ

ਮਾਛੀਵਾੜਾ ਸਾਹਿਬ, 26 ਮਈ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਜ਼ਿਲ੍ਹਾ ਤੇ ਬਲਾਕ ਮਾਛੀਵਾੜਾ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਸੰਬੰਧੀ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

'ਆਪ' ਵਿਧਾਇਕ ਸੌਂਦ ਨੇ ਠੇਕੇਦਾਰ ਭਾਂਬਰੀ ਦੇ ਕੰਮ ਦੀ ਕੀਤੀ ਤਾਰੀਫ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਲਲਹੇੜੀ ਰੋਡ 'ਤੇ ਪੁਲ ਹੇਠਾਂ ਰੇਲਵੇ ਲਾਈਨ ਤੋਂ ਪਹਿਲਾਂ ਇੰਟਰਲਾਕਿੰਗ ਟਾਈਲਾਂ ਦਾ ਜਿਹੜਾ ਕੰਮ ਨਗਰ ਕੌਂਸਲ ਦੇ ਠੇਕੇਦਾਰ ਮੁਨੀਸ਼ ਭਾਂਬਰੀ ਨੇ ਸ਼ੁਰੂ ਕੀਤਾ ਸੀ | ਉਸ ਦੀ ਅੱਜ ਹਲਕਾ ਖੰਨਾ ਦੇ ਵਿਧਾਇਕ ਨੇ ਨਗਰ ਕੌਂਸਲ ਦੇ ...

ਪੂਰੀ ਖ਼ਬਰ »

'ਆਪ' ਸੂਬੇ ਨੂੰ ਭਿ੍ਸ਼ਟਾਚਾਰ ਤੋਂ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ-ਆਗੂ

ਕੁਹਾੜਾ, 26 ਮਈ (ਸੰਦੀਪ ਸਿੰਘ ਕੁਹਾੜਾ)-ਸੂਬੇ ਨੂੰ ਭਿ੍ਸ਼ਟਾਚਾਰ ਤੋਂ ਮੁਕਤ ਕਰਾਉਣ ਦੇ ਵਾਅਦੇ ਨਾਲ ਸੱਤਾ 'ਚ ਆਈ ਆਪ ਪਾਰਟੀ ਦੀ ਸਰਕਾਰ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਭਿ੍ਸ਼ਟਾਚਾਰ ਤੋਂ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਡਿਗਰੀ ਤੇ ਇਨਾਮ ਵੰਡ ਸਮਾਰੋਹ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਡਿਗਰੀ ਵੰਡ ਸਮਾਰੋਹ ਹੋਇਆ, ਜਿਸ ਦੌਰਾਨ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਦੇ ਸਾਬਕਾ ਚਾਂਸਲਰ ਪੋ੍ਰ. ਡਾ. ਸਰਦਾਰਾ ਸਿੰਘ ਜੌਹਲ ਉੱਘੇ ਅਰਥ-ਸ਼ਾਸਤਰੀ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਵ: ਪ੍ਰੋ. ਨੌਸ਼ਹਿਰਵੀ ਦੀ ਯਾਦ 'ਚ ਸਮਾਗਮ ਕੱਲ੍ਹ

ਸਮਰਾਲਾ, 26 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪ੍ਰੋਫ਼ੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪਿ੍ੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਵ: ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀ ਨਵੀਂ ਪ੍ਰਬੰਧਕ ਕਮੇਟੀ ਨਿਯੁਕਤ

ਸਮਰਾਲਾ, 26 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀ ਨਵੀਂ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ, ਜਿਸ 'ਚ ਪਰਮਜੀਤ ਸਿੰਘ ਢਿੱਲੋਂ ਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਮਲੌਦ ਵਿਖੇ ਪੇਂਟਿੰਗ ਬਣਾਉਣ ਦੇ ਮੁਕਬਾਲੇ ਕਰਵਾਏ

ਮਲੌਦ, 26 ਮਈ (ਸਹਾਰਨ ਮਾਜਰਾ)-ਬੱਚਿਆਂ ਨੂੰ ਨਵੇਂ ਖੇਤਰਾਂ ਨਾਲ ਜੋੜਨ ਦੀ ਮਨਸ਼ਾ ਨਾਲ ਸਕੂਲ ਦੇ ਐਮ. ਡੀ. ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਬਿ੍ਟਿਸ਼ ਵਰਲਡ ਸਕੂਲ (ਆਈ. ਸੀ. ਐਸ. ਸੀ. ਬੋਰਡ ਨਵੀਂ ਦਿੱਲੀ) ਕੁੱਪ ਕਲਾਂ ਮਲੌਦ ਰੋਡ ਨੇੜੇ ਟਿੰਬਰਵਾਲ ਵਿਖੇ ਬੱਚਿਆਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX