ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਮੋਗਾ

ਮੋਗਾ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਮੋਗਾ ਪੁਲਿਸ ਵਲੋਂ 1850 ਨਸ਼ੀਲੀਆਂ ਗੋਲੀਆਂ, 17.1 ਗਾ੍ਰਮ ਹੈਰੋਇਨ ਅਤੇ 255 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਮਸ਼ੇਰ ਸਿੰਘ ਉਰਫ਼ ਸੰਮਾ ਪੁੱਤਰ ਸਿੱਧੂ ਵਾਸੀ ਨਿਰੰਗ ਸਿੰਘ ਵਾਲਾ (ਜ਼ੀਰਾ) ਫ਼ਿਰੋਜ਼ਪੁਰ ਅਤੇ ਜਸਪਾਲ ਸਿੰਘ ਉਰਫ਼ ਗੋਰਾ ਪੁੱਤਰ ਅੰਗਰੇਜ਼ ਸਿੰਘ ਵਾਸੀ ਖੋਸਾ ਕੋਟਲਾ ਪਾਸੋਂ 250 ਨਸ਼ੀਲੀਆਂ ਗੋਲੀਆਂ ਅਤੇ 15 ਗ੍ਰਾਮ ਹੈਰੋਇਨ, ਹਰਵਿੰਦਰਪਾਲ ਉਰਫ਼ ਵਿੱਕੀ ਪੁੱਤਰ ਰਵੀ ਕੁਮਾਰ ਵਾਸੀ ਬਾਲਮੀਕ ਕਲੌਨੀ ਮੋਗਾ ਤੋਂ 220 ਨਸ਼ੀਲੀਆਂ ਗੋਲੀਆਂ, ਸ਼ਿੰਦਰਪਾਲ ਸਿੰਘ ਉਰਫ਼ ਸ਼ਿੰਦਰ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਗੱਟੀ ਜੱਟਾਂ ਪਾਸੋਂ 400 ਨਸ਼ੀਲੀਆਂ ਗੋਲੀਆਂ, ਗੁਰਪ੍ਰੀਤ ਸਿੰਘ ਗੋਪੀ ਪੁੱਤਰ ਚਮਕੌਰ ਸਿੰਘ ਉਰਫ਼ ਕੋਰਾ ਵਾਸੀ ਠੱਠੀ ਭਾਈ ਤੋਂ 80 ਗੋਲੀਆਂ, ਤਰਸੇਮ ਸਿੰਘ ਸੇਮਾ ਪੁੱਤਰ ਰੂਪ ਸਿੰਘ ਵਾਸੀ ਸੰਗਤਪੁਰਾ ਅਤੇ ਮਨਦੀਪ ਸਿੰਘ ਉਰਫ਼ ਗੋਰਾ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਰੋਡੇ ਤੋਂ 200 ਨਸ਼ੀਲੀਆਂ ਗੋਲੀਆਂ, ਨਿਰਮਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਜੀਤਾ ਸਿੰਘ ਵਾਲਾ ਤੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕੁਲਦੀਪ ਕੌਰ ਪਤਨੀ ਠਾਣਾ ਸਿੰਘ ਵਾਸੀ ਮਾਹਲਾ ਕਲਾਂ ਤੋਂ 2 ਗ੍ਰਾਮ ਹੈਰੋਇਨ, ਅੱਕੀ ਕੌਰ ਪੁੱਤਰੀ ਚਮਕੌਰ ਸਿੰਘ ਵਾਸੀ ਪਿੰਡ ਡਾਲਾ ਤੋਂ 0.1 ਗਰਾਮ ਹੈਰੋਇਨ ਅਤੇ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਦਰਸ਼ਨ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਰਾਮਾ ਤੋਂ 100 ਲੀਟਰ ਲਾਹਣ, ਜਗਦੀਸ਼ ਸਿੰਘ ਪੁੱਤਰ ਦੇਵ ਰਾਜ ਵਾਸੀ ਪਿੰਡ ਖੋਟੇ ਹਾਲ ਪੱਤੋ ਹੀਰਾ ਸਿੰਘ ਵਾਲਾ ਤੋਂ 155 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਉੱਪਰ ਵੱਖ ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਅਤੇ ਐਕਸਾਈਜ਼ ਐਕਟ ਤਹਿਤ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ |

ਪਟਵਾਰੀਆਂ, ਕਾਨੂੰਗੋਆਂ ਦੀਆਂ ਖਾਲੀ ਅਸਾਮੀਆਂ ਲਈ ਦਰਖਾਸਤਾਂ ਦੀ ਮੰਗ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਰਿਟਾਇਰਡ ...

ਪੂਰੀ ਖ਼ਬਰ »

ਪੰਜਾਬ ਦੀਆਂ ਫ਼ਸਲਾਂ ਤੇ ਨਸਲਾਂ ਬਚਾਉਣ ਲਈ 'ਆਪ' ਸਰਕਾਰ ਵਚਨਬੱਧ-ਵਿਧਾਇਕ ਸੁਖਾਨੰਦ

ਸਮਾਧ ਭਾਈ, 27 ਮਈ (ਜਗਰੂਪ ਸਿੰਘ ਸਰੋਆ)-ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਮੂਲ ਸ਼ਰਮਾਏ ਕੁਦਰਤੀ ਸਰੋਤਾਂ ਦੀ ਰਖਵਾਲੀ ਕਰਦਿਆਂ ਪੰਜਾਬ ਦੀਆਂ ਫ਼ਸਲਾਂ ਤੇ ਨਸਲਾਂ ਬਚਾਉਣ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਅੰਮਿ੍ਤਪਾਲ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਪੰਜਵੇਂ ਪੰਜਾਬ ਤਾਇਕਵਾਂਡੋਂ ਕੱਪ 2022 'ਚ ਜਿੱਤਿਆ ਸੋਨ ਤਗਮਾ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਪੰਜਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਚਲ ਹੰਸ ਨੇ ਪੰਜਵੇਂ ਪੰਜਾਬ ਤਾਇਕਵਾਂਡੋਂ ਕੱਪ 2022 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ 'ਤੇ ਕਬਜ਼ਾ ਕੀਤਾ | ਇਹ ਮੁਕਾਬਲਾ ਪਟਿਆਲਾ ...

ਪੂਰੀ ਖ਼ਬਰ »

ਸਮੂਹ ਗਊਸ਼ਾਲਾਵਾਂ ਦੇ ਸੰਚਾਲਕਾਂ ਨੇ ਫ਼ੈਕਟਰੀਆਂ ਵਿਚ ਜਾ ਰਹੀ ਤੂੜੀ 'ਤੇ ਕੀਤੀ ਰੋਕ ਦੀ ਮੰਗ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਮੋਗਾ ਦੀਆਂ ਸਮੂਹ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਫ਼ੈਕਟਰੀਆਂ ਲਈ ਲਿਜਾਈ ਜਾ ਰਹੀ ਤੂੜੀ (ਸੁੱਕਾ ਚਾਰਾ) 'ਤੇ ਰੋਕ ਲਗਾਉਣ ਲਈ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਮੋਗਾ ...

ਪੂਰੀ ਖ਼ਬਰ »

ਦਰਜਾ-4 ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ ਡੀ.ਪੀ.ਆਈ. ਨੂੰ ਮਿਲਿਆ

ਮੋਗਾ, 27 ਮਈ (ਜਸਪਾਲ ਸਿੰਘ ਬੱਬੀ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਰਜਿ. ਦਾ ਵਫ਼ਦ ਸੂਬਾ ਪ੍ਰਧਾਨ ਵਿਜੇਪਾਲ ਬਿਲਾਸਪੁਰ ਦੀ ਅਗਵਾਈ ਵਿਚ ਡੀ.ਪੀ.ਆਈ. (ਸੈ:ਸਿ:) ਪੰਜਾਬ ਨੂੰ ਮਿਲਿਆ | ਉਨ੍ਹਾਂ ਡੀ.ਪੀ.ਆਈ. ਸੈਕੰਡਰੀ ਨੂੰ ਦਰਜਾ ਚਾਰ ਕਰਮਚਾਰੀਆਂ ...

ਪੂਰੀ ਖ਼ਬਰ »

ਪਟਵਾਰੀਆਂ, ਕਾਨੂੰਗੋਆਂ ਦੀਆਂ ਖਾਲੀ ਅਸਾਮੀਆਂ ਲਈ ਦਰਖਾਸਤਾਂ ਦੀ ਮੰਗ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਰਿਟਾਇਰਡ ...

ਪੂਰੀ ਖ਼ਬਰ »

ਐਂਟੀ ਕਰੱਪਸ਼ਨ ਅਵੇਅਰਨੈੱਸ ਆਰਗੇਨਾਈਜ਼ੇਸ਼ਨ ਵਲੋਂ ਜਾਗਰੂਕਤਾ ਮੁਹਿੰਮ 3 ਜੂਨ ਤੋਂ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਿਸ਼ਵਤਖ਼ੋਰੀ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਕਮਿਸ਼ਨ ਮੰਗਣ ਤੇ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਨੂੰ ਜੇਲ੍ਹ ਭੇਜਣ ਦੀ ਕਾਰਵਾਈ ਦੀ ਹਰ ਪਾਸੇ ...

ਪੂਰੀ ਖ਼ਬਰ »

155 ਲੀਟਰ ਲਾਹਣ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 27 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੁਲਿਸ ਚੌਕੀ ਦੀਨਾ ਸਾਹਿਬ ਵਲੋਂ ਇਕ ਵਿਅਕਤੀ ਤੋਂ 155 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਪੁਲਿਸ ਚੌਕੀ ਦੀਨਾ ਸਾਹਿਬ ਦੇ ਇੰਚਾਰਜ ਕੁਲਵੰਤ ਸਿੰਘ ਏ.ਐਸ.ਆਈ. ਨੇ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਲੇਖਿਕਾ ਖ਼ਿਲਾਫ਼ ਗ਼ਲਤ ਪੋਸਟਾਂ ਪਾਉਣ ਵਾਲਿਆਂ 'ਤੇ ਮੁਕੱਦਮਾ ਦਰਜ

ਮੋਗਾ, 27 ਮਈ (ਗੁਰਤੇਜ ਸਿੰਘ)- ਉੱਘੀ ਲੇਖਿਕਾ ਬੇਅੰਤ ਕੌਰ ਗਿੱਲ, ਸਮਾਜ ਸੇਵੀ ਮਹਿੰਦਰ ਪਾਲ ਲੂੰਬਾ ਅਤੇ ਸਮਾਜ ਸੇਵੀ ਹਰਜਿੰਦਰ ਚੁਗਾਵਾਂ ਦੇ ਚਰਿੱਤਰ ਬਾਰੇ ਸੋਸ਼ਲ ਮੀਡੀਆ ਤੇ ਘਟੀਆ ਟਿੱਪਣੀਆਂ ਕਰਨ ਵਾਲੇ 12 ਦੋਸ਼ੀਆਂ ਖ਼ਿਲਾਫ਼ ਸਾਈਬਰ ਕ੍ਰਾਈਮ ਐਕਟ ਅਧੀਨ ਜ਼ਿਲ੍ਹਾ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਕੱਲ੍ਹ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਰੀਟੋਰੀਅਸ ਸਕੂਲਾਂ ਵਿਚ (ਨੌਵੀਂ, ਗਿਆਰ੍ਹਵੀਂ, ਬਾਰ੍ਹਵੀਂ ਸ਼੍ਰੇਣੀ) ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 29 ਮਈ ਨੂੰ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਬੋਰਡ ਵਲੋਂ ਸਥਾਪਿਤ ਕੀਤੇ ...

ਪੂਰੀ ਖ਼ਬਰ »

ਗਾਇਕਾ ਮਨਦੀਪ ਲੱਕੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਨੱਥੂਵਾਲਾ ਗਰਬੀ, 27 ਮਈ (ਸਾਧੂ ਰਾਮ ਲੰਗੇਆਣਾ)- ਪੰਜਾਬੀ ਲੋਕ ਗਾਇਕਾ ਮਨਦੀਪ ਲੱਕੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗੁਰਮੀਤ ਸਿੰਘ (62) ਵਾਸੀ ਛੋਟਾ ਘਰ ਬੜੇ ਚਿਰ ਤੋਂ ਬਿਮਾਰੀ ਨਾਲ ਜੂਝਦੇ ਹੋਏ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥੀ ਮਨਪ੍ਰਤਾਪ ਸਿੰਘ ਨੇ ਹਾਸਲ ਕੀਤੇ 7 ਬੈਂਡ

ਧਰਮਕੋਟ, 27 ਮਈ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ ਵਿਚ ਮਨਪ੍ਰਤਾਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਸ਼ੇਰਪੁਰ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ 'ਚ ਵਿਦਾਇਗੀ ਪਾਰਟੀ

ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਦੋ ਰੋਜ਼ਾ ਵਿਦਾਇਗੀ ਪਾਰਟੀ ਲਮਹਾ-ਏ-ਰੁਖ਼ਸਤ ਦਾ ਉਦਘਾਟਨ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਕੀਤਾ ਅਤੇ ਸਮੂਹ ਕਾਲਜ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਲਈ ...

ਪੂਰੀ ਖ਼ਬਰ »

ਲੇਖਕ ਪ੍ਰੀਤਮ ਸਿੰਘ ਭੱਟੀ ਵਲੋਂ ਸਕੂਲ ਲਾਇਬ੍ਰੇਰੀ ਲਈ ਪੁਸਤਕ ਦਾ ਸੈੱਟ ਭੇਟ

ਨੱਥੂਵਾਲਾ ਗਰਬੀ, 27 ਮਈ (ਸਾਧੂ ਰਾਮ ਲੰਗੇਆਣਾ)- ਲੇਖਕ ਪ੍ਰੀਤਮ ਸਿੰਘ ਭੱਟੀ ਵਲੋਂ ਆਪਣੀ ਪਲੇਠੀ ਪੁਸਤਕ ਯੁੱਧ ਬੰਦੀ ਦਾ ਇਕ ਸੈੱਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਰੋਡੇ ਦੇ ਵਿਦਿਆਰਥੀਆਂ ਲਈ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਅਤੇ ਸਟਾਫ਼ ...

ਪੂਰੀ ਖ਼ਬਰ »

ਸਿਵਲ ਸਰਜਨ ਮੋਗਾ ਵਲੋਂ ਜਾਗਰੂਕਤਾ ਪੋਸਟਰ ਜਾਰੀ

ਮੋਗਾ, 27 ਮਈ (ਗੁਰਤੇਜ ਸਿੰਘ)- 'ਬੇਟੀ ਹੋਈ ਹੈ ਵੱਡੀਆਂ ਖ਼ੁਸ਼ੀਆਂ ਕਿਉਂ ਨਾ ਵਧਣ' ਦੇ ਬੈਨਰ ਅਧੀਨ ਲੜਕੀਆਂ ਲਈ ਜਾਗਰੂਕਤਾ ਪੋਸਟਰ ਰੀਲੀਜ਼ ਕਰਦੇ ਹੋਏ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਨੇ ਕਿਹਾ ਕਿ ਲੜਕੀਆਂ ਨੂੰ ਜਾਗਰੂਕਤਾ ਹੋਣ ਦੀ ਜ਼ਰੂਰਤ ਹੈ ਤੇ ਲੜਕੀਆਂ ...

ਪੂਰੀ ਖ਼ਬਰ »

ਸਰਕਾਰੀ ਸੀ. ਸੈਕੰ. ਸਕੂਲ ਬੁੱਟਰ 'ਚ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ

ਬੱਧਨੀ ਕਲਾਂ, 27 ਮਈ (ਸੰਜੀਵ ਕੋਛੜ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ) ਬੁੱਟਰ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਵਾਤਾਵਰਨ ਚੇਤਨਾ ਲਹਿਰ ਦੇ ਵਫ਼ਦ ਨੇ ਵਾਤਾਵਰਨ ਦੇ ਮੁੱਦਿਆਂ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੀਟਿੰਗ

ਕੋਟ ਈਸੇ ਖਾਂ, 28 ਮਈ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਗੁਰੂਸਰ ਖੋਸਾ ਕੋਟਲਾ ਦੇ ਮੁੱਖ ਸੇਵਾਦਾਰ ਅਤੇ ਵਾਤਾਵਰਨ ਪ੍ਰੇਮੀ ਸੰਤ ਗੁਰਮੀਤ ਸਿੰਘ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਾਤਾਵਰਨ ਚੇਤਨਾ ਲਹਿਰ ਦੇ 15 ਮੈਂਬਰੀ ਵਫ਼ਦ ਵਲੋਂ ਪੰਜਾਬ ਵਿਧਾਨ ...

ਪੂਰੀ ਖ਼ਬਰ »

ਜੀ.ਐਨ. ਕਾਨਵੈਂਟ ਸਕੂਲ ਭਲੂਰ ਦੇ ਬੱਚਿਆਂ ਨੇ 'ਫਨ ਆਇਲੈਂਡ' ਦਾ ਟੂਰ ਲਗਾਇਆ

ਨੱਥੂਵਾਲਾ ਗਰਬੀ, 27 ਮਈ (ਸਾਧੂ ਰਾਮ ਲੰਗੇਆਣਾ)-ਜੀ.ਐਨ.ਕਾਨਵੈਂਟ ਸਕੂਲ ਭਲੂਰ ਵਲੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ 'ਫਨ ਆਇਲੈਂਡ' ਤਲਵੰਡੀ ਭਾਈ ਵਿਖੇ ਇਕ ਦਿਨ ਦੇ ਟੂਰ ਦਾ ਆਯੋਜਨ ਕੀਤਾ ਗਿਆ | ਇਸ ਟੂਰ ਨੂੰ ਲੈ ਕੇ ਸਮੂਹ ਵਿਦਿਆਰਥੀਆਂ ਵਿਚ ਭਾਰੀ ...

ਪੂਰੀ ਖ਼ਬਰ »

ਜੇ.ਐਮ.ਐਸ. ਸੰਸਥਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 27 ਮਈ (ਕਿ੍ਸ਼ਨ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਜੇ.ਐਮ.ਐਸ. ਇਮੀਗ੍ਰੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਹੈ | ਇਹ ਸੰਸਥਾ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਸੁਪਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ...

ਪੂਰੀ ਖ਼ਬਰ »

ਮਲਕੀਅਤ ਸਿੰਘ ਸਿੱਧੂ ਮੈਮੋਰੀਅਲ ਸਪੋਰਟਸ ਐਂਡ ਵੈੱਲਫੇਅਰ ਟਰੱਸਟ ਮੋਗਾ ਨੇ ਜਥੇਦਾਰ ਤੋਤਾ ਸਿੰਘ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ

ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਸੀਨੀਅਰ ਆਗੂ, ਦਰਵੇਸ਼ ਸਿਆਸਤਦਾਨ ਦੇ ਸਦੀਵੀ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਨਿਧੜਕ ਆਗੂ ਦਰਵੇਸ਼ ਸਿਆਸਤਦਾਨ ਪੰਥਕ ਸ਼ਖ਼ਸੀਅਤ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਸਾਬਕਾ ...

ਪੂਰੀ ਖ਼ਬਰ »

ਜੇ.ਪੀ.ਐਸ. ਖੰਨਾ ਨੇ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ

ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਸੀਨੀਅਰ ਆਗੂ, ਦਰਵੇਸ਼ ਸਿਆਸਤਦਾਨ, ਵਿਕਾਸ ਦੇ ਮਸੀਹਾ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ...

ਪੂਰੀ ਖ਼ਬਰ »

ਗੱਲਾ ਮਜ਼ਦੂਰ ਯੂਨੀਅਨ ਦੀ ਹੋਈ ਚੋਣ 'ਚ ਕੁਲਦੀਪ ਸਿੰਘ ਦੀਪਾ ਪ੍ਰਧਾਨ ਬਣੇ

ਮੋਗਾ, 27 ਮਈ (ਅਸ਼ੋਕ ਬਾਂਸਲ)-ਗੱਲਾ ਮਜ਼ਦੂਰ ਯੂਨੀਅਨ ਮੋਗਾ ਦੀ ਚੋਣ ਵਿਚ ਕੁਲਦੀਪ ਸਿੰਘ ਦੀਪਾ ਨੇ ਬਲਵੀਰ ਸਿੰਘ ਨੂੰ 15 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਮੋਗਾ ਦੇ 3 ਸਾਲਾਂ ਲਈ ਪ੍ਰਧਾਨ ਬਣੇ | ਇੱਥੇ ਜ਼ਿਕਰਯੋਗ ਹੈ ਕਿ ਗੱਲਾ ਮਜ਼ਦੂਰ ਯੂਨੀਅਨ ਦੀ ਚੋਣ ਹਰ 3 ਸਾਲ ਬਾਅਦ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਸੰਤ ਮਹੇਸ਼ ਮੁਨੀ ਗਊ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਬਾਘਾ ਪੁਰਾਣਾ, 27 ਮਈ (ਕਿ੍ਸ਼ਨ ਸਿੰਗਲਾ)-ਬੇਸਹਾਰਾ ਜ਼ਖ਼ਮੀ, ਬਿਮਾਰ ਗਊਆਂ, ਢੱਠਿਆਂ ਅਤੇ ਹੋਰਨਾਂ ਬੇਜ਼ਬਾਨ ਜੀਵਾਂ ਦਾ ਮੁਫ਼ਤ ਇਲਾਜ ਕਰਨ ਲਈ ਗਊ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵਲੋਂ ਕਰੀਬ 9 ਸਾਲਾਂ ਤੋਂ ਨਿਸ਼ਕਾਮ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਐਕਟਿੰਗ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਕਿਸਾਨੀ ਮੰਗਾਂ ਅਤੇ ਬਲਾਕਾਂ ਦੀਆਂ ਚੋਣਾਂ ...

ਪੂਰੀ ਖ਼ਬਰ »

ਚੰਨੂਵਾਲਾ ਵਿਖੇ ਕਾਸਕੋ ਕਿ੍ਕਟ ਟੂਰਨਾਮੈਂਟ 'ਚ ਡਾਲਾ ਦੀ ਟੀਮ ਨੇ ਮਾਰੀ ਬਾਜ਼ੀ

ਬਾਘਾ ਪੁਰਾਣਾ, 27 ਮਈ (ਕਿ੍ਸ਼ਨ ਸਿੰਗਲਾ)-ਪਿੰਡ ਚੰਨੂਵਾਲਾ ਵਿਖੇ ਮੀਰੀ-ਪੀਰੀ ਸਪੋਰਟਸ ਐਂਡ ਵੈੱਲਫੇਅਰ ਯੂਥ ਕਲੱਬ ਵਲੋਂ ਸਮੂਹ ਗਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕਰਵਾਏ ਚਾਰ ...

ਪੂਰੀ ਖ਼ਬਰ »

ਕੌਂਸਲਰ ਨੰਦ ਸਿੰਘ ਬਰਾੜ ਨਾਲ ਉੱਚ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ

ਬਾਘਾ ਪੁਰਾਣਾ, 27 ਮਈ (ਕਿ੍ਸ਼ਨ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਦੇ ਬਾਘਾ ਪੁਰਾਣਾ ਤੋਂ ਸਾਬਕਾ ਕੌਂਸਲਰ ਨੰਦ ਸਿੰਘ ਬਰਾੜ ਦੇ ਭਰਾ ਹਰਚੰਦ ਸਿੰਘ ਬਰਾੜ (ਰਿਟਾ: ਇੰਸਪੈਕਟਰ ਨਗਰ ਕੌਂਸਲ) ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਬੇਵਕਤੀ ਅਕਾਲ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਵਿਦਿਆਰਥੀ ਜਸਕਰਨਪ੍ਰੀਤ ਸਿੰਘ ਗਿੱਲ ਦਾ ਕੈਨੇਡਾ ਦਾ ਲਗਵਾਇਆ ਵੀਜ਼ਾ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਨੇ ਵਿਦਿਆਰਥੀ ਜਸਕਰਨਪ੍ਰੀਤ ਸਿੰਘ ਗਿੱਲ ਨਿਵਾਸੀ ਫ਼ਿਰੋਜ਼ਪੁਰ ਦਾ ਸੈੱਟ ...

ਪੂਰੀ ਖ਼ਬਰ »

ਨਾਨਕਸਰ ਸਮਾਧ ਭਾਈ ਸੰਗਤ ਵਲੋਂ ਜਥੇ. ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ)- ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਉਨ੍ਹਾਂ ਦੀ ਪਤਨੀ ਬੀਬੀ ਮੁਖਤਿਆਰ ਕੌਰ, ਸਪੁੱਤਰ ਬਲਵਿੰਦਰ ਸਿੰਘ, ਬਰਜਿੰਦਰ ਸਿੰਘ ਮੱਖਣ ਬਰਾੜ, ਡਾ. ਜਸਵਿੰਦਰ ਸਿੰਘ ਬਰਾੜ ਨਾਲ ਭਾਈ ਰਣਜੀਤ ਸਿੰਘ ਨਾਨਕਸਰ ਸਮਾਧ ਭਾਈ, ਭਾਈ ਕਰਤਾਰ ਸਿੰਘ, ...

ਪੂਰੀ ਖ਼ਬਰ »

ਭਾਗੀਕੇ ਸਕੂਲ ਦ ਵਿਦਿਆਰਥੀ ਦਾ ਸਫਲ ਆਪ੍ਰੇਸ਼ਨ

ਨਿਹਾਲ ਸਿੰਘ ਵਾਲਾ, 27 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੋਗਾ ਵਰਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਿਹਾਲ ਸਿੰਘ ਵਾਲਾ ਦੇਵੀ ਪ੍ਰਸ਼ਾਦ ਦੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ

ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਤਿੰਨ ਰੋਜਾ ਵਿਸ਼ੇਸ਼ ਜਾਗਰੂਕਤਾ, ਸਿੱਖਿਆ ਅਤੇ ਸੁਰੱਖਿਆ ਪ੍ਰੋਗਰਾਮ ਦਾ ਆਯੋਜਨ ਰਾਜੀਵ ਗਾਂਧੀ ਰਾਸ਼ਟਰੀ ਇੰਸਟੀਚਿਊਟ ਆਫ਼ ਯੂਥ ਵਿਕਾਸ ਵਿਖੇ ਕੀਤਾ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਜਾਣ ਨਾਲ ਸਿੱਖਿਆ ਖੇਤਰ ਨੂੰ ਬਹੁਤ ਵੱਡਾ ਘਾਟਾ ਪਿਆ-ਪਿ੍ੰਸੀਪਲ ਸੁਰਿੰਦਰ ਕੌਰ ਗਿੱਲ

ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਵਿਕਾਸ ਦੇ ਮਸੀਹਾ ਤੇ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਜਾਣ ਨਾਲ ਐਸ.ਜੀ.ਪੀ.ਸੀ. ਦੀ ਉੱਘੀ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਨੂੰ ਨਾ ਪੂਰਾ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਛੇਵਾਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ

ਬਾਘਾ ਪੁਰਾਣਾ, 27 ਮਈ (ਗੁਰਮੀਤ ਸਿੰਘ ਮਾਣੂੰਕੇ)-ਸੈਣ ਸਮਾਜ ਮਹਾਂ ਸਭਾ (ਰਜਿ.) ਪੰਜਾਬ ਵਲੋਂ ਪਿੰਡ ਗਿੱਲ ਵਿਖੇ ਅੱਖਾਂ ਦਾ ਛੇਵਾਂ ਮੁਫ਼ਤ ਕੈਂਪ ਲਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਤਾਪ ਸਿੰਘ ਫ਼ਿਰੋਜ਼ਪੁਰੀਆ ਪ੍ਰਧਾਨ ਸੈਣ ਸਮਾਜ ਭਾਈਚਾਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX