ਕੁੱਲਗੜ੍ਹੀ, 27 ਮਈ (ਸੁਖਜਿੰਦਰ ਸਿੰਘ ਸੰਧੂ)- ਚੋਰਾਂ ਅਤੇ ਲੁਟੇਰਿਆਂ ਨੇ ਇਲਾਕੇ ਭਰ 'ਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ, ਜਿਸ ਕਾਰਨ ਆਮ ਲੋਕ ਖ਼ੌਫ਼ ਭਰਿਆ ਜੀਵਨ ਬਤੀਤ ਕਰ ਰਹੇ ਹਨ, ਕਿਉਂਕਿ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਡਰ ਸਤਾਉਂਦਾ ਰਹਿੰਦਾ ਹੈ ਕਿ ਉਨ੍ਹਾਂ ਨਾਲ ਵੀ ਕੋਈ ਘਟਨਾ ਨਾ ਵਾਪਰ ਜਾਵੇ | ਜਾਣਕਾਰੀ ਅਨੁਸਾਰ ਬੀਤੀ ਰਾਤ ਬਿਨਾਂ ਨੰਬਰੀ ਚਿੱਟੇ ਰੰਗ ਦੀ ਸਵਿਫ਼ਟ ਕਾਰ 'ਤੇ ਸਵਾਰ ਕੁਝ ਲੋਕਾਂ ਨੇ ਪਿੰਡ ਸੋਢੀ ਨਗਰ ਵਿਖੇ ਇਕ ਦੁਕਾਨ ਤੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਨਜ਼ਦੀਕੀ ਕਿਸੇ ਘਰ ਵਾਲੇ ਨੂੰ ਪਤਾ ਲੱਗਣ 'ਤੇ ਉਹ ਚੋਰ ਕਾਰ ਭਜਾ ਕੇ ਲੈ ਗਏ, ਜਿਸ ਦੀ ਸੂਚਨਾ ਦੁਕਾਨ ਮਾਲਕ ਜਸਪਾਲ ਸਿੰਘ ਵਲੋਂ ਥਾਣਾ ਘੱਲ ਖ਼ੁਰਦ ਨੂੰ ਕੀਤੀ ਹੈ | ਇਸ ਤੋਂ ਬਾਅਦ ਉਕਤ ਚੋਰਾਂ ਨੇ ਪਿੰਡ ਲੋਹਗੜ੍ਹ ਵਿਖੇ ਇਕ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਵਿਚੋਂ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਅਵਤਾਰ ਸਿੰਘ ਪੁੱਤਰ ਚਰਨ ਸਿੰਘ ਨੇ ਦੱਸਿਆ ਕਿ ਉਸ ਦੀ ਦੁਕਾਨ ਤੋਂ 50 ਹਜ਼ਾਰ ਰੁਪਏ ਦੇ ਲਗਭਗ ਕੀਮਤ ਦਾ ਸਾਮਾਨ ਚੋਰੀ ਹੋਇਆ ਹੈ, ਜਿਸ ਦੀ ਸੂਚਨਾ ਪੁਲਿਸ ਚੌਂਕੀ ਕੁੱਲਗੜ੍ਹੀ ਨੂੰ ਕੀਤੀ ਗਈ ਹੈ | ਤੀਜੀ ਘਟਨਾ ਅੱਜ ਦਿਨ ਵੇਲੇ ਵਾਪਰੀ, ਜਿਸ ਵਿਚ ਇਕ ਟਰਾਂਸਪੋਰਟ ਕੰਪਨੀ ਦਾ ਸਾਮਾਨ ਲੈ ਕੇ ਜਾ ਰਹੇ ਕੈਂਟਰ ਵਿਚੋਂ ਸਾਮਾਨ ਚੋਰੀ ਕਰਨ ਦੀ ਵਾਪਰੀ ਹੈ | ਕੈਂਟਰ ਚਾਲਕ ਮੁਖਤਿਆਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਚੁਗਾਵਾਂ ਰੂਪੋ ਵਾਲੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਅਸ਼ੋਕਾ ਲੇਲੈਂਡ ਕੈਂਟਰ ਜਿਸ ਦਾ ਨੰਬਰ ਪੀ.ਬੀ.02ਬੀ.ਐਲ-9325 'ਤੇ ਜੈਨ ਭਾਰਤ ਟਰਾਂਸਪੋਰਟ ਕੰਪਨੀ ਦਾ ਪਰਚੂਨ ਮਾਲ ਲੈ ਕੇ ਸ੍ਰੀ ਅੰਮਿ੍ਤਸਰ ਤੋਂ ਵਾਇਆ ਫ਼ਿਰੋਜ਼ਪੁਰ ਤੋਂ ਬਠਿੰਡਾ ਜਾ ਰਿਹਾ ਸੀ ਤਾਂ ਪਿੰਡ ਲੋਹਗੜ੍ਹ ਦੇ ਨਜ਼ਦੀਕ ਚੱਲਦੇ ਕੈਂਟਰ ਦੇ ਪਿੱਛੋਂ ਦੀ ਇਕ ਵਿਅਕਤੀ ਨੇ ਚੜ੍ਹ ਕੇ ਇਕ ਕੱਪੜੇ ਦੀ ਗੱਠ ਉਤਾਰ ਲਈ, ਸਾਮਾਨ ਚੋਰੀ ਕਰਨ ਵਾਲੇ 2 ਵਿਅਕਤੀ ਮੋਟਰਸਾਈਕਲ 'ਤੇ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ਨੇ ਕੈਂਟਰ 'ਚ ਚੜ੍ਹ ਕੇ ਇਕ ਗੱਠ ਹੇਠਾਂ ਸੁੱਟ ਲਈ, ਜਿਸ ਦਾ ਪਤਾ ਲੱਗਣ 'ਤੇ ਪਿੱਛੋਂ ਆ ਰਹੇ ਇਕ ਟਰੱਕ ਚਾਲਕ ਨੇ ਉਨ੍ਹਾਂ ਚੋਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਨੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰ ਉਸ ਨੂੰ ਡਰਾ ਦਿੱਤਾ ਅਤੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਭੱਜ ਗਏ | ਕੈਂਟਰ ਚਾਲਕ ਨੇ ਉਕਤ ਘਟਨਾ ਦੀ ਸੂਚਨਾ ਜ਼ਿਲ੍ਹਾ ਪੁਲਿਸ ਦੇ ਕੰਟਰੋਲ ਰੂਮ ਨੂੰ ਕਰ ਦਿੱਤੀ ਹੈ | ਕੈਂਟਰ ਚਾਲਕ ਦੇ ਦੱਸਣ ਅਨੁਸਾਰ ਕੁਝ ਦਿਨ ਪਹਿਲਾਂ ਵੀ ਕੋਟ ਈਸੇ ਖਾਂ ਸੜਕ 'ਤੇ ਵੀ ਇਸ ਤਰੀਕੇ ਨਾਲ ਉਸ ਦੇ ਕੈਂਟਰ ਵਿਚੋਂ ਸਾਮਾਨ ਚੋਰੀ ਹੋਇਆ ਸੀ | ਇਨ੍ਹਾਂ ਲੁੱਟ ਅਤੇ ਚੋਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਜ਼ਾਹਿਰ ਕਰਦੀਆਂ ਹਨ ਕਿ ਚੋਰਾਂ ਨੂੰ ਕੋਈ ਖ਼ੌਫ਼ ਨਹੀਂ ਹੈ, ਜਿਸ ਕਾਰਨ ਇਹ ਲਗਾਤਾਰ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਲੋਕਾਂ ਦੀ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਹੈ ਕਿ ਚੋਰਾਂ ਖ਼ਿਲਾਫ਼ ਮੁਹਿੰਮ ਵਿੱਢ ਲੋਕਾਂ ਨੂੰ ਰਾਹਤ ਦਿਵਾਈ ਜਾਵੇ ਤਾਂ ਜੋ ਲੋਕ ਆਮ ਵਾਂਗ ਜੀਵਨ ਬਤੀਤ ਕਰ ਸਕਣ |
ਗੁਰੂਹਰਸਹਾਏ, 27 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਪਿੰਡ ਬਸਤੀ ਕੇਸਰ ਸਿੰਘ ਵਾਲੀ ਦੇ ਵਾਸੀ ਮਹਿੰਦਰ ਸਿੰਘ ਨੇ ਅੱਜ ਪ੍ਰੈੱਸ ਕਲੱਬ ਗੁਰੂਹਰਸਹਾਏ ਵਿਚ ਕਾਨਫ਼ਰੰਸ ਦੌਰਾਨ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਥਿਤ ਦੋਸ਼ ਲਗਾਏ ਹਨ ਕਿ ਹਲਕੇ ਦੇ ...
ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਕੈਂਟ ਦੇ ਮੁੱਖ ਰੇਲਵੇ ਸਟੇਸ਼ਨ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਸੰਬੰਧੀ ਜਾਣਕਾਰੀ ਹਾਸਿਲ ਹੋਈ ਹੈ | ਮਾਮਲੇ ਸੰਬੰਧੀ ਕਾਰਵਾਈ ਕਰ ਰਹੇ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਕਰਮ ...
ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਆਲ ਇੰਡੀਆ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੈਲੀ ਕਰਕੇ ਮੰਗ ਦਿਵਸ ਮਨਾਇਆ ਗਿਆ, ਜਿਸ ਵਿਚ ...
ਫ਼ਿਰੋਜ਼ਪੁਰ/ਮਮਦੋਟ, 27 ਮਈ (ਤਪਿੰਦਰ ਸਿੰਘ, ਸੁਖਦੇਵ ਸਿੰਘ ਸੰਗਮ)- ਬੀ.ਐੱਸ.ਐਫ. ਦੇ ਐਡੀਸ਼ਨਲ ਡਾਇਰੈਕਟਰ ਜਰਨਲ ਪੀ.ਵੀ. ਰਾਮਾ ਸ਼ਾਸਤਰੀ ਦੀ ਅਗਵਾਈ ਵਿਚ ਪੰਜਾਬ ਨਾਲ ਸਬੰਧਿਤ ਸੀਮਾ ਸੁਰੱਖਿਆ ਦੇ ਉਚ ਅਧਿਕਾਰੀਆਂ ਨੇ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਮਮਦੋਟ ਦੀਆਂ ...
ਫ਼ਿਰੋਜ਼ਪੁਰ, 27 ਮਈ (ਰਾਕੇਸ਼ ਚਾਵਲਾ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸ੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ...
ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...
ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਸੂਬੇ ਭਰ ਵਿਚ ਗੈਰ ਕਾਰਜਸ਼ੀਲ ਸੇਵਾ ਕੇਂਦਰਾਂ ਵਿਚ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਉਨ੍ਹਾਂ ਦੇ ਘਰ ਦੇ ਨੇੜੇ ...
ਮੱਲਾਂਵਾਲਾ, 27 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਸਬਾ ਮੱਲਾਂਵਾਲਾ ਵਿਖੇ ਬੀਤੀ ਰਾਤ ਵੱਖ-ਵੱਖ ਥਾਵਾਂ 'ਤੇ ਅਣਪਛਾਤੇ ਚੋਰਾਂ ਨੇ ਅੱਧੀ ਦਰਜਨ ਤੋਂ ਵੱਧ ਦੁਕਾਨਾਂ ਦੇ ਤਾਲੇ ਤੋੜ ਕੇ ਕੀਮਤੀ ਸਾਮਾਨ ਤੇ ਨਗਦੀ ਚੋਰੀ ਕਰ ਲਏ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ...
ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਵਿਚ ਨਹਿਰੀ ਵਿਭਾਗ ਦੇ ਐੱਸ.ਡੀ.ਓ ਸੁਖਚੈਨ ਸਿੰਘ ਨੂੰ ਮਿਲਿਆ | ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ...
ਆਰਿਫ਼ ਕੇ, 27 ਮਈ (ਬਲਬੀਰ ਸਿੰਘ ਜੋਸਨ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਰੂਰੀ ਮੀਟਿੰਗ ਪਿੰਡ ਅੱਕੂ ਮਸਤੇ ਕੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ 'ਚ ਜ਼ੋਨ ਫ਼ਿਰੋਜ਼ਪੁਰ ਦੀ ਪੁਰਾਣੀ ਇਕਾਈ ਭੰਗ ਕਰਕੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ...
ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਛਾਉਣੀ ਮੁੱਖ ਰੇਲਵੇ ਸਟੇਸ਼ਨ ਫ਼ਿਰੋਜਪੁਰ ਕੈਂਟ ਵਿਖੇ ਡਿਊਟੀ 'ਤੇ ਤਾਇਨਾਤ ਜੀ.ਆਰ.ਪੀ ਮੁਲਾਜਮਾਂ ਨੇ ਗੁਆਚੇ ਮੋਬਾਈਲ ਫ਼ੋਨ ਨੂੰ ਵਾਪਸ ਕਰਕੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ...
ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਵਿਧਾਨ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਮੁੱਖ ਮੰਤਰੀ ਦੇ ਭਿ੍ਸ਼ਟਾਚਾਰ ਵਿਰੋਧੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਸਾਂਭਣ ਮੌਕੇ ...
ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਪੰਜਾਬ ਫਾਰੈਸਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ਸਰਕਲ ਕਮੇਟੀ ਦਾ ਵਫ਼ਦ ਰਛਪਾਲ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਵਣ ਮੰਡਲ ਅਫ਼ਸਰ ਅੰਮਿ੍ਤਪਾਲ ਸਿੰਘ ਫ਼ਿਰੋਜ਼ਪੁਰ ਮੰਡਲ ਨੂੰ ਮਿਲਿਆ ਅਤੇ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਦੀ 16 ਸਾਲ ਦੀ ਧੀ ਨੂੰ ਗਗਨ ਪੁੱਤਰ ਜੱਸਾ ...
ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਸਰਕਾਰ ਵਲੋਂ ਦਿੱਤੀ ਜਾਂਦੀ ਮੁਫ਼ਤ ਕਣਕ ਪਿੰਡ ਮੋਠਾਂ ਵਾਲਾ ਦੇ ਲੋਕਾਂ ਨੂੰ ਨਾ ਮਿਲਣ ਦੇ ਕਾਰਨ ਜਿੱਥੇ ਪਿੰਡ ਦੇ ਲੋਕ ਪ੍ਰੇਸ਼ਾਨ ਸਨ, ੳੱੁਥੇ ਹੀ ਪਿੰਡ ਦੇ ਇਨ੍ਹਾਂ ਲੋਕਾਂ ਵਲੋਂ ...
ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਸ੍ਰੀ ਦਿਗੰਬਰ ਜੈਨ ਪੰਚਾਇਤ ਮੰਦਿਰ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਪ੍ਰਵੀਨ ਜੈਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਜੈਨ ਯੁਵਾ ਮਿਲ਼ਨ ਦੇ ਸਾਬਕਾ ਪ੍ਰਧਾਨ ਸ਼ਸ਼ਾਂਕ ਜੈਨ ਨੂੰ ਜੈਨ ਪੰਚਾਇਤ ਦਾ ਜਨਰਲ ...
ਮੱਲਾਂਵਾਲਾ, 27 ਮਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੇ ਮੁਖੀ ਕੁਲਵੰਤ ਸਿੰਘ ਵਲੋਂ ਨਸ਼ਾ ਤਸਕਰਾਂ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਇਲਾਕੇ ਵਿਚ ਗਸ਼ਤ ਤੇਜ਼ ਕਰ ਦਿੱਤੀ ਹੈ | ਮੱਲਾਂਵਾਲਾ ਥਾਣਾ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਪੁਲਿਸ ...
ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਸਰਕਾਰੀ ਹਸਪਤਾਲਾਂ ਵਿਚ ਦੇਣ ਦੇ ਮੁੱਖ ਵਾਅਦੇ ਨਾਲ ਸੱਤਾ ਵਿਚ ਆਈ ਪਰ ਜਿੱਥੇ ਸਰਕਾਰੀ ਹਸਪਤਾਲ 'ਚ ਆਉਂਦੇ ਮਰੀਜ਼ਾਂ ਨੂੰ ਲੋੜ ਮੁਤਾਬਿਕ ਪੂਰੀਆਂ ...
ਮੁੱਦਕੀ, 27 ਮਈ (ਭੁਪਿੰਦਰ ਸਿੰਘ)- ਇਲਾਕੇ ਦੀ ਸਿਰਕੱਢ ਸੰਸਥਾ ਸ਼ਹੀਦ ਗੰਜ ਸਕੂਲ (ਲੜਕੀਆਂ) ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰਾਪਤ ਨਤੀਜਿਆਂ ਅਨੁਸਾਰ ਅੱਠਵੀਂ ਜਮਾਤ ਦੀ ਦਸੰਬਰ ਟਰਮ ਪਹਿਲਾ ਦੀ ਪ੍ਰੀਖਿਆ ਵਿਚ ਅਰਸ਼ਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 93.1 ਫ਼ੀਸਦੀ ...
ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ਼ੀਹਣੀ ਸਾਹਿਬ ਪਿੰਡ ਮੇਹਰ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਆਗੂ ਜੁਗਰਾਜ ਸਿੰਘ ਫੇਰੋ ਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...
ਮਖੂ, 27 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮਖੂ ਦੀ ਨਵੀਂ ਟੀਮ ਦਾ ਗਠਨ ਪਿੰਡ ਤਲਵੰਡੀ ਨਿਪਾਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦੇ ਚੁਣੇ ਹੋਏ ...
ਫ਼ਿਰੋਜ਼ਪੁਰ, 27 ਮਈ (ਗੁਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਖੇਡ ਵਿੰਗ (ਡੇ-ਸਕਾਲਰ ਅਤੇ ਰੈਜੀਡੈਂਸ਼ਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੋਣ ਟਰਾਇਲ ਕਰਵਾਏ ...
ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਵਿਚ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਦੇ ਅਨੁਸਾਰ ਕੰਪਿਊਟਰ ਅਤੇ ਪ੍ਰੋਜੈਕਟਰ ਪਹੁੰਚਾ ਦਿੱਤੇ ਗਏ ਹਨ | ਇਨ੍ਹਾਂ ਨੂੰ ਵਰਤੋਂ ਵਿਚ ਲਿਆਉਣ ਦੇ ਮੰਤਵ ...
ਜਲਾਲਾਬਾਦ, 27 ਮਈ (ਸਤਿੰਦਰ ਸਿੰਘ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ ਰੱਤਾ ਖੇੜਾ 'ਚ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 30 ਮਈ ਨੂੰ ਰੁਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ...
ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਚ ਪ੍ਰੈਪ-ਟੂ ਅਤੇ ਗਰੇਡ-1 ਦੇ ਵਿਦਿਆਰਥੀਆਂ ਵਿਚਕਾਰ ਕਿੰਡਰ ਗਾਰਟਨ 'ਚ ਲੈਮਨੇਡ ਪਾਰਟੀ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਵਿਚਕਾਰ ਨਿੰਬੂ ਤੋਂ ਪਾਣੀ ਪਦਾਰਥ ਬਣਾ ਕੇ ਉਨ੍ਹਾਂ ਨੂੰ ਸਮੂਹਿਕ ...
ਮਮਦੋਟ, 27 ਮਈ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਉਪ ਪ੍ਰਧਾਨ ਜੀਵਨ ਸਿੰਘ ਸੋਢੀ ਦੀ ਅਗਵਾਈ ਹੇਠ ਮਮਦੋਟ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ...
ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਗਰਮੀ ਦੇ ਸੀਜ਼ਨ ਦੇ ਚੱਲਦਿਆਂ ਬਾਜ਼ਾਰ 'ਚ ਵਿਕਦੇ ਪਦਾਰਥਾਂ ਦੇ ਮਿਆਰ ਨੂੰ ਕਾਇਮ ਰੱਖਣ ਲਈ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ: ਰਵੀ ਰਾਮ ਸਰਨ ਖੇੜਾ ...
ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਐਨ.ਆਰ.ਐੱਚ.ਐਮ. ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹ ਨੂੰ ਲੈ ਕੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਸੁਧੀਰ ਅਗਲਜ਼ੈਂਡਰ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ...
ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਮੁਸਲਮਾਨਾਂ ਵਾਲੀ ਗਲੀ ਵਿਚ ਛਾਪੇਮਾਰੀ ਕਰਕੇ ਉੱਥੋਂ ਦੜਾ ਸੱਟਾ ਲਗਵਾ ਰਹੇ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5500 ਰੁਪਏ ਦੀ ਦੜਾ ਸੱਟਾ ਰਾਸ਼ੀ ...
ਕੁੱਲਗੜ੍ਹੀ, 27 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਲੋਹਗੜ੍ਹ ਵਿਖੇ ਪਿੰਡ ਦੇ ਕਿਸਾਨਾਂ ਨੇ ਸਵਾ 2 ਏਕੜ ਜ਼ਮੀਨ ਤੋਂ ਆਪਣੀ ਮਰਜ਼ੀ ਨਾਲ ਕਬਜ਼ਾ ਛੱਡ ਦਿੱਤਾ ਹੈ | ਇਹ ਸਮੇਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ...
ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ਅਧਿਕਾਰੀਆਂ ਨੇ ਜ਼ਿਲ੍ਹੇ ਅੰਦਰ ਕੰਮ ...
ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਅਕਾਲੀ ਦਲ ਦੀ ਸ਼ਾਖ਼ ਨੂੰ ਬਚਾਉਣ ਲਈ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਜ਼ਿਮਨੀ ਚੋਣ ਵਿਚ ਇਕਮਤ ਹੋ ਕੇ ਅਪਣਾ ਸਮਰਥਨ ਦੇਣਾ ਚਾਹੀਦਾ ...
ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ...
ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਲੋਕਾਂ ਵਲੋਂ ਕੀਤੇ ਪੰਚਾਇਤੀ ਜ਼ਮੀਨ 'ਤੇ ਕਬਜ਼ਿਆਂ ਨੂੰ ਛੁਡਾਉਣ ਦੀ ਮੁਹਿੰਮ ਨੂੰ ਬੜੀ ਤੇਜ਼ੀ ਨਾਲ ਚਲਾਇਆ ਹੋਇਆ ਹੈ | ਸਰਕਾਰ ਵਲੋਂ ਕਈ ਧਨਾਢ ਲੋਕਾਂ ਦੇ ਕਬਜ਼ੇ ਹੇਠੋਂ ਸੈਂਕੜੇ ਏਕੜ ਪੰਚਾਇਤੀ ...
ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਸਵੈ-ਨਿਰਭਰ ਭਾਰਤ ਅਤੇ ਭਾਰਤ ਸਰਕਾਰ ਦੇ ਸਥਾਨਕ ਸੰਕਲਪ ਉਤਸ਼ਾਹਿਤ ਕਰਨ ਲਈ ਭਾਰਤੀ ਰੇਲਵੇ ਦੁਆਰਾ 'ਇਕ ਸਟੇਸ਼ਨ ਇਕ ਉਤਪਾਦ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਲਈ ਫ਼ਿਰੋਜ਼ਪੁਰ ਡਵੀਜ਼ਨ ਦੇ 152 ਰੇਲਵੇ ਸਟੇਸ਼ਨਾਂ ਦੀ ਚੋਣ ...
ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਅਤੇ ਕਾਰਜਕਾਰੀ ਪਿ੍ੰਸੀਪਲ ਡਾ: ਸੰਗੀਤਾ ਦੀ ਅਗਵਾਈ ਹੇਠ ਪੋਸਟ ਗੈ੍ਰਜੂਏਟ ਹਿੰਦੀ, ਪੰਜਾਬੀ ਅਤੇ ਫਾਈਨ ਆਰਟਸ ਵਿਭਾਗ ਦੇ ਸਾਂਝੇ ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਦਿਹਾੜੀ ਮਜ਼ਦੂਰ ਸਭਾ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਖੂਈਆਂ ਸਰਵਰ ਦੇ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਚੱਲਦੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚਲਾਉਣਾ ...
ਆਰਿਫ਼ ਕੇ, 27 ਮਈ (ਬਲਬੀਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਪਰ ਚੁੱਕਣ ਲਈ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ ਅਤੇ ਡਿਪਟੀ ...
ਗੋਲੂ ਕਾ ਮੋੜ, 27 ਮਈ (ਸੁਰਿੰਦਰ ਸਿੰਘ ਪੁਪਨੇਜਾ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ 40 ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਆਖਿਆ ਕਿ ...
ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਵੱਲੋਂ ਡਾਕਟਰ ਪਿਰਥੀ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਕਟਰ ਲਖਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਜ਼ੀਰਾ ਦੀ ਅਗਵਾਈ ਹੇਠ ਇਲਾਕੇ ਅੰਦਰ ਜ਼ਿਆਦਾ ਰਕਬਾ ਝੋਨੇ ...
ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ ਡਵੀਜ਼ਨ ਗੁਰੂਹਰਸਹਾਏ ਦੀ ਜਨਰਲ ਮੀਟਿੰਗ ਰਵਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਉਪ ਮੰਡਲ ਅਫ਼ਸਰ ਦੇ ਵਿਰੁੱਧ ਚੱਲ ਰਹੇ ਸੰਘਰਸ਼ ਸੰਬੰਧੀ ਵਿਚਾਰ ...
ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਚ ਪੰਜਾਬ ਪੁਲਿਸ ਦੀ ਅਤੇ ਫ਼ੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈੱਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਇਸ ਸੰਬੰਧੀ ਵਧੇਰੇ ਜਾਣਕਾਰੀ ...
ਆਰਿਫ਼ ਕੇ, 27 ਮਈ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਨਜ਼ਦੀਕ ਪੈਂਦੇ ਪਿੰਡ ਬੱਗੇਵਾਲਾ ਦੀ ਗ੍ਰਾਮ ਪੰਚਾਇਤ ਦੇ ਨਰਿੰਦਰ ਕੌਰ ਪਤਨੀ ਗੁਰਮੀਤ ਸਿੰਘ ਨੂੰ ਅਧਿਕਾਰਤ ਸਰਪੰਚ ਬਣਾਇਆ ਗਿਆ ਹੈ | ਇਸ ਨਿਯੁਕਤੀ 'ਤੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਵੱਡੇ ਭਰਾ ...
ਗੋਲੂ ਕਾ ਮੋੜ, 27 ਮਈ (ਸੁਰਿੰਦਰ ਸਿੰਘ ਪੁਪਨੇਜਾ)- ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਕਾਲੇ ਕਾਨੂੰਨਾਂ ਨੂੰ ਲੈ ਦਿੱਲੀ ਵਿਖੇ 1 ਸਾਲ ਦੇ ਕਰੀਬ ਚੱਲੋ ਕਿਸਾਨ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ...
ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਮਨਸੂਰਦੇਵਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਖੇਡ ਮੈਦਾਨ ਅਤੇ ਕਮਰਿਆਂ ਵਿਚ ਮਿੱਟੀ (ਭਰਤੀ) ਪੁਆਉਣ ਦਾ ਕੰਮ ਪਿੰਡ ਦੇ ਸਮਾਜ ਸੇਵੀ ਗੁਰਚਰਨ ਸਿੰਘ ਗਿੱਲ ਅਤੇ ਦੇ ਲੋਕਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ...
ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਬੇਰੁਜ਼ਗਾਰ ਲਾਇਬਰੇਰੀਅਨ ਫਰੰਟ ਪੰਜਾਬ ਵਲੋਂ ਬੇਰੁਜ਼ਗਾਰ ਲਾਇਬਰੇਰੀਅਨਾਂ ਦੀਆਂ ਮੰਗਾਂ ਸੰਬੰਧੀ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਦੀ ਅਗਵਾਈ ਹੇਠ ਊਸ਼ਾ ਰਾਏ ਛਾਂਗਾ (ਜ਼ਿਲ੍ਹਾ ਕਨਵੀਨਰ ਫ਼ਿਰੋਜ਼ਪੁਰ) ਵਲੋਂ ਹਲਕਾ ...
ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਯੋਗ ਦੇ ਖੇਤਰ 'ਚ ਨਾਮਵਰ ਸੰਸਥਾ ਜੀਵਨ ਕਲਾ ਯੋਗ ਸਮਿਤੀ ਫ਼ਿਰੋਜ਼ਪੁਰ ਦੀ ਕੋਰ ਕਮੇਟੀ ਦੀ ਮੀਟਿੰਗ ਸਮਿਤੀ ਦੇ ਪ੍ਰਧਾਨ ਡਾ: ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਿਤੀ ਦੇ ਜਰਨਲ ਸਕੱਤਰ ਰਾਕੇਸ਼ ...
ਕੁੱਲਗੜ੍ਹੀ, 27 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਕਿੱਲਾ ਖਰਚਾ ਦੇ ਕੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਗਿਆ ਹੈ | ਇਸੇ ਲੜੀ ਤਹਿਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ ...
ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਲੰਬੇ ਸਮੇਂ ਤੋਂ ਮਜ਼ਦੂਰਾਂ ਦੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਮਜ਼ਦੂਰ ਮੁਕਤੀ ਮੋਰਚੇ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਕਾਮਰੇਡ ਪਰਮਜੀਤ ਕੌਰ ਮੱੁਦਕੀ ਦੀ ਅਗਵਾਈ ਹੇਠ ਡੀ.ਸੀ ਦਫ਼ਤਰ ਦੇ ਸਾਹਮਣੇ ...
ਤਲਵੰਡੀ ਭਾਈ, 27 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਸਾਲ 2019 ਦੌਰਾਨ ਝੋਨੇ ਦੀ ਲਵਾਈ ਲਈ ਮਸ਼ੀਨਾਂ ਖ਼ਰੀਦਣ ਵਾਸਤੇ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜਾਰੀ ਕੀਤੀ ਗਈ ਇਸ ਸਕੀਮ ਤਹਿਤ ...
ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)- ਪ੍ਰਵਾਸੀ ਪੰਜਾਬੀਆਂ ਵਲੋਂ ਸਮੇਂ-ਸਮੇਂ ਪਿੰਡਾਂ ਦੇ ਵਿਕਾਸ ਅਤੇ ਸਰਕਾਰੀ ਸਕੂਲਾਂ ਦੀ ਮਦਦ ਲਈ ਦਿੱਤੇ ਜਾਂਦੇ ਦਾਨ ਵਿਚ ਆਪਣਾ ਨਾਂਅ ਸ਼ਾਮਿਲ ਕਰਵਾਉਂਦਿਆਂ ਜ਼ੀਰਾ ਨੇੜਲੇ ਪਿੰਡ ਮਨਸੂਰਦੇਵਾ ਵਾਸੀ ਪ੍ਰਵਾਸੀ ਪੰਜਾਬੀ ...
ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਰੱਖਣ ਅਤੇ ਨਾਮੁਰਾਦ ਰੋਗਾਂ ਤੋਂ ਬਚਾਉਣ ਲਈ ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਰੱਖਣ ਅਤੇ ਨਾਮੁਰਾਦ ਰੋਗਾਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX