ਤਾਜਾ ਖ਼ਬਰਾਂ


ਬੰਗਾ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  14 minutes ago
ਬੰਗਾ, 15 ਅਗਸਤ (ਜਸਬੀਰ ਸਿੰਘ ਨੂਰਪੁਰ ) - ਬੰਗਾ ਵਿਖੇ ਆਜ਼ਾਦੀ ਦਿਵਸ 'ਤੇ ਨਵਨੀਤ ਕੌਰ ਬੱਲ ਐਸ.ਡੀ.ਐਮ. ਬੰਗਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ.ਨਵਨੀਤ ਕੌਰ ਬੱਲ ਨੇ ਆਖਿਆ...
ਭਵਾਨੀਗੜ੍ਹ 'ਚ ਐਸ.ਡੀ.ਐਮ. ਨੇ ਲਹਿਰਰਾਇਆ ਤਿਰੰਗਾ ਝੰਡਾ
. . .  24 minutes ago
ਭਵਾਨੀਗੜ੍ਹ, 15 ਅਗਸਤ (ਰਣਧੀਰ ਸਿੰਘ ਫੱਗੂਵਾਲਾ)- ਆਜ਼ਾਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਐਸ.ਡੀ.ਐਮ. ਵਨੀਤ ਕੁਮਾਰ ਨੇ ਤਿਰੰਗਾ ਝੰਡਾ...
ਸਰਕਾਰ ਵਲੋਂ ਦਿੱਤੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ : ਭਗਵੰਤ ਮਾਨ
. . .  21 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ...
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  28 minutes ago
ਖਾਲੜਾ,15 ਅਗਸਤ( ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਸਬਾ ਖਾਲੜਾ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਲਹਿਰਾਇਆ ਕੌਮੀ ਝੰਡਾ
. . .  32 minutes ago
ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ...
ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ - ਭਗਵੰਤ ਮਾਨ
. . .  36 minutes ago
ਲੁਧਿਆਣਾ, 15 ਅਗਸਤ - ਆਮ ਆਦਮੀ ਕਲੀਨਿਕ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਅੱਜ ਤੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਹੈ ਤੇ 75 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ...
ਕਪੂਰਥਲਾ 'ਚ ਆਜ਼ਾਦੀ ਦਿਹਾੜੇ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ
. . .  51 minutes ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  57 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ...
ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ...
ਆਜ਼ਾਦੀ ਸਮਾਗਮ ਦੌਰਾਨ ਦਿਲ ਦੀ ਗਤੀ ਰੁਕ ਜਾਣ ਕਾਰਨ ਸਕਾਊਟ ਕਮਿਸ਼ਨਰ ਦੀ ਮੌਤ
. . .  1 minute ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮਾਂ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸਮਾਗਮ ਦੌਰਾਨ ਉਹ ਅਚਾਨਕ...
ਰਾਜਾਸਾਂਸੀ ਵਿਖੇ ਤਹਿਸੀਲਦਾਰ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ਵਿਚ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ...
ਬਰਨਾਲਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਬਰਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ...
ਬਟਾਲਾ 'ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
. . .  about 1 hour ago
ਬਟਾਲਾ, 15 ਅਗਸਤ (ਕਾਹਲੋਂ) - ਬਟਾਲਾ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸੰਬੋਧਨ ਦੌਰਾਨ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਸਮੂਹ ਦੇਸ਼ ਵਾਸੀਆਂ...
ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ
. . .  about 1 hour ago
ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ...
ਤਿਰੰਗਾ ਲਹਿਰਾਓੁਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਸ਼ੰਦੇਸ਼
. . .  about 1 hour ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਓੁਣ ਤੋਂ ਬਾਅਦ ਆਪਣੇ ਸੰਦੇਸ਼ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਸੁਨਾਮ 'ਚ ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,15 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਪ੍ਰਸਾਸ਼ਨ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ ਸੁਨਾਮ ਵਿਖੇ ਮਨਾਇਆ ਗਿਆ।ਇਸ ਸਮੇਂ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਵਲੋਂ...
ਬੀਬੀ ਚਰਨਜੀਤ ਕੌਰ ਨੇ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਦਿੱਤੀ ਸ਼ਰਧਾਂਜਲੀ
. . .  about 1 hour ago
ਈਸੜੂ, 15 ਅਗਸਤ(ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ...
ਮਲੌਦ 'ਚ ਮਨਾਇਆ 75ਵਾਂ ਆਜ਼ਾਦੀ ਦਿਵਸ
. . .  about 1 hour ago
ਮਲੌਦ, ਲੁਧਿਆਣਾ, 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਿਆ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਸਮੇਤ...
ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਦੇਸ਼ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ 'ਚ ਲਹਿਰਾਇਆ ਤਿਰੰਗਾ ਝੰਡਾ
. . .  9 minutes ago
ਫ਼ਰੀਦਕੋਟ, 15 ਅਗਸਤ - ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਜ਼ਾਦੀ ਦਿਵਸ ਮੌਕੇ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ...
ਤਪਾ 'ਚ ਐਸ.ਡੀ.ਐਮ ਗੋਪਾਲ ਸਿੰਘ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਤਪਾ ਮੰਡੀ,15 ਅਗਸਤ (ਪ੍ਰਵੀਨ ਗਰਗ) - 75ਵੇਂ ਸੁਤੰਤਰਤਾ ਦਿਵਸ ਮੌਕੇ ਤਪਾ 'ਚ ਐਸ.ਡੀ.ਐਮ. ਗੋਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਮਾਨਾਂਵਾਲਾ 'ਚ ਅੰਤਰਰਾਸ਼ਟਰੀ ਖਿਡਾਰੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਮਾਨਾਂਵਾਲਾ, 15 ਅਗਸਤ (ਗੁਰਦੀਪ ਸਿੰਘ ਨਾਗੀ)-ਗ੍ਰਾਮ ਪੰਚਾਇਤ ਮਾਨਾਂਵਾਲਾ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ...
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ - ਭਗਵੰਤ ਮਾਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ...
ਬਾਬਾ ਬਕਾਲਾ ਵਿਖੇ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਬਾਬਾ ਬਕਾਲਾ ਸਾਹਿਬ, 15 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦੇਸ਼ ਦਾ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ।ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ...।
ਮੁੱਖ ਮੰਤਰੀ ਭਗਵੰਤ ਮਾਨ ਨੇ ਪਰੇਡ ਤੋਂ ਲਈ ਸਲਾਮੀ
. . .  about 2 hours ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਆਪਣੇ ਸੰਬੋਧਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਰੇਡ ਤੋਂ ਸਲਾਮੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਿੰਡ ਪੱਲੀਆਂ ਕਲਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਤਿੰਨ ਘਰਾਂ 'ਚ ਚੋਰੀ

ਰਾਹੋਂ, 28 ਮਈ (ਬਲਬੀਰ ਸਿੰਘ ਰੂਬੀ/ਸੰਦੀਪ ਮਝੂਰ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰਾਹੋਂ ਜਾਡਲਾ ਰੋਡ 'ਤੇ ਸਥਿਤ ਪਿੰਡ ਪੱਲੀਆਂ ਕਲਾਂ ਦੇ ਬੀਤੀ ਰਾਤ ਤਿੰਨ ਘਰਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇ ਚੜ੍ਹਦੇ ਪਾਸੇ ਫਿਰਨੀ ਨਾਲ ਵੱਸਦੇ ਬਜ਼ੁਰਗ ਜੀਤ ਰਾਮ ਪੁੱਤਰ ਮਹਿੰਗਾ ਰਾਮ ਨੇ ਦੱਸਿਆ ਕਿ ਉਹ ਬੀਤੀ ਦੇਰ ਰਾਤ ਆਮ ਵਾਂਗ ਸੁੱਤੇ ਸਨ | ਮੇਰੇ ਦੋਵੇਂ ਬੇਟੇ ਕੁਵੈਤ ਵਿਚ ਆਪਣੀ ਰੋਜ਼ੀ ਰੋਟੀ ਕਮਾਉਣ ਗਏ ਹੋਏ ਹਨ ਤੇ ਮੇਰੀਆਂ ਦੋਵੇਂ ਨੂੰ ਹਾਂ ਦੇਹੜੀ ਵਿਚ ਆਪਣੇ ਬੱਚਿਆਂ ਨਾਲ ਸੁੱਤੀਆਂ ਸਨ ਤੇ ਇਕ ਕਮਰੇ ਵਿਚ ਮੈਂ ਸੁੱਤਾ ਪਿਆ ਸੀ | ਸਵੇਰੇ ਚਾਰ ਵਜੇ ਮੇਰੀ ਵੱਡੀ ਨੂੰ ਹ ਪਸ਼ੂਆਂ ਦੀਆਂ ਧਾਰਾਂ ਚੋਣ ਲਈ ਉੱਠੀ ਤਾਂ ਦੇਖਿਆ ਕਿ ਗਲੀ ਨਾਲ ਲੱਗਦੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ ਤਾਂ ਉਸ ਨੇ ਦੂਸਰੇ ਕਮਰੇ ਵਿਚੋਂ ਉਸ ਕਮਰੇ ਵਿਚ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀਆਂ ਵੀ ਕੁੰਡੀਆਂ ਅੰਦਰੋਂ ਬੰਦ ਸੀ | ਦਰਵਾਜ਼ੇ ਬੰਦ ਹੋਣ ਕਾਰਨ ਨੂੰ ਹ ਇੰਦਰਜੀਤ ਕੌਰ ਨੂੰ ਸ਼ੱਕ ਪੈ ਗਿਆ ਕਿ ਕੋਈ ਗੜਬੜ ਹੈ ਤੇ ਉਸ ਨੇ ਧੱਕਾ ਮਾਰ ਕੇ ਦਰਵਾਜ਼ਾ ਖੋਲਿ੍ਹਆ ਤਾਂ ਦੇਖਿਆ ਕਿ ਅੰਦਰ ਅਲਮਾਰੀਆਂ ਤੇ ਟਰੰਕਾਂ ਦਾ ਸਾਮਾਨ ਖਿੱਲਰਿਆ ਪਿਆ ਸੀ | ਉਸ ਨੇ ਤੁਰੰਤ ਰੌਲਾ ਪਾਇਆ | ਘਰ ਦੇ ਸਾਰੇ ਮੈਂਬਰ ਤੇ ਪਿੰਡ ਵਾਸੀ ਵੀ ਇਕੱਠੇ ਹੋਣੇ ਸ਼ੁਰੂ ਹੋ ਗਏ | ਪਿੰਡ ਵਾਸੀਆਂ ਵਲੋਂ ਤੁਰੰਤ ਥਾਣਾ ਰਾਹੋਂ ਵਿਖੇ ਸੂਚਨਾ ਦਿੱਤੀ ਗਈ | ਮੌਕੇ 'ਤੇ ਨਵ-ਨਿਯੁਕਤ ਇੰਸਪੈਕਟਰ ਵਿਨੋਦ ਕੁਮਾਰ, ਏ.ਐੱਸ.ਆਈ. ਨੰਦ ਲਾਲ, ਏ.ਐੱਸ.ਆਈ. ਪਰਮਜੀਤ ਪਹੁੰਚੇ | ਇੰਦਰਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਸੋਨੇ ਦੀਆਂ ਦੋ ਜੋੜੇ ਬਾਲੀਆਂ, 1 ਜੋੜਾ ਟੋਪਸ, 7 ਚੈਨੀਆਂ, 9 ਅੰਗੂਠੀਆਂ, ਇਸੇ ਤਰ੍ਹਾਂ ਚਾਂਦੀ ਦੇ ਗਹਿਣਿਆਂ ਵਿਚ 5 ਚਾਂਦੀ ਦੀਆਂ ਚੈਨੀਆਂ, 5 ਕੰਗਣ ਤੇ ਤਿੰਨ ਜੋੜੇ ਝਾਂਜਰਾਂ ਚੋਰ ਚੋਰੀ ਕਰਕੇ ਲੈ ਗਏ | ਇਸੇ ਤਰ੍ਹਾਂ ਚੋਰਾਂ ਨੇ ਪ੍ਰਾਇਮਰੀ ਸਕੂਲ ਦੇ ਸਾਹਮਣੇ ਵੱਸਦੇ ਘਰ ਬਲਬੀਰ ਸਿੰਘ ਪੁੱਤਰ ਗੁਰਪਾਲ ਸਿੰਘ ਤੇ ਅਵਤਾਰ ਸਿੰਘ ਪੁੱਤਰ ਗੁਰਪਾਲ ਸਿੰਘ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾਇਆ | ਬਲਬੀਰ ਸਿੰਘ ਜੋ ਕਿ ਖੇਤੀਬਾੜੀ ਕਰਦੇ ਹਨ ਘਰ ਦੇ ਪੰਜ ਮੈਂਬਰਾਂ ਆਪਣੇ ਆਪਣੇ ਕਮਰਿਆਂ ਵਿਚ ਸਾੌ ਰਹੇ ਸਨ | ਚੋਰਾਂ ਨੇ ਕੰਧ ਟੱਪ ਕੇ ਗੈਲਰੀ ਵਿਚ ਦਾਖਲ ਹੋ ਕੇ ਬੜੇ ਆਰਾਮ ਨਾਲ ਪਹਿਲੀ ਚੋਰੀ ਦੀ ਤਰ੍ਹਾਂ ਤਾਕੀ ਦੀ ਗਰਿਲ ਪੁੱਟ ਕੇ ਅੰਦਰ ਦਾਖਲ ਹੋ ਗਏ ਤੇ 5 ਤੋਲੇ ਸੋਨਾ ਤੇ 50 ਹਜ਼ਾਰ ਨਗਦੀ ਇਕ ਜੋੜਾ ਝਾਂਜਰਾਂ ਤੇ ਦੋ ਘੜੀਆਂ ਚੋਰੀ ਕਰਕੇ ਲੈ ਗਏ | ਨਾਲ ਲਗਦੇ ਘਰ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਪਤਨੀ ਆਪਣੇ ਕਮਰੇ ਵਿਚ ਸੁੱਤੇ ਸਨ, ਬੇਟਾ ਤੇ ਬਹੂ ਰਿਸ਼ਤੇਦਾਰਾਂ ਦੇ ਗਏ ਹੋਏ ਸਨ | ਚੋਰਾਂ ਨੇ ਬਾਹਰ ਬਣੇ ਕਮਰਿਆਂ ਦੇ ਤਾਲੇ ਤੋੜ ਕੇ ਫਰੋਲਾ ਫਰੋਲੀ ਕੀਤੀ ਪਰ ਅਜੇ ਤੱਕ ਨੁਕਸਾਨ ਬਾਰੇ ਪਤਾ ਨਹੀਂ ਲੱਗ ਸਕਿਆ | ਇੰਸਪੈਕਟਰ ਵਿਨੋਦ ਕੁਮਾਰ ਥਾਣਾ ਇੰਚਾਰਜ ਨੇ ਦੱਸਿਆ ਕਿ ਡਾਗ ਸਕੁਐਡ ਬੁਲਾਇਆ ਗਿਆ ਹੈ ਤੇ ਪਿੰਡ ਵਿਚ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਚੋਰਾਂ ਨੇ ਤਿੰਨ ਘਰਾਂ ਵਿਚ ਇਕੋ ਤਰ੍ਹਾਂ ਚੋਰੀ ਕਰਕੇ ਗਹਿਣਿਆਂ ਵਾਲੇ ਛੋਟੇ ਪਰਸ ਖ਼ਾਲੀ ਕਰਕੇ ਪਿੰਡ ਦੇ ਬਾਹਰ ਇੱਕ ਛੱਪੜ ਤੇ ਸੁੱਟ ਦਿੱਤੇ |

ਸਿੱਖ ਨੈਸ਼ਨਲ ਕਾਲਜ 'ਚ ਐਸ. ਅਸ਼ੋਕ ਭੌਰਾ ਨਾਲ ਰੂ-ਬਰੂ ਸਮਾਗਮ

ਬੰਗਾ, 28 ਮਈ (ਜਸਬੀਰ ਸਿੰਘ ਨੂਰਪੁਰ) -ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪੰਜਾਬੀ ਵਿਭਾਗ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਾਂਝੇ ਯਤਨਾਂ ਨਾਲ ਨਾਮਵਰ ਪੰਜਾਬੀ ਲੇਖਕ ਐੱਸ ਅਸ਼ੋਕ ਭੌਰਾ ਦਾ ਰੂ-ਬਰੂ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਅਮਰੀਕ ਸਿੰਘ ਦਿਆਲ ਖੋਜ ...

ਪੂਰੀ ਖ਼ਬਰ »

ਘਰ ਮੂਹਰੇ ਖੜ੍ਹਾ ਮੋਟਰਸਾਈਕਲ ਚੋਰੀ

ਉੜਾਪੜ/ਲਸਾੜਾ, 28 ਮਈ (ਲਖਵੀਰ ਸਿੰਘ ਖੁਰਦ) - ਪਿਛਲੇ ਕਈ ਦਿਨਾਂ ਤੋਂ ਪਿੰਡ ਲਸਾੜਾ ਵਿਖੇ ਨਸ਼ੇੜੀਆਂ ਨੇ ਉਪਰੋਥਲੀ ਕਈ ਚੋਰੀਆਂ ਕਰਕੇ ਪਿੰਡ ਵਿਚ ਪੂਰਾ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ | ਪਹਿਲਾਂ ਇਕ ਘਰ ਵਿਚੋਂ ਟੂਟੀਆਂ ਚੋਰੀ, ਫਿਰ ਟਰਾਂਸਫਾਰਮਰ ਚੋਰੀ ਤੇ ਹੁਣ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਦਰਬਾਰ ਭਰੋਮਜਾਰਾ 'ਚ ਲੱਗੀ ਅੱਗ

ਬਹਿਰਾਮ, 28 ਮਈ (ਸਰਬਜੀਤ ਸਿੰਘ ਚੱਕਰਾਮੂੰ) - ਬੀਤੇ ਦਿਨੀਂ ਨਜ਼ਦੀਕੀ ਪਿੰਡ ਭਰੋਮਜਾਰਾ ਰਾਣੂੰਆਂ 'ਚ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ 'ਚ ਅੱਗ ਲੱਗਣ ਦੀ ਘਟਨਾ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਅੰਦਰ 9 ਥਾਵਾਂ 'ਤੇ ਅੱਗ ਲੱਗਣ ਦੇ ਨਿਸ਼ਾਨ ...

ਪੂਰੀ ਖ਼ਬਰ »

ਪਿੰਡ ਸੋਇਤਾ ਵਿਖੇ 400 ਦੇ ਕਰੀਬ ਬੂਟੇ ਪੰਚਾਇਤ ਤੇ ਮਨਰੇਗਾ ਕਰਮਚਾਰੀਆਂ ਦੀ ਸਖ਼ਤ ਮਿਹਨਤ ਨਾਲ ਕਾਮਯਾਬ ਹੋਏ

ਉਸਮਾਨਪੁਰ, 28 ਮਈ (ਸੰਦੀਪ ਮਝੂਰ)- 2019 ਵਿਚ ਮਨਰੇਗਾ ਅਧੀਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸੂਬੇ ਭਰ ਦੇ ਪਿੰਡਾਂ 'ਚ 550 ਬੂਟੇ ਲਗਾਏ ਜਾਣ ਦੀ ਮੁਹਿੰਮ ਤਹਿਤ ਗਰਾਮ ਪੰਚਾਇਤ ਸੋਇਤਾ ਵਲੋਂ ਪਿੰਡ ਸੋਇਤਾ ਵਿਖੇ ਲਗਾਏ ਗਏ 550 ਵੱਖ-ਵੱਖ ਕਿਸਮ ...

ਪੂਰੀ ਖ਼ਬਰ »

ਨਸ਼ਿਆਂ ਦੀ ਮੰਗ ਤੇ ਸਪਲਾਈ-ਲੜੀ ਨੂੰ ਤੋੜਨਾ ਸਮਾਜ-ਸੇਵੀ ਸੰਸਥਾਵਾਂ ਤੇ ਪ੍ਰਸ਼ਾਸਨ ਲਈ ਵੱਡੀ ਚੁਨੌਤੀ- ਐੱਸ.ਐੱਸ.ਪੀ.

ਨਵਾਂਸ਼ਹਿਰ, 28 ਮਈ (ਗੁਰਬਖਸ਼ ਸਿੰਘ ਮਹੇ)- 'ਨਸ਼ਿਆਂ ਦੀ ਰੋਕਥਾਮ ਲਈ 'ਜ਼ਿਲ੍ਹਾ ਪੁਲਿਸ' ਤੇ 'ਉਪਕਾਰ ਕੋਆਰਡੀਨੇਸ਼ਨ ਸੁਸਾਇਟੀ' ਵਲੋਂ ਸਥਾਨਕ 'ਦੁਆਬਾ-ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ' ਦੇ ਸਹਿਯੋਗ ਨਾਲ੍ਹ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ...

ਪੂਰੀ ਖ਼ਬਰ »

ਮਨਰੇਗਾ 'ਚ ਚਹੇਤਿਆਂ ਨੂੰ ਮੇਟ ਰੱਖਣ ਲਈ ਛਿੱਕੇ ਟੰਗੀ ਵਿਭਾਗ ਦੀ ਐਡਵਾਈਜ਼ਰੀ

ਰਾਹੋਂ, 28 ਮਈ (ਬਲਬੀਰ ਸਿੰਘ ਰੂਬੀ)- ਬੇਨਿਯਮੀਆਂ ਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਕਾਰਨ ਹਮੇਸ਼ਾ ਵਿਵਾਦਾਂ ਵਿਚ ਰਹੀ ਮਨਰੇਗਾ ਸਕੀਮ ਵਿਚ ਹੁਣ ਮਜ਼ਦੂਰਾਂ ਪਾਸੋਂ ਕੰਮ ਕਰਵਾਉਣ ਲਈ ਪਿੰਡ ਪੱਧਰ 'ਤੇ ਮੇਟ ਰੱਖੇ ਜਾਣ ਦੇ ਅਪਾਰ ਦਰਸ਼ੀ ਢੰਗ ਨੂੰ ਲੈ ਕੇ ਚਰਚਾ ਜ਼ੋਰਾਂ 'ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ 2 ਮਾਮਲੇ ਦਰਜ, 4 ਨਾਮਜ਼ਦ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ 2 ਮਾਮਲੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਤਨੀ ਜਸਵਿੰਦਰ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲੇ ਕਰਵਾਏ

ਔੜ, 28 ਮਈ (ਜਰਨੈਲ ਸਿੰਘ ਖੁਰਦ)- ਇੱਥੋਂ ਦੇ ਸ.ਸ.ਸ.ਸ.ਔੜ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਅਰੰਭੇ ਵਿੱਦਿਅਕ ਮੁਕਾਬਲਿਆਂ ਦੇ ਤਹਿਤ ਸਕੂਲ ਪਿ੍ੰਸੀਪਲ ਰਾਜਨ ਭਾਰਦਵਾਜ ਦੀ ਅਗਵਾਈ ਹੇਠ ਬਲਾਕ ਪੱਧਰ 'ਤੇ ਵਿੱਦਿਅਕ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਡੀ.ਏ. ਵੀ. ਕਾਲਜ 'ਚ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ

ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਸੈਕਸੁਅਲ ਹਰਾਸਮੈਂਟ ਸੈੱਲ ਨੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ 'ਟੈੱਕਲਿੰਗ - ਜੈਂਡਰ ਬੇਸਡ ਵਾਇਲੈਂਸ' ਸਿਰਲੇਖ ਹੇਠ ਅੰਤਰਰਾਸ਼ਟਰੀ ਵੈਬੀਨਾਰ ਪਿ੍ੰਸੀਪਲ ਡਾ. ਵਿਨੈ ਕੁਮਾਰ ਦੇ ਮਾਰਗ ...

ਪੂਰੀ ਖ਼ਬਰ »

ਸਮਾਰਟ ਸਕੂਲ ਮੁਕੰਦਪੁਰ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਮੁਕੰਦਪੁਰ, 28 ਮਈ (ਅਮਰੀਕ ਸਿੰਘ ਢੀਂਡਸਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਕਿ੍ਸ਼ਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕੰਦਪੁਰ ਦੀਆਂ ਹਦਾਇਤਾਂ ਅਤੇ ਅਮਰ ਕਟਾਰੀਆ ਬਲਾਕ ਨੋਡਲ ਅਫ਼ਸਰ ਦੀ ਯੋਗ ਅਗਵਾਈ ਹੇਠ ਬਲਾਕ ਮੁਕੰਦਪੁਰ ...

ਪੂਰੀ ਖ਼ਬਰ »

ਬਾਜ਼ੀਗਰਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ

ਮਜਾਰੀ/ਸਾਹਿਬਾ, 28 ਮਈ (ਨਿਰਮਲਜੀਤ ਸਿੰਘ ਚਾਹਲ)- ਪੁਰਾਤਨ ਖੇਡਾਂ ਸਾਡੇ ਸਮਾਜ ਨਾਲ ਸਦੀਆਂ ਤੋਂ ਜੁੜੀਆਂ ਹੋਈਆਂ ਹਨ | ਜੋ ਸਮਾਜਿਕ ਸਾਂਝ ਨੂੰ ਇਕੱਠੇ ਬੈਠਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ | ਉਨ੍ਹਾਂ ਵਿਚੋਂ ਇਕ ਹੈ ਬਾਜ਼ੀਗਰ ਭਾਈਚਾਰਾ | ਜਿਨ੍ਹਾਂ ਨੇ ਆਪਣੀਆਂ ਪਿਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਿੰਡ ਬਛੌੜੀ ਵਿਖੇ ਵੱਖ-ਵੱਖ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ

ਭੱਦੀ, 28 ਮਈ (ਨਰੇਸ਼ ਧੌਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਬਛੌੜੀ ਵਿਖੇ 75 ਸਾਲਾ ਆਜ਼ਾਦੀ ਦਿਵਸ ਸਮਾਰੋਹ 2022 ਸਬੰਧੀ ਕੋਲਾਜ ਮੇਕਿੰਗ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਸੜੋਆ ਦੇ ਸਮੂਹ ਸੀਨੀਅਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਦੀ ਹੋਈ ਚੋਣ

ਜਾਡਲਾ, 28 ਮਈ (ਬੱਲੀ)- ਪਿੰਡ ਸ਼ਹਾਬਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ (ਇਸਤਰੀ ਵਿੰਗ) ਦੀ ਚੋਣ ਜ਼ਿਲ੍ਹਾ ਪ੍ਰਧਾਨ ਸੁਰਜੀਤ ਕੌਰ ਵੜੈਚ ਦੀ ਅਗਵਾਈ ਵਿਚ ਕੀਤੀ ਗਈ | ਭਾਰੀ ਇਕੱਠ ਵਿਚ 150 ਔਰਤਾਂ ਨੇ ਮੈਂਬਰਸ਼ਿਪ ਲੈ ਕੇ ਕਿਰਤੀਆਂ ਕਿਸਾਨਾਂ ਵਲੋਂ ਆਰੰਭੇ ਸੰਘਰਸ਼ ਵਿਚ ਵੱਧ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ ਲਈ ਜਗ੍ਹਾ ਦੇਣ 'ਤੇ ਬੱਲੂ ਨੇ ਆਰੀਆ ਸੰਸਥਾ ਦਾ ਕੀਤਾ ਧੰਨਵਾਦ

ਨਵਾਂਸ਼ਹਿਰ, 28 ਮਈ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨਵਾਂਸ਼ਹਿਰ ਦੇ ਰਾਹੋਂ ਰੋਡ 'ਤੇ ਸਥਿਤ ਦੋਆਬਾ ਆਰੀਆ ਸੀਨੀਅਰ ਸਕੈਂਡਰੀ ਸਕੂਲ 'ਚ ਜ਼ਿਲ੍ਹੇ ਦੇ ਪਹਿਲੇ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਤੇ ...

ਪੂਰੀ ਖ਼ਬਰ »

'ਨੈਸ' 'ਚੋਂ ਪੰਜਾਬ ਦਾ ਪਹਿਲੇ ਸਥਾਨ 'ਤੇ ਆਉਣਾ ਅਧਿਆਪਕਾਂ ਦੀ ਮਿਹਨਤ ਦਾ ਸਿੱਟਾ-ਜੌਹਰ

ਬੰਗਾ, 28 ਮਈ (ਕਰਮ ਲਧਾਣਾ) - ਐੱਮ. ਐੱਚ. ਆਰ. ਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਬੀ. ਐੱਸ. ਈ. ਬੋਰਡ ਦੁਆਰਾ ਭਾਰਤ ਦੇ ਵੱਖ-ਵੱਖ ਰਾਜਾਂ ਵਿਚ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿਚ ਪੰਜਾਬ ਨੇ ਸਮੁੱਚੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਰਾਸ਼ਟਰੀ ਪੱਧਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਸਕੂਲ ਉਸਮਾਨਪੁਰ ਦਾ ਦੌਰਾ

ਉਸਮਾਨਪੁਰ, 28 ਮਈ (ਸੰਦੀਪ ਮਝੂਰ)- ਅੱਜ ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱਖਿਆ) ਅਤੇ ਅਮਰੀਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਪ੍ਰਤੀਯੋਗਤਾਵਾਂ ਦੇ ਜੇਤੂ ਨਰਸਿੰਗ ਸਟਾਫ਼ ਦਾ ਸਨਮਾਨ

ਬੰਗਾ, 28 ਮਈ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮ ਦਾਤਾ ਫਲੋਰੈਂਸ ਨਾਇਟਿੰਗੇਲ ਦੇ ਜਨਮ ਦਿਨ ਨੂੰ ਸਮਰਪਿਤ ਕੌਮਾਂਤਰੀ ਨਰਸਿੰਗ ਹਫਤੇ ਦੌਰਾਨ ਹਸਪਤਾਲ ਵਿਚ ਹੋਈਆਂ ਵੱਖ-ਵੱਖ ਸਿਹਤ ਜਾਗਰੂਕ ...

ਪੂਰੀ ਖ਼ਬਰ »

ਪਿੰਡ ਹੀਉਂ ਵਿਖੇ ਹਜ਼ਰਤ ਨੌਗਜਾ ਪੀਰ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਬੰਗਾ, 28 ਮਈ (ਜਸਬੀਰ ਸਿੰਘ ਨੂਰਪੁਰ) - ਹਜ਼ਰਤ ਨੌਗਜਾ ਪੀਰ ਪਿੰਡ ਹੀਉਂ ਦਾ ਸਾਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ ਹੀਉਂ, ਥਿੰਦ ਪਰਿਵਾਰ ਯੂ. ਕੇ. ਤੇ ਸਾਧ ਸੰਗਤ ਦੇ ਸਹਿਯੋਗ ਨਾਲ ਧੂਮਧਾਮ ਨਾਲ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਮਸ਼ਹੂਰ ਕਲਾਕਾਰ ਫ਼ਿਰੋਜ਼ ਖ਼ਾਨ, ਬੂਟਾ ...

ਪੂਰੀ ਖ਼ਬਰ »

ਮਾਹਿਲ ਗਹਿਲਾ ਸੁਸਾਇਟੀ ਵਲੋਂ ਸਕੂਲਾਂ ਨੂੰ ਸਹਾਇਤਾ ਭੇਟ

ਬੰਗਾ, 28 ਮਈ (ਕਰਮ ਲਧਾਣਾ) - ਦੀ ਮਾਹਿਲ ਗਹਿਲਾ ਮਲਟੀਪਰਪਜ਼ ਕੋ-ਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਮਾਹਿਲ ਗਹਿਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਹਿਲ ਗਹਿਲਾ ਨੂੰ ਲੋੜੀਂਦਾ ਸਾਮਾਨ ਦੇ ਕੇ ਭਰਪੂਰ ਸਹਿਯੋਗ ਦਿੱਤਾ ਗਿਆ | ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਬਲਾਕ ਪੱਧਰੀ ਮੁਕਾਬਲੇ ਕਰਵਾਏ

ਬੰਗਾ, 28 ਮਈ (ਕਰਮ ਲਧਾਣਾ) - ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ 2022 'ਓਨਲੀ ਵਨ ਅਰਥ ਥੀਮ' ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਬਲਾਕ ਨੋਡਲ ਅਫਸਰ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਬੰਗਾ, 28 ਮਈ (ਜਸਬੀਰ ਸਿੰਘ ਨੂਰਪੁਰ) - ਕੁਲਵੰਤ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਤੇ ਨਰਿੰਦਰ ਪਾਲ ਸਿੰਘ ਬਲਾਕ ਨੋਡਲ ਅਫਸਰ ਕਮ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਦੀ ਅਗਵਾਈ ਹੇਠ ਬਲਾਕ ਬੰਗਾ ਵਲੋਂ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਦਿਲਬਾਗ ਸਿੰਘ ਸਰਕਾਰੀ ਕਾਲਜ ਦਾ ਸਾਲਾਨਾ ਇਨਾਮ ਵੰਡ ਤੇ ਕਾਨਵੋਕੇਸ਼ਨ ਸਮਾਰੋਹ ਕਰਵਾਇਆ

ਜਾਡਲਾ, 28 ਮਈ (ਬੱਲੀ)- ਸਥਾਨਕ ਦਿਲਬਾਗ ਸਿੰਘ ਸਰਕਾਰੀ ਕਾਲਜ ਦਾ ਪਹਿਲਾ ਸਾਲਾਨਾ ਇਨਾਮ ਵੰਡ ਤੇ ਕਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਡਾ. ਪਰਮਜੀਤ ਸਿੰਘ ਤੇ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ...

ਪੂਰੀ ਖ਼ਬਰ »

ਗਰੀਬਾਂ ਦੀ ਉਜੜੀ ਜ਼ਿੰਦਗੀ 'ਚ ਡਾ: ਅੰਬੇਡਕਰ ਨੇ ਬਹਾਰ ਦਾ ਰੰਗ ਭਰਿਆ-ਭੱਟੀ

ਸੰਧਵਾਂ, 28 ਮਈ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਨੇ ਕਿਹਾ ਕਿ ਗੁਲਾਮੀ ਵਿਚ ਫਸੇ ਦਲਿਤ ਸਮਾਜ ਦੇ ਲੋਕਾਂ ਦੀ ਉਜੜੀ ਜਿੰਦਗੀ ਵਿਚ ਹੱਕ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਮੁਕਾਬਲੇ ਕਰਵਾਏ

ਸੜੋਆ, 28 ਮਈ (ਪੱਤਰ ਪ੍ਰੇਰਕ)- ਸਰਕਾਰੀ ਮਿਡਲ ਸਮਾਰਟ ਸਕੂਲ ਮੰਗੂਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਮੈਡਮ ਰਿੰਪੀ ਰਾਣੀ ਦੀ ਅਗਵਾਈ ਵਿਚ ਵੱਖ-ਵੱਖ ਜਮਾਤਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਲੋਂ ਆਪਣੇ ਘਰਾਂ 'ਚ ...

ਪੂਰੀ ਖ਼ਬਰ »

34ਵਾਂ ਸਾਲਾਨਾ ਭੰਡਾਰਾ ਤੇ ਜੋੜ ਮੇਲਾ ਕਰਵਾਇਆ

ਨਵਾਂਸ਼ਹਿਰ, 28 ਮਈ (ਹਰਵਿੰਦਰ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਬਾਬਾ ਮੀਆਂ ਪੱਤਣ ਸ਼ਾਹ ਫਲਾਹੀ ਵਾਲੇ ਦੇ ਧਾਰਮਿਕ ਸਥਾਨ 'ਤੇ ਪਿੰਡ ਕਲਾਮ-ਦੁਰਗਾਪੁਰ ਵਿਖੇ 34ਵਾਂ ਸਾਲਾਨਾ ਜੋੜ ਮੇਲਾ ਅਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਕੁਸ਼ਤੀ ...

ਪੂਰੀ ਖ਼ਬਰ »

ਬਾਬਾ ਫ਼ਤਿਹਦੀਨ ਸ਼ਾਹ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ, ਮੇਲਾ 31 ਨੂੰ ਸ਼ੁਰੂ

ਕਟਾਰੀਆਂ, 28 ਮਈ (ਨਵਜੋਤ ਸਿੰਘ ਜੱਖੂ) - ਪਿੰਡ ਚੇਤਾ ਵਿਖੇ ਬਾਬਾ ਫਤਿਹਦੀਨ ਸ਼ਾਹ ਦੇ ਦਰਬਾਰ ਵਿਖੇ ਮੇਲਾ ਮੁੱਖ ਸੇਵਾਦਾਰ ਰੂਪ ਲਾਲ ਹੀਰ ਸਾਬਕਾ ਸਰਪੰਚ ਦੀ ਅਗਵਾਈ ਵਿਚ ਪ੍ਰਬੰਧਕ ਕਮੇਟੀ ਬਾਬਾ ਫ਼ਤਿਹਦੀਨ ਸ਼ਾਹ ਵਲੋਂ ਸਮੂਹ ਸੰਗਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਫੁੱਟਬਾਲ ਦਾ ਚੋਣ ਟਰਾਇਲ 30 ਨੂੰ

ਬੰਗਾ, 28 ਮਈ (ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਫੁੱਟਬਾਲ ਦਾ ਚੋਣ ਟਰਾਇਲ 30 ਮਈ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਅਤੇ ਪਿ੍ੰਸੀਪਲ ਹਰਜੀਤ ਸਿੰਘ ਮਾਹਲ (ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸੀਨੀਅਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਕਲੀ ਲੂਣ ਅਤੇ ਹਾਰਪਿਕ ਬਰਾਮਦ

ਨਵਾਂਸ਼ਹਿਰ, 28 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਵਾਂਸ਼ਹਿਰ ਵਿਖੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ 'ਤੇ ਨਕਲੀ ਲੂਣ ਤੇ ਹਾਰਪਿਕ ਬਰਾਮਦ ਕਰਕੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਆਈ. ਪੀ. ...

ਪੂਰੀ ਖ਼ਬਰ »

ਟਾਟਾ (ਏਸ) ਯੂਨੀਅਨ ਬਲਾਚੌਰ ਨੇ ਸ਼ਹਿਰ ਅੰਦਰ ਚੱਲਦੇ ਜੁਗਾੜੂ ਵਾਹਨਾਂ 'ਤੇ ਰੋਕ ਲਗਾਉਣ ਲਈ ਦਿੱਤਾ ਵਿਧਾਇਕਾ ਨੂੰ ਮੰਗ ਪੱਤਰ

ਬਲਾਚੌਰ, 28 ਮਈ (ਸ਼ਾਮ ਸੁੰਦਰ ਮੀਲੂ)- ਟਾਟਾ (ਏਸ) ਯੂਨੀਅਨ ਬਲਾਚੌਰ ਦੇ ਸਮੂਹ ਮੈਂਬਰਾਂ ਵਲੋਂ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇਕ ਮੰਗ ਪੱਤਰ ਅੱਜ ਬਲਾਚੌਰ ਤੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦਿੱਤਾ ...

ਪੂਰੀ ਖ਼ਬਰ »

ਜਦੋਂ ਤੱਕ ਸਰਕਾਰ ਕਿਸਾਨ ਭਾਈਚਾਰੇ ਦੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀ ਸੰਘਰਸ਼ ਜਾਰੀ ਰਹੇਗਾ-ਰਣਜੀਤ ਸਿੰਘ ਰਟੈਂਡਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਬਲਾਚੌਰ ਬਲਾਕ ਇਕਾਈ ਦਾ ਗਠਨ

ਬਲਾਚੌਰ, 28 ਮਈ (ਦੀਦਾਰ ਸਿੰਘ ਬਲਾਚੌਰੀਆ)- ਅੱਜ ਗੁਰਦੁਆਰਾ ਰਾਮਗੜ੍ਹੀਆ ਬਲਾਚੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜ੍ਹਾ ਦੀ ਦੇਖ-ਰੇਖ ਹੇਠ ਹੋਈ ਜਿਸ ਦੀ ਪ੍ਰਧਾਨਗੀ ਸੂਬਾਈ ਜਨਰਲ ਸਕੱਤਰ ਰਣਜੀਤ ...

ਪੂਰੀ ਖ਼ਬਰ »

ਪਿੰਡ ਹਿਆਤਪੁਰ ਜੱਟਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸੜੋਆ, 28 ਮਈ (ਨਾਨੋਵਾਲੀਆ)- ਜਿਨ੍ਹਾਂ ਘਰ-ਪਰਿਵਾਰਾਂ ਅੰਦਰ ਮਾਪਿਆਂ ਦਾ ਸਤਿਕਾਰ ਹੁੰਦਾ, ਉਨ੍ਹਾਂ ਪਰਿਵਾਰ ਨੂੰ ਜੀਵਨ ਅੰਦਰ ਕਦੇ ਘਾਟ ਨਹੀਂ ਰਹਿੰਦੀ | ਇਹ ਵਿਚਾਰ ਸੁਰਜੀਤ ਸਿੰਘ ਰਿਹਾਣਾ ਜੱਟਾਂ ਪ੍ਰਧਾਨ ਮਹੇ ਜਠੇਰੇ ਪ੍ਰਬੰਧਕ ਕਮੇਟੀ ਪਿੰਡ ਹਿਆਤਪੁਰ ਜੱਟਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਗੋਲਕ ਚੋਰੀ

ਕੋਟਫ਼ਤੂਹੀ, 28 ਮਈ (ਅਵਤਾਰ ਸਿੰਘ ਅਟਵਾਲ)- ਪਿੰਡ ਢਾਂਡਾ ਖ਼ੁਰਦ ਦੇ ਗੁਰਦੁਆਰਾ ਸਿੰਘ ਸਭਾ 'ਚ ਬੀਤੀ ਰਾਤ ਚੋਰਾਂ ਵਲੋਂ ਲੋਹੇ ਦੀ ਭਾਰੀ ਗੋਲਕ ਪੁੱਟ ਕੇ ਖੇਤਾਂ 'ਚ ਲੈ ਜਾ ਕੇ ਉਸ ਦੇ ਤਾਲੇ ਤੋੜ ਕੇ ਅੰਦਰੋਂ ਨਗਦੀ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਿੰਡ ਮੰਝਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

ਭੰਗਾਲਾ, 28 ਮਈ (ਬਲਵਿੰਦਰਜੀਤ ਸਿੰਘ ਸੈਣੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੀ ਅਗਵਾਈ ਹੇਠ ਪਿੰਡ ਮੰਝਪੁਰ ਵਿਖੇ ਕਿਸਾਨ ਗੁਰਨਾਮ ਸਿੰਘ ਦੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਸੰਤ ਬਖ਼ਸ਼ੀਸ਼ ਸਿੰਘ ਦੇ ਤਪ ਅਸਥਾਨ 'ਤੇ ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼

ਚੌਲਾਂਗ - ਸੰਤ ਬਖ਼ਸ਼ੀਸ਼ ਸਿੰਘ ਜਿਨ੍ਹਾਂ ਨੇ ਨਾਮ ਦੀ ਕਮਾਈ ਕਰਦੇ ਹੋਏ ਦੀਨ-ਦੁਖੀਆਂ ਤੇ ਵਹਿਮਾਂ ਭਰਮਾਂ 'ਚ ਫਸੀ ਹੋਈ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਤੇ ਉਨ੍ਹਾਂ ਨੂੰ ਸਿੱਧੇ ਰਸਤੇ ਪਾਇਆ | ਆਪ ਦਾ ਜਨਮ ਪਿਤਾ ਸ. ਮਾਨ ਸਿੰਘ ਦੇ ਘਰ ਮਾਤਾ ...

ਪੂਰੀ ਖ਼ਬਰ »

ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ 110ਵਾਂ ਮਾਸਿਕ ਰਾਸ਼ਨ ਵੰਡਿਆ

ਨਵਾਂਸ਼ਹਿਰ, 29 ਮਈ (ਗੁਰਬਖਸ਼ ਸਿੰਘ ਮਹੇ)-ਸਥਾਨਕ ਰੇਲਵੇ ਰੋਡ 'ਤੇ ਸਥਿਤ ਜੈਨ ਉਪਾਸਰਾ ਵਿਖੇ ਹਰ ਮਹੀਨੇ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ | ਸ੍ਰੀ ਵਰਧਮਾਨ ...

ਪੂਰੀ ਖ਼ਬਰ »

ਅਮਰਦੀਪ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਹੋਏ ਪਾਸ

ਮੁਕੰਦਪੁਰ, 29 ਮਈ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਟਰਮ-1 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਜਿਸ 'ਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦੇ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ | ਪਿ੍ੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਐਨ. ਆਰ. ਆਈ ਵੀਰਾਂ ਨੇ ਪਿੰਡ 'ਚ ਲਾਈਟਾਂ ਲਗਵਾਈਆਂ

ਬਹਿਰਾਮ, 29 ਮਈ (ਸਰਬਜੀਤ ਸਿੰਘ ਚੱਕਰਾਮੂੰ)-ਐਨ. ਆਰ. ਆਈ. ਵੀਰ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਰਹਿ ਕੇ ਵੀ ਆਪਣੇ ਪਿੰਡਾਂ ਲਈ ਅੰਤਾਂ ਦਾ ਮੋਹ ਸਮੋਈ ਬੈਠੇ ਹਨ ਤੇ ਉਹ ਆਪਣੇ ਪਿੰਡ ਦੇ ਵਿਕਾਸ ਕਾਰਜਾਂ ਤੇ ਧਾਰਮਿਕ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ | ਪਿੰਡ ਚੱਕ ...

ਪੂਰੀ ਖ਼ਬਰ »

ਤੰਬਾਕੂ ਦੇ ਬੁਰੇ ਪ੍ਰਭਾਵ ਬਾਰੇ ਦਿੱਤੀ ਜਾਣਕਾਰੀ

ਮਜਾਰੀ/ਸਾਹਿਬਾ, 29 ਮਈ (ਨਿਰਮਲਜੀਤ ਸਿੰਘ ਚਾਹਲ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਿੰਦਰਜੀਤ ਸਿੰਘ ਪੀ.ਐੱਸ. ਸੜੋਆ ਦੀ ਅਗਵਾਈ ਹੇਠ ਵਿਭਾਗ ਦੇ ਕਰਮਚਾਰੀਆਂ ਵਲੋਂ ਕੋਟਪਾ ਐਕਟ 2003 ਤਹਿਤ ਪਿੰਡ ਸਾਹਿਬਾ ਵਿਖੇ ...

ਪੂਰੀ ਖ਼ਬਰ »

ਸਤਿਗੁਰ ਭੂਰੀਵਾਲੇ ਆਸ਼ਰਮ ਵਿਖੇ ਬ੍ਰਹਮਲੀਨ ਸਵਾਮੀ ਲਾਲ ਦਾਸ ਦਾ ਸਰੂਪ ਬਿਰਾਜਮਾਨ ਕੀਤਾ

ਪੋਜੇਵਾਲ ਸਰਾਂ, 28 ਮਈ (ਰਮਨ ਭਾਟੀਆ)- ਸਤਿਗੁਰ ਭੂਰੀਵਾਲਿਆਂ ਦੇ ਆਸ਼ਰਮ 31 ਜੀ.ਬੀ. ਵੀਜਾਨਗਰ ਰਾਜਸਥਾਨ ਵਿਖੇ ਸਵਾਮੀ ਪ੍ਰਕਾਸ਼ਾ ਨੰਦ ਮੁੱਖੂਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਿਹਾ ਸੁੰਦਰੀਕਰਨ ਤੇ ਨਵੀਨੀਕਰਨ ਦਾ ਕੰਮ ਮੁਕੰਮਲ ...

ਪੂਰੀ ਖ਼ਬਰ »

ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ 'ਚ ਕੈਂਪ 5 ਨੂੰ

ਸੰਧਵਾਂ, 28 ਮਈ (ਪ੍ਰੇਮੀ ਸੰਧਵਾਂ) - ਗੁਰੂ ਕੀ ਰਸੋਈ ਪਿੰਡ ਖੈਰੜ-ਅੱਛਰਵਾਲ ਵਲੋਂ ਲੋਕ ਭਲਾਈ ਦੇ ਕੰਮਾਂ ਵਿਚ ਵੱਧ ਕੇ ਯੋਗਦਾਨ ਪਾ ਰਹੇ ਕੈਨੇਡਾ ਨਿਵਾਸੀ ਗੁਰਜਿੰਦਰ ਸਿੰਘ ਦੇ ਸਹਿਯੋਗ ਨਾਲ 5 ਜੂਨ ਦਿਨ ਐਤਵਾਰ ਨੂੰ ਸਵੇਰੇ ਸਾਢੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਭਗਤ ਧੰਨ ...

ਪੂਰੀ ਖ਼ਬਰ »

ਸੂੰਢ-ਮਕਸੂਦਪੁਰ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ 31 ਨੂੰ

ਸੰਧਵਾਂ, 28 ਮਈ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ 31 ਮਈ ਨੂੰ ਕਾਰਜਕਾਰੀ ਪਿੰ੍ਰ. ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਮੈਡਮ ਪ੍ਰਵੀਨ ਕੁਮਾਰੀ, ਮੈਡਮ ਰਣਜੀਤ ਕੌਰ ਮਾਹਿਲਪੁਰ, ...

ਪੂਰੀ ਖ਼ਬਰ »

ਪੀਰ ਬਾਬਾ ਪੱਕੀ ਫਲਾਹੀ ਦੀ ਯਾਦ 'ਚ ਮੇਲਾ ਕਰਵਾਇਆ

ਨਵਾਂਸ਼ਹਿਰ, 28 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਪੀਰ ਬਾਬਾ ਪੱਕੀ ਫਲਾਹੀ ਦੀ ਯਾਦ 'ਚ ਪਿੰਡ ਬਰਨਾਲਾ ਕਲਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਮੁੱਖ ਸੇਵਾਦਾਰ ਬੀ.ਆਰ. ਡਿਮਾਣਾ ਨੇ ਦੱਸਿਆ ਕਿ ਬੀਤੇ ਕੱਲ੍ਹ ਝੰਡੇ ਦੀ ਤੇ ਚਾਦਰ ਚੜ੍ਹਾਉਣ ਦੀ ਰਸਮ ਤੋਂ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸੰਬੰਧੀ ਵਿੱਦਿਅਕ ਮੁਕਾਬਲੇ ਕਰਵਾਏ

ਉਸਮਾਨਪੁਰ, 28 ਮਈ (ਸੰਦੀਪ ਮਝੂਰ)- ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ਼ ਵਿਖੇ ਸਕੂਲ ਮੁਖੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਹਾਈ ਤੇ ਮਿਡਲ ਸਕੂਲਾਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿੱਦਿਅਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX