ਤਾਜਾ ਖ਼ਬਰਾਂ


ਭਵਾਨੀਗੜ੍ਹ 'ਚ ਐਸ.ਡੀ.ਐਮ. ਨੇ ਲਹਿਰਰਾਇਆ ਤਿਰੰਗਾ ਝੰਡਾ
. . .  5 minutes ago
ਭਵਾਨੀਗੜ੍ਹ, 15 ਅਗਸਤ (ਰਣਧੀਰ ਸਿੰਘ ਫੱਗੂਵਾਲਾ)- ਆਜ਼ਾਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਐਸ.ਡੀ.ਐਮ. ਵਨੀਤ ਕੁਮਾਰ ਨੇ ਤਿਰੰਗਾ ਝੰਡਾ...
ਸਰਕਾਰ ਵਲੋਂ ਦਿੱਤੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ : ਭਗਵੰਤ ਮਾਨ
. . .  2 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ...
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  9 minutes ago
ਖਾਲੜਾ,15 ਅਗਸਤ( ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਸਬਾ ਖਾਲੜਾ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਲਹਿਰਾਇਆ ਕੌਮੀ ਝੰਡਾ
. . .  13 minutes ago
ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ...
ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ - ਭਗਵੰਤ ਮਾਨ
. . .  17 minutes ago
ਲੁਧਿਆਣਾ, 15 ਅਗਸਤ - ਆਮ ਆਦਮੀ ਕਲੀਨਿਕ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਅੱਜ ਤੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਹੈ ਤੇ 75 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ...
ਕਪੂਰਥਲਾ 'ਚ ਆਜ਼ਾਦੀ ਦਿਹਾੜੇ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ
. . .  32 minutes ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  38 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ...
ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  47 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ...
ਆਜ਼ਾਦੀ ਸਮਾਗਮ ਦੌਰਾਨ ਦਿਲ ਦੀ ਗਤੀ ਰੁਕ ਜਾਣ ਕਾਰਨ ਸਕਾਊਟ ਕਮਿਸ਼ਨਰ ਦੀ ਮੌਤ
. . .  42 minutes ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮਾਂ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸਮਾਗਮ ਦੌਰਾਨ ਉਹ ਅਚਾਨਕ...
ਰਾਜਾਸਾਂਸੀ ਵਿਖੇ ਤਹਿਸੀਲਦਾਰ ਨੇ ਲਹਿਰਾਇਆ ਕੌਮੀ ਝੰਡਾ
. . .  57 minutes ago
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ਵਿਚ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ...
ਬਰਨਾਲਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਬਰਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ...
ਬਟਾਲਾ 'ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
. . .  about 1 hour ago
ਬਟਾਲਾ, 15 ਅਗਸਤ (ਕਾਹਲੋਂ) - ਬਟਾਲਾ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸੰਬੋਧਨ ਦੌਰਾਨ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਸਮੂਹ ਦੇਸ਼ ਵਾਸੀਆਂ...
ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ
. . .  about 1 hour ago
ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ...
ਤਿਰੰਗਾ ਲਹਿਰਾਓੁਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਸ਼ੰਦੇਸ਼
. . .  about 1 hour ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਓੁਣ ਤੋਂ ਬਾਅਦ ਆਪਣੇ ਸੰਦੇਸ਼ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਸੁਨਾਮ 'ਚ ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,15 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਪ੍ਰਸਾਸ਼ਨ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ ਸੁਨਾਮ ਵਿਖੇ ਮਨਾਇਆ ਗਿਆ।ਇਸ ਸਮੇਂ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਵਲੋਂ...
ਬੀਬੀ ਚਰਨਜੀਤ ਕੌਰ ਨੇ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਦਿੱਤੀ ਸ਼ਰਧਾਂਜਲੀ
. . .  about 1 hour ago
ਈਸੜੂ, 15 ਅਗਸਤ(ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ...
ਮਲੌਦ 'ਚ ਮਨਾਇਆ 75ਵਾਂ ਆਜ਼ਾਦੀ ਦਿਵਸ
. . .  about 1 hour ago
ਮਲੌਦ, ਲੁਧਿਆਣਾ, 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਿਆ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਸਮੇਤ...
ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਦੇਸ਼ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਤਪਾ 'ਚ ਐਸ.ਡੀ.ਐਮ ਗੋਪਾਲ ਸਿੰਘ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਤਪਾ ਮੰਡੀ,15 ਅਗਸਤ (ਪ੍ਰਵੀਨ ਗਰਗ) - 75ਵੇਂ ਸੁਤੰਤਰਤਾ ਦਿਵਸ ਮੌਕੇ ਤਪਾ 'ਚ ਐਸ.ਡੀ.ਐਮ. ਗੋਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਮਾਨਾਂਵਾਲਾ 'ਚ ਅੰਤਰਰਾਸ਼ਟਰੀ ਖਿਡਾਰੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 1 hour ago
ਮਾਨਾਂਵਾਲਾ, 15 ਅਗਸਤ (ਗੁਰਦੀਪ ਸਿੰਘ ਨਾਗੀ)-ਗ੍ਰਾਮ ਪੰਚਾਇਤ ਮਾਨਾਂਵਾਲਾ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ...
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ - ਭਗਵੰਤ ਮਾਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ...
ਬਾਬਾ ਬਕਾਲਾ ਵਿਖੇ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਬਾਬਾ ਬਕਾਲਾ ਸਾਹਿਬ, 15 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦੇਸ਼ ਦਾ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ।ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ...।
ਮੁੱਖ ਮੰਤਰੀ ਭਗਵੰਤ ਮਾਨ ਨੇ ਪਰੇਡ ਤੋਂ ਲਈ ਸਲਾਮੀ
. . .  about 2 hours ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਆਪਣੇ ਸੰਬੋਧਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਰੇਡ ਤੋਂ ਸਲਾਮੀ...
ਗੁਰਦਾਸਪੁਰ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਗੁਰਦਾਸਪੁਰ, 15 ਅਗਸਤ (ਆਰਿਫ਼)-75ਵੇਂ ਆਜ਼ਾਦੀ ਦਿਵਸ ਮੌਕੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ...
ਆਜ਼ਾਦੀ ਦਿਵਸ 'ਤੇ ਸੁਰੱਖਿਆ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਬੁਲੇਟ ਪਰੂਫ਼ ਸਟੇਜ ਤੋਂ ਕੀਤਾ ਸੰਬੋਧਨ
. . .  about 2 hours ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ) ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ 'ਚ ਸੂਬਾ ਪੱਧਰੀ ਸਮਾਰੋਹ ਦੌਰਾਨ ਇਸ ਵਾਰ ਸੁਰੱਖਿਆ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਪਹਿਲੀ ਵਾਰ ਬੁਲੇਟ ਪਰੂਫ਼...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554

ਲੁਧਿਆਣਾ

ਤੇਜ਼ ਹਨੇਰੀ ਤੇ ਮੀਂਹ ਪੈਣ ਕਰਕੇ ਲੁਧਿਆਣਾ 'ਚ ਦਿਨ ਸਮੇਂ ਛਾਇਆ ਹਨ੍ਹੇਰਾ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਤੇਜ਼ ਹਨੇਰੀ ਤੇ ਮੀਂਹ ਪੈਣ ਕਰਕੇ ਮਹਾਂਨਗਰ ਲੁਧਿਆਣਾ 'ਚ ਅੱਜ ਸ਼ਾਮ ਸਮੇਂ ਹੀ ਹਨੇਰਾ ਛਾ ਗਿਆ | ਤੇਜ਼ ਹਨੇਰੀ ਚੱਲਣ ਕਰਕੇ ਕਈ ਥਾਵਾਂ 'ਤੇ ਦਰੱਖ਼ਤ ਡਿੱਗਣ ਦੀ ਜਾਣਕਾਰੀ ਮਿਲੀ ਹੈ, ਪਰ ਦਰੱਖ਼ਤ ਡਿੱਗਣ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ 3.30 ਵਜੇ ਤੱਕ ਮਹਾਂਨਗਰ 'ਚ ਧੁੱਪ ਚੜੀ ਹੋਈ ਸੀ ਤੇ ਮੌਸਮ ਕਾਫ਼ੀ ਗਰਮ ਸੀ, ਪਰ 4 ਵਜੇ ਇਕ ਦਮ ਹਨੇਰਾ ਛਾ ਗਿਆ ਤੇ ਤੇਜ਼ ਹਨੇਰੀ ਚੱਲਣ ਲੱਗ ਪਈ | ਕੁਝ ਸਮਾਂ ਹਨੇਰੀ ਚੱਲਣ ਤੋਂ ਬਾਅਦ ਮੀਂਹ ਪੈਣ ਲੱਗ ਪਿਆ | ਮਹਾਂਨਗਰ ਦੀਆਂ ਸੜਕਾਂ 'ਤੇ ਹਨੇਰਾ ਹੋਣ ਤੇ ਮੀਂਹ ਪੈਣ ਕਰਕੇ ਦਿਨ ਸਮੇਂ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੀਆਂ ਲਾਈਟਾਂ ਚਲਾ ਕੇ ਆਪਣੀ ਮੰਜ਼ਿਲ ਵੱਲ ਵਧਣਾ ਪਿਆ | ਮੀਂਹ ਨੇ ਦੋ ਪਹੀਆ ਵਾਹਨ ਚਾਲਕਾਂ ਦੀ ਰਫ਼ਤਾਰ ਕੁਝ ਸਮੇਂ ਲਈ ਰੋਕ ਦਿੱਤੀ ਜਦ ਕਿ ਕਈ ਦੋ ਪਹੀਆ ਵਾਹਨ ਚਾਲਕ ਵਰ੍ਹਦੇ ਮੀਂਹ 'ਚ ਆਪਣੀ ਮੰਜ਼ਿਲ ਵੱਲ ਵੱਧਦੇ ਨਜ਼ਰ ਆਏ |
ਮੌਸਮ ਖ਼ਰਾਬ ਹੋਣ ਕਰਕੇ ਕਿਸੇ ਵੀ ਕਿਸਮ ਦੀ ਅਣਹੋਣੀ ਤੋਂ ਬਚਣ ਲਈ ਪੰਜਾਬ ਰਾਜ ਬਿਜਲੀ ਨਿਗਮ ਨੇ ਮਹਾਂਨਗਰ ਦੇ ਬਹੁ ਗਿਣਤੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ, ਜਿਸ ਕਰਕੇ ਕਈ ਇਲਾਕਿਆਂ 'ਚ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਦੇਰ ਸ਼ਾਮ ਕਈ ਇਲਾਕਿਆਂ 'ਚ ਬਿਜਲੀ ਸਪਲਾਈ ਚਾਲੂ ਕੀਤੀ ਗਈ ਜਦ ਕਿ ਖ਼ਬਰ ਲਿਖੇ ਜਾਣ ਤੱਕ ਮਹਾਂਨਗਰ ਦੇ ਕਈ ਇਲਾਕਿਆਂ ਵਿਚ ਬਿਜਲੀ ਸਪਲਾਈ ਠੱਪ ਸੀ | ਮੀਂਹ ਪੈਣ ਨਾਲ ਤਾਪਮਾਨ 'ਚ ਗਿਰਾਵਟ ਨਜ਼ਰ ਆਈ | ਜਿਸ ਕਰਕੇ ਮੌਸਮ ਠੰਢਾ ਰਿਹਾ | ਮੀਂਹ ਕਰਕੇ ਮਹਾਂਨਗਰ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ |

ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ 'ਚ ਲੋੜੀਂਦਾ ਚੌਥਾ ਕਥਿਤ ਦੋਸ਼ੀ ਗਿ੍ਫ਼ਤਾਰ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਚ ਬੀਤੇ ਦਿਨੀਂ ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਲੋੜੀਂਦੇ ਚੌਥੇ ਕਥਿਤ ਦੋਸ਼ੀ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਸੀ. ਆਈ. ਏ. ਸਟਾਫ਼ 2 ਦੇ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਕਥਿਤ ਔਰਤ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਆਪਣੇ ਤਿੰਨ ਸਾਥੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨੌਜਵਾਨਾਂ ਨੂੰ ਬਲੈਕਮੇਲ ਕਰਨ ਵਾਲੀ ਇਕ ਲੜਕੀ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਲੜਕੀ ਨੌਜਵਾਨਾਂ ਤੋਂ ਵਾਹਨਾਂ 'ਤੇ ਲਿਫ਼ਟ ਲੈ ਕੇ ਉਨ੍ਹਾਂ ਨੂੰ ਬਲੈਕਮੇਲ ਕਰਦੀ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਖ਼ੁਦਕੁਸ਼ੀ

ਲੁਧਿਆਣਾ, 28 ਮਈ (ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪੂਜਾ (31) ਵਜੋਂ ਕੀਤੀ ਗਈ | ਜਾਂਚ ਅਧਿਕਾਰੀ ਗੁਰਮੇਲ ਸਿੰਘ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਲੁਧਿਆਣਾ, 28 ਮਈ (ਆਹੂਜਾ)-ਸਥਾਨਕ ਸ਼ਿਮਲਾਪੁਰੀ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦ ਕਿ ਉਸ ਦਾ ਲੜਕਾ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਬਿਕਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਬਿਕਰਮਜੀਤ ਸਿੰਘ ਆਪਣੇ ਲੜਕੇ ...

ਪੂਰੀ ਖ਼ਬਰ »

ਭਾਵਾਧਸ ਦਾ 58ਵਾਂ ਸਥਾਪਨਾ ਦਿਵਸ ਡਾ. ਅੰਬੇਡਕਰ ਭਵਨ 'ਚ ਮਨਾਇਆ

ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਭਾਵਾਧਸ ਦੇ 58ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਡਾ. ਅੰਬੇਡਕਰ ਭਵਨ ਜਲੰਧਰ ਬਾਈਪਾਸ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚਾਰ ਵਾਹਨ ਚੋਰੀ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚਾਰ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਰਘੂਨਾਥ ਹਸਪਤਾਲ ਦੇ ਬਾਹਰੋਂ ਚੋਰਾਂ ਵਲੋਂ ਵਿਕਾਸ ਗੁਪਤਾ ਵਾਸੀ ਗਿਆਸਪੁਰਾ ਦਾ ...

ਪੂਰੀ ਖ਼ਬਰ »

ਬਿਜਲੀ ਚੋਰੀ ਤੇ ਯੂ.ਯੂ.ਈ. ਦੇ 20 ਕੇਸਾਂ 'ਚ 9 ਲੱਖ 60 ਹਜ਼ਾਰ ਦਾ ਜੁਰਮਾਨਾ ਵਸੂਲਿਆ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਇਨਫੋਰਸਮੈਂਟ ਵਿੰਗ ਨੇ ਸਬ ਡਵੀਜ਼ਨ ਸਾਹਨੇਵਾਲ ਅਧੀਨ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਬਿਜਲੀ ਚੋਰੀ ਤੇ ਬਿਜਲੀ ਦੀ ਦੁਰਵਰਤੋਂ (ਯੂ. ਯੂ. ਈ.) ਦੇ 20 ਮਾਮਲਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ 'ਸਪੈਕਟਰਾ-2022' ਮੁਕਾਬਲਾ ਕਰਵਾਇਆ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਕੰਪਿਊਟਰ ਸਾਇੰਸ ਫੈਕਲਟੀ ਵਲੋਂ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵਿਖੇ 'ਸਪੈਕਟਰਾ-2022' ਰਾਸ਼ਟਰੀ ਪੱਧਰ ਦਾ ਆਈ. ਟੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 30 ਤੋਂ ਵੱਧ ਕਾਲਜਾਂ ਦੇ 250 ਵਿਦਿਆਰਥੀਆਂ ਨੇ 10 ਵੱਖ-ਵੱਖ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਰਗਾ ਪੁਰੀ ਸਥਿਤ ਬਾਬਾ ਕਾਲੋਨੀ 'ਚ ਇਕ ਵਿਅਕਤੀ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਰਵਿੰਦ ਸ਼ਰਮਾ (48) ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਦਸਤਾਰ ਨਾਲ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਲੱਗੀ ਕਾਲਖ ਨੂੰ ਦਸਤਾਰ ਨਾਲ ਸਾਫ਼ ਕਰਨ ਦੇ ਮਾਮਲੇ 'ਚ ਪੁਲਿਸ ਨੇ ਕਾਂਗਰਸੀ ਆਗੂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਡਾ. ਸੁਲਤਾਨਾ ਬੇਗ਼ਮ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਵਲੋਂ ਪੰਜਾਬੀ ਤੇ ਉਰਦੂ ਲੇਖਿਕਾ ਡਾ. ਸੁਲਤਾਨਾ ਬੇਗ਼ਮ ਦੇ ਦਿਹਾਂਤ 'ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਉਹ ਸਾਹਿਤ, ਸਭਿਆਚਾਰ ਤੇ ...

ਪੂਰੀ ਖ਼ਬਰ »

ਤਿੰਨ ਹਥਿਆਰਬੰਦ ਲੁਟੇਰੇ ਕੰਪਨੀ ਦੇ ਮੁਲਾਜ਼ਮ ਪਾਸੋਂ ਇਕ ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਗਰਾਉਂ ਪੁਲ ਨੇੜੇ ਜਾਂਦੀ ਐਲੀਵੇਟਿਡ ਰੋਡ 'ਤੇ ਅੱਜ ਦਿਨ-ਦਿਹਾੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਡਿਲੀਵਰੀ ਕੰਪਨੀ ਦੇ ਮੁਲਾਜ਼ਮਾਂ ਪਾਸੋਂ ਇਕ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੁਧਿਆਣਾ 'ਚ ਭਲਕੇ ਤੋਂ ਮਿਲਣਗੀਆਂ ਸਸਤੀਆਂ ਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 28 ਮਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ 'ਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਸੰਗੋਵਾਲ ਨੂੰ ਸਰਕਾਰੀ ਸੀ. ਸੈ. ਸਕੂਲ 'ਚ ਅਧਿਆਪਕਾਂ ਦੀ ਕਮੀ ਦੂਰ ਕਰਨ ਲਈ ਦਿੱਤਾ ਮੰਗ-ਪੱਤਰ

ਫੁੱਲਾਂਵਾਲ, 28 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਲਲਤੋਂ ਕਲਾਂ ਦੀ ਪੰਚਾਇਤ ਵਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਦੂਰ ਕਰਨ ਲਈ ਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 28 ਮਈ (ਆਹੂਜਾ)-ਸਥਾਨਕ ਢੋਲੇਵਾਲ ਚੌਕ ਨੇੜੇ ਸਥਿਤ ਦਾਦਾ ਮੋਟਰਜ਼ ਦੇ ਬਾਹਰ ਹੋਏ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਮਿ੍ਤਕ ਹਰੀਸ਼ ਸ਼ੈਰੀ ਦੇ ਭਰਾ ਕਰਨ ਸ਼ੈਰੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਸਕਾਰਪੀਓ ਦੀ ਲਪੇਟ 'ਚ ਆਉਣ ਨਾਲ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ. ਏ. ਯੂ. ਸੜਕ ਨੇੜੇ ਅੱਜ ਦੇਰ ਸ਼ਾਮ ਵਾਪਰੇ ਇਕ ਸੜਕ ਹਾਦਸੇ 'ਚ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ, ਜਦ ਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ ...

ਪੂਰੀ ਖ਼ਬਰ »

ਪਤੀ ਸਮੇਤ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਮਈ (ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ 'ਚ ਵਿਆਹੁਤਾ ਦਾ ਪਤੀ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਮਈ (ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਨਾਬਾਲਗ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ | ਇਸ ...

ਪੂਰੀ ਖ਼ਬਰ »

ਓਬੇਰਾ ਗ੍ਰੀਨ ਫਲੈਟਾਂ 'ਚ ਚੋਰ ਲੱਖਾਂ ਦੀ ਚੋਰੀ ਕਰਕੇ ਹੋਏ ਫ਼ਰਾਰ

ਲੁਧਿਆਣਾ, 28 ਮਈ (ਆਹੂਜਾ)- ਸਥਾਨਕ ਸੰਗੋਵਾਲ ਸਥਿਤ ਓਬੇਰਾ ਗ੍ਰੀਨ ਫਲੈਟਾਂ 'ਚ ਸਥਿਤ ਇਕ ਫਲੈਟ |ਚੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਫਲੈਟ ਦੇ ਮਾਲਕ ਰਛਪਾਲ ਸਿੰਘ ਪੁੱਤਰ ਨੰਦ ਸਿੰਘ ਦੀ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀ ਮਾਡਲ ਟਾਊਨ ਡਵੀਜ਼ਨ ਦੇ ਅਰਬਨ ਅਸਟੇਟ ਦੁੱਗਰੀ ਵਿਖੇ ਬਿਜਲੀ ਚੋਰੀ ਦੇ ਮਾਮਲੇ ਫੜੇ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਦੀ ਮਾਡਲ ਟਾਊਨ ਸਬ ਡਵੀਜ਼ਨ ਵਲੋਂ ਅਰਬਨ ਅਸਟੇਟ ਦੁੱਗਰੀ ਵਿਖੇ ਛਾਪੇਮਾਰੀ ਕੀਤੀ ਗਈ | ਜਿਸ ਦੌਰਾਨ ਬਿਜਲੀ ਨਿਗਮ ਦੇ ਅਧਿਕਾਰੀਆਂ ਵਲੋਂ 4 ਥਾਵਾਂ 'ਤੇ ਬਿਜਲੀ ਚੋਰੀ ਦੇ ਮਾਮਲੇ ਫੜ੍ਹੇ | ਮਾਡਲ ਟਾਊਨ ਡਵੀਜ਼ਨ ...

ਪੂਰੀ ਖ਼ਬਰ »

ਫਿਨੋਲੈਕਸ ਦੇ ਡਿਸਟਰੀਬਿਊਟਰ ਐਚ. ਐਸ. ਸਚਦੇਵਾ ਨੇ ਡੀਲਰ ਮੀਟ ਕਰਵਾਈ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਸਥਾਨਕ ਹੋਟਲ ਮਹਾਰਾਜਾ ਰਿਜੈਂਸੀ ਵਿਖੇ ਫਿਨੋਲੈਕਸ ਦੇ ਸਹਿਯੋਗ ਨਾਲ ਡਿਸਟਰੀਬਿਊਟਰ ਐਚ. ਐਸ. ਸਚਦੇਵਾ ਐਂਡ ਸੰਨਜ਼ ਵਲੋਂ ਡੀਲਰ ਮੀਟ ਕਰਵਾਈ ਗਈ, ਜਿਸ 'ਚ ਮੁੱਖ ਮਹਿਮਾਨ ਵਜੋਂ ਫਿਨੋਲੈਕਸ ਦੇ ਖੇਤਰੀ ਮੁਖੀ ਸੌਰਵ ਸ਼ਰਮਾ ਪੁੱਜੇ | ਐਚ. ...

ਪੂਰੀ ਖ਼ਬਰ »

ਸਵਰਨਕਾਰ ਦੇ ਲੱਖਾਂ ਦੇ ਗਹਿਣੇ ਚੋਰੀ ਕਰ ਕੇ ਨੌਕਰ ਫ਼ਰਾਰ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਿੱਟਰੀ ਰੋਡ ਸਥਿਤ ਚੋਪੜਾ ਸੰਨਜ਼ ਜਿਉੂਲਰ ਤੋਂ ਉਨ੍ਹਾਂ ਦਾ ਨੌਕਰ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਸਵਰਨਕਾਰ ...

ਪੂਰੀ ਖ਼ਬਰ »

ਮਾਂਹਵਾਰੀ ਦੌਰਾਨ ਹਰ ਔਰਤ ਨੂੰ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ-ਡਾ. ਅਗਰਵਾਲ

ਲੁਧਿਆਣਾ, 28 ਮਈ (ਸਲੇਮਪੁਰੀ)-ਸਿਵਲ ਸਰਜਨ ਡਾ. ਐਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਭਰ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਰਾਸ਼ਟਰੀ ਮੈਂਸਟਰੂਅਲ ਹਾਈਜੀਨ ਪ੍ਰੋਗਰਾਮ ਨਾਲ ਸੰਬੰਧਿਤ ਰਾਸ਼ਟਰੀ ਦਿਵਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ...

ਪੂਰੀ ਖ਼ਬਰ »

ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਦਿਅਕ ਵਰ੍ਹੇ 2021-22 ਦੇ ਵਿਦਿਆਰਥੀਆਂ ਦੁਆਰਾ ਸਿੱਖਿਆ, ਖੇਡਾਂ ਤੇ ਸੱਭਿਆਚਾਰਕ ਆਦਿ ਵੱਖ-ਵੱਖ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਕਰਨ ...

ਪੂਰੀ ਖ਼ਬਰ »

ਤੰਬਾਕੂ ਤੋਂ ਬਚਾਅ ਲਈ ਕੀਤਾ ਜਾਗਰੂਕ

ਲੁਧਿਆਣਾ, 28 ਮਈ (ਸਲੇਮਪੁਰੀ)-75ਵੇਂ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਤਹਿਤ ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਦਿਵਸ ਨੂੰ ਮੱਦੇਨਜ਼ਰ 16 ਮਈ ਤੋਂ 31 ਮਈ ਤੱਕ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਤਹਿਤ ਆਰ. ਬੀ. ਐਸ. ਕੇ. ਦੀ ਸਿਹਤ ਟੀਮ ਵਲੋਂ ਸਰਕਾਰੀ ਸਕੂਲ ...

ਪੂਰੀ ਖ਼ਬਰ »

ਚਰਸ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 28 ਮਈ (ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚਰਸ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਸਦਰੇ ਆਲਮ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੂੰ ਆਊਟਸੋਰਸ 'ਤੇ ਰੱਖਣ ਖ਼ਿਲਾਫ਼ ਵਾਲਮੀਕਿ ਭਾਈਚਾਰਾ ਆਇਆ ਇਕ ਮੰਚ 'ਤੇ

ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਮਹਾਂਨਗਰ ਦੀਆਂ ਸਮੂਹ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਸ਼ਾਹੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਬ੍ਰਹਮਆਲਯ ਵਿਖੇ ਹੋਈ, ਜਿਸ 'ਚ ਸਮੂਹ ਆਗੂਆਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਮਹਾਂਨਗਰ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਪਸਾਰ ਭਾਸ਼ਨ ਕਰਵਾਇਆ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਦੇ ਈ. ਸੀ. ਸੀ. ਈ. ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥਣਾਂ ਲਈ ਪਸਾਰ ਭਾਸ਼ਣ ਕਰਵਾ ਇਆ ਗਿਆ, ਜਿਸ 'ਚ ਡਾ. ਫਕੀਰ ਚੰਦ ਸ਼ੁਕਲਾ ਨੇ 'ਕਿਉਰ ਯੂਅਰ ਹੈਲਥ ਪ੍ਰੋਬਲਮਸ ਵਿੱਥ ਪ੍ਰੋਪਰ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਅੱਜ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਉਨ੍ਹਾਂ ਹਵਾਲਾਤੀਆਂ ਤੇ ਕੈਦੀਆਂ ਲਈ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ | ਵਿਧਾਇਕ ਕੁਲਵੰਤ ਸਿੰਘ ਸਿੱਧੂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਗੇਜ਼ਾ ਰਾਮ ਵਾਲਮੀਕਿ

ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਸਫ਼ਾਈ ਕਮਿਸ਼ਨ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੇ ਹੱਕਾਂ ...

ਪੂਰੀ ਖ਼ਬਰ »

ਅਕਾਲੀ ਜਥਾ ਲੁਧਿਆਣਾ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਅਰੋੜਾ ਵਲੋਂ ਸੀਨੀਅਰ ਆਗੂਆਂ ਨਾਲ ਮੀਟਿੰਗ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੇ ਨਾਲ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਜਗਜੀਤ ਸਿੰਘ ਅਰੋੜਾ ਨੇ ਆਪਣੇ ਸਾਥੀਆਂ ਸਮੇਤ ਮੁਲਾਕਾਤ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ 'ਚ ਹੱਸਦਾ ਪੰਜਾਬ-ਮੇਰਾ ਖਵਾਬ 'ਤੇ ਭਾਸ਼ਨ ਕਰਵਾਇਆ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਏਕ ਭਾਰਤ ਉੱਤਮ ਭਾਰਤ ਸਕੀਮ ਤਹਿਤ ਹੱਸਦਾ ਪੰਜਾਬ-ਮੇਰਾ ਖਵਾਬ ਨੂੰ ਲੈ ਕੇ ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਡਾ. ਨਿਰਮਲ ਜੌੜਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੀ. ਏ. ਯੂ. ਤੇ ਸਾਬਕਾ ਡਾਇਰੈਕਟਰ ਯੁਵਕ ਸੇਵਾਵਾਂ ਦੁਆਰਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਵਿਖੇ 'ਮਾਂਹਵਾਰੀ ਸਿਹਤ ਤੇ ਸਫ਼ਾਈ' ਵਿਸ਼ੇ 'ਤੇ ਵਰਕਸ਼ਾਪ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਮਾਹਵਾਰੀ ਸਵੱਛਤਾ ਦਿਵਸ ਮੌਕੇ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ 'ਮਾਹਵਾਰੀ ਸਿਹਤ ਤੇ ਸਫਾਈ' ਵਿਸ਼ੇ 'ਤੇ ਇਕ ਸੰਵੇਦਨਸ਼ੀਲ ਤੇ ਸਿਖਲਾਈ ਭਰਪੂਰ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਰਸੇਟਾਈਲ ਐਂਟਰਪ੍ਰਾਈਜਿਜ਼ ਪ੍ਰਾਈਵੇਟ ...

ਪੂਰੀ ਖ਼ਬਰ »

ਭਾਵਾਧਸ ਦਾ 58ਵਾਂ ਸਥਾਪਨਾ ਦਿਵਸ ਕੇਕ ਕੱਟ ਕੇ ਮਨਾਇਆ

ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਦੀ ਅਗਵਾਈ 'ਚ ਭਾਵਾਧਸ ਦਾ 58ਵਾਂ ਸਥਾਪਨਾ ਦਿਵਸ ਸਥਾਨਕ ਮਨੋਹਰ ਨਗਰ ਵਿਖੇ ਮਨਾਇਆ ਗਿਆ | ਇਸ ਮੌਕੇ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਕਰਮਯੋਗੀ ਚੌਧਰੀ ...

ਪੂਰੀ ਖ਼ਬਰ »

ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੀ ਇਕੱਤਰਤਾ

ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਇਨਸਾਨੀ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਲਗਾਉਣਾ ਹੀ ਅਸਲ ਮਨੁੱਖੀ ਸੇਵਾ ਹੈ | ਇਹ ਪ੍ਰਗਟਾਵਾ ਰੋਟਰੀਅਨ ਡਾ. ਉਪਿੰਦਰ ਸਿੰਘ ਘਈ (ਡੀਸਟਿ੍ਕ ਗਵਰਨਰ 3070) ਨੇ ਰੋਟਰੀ ਕਲੱਬ ਆਫ਼ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਖੜੇ੍ਹ ਦੋ ਪਹੀਆ ਵਾਹਨਾਂ ਨੂੰ ਕਬਜ਼ੇ 'ਚ ਲਿਆ

ਲੁਧਿਆਣਾ, 28 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਜ਼ੋਨ-ਏ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਭਦੌੜ ਹਾਊਸ ਵਿਖੇ ਨਾਜਾਇਜ਼ ਤੌਰ 'ਤੇ ਸੜਕਾਂ ਤੇ ਖੜ੍ਹੇ ਦੋ ਪਹੀਆ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲਿਆ ਗਿਆ | ਉਕਤ ਸ਼ਾਖਾ ਵਲੋਂ ਇਹ ਕਾਰਵਾਈ ਸੈਨੇਟਰੀ ਇੰਸਪੈਕਟਰ ਅਜੇ ...

ਪੂਰੀ ਖ਼ਬਰ »

ਲੋਕਾਂ 'ਚ ਛੋਟੇ ਸਿਲੰਡਰ ਦੀ ਖ਼ਰੀਦ ਪ੍ਰਤੀ ਨਹੀਂ ਹੈ ਦਿਲਚਸਪੀ

ਲੁਧਿਆਣਾ, 28 ਮਈ (ਜੋਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਦੀ ਸਹੂਲਤ ਲਈ ਗੈਸ ਕੰਪਨੀਆਂ ਵਲੋਂ ਪੰਜ ਕਿੱਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਮਾਰਕੀਟ 'ਚ ਉਤਾਰਿਆ ਗਿਆ ਹੈ | ਭਾਵੇਂ ਕਿ ਕਾਫ਼ੀ ਦੇਰ ਤੋਂ ਇਹ ਛੋਟਾ ਗੈਸ ਸਿਲੰਡਰ ਬਾਜ਼ਾਰ 'ਚ ਉਤਾਰਿਆ ਗਿਆ ਹੈ ਅਤੇ ਵੱ- ਵੱਖ ਗੈਸ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਮੀਟਿੰਗ

ਆਲਮਗੀਰ, 28 ਮਈ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ...

ਪੂਰੀ ਖ਼ਬਰ »

ਘੱਟ ਗਿਣਤੀਆਂ, ਦਲਿਤਾਂ ਸਮੇਤ ਕਿਰਤੀ ਜਮਾਤਾਂ 'ਤੇ ਕੀਤੇ ਜਾ ਰਹੇ ਫਿਰਕੂ ਫਾਸ਼ੀ ਹਮਲਿਆਂ ਦੇ ਟਾਕਰੇ ਦਾ ਸੱਦਾ

ਲੁਧਿਆਣਾ, 28 ਮਈ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੇ ਸੱਦੇ 'ਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ (ਪੰਜਾਬ) ਦੇ ਦਫ਼ਤਰ ਦੇ ਹਾਲ ਵਿਖੇ ਮਹਾਨ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਦੀ 126ਵੀਂ ...

ਪੂਰੀ ਖ਼ਬਰ »

ਫਿਕੋ ਦੇ ਵਫ਼ਦ ਵਲੋਂ ਪਲਾਸਟਿਕ ਉਤਪਾਦਕਾਂ ਦੇ ਮੁੱਦਿਆਂ 'ਤੇ ਵਿਧਾਇਕ ਗੋਗੀ ਨੂੰ ਦਖ਼ਲ ਦੇਣ ਦੀ ਅਪੀਲ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੇ ਵਫ਼ਦ ਵਲੋਂ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਦੇ ਅਗਵਾਈ ਵਿਚ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਵਫ਼ਦ ਨੇ ਸ੍ਰੀ ...

ਪੂਰੀ ਖ਼ਬਰ »

ਡਾ. ਸਵੈਮਾਣ ਸਿੰਘ ਦੇ ਅਮਰੀਕਾ ਪਹੁੰਚਣ 'ਤੇ ਵਪਾਰੀ ਆਗੂਆਂ ਨੇ ਕੀਤਾ ਸਵਾਗਤ

ਆਲਮਗੀਰ, 28 ਮਈ (ਜਰਨੈਲ ਸਿੰਘ ਪੱਟੀ)-ਉੱਘੇ ਸਮਾਜ ਸੇਵੀ ਤੇ ਕਿਸਾਨ ਅੰਦੋਲਨ 'ਚ ਆਪਣਾ ਵਡਮੁੱਲਾ ਯੋਗਦਾਨ ਦੇਣ ਵਾਲੇ ਡਾ. ਸਵੈਮਾਣ ਸਿੰਘ ਵਲੋਂ ਭਾਰਤ ਦੌਰੇ ਤੋਂ ਵਾਪਸ ਅਮਰੀਕਾ ਪਹੁੰਚਣ 'ਤੇ ਜਗਦੀਪ ਇੰਸ਼ੋਰੈਂਸ ਕੰਪਨੀ ਵਿਖੇ ਜਗਦੀਪ ਸਿੰਘ ਖੁਰਲ, ਅਤੀਤਪਾਲ ਬਾਂਸਲ, ...

ਪੂਰੀ ਖ਼ਬਰ »

ਵਿਧਾਇਕ ਬੱਗਾ ਵਲੋਂ ਤਹਿਸੀਲ ਪੱਛਮੀ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਹਲਕਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਤਹਿਸੀਲ ਲੁਧਿਆਣਾ (ਪੱਛਮੀ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਤਹਿਸੀਲਦਾਰ ਲੁਧਿਆਣਾ ਪੱਛਮੀ ਵਿਨੇ ਬਾਂਸਲ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੀ ...

ਪੂਰੀ ਖ਼ਬਰ »

ਮਾਰਕੀਟ ਨੇੜੇ ਫੈਲੀ ਗੰਦਗੀ ਕਾਰਨ ਦੁਕਾਨਦਾਰ ਹੋ ਰਹੇ ਪ੍ਰੇਸ਼ਾਨ

ਲੁਧਿਆਣਾ, 28 ਮਈ (ਜੁਗਿੰਦਰ ਸਿੰਘ ਅਰੋੜਾ)-ਬੱਸ ਅੱਡੇ ਨੇੜੇ ਸਥਿਤ ਬਣੇ ਫਲਾਈਓਵਰ ਹੇਠਾਂ ਸਕੂਟਰ ਮਾਰਕੀਟ ਨੇੜੇ ਫੈਲੀ ਗੰਦਗੀ ਕਾਰਨ ਦੁਕਾਨਦਾਰਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ ਜਿਸ ਨਾਲ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ ਤੇ ਮਾਹੌਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਕਾਲਜ ਵਿਖੇ ਕਿਤਾਬ ਸਮੀਖਿਆ ਸਮਾਗਮ ਕਰਵਾਇਆ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਮਨੋਵਿਗਿਆਨ ਦੇ ਵਿਦਿਆਰਥੀਆਂ ਤੇ ਕੌਂਸਲਿੰਗ ਸੈੱਲ ਦੇ ਸਹਿਯੋਗ ਨਾਲ ਮਨੋਜਗਿਆਸਾ-ਮਨੋਵਿਗਿਆਨਕ ਸੁਸਾਇਟੀ ਵਲੋਂ ਬੁੱਕ ਮਾਰਕਡ ਪੁਸਤਕ ਸਮੀਖਿਆ ਈਵੈਂਟ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਐੱਸ. ਸੀ. ਡੀ. ਸਰਕਾਰੀ ਕਾਲਜ ਵਿਖੇ ਨਸ਼ਾ ਵਿਰੋਧੀ ਨੁੱਕੜ ਨਾਟਕ ਦਾ ਮੰਚਨ

ਲੁਧਿਆਣਾ, 28 ਮਈ (ਪੁਨੀਤ ਬਾਵਾ)-ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਚ ਵਿਦਿਆਰਥੀਆ ਵਲੋਂ ਨਸ਼ਾ ਵਿਰੋਧੀ ਮੁਹਿੰਮ ਤੇ ਜਾਗਰੂਕਤਾ ਲਈ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ | ਕਾਲਜ ਦੇ ਬਡੀ ਗਰੁੱਪ ਤੇ ਐਂਟੀ-ਡਰੱਗ ਕਲੱਬ ਦੁਆਰਾ ਵਿਦਿਆਰਥੀਆਂ ਵਿਚ ਜਾਗਰੂਕਤਾ ਪ੍ਰੋਗਰਾਮ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਸਹੂਲਤਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 28 ਮਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਕਥਿਤ ਤੌਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਖ਼ੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਭਾਵਾਧਸ ਦਾ 58ਵਾਂ ਸਥਾਪਨਾ ਦਿਵਸ ਡਾ. ਅੰਬੇਡਕਰ ਭਵਨ 'ਚ ਮਨਾਇਆ

ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਭਾਵਾਧਸ ਦੇ 58ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਡਾ. ਅੰਬੇਡਕਰ ਭਵਨ ਜਲੰਧਰ ਬਾਈਪਾਸ ਲੁਧਿਆਣਾ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX