ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਹਿਲਾ ਸਫ਼ਾ

ਅਸਤੀਫ਼ਾ ਦੇਣ ਲਈ ਤਿਆਰ, ਪਰ ਬਾਗ਼ੀ ਵਿਧਾਇਕ ਸਾਹਮਣੇ ਆ ਕੇ ਗੱਲ ਕਰਨ-ਊਧਵ ਠਾਕਰੇ

ਮੁੱਖ ਮੰਤਰੀ ਦੀ ਰਿਹਾਇਸ਼ ਕੀਤੀ ਖਾਲੀ

ਮੁੰਬਈ, 22 ਜੂਨ (ਪੀ. ਟੀ. ਆਈ.)-ਬਾਗੀ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਦੁਆਰਾ ਆਪਣੀ ਸਰਕਾਰ ਨੂੰ ਡੇਗਣ ਦੇ ਕੰਢੇ 'ਤੇ ਲੈ ਕੇ ਆਉਣ ਤੋਂ ਬਾਅਦ ਆਪਣੀ ਚੁੱਪੀ ਤੋੜਦਿਆਂ ਹੋਇਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਜੇਕਰ ਬਾਗ਼ੀ ਵਿਧਾਇਕ ਮੈਨੂੰ ਕਹਿ ਦਿੰਦੇ ਕਿ ਉਹ ਮੈਨੂੰ ਮੁੱਖ ਮੰਤਰੀ ਬਣਿਆ ਦੇਖਣਾ ਨਹੀਂ ਚਾਹੁੰਦੇ ਤਾਂ ਮੈਂ ਆਪਣਾ ਅਹੁਦਾ ਛੱਡਣ ਲਈ ਤਿਆਰ ਸੀ। ਵੈੱਬਕਾਸਟ ਜ਼ਰੀਏ 17 ਮਿੰਟਾਂ ਦੇ ਆਪਣੇ ਸੰਬੋਧਨ 'ਚ ਠਾਕਰੇ ਨੇ ਇਹ ਵੀ ਕਿਹਾ ਕਿ ਜੇਕਰ ਸ਼ਿਵ ਸੈਨਿਕਾਂ ਨੂੰ ਲੱਗਦਾ ਹੈ ਕਿ ਉਹ ਪਾਰਟੀ ਦੀ ਅਗਵਾਈ ਕਰਨ ਦੇ ਯੋਗ ਨਹੀਂ ਹਨ ਤਾਂ ਉਹ ਸ਼ਿਵ ਸੈਨਾ ਪ੍ਰਧਾਨ ਦਾ ਅਹੁਦਾ ਛੱਡਣ ਲਈ ਵੀ ਤਿਆਰ ਸਨ। ਠਾਕਰੇ ਨੇ ਕਿਹਾ ਕਿ ਸੂਰਤ ਤੇ ਹੋਰ ਥਾਵਾਂ ਤੋਂ ਬਿਆਨ ਕਿਉਂ ਦਿੰਦੇ ਹੋ? ਮੇਰੇ ਸਾਹਮਣੇ ਆ ਕੇ ਦੱਸੋ ਕਿ ਮੈਂ ਮੁੱਖ ਮੰਤਰੀ ਤੇ ਸ਼ਿਵ ਸੈਨਾ ਪ੍ਰਧਾਨ ਦੇ ਅਹੁਦੇ ਸੰਭਾਲਣ ਦੇ ਅਯੋਗ ਹਾਂ। ਮੈਂ ਤੁਰੰਤ ਅਸਤੀਫ਼ਾ ਦੇ ਦੇਵਾਂਗਾ। ਉਨ੍ਹਾਂ ਕਿਹਾ ਕਿ ਮੈਂ ਆਪਣਾ ਅਸਤੀਫਾ ਤਿਆਰ ਰੱਖਾਂਗਾ ਅਤੇ ਤੁਸੀਂ ਇਸ ਨੂੰ ਰਾਜ ਭਵਨ ਲਿਜਾ ਸਕਦੇ ਹੋ। ਉਨ੍ਹਾਂ ਕਿਹਾ ਕਿ ਮੈਂ ਇਕ ਸ਼ਿਵ ਸੈਨਿਕ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਆਪਣੇ ਉੱਤਰਾਧਿਕਾਰੀ ਵਜੋਂ ਦੇਖ ਕੇ ਖੁਸ਼ ਹੋਵਾਂਗਾ। ਉਨ੍ਹਾਂ ਕਿਹਾ ਕਿ ਮੈਂ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਦੇ ਸੁਝਾਅ ਤੋਂ ਬਾਅਦ ਤਜਰਬੇਕਾਰ ਨਾ ਹੋਣ ਦੇ ਬਾਵਜੂਦ ਇਹ ਅਹੁਦਾ ਸੰਭਾਲਿਆ ਸੀ।
ਸ਼ਰਦ ਪਵਾਰ ਵਲੋਂ ਊਧਵ ਠਾਕਰੇ ਨਾਲ ਮੁਲਾਕਾਤ
ਮੁੰਬਈ, (ਪੀ.ਟੀ.ਆਈ.)-ਮਹਾਰਾਸ਼ਟਰ 'ਚ ਸਿਆਸੀ ਸੰਕਟ ਦਰਮਿਆਨ ਐਨ.ਸੀ.ਪੀ. ਦੇ ਪ੍ਰਧਾਨ ਸ਼ਰਦ ਪਵਾਰ ਨੇ ਬੁੱਧਵਾਰ ਸ਼ਾਮ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ। ਪਵਾਰ ਦੀ ਬੇਟੀ ਤੇ ਐਨ.ਸੀ.ਪੀ. ਦੀ ਸੰਸਦ ਮੈਂਬਰ ਸੁਪਰੀਆ ਸੁਲੇ ਤੇ ਪਾਰਟੀ ਦੇ ਮੰਤਰੀ ਜੀਤੇਂਦਰ ਅਵਹਦ ਵੀ ਉਨ੍ਹਾਂ ਨਾਲ ਸਨ। ਐਨ.ਸੀ.ਪੀ. ਆਗੂਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਚਰਚਾ ਕੀਤੀ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਕਮਲ ਨਾਥ ਨੇ ਵੀ ਠਾਕਰੇ ਨਾਲ ਫੋਨ 'ਤੇ ਗੱਲਬਾਤ ਕੀਤੀ।
ਊਧਵ ਠਾਕਰੇ ਨੇ ਰਿਹਾਇਸ਼ ਛੱਡੀ
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਪਰਿਵਾਰ ਸਮੇਤ ਬੁੱਧਵਾਰ ਰਾਤ ਨੂੰ ਆਪਣੀ ਸਰਕਾਰੀ ਰਿਹਾਇਸ਼ 'ਵਰਸ਼ਾ' ਨੂੰ ਛੱਡ ਦਿੱਤਾ ਅਤੇ ਉਹ ਆਪਣੇ ਬੰਗਲੇ ਮਾਤੋਸ੍ਰੀ 'ਚ ਤਬਦੀਲ ਹੋ ਗਏ। ਜਦ ਊਧਵ ਆਪਣੀ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਕੇ ਜਾ ਰਹੇ ਸਨ ਤਾਂ ਇਸ ਮੌਕੇ ਕਈ ਪਾਰਟੀ ਵਰਟਰਾਂ ਨੇ ਉਨ੍ਹਾਂ ਦੇ ਹੱਕ 'ਚ ਨਾਅਰੇੇਬਾਜ਼ੀ ਕੀਤੀ ਅਤੇ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ। ਉਨ੍ਹਾਂ ਦੇ ਨਿੱਜੀ ਬੈਗਾਂ ਨੂੰ ਕਾਰਾਂ 'ਚ ਲੱਦ ਕੇ ਇਥੋਂ ਲਿਜਾਇਆ ਗਿਆ। ਹਾਲਾਂਕਿ ਸ਼ਿਵ ਸੈਨਾ ਦੇ ਮੁੱਖ ਬੁਲਾਰੇ ਸੰਜੇ ਰਾਊਤ ਨੇ ਕਿਹਾ ਕਿ ਊਧਵ ਠਾਕਰੇ ਅਸਤੀਫਾ ਨਹੀਂ ਦੇਣਗੇ ਅਤੇ ਜੇਕਰ ਲੋੜ ਪਈ ਤਾਂ ਸੱਤਾਧਾਰੀ ਮਹਾਂ ਵਿਕਾਸ ਅਘਾੜੀ (ਐਮ.ਵੀ.ਏ.) ਸਰਕਾਰ ਵਿਧਾਨ ਸਭਾ 'ਚ ਆਪਣਾ ਬਹੁਮਤ ਸਾਬਤ ਕਰੇਗੀ।

ਏਕਨਾਥ ਸ਼ਿੰਦੇ ਵਲੋਂ ਸ਼ਿਵ ਸੈਨਾ ਦੇ 34 ਵਿਧਾਇਕਾਂ ਦੇ ਸਮਰਥਨ ਦਾ ਦਾਅਵਾ

ਖ਼ੁਦ ਨੂੰ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਵਜੋਂ ਬਹਾਲ ਕਰਨ ਸੰਬੰਧੀ ਮਤਾ ਪਾਸ

ਗੁਹਾਟੀ, 22 ਜੂਨ (ਏਜੰਸੀ)-ਮਹਾਰਾਸ਼ਟਰ ਸਰਕਾਰ ਦਾ ਸਿਆਸੀ ਡਰਾਮਾ ਹੁਣ ਗੁਜਰਾਤ ਦੇ ਸੂਰਤ ਤੋਂ ਆਸਾਮ ਦੇ ਗੁਹਾਟੀ ਤੱਕ ਪੁੱਜ ਗਿਆ ਹੈ। ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਤੇ ਆਗੂਆਂ ਨੂੰ ਹੁਣ ਗੁਹਾਟੀ ਲਿਆਂਦਾ ਗਿਆ ਹੈ। ਸ਼ਿੰਦੇ ਤੇ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕ ਬੁੱਧਵਾਰ ਸਵੇਰੇ ਇਕ ਚਾਰਟਰਡ ਉਡਾਣ ਰਾਹੀਂ ਗੁਹਾਟੀ ਪੁੱਜੇ। ਸ਼ਿਵ ਸੈਨਾ ਦੇ ਬਾਗੀ ਆਗੂ ਏਕਨਾਥ ਸ਼ਿੰਦੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ 34 ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਸ਼ਿੰਦੇ ਵਲੋਂ ਦੁਪਹਿਰ ਨੂੰ ਜਾਰੀ ਕੀਤੇ ਗਏ ਪੱਤਰ 'ਤੇ 34 ਸ਼ਿਵ ਸੈਨਾ ਦੇ ਵਿਧਾਇਕਾਂ ਦੇ ਦਸਤਖ਼ਤ ਹਨ। ਉਨ੍ਹਾਂ ਬੁੱਧਵਾਰ ਸ਼ਾਮ ਨੂੰ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਵਜੋਂ ਆਪਣੇ ਆਪ ਨੂੰ ਬਹਾਲ ਕਰਨ ਦਾ ਮਤਾ ਵੀ ਪਾਸ ਕੀਤਾ। ਇਸ ਤੋਂ ਇਲਾਵਾ ਏਕਨਾਥ ਸ਼ਿੰਦੇ ਨੇ ਪਾਰਟੀ ਦੇ ਚੀਫ ਵਿਪ੍ਹ ਸੁਨੀਲ ਪ੍ਰਭੂ ਨੂੰ ਹਟਾ ਕੇ ਵਿਧਾਇਕ ਭਰਤ ਗੋਗਾਵਲੇ ਨੂੰ ਨਵਾਂ ਚੀਫ ਵਿਪ੍ਹ ਨਿਯੁਕਤ ਕਰ ਦਿੱਤਾ। ਦਰਅਸਲ ਸ਼ਿਵ ਸੈਨਾ ਨੇ ਵਿਪ੍ਹ ਜਾਰੀ ਕਰਕੇ ਬੁੱਧਵਾਰ ਸ਼ਾਮ ਨੂੰ ਵਿਧਾਇਕਾਂ ਦੀ ਬੈਠਕ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਏਕਨਾਥ ਸ਼ਿੰਦੇ ਨੇ ਭਰਤ ਗੋਗਾਵਲੇ ਨੂੰ ਨਵਾਂ ਚੀਫ਼ ਵਿਪ੍ਹ ਨਿਯੁਕਤ ਕਰ ਦਿੱਤਾ। ਨਾਲ ਹੀ ਏਕਨਾਥ ਸ਼ਿੰਦੇ ਨੇ ਵਿਧਾਇਕ ਦਲ ਦੇ ਆਗੂ ਹੋਣ ਦਾ ਦਾਅਵਾ ਠੋਕਦਿਆਂ ਹੋਇਆਂ 34 ਵਿਧਾਇਕਾਂ ਦੇ ਸਮਰਥਨ ਵਾਲੀ ਚਿੱਠੀ ਰਾਜਪਾਲ ਨੂੰ ਭੇਜ ਦਿੱਤੀ। ਦੱਸਣਯੋਗ ਹੈ ਕਿ 288 ਮੈਂਬਰੀ ਮਹਾਰਾਸ਼ਟਰ ਵਿਧਾਨ ਸਭਾ 'ਚ ਸ਼ਿਵ ਸੈਨਾ ਦੇ 55 ਵਿਧਾਇਕ ਹਨ। ਦਲ-ਬਦਲੀ ਵਿਰੋਧੀ ਕਾਨੂੰਨ ਦੇ ਉਪਬੰਧਾਂ ਅਨੁਸਾਰ ਰਲੇਵੇਂ ਲਈ ਕਿਸੇ ਵਿਧਾਨਕ ਪਾਰਟੀ ਦੇ ਦੋ ਤਿਹਾਈ ਮੈਂਬਰਾਂ ਦੀ ਸਹਿਮਤੀ ਦੀ ਲੋੜ ਹੁੰਦੀ ਹੈ, ਜਿਨ੍ਹਾਂ ਨੇ ਕਿਸੇ ਹੋਰ ਸਿਆਸੀ ਪਾਰਟੀ ਨਾਲ ਰਲੇਵੇਂ ਲਈ ਸਹਿਮਤੀ ਦਿੱਤੀ ਹੈ। ਸ਼ਿੰਦੇ ਨੂੰ ਅਯੋਗ ਹੋਣ ਤੋਂ ਬਚਣ ਲਈ 37 ਵਿਧਾਇਕਾਂ (55 ਵਿਧਾਇਕਾਂ 'ਚੋਂ ਦੋ-ਤਿਹਾਈ) ਦਾ ਸਮਰਥਨ ਯਕੀਨੀ ਬਣਾਉਣਾ ਹੋਵੇਗਾ। ਹਾਲਾਂਕਿ ਏਕਨਾਥ ਸ਼ਿੰਦੇ ਨੇ ਗੁਹਾਟੀ ਪਹੁੰਚਿਆਂ ਪਹਿਲਾਂ 46 ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ।

ਅਫ਼ਗਾਨਿਸਤਾਨ 'ਚ ਭੁਚਾਲ ਨਾਲ ਤਬਾਹੀ-1000 ਤੋਂ ਵੱਧ ਮੌਤਾਂ

ਸੁਰਿੰਦਰ ਕੋਛੜ
ਅੰਮ੍ਰਿਤਸਰ, 22 ਜੂਨ-ਅਫ਼ਗਾਨਿਸਤਾਨ 'ਚ ਆਏ ਭਿਆਨਕ ਭੁਚਾਲ ਕਾਰਨ ਕਰੀਬ 1000 ਲੋਕਾਂ ਦੀ ਮੌਤ ਹੋ ਗਈ ਹੈ ਤੇ 1500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ ਸਭ ਤੋਂ ਵੱਧ ਨੁਕਸਾਨ ਪਕਤਿਕਾ ਅਤੇ ਖੋਸਤ ਸੂਬੇ 'ਚ ਹੋਇਆ ਹੈ। ਇਨ੍ਹਾਂ ਸੂਬਿਆਂ 'ਚ ਵੱਡੀ ਗਿਣਤੀ 'ਚ ਘਰ ਮਲਬੇ 'ਚ ਬਦਲ ਗਏ ਹਨ। ਭੁਚਾਲ ਨੇ ਇਨ੍ਹਾਂ ਦੋ ਸੂਬਿਆਂ ਤੋਂ ਇਲਾਵਾ ਗ਼ਜ਼ਨੀ, ਲੋਗਾਰ, ਕਾਬੁਲ, ਜਲਾਲਾਬਾਦ ਤੇ ਲਗਮਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਹੈ ਕਿ ਰਿਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 7.1 ਸੀ ਤੇ ਪਕਤਿਕਾ ਦੇ ਕੁਝ ਖੇਤਰਾਂ 'ਚ ਇਹ 6.1 ਵੀ ਦਰਜ ਕੀਤੀ ਗਈ। ਭੁਚਾਲ ਦਾ ਕੇਂਦਰ ਖੋਸਤ ਪ੍ਰਾਂਤ ਤੋਂ 44 ਕਿੱਲੋਮੀਟਰ ਦੂਰ ਦੱਖਣ-ਪੱਛਮੀ ਦਿਸ਼ਾ 'ਚ ਸੀ। ਦੱਸਿਆ ਜਾ ਰਿਹਾ ਹੈ ਕਿ ਅਫ਼ਗਾਨਿਸਤਾਨ ਦੇ ਪੇਂਡੂ ਖੇਤਰਾਂ 'ਚ ਜ਼ਿਆਦਾਤਰ ਘਰ ਮਿੱਟੀ ਦੇ ਬਣੇ ਹੋਏ ਹਨ ਜੋ ਭੁਚਾਲ ਦੇ ਝਟਕਿਆਂ ਨੂੰ ਝੱਲ ਨਹੀਂ ਸਕੇ, ਜਿਸ ਕਾਰਨ ਉਥੇ ਜ਼ਿਆਦਾ ਨੁਕਸਾਨ ਹੋਇਆ ਹੈ। ਅਫ਼ਗਾਨਿਸਤਾਨ ਆਫ਼ਤ ਪ੍ਰਬੰਧਨ ਵਿਭਾਗ ਦੇ ਉਪ-ਮੰਤਰੀ ਮੌਲਵੀ ਸ਼ਰਫੂਦੀਨ ਨੇ ਦਾਅਵਾ ਕੀਤਾ ਹੈ ਕਿ ਦੇਰ ਰਾਤ ਆਏ ਭੁਚਾਲ 'ਚ ਲਗਭਗ 1000 ਲੋਕਾਂ ਦੀ ਮੌਤ ਹੋ ਗਈ ਹੈ ਤੇ ਘੱਟੋ-ਘੱਟ 1500 ਲੋਕ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਬਚਾਅ ਟੀਮਾਂ ਭੁਚਾਲ ਪ੍ਰਭਾਵਿਤ ਇਲਾਕਿਆਂ 'ਚ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਦੂਰ-ਦਰਾਜ ਦੇ ਇਲਾਕਿਆਂ ਤੋਂ ਹੈਲੀਕਾਪਟਰ ਰਾਹੀਂ ਸ਼ਹਿਰੀ ਇਲਾਕਿਆਂ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਜਾ ਰਿਹਾ ਹੈ। ਉੱਥੋਂ ਆ ਰਹੀਆਂ ਤਸਵੀਰਾਂ 'ਚ ਜ਼ਖਮੀਆਂ ਨੂੰ ਸਟਰੇਚਰ 'ਤੇ ਲਿਜਾਂਦੇ ਦੇਖਿਆ ਜਾ ਸਕਦਾ ਹੈ। ਤਾਲਿਬਾਨ ਦੇ ਬੁਲਾਰੇ ਬਿਲਾਲ ਕਰੀਮੀ ਨੇ ਇਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਭੁਚਾਲ 'ਚ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ। ਕਰੀਮੀ ਨੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਨਾਂਅ ਜਨਤਕ ਨਹੀਂ ਕੀਤੇ ਹਨ। ਉਧਰ ਪਾਕਿਸਤਾਨੀ ਮੀਡੀਆ ਮੁਤਾਬਿਕ ਇਸਲਾਮਾਬਾਦ ਸਮੇਤ ਹੋਰ ਸ਼ਹਿਰਾਂ 'ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ, ਪਰ ਇਸ ਕਾਰਨ ਲੋਕ ਡਰ ਦੇ ਮਾਰੇ ਇਧਰ-ਉਧਰ ਭੱਜਣ ਲੱਗੇ।

ਸਭ ਤੋਂ ਵੱਡੀ 34,615 ਕਰੋੜ ਦੀ ਬੈਂਕ ਧੋਖਾਧੜੀ

ਨਵੀਂ ਦਿੱਲੀ, 22 ਜੂਨ (ਏਜੰਸੀ)-ਸੀ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ ਦੀ ਅਗਵਾਈ ਵਿਚ 17 ਬੈਂਕਾਂ ਦੇ ਸਮੂਹ ਨਾਲ ਕਥਿਤ ਤੌਰ 'ਤੇ 34,615 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿਚ ਡੀ. ਐਚ. ਐਫ. ਐਲ. ਦੇ ਕਪਿਲ ਵਧਾਵਨ ਅਤੇ ਧੀਰਜ ਵਧਾਵਨ ਖ਼ਿਲਾਫ਼ ਤਾਜ਼ਾ ਮਾਮਲਾ ਦਰਜ ਕੀਤਾ ਹੈ। ਇਹ ਏਜੰਸੀ ਦੀ ਜਾਂਚ ਦੇ ਦਾਇਰੇ ਵਿਚ ਆਇਆ ਹੁਣ ਤੱਕ ਦੀ ਸਭ ਤੋਂ ਵੱਡੀ ਬੈਂਕ ਧੋਖਾਧੜੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਦੇ ਮੁੰਬਈ ਸਥਿਤ 12 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਜਾਂਚ ਏਜੰਸੀ ਨੇ ਦੀਵਾਨ ਹਾਊਸਿੰਗ ਫਾਈਨਾਂਸ ਕਾਰਪੋਰੇਸ਼ਨ ਲਿਮ. (ਡੀ. ਐਚ. ਐਫ. ਐਲ.), ਤਤਕਾਲੀਨ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਕਪਿਲ ਵਧਾਵਨ, ਨਿਰਦੇਸ਼ਕ ਧੀਰਜ ਵਧਾਵਨ ਅਤੇ ਰਿਆਲਟੀ ਖੇਤਰ ਦੀ ਛੇ ਕੰਪਨੀਆਂ ਨੂੰ ਯੂਨੀਅਨ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਸਮੂਹ ਨਾਲ ਕਥਿਤ ਤੌਰ 'ਤੇ 34,615 ਕਰੋੜ ਰੁਪਏ ਦੀ ਧੋਖਾਧੜੀ ਲਈ ਅਪਰਾਥਿਕ ਸਾਜਿਸ਼ ਵਿਚ ਸ਼ਾਮਿਲ ਹੋਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਸੀ.ਬੀ.ਆਈ. ਨੇ ਬੈਂਕ ਕੋਲੋਂ 11 ਫਰਵਰੀ 2022 ਨੂੰ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕੀਤੀ ਹੈ।

ਸੰਗਰੂਰ ਲੋਕ ਸਭਾ ਉਪ ਚੋਣ ਲਈ ਵੋਟਾਂ ਅੱਜ

ਸੰਗਰੂਰ/ਬਰਨਾਲਾ, 22 ਜੂਨ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਉਪ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। 16 ਉਮੀਦਵਾਰ ਮੈਦਾਨ 'ਚ ਹਨ। ਇਨ੍ਹਾਂ 'ਚ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ, ਅਕਾਲੀ ਦਲ (ਅ) ਦੇ ਸਿਮਨਰਜੀਤ ਸਿੰਘ ਮਾਨ, ਅਕਾਲੀ ਦਲ (ਬ) ਦੇ ਬੀਬੀ ਕਮਲਦੀਪ ਕੌਰ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਤੇ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਸ਼ਾਮਿਲ ਹਨ। ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰਾ ਜੋਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੇ 1766 ਪੋਲਿੰਗ ਸਟੇਸ਼ਨਾਂ 'ਤੇ 15,69,240 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚੋਂ 7540 ਸਰਵਿਸ ਵੋਟਰ ਹਨ, ਜਦਕਿ 987 ਐਬਸੈਂਟੀ ਵੋਟਰ ਹਨ ਜਿਨ੍ਹਾਂ 'ਚੋਂ 80 ਸਾਲ ਦੀ ਉਮਰ ਤੋਂ ਵੱਧ ਵਾਲੇ 730 ਵੋਟਰ, ਜਦਕਿ 257 ਦਿਵਿਆਂਗ (ਪੀ. ਡਬਲਿਊ .ਡੀ.) ਵੋਟਰ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ 'ਤੇ ਦੋ ਬੈਲਟ ਯੂਨਿਟ, ਇਕ ਕਾਊਂਟਿੰਗ ਯੂਨਿਟ ਤੇ ਇਕ ਵੀ.ਵੀ.ਪੈਟ ਮੌਜੂਦ ਰਹੇਗੀ। ਉਨ੍ਹਾਂ ਦੱਸਿਆ ਕਿ ਈ.ਵੀ.ਐਮ. ਮਸ਼ੀਨਾਂ ਦੀ ਢੋਆ-ਢੁਆਈ ਸਿਰਫ਼ ਜੀ.ਪੀ.ਐਸ. ਵਾਲੇ ਵਾਹਨਾਂ ਰਾਹੀਂ ਹੀ ਕੀਤੀ ਜਾਵੇਗੀ, ਜਿਸ ਸੰਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਦਾ ਰਿਪੋਰਟਿੰਗ ਟਾਈਮ 23 ਜੂਨ ਨੂੰ ਸਵੇਰੇ 7 ਵਜੇ ਦਾ ਹੈ ਤੇ ਪੋਲਿੰਗ ਟੀਮਾਂ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ ਹਨ। ਜਤਿੰਦਰ ਜੋਰਵਾਲ ਨੇ ਦੱਸਿਆ ਕਿ 296 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਐਲਾਨਿਆਂ ਗਿਆ ਹੈ ਜਿਥੇ ਫ਼ਲੈਗ ਮਾਰਚ ਤੇ ਪੁਲਿਸ ਪੈਟਰੋਲਿੰਗ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ 76 ਪੋਲਿੰਗ ਸਟੇਸ਼ਨ 'ਤੇ ਮਾਈਕ੍ਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ ਪ੍ਰੋਟੋਕੋਲ ਨੂੰ ਧਿਆਨ 'ਚ ਰੱਖਦਿਆਂ ਹੀ ਸਾਰੇ ਚੋਣ ਪ੍ਰਬੰਧ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਜ਼ੋਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 7064 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਅਮਲੇ ਵਜੋਂ ਤਾਇਨਾਤ ਕੀਤਾ ਗਿਆ ਹੈ, ਜਦਕਿ 1413 ਚੋਣ ਅਮਲੇ ਨੂੰ ਰਿਜ਼ਰਵ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਦੀ ਉਪ ਚੋਣ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨੇਪਰੇ ਚੜ੍ਹਾਉਣ ਲਈ ਸਟੇਟ ਆਰਮਡ ਫੋਰਸ (ਐਸ.ਏ.ਐਫ) ਤੇ ਸੀ.ਏ.ਪੀ.ਐਫ ਦੇ 6716 ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ।

ਹਰ ਸੰਭਵ ਸਹਾਇਤਾ ਲਈ ਤਿਆਰ ਹਾਂ-ਮੋਦੀ

ਨਵੀਂ ਦਿੱਲੀ, 22 ਜੂਨ (ਏਜੰਸੀ)- ਅਫਗਾਨਿਸਤਾਨ 'ਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਤੇ ਤਬਾਹੀ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਭਾਰਤ ਅਫਗਾਨਿਸਤਾਨ ਨੂੰ ਤੁਰੰਤ ਹਰ ਸੰਭਵ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਰਤ ਅਫਗਾਨਿਸਤਾਨ ਦੇ ਲੋਕਾਂ ਨਾਲ ਖੜ੍ਹਾ ਹੈ। ਉਨ੍ਹਾਂ ਇਕ ਟਵੀਟ 'ਚ ਕਿਹਾ ਕਿ ਅੱਜ ਅਫਗਾਨਿਸਤਾਨ 'ਚ ਵਿਨਾਸ਼ਕਾਰੀ ਭੂਚਾਲ ਦੀ ਖਬਰ 'ਤੇ ਬਹੁਤ ਦੁਖੀ ਹਾਂ। ਕੀਮਤੀ ਜਾਨਾਂ ਦੇ ਨੁਕਸਾਨ 'ਤੇ ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਸੰਵੇਦਨਾ ਹੈ।

ਖੇਤੀ ਕਾਨੂੰਨਾਂ ਵਾਂਗ ਅਗਨੀਪਥ ਯੋਜਨਾ ਵੀ ਵਾਪਸ ਲਏਗੀ ਕੇਂਦਰ ਸਰਕਾਰ-ਰਾਹੁਲ

ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕਰਦਿਆਂ ਕਿਹਾ ਕਿ ਸਾਨੂੰ ਫੌਜ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ, ਪਰ ਸਰਕਾਰ ਇਸ ਨੂੰ ਕਮਜ਼ੋਰ ਕਰ ਰਹੀ ਹੈ। ਜੰਗ ਦੌਰਾਨ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲਏ ਹਨ ਉਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿਦਰ ਮੋਦੀ ਨੂੰ ਅਗਨੀਪਥ ਸਕੀਮ ਵੀ ਵਾਪਸ ਲੈਣੀ ਪਵੇਗੀ। ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡਾ ਕੰਮ ਹੈ ਤੇ ਅਸੀਂ ਇਸ ਨੂੰ ਯਕੀਨੀ ਬਣਾਵਾਂਗੇ। ਅਗਨੀਪਥ ਯੋਜਨਾ ਨੂੰ ਲੈ ਕੇ ਕੇਂਦਰ 'ਤੇ ਤਨਜ ਕੱਸਦਿਆਂ ਉਨ੍ਹਾਂ ਇਹ ਵੀ ਕਿਹਾ ਕਿ 'ਇਕ ਰੈਂਕ, ਇਕ ਪੈਨਸ਼ਨ' ਦੀ ਗੱਲ ਕਰਨ ਵਾਲੇ 'ਨੋ ਰੈਂਕ, ਨੋ ਪੈਨਸ਼ਨ' ਲਿਆ ਰਹੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਇਕੱਠੇ ਹੋਏ ਦੇਸ਼ ਭਰ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪੁੱਛਗਿੱਛ ਇਕ 'ਗੈਰ-ਮਹੱਤਵਪੂਰਨ' ਮਾਮਲਾ ਹੈ ਤੇ ਦੇਸ਼ ਦਾ ਸਭ ਤੋਂ ਮਹੱਤਵਪੂਰਨ ਮੁੱਦਾ ਹੈ 'ਨੌਕਰੀਆਂ'। ਨੈਸ਼ਨਲ ਹੈਰਾਲਡ ਮਾਮਲੇ 'ਚ 5 ਦਿਨ ਅਤੇ 54 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਬੁੱਧਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਈ. ਡੀ. ਵਲੋਂ ਤਲਬ ਨਹੀਂ ਕੀਤਾ ਗਿਆ। ਪੜਤਾਲੀਆ ਏਜੰਸੀ ਈ. ਡੀ. ਨੇ ਰਾਹੁਲ ਗਾਂਧੀ ਨੂੰ ਬੁੱਧਵਾਰ ਨੂੰ ਪੇਸ਼ ਹੋਣ ਲਈ ਕੋਈ ਤਾਜ਼ਾ ਸੰਮਨ ਜਾਰੀ ਨਹੀਂ ਕੀਤਾ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਤੋਂ ਪੁੱਛ-ਪੜਤਾਲ ਫਿਲਹਾਲ ਖ਼ਤਮ ਹੋ ਗਈ ਹੈ। ਪੁੱਛਗਿੱਛ ਦੇ ਪੰਜਵੇਂ ਦਿਨ ਰਾਹੁਲ ਗਾਂਧੀ ਰਾਤੀਂ 11.30 ਵਜੇ ਈ. ਡੀ. ਦੇ ਦਫ਼ਤਰ ਤੋਂ ਨਿਕਲੇ। ਹਾਸਲ ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਮੰਗਲਵਾਰ ਸਵੇਰੇ 11 ਵਜੇ ਈ. ਡੀ. ਦੇ ਦਫ਼ਤਰ ਪਹੁੰਚ ਗਏ ਸੀ। ਹਲਕਿਆਂ ਮੁਤਾਬਿਕ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੁਪਹਿਰ ਦੇ ਖਾਣੇ ਲਈ ਬਰੇਕ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ (ਈ. ਡੀ.) ਉਹ ਅੱਜ ਹੀ ਪੁੱਛ ਲੈਣ ਜੋ ਵੀ ਪੁੱਛਣਾ ਚਾਹੁੰਦੇ ਹਨ। ਈ. ਡੀ. ਵਲੋਂ ਮੰਗਲਵਾਰ ਨੂੰ ਰਾਹੁਲ ਗਾਂਧੀ ਤੋਂ 12 ਘੰਟਿਆਂ ਦੀ ਪੁੱਛਗਿੱਛ ਕੀਤੀ ਗਈ ਸੀ।
ਕਾਂਗਰਸ ਦਾ ਹਰ ਵਰਕਰ ਮੇਰੇ
ਨਾਲ ਸੀ-ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਉਨ੍ਹਾਂ ਦੀ ਹਮਾਇਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਈ. ਡੀ. ਅਧਿਕਾਰੀਆਂ ਨੇ ਵੀ ਹੈਰਾਨੀ ਨਾਲ ਉਨ੍ਹਾਂ ਨੂੰ ਪੁੱਛਿਆ ਸੀ ਉਹ ਕਿਵੇਂ 10-12 ਘੰਟੇ ਲਗਾਤਾਰ ਬਿਨਾਂ ਥੱਕੇ ਬੈਠੇ ਰਹਿੰਦੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਵਿਪਾਸਨਾ ਤੋਂ ਆਦਤ ਲੱਗ ਗਈ ਹੈ, ਨਾਲ ਹੀ ਵਰਕਰਾਂ ਨੂੰ ਧੰਨਵਾਦ ਕਰਦਿਆਂ ਕਿਹਾ ਕਿ ਸੱਚ ਇਹ ਹੈ ਉਸ ਕਮਰੇ 'ਚ ਕਾਂਗਰਸ ਦਾ ਹਰ ਨੇਤਾ ਅਤੇ ਵਰਕਰ ਬੈਠਾ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਨੂੰ ਦਬਾਇਆ-ਧਮਕਾਇਆ ਨਹੀਂ ਜਾ ਸਕਦਾ। ਤੁਸੀਂ (ਪੜਤਾਲੀਆ ਏਜੰਸੀ) ਇਕ ਨੇਤਾ ਨੂੰ ਥਕਾ ਸਕਦੇ ਹੋ, ਕਰੋੜਾਂ ਵਰਕਰਾਂ ਨੂੰ ਨਹੀਂ। ਉਸ ਕਮਰੇ 'ਚ ਸਰਕਾਰ ਦੇ ਖ਼ਿਲਾਫ਼ ਬੋਲਣ ਦੀ ਹਿੰਮਤ ਰੱਖਣ ਵਾਲੇ ਲੋਕਤੰਤਰ ਲਈ ਲੜਨ ਵਾਲੇ ਸਭ ਮੌਜੂਦ ਸਨ।
ਸੋਨੀਆ ਗਾਂਧੀ ਨੇ ਪੇਸ਼ ਹੋਣ ਲਈ ਈ.ਡੀ. ਤੋਂ ਮੰਗਿਆ ਹੋਰ ਸਮਾਂ
ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਈ. ਡੀ. ਸਾਹਮਣੇ ਪੇਸ਼ ਤੋਂ ਪਹਿਲਾਂ ਪੜਤਾਲੀਆ ਏਜੰਸੀ ਨੂੰ ਚਿੱਠੀ ਲਿਖ ਕੇ ਪੁੱਛਗਿੱਛ ਕੁਝ ਹਫ਼ਤਿਆਂ ਲਈ ਟਾਲਣ ਦੀ ਅਪੀਲ ਕੀਤੀ। ਸੋਨੀਆ ਗਾਂਧੀ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਉਕਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਵਿਡ ਅਤੇ ਫੇਫੜਿਆਂ 'ਚ ਇਨਫੈਕਸ਼ਨ ਕਾਰਨ ਹਸਪਤਾਲ 'ਚ ਭਰਤੀ ਹੋਣ ਤੋਂ ਬਾਅਦ ਸੋਨੀਆ ਗਾਂਧੀ ਨੂੰ ਡਾਕਟਰਾਂ ਨੇ ਘਰ 'ਚ ਆਰਾਮ ਦੀ ਸਲਾਹ ਦਿੱਤੀ ਹੈ। ਇਸ ਲਈ ਕਾਂਗਰਸ ਪ੍ਰਧਾਨ ਨੇ ਈ. ਡੀ. ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੀ ਪੇਸ਼ੀ ਦੀ ਤਾਰੀਕ ਅਗਲੇ ਕੁਝ ਹਫ਼ਤਿਆਂ ਲਈ ਅੱਗੇ ਪਾ ਦਿੱਤੀ ਜਾਵੇ, ਜਦ ਤੱਕ ਉਹ ਪੂਰੀ ਤਰ੍ਹਾਂ ਤੰਦਰੁਸਤ ਨਾ ਹੋ ਜਾਣ। ਈ. ਡੀ. ਅੱਗੇ ਸੋਨੀਆ ਗਾਂਧੀ ਦੀ ਵੀਰਵਾਰ ਨੂੰ ਹੋਣ ਵਾਲੀ ਤੈਅ ਪੇਸ਼ੀ ਤੋਂ ਪਹਿਲਾਂ ਕਾਂਗਰਸ ਸ਼ਕਤੀ ਪ੍ਰਦਰਸ਼ਨ ਕਰਨ ਦੀ ਤਿਆਰੀ 'ਚ ਹੈ। ਕਾਂਗਰਸ ਨੇ ਪੇਸ਼ੀ ਤੋਂ ਪਹਿਲਾਂ ਦੇਸ਼ ਭਰ ਤੋਂ ਆਪਣੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਦਿੱਲੀ ਸੱਦਿਆ ਹੈ। ਰਾਹੁਲ ਗਾਂਧੀ ਦੀ ਪੇਸ਼ੀ ਦੇ ਸਮੇਂ ਵੀ ਕਾਂਗਰਸੀ ਆਗੂਆਂ ਨੇ ਸੱਤਿਆਗ੍ਰਹਿ ਮਾਰਚ ਕੱਢ ਕੇ ਧਰਨਾ ਪ੍ਰਦਰਸ਼ਨ ਕੀਤਾ ਸੀ ਅਤੇ ਈ. ਡੀ. ਵਲੋਂ ਕੀਤੀ ਕਾਰਵਾਈ ਨੂੰ ਨਿੱਜੀ ਬਦਲਾਖ਼ੋਰੀ ਦੀ ਭਾਵਨਾ ਤੋਂ ਪ੍ਰੇਰਿਤ ਦੱਸਿਆ ਸੀ।

ਐਨ.ਆਈ.ਏ. ਵਲੋਂ ਹਥਿਆਰ ਜ਼ਬਤ ਮਾਮਲੇ 'ਚ ਪੰਜਾਬ 'ਚ ਛਾਪੇਮਾਰੀ

ਚੰਡੀਗੜ੍ਹ, 22 ਜੂਨ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਹਰਿਆਣਾ 'ਚੋਂ ਹਥਿਆਰ ਬਰਾਮਦ ਹੋਣ ਦੇ ਮਾਮਲੇ ਦੇ ਸੰਬੰਧ 'ਚ ਪੰਜਾਬ ਦੇ 7 ਸਥਾਨਾਂ 'ਤੇ ਛਾਪੇ ਮਾਰੇ ਹਨ। ਐਨ.ਆਈ.ਏ. ਨੇ ਲੁਧਿਆਣਾ, ਫਿਰੋਜ਼ਪੁਰ ਤੇ ਗੁਰਦਾਸਪੁਰ 'ਚ ਮਾਰੇ ਛਾਪਿਆਂ ਦੌਰਾਨ ਡਿਜ਼ੀਟਲ ਉਪਕਰਣਾਂ ...

ਪੂਰੀ ਖ਼ਬਰ »

ਘੱਟ ਗਿਣਤੀ ਭਾਈਚਾਰੇ ਦੇ ਲੋਕ ਆਪਣੇ ਹੱਕਾਂ ਲਈ ਜਾਗਰੂਕ ਹੋਣ-ਲਾਲਪੁਰਾ

* ਅਫ਼ਗਾਨਿਸਤਾਨ ਤੋਂ ਸਿੱਖਾਂ ਦੀ ਵਾਪਸੀ ਲਈ ਸਰਕਾਰ ਨਾਲ ਮਿਲ ਕੇ ਯਤਨ ਜਾਰੀ * ਧਰਮ ਪਰਿਵਰਤਨ ਦੇ ਮੁੱਦੇ 'ਤੇ ਸਿੱਖ ਤੇ ਈਸਾਈ ਭਾਈਚਾਰੇ ਦੇ ਧਾਰਮਿਕ ਮੁਖੀਆਂ ਦੀ ਜਲਦ ਹੋਵੇਗੀ ਮੁਲਾਕਾਤ

ਜਸਪਾਲ ਸਿੰਘ ਜਲੰਧਰ, 22 ਜੂਨ-ਸਾਬਕਾ ਆਈ.ਪੀ.ਐਸ. ਅਧਿਕਾਰੀ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਹੱਕਾਂ ਤੇ ਹਿਤਾਂ ਲਈ ਜਾਗਰੂਕ ਹੋਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਜਾਗਰੂਕਤਾ ...

ਪੂਰੀ ਖ਼ਬਰ »

2025 ਤੱਕ ਇਕ ਲੱਖ ਕਰੋੜ ਡਾਲਰ ਹੋ ਜਾਵੇਗੀ ਭਾਰਤ ਦੀ ਡਿਜੀਟਲ ਅਰਥਵਿਵਸਥਾ-ਮੋਦੀ

ਨਵੀਂ ਦਿੱਲੀ, 22 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਸ ਸਾਲ ਭਾਰਤ ਦੀ ਅਰਥਵਿਵਸਥਾ ਦੇ 7.5 ਫ਼ੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਮੋਦੀ ਨੇ 'ਬ੍ਰਿਕਸ ਬਿਜ਼ਨਸ ਫੋਰਮ' ਨੂੰ ਵਰਚੂਅਲੀ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੱਲ੍ਹ ਰਾਸ਼ਟਰਪਤੀ ਉਮੀਦਵਾਰ ਦੀ ਨਾਮਜ਼ਦਗੀ ਭਰ ਸਕਦੀ ਹੈ ਦਰੋਪਦੀ ਮੁਰਮੂ

ਕੇਂਦਰ ਨੇ ਦਿੱਤੀ ਜ਼ੈੱਡ ਪਲੱਸ ਸੁਰੱਖਿਆ

ਨਵੀਂ ਦਿੱਲੀ/ਰਾਇਰੰਗਪੁਰ, 22 ਜੂਨ (ਏਜੰਸੀ)-ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ 24 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੀ ਹੈ, ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਨੇਤਾ ...

ਪੂਰੀ ਖ਼ਬਰ »

'ਬੁਲਡੋਜ਼ਰ ਦੀ ਸਾਰੀ ਕਾਰਵਾਈ ਨਿਯਮਾਂ ਮੁਤਾਬਿਕ'

ਯੂ.ਪੀ. ਸਰਕਾਰ ਵਲੋਂ ਸੁਪਰੀਮ ਕੋਰਟ 'ਚ ਹਲਫ਼ਨਾਮਾ

ਨਵੀਂ ਦਿੱਲੀ, 22 ਜੂਨ (ਜਗਤਾਰ ਸਿੰਘ)- ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ 'ਚ ਬੁਲਡੋਜ਼ਰ ਰਾਹੀਂ ਹੋਈ ਕਾਰਵਾਈ ਬਾਰੇ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਖਲ ਕੀਤਾ ਹੈ, ਜਿਸ 'ਚ ਇਹ ਕਾਰਵਾਈ ਨਿਯਮਾਂ ਮੁਤਾਬਿਕ ਹੋਣ ਦਾ ਦਾਅਵਾ ਕੀਤਾ ਗਿਆ ਹੈੈ। ਦੱਸਣਯੋਗ ਹੈ ਕਿ ਯੂ.ਪੀ. 'ਚ ਹਿੰਸਾ ...

ਪੂਰੀ ਖ਼ਬਰ »

ਕੋਲਕਾਤਾ 'ਚ ਸਾਢੇ ਚਾਰ ਕਰੋੜ ਦਾ ਸੋਨਾ ਬਰਾਮਦ

ਕੋਲਕਾਤਾ, 22 ਜੂਨ (ਰਣਜੀਤ ਸਿੰਘ ਲੁਧਿਆਣਵੀ)-ਇਥੋਂ ਦੇ ਬੜਾ ਬਾਜ਼ਾਰ ਇਲਾਕੇ 'ਚ ਕਸਟਮ ਮਹਿਕਮੇ ਵਲੋਂ ਇਕ ਦੁਕਾਨ 'ਤੇ ਛਾਪਾ ਮਾਰ ਕੇ ਸਾਢੇ ਚਾਰ ਕਰੋੜ ਦਾ ਸੋਨਾ ਬਰਾਮਦ ਕੀਤਾ ਗਿਆ। ਇਧਰ, ਬੇਨੀਆਪੁਕੁਰ ਇਲਾਕੇ 'ਚ ਇਕ ਫਰਜ਼ੀ ਕਾਲ ਸੈਂਟਰ ਦਾ ਪਤਾ ਲੱਗਾ ਹੈ, ਪੁਲਿਸ ਨੇ ਇਸ ...

ਪੂਰੀ ਖ਼ਬਰ »

ਭਾਰਤ ਤੇ ਆਸਟ੍ਰੇਲੀਆ ਵਲੋਂ ਰੱਖਿਆ ਉਦਯੋਗਿਕ ਖੇਤਰ 'ਚ ਸਹਿਯੋਗ ਬਾਰੇ ਚਰਚਾ

ਨਵੀਂ ਦਿੱਲੀ, 22 ਜੂਨ (ਪੀ. ਟੀ. ਆਈ.)-ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਨੇ ਰਣਨੀਤਕ ਚੁਣੌਤੀਆਂ ਤੇ ਖੇਤਰੀ ਸੁਰੱਖਿਆ ਦੀ ਵਿਆਪਕ ਸਮੀਖਿਆ ਬਾਰੇ ਚਰਚਾ ਕੀਤੀ। ਗੱਲਬਾਤ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਰਿਚਰਡ ...

ਪੂਰੀ ਖ਼ਬਰ »

ਲਾਲਪੁਰਾ ਨੇ 'ਆਪ' ਦੇ ਫੇਸਬੁੱਕ ਪੋਸਟ 'ਤੇ ਮਾਨ ਅਤੇ ਕੇਜਰੀਵਾਲ ਨੂੰ ਭੇਜਿਆ ਕਾਨੂੰਨੀ ਨੋਟਿਸ

ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਘੱਟ ਗਿਣਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫੇਸਬੁੱਕ 'ਤੇ ਪੋਸਟ ਨੂੰ ਲੈ ਕੇ ਕਾਨੂੰਨੀ ...

ਪੂਰੀ ਖ਼ਬਰ »

ਮਾਮਲਾ ਕਿਸੇ ਦੀ ਨਿੱਜੀ ਆਜ਼ਾਦੀ ਨਾਲ ਜੁੜਿਆ ਹੋਵੇ ਤਾਂ ਅਦਾਲਤ ਨੂੰ ਫ਼ੈਸਲਾ ਛੇਤੀ ਲੈਣਾ ਚਾਹੀਦਾ ਹੈ-ਸੁਪਰੀਮ ਕੋਰਟ

ਨਵੀਂ ਦਿੱਲੀ, 22 ਜੂਨ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਮਾਮਲਾ ਨਿੱਜੀ ਆਜ਼ਾਦੀ ਨਾਲ ਜੁੜਿਆ ਹੋਇਆ ਹੈ ਤਾਂ ਅਜਿਹੇ ਮਾਮਲੇ 'ਚ ਅਦਾਲਤ ਤੋਂ ਜਲਦੀ ਫ਼ੈਸਲਾ ਲੈਣ ਦੀ ਉਮੀਦ ਹੈ। ਸੁਪਰੀਮ ਕੋਰਟ ਨੇ ਉਪਰੋਕਤ ਟਿੱਪਣੀ ਉਸ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀ ਹੈ, ਜਿਸ ...

ਪੂਰੀ ਖ਼ਬਰ »

ਮੋਦੀ ਦਾ ਜਰਮਨੀ, ਯੂ. ਏ. ਈ. ਦੌਰਾ 26 ਤੋਂ 28 ਤੱਕ

ਨਵੀਂ ਦਿੱਲੀ, 22 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਜੂਨ ਨੂੰ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਵਲੋਂ ਬੁੱਧਵਾਰ ਨੂੰ ਜਾਰੀ ਇਕ ਬਿਆਨ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਜਰਮਨੀ ਵਿਚ ਜੀ7 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ...

ਪੂਰੀ ਖ਼ਬਰ »

ਦੋ ਦਿਨ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ ਵਿਚ ਗਿਰਾਵਟ-ਸੈਂਸੈਕਸ 709 ਅੰਕ ਡਿੱਗਿਆ

ਮੁੰਬਈ, 22 ਜੂਨ (ਏਜੰਸੀ)-ਪਿਛਲੇ ਦੋ ਕਾਰੋਬਾਰੀ ਦਿਨਾਂ ਵਿਚ ਤੇਜ਼ੀ ਤੋਂ ਬਾਅਦ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਬੁੱਧਵਾਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ ਅਤੇ ਬੀ.ਐਸ.ਈ. ਸੈਂਸੈਕਸ 709 ਅੰਕ ਡਿਗ ਕੇ ਬੰਦ ਹੋਇਆ। ਵਿਸ਼ਵ ਪੱਧਰੀ ਬਾਜ਼ਾਰਾਂ ਵਿਚ ਕਮਜ਼ੋਰ ਰੁਖ ਅਤੇ ਵਿਦੇਸ਼ੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX