ਤਾਜਾ ਖ਼ਬਰਾਂ


ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  4 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ...
ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  6 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ...
ਆਜ਼ਾਦੀ ਸਮਾਗਮ ਦੌਰਾਨ ਦਿਲ ਦੀ ਗਤੀ ਰੁਕ ਜਾਣ ਕਾਰਨ ਸਕਾਊਟ ਕਮਿਸ਼ਨਰ ਦੀ ਮੌਤ
. . .  1 minute ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮਾਂ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸਮਾਗਮ ਦੌਰਾਨ ਉਹ ਅਚਾਨਕ...
ਰਾਜਾਸਾਂਸੀ ਵਿਖੇ ਤਹਿਸੀਲਦਾਰ ਨੇ ਲਹਿਰਾਇਆ ਕੌਮੀ ਝੰਡਾ
. . .  16 minutes ago
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ਵਿਚ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ...
ਬਰਨਾਲਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ
. . .  26 minutes ago
ਬਰਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ...
ਬਟਾਲਾ 'ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
. . .  32 minutes ago
ਬਟਾਲਾ, 15 ਅਗਸਤ (ਕਾਹਲੋਂ) - ਬਟਾਲਾ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸੰਬੋਧਨ ਦੌਰਾਨ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਸਮੂਹ ਦੇਸ਼ ਵਾਸੀਆਂ...
ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ
. . .  37 minutes ago
ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ...
ਤਿਰੰਗਾ ਲਹਿਰਾਓੁਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਸ਼ੰਦੇਸ਼
. . .  38 minutes ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਓੁਣ ਤੋਂ ਬਾਅਦ ਆਪਣੇ ਸੰਦੇਸ਼ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਸੁਨਾਮ 'ਚ ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  45 minutes ago
ਸੁਨਾਮ ਊਧਮ ਸਿੰਘ ਵਾਲਾ,15 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਪ੍ਰਸਾਸ਼ਨ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ ਸੁਨਾਮ ਵਿਖੇ ਮਨਾਇਆ ਗਿਆ।ਇਸ ਸਮੇਂ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਵਲੋਂ...
ਬੀਬੀ ਚਰਨਜੀਤ ਕੌਰ ਨੇ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਦਿੱਤੀ ਸ਼ਰਧਾਂਜਲੀ
. . .  43 minutes ago
ਈਸੜੂ, 15 ਅਗਸਤ(ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ...
ਮਲੌਦ 'ਚ ਮਨਾਇਆ 75ਵਾਂ ਆਜ਼ਾਦੀ ਦਿਵਸ
. . .  54 minutes ago
ਮਲੌਦ, ਲੁਧਿਆਣਾ, 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਿਆ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਸਮੇਤ...
ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ ਝੰਡਾ
. . .  53 minutes ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਦੇਸ਼ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਤਪਾ 'ਚ ਐਸ.ਡੀ.ਐਮ ਗੋਪਾਲ ਸਿੰਘ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਤਪਾ ਮੰਡੀ,15 ਅਗਸਤ (ਪ੍ਰਵੀਨ ਗਰਗ) - 75ਵੇਂ ਸੁਤੰਤਰਤਾ ਦਿਵਸ ਮੌਕੇ ਤਪਾ 'ਚ ਐਸ.ਡੀ.ਐਮ. ਗੋਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਮਾਨਾਂਵਾਲਾ 'ਚ ਅੰਤਰਰਾਸ਼ਟਰੀ ਖਿਡਾਰੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 1 hour ago
ਮਾਨਾਂਵਾਲਾ, 15 ਅਗਸਤ (ਗੁਰਦੀਪ ਸਿੰਘ ਨਾਗੀ)-ਗ੍ਰਾਮ ਪੰਚਾਇਤ ਮਾਨਾਂਵਾਲਾ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ...
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ - ਭਗਵੰਤ ਮਾਨ
. . .  22 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ...
ਬਾਬਾ ਬਕਾਲਾ ਵਿਖੇ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਬਾਬਾ ਬਕਾਲਾ ਸਾਹਿਬ, 15 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦੇਸ਼ ਦਾ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ।ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ...।
ਮੁੱਖ ਮੰਤਰੀ ਭਗਵੰਤ ਮਾਨ ਨੇ ਪਰੇਡ ਤੋਂ ਲਈ ਸਲਾਮੀ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਆਪਣੇ ਸੰਬੋਧਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਰੇਡ ਤੋਂ ਸਲਾਮੀ...
ਗੁਰਦਾਸਪੁਰ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਗੁਰਦਾਸਪੁਰ, 15 ਅਗਸਤ (ਆਰਿਫ਼)-75ਵੇਂ ਆਜ਼ਾਦੀ ਦਿਵਸ ਮੌਕੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ...
ਆਜ਼ਾਦੀ ਦਿਵਸ 'ਤੇ ਸੁਰੱਖਿਆ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਬੁਲੇਟ ਪਰੂਫ਼ ਸਟੇਜ ਤੋਂ ਕੀਤਾ ਸੰਬੋਧਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ) ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ 'ਚ ਸੂਬਾ ਪੱਧਰੀ ਸਮਾਰੋਹ ਦੌਰਾਨ ਇਸ ਵਾਰ ਸੁਰੱਖਿਆ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਪਹਿਲੀ ਵਾਰ ਬੁਲੇਟ ਪਰੂਫ਼...
ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਅੰਮ੍ਰਿਤਸਰ 'ਚ ਲਹਿਰਾਇਆ ਤਿਰੰਗਾ
. . .  about 1 hour ago
ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ) - ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਆਜ਼ਾਦੀ ਦਿਹਾੜੇ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਮਾਰਚ ਪਾਸਟ...
ਆਜ਼ਾਦੀ ਦਿਵਸ ਮੌਕੇ ਅਜਨਾਲਾ 'ਚ ਐਸ.ਡੀ.ਐਮ ਅਮਨਪ੍ਰੀਤ ਸਿੰਘ ਗਿੱਲ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੀ ਆਈ.ਟੀ.ਆਈ. ਗਰਾਊਂਡ ਵਿਖੇ ਤਹਿਸੀਲ ਪੱਧਰੀ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਫ਼ਤਿਹਗੜ੍ਹ ਸਾਹਿਬ, 15 ਅਗਸਤ (ਜਤਿੰਦਰ ਸਿੰਘ ਰਾਠੌਰ) - ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ...
ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਗੁਰੂ ਹਰਸਹਾਏ, 15 ਅਗਸਤ (ਕਪਿਲ ਕੰਧਾਰੀ) - ਅੱਜ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਸੁਤੰਤਰਤਾ ਦਿਵਸ ਬੜੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸੰਬੰਧ ਵਿਚ ਮੁੱਖ ਮਹਿਮਾਨ ਵਜੋ ਪਹੁੰਚੇ ਐੱਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਵਲੋਂ ਕੌਮੀ ਝੰਡਾ ਲਹਿਰਾਇਆ...
ਸਰਕਾਰੀ ਹਾਈ ਸਕੂਲ ਕੁਹਾੜਾ 'ਚ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਕੁਹਾੜਾ 15 ਅਗਸਤ (ਸੰਦੀਪ ਸਿੰਘ ਕੁਹਾੜਾ) - ਆਜ਼ਾਦੀ ਦਿਵਸ ਮੌਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਸਰਪੰਚ ਸਤਵੰਤ ਸਿੰਘ ਗਰਚਾ ਅਤੇ ਸਕੂਲ...
ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਲੰਡਨ, 28 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਵਾਲਸਾਲ ਦੇ ਫੁੱਟਬਾਲ ਸਟੇਡੀਅਮ ਵਿਖੇ ਗਲੋਬਲ ਸਿੱਖ ਵਿਜ਼ਨ ਵੱਲੋਂ ਗੁਰੂ ਤੇਗ ਬਹਾਦਰ ਗੁਰਦੁਆਰਾ ਵੁਲਵਰਹੈਂਪਟਨ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ 400 ਸਿੱਖਾਂ ਦੇ ਕੀਰਤਨੀ ਜੱਥੇ ਨੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ | ਗਿਨੀਜ਼ ਵਰਲਡ ਬੁੱਕ ਨੇ ਮੌਕੇ 'ਤੇ ਸਰਟੀਫਿਕੇਟ ਦਿੱਤਾ | ਇਸ ਮੌਕੇ ਸਿੱਖ ਰਾਜ ਦੋ ਪੁਰਾਤਨ ਸਿੱਕਿਆਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਗਈ | ਕੀਰਤਨ ਦੌਰਾਨ ਮੱਖਣ ਸ਼ਾਹ ਲੁਬਾਣਾ ਦੇ ਗੁਰੂ ਲਾਧੇ ਰੇ ਦੀ ਵਿਥਿਆ ਨੂੰ ਵੀਡੀਓ ਰਾਹੀਂ ਪੇਸ਼ ਕਰਦਿਆਂ ਕੀਰਤਨ ਗਾਇਨ ਕੀਤਾ ਗਿਆ | ਸਮਾਗਮ ਦੇ ਮੁੱਖ ਪ੍ਰਬੰਧਕ ਰਵਿੰਦਰ ਸਿੰਘ ਕੋਹਲੀ ਨੇ ਕਿਹਾ ਕਿ ਸਾਡਾ ਮੁੱਖ ਮੰਤਵ ਵਿਸ਼ਵ ਭਰ ਦੇ ਲੋਕਾਂ ਨੂੰ ਸਿੱਖ ਧਰਮ, ਸਿੱਖ ਵਿਰਸੇ ਤੋਂ ਜਾਣੂ ਕਰਵਾਉਣਾ ਹੈ ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਅਤੇ ਫ਼ਲਸਫ਼ੇ ਨੂੰ ਦੱਸਣਾ ਹੈ | ਸੁਰਜੀਤ ਸਿੰਘ ਉੱਪਲ ਨੇ ਕਿਹਾ ਕਿ ਗੁਰੂ ਸਾਹਿਬ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਦਾ ਇਹ ਵੀ ਇਕ ਜ਼ਰੀਆ ਹੈ | ਸਮਾਗਮ ਮੌਕੇ ਮਹਾਰਾਣੀ ਐਲਿਜਾਬੈਥ ਦੇ ਨੁਮਾਇੰਦੇ ਸਥਾਨਕ ਹਾਈਸ਼ੈਰਫ, ਸਾਬਕਾ ਐਮ. ਪੀ. ਪੋਲ ਉੱਪਲ ਉਚੇਚੇ ਪਹੁੰਚੇ | ਇਸ ਮੌਕੇ ਵਿਸ਼ਵ ਦੇ ਸਭ ਤੋਂ ਲੰਬਾ ਦਾਹੜਾ ਰੱਖਣ ਦਾ ਰਿਕਾਰਡ ਬਣਾਉਣ ਵਾਲੇ ਗਿਆਨੀ ਸਰਵਨ ਸਿੰਘ ਕੈਨੇਡਾ, ਗੁਰਚਰਨ ਸਿੰਘ ਲਾਂਭਾ, ਸਾਬਕਾ ਜਸਟਿਸ ਰਣਜੀਤ ਸਿੰਘ ਰੰਧਾਵਾ ਤੋਂ ਇਲਾਵਾ ਮੋਤਾ ਸਿੰਘ ਸਰਾਏ, ਰਾਜਿੰਦਰਜੀਤ ਸਿੰਘ, ਨਿਰਮਲ ਸਿੰਘ ਕੰਧਾਲਵੀ, ਅਜੈਬ ਸਿੰਘ ਗਰਚਾ ਆਦਿ ਹਾਜ਼ਰ ਸਨ |

ਅਫ਼ਗਾਨਿਸਤਾਨ ਤੋਂ ਸ਼ਰਨਾਰਥੀ ਆਏ ਨੌਜਵਾਨ ਦਾ ਵੈਨਕੂਵਰ 'ਚ ਕਤਲ

ਐਬਟਸਫੋਰਡ, 28 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂੂਵਰ ਵਿਖੇ ਵਾਪਰੀ ਛੁਰੇਬਾਜ਼ੀ ਦੀ ਘਟਨਾ 'ਚ 19 ਸਾਲਾਂ ਅਫ਼ਗਾਨੀ ਨੌਜਵਾਨ ਨਸੀਬ ਅਹਿਮਦ ਫ਼ਾਜਿਲ ਦੀ ਮੌਤ ਹੋ ਗਈ | ਵੈਨਕੂਵਰ ਪੁਲਿਸ ਵਲੋਂ ਦੱਸਿਆ ਗਿਆ ਹੈ ਕਿ ਸਾਊਥ ਵੈਸਟ ਮਰੀਨ ਡਰਾਈਵ 'ਤੇ ਹਡਸਨ ...

ਪੂਰੀ ਖ਼ਬਰ »

ਬਰਤਾਨਵੀ ਜੀਵਨ 'ਚ ਭਾਰਤੀਆਂ ਦਾ ਯੋਗਦਾਨ ਸਭ ਤੋਂ ਵੱਧ ਸਕਾਰਾਤਮਕ - ਸਰਵੇਖਣ

ਲੰਡਨ, 28 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਰਹਿੰਦੇ ਵੱਖ-ਵੱਖ ਮੂਲ ਦੇ ਪ੍ਰਵਾਸੀਆਂ ਪ੍ਰਤੀ ਰਵੱਈਏ ਨੂੰ ਪੇਸ਼ ਕਰਦੇ ਇਕ ਤਾਜ਼ਾ ਸਰਵੇਖਣ ਵਿਚ ਕੁਝ ਦਿਲਚਸਪ ਅੰਕੜੇ ਸਾਹਮਣੇ ਆਏ ਹਨ | ਯੂ ਗੌਵ ਨੇ 1,668 ਯੂ.ਕੇ. ਬਾਲਗਾਂ ਨੂੰ ਪੁੱਛਿਆ ਕਿ ਕੀ ਦੁਨੀਆ ਦੇ ...

ਪੂਰੀ ਖ਼ਬਰ »

ਟੈਕਸਾਸ ਸਕੂਲ 'ਚ ਗੋਲੀਬਾਰੀ ਕਰਨ ਵਾਲੇ ਨੇ ਖਰੀਦੀਆਂ ਸੀ 2 ਅਸਾਲਟ ਰਾਈਫਲਾਂ

ਸੈਕਰਾਮੈਂਟੋ, 28 ਮਈ (ਹੁਸਨ ਲੜੋਆ ਬੰਗਾ)- ਟੈਕਸਾਸ ਦੇ ਸ਼ਹਿਰ ਉਵਾਲੇਡ ਦੇ ਇਕ ਪ੍ਰਾਇਮਰੀ ਸਕੂਲ 'ਚ ਗੋਲੀਬਾਰੀ ਕਰਕੇ 19 ਬੱਚਿਆਂ ਤੇ ਦੋ ਅਧਿਆਪਕਾਂ ਦੀ ਹੱਤਿਆ ਕਰਨ ਵਾਲੇ 18 ਸਾਲਾ ਨੌਜਵਾਨ ਨੇ ਪਿਛਲੇ ਹਫਤੇ ਆਪਣੇ 18ਵੇਂ ਜਨਮ ਦਿਨ 'ਤੇ 2 ਅਸਾਲਟ ਰਾਈਫਲਾਂ ਖਰੀਦੀਆਂ ਸਨ | ...

ਪੂਰੀ ਖ਼ਬਰ »

ਚੀਨ 'ਚ ਭਾਰੀ ਬਾਰਿਸ਼ ਤੇ ਤੂਫਾਨ ਕਾਰਨ 15 ਮੌਤਾਂ

ਬੀਜਿੰਗ, 28 ਮਈ (ਏਜੰਸੀ)- ਦੱਖਣੀ ਚੀਨ 'ਚ ਭਾਰੀ ਬਾਰਿਸ਼ ਤੇ ਹੜ੍ਹ ਕਾਰਨ ਕਾਫੀ ਤਬਾਹੀ ਹੋਈ ਹੈ | ਇਥੇ ਮੂਸਲਾਧਾਰ ਬਾਰਿਸ਼ ਤੇ ਤੂਫਾਨ ਦੇ ਚਲਦਿਆਂ 15 ਲੋਕਾਂ ਦੀ ਮੌਤ ਹੋ ਗਈ | ਉਥੇ ਹੀ ਯੂਨਾਨ ਪ੍ਰਾਂਤ 'ਚ 3 ਲੋਕਾਂ ਦੇ ਲਾਪਤਾ ਹੋਣ ਦੀ ਵੀ ਖਬਰ ਹੈ | ਖਬਰਾਂ ਮੁਤਾਬਿਕ ਕਈ ...

ਪੂਰੀ ਖ਼ਬਰ »

ਅਲਬਰਟਾ ਯੂ.ਸੀ.ਪੀ. ਪਾਰਟੀ ਨੇਤਾ ਦੀ ਚੋਣ ਸਮੇਂ ਪੰਜਾਬੀ ਉਮੀਦਵਾਰਾਂ ਵਲੋਂ ਵੀ ਚੋਣ ਮੈਦਾਨ 'ਚ ਉਤਰਨ ਦੀਆਂ ਤਿਆਰੀਆਂ

ਕੈਲਗਰੀ, 28 ਮਈ (ਜਸਜੀਤ ਸਿੰਘ ਧਾਮੀ)-ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਵੱਲੋਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਚੋਣ ਨਾ ਲੜਨ ਦੇ ਐਲਾਨ ਤੋਂ ਬਾਅਦ ਚੋਣ ਲੜਨ ਵਾਸਤੇ ਕਈ ਨਵੇਂ ਚਿਹਰਿਆਂ ਦੀ ਚਰਚਾ ਵੀ ਹੋਣ ਲੱਗੀ ਹੈ | ਜਿਸ ...

ਪੂਰੀ ਖ਼ਬਰ »

ਸਾਊਥਾਲ ਦੇ ਉੱਘੇ ਕਾਰੋਬਾਰੀ ਰਾਜਿੰਦਰਬੀਰ ਸਿੰਘ ਰਮਨ 'ਸਿੰਘ ਸਭਾ ਸਪੋਰਟਸ ਕਲੱਬ' ਦੇ ਸੀਨੀਅਰ ਪ੍ਰਧਾਨ ਬਣੇ

ਲੰਡਨ, 28 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਵਿਚ ਕਬੱਡੀ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਕਬੱਡੀ ਕਲੱਬਾਂ ਦੇ ਗਠਨ ਹੋ ਰਹੇ ਹਨ, ਬੀਤੇ ਦਿਨੀ ਸਾਊਥਾਲ ਦੇ ਉੱਘੇ ਕਾਰੋਬਾਰੀ ਰਾਜਿੰਦਰਬੀਰ ਸਿੰਘ ਰਮਨ ਨੂੰ ਸਰਬਸੰਮਤੀ ਨਾਲ 'ਸਿੰਘ ਸਭਾ ਸਪੋਰਟਸ ਕਲੱਬ' ਦਾ ...

ਪੂਰੀ ਖ਼ਬਰ »

ਬਲੈਕ ਟਾਊਨ 'ਚ ਸਟਰੀਟ ਪਰੇਡ ਕੱਢੀ

ਸਿਡਨੀ, 28 ਮਈ (ਹਰਕੀਰਤ ਸਿੰਘ ਸੰਧਰ)- ਹਰ ਸਾਲ ਵਾਂਗ ਬਲੈਕ ਟਾਊਨ 'ਚ ਸਟਰੀਟ ਪਰੇਡ ਕੱਢੀ ਗਈ | ਦੱਸਣਯੋਗ ਹੈ ਕਿ ਇਹ ਪਰੇਡ ਵੱਖ-ਵੱਖ ਭਾਈਚਾਰਿਆਂ ਨੂੰ ਇਕ ਦਰਸਾਉਣ ਵਿਚ ਵਿਸ਼ੇਸ਼ ਭੂਮਿਕਾ ਅਦਾ ਕਰਦੀ ਹੈ | ਪੰਜਾਬੀ ਭਾਈਚਾਰੇ ਵੱਲੋਂ ਇਸ ਪਰੇਡ ਵਿਚ ਵਿਸ਼ੇਸ਼ ਸ਼ਮੂਲੀਅਤ ...

ਪੂਰੀ ਖ਼ਬਰ »

ਪੈਨਸਿਲਵਾਨੀਆ ਦੇ ਇਕ ਘਰ 'ਚ ਅੱਗ ਲੱਗਣ ਉਪਰੰਤ ਧਮਾਕੇ 'ਚ 5 ਮੌਤਾਂ

ਸੈਕਰਾਮੈਂਟੋ, 28 ਮਈ (ਹੁਸਨ ਲੜੋਆ ਬੰਗਾ)- ਪੈਨਸਿਲਵਾਨੀਆ ਦੇ ਇਕ ਛੋਟੇ ਜਿਹੇ ਕਸਬੇ ਪੋਟਸਟਾਊਨ ਦੇ ਇਕ ਘਰ ਵਿਚ ਅੱਗ ਲੱਗਣ ਉਪਰੰਤ ਹੋਏ ਜ਼ੋਰਦਾਰ ਧਮਾਕੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਹੋ ਗਏ | ਪੋਟਸਟਾਊਨ ਦੀ ਬੋਰੋਘ ਮਾਰਕੀਟ ਦੇ ਮੈਨੇਜਰ ਜਸਟਿਨ ...

ਪੂਰੀ ਖ਼ਬਰ »

ਕੈਨੇਡਾ 'ਚ ਵਿਆਹ ਰਾਹੀਂ ਪੱਕੇ ਹੋਣ 'ਚ ਭਾਰਤੀ ਮੋਹਰੀ

ਟੋਰਾਂਟੋ, 28 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਚ ਸੰਸਾਰ ਦੇ ਵੱਖ ਵੱਖ ਕੋਨਿਆਂ ਤੋਂ ਸਾਰਾ ਸਾਲ ਲੋਕਾਂ ਦਾ ਪੁੱਜਣਾ ਜਾਰੀ ਰਹਿੰਦਾ ਹੈ ਜਿਸ ਵਿਚ ਬੀਤੇ ਸਾਲਾਂ ਦੌਰਾਨ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ ਹੋ ਚੁੱਕੀ ਹੈ | ਬੀਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX