ਫ਼ਰੀਦਕੋਟ, 27 ਮਈ (ਸਰਬਜੀਤ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ, ਜ਼ਿਲ੍ਹਾ ਫ਼ਰੀਦਕੋਟ ਵਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੰਗ ਕੀਤੀ ਗਈ ਨਰੇਗਾ ਮਜ਼ਦੂਰਾਂ ਨਾਲ ਸਰਕਾਰ ਦੇ ਨੁਮਾਇੰਦੀਆਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਰੋਕ ਲਗਾਈ ਜਾਵੇ | ਜ਼ਿਲ੍ਹਾ ਸਕੱਤਰ ਗੋਰਾ ਸਿੰਘ ਪਿੱਪਲੀ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦਾ ਰਿਕਾਰਡ ਤੋੜ ਕੇ ਸਿੱਧਾ ਹੀ ਨਰੇਗਾ ਮਜ਼ਦੂਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਪਿੰਡਾਂ ਦੇ ਨੁਮਾਇੰਦਿਆਂ ਵਲੋਂ ਨਰੇਗਾ ਮਜ਼ਦੂਰਾਂ ਨੂੰ ਡਰਾਇਆ ਅਤੇ ਧਮਕਾਇਆ ਜਾ ਰਿਹਾ ਹੈ | ਜਿਸ ਦਾ ਨਰੇਗਾ ਮਜ਼ਦੂਰਾਂ ਵਲੋਂ ਥਾਂ ਥਾਂ 'ਤੇ ਵਿਰੋਧ ਕੀਤਾ ਜਾ ਰਿਹਾ ਹੈ | ਨਰੇਗਾ ਮਜ਼ਦੂਰ ਆਗੂਆਂ ਨੇ ਕਿਹਾ ਕਿ ਕਈ ਪਿੰਡਾਂ 'ਚ ਕਾਨੂੰਨ ਅਨੁਸਾਰ ਪੰਚਾਇਤ ਅਤੇ ਗ੍ਰਾਮ ਸਭਾ ਦੇ ਮਤੇ ਨਾਲ ਮੇਟ ਹੋਣਾ ਚਾਹੀਦਾ ਹੈ | ਮੈਂਬਰ ਤੋੜ ਕੇ ਪ੍ਰਬੰਧਕ ਲਵਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਜਿਸ ਦਾ ਯੂਨੀਅਨ ਵਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਨਲਾਈਨ ਹਾਜ਼ਰੀਆਂ ਨਹੀਂ ਲੱਗ ਰਹੀਆਂ ਜਿਸ ਕਰਕੇ ਮਜ਼ਦੂਰਾਂ ਨੂੰ ਕੰਮ ਨਹੀਂ ਮਿਲ ਰਿਹਾ | ਉਨ੍ਹਾਂ ਮੰਗ ਕੀਤੀ ਕਿ ਆਨਲਾਈਨ ਦੇ ਨਾਲ-ਨਾਲ ਆਫ਼ ਲਾਈਨ ਹਾਜ਼ਰੀਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਨਰੇਗਾ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਾਰਨ ਮਜ਼ਦੂਰਾਂ ਦਾ ਕੰਮ ਖੁਸ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ 50 ਦਿਨ ਆਪਣੇ ਵਲੋਂ ਨਰੇਗਾ ਮਜ਼ਦੂਰਾਂ ਨੂੰ ਵੱਧ ਕੰਮ ਦੇਵੇ ਅਤੇ 700 ਰੁਪਏ ਦਿਹਾੜੀ ਦੇਵੇ | ਇਸ ਮੌਕੇ ਸਰਬਜੀਤ ਕੌਰ ਨੱਥੇਵਾਲਾ, ਜੱਗੀ ਪੱਖੀ ਕਲਾਂ, ਸਿਰਜੀਤ ਕੌਰ, ਗੁਰਪਾਲ ਸਿੰਘ, ਰੁਪਿੰਦਰ ਕੌਰ, ਬਲਾਕਾਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ ਅਰਜੀਆਂ ਦਾ ਮੌਕੇ 'ਤੇ ਨਿਪਟਾਰਾ ਕਰਨ ਦੇ ਮਕਸਦ ਨਾਲ ਮੈਂਬਰ ਅਨੁਸੂਚਿਤ ਜਾਤੀਆਂ ਕਮਿਸ਼ਨ ਮਿਸ ਪਰਮਿਲਾ ਫ਼ਲੀਆਂਵਾਲਾ ਵਲੋਂ ਜ਼ਿਲ੍ਹਾ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮੈਂਬਰ ...
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਸਮੇਤ ਜਗਦੀਪ ਸਿੰਘ ਮਹਿਰੋਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਰੀਦਕੋਟ, ਪ੍ਰਸ਼ਾਂਤ ਵਰਮਾ ਸਿਵਲ ਜੱਜ ਸੀਨੀਅਰ ...
ਜੈਤੋ, 27 ਮਈ (ਗੁਰਚਰਨ ਸਿੰਘ ਗਾਬੜੀਆ)- ਉਸਾਰੀ ਯੂਨੀਅਨ ਜੈਤੋ ਦੇ ਪ੍ਰਧਾਨ ਹਾਕਮ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੂੰ ਮਿਲਿਆ ਅਤੇ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਇਕ ਮੰਗ-ਪੱਤਰ ਸੌਂਪਿਆ | ਜਥੇਬੰਦੀ ਦੇ ਆਗੂਆਂ ...
ਕੋਟਕਪੂਰਾ, 27 ਮਈ (ਮੋਹਰ ਸਿੰਘ ਗਿੱਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਰਵਿਦਾਸ ਮੰਦਰ, ਪ੍ਰੇਮ ਨਗਰ ਕੋਟਕਪੂਰਾ ਵਿਖੇ ਪ੍ਰੇਮ ਸਿੰਘ ਘਾਰੂ ਜਨਰਲ ਸਕੱਤਰ ਬਸਪਾ ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ...
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਦੀ ਟਾਸਕ ਫ਼ੋਰਸ ਨੇ ਵੱਖ-ਵੱਖ ਜਨਤਕ ਸਥਾਨਾਂ 'ਤੇ ਚੈਕਿੰਗ ਕਰਕੇ ਦੇਸ਼ ਭਰ 'ਚ ਲਾਗੂ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ-2003 ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਕੇ ਚਲਾਨ ਕੱਟੇ | ਟੀਮ ਵਿਚ ਸ਼ਾਮਿਲ ...
ਫ਼ਰੀਦਕੋਟ, 27 ਮਈ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਖ਼ਤੀ ਦੇ ਹੁਕਮਾਂ ਦੇ ਬਾਵਜੂਦ ਫ਼ਰੀਦਕੋਟ ਜੇਲ੍ਹ 'ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ | ਕੁਝ ਦਿਨ ਪਹਿਲਾਂ ਫ਼ਰੀਦਕੋਟ ਦੀ ਕੇਂਦਰੀ ਜੇਲ੍ਹ 'ਚ ਨਜ਼ਰਬੰਦ ਹਵਾਲਾਤੀ ਵਲੋਂ ਜੇਲ੍ਹ 'ਚੋਂ ਵੀਡੀਓ ਬਣਾ ਕੇ ...
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਨੇ ਰਾਜ ਦੀਆਂ ਜੇਲ੍ਹਾਂ ਅੰਦਰ ਰੋਜ਼ਾਨਾ ਮਿਲ ਰਹੇ ਮੋਬਾਈਲ ਫ਼ੋਨ, ਨਸ਼ੀਲੇ ਪਦਾਰਥਾਂ ਅਤੇ ਵੀਡੀਓ ਵਾਇਰਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ਵਰਿੰਦਰ ਕੁਮਾਰ ਨੇ ਜੇਲ੍ਹ ...
ਕੋਟਕਪੂਰਾ, 27 ਮਈ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਮੀਨੀ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉਚਾ ਚੁੱਕਣ ਲਈ ਚਲਾਈ ਜਾ ਰਹੀ 'ਝੋਨੇ ਦੀ ਸਿੱਧੀ ਬਿਜਾਈ' ਦੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ: ...
ਕੋਟਕਪੂਰਾ, 27 ਮਈ (ਮੋਹਰ ਸਿੰਘ ਗਿੱਲ)- ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਰਵੀ ਸ਼ਰਮਾ ਪੁੱਤਰ ਧਰਮਵੀਰ ਸ਼ਰਮਾ ਵਾਸੀ ਕੋਟਕਪੂਰਾ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ | ਉਨ੍ਹਾਂ ਦੀ ਫ਼ੈਕਟਰੀ ਜੈਤੋ ਰੋਡ, ਨੇੜੇ ਸੁਆ ਪਾਸ ਹੈ, ...
ਕੋਟਕਪੂਰਾ, 27 ਮਈ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਪੁਲ ਸੂਆ ਜੈਤੋ ਰੋਡ ਕੋਟਕਪੂਰਾ ਵਿਖੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਕ ਮੋਨਾ ਵਿਅਕਤੀ ਬੁਲਟ ਮੋਟਰਸਾਈਕਲ ਨੰਬਰ ...
ਬਰਗਾੜੀ, 27 ਮਈ (ਲਖਵਿੰਦਰ ਸ਼ਰਮਾ)-ਪ੍ਰਧਾਨ ਅਜੈਬ ਸਿੰਘ ਸਰਪੰਚ ਸਰਾਵਾਂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨ੍ਹਾਂ ਦਾ ਅੰਗੀਠਾ ਸਾਂਭਣ ਉਪਰੰਤ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਦੀ ਥਾਂ ਆਪਣੇ ਖੇਤਾਂ ਵਿਚ ਅਸਥੀਆਂ ਨੂੰ ਦਬਾਅ ਕੇ ਪੌਦੇ ਲਗਾਏ ...
ਪੰਜਗਰਾਈਾ ਕਲਾਂ, 27 ਮਈ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਘਣੀਏ ਵਾਲਾ ਵਿਖੇ ਪਿੰਡ ਦੀ ਦਿੱਖ ਸੰਵਾਰਨ ਲਈ ਬਿੱਟੂ ਮੈਂਬਰ ਦੇ ਉਪਰਾਲੇ ਸਦਕਾ ਨਗਰ ਨਿਵਾਸੀ ਅਤੇ ਐਨ.ਆਰ.ਆਈ ਦੇ ਸਹਿਯੋਗ ਨਾਲ ਬਜ਼ੁਰਗਾਂ ਦੇ ਬੈਠਣ ਲਈ ਬਿਰਧ ਪਾਰਕ ਬਣਾਇਆ ਗਿਆ | ਬਿੱਟੂ ਮੈਂਬਰ ਨੇ ਗੱਲਬਾਤ ...
ਫ਼ਰੀਦਕੋਟ, 27 ਮਈ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ ਰੋਡ 'ਤੇ ਮਨਜੀਤ ਇੰਦਰ ਪੁਰਾ (ਡੋਗਰ ਬਸਤੀ) ਗਲੀ ਨੰਬਰ ਸਾਢੇ ਛੇ ਦੇ ਸਾਹਮਣੇ ਸੜਕ 'ਤੇ ਬਣਿਆ ਹੋਇਆ ਖੱਡਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਬਣੇ ਹੋਏ ਇਸ ਖੱਡੇ ਤੋਂ ਇਸ ...
ਬਰਗਾੜੀ, 27 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਵਾਤਾਵਰਨ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਯਸ਼ੂ ਧੀਂਗੜਾ ਦੀ ਦੇਖ-ਰੇਖ ਹੇਠ ਮਨਾਏ ਗਏ | ਇਸ ਦਿਹਾੜੇ ਸਬੰਧੀ ਬੱਚਿਆਂ ਦੇ ਪੋਸਟਰ ਬਣਾਉਣ, ਭਾਸ਼ਣ ਮੁਕਾਬਲੇ ਆਦਿ ਕਰਵਾਏ ਗਏ ਅਤੇ ਵਧੀਆ ...
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਬੀ.ਏ. ਐਲ.ਐਲ.ਬੀ ਭਾਗ-ਪੰਜਵਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦਾ ਦੌਰਾ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਕੋਰਟ ਵਿਚ ਅਰਜੈਂਟ, ਆਰਡੀਨੇਰੀ ਅਤੇ ਰੈਗੂਲਰ ਕੇਸਾਂ ...
ਬਰਗਾੜੀ, 27 ਮਈ (ਸੁਖਰਾਜ ਸਿੰਘ ਗੋਂਦਾਰਾ)-ਸਕੂਲ ਦੇ ਮੁੱਖ ਪ੍ਰਬੰਧਕ ਅਤੇ ਸਮਾਜਸੇਵੀ ਅਸ਼ੋਕ ਬਰਗਾੜੀ ਪ੍ਰੇਰਨਾ ਸਦਕਾ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਬਰਗਾੜੀ ਦੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿਚ ਪੰਛੀਆਂ ਲਈ ਆਲ੍ਹਣੇ ਲਗਾਏ | ਇਸ ਮੌਕੇ ਵਿਦਿਆਰਥੀਆਂ ਨੂੰ ...
ਪੰਜਗਰਾੲੀਂ ਕਲਾਂ, 27 ਮਈ (ਸੁਖਮੰਦਰ ਸਿੰਘ ਬਰਾੜ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ ਤੇ ਬਲਾਕ ਕੋਟਕਪੂਰਾ ਦੇ ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ ਬਰਾੜ ਘਣੀਏ ਵਾਲਾ ਦੀ ਅਗਵਾਈ ਹੇਠ ਪਿੰਡ ਢਿੱਲਵਾਂ ...
ਜੈਤੋ, 27 ਮਈ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਸੂਰਜ ਭਾਰਦਵਾਜ ਤੇ ਰਾਜਾ ਭਾਰਦਵਾਜ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਵਲੋਂ ਪਿੰਡ ਕਾਸਮ ਭੱਟੀ ਨੂੰ ਐਮ.ਪੀ ਕੋਟੇ ਵਿਚੋਂ ਪਾਣੀ ਵਾਲੀ ਟੈਂਕੀ ਦਿੱਤੀ ਗਈ ਹੈ | ਉਕਤ ਪਾਣੀ ਵਾਲੀ ਟੈਂਕੀ ਕਾਂਗਰਸੀ ...
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਾਜ ਵਿਚ ਭਿ੍ਸ਼ਟਾਚਾਰ ਨੂੰ ਕਿਸੇ ਵੀ ਪੱਧਰ 'ਤੇ ਬਰਦਾਸਤ ਨਹੀਂ ਕੀਤਾ ਜਾਵੇਗਾ | ਚਾਹੇ ਕੋਈ ਵੀ ਸਿਆਸਤਦਾਨ, ਮੰਤਰੀ, ...
ਕੋਟਕਪੂਰਾ, 27 ਮਈ (ਮੋਹਰ ਸਿੰਘ ਗਿੱਲ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਫ਼ਰੀਦਕੋਟ ਵਲੋਂ ਜਨਰਲ ਸਕੱਤਰ ਹੈਪਇੰਦਰਪਾਲ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਸਰਕਲ ਪ੍ਰਧਾਨ ਸੁਖਚੈਨ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬੇਅੰਤ ਸਿੰਘ ਨੇ ...
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਸੰਨ੍ਹ 1946 ਵਿਚ ਫ਼ਰੀਦਕੋਟ ਰਿਆਸਤ ਦੇ ਰਾਜੇ ਖ਼ਿਲਾਫ਼ ਚੱਲ ਰਹੀ ਪਰਜਾ ਮੰਡਲ ਲਹਿਰ ਦੇ ਦੌਰਾਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ 27 ਮਈ 1946 ਨੂੰ ਆਜ਼ਾਦ ਭਾਰਤ ਦਾ ਤਿਰੰਗਾ ਝੰਡਾ ਪੁਰਾਣੀ ਦਾਣਾ ...
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲੇ ਵਿਚ ਵੱਖ ਵੱਖ ਵਿਭਾਗਾਂ ਵਲੋਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸਮਾਗਮ ਕਰਵਾਏ ਜਾ ਰਹੇ ਹਨ | ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX