ਤਾਜਾ ਖ਼ਬਰਾਂ


7ਵੇਂ ਦਿਨ ਮਿਲਿਆ ਗੰਦੇ ਨਾਲੇ 'ਚ ਡਿਗਿਆ ਬੱਚਾ
. . .  4 minutes ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ 'ਚ 9 ਅਗਸਤ ਨੂੰ ਡਿਗਿਆ ਬੱਚਾ ਸੱਤਵੇਂ ਦਿਨ ਸਵੇਰੇ ਹੋਈ ਤੇਜ ਬਾਰਿਸ਼ ਦੇ ਵਹਾਅ ਦੇ ਨਾਲ ਐਨ.ਡੀ.ਆਰ.ਐਫ. ਤੇ ਨਗਰ ਨਿਗਮ ਵਲੋਂ ਲਗਾਏ ਗਏ ਜੰਗਲੇ...
ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . .  21 minutes ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  29 minutes ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਨੇ ਪਾਕਿਸਤਾਨ ਨੂੰ ਭੇਂਟ ਕੀਤੀਆਂ ਮਠਿਆਈਆਂ
. . .  18 minutes ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ...
ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  46 minutes ago
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . .  53 minutes ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
ਬੰਗਾ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਬੰਗਾ, 15 ਅਗਸਤ (ਜਸਬੀਰ ਸਿੰਘ ਨੂਰਪੁਰ ) - ਬੰਗਾ ਵਿਖੇ ਆਜ਼ਾਦੀ ਦਿਵਸ 'ਤੇ ਨਵਨੀਤ ਕੌਰ ਬੱਲ ਐਸ.ਡੀ.ਐਮ. ਬੰਗਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ.ਨਵਨੀਤ ਕੌਰ ਬੱਲ ਨੇ ਆਖਿਆ...
ਭਵਾਨੀਗੜ੍ਹ 'ਚ ਐਸ.ਡੀ.ਐਮ. ਨੇ ਲਹਿਰਰਾਇਆ ਤਿਰੰਗਾ ਝੰਡਾ
. . .  about 1 hour ago
ਭਵਾਨੀਗੜ੍ਹ, 15 ਅਗਸਤ (ਰਣਧੀਰ ਸਿੰਘ ਫੱਗੂਵਾਲਾ)- ਆਜ਼ਾਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਐਸ.ਡੀ.ਐਮ. ਵਨੀਤ ਕੁਮਾਰ ਨੇ ਤਿਰੰਗਾ ਝੰਡਾ...
ਸਰਕਾਰ ਵਲੋਂ ਦਿੱਤੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ : ਭਗਵੰਤ ਮਾਨ
. . .  39 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ...
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  57 minutes ago
ਖਾਲੜਾ,15 ਅਗਸਤ( ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਸਬਾ ਖਾਲੜਾ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਲਹਿਰਾਇਆ ਕੌਮੀ ਝੰਡਾ
. . .  about 1 hour ago
ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ...
ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ - ਭਗਵੰਤ ਮਾਨ
. . .  about 1 hour ago
ਲੁਧਿਆਣਾ, 15 ਅਗਸਤ - ਆਮ ਆਦਮੀ ਕਲੀਨਿਕ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਅੱਜ ਤੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਹੈ ਤੇ 75 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ...
ਕਪੂਰਥਲਾ 'ਚ ਆਜ਼ਾਦੀ ਦਿਹਾੜੇ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ
. . .  about 1 hour ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ...
ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 2 hours ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ...
ਆਜ਼ਾਦੀ ਸਮਾਗਮ ਦੌਰਾਨ ਦਿਲ ਦੀ ਗਤੀ ਰੁਕ ਜਾਣ ਕਾਰਨ ਸਕਾਊਟ ਕਮਿਸ਼ਨਰ ਦੀ ਮੌਤ
. . .  1 minute ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮਾਂ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸਮਾਗਮ ਦੌਰਾਨ ਉਹ ਅਚਾਨਕ...
ਰਾਜਾਸਾਂਸੀ ਵਿਖੇ ਤਹਿਸੀਲਦਾਰ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ਵਿਚ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ...
ਬਰਨਾਲਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਬਰਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ...
ਬਟਾਲਾ 'ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
. . .  about 2 hours ago
ਬਟਾਲਾ, 15 ਅਗਸਤ (ਕਾਹਲੋਂ) - ਬਟਾਲਾ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸੰਬੋਧਨ ਦੌਰਾਨ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਸਮੂਹ ਦੇਸ਼ ਵਾਸੀਆਂ...
ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ
. . .  about 2 hours ago
ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ...
ਤਿਰੰਗਾ ਲਹਿਰਾਓੁਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਸ਼ੰਦੇਸ਼
. . .  about 2 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਓੁਣ ਤੋਂ ਬਾਅਦ ਆਪਣੇ ਸੰਦੇਸ਼ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਸੁਨਾਮ 'ਚ ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,15 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਪ੍ਰਸਾਸ਼ਨ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ ਸੁਨਾਮ ਵਿਖੇ ਮਨਾਇਆ ਗਿਆ।ਇਸ ਸਮੇਂ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਵਲੋਂ...
ਬੀਬੀ ਚਰਨਜੀਤ ਕੌਰ ਨੇ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਦਿੱਤੀ ਸ਼ਰਧਾਂਜਲੀ
. . .  about 2 hours ago
ਈਸੜੂ, 15 ਅਗਸਤ(ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ...
ਮਲੌਦ 'ਚ ਮਨਾਇਆ 75ਵਾਂ ਆਜ਼ਾਦੀ ਦਿਵਸ
. . .  about 2 hours ago
ਮਲੌਦ, ਲੁਧਿਆਣਾ, 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਿਆ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਸਮੇਤ...
ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਦੇਸ਼ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਟਾਂਡਾ ਪੁਲਿਸ ਵਲੋਂ ਨਸ਼ੇ ਵਿਰੁੱਧ ਵੱਡੀ ਕਾਰਵਾਈ ਡਰੱਗ ਮਨੀ ਸਮੇਤ 7 ਦੋਸ਼ੀ ਗਿ੍ਫ਼ਤਾਰ

ਟਾਂਡਾ ਉੜਮੁੜ, 28 ਮਈ (ਦੀਪਕ ਬਹਿਲ, ਗੁਰਾਇਆ)- ਟਾਂਡਾ ਪੁਲਿਸ ਨੂੰ ਇੰਸਪੈਕਟਰ ਉਂਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਨਸ਼ੇ ਵਿਰੱੁਧ ਇਕ ਵੱਡੀ ਸਫਲਤਾ ਉਸ ਵੇਲੇ ਹੱਥ ਲੱਗੀ ਜਦੋਂ ਇੱਕੋ ਵੇਲੇ ਵੱਖ-ਵੱਖ ਥਾਵਾਂ ਤੋਂ ਨਾਕੇਬੰਦੀ ਤੇ ਛਾਪੇਮਾਰੀ ਦੌਰਾਨ 7 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਡਰੱਗੀ ਮਨੀ ਵੀ ਬਰਾਮਦ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਐੱਸ.ਪੀ. ਟਾਂਡਾ ਸ੍ਰੀ ਰਾਜ ਕੁਮਾਰ ਦੀ ਸਰਪ੍ਰਸਤੀ ਹੇਠ ਇੰਸਪੈਕਟਰ ਬਰਾੜ ਤੇ ਪੁਲਿਸ ਟੀਮ ਨੇ ਟਾਂਡਾ ਦੇ ਪਿੰਡ ਚੌਟਾਲਾ ਤੋਂ 3, ਅਹਿਆਪੁਰ ਤੋਂ 2 ਅਤੇ ਕਾਲਜ ਨੇੜੇ ਹਰਸੀਪਿੰਡ ਤੋਂ 2 ਸਮਗਲਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਇੰਸਪੈਕਟਰ ਬਰਾੜ ਅਨੁਸਾਰ ਇਨ੍ਹਾਂ ਦੀ ਪਹਿਚਾਣ ਤਰਸੇਮ ਲਾਲ, ਪਰਮਜੀਤ ਕੌਰ ਤੇ ਪੂਜਾ ਰਾਣੀ ਵਾਸੀ ਚੌਟਾਲਾ ਜਿਨ੍ਹਾਂ ਪਾਸੋਂ 118 ਗਰਾਮ ਨਸ਼ੀਲਾ ਪਦਾਰਥ ਤੇ 32 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ | ਇਸੇ ਤਰ੍ਹਾਂ ਅਵਤਾਰ ਸਿੰਘ ਸੋਨੂੰ, ਰਾਜ ਰਾਣੀ ਦਾਰਾਪੁਰ ਪਾਸੋਂ 105 ਗਰਾਮ ਨਸ਼ੀਲਾ ਪਾਊਡਰ ਗੱਡੀ ਤੇ 6 ਹਜ਼ਾਰ ਡਰੱਗ ਮਨੀ ਤੇ ਸੂਰਜ, ਸੁਖਜੀਤ ਕੌਰ ਪਾਸੋਂ 127 ਗਰਾਮ ਪਾਊਡਰ ਤੇ ਕਰੀਬ ਪੰਜ ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਹੈ | ਵਰਨਣਯੋਗ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਟੁੱਟੀ ਸੜਕ ਤੇ ਬੰਦ ਪਈਆਂ ਨਾਲੀਆਂ ਤੋਂ ਲੋਕ ਪ੍ਰੇਸ਼ਾਨ, ਨਹੀਂ ਲੈ ਰਿਹਾ ਕੋਈ ਸਾਰ

ਤਲਵਾੜਾ, 28 ਮਈ (ਅਜੀਤ ਪ੍ਰਤੀਨਿਧੀ)- ਕਸਬਾ ਦਾਤਾਰਪੁਰ ਕਈ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਂਝਾ ਹੈ | ਭਾਵੇਂ ਗੱਲ ਸਿਹਤ ਸਹੂਲਤਾਂ ਦੀ ਹੋਵੇ, ਸੜਕਾਂ ਜਾਂ ਸਟਰੀਟ ਲਾਈਟਾਂ ਦੀ ਗੱਲ ਹੋਵੇ | ਵਾਲਮੀਕਿ ਮੁਹੱਲਾ ਤੋਂ ਮੇਨ ਬਾਜ਼ਾਰ ਦਾਤਾਰਪੁਰ ਨੂੰ ਜੋੜਨ ਵਾਲੀ ਸੜਕ ਦੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਗੜ੍ਹਸ਼ੰਕਰ, 28 ਮਈ (ਧਾਲੀਵਾਲ)- ਦੇਸ਼ ਦੇ ਸਮੁੱਚੇ ਮੁਲਾਜ਼ਮਾਂ ਦੀ ਪ੍ਰਤੀਨਿਧ ਜਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਲਈ ਸਮੁੱਚੇ ਭਾਰਤ ਵਿਚ ਮਨਾਏ ਜਾ ਰਹੇ ਮੰਗ ਦਿਵਸ ਦੇ ਸਬੰਧ ਵਿਚ ਇੱਥੇ ਪੰਜਾਬ ...

ਪੂਰੀ ਖ਼ਬਰ »

ਵਰਖਾ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਹਾਜੀਪੁਰ, 28 ਮਈ (ਜੋਗਿੰਦਰ ਸਿੰਘ)- ਅੱਜ ਸ਼ਾਮ ਸਮੇਂ ਕਸਬਾ ਹਾਜੀਪੁਰ ਤੋਂ ਇਸ ਦੇ ਆਸ-ਪਾਸ ਦੇ ਖੇਤਰ ਵਿਚ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਈ ਭਰਵੀਂ ਵਰਖਾ ਨੇ ਮੌਸਮ ਨੂੰ ਖ਼ੁਸ਼ਗਵਾਰ ਕਰ ਦਿੱਤਾ | ਵਰਖਾ ਨਾਲ ਜਿੱਥੇ ਆਮ ਲੋਕਾਂ ਨੇ ਪੈ ਰਹੀ ਅੱਤ ਗਰਮੀ ਤੋਂ ਰਾਹਤ ਮਹਿਸੂਸ ...

ਪੂਰੀ ਖ਼ਬਰ »

ਔਰਤ ਦੀ ਵਾਲੀ ਝਪਟਣ ਵਾਲਾ ਲੋਕਾਂ ਵਲੋਂ ਕਾਬੂ

ਗੜ੍ਹਸ਼ੰਕਰ, 28 ਮਈ (ਧਾਲੀਵਾਲ)- ਸਥਾਨਕ ਸ਼ਹਿਰ ਲੋਕਾਂ ਵਲੋਂ ਇਕ ਔਰਤ ਦੀ ਵਾਲੀ ਝਪਟਣ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਹੈ | ਪਿੰਡ ਬਿਲੜੋਂ ਨਿਵਾਸੀ ਸੁਰਿੰਦਰ ਕੌਰ ਪਤਨੀ ਹਰਬੰਸ ਸਿੰਘ ਜੋ ਗੜ੍ਹਸ਼ੰਕਰ ਵਿਖੇ ਘਰੇਲੂ ਕੰਮ ਸਬੰਧੀ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ ਇੱਕ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨੀ ਝਪਟ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਸਵੀਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਕੀਰਤੀ ਨਗਰ ਨੇ ਪੁਲਿਸ ...

ਪੂਰੀ ਖ਼ਬਰ »

290 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਰ ਚਾਲਕ ਕਾਬੂ

ਗੜ੍ਹਸ਼ੰਕਰ, 28 ਮਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਕਾਰ ਚਾਲਕ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਏ.ਐੱਸ.ਆਈ. ਸਤਨਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਵਾਰਡ ਨੰਬਰ 9 ਗੜ੍ਹਸ਼ੰਕਰ ਤੋਂ ਪੀਰਾਂ ਵਾਲੀ ਜਗ੍ਹਾ ਨਜ਼ਦੀਕ ਮੌਜੂਦ ਸਨ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਭਜਾ ਕੇ ਲਿਜਾਣ ਦੇ ਦੋਸ਼ 'ਚ 2 ਮਾਮਲੇ ਦਰਜ, 4 ਨਾਮਜ਼ਦ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ 2 ਮਾਮਲੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਤਨੀ ਜਸਵਿੰਦਰ ...

ਪੂਰੀ ਖ਼ਬਰ »

ਪੰਡੋਰੀ ਖਜੂਰ ਸਕੂਲ 'ਚ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਆਡੀਟੋਰੀਅਮ-ਡਾ. ਨਿੱਝਰ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੇ ਪ੍ਰਧਾਨ ਡਾ: ਇੰਦਰਵੀਰ ਸਿੰਘ ਨਿੱਝਰ ਤੇ ਕਮੇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜਿੰਪਾ ਨੇ ਨਗਰ ਨਿਗਮ ਹੁਸ਼ਿਆਰਪੁਰ 'ਚ 23 ਸੀਵਰਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਹੁਸ਼ਿਆਰਪੁਰ 'ਚ 23 ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ...

ਪੂਰੀ ਖ਼ਬਰ »

ਵਿਧਾਇਕ ਡਾ: ਰਵਜੋਤ ਨੇ ਅਜੜਾਮ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਨਸਰਾਲਾ, 28 ਮਈ (ਸਤਵੰਤ ਸਿੰਘ ਥਿਆੜਾ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਪਾਣੀ ਬਚਾਓ ਪੰਜਾਬ ਬਚਾਓ' ਮੁਹਿੰਮ ਤਹਿਤ ਪਿੰਡ ਅਜੜਾਮ ਵਿਖੇ ਖੇਤੀਬਾੜੀ ਵਿਭਾਗ ਵਲੋਂ ਇਲਾਕਾ ਵਾਸੀ ਕਿਸਾਨਾਂ ਨੂੰ ਜਾਗਰੂਕ ਲਈ ਕੈਂਪ ਲਗਾਇਆ ਗਿਆ ਜਿਸ 'ਚ ਹਲਕਾ ਸ਼ਾਮਚੁਰਾਸੀ ਦੇ ...

ਪੂਰੀ ਖ਼ਬਰ »

ਨਰਸਿੰਗ ਵਿਦਿਆਰਥੀਆਂ ਵਲੋਂ ਆਸ਼ਾ ਕਿਰਨ ਸਪੈਸ਼ਲ ਸਕੂਲ ਦਾ ਦੌਰਾ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਐਂਡ ਟੀਚਰਜ਼ ਟਰੇਨਿੰਗ ਇੰਸਟੀਚਿਊਟ ਜਹਾਨਖੇਲਾਂ ਵਿਖੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਦੇ ਬੀ.ਐਸ.ਸੀ. ਨਰਸਿੰਗ ਦੇ 40 ਵਿਦਿਆਰਥੀਆਂ ਤੇ ਪ੍ਰੋ. ਮਨਪ੍ਰੀਤ ...

ਪੂਰੀ ਖ਼ਬਰ »

ਮਾਸਟਰ ਖੇਡਾਂ 'ਚ ਸੋਨੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-40 ਸਾਲਾ ਉਮਰ ਵਰਗ ਦੇ ਦਿੱਲੀ, ਬੈਂਗਲੌਰ ਅਤੇ ਕੇਰਲ ਵਿਖੇ ਹੋਏ ਮਾਸਟਰ ਖੇਡ ਮੁਕਾਬਲਿਆਂ ਦੌਰਾਨ ਹਾਕੀ ਖੇਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਿਡਾਰੀ ਰਾਣਾ ਰਣਜੀਤ ਸਿੰਘ ਅਤੇ ਅਰੁਣਦੀਪ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਫੁੱਟਬਾਲ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ ਅਤੇ ਪਿ੍ੰਸੀਪਲ ਡਾ: ਨੰਦ ਕਿਸ਼ੋਰ ਦੀ ਅਗਵਾਈ 'ਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋ: ਮਨੀ ਸ਼ਰਮਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

ਦਸੂਹਾ, 28 ਮਈ (ਕੌਸ਼ਲ)- ਪੰਜਾਬ ਸਰਕਾਰ ਵਲੋਂ ਪਾਣੀ ਬਚਾਓ ਪੰਜਾਬ ਬਚਾਓ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਖੇਤੀਬਾੜੀ, ਕਿਸਾਨ ਭਲਾਈ ਵਿਭਾਗ, ਭੂਮੀ ਰੱਖਿਆ ਵਿਭਾਗ, ਪੰਜਾਬ ਮੰਡੀ ਬੋਰਡ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਕੇਂਦਰ ਦੇ ...

ਪੂਰੀ ਖ਼ਬਰ »

ਪਿੰਡ ਮੰਝਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

ਭੰਗਾਲਾ, 28 ਮਈ (ਬਲਵਿੰਦਰਜੀਤ ਸਿੰਘ ਸੈਣੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੀ ਅਗਵਾਈ ਹੇਠ ਪਿੰਡ ਮੰਝਪੁਰ ਵਿਖੇ ਕਿਸਾਨ ਗੁਰਨਾਮ ਸਿੰਘ ਦੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਡੀ.ਟੀ.ਐਫ਼. ਵਲੋਂ ਅਧਿਆਪਕਾਂ ਦੀਆਂ ਘਟਾਈਆਂ ਅਸਾਮੀਆਂ ਨੂੰ ਬਹਾਲ ਕਰਨ ਦੀ ਮੰਗ

ਹੁਸ਼ਿਆਰਪੁਰ, 28 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ਼) ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ, ਬਿਕਰਮਦੇਵ ਸਿੰਘ, ਮੁਕੇਸ਼ ਗੁਜਰਾਤੀ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਬਲਾਕ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 28 ਮਈ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਕਲਾਜ ਮੇਕਿੰਗ ਮੁਕਾਬਲਾ ਝਿੰਗੜ ਕਲਾਂ ਵਿਖੇ ਹੋਇਆ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਕੋਲਾਜ ਮੇਕਿੰਗ ਮੁਕਾਬਲੇ 'ਚ ਨਾਰੂ ਨੰਗਲ ਸਕੂਲ ਦੀ ਨਿਕਤਾ ਵਲੋਂ ਪਹਿਲਾ ਸਥਾਨ ਹਾਸਲ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਕੂਲਾਂ 'ਚ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ 'ਚ ਬਲਾਕ ਪੱਧਰੀ ਕੋਲਾਜ਼ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਢਿੱਲਵਾਂ ਕਲੱਬ ਜੇਤੂ

ਅੱਡਾ ਸਰਾਂ, 28 ਮਈ (ਮਸੀਤੀ )- ਪਿੰਡ ਮਸੀਤਪਲ ਕੋਟ 'ਚ ਨੌਵਜਾਨ ਕਲੱਬ ਵਲੋਂ ਸਿਲਵਰ ਓਕ ਸਕੂਲ ਟਾਂਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਇੱਕ ਰੋਜ਼ਾ ਕਿ੍ਕੇਟ ਟੂਰਨਾਮੈਂਟ ਢਿੱਲਵਾਂ ਦੀ ਟੀਮ ਦੇ ਨਾਮ ਰਿਹਾ | ਤਰਨ ਸੈਣੀ ਦੀ ਅਗਵਾਈ 'ਚ ਹੋਏ ਇਸ ਟੂਰਨਾਮੈਂਟ ਦਾ ਉਦਘਾਟਨ ਸਰਪੰਚ ...

ਪੂਰੀ ਖ਼ਬਰ »

'ਸਾਈਬਰ ਸਵੱਛਤਾ ਮਿਸ਼ਨ' 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਡੀ.ਐਲ. ਆਨੰਦ ਰਿਟਾ: ਪਿ੍ੰਸੀਪਲ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਕਾਲਜ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਗੋਲਕ ਚੋਰੀ

ਕੋਟਫ਼ਤੂਹੀ, 28 ਮਈ (ਅਵਤਾਰ ਸਿੰਘ ਅਟਵਾਲ)- ਪਿੰਡ ਢਾਂਡਾ ਖ਼ੁਰਦ ਦੇ ਗੁਰਦੁਆਰਾ ਸਿੰਘ ਸਭਾ 'ਚ ਬੀਤੀ ਰਾਤ ਚੋਰਾਂ ਵਲੋਂ ਲੋਹੇ ਦੀ ਭਾਰੀ ਗੋਲਕ ਪੁੱਟ ਕੇ ਖੇਤਾਂ 'ਚ ਲੈ ਜਾ ਕੇ ਉਸ ਦੇ ਤਾਲੇ ਤੋੜ ਕੇ ਅੰਦਰੋਂ ਨਗਦੀ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਐਮ.ਐੱਸ.ਕੇ. ਸਕੂਲ 'ਚ ਲਗਾਇਆ ਸਮਰ ਕੈਂਪ ਸਮਾਪਤ

ਟਾਂਡਾ ਉੜਮੁੜ, 28 ਮਈ (ਕੁਲਬੀਰ ਸਿੰਘ ਗੁਰਾਇਆ)- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਐਮ.ਐੱਸ.ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਸਮਰ ਕੈਂਪ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਮੌਕੇ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਬਤੌਰ ਮੁੱਖ ...

ਪੂਰੀ ਖ਼ਬਰ »

ਸੰਤ ਬਖ਼ਸ਼ੀਸ਼ ਸਿੰਘ ਦੇ ਤਪ ਅਸਥਾਨ 'ਤੇ ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼

ਚੌਲਾਂਗ - ਸੰਤ ਬਖ਼ਸ਼ੀਸ਼ ਸਿੰਘ ਜਿਨ੍ਹਾਂ ਨੇ ਨਾਮ ਦੀ ਕਮਾਈ ਕਰਦੇ ਹੋਏ ਦੀਨ-ਦੁਖੀਆਂ ਤੇ ਵਹਿਮਾਂ ਭਰਮਾਂ 'ਚ ਫਸੀ ਹੋਈ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਤੇ ਉਨ੍ਹਾਂ ਨੂੰ ਸਿੱਧੇ ਰਸਤੇ ਪਾਇਆ | ਆਪ ਦਾ ਜਨਮ ਪਿਤਾ ਸ. ਮਾਨ ਸਿੰਘ ਦੇ ਘਰ ਮਾਤਾ ...

ਪੂਰੀ ਖ਼ਬਰ »

ਬਜਰੀ ਨਾਲ ਭਰਿਆ ਟਰਾਲਾ ਪਲਟਿਆ

ਗੜ੍ਹਸ਼ੰਕਰ, 28 ਮਈ (ਧਾਲੀਵਾਲ)- ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਬਿਜਲੀ ਘਰ ਨੇੜੇ ਸਵੇਰ ਸਮੇਂ ਇਕ ਬਜ਼ਰੀ ਨਾਲ ਭਰਿਆ ਟਰਾਲਾ ਪਲਟ ਗਿਆ ਤੇ ਇਸ ਦੌਰਾਨ ਸੜਕ 'ਤੇ ਕੋਈ ਹੋਰ ਵਾਹਨ ਨਾਲ ਹੋਣ ਕਾਰਨ ਵੱਡਾ ਹਾਦਸਾ ਹੋਣ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਸਵੇਰੇ ਕਰੀਬ 6.15 ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਲਕਾ ਮੁਕੇਰੀਆਂ ਅੰਦਰ ਸਰਕਾਰੀ ਕਾਲਜ ਮੁਹੱਈਆ ਕਰਵਾਏ-ਬਰਿਆਣਾ, ਮਸੀਹ

ਮੁਕੇਰੀਆਂ, 28 ਮਈ (ਰਾਮਗੜ੍ਹੀਆ)- ਆਲ ਇੰਡੀਆ ਕ੍ਰਿਸਚੀਅਨ ਦਲਿਤ ਫ਼ਰੰਟ ਜਨਰਲ ਸਕੱਤਰ ਸੁਰਿੰਦਰ ਕੁਮਾਰ ਬਰਿਆਣਾ, ਉਪ ਪ੍ਰਧਾਨ ਸੁਖਦੇਵ ਮਸੀਹ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਉਦੋਂ ਹੀ ਕਿਸੇ ਵੀ ਪਾਰਟੀ ਨੇ ਮੁਕੇਰੀਆਂ ਹਲਕੇ ਅੰਦਰ ...

ਪੂਰੀ ਖ਼ਬਰ »

ਡੀ.ਏ. ਵੀ. ਕਾਲਜ 'ਚ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਸੈਕਸੁਅਲ ਹਰਾਸਮੈਂਟ ਸੈੱਲ ਨੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ 'ਟੈੱਕਲਿੰਗ - ਜੈਂਡਰ ਬੇਸਡ ਵਾਇਲੈਂਸ' ਸਿਰਲੇਖ ਹੇਠ ਅੰਤਰਰਾਸ਼ਟਰੀ ਵੈਬੀਨਾਰ ਪਿ੍ੰਸੀਪਲ ਡਾ. ਵਿਨੈ ਕੁਮਾਰ ਦੇ ਮਾਰਗ ...

ਪੂਰੀ ਖ਼ਬਰ »

ਘੁੰਮਣ ਨੇ ਕੀਤਾ ਚੌਧਰੀ ਗਿਆਨ ਸਿੰਘ ਚੌਕ ਦੇ ਨਵੀਨੀਕਰਨ ਦਾ ਉਦਘਾਟਨ

ਤਲਵਾੜਾ, 28 ਮਈ (ਵਿਸ਼ੇਸ਼ ਪ੍ਰਤੀਨਿਧ)- ਤਲਵਾੜਾ ਦੇ ਪਿੰਡ ਭੰਬੋਤਾੜ ਦੇ ਵਸਨੀਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ ਯਾਦ ਨੂੰ ਸਮਰਪਿਤ ਪੁਰਾਣਾ ਤਲਵਾੜਾ ਚੌਕ ਦੇ ਬੁੱਤ ਵਿੱਚ ਅੱਜ ਹਲਕਾ ਵਿਧਾਇਕ ਦਸੂਹਾ ਸਰਦਾਰ ਕਰਮਵੀਰ ਸਿੰਘ ਘੁੰਮਣ ...

ਪੂਰੀ ਖ਼ਬਰ »

ਸਾਲਾਨਾ ਸਮਾਗਮ 1 ਜੂਨ ਤੋਂ

ਚੌਲਾਂਗ, 28 ਮਈ (ਸੁਖਦੇਵ ਸਿੰਘ)- ਇਥੋਂ ਨਜਦੀਕ ਪੈਂਦੇ ਪਿੰਡ ਖਰਲ ਖੁਰਦ ਖੋਖਰ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਨਾਨਕ ਗੁਰਮਤਿਸਰ ਵਿਖੇ ਸ਼ਹੀਦੀ ਜੋੜ ਮੇਲਾ 1 ਜੂਨ ਤੋਂ 6 ਜੂਨ ਤੱਕ ਕਰਵਾਇਆ ਜਾ ਰਿਹਾ ਹੈ | ਬਾਬਾ ਅਮਰਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 28 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਮਾਹਵਾਰੀ ਸਵੱਛਤਾ ਦਿਵਸ ਦੇ ਮੌਕੇ 'ਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਡਿਪਟੀ ਮਾਸ ਮੀਡੀਆ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਵਲੋਂ ਜ਼ਿਲੇ੍ਹ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਕਬਜ਼ਾ

ਦਸੂਹਾ, 28 ਮਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐੱਸ.ਸੀ. (ਬਾਇਓ ਟੈਕਨਾਲੋਜੀ) ਸਮੈਸਟਰ ਪਹਿਲਾਂ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਉੱਪਰ ...

ਪੂਰੀ ਖ਼ਬਰ »

ਸੰਤ ਬਾਬਾ ਘੜਾ ਦਾਸ ਦੇ ਸਥਾਨ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਦਸੂਹਾ, 28 ਮਈ (ਭੁੱਲਰ)- ਪਿੰਡ ਬੇਰਛਾ ਵਿਖੇ ਸੰਤ ਬਾਬਾ ਘੜਾ ਦਾਸ ਦੇ ਸਥਾਨ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਹਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਬਾਬਾ ...

ਪੂਰੀ ਖ਼ਬਰ »

ਜਲਾਲਪੁਰ 'ਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸ਼ਰਧਾ ਨਾਲ ਮਨਾਈ

ਮਿਆਣੀ, 28 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਮਹਾਨ ਤਪੱਸਵੀ, ਬ੍ਰਹਮ ਗਿਆਨੀ, ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 5ਵੀਂ ਬਰਸੀ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਲੋਕ ਭਲਾਈ ਸੇਵਾ ਸੁਸਾਇਟੀ ਵਲੋਂ ਪਿੰਡ ਦੀ ਸਮੂਹ ਸਾਧ ...

ਪੂਰੀ ਖ਼ਬਰ »

ਕੰਢੀ ਨਹਿਰ ਨੂੰ ਹੇਠਾਂ ਤੋਂ ਪੱਕਾ ਕਰਨ ਦੇ ਵਿਰੋਧ 'ਚ ਦਿੱਤੇ ਜਾ ਰਹੇ ਧਰਨੇ ਦੇ ਚੌਥੇ ਦਿਨ ਵੀ ਰੋਸ ਪ੍ਰਗਟਾਇਆ

ਗੜ੍ਹਦੀਵਾਲਾ, 28 ਮਈ (ਚੱਗਰ)- ਤਲਵਾੜਾ ਤੋਂ ਬਲਾਚੌਰ ਨੂੰ ਜਾਂਦੀ ਕੰਢੀ ਨਹਿਰ ਨੂੰ ਸਰਕਾਰ ਤੇ ਸਬੰਧਿਤ ਵਿਭਾਗ ਵਲੋਂ ਹੇਠਾਂ ਤੋਂ ਪੱਕਾ ਕਰਨ ਦੇ ਵਿਰੋਧ 'ਚ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ...

ਪੂਰੀ ਖ਼ਬਰ »

ਬੀਣੇਵਾਲ ਦੇ ਜੰਗਲ 'ਚੋਂ ਮਿਲੀ ਨੌਜਵਾਨ ਦੀ ਲਾਸ਼

ਬੀਣੇਵਾਲ, 28 ਮਈ (ਬੈਜ ਚੌਧਰੀ)- ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਪਿੰਡ ਬੀਣੇਵਾਲ ਦੇ ਜੰਗਲ 'ਚੋਂ ਹਿਮਾਚਲ ਪ੍ਰਦੇਸ਼ ਦੇ ਪਿੰਡ ਸਿੰਗਾ ਨੂੰ ਜਾਂਦੀ ਸੜਕ ਨੇੜੇ ਖੱਡ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅਮਨਦੀਪ ਸਿੰਘ (23) ...

ਪੂਰੀ ਖ਼ਬਰ »

10+2 ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਅਰੋੜਾ ਇਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ੇ ਤੇ ਆਈਲਟਸ ਕੋਚਿੰਗ 'ਚ ਭਾਰੀ ਛੋਟ ਦਿੱਤੀ ਜਾਵੇਗੀ-ਅਰੋੜਾ

ਗੜ੍ਹਸ਼ੰਕਰ 28 ਮਈ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਅਰੋੜਾ ਇਮੀਗ੍ਰੇਸ਼ਨ ਵਲੋਂ 2022 'ਚ 10+2 ਦੀ ਪ੍ਰੀਖਿਆ ਦੇ ਚੁੱਕੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐੱਸ.ਪੀ.ਐੱਨ. ਕਾਲਜ ਵਿਖੇ ਨਿਵੇਸ਼ ਸਿੱਖਿਆ 'ਤੇ ਤਿੰਨ ਰੋਜ਼ਾ ਵਰਕਸ਼ਾਪ ਸਮਾਪਤ ਹੋਈ

ਮੁਕੇਰੀਆਂ, 28 ਮਈ (ਰਾਮਗੜ੍ਹੀਆ)- ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਤੇ ਨਿਵੇਸ਼ਕ ਸਿੱਖਿਆ ਤੇ ਸੁਰੱਖਿਆ ਫੰਡ ਅਥਾਰਟੀ ਦੇ ਸਹਿਯੋਗ ਨਾਲ ਅੱਜ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਮੁਕੇਰੀਆ ਵਿਖੇ ਤਿੰਨ ਰੋਜ਼ਾ ਵਰਕਸ਼ਾਪ ਸਮਾਪਤ ਹੋਈ | ਵਰਕਸ਼ਾਪ ਦੇ ਦੂਜੇ ਦਿਨ ...

ਪੂਰੀ ਖ਼ਬਰ »

ਐਡਵੋਕੇਟ ਪ੍ਰਭਦੀਪ ਨੇ ਦੋ ਵਿਦਿਆਰਥੀਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਲਈ

ਨੰਗਲ ਬਿਹਾਲਾਂ, 28 ਮਈ (ਵਿਨੋਦ ਮਹਾਜਨ)- ਵਿੱਦਿਆ ਭਾਰਤੀ ਪ੍ਰਕਲਪ ਪੜ੍ਹਾਈ ਲਈ ਗੋਦ ਲੈਣ ਅਧੀਨ ਜਾਰੀ ਪ੍ਰੋਗਰਾਮ ਵਿਚ ਅੱਜ ਮੁਕੇਰੀਆਂ ਦੇ ਇੱਕ ਵਕੀਲ ਨੇ ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਦੋ ਵਿਦਿਆਰਥੀਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਲਈ | ਸਕੂਲ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਹੋਰਨਾਂ ਸੂਬਿਆਂ 'ਚ ਲਿਜਾਣ 'ਤੇ ਲਗਾਈ ਜਾਵੇ ਪਾਬੰਦੀ-ਸੂਦ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਕਾਰਨ ਪੰਜਾਬ 'ਚ ਪਹਿਲਾਂ ਹੀ ਤੂੜੀ ਤੇ ਪਰਾਲੀ ਦੀ ਭਾਰੀ ਕਮੀ ਚੱਲ ਰਹੀ ਹੈ ਤੇ ਸਰਕਾਰੀ ਪਾਬੰਦੀਆਂ ਦੇ ਬਾਵਜੂਦ ਕਾਫ਼ੀ ਕਿਸਾਨਾਂ ਵਲੋਂ ਹੁਕਮਾਂ ਦੀ ਉਲੰਘਣਾ ਕਰਦਿਆਂ ਫ਼ਸਲਾਂ ਦੀ ...

ਪੂਰੀ ਖ਼ਬਰ »

ਪਾਣੀ ਦਾ ਬੋਰ ਕਰਵਾਉਣ ਲਈ ਨਗਰ ਕੌਂਸਲ ਨੂੰ ਸੂਚਿਤ ਕਰਨਾ ਬਣਿਆ ਜ਼ਰੂਰੀ

ਦਸੂਹਾ, 28 ਮਈ (ਕੌਸ਼ਲ)-ਨਗਰ ਕੌਂਸਲ ਦਸੂਹਾ ਵਲੋਂ ਪਾਣੀ ਦੇ ਬੋਰ ਕਰਵਾਉਣ ਸੰਬੰਧੀ ਮੁਨਿਆਦੀ ਸ਼ੁਰੂ ਕੀਤੀ ਗਈ ਹੈ | ਮੁਨਆਦੀ 'ਚ ਕਿਹਾ ਜਾ ਰਿਹਾ ਹੈ ਕਿ ਜਿਸ ਕਿਸੇ ਨੇ ਵੀ ਪਾਣੀ ਵਾਸਤੇ ਬੋਰ ਕਰਵਾਉਣਾ ਹੈ ਤਾਂ ਉਹ ਨਗਰ ਕੌਂਸਲ ਕੋਲੋਂ ਮਨਜ਼ੂਰੀ ਲੈਣਾ ਯਕੀਨੀ ਬਣਾਵੇ ਤੇ ...

ਪੂਰੀ ਖ਼ਬਰ »

ਭਾਜਪਾ ਵਲੋਂ 'ਸੇਵਾ ਸੁਸ਼ਾਸਨ ਤੇ ਗਰੀਬ ਕਲਿਆਣ' ਪਖਵਾੜਾ ਕੱਲ੍ਹ ਤੋਂ

ਹੁਸ਼ਿਆਰਪੁਰ, 28 ਮਈ (ਹਰਪ੍ਰੀਤ ਕੌਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 30 ਮਈ ਨੂੰ 8 ਸਾਲ ਪੂਰੇ ਹੋਣ ਦੇ ਸਬੰਧ 'ਚ ਭਾਜਪਾ ਵਲੋਂ 30 ਮਈ ਤੋਂ 15 ਜੂਨ ਤੱਕ 'ਸੇਵਾ ਸੁਸ਼ਾਸਨ ਅਤੇ ਗਰੀਬ ਕਲਿਆਣ' ਪਖਵਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

'ਵਿਸ਼ਵ ਮਾਂਹਵਾਰੀ ਸਵੱਛਤਾ ਦਿਵਸ' ਮਨਾਇਆ

ਪੱਸੀ ਕੰਢੀ, 28 ਮਈ (ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ.ਐੱਮ.ਓ. ਡਾ. ਮਨੋਹਰ ਲਾਲ ਪੀ.ਐੱਚ.ਸੀ. ਭੂੰਗਾ ਦੀ ਯੋਗ ਅਗਵਾਈ ਹੇਠ ਹੈਲਥ ਐਂਡ ਐੱਲਨੇਸ ਸੈਂਟਰ ਪੰਡੋਰੀ ਅਟਵਾਲ ਦੇ ਸਮੂਹ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਪੰਡੋਰੀ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਨੂੰ ਮਿਲੇ ਵਿਧਾਇਕ ਰੌੜੀ

ਗੜ੍ਹਸ਼ੰਕਰ, 28 ਮਈ (ਧਾਲੀਵਾਲ)- ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਸੂਬੇ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕਰਕੇ ਉਨ੍ਹਾਂ ਪਾਸ ਹਲਕੇ ਦੀਆਂ ਲਿੰਕ ਸੜਕਾਂ ਅਤੇ ਗੜ੍ਹਸ਼ੰਕਰ-ਨੰਗਲ ਸੜਕ ਦਾ ਮਾਮਲਾ ...

ਪੂਰੀ ਖ਼ਬਰ »

7 ਦਿਨਾਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਗੜ੍ਹਦੀਵਾਲਾ, 28 ਮਈ (ਚੱਗਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਰਮਦਾਸਪੁਰ ਵਿਖੇ 1 ਤੋਂ 7 ਜੂਨ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ ਦੇਸ਼-ਵਿਦੇਸ਼ ਤੋਂ ਹਜਾਰਾਂ ਦੀ ਤਦਾਦ 'ਚ ਪੁੱਜਣ ਵਾਲੀ ਸੰਗਤ ਲਈ ਸਾਰੇ ਪ੍ਰਬੰਧ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਦੀ ਆਰੰਭਤਾ ਭਲਕੇ-ਸੰਤ ਹਰਜਿੰਦਰ ਸਿੰਘ

ਐਮਾਂ ਮਾਂਗਟ, 28 ਮਈ (ਗੁਰਾਇਆ)- ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਨਰੈਣ ਕੁਟੀਆ ਪਿੰਡ ਨਰਾਇਣਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਦੀ ਲੜੀ ਦੀ ਅਰੰਭਤਾ ਸੰਤ ਹਰਜਿੰਦਰ ...

ਪੂਰੀ ਖ਼ਬਰ »

ਗਿਆਨੀ ਹਜ਼ਾਰਾ ਸਿੰਘ ਭੀਖੋਵਾਲ ਦੀ ਯਾਦ 'ਚ ਸਮਾਗਮ

ਗੜ੍ਹਦੀਵਾਲਾ, 28 ਮਈ (ਚੱਗਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਸੰਤ ਹਰਚਰਨ ਸਿੰਘ ਖ਼ਾਲਸਾ ਅਤੇ ਇਲਾਕੇ ਦੀਆ ਸਮੂਹ ਸੰਗਤ ਦੇ ਸਹਿਯੋਗ ਨਾਲ ਗਿਆਨੀ ਹਜ਼ਾਰਾ ਸਿੰਘ ਭੀਖੋਵਾਲ ਦੀ ਯਾਦ ਵਿਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਵਲੋਂ ਖੇਡ ਮੰਤਰੀ ਰਾਕੇਸ਼ ਪਠਾਨੀਆ ਨੂੰ ਮੰਗ ਪੱਤਰ

ਮੁਕੇਰੀਆਂ, 28 ਮਈ (ਰਾਮਗੜ੍ਹੀਆ)- ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਵਲੋਂ ਹਿਮਾਚਲ ਪ੍ਰਦੇਸ਼ ਦੇ ਵਣ ਵਿਭਾਗ ਅਤੇ ਖੇਡ ਮੰਤਰੀ ਸ੍ਰੀ ਰਾਕੇਸ਼ ਪਠਾਨੀਆ ਨੂੰ ਕਾਠਗੜ੍ਹ ਮੰਦਿਰ ਨੇੜੇ ਟੋਲ ਪਲਾਜ਼ਾ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸਤੀਸ਼ ਮਹਾਜਨ, ਪ੍ਰਧਾਨ ...

ਪੂਰੀ ਖ਼ਬਰ »

ਮਨਜੀਤ ਸਿੰਘ ਦਸੂਹਾ ਦਾ ਗੁਰਦੁਆਰਾ ਸਿੰਘ ਸਭਾ ਫਲੇਰੋ ਬਰੇਸੀਆ ਪਹੁੰਚਣ 'ਤੇ ਸਨਮਾਨ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)- ਉੱਘੇ ਸਮਾਜ ਸੇਵੀ, ਐਨ. ਆਰ. ਆਈ. ਤੇ ਹਲਕਾ ਉੜਮੁੜ ਟਾਂਡਾ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਇੰਚਾਰਜ ਮਨਜੀਤ ਸਿੰਘ ਦਸੂਹਾ ਦਾ ਗੁਰਦੁਆਰਾ ਸਿੰਘ ਸਭਾ ਫਲੇਰੋ ਬਰੇਸੀਆ (ਇਟਲੀ) ਪਹੁੰਚਣ 'ਤੇ ਪ੍ਰਧਾਨ ਸੁਰਿੰਦਰਜੀਤ ਸਿੰਘ, ...

ਪੂਰੀ ਖ਼ਬਰ »

ਪਿੰਡ ਬੁੱਢਾਬੜ ਵਿਖੇ ਅੰਤਰਰਾਸ਼ਟਰੀ ਮਾਂਹਵਾਰੀ ਦਿਵਸ ਮਨਾਇਆ

ਮੁਕੇਰੀਆਂ, 28 ਮਈ (ਰਾਮਗੜ੍ਹੀਆ)- ਮਾਨਵਤਾ ਸੈੱਲਫ਼ ਹੈਲਪ ਗਰੁੱਪ ਤੇ ਵੈੱਲਫੇਅਰ ਸੁਸਾਇਟੀ ਦੁਆਰਾ ਸਟੇਟ ਬੈਂਕ ਆਫ਼ ਇੰਡੀਆ ਦੇ ਰਿਜਨਲ ਮੈਨੇਜਰ ਸ੍ਰੀ ਜੈ ਪ੍ਰਕਾਸ਼ ਗੁਪਤਾ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪਿੰਡ ਬੁੱਢਾਬੜ ਵਿਖੇ ਅੰਤਰਰਾਸ਼ਟਰੀ ਮਾਹਵਾਰੀ ਸਵੱਛਤਾ ...

ਪੂਰੀ ਖ਼ਬਰ »

ਕੋਲਾਜ ਮੇਕਿੰਗ ਮੁਕਾਬਲੇ ਕਰਵਾਏ

ਟਾਂਡਾ ਉੜਮੁੜ, 28 ਮਈ (ਭਗਵਾਨ ਸਿੰਘ ਸੈਣੀ)- ਜ਼ਿਲ੍ਹਾ ਨੋਡਲ ਅਫ਼ਸਰ ਧੀਰਜ ਵਸ਼ਿਸ਼ਟ ਬੀ.ਐਨ.ਓ. ਬਲਾਕ ਟਾਂਡਾ 2, ਪਿ੍ੰਸੀਪਲ ਸੁਰੇਸ਼ ਕੁਮਾਰ, ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਸ਼ੇਖਾ ਦੀ ਅਗਵਾਈ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX