ਤਾਜਾ ਖ਼ਬਰਾਂ


ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  21 minutes ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  about 1 hour ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 1 hour ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 minute ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  about 1 hour ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  about 2 hours ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  about 2 hours ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 2 hours ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 2 hours ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 2 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 3 hours ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  about 3 hours ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  about 4 hours ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 4 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 4 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 4 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  about 5 hours ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 5 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 5 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ
. . .  about 5 hours ago
ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ...
ਰਾਵੀ ਦਰਿਆ ਦੇ ਪਾਣੀ ਦਾ ਤੀਸਰੇ ਦਿਨ ਪੱਧਰ ਹੋਇਆ ਹੇਠਾਂ, ਲੋਕਾਂ ਨੂੰ ਮਿਲੀ ਵੱਡੀ ਰਾਹਤ
. . .  about 6 hours ago
ਡੇਰਾ ਬਾਬਾ ਨਾਨਕ, 18 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਤੀਸਰੇ ਦਿਨ ਰਾਵੀ ਦਰਿਆ ਦਾ ਪਾਣੀ ਹੇਠਾਂ ਜਾਣ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਜੋ ਪਾਣੀ ਦਾ ਵਹਾਅ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਸੀ ਉਹ ਵੀ ਹੇਠਾਂ...
ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਉਣ ਦਾ ਭਖਿਆ ਮਾਮਲਾ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ ਨੇ ਕੀਤੀ ਨਿੰਦਾ
. . .  about 6 hours ago
ਅੰਮ੍ਰਿਤਸਰ, 18 ਅਗਸਤ-ਸ੍ਰੀ ਦਰਬਾਰ ਸਾਹਿਬ 'ਚ ਇਕ ਵਿਅਕਤੀ ਵਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਅਲੋਚਨਾ ਕੀਤੀ ਜਾ ਰਹੀ...
ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ
. . .  about 7 hours ago
ਚੰਡੀਗੜ੍ਹ, 18 ਅਗਸਤ (ਲਲਿਤਾ)-ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ...
ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  about 7 hours ago
ਨਵੀਂ ਦਿੱਲੀ, 18 ਅਗਸਤ- ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554

ਮਾਨਸਾ

ਖੱਬੀਆਂ ਪਾਰਟੀਆਂ ਨੇ ਠੀਕਰੀਵਾਲਾ ਚੌਕ 'ਚ ਮੋਦੀ ਸਰਕਾਰ ਦੀ ਅਰਥੀ ਫੂਕੀ

ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਦਿਨੋ ਦਿਨ ਵਧ ਰਹੀ ਮਹਿੰਗਾਈ ਤੇ ਭੁੱਖਮਰੀ ਖ਼ਿਲਾਫ਼ ਦੇਸ਼ ਦੀਆਂ ਪ੍ਰਮੁੱਖ ਖੱਬੀਆਂ ਪਾਰਟੀਆਂ ਵਲੋਂ ਦਿੱਤੇ ਦੇਸ਼ ਵਿਆਪੀ ਰੋਸ ਹਫ਼ਤਾ ਮਨਾਉਣ ਦੇ ਸੱਦੇ ਤਹਿਤ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਖੱਬੀਆਂ ਪਾਰਟੀਆਂ ਦੇ ਵਰਕਰਾਂ ਵਲੋਂ ਠੀਕਰੀਵਾਲਾ ਚੌਂਕ ਤੱਕ ਰੋਸ ਮੁਜ਼ਾਹਰਾ ਕੱਢਣ ਉਪਰੰਤ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ | ਸੰਬੋਧਨ ਕਰਦਿਆਂ ਸੀ.ਪੀ.ਆਈ. ਦੇ ਕਿ੍ਸਨ ਚੌਹਾਨ, ਸੀ.ਪੀ.ਆਈ.ਐਮ. ਦੇ ਕੁਲਵਿੰਦਰ ਸਿੰਘ, ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਗੁਰਸੇਵਕ ਸਿੰਘ ਮਾਨ ਤੇ ਆਰ.ਐਮ.ਪੀ.ਆਈ. ਦੇ ਅਮਰੀਕ ਸਿੰਘ ਫਫੜੇ ਨੇ ਕਿਹਾ ਕਿ ਮੋਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਜ਼ਖ਼ੀਰੇਬਾਜ਼ ਨਕਲੀ ਥੁੜ ਪੈਦਾ ਕਰ ਕੇ ਨਿੱਤ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ 'ਚ ਵਾਧਾ ਕਰ ਰਹੇ ਹਨ ਤੇ ਮੋਦੀ ਸਰਕਾਰ ਜ਼ਖੀਰੇਬਾਜ਼ਾਂ ਦੀ ਪਿੱਠ ਥਪਾ ਰਹੀ ਹੈ | ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਤੋਂ ਖੱਬੀਆਂ ਪਾਰਟੀਆਂ ਦੇ ਅੰਦੋਲਨ ਦੇ ਐਲਾਨ ਤੋਂ ਬਾਅਦ ਘਟਾਈ ਐਕਸਾਈਜ਼ ਡਿਊਟੀ ਨਾਲ ਥੋੜ੍ਹੀ ਰਾਹਤ ਮਿਲੀ ਹੈ, ਜਿਸ ਨੂੰ ਗੋਦੀ ਮੀਡੀਆ ਵਧਾਅ ਚੜ੍ਹਾਅ ਕੇ ਪੇਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਕਾਰਪੋਰੇਟ ਤੇ ਜ਼ਖੀਰੇਬਾਜ਼ਾਂ ਨੂੰ ਪਾਲਣ ਪਰੋਸਣ ਵਾਲੀਆਂ ਨੀਤੀਆਂ ਤੋਂ ਮੋੜਾ ਨਾ ਕੱਟਿਆ ਤਾਂ ਭਾਰਤ ਦੀ ਹਾਲਤ ਸ੍ਰੀਲੰਕਾ ਵਾਲੀ ਹੋਣ ਵਿਚ ਦੇਰ ਨਹੀਂ ਲੱਗਣੀ | ਆਗੂਆਂ ਨੇ ਕਿਹਾ ਕਿ ਕੇਰਲ, ਮਹਾਰਾਸ਼ਟਰ ਤੇ ਰਾਜਸਥਾਨ ਵਾਂਗ ਪੰਜਾਬ ਦੀ ਮਾਨ ਸਰਕਾਰ ਵੀ ਪੈਟਰੋਲੀਅਮ ਪਦਾਰਥਾਂ ਤੋਂ ਵੈਟ ਘਟਾਏ ਤਾਂ ਕਿ ਮਹਿੰਗਾਈ ਤੋਂ ਰਾਹਤ ਮਿਲ ਸਕੇ | ਇਸ ਮੌਕੇ ਡਾ. ਧੰਨਾ ਮੱਲ ਗੋਇਲ, ਦਲਜੀਤ ਸਿੰਘ ਮਾਨਸ਼ਾਹੀਆ, ਸੁਖਦੇਵ ਸਿੰਘ ਮਾਨਸਾ, ਕਾਲਾ ਖਾਂ ਭੰਮੇ, ਰਾਜ ਕੁਮਾਰ ਗਰਗ, ਮੱਖਣ ਸਿੰਘ ਰਾਮਾਨੰਦੀ, ਨਛੱਤਰ ਸਿੰਘ ਚਹਿਲਾਂਵਾਲਾ, ਬਿੰਦਰ ਸਿੰਘ ਅਲਖ, ਕਿ੍ਸ਼ਨਾ ਕੌਰ, ਜਰਨੈਲ ਸਿੰਘ ਮਾਨਸਾ, ਰਤਨ ਕੁਮਾਰ ਭੋਲਾ ਆਦਿ ਹਾਜ਼ਰ ਸਨ |

ਵਿਦਿਆਰਥੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੁਢਲਾਡਾ, 28 ਮਈ (ਸੁਨੀਲ ਮਨਚੰਦਾ)-ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਿਮਰਨ ਕੌਰ ਭੀਖੀ ਨੇ ਕਿਹਾ ਕਿ 31 ਮਈ ਨੂੰ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਮਾਲਵਾ) ਪੰਜਾਬ ਦੀ ਬਲਾਕ ਦੀ ਹੋਈ ਚੋਣ

ਭੀਖੀ, 28 ਮਈ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਪੰਜਾਬ ਦੀ ਬਲਾਕ ਭੀਖੀ ਦੀ ਚੋਣ ਸਰਬਸੰਮਤੀ ਨਾਲ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਪ੍ਰਧਾਨਗੀ ਹੇਠ ਹੋਈ | ਬਲਾਕ ਪ੍ਰਧਾਨ ਮਹਾਦੀਪ ਸਿੰਘ, ਜਨਰਲ ...

ਪੂਰੀ ਖ਼ਬਰ »

ਤਲਵੰਡੀ ਸਾਬੋ ਤਾਪ ਘਰ ਦਾ ਤੀਜਾ ਯੂਨਿਟ ਚਾਲੂ

ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਦਾ ਤੀਜਾ ਯੂਨਿਟ ਚਾਲੂ ਹੋ ਗਿਆ ਹੈ | ਲੰਘੀ 26 ਮਈ ਨੂੰ ਤਕਨੀਕੀ ਨੁਕਸ ਪੈਣ ਕਾਰਨ ਇਹ ਬੰਦ ਹੋ ਗਿਆ ਸੀ | ਉੱਤਰੀ ਭਾਰਤ ਦੇ ਸਭ ਤੋਂ ਵੱਡੇ 1980 ਮੈਗਾਵਾਟ ਦੀ ਸਮਰੱਥਾ ਵਾਲੇ ਇਸ ਤਾਪ ਘਰ 'ਚ 3 ਯੂਨਿਟ ...

ਪੂਰੀ ਖ਼ਬਰ »

ਬਰੇਟਾ ਹਲਕੇ ਦੇ 6 ਪਟਵਾਰ ਹਲਕੇ ਪੱਕੇ ਪਟਵਾਰੀਆਂ ਤੋਂ ਖਾਲੀ

ਬਰੇਟਾ, 28 ਮਈ (ਪਾਲ ਸਿੰਘ ਮੰਡੇਰ)-ਸਬ ਤਹਿਸੀਲ ਬਰੇਟਾ ਅਧੀਨ ਆਉਂਦੇ ਅਨੇਕਾਂ ਪਟਵਾਰ ਹਲਕਿਆਂ ਵਿਚ ਪੱਕੇ ਤੌਰ 'ਤੇ ਪਟਵਾਰੀ ਨਿਯੁਕਤ ਨਾ ਹੋਣ ਕਾਰਨ ਕੰਮਕਾਜ ਨਾਲ ਸਬੰਧਿਤ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਹੋ ਰਹੀ ਹੈ | ਸਬ ਤਹਿਸੀਲ ਬਰੇਟਾ ਅਧੀਨ ਕੁੱਲ 11 ਪਟਵਾਰ ਹਲਕੇ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ, 9 ਗ੍ਰਾਮ ਚਿੱਟਾ ਤੇ 100 ਲੀਟਰ ਲਾਹਣ ਬਰਾਮਦ

ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਐਸ.ਆਈ. ਪਿ੍ਤਪਾਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮਾਨਸਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੇ ਕਿਸਾਨੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਪਾਰਲੀਮੈਂਟ ਦਾ ਘਿਰਾਓ ਕੀਤਾ ਜਾਵੇਗਾ-ਜਟਾਣਾ

ਸਰਦੂਲਗੜ੍ਹ, 28 ਮਈ (ਜੀ.ਐਮ.ਅਰੋੜਾ)- ਸਥਾਨਕ ਗੁਰੂ ਰਵਿਦਾਸ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ | ਵਿਸ਼ੇਸ਼ ਤੌਰ 'ਤੇ ਸੂਬਾ ਸੀਨੀਅਰ ਮੀਤ ...

ਪੂਰੀ ਖ਼ਬਰ »

ਕੌਮਾਂਤਰੀ ਮਾਸਿਕ ਧਰਮ ਸਵੱਛਤਾ ਜਾਗਰੂਕਤਾ ਦਿਵਸ ਮਨਾਇਆ

ਸਰਦੂਲਗੜ੍ਹ, 28 ਮਈ (ਜੀ.ਐਮ.ਅਰੋੜਾ)-ਰਾਸ਼ਟਰੀ ਕਿਸ਼ੋਰ ਸਵਸਥ ਕਾਰਿਆਕ੍ਰਮ ਅਧੀਨ ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ ਵਿਖੇ ਬਲਾਕ ਪੱਧਰੀ ...

ਪੂਰੀ ਖ਼ਬਰ »

ਜਸਵੰਤ ਸਿੰਘ ਮਾਨਖੇੜਾ ਬਲਾਕ ਪ੍ਰਧਾਨ ਚੁਣੇ

ਸਰਦੂਲਗੜ੍ਹ, 28 ਮਈ (ਨਿ.ਪ.ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਸਰਦੂਲਗੜ੍ਹ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਜਸਵੰਤ ਸਿੰਘ ਮਾਨਖੇੜਾ ਨੂੰ ਬਲਾਕ ਪ੍ਰਧਾਨ, ਬਲਦੇਵ ...

ਪੂਰੀ ਖ਼ਬਰ »

ਵਿਧਾਇਕ ਬਣਾਂਵਾਲੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਦਾ ਦੌਰਾ

ਝੁਨੀਰ, 28 ਮਈ (ਰਮਨਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਨਾਲ ਮੀਟਿੰਗ ਕਰਨ ਮੌਕੇ ਉਨ੍ਹਾਂ ਨੂੰ ਆਉਣ ...

ਪੂਰੀ ਖ਼ਬਰ »

ਸਰਕਾਰੀ ਬੱਸ ਬੰਦ ਹੋਣ 'ਤੇ ਬੁਰਜ ਮਹਿਮਾ ਦੇ ਲੋਕ ਪ੍ਰੇਸ਼ਾਨ

ਮਹਿਮਾ ਸਰਜਾ, 28 ਮਈ (ਰਾਮਜੀਤ ਸ਼ਰਮਾ)-ਸਰਕਾਰੀ ਬੱਸ ਬੰਦ ਹੋਣ ਕਰਕੇ ਪਿੰਡ ਬੁਰਜ ਮਹਿਮਾ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਇਕਾਈ ਪ੍ਰਧਾਨ ਚਰਨਜੀਤ ਸਿੰਘ, ਸੁਰਿੰਦਰਜੀਤ ਸਿੰਘ, ਗੁਰਚਰਨ ਸਿੰਘ ਮੌੜ, ਤਰਸੇਮ ਸਿੰਘ ਸਰਪੰਚ, ...

ਪੂਰੀ ਖ਼ਬਰ »

ਬਲਵੀਰ ਕੌਰ ਮਾਨਸਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਦੇ 5ਵੀਂ ਵਾਰ ਪ੍ਰਧਾਨ ਚੁਣੇ

ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਜ਼ਿਲ੍ਹਾ ਮਾਨਸਾ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕਰਵਾਈ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਇਕਾਈ ਦੀ ਚੋਣ

ਬਰੇਟਾ, 28 ਮਈ (ਪ. ਪ.)-ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਦੀ ਅਗਵਾਈ ਵਿਚ ਇਕਾਈ ਬਹਾਦਰਪੁਰ ਦੀ ਚੋਣ ਕੀਤੀ ਗਈ | ਸੁਖਦੇਵ ਸਿੰਘ ਨੂੰ ਪ੍ਰਧਾਨ, ਪ੍ਰਗਟ ਸਿੰਘ ਸੀਨੀਅਰ ਮੀਤ ਪ੍ਰਧਾਨ, ਰਾਮਜਸ ਸਿੰਘ ਜਨਰਲ ਸਕੱਤਰ, ਰਾਮਫਲ ਸਿੰਘ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ

ਬਰੇਟਾ, 28 ਮਈ (ਪ. ਪ.)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਥਾਨਕ ਸਬ ਯੂਨਿਟ ਦੀ ਚੋਣ ਮੰਡਲ ਆਗੂ ਜਗਵੰਤ ਸਿੰਘ ਤੇ ਕੁਲਵੰਤ ਸਿੰਘ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਬਲਵੀਰ ਸਿੰਘ ਨੂੰ ਪ੍ਰਧਾਨ, ਬਲਕਾਰ ਸਿੰਘ ਮੀਤ ਪ੍ਰਧਾਨ, ਜਸਪਾਲ ...

ਪੂਰੀ ਖ਼ਬਰ »

ਪਹਿਲੇ ਨੈਨੋ ਯੂਰੀਆ ਪਲਾਂਟ ਦਾ ਉਦਘਾਟਨ ਸਮਾਰੋਹ ਲਾਈਵ ਦਿਖਾਇਆ

ਸਰਦੂਲਗੜ੍ਹ, 28 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)-ਕਲੋਲ (ਗੁਜਰਾਤ) ਵਿਖੇ ਇਫਕੋ ਦੁਆਰਾ ਤਿਆਰ ਸੰਸਾਰ ਦੇ ਪਹਿਲੇ ਨੈਨੋ ਯੂਰੀਆ (ਤਰਲ) ਪਲਾਂਟ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਗਿਆ | ਇਸ ਸਬੰਧੀ ਲਾਈਵ ਪ੍ਰੋਗਰਾਮ ਪਨਰਾਜ ਐਗਰੋ ਮਾਨਸਾ ਦੇ ਸਹਿਯੋਗ ...

ਪੂਰੀ ਖ਼ਬਰ »

ਬੋਹਾ ਨਹਿਰ 'ਚ ਘਟ ਰਹੇ ਪਾਣੀ ਨਾਲ ਲੋਕਾਂ ਦੀਆਂ ਜ਼ਮੀਨਾਂ ਬੰਜਰ ਹੋਣ ਲੱਗੀਆਂ

ਰਮੇਸ਼ ਤਾਂਗੜੀ ਬੋਹਾ-ਹਰਿਆਣਾ ਰਾਜ ਦੀ ਹੱਦ ਨਾਲ ਲੱਗਦੇ ਬੋਹਾ ਖੇਤਰ ਦੇ 50 ਪਿੰਡਾਂ 'ਚ ਨਹਿਰੀ ਪਾਣੀ ਦੀ ਘਾਟ ਦਾ ਸੰਕਟ ਦਿਨੋ ਦਿਨ ਵਧ ਰਿਹਾ ਹੈ | ਇੱਥੇ ਧਰਤੀ ਹੇਠਲਾ ਪਾਣੀ ਖਾਰਾ ਤੇ ਸ਼ੋਰੇ ਵਾਲਾ ਹੋਣ ਕਾਰਨ ਲੋਕਾਂ ਨੂੰ ਜਲ ਘਰਾਂ ਤੋਂ ਨਹਿਰੀ ਸ਼ੁੱਧ ਪਾਣੀ ਵੀ ਪੂਰਾ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ ਦੋ ਨਾਮਵਰ ਵਿਅਕਤੀਆਂ ਸਮੇਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 28 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਭਿਸੀਆਣਾ ਵਿਖੇ ਇਕ ਦੁਕਾਨਦਾਰ ਦੀ ਹੋਈ ਕੁੱਟਮਾਰ ਦੇ ਮਾਮਲੇ ਤਹਿਤ ਪੁਲਿਸ ਨੇ ਦੋ ਨਾਮਵਰ ਵਿਅਕਤੀਆਂ ਸਮੇਤ ਇਕ ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੰਗਤ ਰਾਮ ਪੁੱਤਰ ਦੇਵੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਏ ਕੇ ਕਲਾਂ ਦੀ ਵਿਦਿਆਰਥਣ ਹਰਪਿੰਦਰ ਕੌਰ ਕਲੱਸਟਰ ਪੱਧਰੀ ਲੇਖ ਰਚਨਾ ਮੁਕਾਬਲੇ 'ਚ ਜੇਤੂ

ਸੰਗਤ ਮੰਡੀ, 28 ਮਈ (ਅੰਮਿ੍ਤਪਾਲ ਸ਼ਰਮਾ)-ਵਿਭਾਗੀ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਤਹਿਤ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸ.ਸ.ਸ.ਸ. ਝੂੰਬਾ ਵਿਖੇ ਕਲੱਸਟਰ ਪੱਧਰੀ ਲੇਖ ਰਚਨਾ, ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਥਾਨਕ ਬੱਸ ਸਟੈਂਡ ਅੰਦਰ ਪੱਖੇ ਠੀਕ ਕਰਨ ਦੀ ਮੰਗ

ਬਠਿੰਡਾ, 28 ਮਈ (ਵੀਰਪਾਲ ਸਿੰਘ)- ਸਥਾਨਕ ਬੱਸ ਸਟੈਂਡ ਦੀ ਬਿਲਡਿੰਗ ਅੰਦਰ ਸਵਾਰੀ ਬੈਠਣ ਵਾਲੀ ਥਾਂ ਉਡੀਕ ਸਥਾਨ 'ਤੇ ਲੱਗੇ ਹੋਏ ਛੱਤ ਵਾਲੇ ਪੱਖੇ ਖ਼ਰਾਬ ਹੋਣ ਕਾਰਨ ਵੱਡੀ ਗਿਣਤੀ ਵਿਚ ਸਵਾਰੀਆਂ ਗਰਮੀ ਨਾਲ ਤਰਾਸ ਤਰਾਸ ਕਰਦੀਆਂ ਦੇਖੀਆਂ ਗਈਆਂ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਗਗਨਦੀਪ ਸਿੰਘ ਪ੍ਰਧਾਨ ਤੇ ਭੁਪਿੰਦਰ ਕੌਰ ਜਨਰਲ ਸਕੱਤਰ ਬਣੇ

ਬਠਿੰਡਾ, 28 ਮਈ (ਅਵਤਾਰ ਸਿੰਘ)-ਸਥਾਨਕ ਸਰਕਾਰੀ ਹਸਪਤਾਲ ਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਚੋਣ ਨਿਗਰਾਨ ਕਰਤਾ ਕੁਲਬੀਰ ਸਿੰਘ ਮੋਗਾ, ਗੁਲਜ਼ਾਰ ਖਾਂ ਅਤੇ ਸੁਖਵਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਵਿਚ ਹੋਈ | ਚੋਣ ਦੌਰਾਨ ...

ਪੂਰੀ ਖ਼ਬਰ »

ਬੇਰੁਜ਼ਗਾਰ 646 ਪੀ.ਟੀ.ਆਈ. ਅਧਿਆਪਕਾਂ ਵਲੋਂ ਮਾਨ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਦੀ ਚਿਤਾਵਨੀ

ਭਾਈਰੂਪਾ, 28 ਮਈ (ਵਰਿੰਦਰ ਲੱਕੀ)-646 ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਕਮੇਟੀ ਦੇ ਆਗੂ ਨਿਰਮਲ ਸਿੰਘ ਭਾਈਰੂਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 646 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਸਬੰਧੀ ਮੈਰਿਟ ਲਿਸਟ ਜਾਰੀ ਕਰਾਉਣ ਲਈ ਪੀ.ਟੀ.ਆਈ ਅਧਿਆਪਕਾਂ ਦੀ ਆਗਾਮੀ ਇਕ ਜੂਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX