ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹੜ੍ਹਾਂ ਜਿਹੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ. ਵਲੋਂ 'ਮੌਕ ਡਰਿੱਲ' ਅੱਜ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਸਹਾਇਤਾ ਨਾਲ ਹੜ੍ਹਾਂ ਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਪੈਦਾ ਹੁੰਦੀਆਂ ਹੰਗਾਮੀ ਸਥਿਤੀਆਂ ਨਾਲ ਨਿਪਟਣ ਲਈ ਤਿਆਰੀਆਂ ਤੇ ਪ੍ਰਬੰਧਾਂ ਦਾ ਅਭਿਆਸ ਵੀਰਵਾਰ ਨੂੰ ਬਲਾਚੌਰ ਸਬ ਡਵੀਜ਼ਨ 'ਚ ਦਰਿਆ ਸਤਲੁਜ ਵਿਖੇ ਬਰਾਮਦ ਰੈਲ (ਨੇੜੇ ਸਰਤਾਜ ਫ਼ਾਰਮ) ਵਿਖੇ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਨੇ ਉਕਤ 'ਮੌਕ ਡਿ੍ਲ' ਨੂੰ ਨੇਪਰੇ ਚਾੜ੍ਹਨ ਲਈ ਅੱਜ ਐਨ.ਡੀ.ਆਰ.ਐਫ. ਦੀ ਸੱਤਵੀਂ ਬਟਾਲੀਅਨ ਦੇ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਸਿਵਲ, ਪੁਲਿਸ, ਮਾਲ ਅਧਿਕਾਰੀਆਂ, ਪੇਂਡੂ ਵਿਕਾਸ ਤੇ ਪੰਚਾਇਤ, ਡਰੇਨਜ਼, ਸਿਹਤ, ਪਸ਼ੂ ਪਾਲਣ ਅਤੇ ਹੋਰ ਵਿਭਾਗ ਨਾਲ ਅਗਾਊਾ ਤਾਲਮੇਲ ਮੀਟਿੰਗ ਵੀ ਕੀਤੀ | ਮੀਟਿੰਗ ਦੌਰਾਨ ਜਿੱਥੇ ਐਨ. ਡੀ.ਆਰ. ਐਫ਼. ਦੀ ਟੀਮ ਨੂੰ ਲੋੜੀਂਦਾ ਸਮਾਨ ਅਤੇ ਢਾਂਚਾ ਮੁਹੱਈਆ ਕਰਵਾਉਣ ਲਈ ਆਖਿਆ ਉੱਥੇ ਬਾਕੀ ਵਿਭਾਗੀ ਅਧਿਕਾਰੀਆਂ ਨੂੰ ਇਸ 'ਮੌਕ ਡਿ੍ਲ' ਨਾਲ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ | ਮੀਟਿੰਗ ਵਿਚ ਸ਼ਾਮਿਲ ਐੱਸ. ਡੀ. ਐਮ. ਬਲਾਚੌਰ ਸੂਬਾ ਸਿੰਘ, ਐੱਸ. ਡੀ. ਐਮ. ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਮਰਦੀਪ ਥਿੰਦ ਨੇ ਕਿਹਾ ਕਿ ਬਲਾਚੌਰ ਤੇ ਨਵਾਂਸ਼ਹਿਰ ਸਬ ਡਵੀਜ਼ਨਾਂ ਦੇ 69 ਪਿੰਡ ਸਤਲੁਜ ਦੇ ਧੁੱਸੀ ਬੰਨ੍ਹ ਨਾਲ ਲਗਦੇ ਹੋਣ ਕਾਰਨ ਹੜ੍ਹਾਂ ਦੀ ਮਾਰ ਹੇਠ ਆਉਣ ਦੇ ਖ਼ਤਰੇ 'ਚ ਰਹਿੰਦੇ ਹਨ | ਮੀਟਿੰਗ 'ਚ ਮੌਜੂਦ ਐਨ. ਡੀ.ਆਰ. ਐਫ ਦੇ ਸਹਾਇਕ ਕਮਾਡੈਂਟ ਸਵਰਨਜੀਤ ਸਿੰਘ ਅਤੇ ਇੰਸਪੈਕਟਰ ਛੇਰਿੰਗ ਗੋਂਬੋ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ 'ਮੌਕ ਡਿ੍ਲ' ਦੌਰਾਨ ਕੀਤੀ ਜਾਣ ਵਾਲੀ ਗਤੀਵਿਧੀ ਬਾਰੇ ਵਿਸਥਾਰ 'ਚ ਦੱਸਿਆ | ਬਲਾਚੌਰ ਦੇ ਐੱਸ.ਡੀ.ਐਮ. ਸੂਬਾ ਸਿੰਘ ਨੇ ਇਸ 'ਮੌਕ ਡਿ੍ਲ' ਨੂੰ ਕੇਵਲ ਇਕ ਸਬ ਡਵੀਜ਼ਨ ਤੱਕ ਸੀਮਤ ਨਾ ਕਰਕੇ ਆਫ਼ਤ ਪ੍ਰਬੰਧਨ ਨਾਲ ਜੁੜੇ ਸਮੂਹ ਵਿਭਾਗਾਂ ਨੂੰ ਇਸ ਦਾ ਤਜਰਬਾ ਲੈਣ ਲਈ ਆਖਿਆ |

ਬਲਾਕ ਪੱਧਰੀ ਮੁਫ਼ਤ ਹੋਮਿਓਪੈਥਿਕ ਜਾਂਚ ਕੈਂਪ

ਔੜ, 22 ਜੂਨ (ਜਰਨੈਲ ਸਿੰਘ ਖੁਰਦ)-ਪੰਜਾਬ ਹੋਮਿਓਪੈਥਿਕ ਵਿਭਾਗ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਤੇ ਡਾ.ਮਧੂ ਦੱਤ ਜ਼ਿਲ੍ਹਾ ਹੋਮਿਓਪੈਥੀ ਮੈਡੀਕਲ ਅਫ਼ਸਰ ਸ਼.ਭ.ਸ. ਨਗਰ ਦੀ ਦੇਖ-ਰੇਖ ਹੇਠ ਇੱਥੋਂ ਦੇ ਨਜ਼ਦੀਕੀ ਪਿੰਡ ਬਹਾਦਰਪੁਰ ਵਿਖੇ ਸਰਕਾਰੀ ਹੋਮਿਓਪੈਥਿਕ ...

ਪੂਰੀ ਖ਼ਬਰ »

ਇਸਲਾਮਿਕ ਸਟੇਟ ਸਿੱਖਾਂ ਤੇ ਗੁਰਦੁਆਰਿਆਂ 'ਤੇ ਹਮਲੇ ਕਰਨੇ ਬੰਦ ਕਰੇ-ਆਗੂ

ਮਜਾਰੀ/ਸਾਹਿਬਾ, 22 ਜੂਨ (ਨਿਰਮਲਜੀਤ ਸਿੰਘ ਚਾਹਲ)-ਭਾਰਤੀ ਜਨਤਾ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਗੁਰਦੁਆਰਾ ਦਸਮੇਸ਼ ਪਿਤਾ ਕਰਤੇ ਪ੍ਰਵਾਨ ਵਿਚ ਸਿੱਖਾਂ ਅਤੇ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ...

ਪੂਰੀ ਖ਼ਬਰ »

ਵਿਸ਼ਵ ਰਿਕਾਰਡ ਬਣਾਉਣ ਵਾਲੇ ਗੁਰਵੀਰ ਕੁਮਾਰ ਦਾ ਸਨਮਾਨ

ਨਵਾਂਸ਼ਹਿਰ, 22 ਜੂਨ (ਹਰਵਿੰਦਰ ਸਿੰਘ)-ਦੁਬਈ ਵਿਖੇ ਬੀਤੇ ਦਿਨੀਂ ਹੋਏ ਇੰਟਰਨੈਸ਼ਨਲ ਪਾਵਰਲਿਫਟਿੰਗ ਚੈਂਪੀਅਨਸ਼ਿਪ 'ਚ ਵਿਸ਼ਵ ਰਿਕਾਰਡ ਬਣਾਉਣ ਵਾਲੇ ਗੁਰਵੀਰ ਕੁਮਾਰ ਦਾ ਨਵਾਂਸ਼ਹਿਰ ਹੈਲਪ ਲਾਈਨ ਟੈਕਸੀ ਸਟੈਂਡ ਦੇ ਸਮੂਹ ਮੈਂਬਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਘਰਾਂ ਦੇ ਨੇੜੇ ਬਰਸਾਤੀ ਪਾਣੀ ਖੜ੍ਹਾ ਨਾ ਹੋਣ ਦਿਓ - ਡਾ. ਗੁੰਬਰ

ਸੰਧਵਾਂ, 22 ਜੂਨ (ਪ੍ਰੇਮੀ ਸੰਧਵਾਂ)-ਸਿਹਤ ਕੇਂਦਰ ਮਕਸੂਦਪੁਰ-ਸੂੰਢ ਵਿਖੇ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਸੁੱਜੋਂ ਦੀ ਅਗਵਾਈ 'ਚ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ. ਵਿਵੇਕ ਗੁੰਬਰ ਫਗਵਾੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ਿਆਂ ਦੇ ਖਿਲਾਫ਼ ਪ੍ਰਭਾਤ ਫੇਰੀ 25 ਨੂੰ

ਰਾਹੋਂ, 22 ਜੂਨ (ਬਲਬੀਰ ਸਿੰਘ ਰੂਬੀ)-ਉਪਕਾਰ ਸੋਸਾਇਟੀ, ਜ਼ਿਲ੍ਹਾ ਪੁਲਿਸ, ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਰਾਹੋਂ ਸ਼ਹਿਰ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰਭਾਤ ਫੇਰੀ ਕੱਢੀ ਜਾ ਰਹੀ ਹੈ | ਇਹ ਪ੍ਰਭਾਤ ਫੇਰੀ ਮਿਤੀ 25 ਜੂਨ ਨੂੰ ਸਵੇਰੇ 4 ਵਜੇ ...

ਪੂਰੀ ਖ਼ਬਰ »

ਕਾਠਗੜ੍ਹ ਮੋੜ 'ਤੇ ਟੈਲੀਫ਼ੋਨ ਦੀ ਦੁਕਾਨ 'ਚ ਚੋਰੀ

ਕਾਠਗੜ੍ਹ, 22 ਜੂਨ (ਬਲਦੇਵ ਸਿੰਘ ਪਨੇਸਰ)- ਬੀਤੀ ਅੱਧੀ ਰਾਤ ਤੋਂ ਬਾਅਦ ਕਾਠਗੜ੍ਹ ਮੋੜ 'ਤੇ ਇਕ ਟੈਲੀਫ਼ੋਨ ਦੀ ਦੁਕਾਨ 'ਤੇ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਕਾਠਗੜ੍ਹ ਮੋੜ 'ਤੇ ਸਥਿਤ ਚੀਮਾ ਟੈਲੀਫ਼ੋਨ ਦੇ ਮਾਲਕ ਗੁਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਸਾਨੂੰ ਅੱਜ ...

ਪੂਰੀ ਖ਼ਬਰ »

ਅਧਿਆਪਕਾਂ- ਵਿਦਿਆਰਥੀਆਂ ਨੂੰ ਸਾਹਿਤ ਦੀ ਚੇਟਕ ਲਾਉਣ ਲਈ ਆਰੰਭਿਆ 'ਤੇਈ ਮਾਰਚ'-ਸਰਾਏ

ਬੰਗਾ, 22 ਜੂਨ (ਸੁਰਿੰਦਰ ਸਿੰਘ ਕਰਮ)-ਸਾਹਿਤ ਇਕ ਨੇਕ-ਭਲੇ ਬੰਦੇ ਦੀ ਘਾੜਤ ਕਰਨ 'ਚ ਵੱਡੀ ਭੂਮਿਕਾ ਨਿਭਾਉਂਦਾ ਹੈ | ਸਾਹਿਤ ਦੀ ਚੇਟਕ ਵਾਲਾ ਬੰਦਾ ਆਪਣੇ ਇਨਸਾਨੀ ਫਰਜ਼ਾਂ ਪ੍ਰਤੀ ਵਧੇਰੇ ਸੱਚਾ ਤੇ ਜਾਗਰੂਕ ਹੁੰਦਾ ਹੈ | ਇਸੇ ਮਕਸਦ ਨਾਲ ਅਸੀਂ ਆਪਣੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਬੰਨ੍ਹ ਦੀ ਸੁਰੱਖਿਆ ਲਈ ਠੀਕਰੀ ਪਹਿਰੇ ਲਾਏ ਜਾਣ ਦੇ ਆਦੇਸ਼

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਫਲੱਡ ਸੀਜ਼ਨ-2022 ਦੀ ਸ਼ੁਰੂਆਤ ਦੇ ਮੱਦੇਨਜ਼ਰ ਬਰਸਾਤ ਦੇ ਮੌਸਮ 'ਚ ਦਰਿਆ ਸਤਲੁਜ ਵਿਚ ਤੇ ਨਹਿਰਾਂ/ਨਾਲਿਆਂ ਵਿਚ ਪਾਣੀ ਦਾ ਵਹਾਓ ਤੇਜ਼ ਹੋਣ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਉਪਭੋਗਤਾਵਾਂ ਲਈ ਜਾਰੀ ਕੀਤੇ ਸ਼ਿਕਾਇਤ ਕੇਂਦਰਾਂ ਦੇ ਨੰਬਰ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਉੱਤਰੀ ਜ਼ੋਨ (ਜਲੰਧਰ) ਦੇ ਮੁੱਖ ਚੀਫ਼ ਇੰਜੀਨੀਅਰ ਦਵਿੰਦਰ ਕੁਮਾਰ ਸ਼ਰਮਾ ਨੇ ਜ਼ੋਨ ਅਧੀਨ ਆਉਂਦੇ ਨਵਾਂਸ਼ਹਿਰ ਸਰਕਲ ਦੇ ਉਪਭੋਗਤਾਵਾਂ ਦੀ ਸੁਵਿਧਾ ਲਈ ਕੁੱਝ ਹੋਰ ਸ਼ਿਕਾਇਤ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਹਲਕੇ ਦੇ ਜ਼ਿਲ੍ਹੇ 'ਚ ਤਾਇਨਾਤ ਮਤਦਾਤਾ ਅੱਜ ਲੈ ਸਕਦੇ ਹਨ ਵਿਸ਼ੇਸ਼ ਛੁੱਟੀ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ 23 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਕਰਵਾਏ ਜਾ ਰਹੇ ਮਤਦਾਨ 'ਚ ਸੰਗਰੂਰ ਲੋਕ ਸਭਾ ਹਲਕੇ ਤੋਂ ...

ਪੂਰੀ ਖ਼ਬਰ »

ਕਰਾਵਰ ਦਾ ਬੰਦ ਪਿਆ ਪਸ਼ੂ ਹਸਪਤਾਲ ਬਣਿਆ ਨਸ਼ੇੜੀਆਂ ਦਾ ਅੱਡਾ

ਮਜਾਰੀ/ਸਾਹਿਬਾ, 22 ਜੂਨ (ਨਿਰਮਲਜੀਤ ਸਿੰਘ ਚਾਹਲ)-ਨਵੀਂ ਬਣੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਹਰ ਵਰਗ ਦੇ ਲੋਕਾਂ ਨੂੰ ਬਹੁਤ ਆਸਾਂ ਹਨ | ਮਜਾਰੀ ਖੇਤਰ ਦੇ ਵੱਖ-ਵੱਖ ਪਿੰਡਾਂ ਕਰਾਵਰ, ਸਾਹਿਬਾ ਤੇ ਜਾਡਲੀ ਵਿਖੇ ਪਸ਼ੂ ਹਸਪਤਾਲ ਚੱਲ ਰਹੇ ਹਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੱਲੀ ਝਿੱਕੀ ਨੂੰ ਕੁਰਸੀਆਂ ਭੇਟ

ਪੱਲੀ ਝਿੱਕੀ, 22 ਜੂਨ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਨੂੰ ਆਇਸ਼ਾ ਵਾਸੀ ਇੰਗਲੈਂਡ ਵਲੋਂ ਕੁਰਸੀਆਂ ਭੇਟ ਕੀਤੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਰਣਜੀਤ ਕੌਰ ਨੇ ਆਇਸ਼ਾ ਦਾ ਧੰਨਵਾਨ ਕੀਤਾ ਤੇ ਉਸਨੂੰ ਸਕੂਲ ਵਲੋਂ ਸਨਮਾਨ ਚਿੰਨ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਫੜੇ ਗਏ ਆਈ.ਏ.ਐੱਸ. ਸੰਜੇ ਪੋਪਲੀ ਪਾਸੋਂ ਰਾਹੋਂ ਦੇ ਸੀਵਰੇਜ ਬਾਰੇ ਹੋਵੇ ਪੁੱਛਗਿੱਛ-ਆਗੂ

ਰਾਹੋਂ, 22 ਜੂਨ (ਬਲਬੀਰ ਸਿੰਘ ਰੂਬੀ)-ਬੀਤੇ ਦਿਨ ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤੇ ਆਈ.ਏ.ਐੱਸ. ਸੰਜੇ ਪੋਪਲੀ ਵਲੋਂ ਰਿਸ਼ਵਤ ਵਸੂਲੀ ਮਾਮਲਾ ਸਿੱਧੇ ਤੌਰ 'ਤੇ ਨਵਾਂਸ਼ਹਿਰ ਜ਼ਿਲ੍ਹੇ ਨਾਲ ਜੁੜਿਆ ਹੋਇਆ ਹੈ ਤੇ ਇਸੇ ਜ਼ਿਲ੍ਹੇ ਦੇ ਸ਼ਹਿਰ ਰਾਹੋਂ ਵਿਖੇ 12.50 ਕਰੋੜ ਦੀ ਲਾਗਤ ...

ਪੂਰੀ ਖ਼ਬਰ »

ਗਰਲੇ ਢਾਹਾਂ 'ਚ ਆਮ ਇਜਲਾਸ

ਜਾਡਲਾ, 22 ਜੂਨ (ਬੱਲੀ)- ਲਾਗਲੇ ਪਿੰਡ ਗਰਲੇ ਢਾਹਾ (ਬਲਾਚੌਰ) ਵਿਖੇ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਆਮ ਇਜਲਾਸ ਕਰਵਾਇਆ ਗਿਆ | ਜਿਸ 'ਚ ਪੰਚਾਇਤ ਸਕੱਤਰ ਸੋਨੂੰ ਗੌਤਮ ਨੇ ਪੰਜਾਬ ਸਰਕਾਰ ਦੀਆਂ ਵਿਕਾਸ ਸਬੰਧੀ ਵੱਖ-ਵੱਖ ਨਵੀਆਂ ਸਕੀਮਾਂ ਤੇ ਆਮ ਲੋਕਾਂ ਦੀ ਸਹਿਮਤੀ ਨਾਲ ...

ਪੂਰੀ ਖ਼ਬਰ »

ਚੰਗੀਆਂ ਕਿਤਾਬਾਂ ਚੰਗੇ ਗੁਣ ਪੈਦਾ ਕਰਦੀਆਂ ਹਨ-ਪਰਮਿੰਦਰ ਕੌਰ

ਸੰਧਵਾਂ, 22 ਜੂਨ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਸਤਵਿੰਦਰ ਕੌਰ ਦੀ ਅਗਵਾਈ ਹੇਠ ਤੇ ਲਾਇਬ੍ਰੇਰੀ ਇੰਚਾਰਜ ਮੈਡਮ ਪਰਮਿੰਦਰ ਕੌਰ ਬਾਂਸਲ ਦੀ ਦੇਖ ਰੇਖ 'ਚ ਕਿਤਾਬ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨਰਾਇਣ ਸਿੰਘ ਵਿਖੇ ਜੋੜ ਮੇਲਾ ਕਰਵਾਇਆ

ਮਜਾਰੀ/ਸਾਹਿਬਾ, 22 ਜੂਨ (ਨਿਰਮਲਜੀਤ ਸਿੰਘ ਚਾਹਲ)- ਗੁਰਦੁਆਰਾ ਸ਼ਹੀਦ ਬਾਬਾ ਨਰਾਇਣ ਸਿੰਘ ਪਿੰਡ ਖ਼ਾਨਪੁਰ ਕੁੱਲੇਵਾਲ ਵਿਖੇ ਛਿਮਾਹੀ ਜੋੜ ਮੇਲਾ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 27 ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਕਰਵਾਇਆ

ਬਹਿਰਾਮ, 22 ਜੂਨ (ਨਛੱਤਰ ਸਿੰਘ ਬਹਿਰਾਮ)-ਉਹ ਮਹਾਂਪੁਰਸ਼ ਦੁਨੀਆ 'ਤੇ ਹਮੇਸ਼ਾ ਜਿਉਂਦੇ ਦੇਖੇ ਜਾਂਦੇ ਹਨ ਜੋ ਸੰਗਤਾਂ ਨੂੰ ਉਸ ਮਾਲਕ ਨਾਲ ਜੁੜਨ ਦੀ ਜੁਗਤੀ ਦੱਸਦੇ ਹੋਏ ਦੁਨੀਆਂ ਤੋਂ ਪਰਦਾ ਕਰ ਜਾਂਦੇ ਹਨ | ਇਹ ਸ਼ਬਦ ਸਾਂਈ ਸਾਧੂ ਸ਼ਾਹ ਚਿਸ਼ਤੀ ਰੋਜ਼ਾ ਬਾਬਾ ਬੂੜ ਸ਼ਾਹ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਵਿਦਿਆਰਥੀ ਨੇ ਪਾਵਰ ਲਿਫ਼ਟਿੰਗ 'ਚ 2 ਸੋਨ ਤਗਮੇ ਜਿੱਤੇ

ਭੱਦੀ, 22 ਜੂਨ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਅੰਦਰ ਡਿਪਲੋਮਾ ਕਰ ਰਹੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਅੰਤਰਰਾਸ਼ਟਰੀ ਪੱਧਰ 'ਤੇ ਪਿਛਲੇ ਦਿਨੀਂ ਬਿਸ਼ਕੇਕ (ਕਿਰਗਿਸਤਾਨ) ਰੂਸ ਵਿਖੇ ਹੋਏ ...

ਪੂਰੀ ਖ਼ਬਰ »

ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੂੰ ਈ-ਮੇਲ ਕਰਨਾ ਲਾਜ਼ਮੀ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ...

ਪੂਰੀ ਖ਼ਬਰ »

ਸਰਕਾਰੀ ਕਾਲਜ ਪੋਜੇਵਾਲ ਵਿਖੇ ਯੋਗਾ ਦਿਵਸ ਮਨਾਇਆ

ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)-ਐਮ.ਬੀ.ਜੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਓਲੰਪਿਸ ਕਲੱਬ ਵਲੋਂ ਡਾ. ਜਸਬੀਰ ਸਿੰਘ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਜਸਬੀਰ ਸਿੰਘ ਨੇ ਯੋਗਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਐਡਵਾ ਦੇ ਸੂਬਾਈ ਸਕੂਲਿੰਗ ਦੀ ਤਿਆਰੀ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਬੰਗਾ, 22 ਜੂਨ (ਕਰਮ ਲਧਾਣਾ)-ਜਨਵਾਦੀ ਇਸਤਰੀ ਸਭਾ (ਐਡਵਾ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਬੀਬੀ ਸੰਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੂਬਾ ਕਮੇਟੀ ਦੇ ਫੈਸਲਿਆਂ ਦੀ ਰਿਪੋਰਟਿੰਗ ਕਰਦਿਆਂ ਜ਼ਿਲ੍ਹਾ ਸਕੱਤਰ ਸੁਨੀਤਾ ਤਲਵੰਡੀ ਨੇ ਕਿਹਾ ਕਿ ਜਥੇਬੰਦੀ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਮੌਜੋਵਾਲ ਮਜਾਰਾ ਵਿਖੇ ਸਾਲਾਨਾ ਸਮਾਗਮ

ਭੱਦੀ, 22 ਜੂਨ (ਨਰੇਸ਼ ਧੌਲ)-ਗੁਰਦੁਆਰਾ ਸ਼ਹੀਦਾਂ ਪਿੰਡ ਮੌਜੋਵਾਲ ਮਜਾਰਾ ਵਿਖੇ ਸਥਾਪਨਾ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਦੌਰਾਨ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਟਰੱਸਟ ਨੂੰ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਖੋਲ੍ਹਣ ਦੀ ਮਿਲੀ ਮਨਜ਼ੂਰੀ

ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਨਵੀਂ ਪੀੜ੍ਹੀ ਨੂੰ ਵਧੀਆ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਨਵੇਂ ਮੈਡੀਕਲ ਸਿੱਖਿਆ ਪ੍ਰੋਜੈਕਟ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਨੂੰ 'ਆਪ' ਸਰਕਾਰ ਤੋਂ ਵੱਡੀਆਂ ਆਸਾਂ-ਸ਼ੇਰਗਿੱਲ

ਮੁਕੰਦਪੁਰ, 22 ਜੂਨ (ਅਮਰੀਕ ਸਿੰਘ ਢੀਂਡਸਾ)-ਪੰਜਾਬ 'ਚ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਮੁੱਚੇ ਪੰਜਾਬੀਆਂ ਸਮੇਤ ਪ੍ਰਵਾਸੀ ਪੰਜਾਬੀਆਂ ਨੂੰ ਵੀ ਵੱਡੀਆਂ ਉਮੀਦਾਂ ਹਨ ਜੋ ਪੰਜਾਬ ਦੀ ਆਰਥਿਕ ਸਥਿਤੀ ਨੂੰ ਸੁਧਾਰ ਕੇ ਮੁੜ ਲੀਹਾਂ 'ਤੇ ...

ਪੂਰੀ ਖ਼ਬਰ »

ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਨ ਵਿਖੇ ਮਹਿਫਲ-ਏ-ਕਵਾਲ 'ਚ ਕਲਾਕਾਰਾਂ ਨੇ ਰੰਗ ਬੰਨਿ੍ਹਆ

ਬਹਿਰਾਮ, 22 ਜੂਨ (ਨਛੱਤਰ ਸਿੰਘ ਬਹਿਰਾਮ)-ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਣ ਵਿਖੇ ਸਿੱਧ ਬਾਬਾ ਬਾਲਕ ਨਾਥ ਨੂੰ ਸਮਰਪਿਤ ਸਾਲਾਨਾ ਮਹਿਫਲ-ਏ-ਕਵਾਲ ਮੁੱਖ ਸੇਵਾਦਾਰ ਭਗਤ ਸੋਢੀ ਰਾਮ ਦੀ ਸਰਪ੍ਰਸਤੀ ਹੇਠ ਸਜਾਈ ਗਈ | ਜਿਸ 'ਚ ਵੱਖ-ਵੱਖ ਡੇਰਿਆਂ ਤੋਂ ਫੱਕਰਾਂ-ਫਕੀਰਾਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਸਪੋਰਟਸ ਕਲੱਬ ਨੰਗਲ ਜੱਟਾਂ ਨੇ ਮਨਾਇਆ ਯੋਗਾ ਦਿਵਸ

ਉੜਾਪੜ/ਲਸਾੜਾ, 22 ਜੂਨ (ਲਖਵੀਰ ਸਿੰਘ ਖੁਰਦ)-ਪਿੰਡ ਨੰਗਲ ਜੱਟਾਂ ਵਿਖੇ ਗੁਰੂ ਨਾਨਕ ਯੂਥ ਸਪੋਰਟਸ ਤੇ ਵੈਲਫੇਅਰ ਕਲੱਬ ਵਲੋਂ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਜਿਸ 'ਚ ਕਲੱਬ ਦੇ ਨੌਜਵਾਨਾਂ ਨੇ ਵੱਖ-ਵੱਖ ਆਸਣ ਕਰਕੇ ਯੋਗ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਕਲੱਬ ਦੇ ...

ਪੂਰੀ ਖ਼ਬਰ »

ਸਰਕਾਰੀ ਸ.ਸ.ਸ.ਔੜ ਵਿਖੇ ਯੋਗਾ ਦਿਵਸ ਮਨਾਇਆ

ਔੜ, 22 ਜੂਨ (ਜਰਨੈਲ ਸਿੰਘ ਖ਼ੁਰਦ)-ਪੰਜਾਬ ਦੇ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ/ਸਿ) ਸ਼.ਭ.ਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ.ਸ.ਸ ਸਮਾਰਟ ਸਕੂਲ ਔੜ ਵਿਖੇ ਯੋਗਾ ਦਿਵਸ ਪਿ੍ੰਸੀਪਲ ਰਾਜਨ ਭਾਰਦਵਾਜ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ 'ਚ ਸਕੂਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX