ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਜਗਰਾਓਂ

ਸਬਜ਼ੀ ਮੰਡੀ ਰਾਏਕੋਟ ਦੇ ਆੜ੍ਹਤੀਆਂ ਤੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਵਾਹਨ ਪਰਚੀ ਖ਼ਿਲਾਫ਼ ਹੜਤਾਲ

ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਤੇ ਮੰਡੀਕਰਨ ਬੋਰਡ ਵਲੋਂ ਇਸ ਸਾਲ ਵਿੱਤੀ 2022-23 ਵਰ੍ਹੇ ਦੀ ਆਰੰਭਤਾ ਮੌਕੇ ਪ੍ਰਾਈਵੇਟ ਠੇਕੇ ਰਾਹੀਂ ਰਾਏਕੋਟ ਸਬਜ਼ੀ ਮੰਡੀ 'ਚ ਸ਼ੁਰੂ ਕੀਤਾ ਵਾਹਨ ਪਰਚੀ ਕੱਟਣ ਦਾ ਮਾਮਲਾ ਅੱਜ ਉਸ ਸਮੇਂ ਗੰਭੀਰ ਹੋ ਗਿਆ, ਜਦ ਸਬਜ਼ੀ ਮੰਡੀ 'ਚ ਸਬਜ਼ੀ ਅਤੇ ਫ਼ਲ ਵੇਚਣ ਦਾ ਕੰਮ ਕਰਨ ਵਾਲੇ ਸਮੂਹ ਆੜ੍ਹਤੀਆਂ ਤੇ ਰੇਹੜੀ ਫੜ੍ਹੀ ਵਾਲਿਆਂ ਨੇ ਠੇਕੇਦਾਰ 'ਤੇ ਜਬਰੀ ਪਰਚੀ ਵਸੂਲਣ ਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾਉਣ 'ਤੇ ਇਸ ਪਰਚੀ ਨੂੰ ਬੰਦ ਕਰਨ ਦੀ ਮੰਗ ਕਰਦਿਆਂ ਹੜਤਾਲ ਕੀਤੀ, ਉੱਥੇ ਹੀ ਰਾਏਕੋਟ ਮਾਰਕੀਟ ਕਮੇਟੀ ਦਫ਼ਤਰ ਅੱਗੇ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਹੇਠ ਧਰਨਾ ਵੀ ਲਗਾਇਆ | ਇਸ ਦੌਰਾਨ ਮਾਰਕੀਟ ਕਮੇਟੀ ਸਕੱਤਰ ਜਸਮੀਤ ਸਿੰਘ ਬਰਾੜ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਈ ਮੀਟਿੰਗ 'ਚ ਸਹਿਮਤੀ ਨਾ ਬਣਨ 'ਤੇ ਭੜਕੇ ਸਮੂਹ ਸਬਜ਼ੀ/ਫਲ ਵੇਚਣ ਵਾਲਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ | ਇਸ ਮੌਕੇ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਮਨੋਜ ਕੁਮਾਰ, ਕਾਮਰੇਡ ਦਲਜੀਤ ਗੋਰਾ, ਡਾ. ਪ੍ਰਕਾਸ਼ ਬਰ੍ਹਮੀ, ਰੇਹੜੀ ਫੜ੍ਹੀ ਯੂਨੀਅਨ ਪ੍ਰਧਾਨ ਗੋਮਤੀ ਪ੍ਰਸ਼ਾਦ ਤੇ ਵਿਜੇ ਕੁਮਾਰ ਨੇ ਦੱਸਿਆ ਕਿ ਸਬਜ਼ੀ ਮੰਡੀ ਰਾਏਕੋਟ ਵਿਖੇ ਠੇਕੇਦਾਰਾਂ ਵਲੋਂ ਜਬਰੀ ਵਾਹਨ ਪਰਚੀ ਵਸੂਲੀ ਜਾ ਰਹੀ ਹੈ, ਜਦ ਕਿ ਇਸ ਪਰਚੀ ਦੀ ਆਰੰਭਤਾ ਮੌਕੇ ਰਾਏਕੋਟ ਮਾਰਕੀਟ ਕਮੇਟੀ ਦੇ ਸਕੱਤਰ ਨੇ ਠੇਕੇਦਾਰ ਵਲੋਂ ਸਬਜ਼ੀ ਮੰਡੀ ਵਿਚ ਮੁੱਢਲੀਆਂ ਬੁਨਿਆਦੀ ਸਹੂਲਤਾਂ ਦਾ ਭਰੋਸਾ ਦਿੱਤਾ ਸੀ ਪਰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਸਬਜ਼ੀ ਮੰਡੀ 'ਚ ਕੋਈ ਵੀ ਮੁੱਢਲੀ ਸਹੂਲਤ ਉਪਲੱਬਧ ਨਹੀਂ ਕਰਵਾਈ ਗਈ | ਉਨ੍ਹਾਂ ਆਖਿਆ ਕਿ ਇਸ ਪਰਚੀ ਖ਼ਿਲਾਫ਼ ਉਹ ਸਬਜ਼ੀ ਮੰਡੀ ਨੂੰ ਮੁਕੰਮਲ ਰੂਪ 'ਚ ਬੰਦ ਰੱਖਣਗੇ ਤੇ ਰਾਏਕੋਟ ਸ਼ਹਿਰ ਵਿਚ ਸਬਜ਼ੀ/ਫਲ ਆਦਿ ਦੀ ਕੋਈ ਵੀ ਵਿਕਰੀ ਨਹੀਂ ਹੋਵੇਗੀ ਜਦ ਕਿ ਹੜਤਾਲ ਉਨ੍ਹਾਂ ਚਿਰ ਜਾਰੀ ਰਹੇਗੀ, ਜਿੰਨਾਂ ਚਿਰ ਇਸ ਵਾਹਨ ਪਰਚੀ ਨੂੰ ਬੰਦ ਨਹੀਂ ਕੀਤੀ ਜਾਂਦੀ | ਇਸ ਮੌਕੇ ਗਗਨ ਅਗਰਵਾਲ, ਸੰਜੂ, ਧਰਮਪਾਲ, ਰੋਮੀ, ਸਤਪਾਲ, ਸੋਨੂੰ, ਨਦੀਮ, ਸਤਿੰਦਰਪਾਲ, ਉਮੇਸ਼ ਕੁਮਾਰ, ਗੁਰਨਾਮ ਸਿੰਘ, ਮੁਰਲੀ ਮਨੋਹਰ, ਪਿਆਰਾ ਲਾਲ, ਸੋਨੂੰ, ਵਿਸ਼ਨੂੰ ਕੁਮਾਰ, ਗੋਮਤੀ ਪ੍ਰਸ਼ਾਦ ਗੁਪਤਾ, ਪੱਪੂ, ਪਵਨ ਕੁਮਾਰ, ਪਿੰਟੂ, ਰਾਕੇਸ਼ ਕੁਮਾਰ, ਸੁਭਾਸ਼ ਚੰਦਰ, ਰਾਜੂ ਦੇਵਮਨ, ਰਾਮ, ਚਮਕੌਰ ਸਿੰਘ ਨੂਰਪੁਰਾ, ਕਰਮਜੀਤ ਸਿੰਘ ਸਨੀ ਆਦਿ ਹਾਜ਼ਰ ਸਨ |

ਯੂ. ਪੀ. ਤੋਂ ਹਥਿਆਰ ਲਿਆ ਕੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 7 ਮੈਂਬਰ ਕਾਬੂ, ਦੋ ਫ਼ਰਾਰ

ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਯੂ. ਪੀ. ਤੋਂ ਹਥਿਆਰ ਖ਼ਰੀਦ ਕੇ ਲੁੱਟਾਂ-ਖੋਹਾਂ ਕਰਨ ਲਈ ਬਣਾਏ ਇਕ 9 ਮੈਂਬਰੀ ਗਰੋਹ ਦਾ ਜਗਰਾਉਂ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਪਰਦਾਫਾਸ ਕਰਦਿਆਂ ਕਥਿਤ ਦੋਸ਼ੀਆਂ ਪਾਸੋਂ 315 ਬੋਰ ਦੇ ਦੋ ਦੇਸੀ ਕੱਟੇ ਤੇ 3 ਜਿੰਦਾ ਕਾਰਤੂਸ ਬਰਾਮਦ ...

ਪੂਰੀ ਖ਼ਬਰ »

-ਮਾਮਲਾ ਭਾਰਤ ਮਾਲਾ ਸੜਕ ਯੋਜਨਾ ਤਹਿਤ ਐਕਵਾਇਰ ਜ਼ਮੀਨਾਂ ਦਾ-

ਕਿਸਾਨਾਂ ਵਲੋਂ ਰੇਟਾਂ ਦੇ ਵਾਧੇ ਨੂੰ ਲੈ ਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਦਿੱਤਾ ਮੰਗ-ਪੱਤਰ

ਹੰਬੜਾਂ, 27 ਮਈ (ਮੇਜਰ ਹੰਬੜਾਂ)-ਭਾਰਤ ਮਾਲਾ ਸੜਕ ਯੋਜਨਾ ਤਹਿਤ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਰੇਟਾਂ 'ਚ ਵਾਧੇ ਨੂੰ ਲੈ ਕੇ ਤੇ ਜ਼ਮੀਨਾਂ ਐਕਵਾਇਰ ਕੀਤੇ ਜਾਣ ਸਮੇਂ ਉਨ੍ਹਾਂ ਦੀਆਂ ਜ਼ਮੀਨ ਦੋ ਹਿੱਸਿਆਂ 'ਚ ਵੰਡੀਆਂ ਜਾਣ ਤੇ ਹੋਰ ਆ ਰਹੀਆਂ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਚੌਕੀ 'ਚ ਬਿਜਲੀ ਮੀਟਰ ਨਾ ਹੋਣ ਦਾ-

ਲੋਕਾਂ ਨੂੰ ਇਨਸਾਫ਼ ਦੇਣ ਵਾਲੀ ਪੁਲਿਸ ਚੌਂਕੀ ਜਲਾਲਦੀਵਾਲ ਨੂੰ ਖੁਦ ਕਦੋਂ ਮਿਲੇਗਾ ਇਨਸਾਫ਼

ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਕੀ ਜਲਾਲਦੀਵਾਲ ਨੂੰ ਅਜੇ ਤੱਕ ਨਹੀਂ ਨਸੀਬ ਹੋਇਆ ਬਿਜਲੀ ਵਾਲਾ ਮੀਟਰ | ਦੱਸਣਯੋਗ ਹੈ ਕਿ ਪੁਲਿਸ ਚੌਕੀ ਜਲਾਲਦੀਵਾਲ ਓਸਵਾਲ ਫੈਕਟਰੀ ਦੀ ਜਗ੍ਹਾ 'ਚ ਬਣੀ ਹੋਈ ਹੈ, ਜਿਸ ਕਰਕੇ ਪੁਲਿਸ ਚੌਕੀ ਓਸਵਾਲ ਫੈਕਟਰੀ ਵਾਲੇ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਮੇਤ 3 ਕਾਬੂ, ਮਾਮਲਾ ਦਰਜ

ਲੋਹਟਬੱਦੀ, 27 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਦੀਪਕ ਹਿਲੋਰੀ ਦੀ ਅਗਵਾਈ ਹੇਠ ਰਾਜਵਿੰਦਰ ਸਿੰਘ ਉਪ ਪੁਲਿਸ ਕਪਤਾਨ ਰਾਏਕੋਟ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਅਧੀਨ ਲੋਹਟਬੱਦੀ ਪੁਲਿਸ ਚੌਕੀ ...

ਪੂਰੀ ਖ਼ਬਰ »

ਘੱਲੂਘਾਰਾ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਨੇ ਚੌਕਸੀ ਵਧਾਈ

ਰਾਏਕੋਟ, 27 ਮਈ (ਸੁਸ਼ੀਲ)-ਜੂਨ ਮਹੀਨੇ ਦੇ ਪਹਿਲੇ ਹਫ਼ਤੇ ਦੌਰਾਨ ਮਨਾਏ ਜਾਣ ਵਾਲੇ ਘੱਲੂਘਾਰਾ ਸਮਾਗਮਾਂ ਦੇ ਮੱਦੇਨਜ਼ਰ ਸਥਾਨਕ ਪੁਲਿਸ ਵਲੋਂ ਇਲਾਕੇ 'ਚ ਚੌਕਸੀ ਵਧਾ ਦਿੱਤੀ ਗਈ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੋਰੀ ਦੀਆਂ ਹਦਾਇਤਾਂ ਦੇ ਚੱਲਦਿਆਂ ...

ਪੂਰੀ ਖ਼ਬਰ »

ਪਿੰਡ ਸਹਿਬਾਜਪੁਰਾ 'ਚ 10 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾਧਾਰੀਆਂ ਨੇ ਸਵੈ-ਇੱਛਾ ਨਾਲ ਛੱਡਿਆ ਕਬਜ਼ਾ

ਰਾਏਕੋਟ, 27 ਮਈ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮਿਲੇ ਹੁਕਮਾਂ ਤੋਂ ਬਾਅਦ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਤੇ ਜ਼ਿਲ੍ਹਾ ਵਿਕਾਸ ਅਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਸ਼ੁਰੂ ਕੀਤੇ ਕਾਰਜਾਂ ਦੀ ਲੇਖਕ ਅਮਰੀਕ ਤਲਵੰਡੀ ਵਲੋਂ ਸ਼ਲਾਘਾ

ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਫ਼ੈਸਲਾ ਕੀਤਾ ਗਿਆ ਕਿ ਤੀਜੇ ਤੇ ਚੌਥੇ ਦਰਜੇ ਦੀਆਂ ਨਵੀਂਆਂ ਭਰਤੀਆਂ ਦੇ ਟੈਸਟ ਲਈ ਪੰਜਾਬੀ ਜ਼ਰੂਰੀ ਕਰਕੇ ਜੋ ਇਤਿਹਾਸਿਕ ਫ਼ੈਸਲਾ ਲਿਆ ਹੈ, ਉਸ ਦੀ ਸ਼ਲਾਘਾ ਕਰਦਿਆਂ ਲੇਖਕ ਅਮਰੀਕ ਸਿੰਘ ਤਲਵੰਡੀ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਰਕਲ ਰਾਏਕੋਟ ਦੀ ਮੀਟਿੰਗ

ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਰਕਲ ਰਾਏਕੋਟ ਦੀ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਦੀ ਨੂਰਾਮਾਹੀ ਯਾਦਗਾਰੀ ਸਰਾਂ 'ਚ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਮੁੱਲਾਂਪੁਰ-ਦਾਖਾ ਵਲੋਂ ਡੇਂਗੂ-ਮਲੇਰੀਆ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ

ਮੁੱਲਾਂਪੁਰ-ਦਾਖਾ, 27 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ ਵਲੋਂ ਆਪਣੇ ਅਮਲੇ-ਫੈਲੇ ਸਮੇਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਆਮ ਲੋਕਾਂ ਤੇ ਸ਼ਹਿਰ ਦੇ ਸਰਕਾਰੀ-ਨਿੱਜੀ ਸਕੂਲਾਂ ਦੇ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੁੱਲਾਂਪੁਰ 'ਚ ਰੈੱਡ ਕਰਾਸ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਨੈਨੀ ਪ੍ਰੋਗਰਾਮ ਤਹਿਤ ਦਿੱਤੀ ਜਾਣਕਾਰੀ

ਮੁੱਲਾਂਪੁਰ-ਦਾਖਾ, 27 ਮਈ (ਨਿਰਮਲ ਸਿੰਘ ਧਾਲੀਵਾਲ)-ਨੌਜਵਾਨ ਲੜਕੇ-ਲੜਕੀਆਂ ਵਲੋਂ ਨੈਨੀ ਪ੍ਰੋਗਰਾਮ ਤਹਿਤ ਕੈਨੇਡਾ ਜਾਣ ਲਈ ਮੰਡੀ ਮੁੱਲਾਂਪੁਰ-ਦਾਖਾ ਵਿਖੇ ਇਲੀਟ ਇੰਟਰਨੈਸ਼ਨਲ ਅਕੈਡਮੀ ਵਿਖੇ ਨੈਨੀ ਸੰਬੰਧੀ ਕੋਰਸ ਬਾਰੇ ਚੱਲ ਰਹੀ ਪੜ੍ਹਾਈ 'ਚ ਵਿਦਿਆਰਥੀਆਂ ਨੂੁੰ ...

ਪੂਰੀ ਖ਼ਬਰ »

ਖੁਦਾਈ ਚੱਕ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਭੂੰਦੜੀ, 27 ਮਈ (ਕੁਲਦੀਪ ਸਿੰਘ ਮਾਨ)-ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਾ. ਗੁਰਮੁੱਖ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਸਿੱਧਵਾਂ ਬੇਟ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ...

ਪੂਰੀ ਖ਼ਬਰ »

ਕਾਲਜ ਆਫ਼ ਐਜੂਕੇਸ਼ਨ ਸੁਧਾਰ ਦੀ ਵਿਦਿਆਰਥਣ ਨੇ ਐੱਮ. ਐੱਡ. ਚੌਥਾ ਸਮੈਸਟਰ 'ਚ ਹਾਸਲ ਕੀਤਾ ਚਾਂਦੀ ਦਾ ਤਗਮਾ

ਗੁਰੂਸਰ ਸੁਧਾਰ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਐੱਚ. ਜੀ. ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਗੁਰੂਸਰ ਸੁਧਾਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਏ ਐੱਮ. ਐੱਡ. ਭਾਗ ਚੌਥਾ ਦੇ ਇਮਤਿਹਾਨਾਂ ਅੰਦਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਤੁਗਲ ਸਕੂਲ ਵਿਖੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਗੁਰੂਸਰ ਸੁਧਾਰ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਤੁਗਲ ਵਿਖੇ ਪੰਜਵੀਂ ਜਮਾਤ ਦੇ ਬੋਰਡ ਦੇ ਇਮਤਿਹਾਨਾਂ ਅੰਦਰ ਸਕੂਲ 'ਚ ਪਹਿਲੀਆਂ ਤਿੰਨ ਪੁਜੀਸ਼ਨਾਂ 'ਤੇ ਰਹਿਣ ਵਾਲੀਆਂ ਵਿਦਿਆਰਥਣਾਂ ਗੁਰਨੂਰ ਕੌਰ, ਮਨਪ੍ਰੀਤ ਕੌਰ ਤੇ ਪਵਨਪ੍ਰੀਤ ਕੌਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ

ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਐੱਮ. ਐੱਸ. ਸੀ. ਆਈ. ਟੀ. ਦੇ ਭਾਗ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ...

ਪੂਰੀ ਖ਼ਬਰ »

ਪੱਤਰਕਾਰ ਸਲੇਮਪੁਰੀ ਦੇ ਪਿਤਾ ਗੁਰਬਚਨ ਸਿੰਘ ਨਮਿਤ ਅੰਤਿਮ ਅਰਦਾਸ ਕੱਲ੍ਹ

ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਅਦਾਰਾ 'ਅਜੀਤ' ਦੇ ਸਿੱਧਵਾਂ ਬੇਟ ਤੋਂ ਪੱਤਰਕਾਰ ਜਸਵੰਤ ਸਿੰਘ ਸਲੇਮਪੁਰੀ, ਡਾ. ਹਰਜਿੰਦਰ ਸਿੰਘ ਤੇ ਰਿਟਾ: ਅਧਿਆਪਕ ਪੂਰਨ ਸਿੰਘ ਦੇ ਪਿਤਾ ਗੁਰਬਚਨ ਸਿੰਘ ਪੁੱਤਰ ਸੋਹਣ ਸਿੰਘ ਦਾ ਜਨਮ ਪਾਕਿਸਤਾਨ ਵਿਚ 1929 ਨੂੰ ਹੋਇਆ | ਆਪ ਨੇ ਉਰਦੂ ...

ਪੂਰੀ ਖ਼ਬਰ »

ਜਗਰਾਉਂ ਵਿਖੇ ਗੁਰਮਤਿ ਕੈਂਪ 1 ਜੂਨ ਤੋਂ

ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਸਿੱਖ ਮਿਸ਼ਨਰੀ ਕਾਲਜ ਸਰਕਲ ਜਗਰਾਉਂ ਵਲੋਂ ਗਰਮੀ ਦੀਆਂ ਮਿਲ ਰਹੀਆਂ ਛੁੱਟੀਆਂ ਨੂੰ ਸਾਰਥਕ ਕਰਨ ਦੇ ਮਨੋਰਥ ਨਾਲ ਬੱਚਿਆਂ ਦੇ ਚੰਗੇ ਭਵਿੱਖ ਤੇ ਚੰਗੀ ਜੀਵਨ ਜਾਚ ਲਈ 1 ਜੂਨ ਤੇ 6 ਜੂਨ ਤੱਕ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂੂਲ ਨੇੜੇ ...

ਪੂਰੀ ਖ਼ਬਰ »

ਪਹਿਲੀ ਪੈਂਨ ਇੰਡੀਆ ਮਾਸਟਰ ਖੇਡਾਂ 'ਚ ਜਗਰਾਉਂ ਦੇ ਸਾਬਕਾ ਥਾਣੇਦਾਰ ਨੇ 3 ਤਗਮੇ ਜਿੱਤੇ

ਜਗਰਾਉਂ, 27 ਮਈ (ਗੁਰਦੀਪ ਸਿੰਘ ਮਲਕ)-ਬੇਂਗੇਲੋਰੂ ਦੇ ਜੈ ਪ੍ਰਕਾਸ਼ ਨਰਾਇਣ ਟ੍ਰੇਨਿੰਗ ਸੈਂਟਰ ਗਰਾਊਾਡ 'ਚ ਪਹਿਲਾ ਪੈਂਨ ਇੰਡੀਆ ਮਾਸਟਰ ਖੇਡਾਂ ਦਾ ਆਯੋਜਨ ਕੀਤਾ ਗਿਆ | ਜਿਸ 'ਚ ਅਥਲੈਟਿਕ ਮੀਟ 30 ਸਾਲ ਤੋਂ ਉਪਰ ਦੇ ਖਿਡਾਰੀਆਂ ਦੀਆਂ ਦੌੜਾਂ 'ਚ ਜਗਰਾਉਂ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਨੱਥੋਵਾਲ ਵਿਖੇ ਐੱਨ. ਆਰ. ਆਈ. ਵਲੋਂ ਪਿੰਡ ਦੇ ਹੋਣਹਾਰ ਹਾਕੀ ਖਿਡਾਰੀਆਂ ਦਾ ਸਨਮਾਨ

ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੱਥੋਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਅੰਤਰਰਾਸ਼ਟਰੀ ਪੱਧਰ 'ਤੇ ਨਿਪਾਲ 'ਚ ਹੋਏ 19 ਸਾਲਾ ਵਰਗ ਦੇ ਹਾਕੀ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ...

ਪੂਰੀ ਖ਼ਬਰ »

ਸਹਾਇਕ ਧੰਦਿਆਂ ਨਾਲ ਜੁੜੇ ਲੋਕਾਂ ਲਈ ਸਹਿਕਾਰਿਤਾ ਲਹਿਰ ਦਾ ਬਹੁਤ ਵੱਡਾ ਯੋਗਦਾਨ ਰਿਹਾ-ਵਿਧਾਇਕ ਇਯਾਲੀ

ਹੰਬੜਾਂ, 27 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਕਲਾਂ ਦੀ 'ਦੀ ਦੁੱਧ ਉਤਪਾਦਕ ਸਹਿਕਾਰੀ ਸਭਾ' ਵਲੋਂ ਸਭਾ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬਣਦਾ ਮੁਨਾਫ਼ਾ ਵੰਡਣ ਮੌਕੇ ਪਿੰਡ ਦਾ ਇਕ ਸਾਂਝਾ ਸਮਾਗਮ ਪ੍ਰਧਾਨ ਹਰਜਿੰਦਰ ਸਿੰਘ ਖਹਿਰਾ ਤੇ ਪਰਮਿੰਦਰ ਸਿੰਘ ਚਾਵਲਾ ...

ਪੂਰੀ ਖ਼ਬਰ »

ਸ. ਭਰਪੂਰ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੇ ਪੂਲ ਪਾਰਟੀ ਦਾ ਆਨੰਦ ਮਾਣਿਆ

ਰਾਏਕੋਟ, 27 ਮਈ (ਸੁਸ਼ੀਲ)-ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਸਥਿਤ ਸ. ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ 'ਚ ਛੋਟੀਆਂ ਜਮਾਤਾਂ ਦੇ ਬੱਚਿਆਂ ਲਈ ਵਿਸ਼ੇਸ਼ ਤੌਰ 'ਤੇ ਪੂਲ ਪਾਰਟੀ ਦਾ ...

ਪੂਰੀ ਖ਼ਬਰ »

ਅਮਰ ਸਿੰਘ ਤੱਤਲਾ ਨਮਿਤ ਸ਼ਰਧਾਂਜਲੀ ਸਮਾਰੋਹ

ਭੂੰਦੜੀ, 27 ਮਈ (ਕੁਲਦੀਪ ਸਿੰਘ ਮਾਨ)-ਸਾਬਕਾ ਪਿ੍ੰਸੀਪਲ ਹਰਦਿਆਲ ਸਿੰਘ ਤੱਤਲਾ ਤੇ ਸਮਾਜ ਸੇਵੀ ਨਿਰਮਲ ਸਿੰਘ ਤੱਤਲਾ ਕੈਨੇਡੀਅਨ ਭਰਾਵਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਅਮਰ ਸਿੰਘ ਤੱਤਲਾ (95) ਸੰਸਾਰਿਕ ਯਾਤਰਾ ਪੂਰੀ ਕਰਦੇ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਸ਼ਾਖਾ ਜਗਰਾਉਂ ਨੇ ਹੋਮ ਲੋਨ ਮੇਲਾ ਲਗਾਇਆ

ਜਗਰਾਉਂ, 27 ਮਈ (ਹਰਵਿੰਦਰ ਸਿੰਘ ਖ਼ਾਲਸਾ)-ਭ ਾਰਤੀ ਸਟੇਟ ਬੈਂਕ ਜਗਰਾਉਂ ਦੀ ਸ਼ਾਖਾ ਵਲੋਂ ਡੀ. ਜੀ. ਐੱਮ. ਕੌਂਸਲ ਕਿਸ਼ੋਰਾ ਤੇ ਏ. ਜੀ. ਐੱਮ. ਐੱਚ. ਐੱਲ. ਐੱਸ. ਟੀ. ਮਨਜੀਤ ਸਿੰਘ ਦੇ ਰੀਜਨਲ ਮੈਨੇਜਰ ਰਾਜ ਕੁਮਾਰ ਚੋਕਰ ਦੀ ਅਗਵਾਈ ਵਿਚ ਹੋਮ ਲੋਨ ਮੇਲਾ ਲਗਾ ਇਆ ਗਿਆ | ਜਗਰਾਉਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁੱਲਾਂਪੁਰ ਬ੍ਰਾਂਚ ਰਾਹੀਂ ਨਵਦੀਪ ਕੌਰ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 27 ਮਈ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਊਟ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਜਿਥੇ ਚੰਗੇ ਆਈਲਟਸ ਟ੍ਰੇਨਰ ਵਿਦਿਆਰਥੀਆਂ ਨੂੰ ਆਈਲਟਸ ਦੀ ਕੋਚਿੰਗ ਦੇ ਰਹੇ ਹਨ, ਉਥੇ ਮੈਕਰੋ ਦੀ ਮੁੱਲਾਂਪੁਰ ਬ੍ਰਾਂਚ 'ਚ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਪਹਿਲੀ ਤੋਂ

ਜੋਧਾਂ, 27 ਮਈ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮੈਨੇਜਰ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਨਗਰ ...

ਪੂਰੀ ਖ਼ਬਰ »

ਛਿੰਦਰਪਾਲ ਸਿੰਘ ਕੋਟਉਮਰਾ ਦੇ ਪ੍ਰਧਾਨ ਨਿਯੁਕਤ

ਭੂੰਦੜੀ, 27 ਮਈ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦੇ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਦੇ ਦਿਸ਼ਾ-ਨਿਰਦੇਸ਼ ਹੇਠ ਤੇ ਬਲਾਕ ਪ੍ਰਧਾਨ ਦੇਵ ਰਾਜ ਸਿੰਗਲਾ ਅਤੇ ਭੂੰਦੜੀ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਕੋਟਉਮਰਾ ...

ਪੂਰੀ ਖ਼ਬਰ »

ਘੁਮਾਣ ਦੇ ਕਿਸਾਨ ਸਵਰਨ ਸਿੰਘ ਮੋਹਣਾ ਵਲੋਂ ਢਾਈ ਏਕੜ ਝੋਨੇ ਦੀ ਸਿੱਧੀ ਬਿਜਾਈ

ਗੁਰੂਸਰ ਸੁਧਾਰ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਤੇ ਖੇਤੀਬਾੜੀ ਮਹਿਕਮੇ ਦੀਆਂ ਅਪੀਲਾਂ ਨੂੰ ਸਵੀਕਾਰ ਕਰਦਿਆਂ ਪਿੰਡ ਘੁਮਾਣ ਦੇ ਕਿਸਾਨ ਤੇ ਸਾਬਕਾ ਪੰਚ ਸਵਰਨ ਸਿੰਘ ਮੋਹਣਾ ਨੇ ਆਪਣੇ ਖੇਤਾਂ 'ਚ ਢਾਈ ਏਕੜ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ | ਭਾਵੇਂ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਪਮਾਲ 'ਚ ਸਾਖਰਤਾ ਮੁਹਿੰਮ

ਮੁੱਲਾਂਪੁਰ-ਦਾਖਾ, 27 ਮਈ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਸਾਖਰਤਾ ਮੁਹਿੰਮ ਤਹਿਤ ਸੱਤਿਆ ਭਾਰਤੀ ਸਕੂਲ ਪਮਾਲ ਵਿਦਿਆਰਥੀਆਂ ਨੂੰ ਸਕੂਲ ਮੁੱਖ ਅਧਿਆਪਕਾ ਕਮਲਜੀਤ ਕੌਰ ਦੇ ਆਦੇਸ਼ਾਂ ਨਾਲ ਅਧਿਆਪਕਾਂ ਵਲੋਂ ਛੁੱਟੀਆਂ 'ਚ ਘਰ ਬੈਠ ਕੇ ਲਿਖਣ, ਪੜ੍ਹਨ ਤੇ ਪੇਪਰ ਕਟਿੰਗ, ...

ਪੂਰੀ ਖ਼ਬਰ »

ਡਾਇਰੈਕਟਰ ਪੰਚਾਇਤ ਵਿਭਾਗ ਨੇ ਆਲੀਵਾਲ ਸਿੱਖ ਐਂਗਲੋਂ ਵਾਰ ਟਰੱਸਟ ਦਾ ਕਬਜ਼ਾ ਆਲੀਵਾਲ ਪੰਚਾਇਤ ਨੂੰ ਦਿਵਾਇਆ

ਹੰਬੜਾਂ, 27 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡ ਆਲੀਵਾਲ ਵਿਖੇ 1846 'ਚ ਸਿੱਖਾਂ ਤੇ ਅੰਗਰੇਜ਼ਾਂ ਦਰਮਿਆਨ ਹੋਈ ਜੰਗ 'ਚ ਸ਼ਹੀਦ ਹੋਏ ਸਿੱਖਾਂ ਦੀ ਯਾਦ 'ਚ ਵਿਰਾਸਤੀ ਯਾਦਗਾਰ ਦੀ ਦੇਖ-ਰੇਖ ਲਈ ਪਿਛਲੀ ਪੰਚਾਇਤ ਵਲੋਂ ਟਰੱਸਟ ਬਣਾ ਕੇ ਕੰਮ ਕੀਤਾ ਜਾ ਰਿਹਾ ਸੀ, ਪਰ ਹੁਣ ਪਿੰਡ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX