ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਅੰਮ੍ਰਿਤਸਰ

ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਤੇ ਇਸਤਰੀ ਸਤਿਸੰਗ ਸਭਾਵਾਂ ਦੀ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਵਿਸ਼ੇਸ਼ ਇਕੱਤਰਤਾ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਅਗਲੇ ਵਰੇ੍ਹ ਮਨਾਈ ਜਾ ਰਹੀ ਦੂਜੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਗੁਰੂ ਨਗਰੀ ਦੀਆਂ ਵੱਖ-ਵੱਖ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਤੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਵਲੋਂ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਇਸ ਮੌਕੇ ਹਾਜ਼ਰ ਵੱਖ-ਵੱਖ ਸੁਸਾਇਟੀਆਂ ਨਾਲ ਸੰਬੰਧਿਤ ਬੀਬੀਆਂ ਵਲੋਂ ਇਸ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੌਰਾਨ ਇਸਤਰੀ ਸਤਿਸੰਗ ਸਭਾਵਾਂ ਤੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਵਲੋਂ ਯੋਗਦਾਨ ਪਾਏ ਜਾਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਸੁਖਜੀਤ ਕੌਰ ਤੇ ਬੀਬੀ ਤੇਜ ਕੌਰ ਦੀ ਅਗਵਾਈ ਵਿਚ ਗੁਰੂ ਨਗਰੀ ਦੀਆਂ 50 ਤੋਂ ਵੱਧ ਸਤਿਸੰਗ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੇ ਆਪਣੇ ਜਥਿਆਂ ਸਮੇਤ ਸ਼ਮੂਲੀਅਤ ਕੀਤੀ ਤੇ ਸ਼ਤਾਬਦੀ ਸਮਾਗਮਾਂ ਸੰਬੰਧੀ ਆਪਣੇ ਸੁਝਾਅ ਦਿੱਤੇ | ਇਸਤਰੀ ਸਭਾਵਾਂ ਦੀਆਂ ਆਗੂ ਬੀਬੀਆਂ ਸੁਖਜੀਤ ਕੌਰ ਤੇ ਬੀਬੀ ਤੇਜ ਕੌਰ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਰੀਆਂ ਇਸਤਰੀ ਸਤਿਸੰਗ ਸਭਾਵਾਂ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਰਾ ਸਾਲ ਹਫਤੇ 'ਚ ਦੋ ਦਿਨ ਇਸ ਪਾਵਨ ਅਸਥਾਨ 'ਤੇ ਕੀਰਤਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਵਲੋਂ ਕੌਮ ਨਾਲ ਮਿਲ ਕੇ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ, ਉਨ੍ਹਾਂ ਵਿਚ ਬੀਬੀਆਂ ਦੇ ਜਥੇ ਵੱਧ ਚੜ ਕੇ ਆਪਣਾ ਯੋਗਦਾਨ ਦੇਣਗੇ | ਅੱਜ ਦੀ ਇਕੱਤਰਤਾ ਵਿਚ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਕ ਮੰਨਾ ਸਿੰਘ ਤੋਂ ਇਲਾਵਾ ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ ਗਲੀ ਗੱੁਜ਼ਰਾਂ ਵਾਲੀ, ਮਾਤਾ ਭਾਨੀ ਜੀ ਸੁਖਮਨੀ ਸੇਵਾ ਸੁਸਾਇਟੀ ਚੌਕ ਜੈ ਸਿੰਘ, ਮਾਤਾ ਕੌਲਾਂ ਜੀ ਸੁਖਮਨੀ ਸੇਵਾ ਸੁਸਾਇਟੀ ਤਰਨਤਾਰਨ ਰੋਡ, ਮਾਈ ਭਾਗੋ ਸੇਵਾ ਸੁਖਮਨੀ ਸੁਸਾਇਟੀ ਸ਼ਹੀਦ ਊੁਧਮ ਸਿੰਘ ਨਗਰ, ਗੁ: ਪਿੱਪਲੀ ਸਾਹਿਬ ਸੁਖਮਨੀ ਸੇਵਾ ਸੁਸਾਇਟੀ, ਬਾਬਾ ਅਟਲ ਰਾਏ ਜੀ ਸੇਵਾ ਸੁਸਾਇਟੀ, ਬਾਬਾ ਦੀਪ ਸਿੰਘ ਸੁਖਮਨੀ ਸੇਵਾ ਸੁਸਾਇਟੀ ਨਿਊ ਸ਼ਹੀਦ ਉਧਮ ਸਿੰਘ, ਬਾਬਾ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਸਿਟੀ, ਗੁ: ਤੂਤ ਸਾਹਿਬ ਸੁਲਤਾਵਿੰਡ ਰੋਡ, ਅੰਮਿ੍ਤ ਬਾਣੀ ਸੁਖਮਨੀ ਸੇਵਾ ਸੁਸਾਸਿਟੀ, ਮਾਤਾ ਖੀਵੀ ਜੀ ਸੁਖਮਨੀ ਸੇਵਾ ਸੁਸਾਸਿਟੀ ਅਜ਼ਾਦ ਨਗਰ, ਗਰੂ ਤੇਗ ਬਹਾਦਰ ਸੁਖਮਨੀ ਸੇਵਾ ਸੁਸਾਸਿਟੀ, ਸੁਖਮਨੀ ਸੇਵਾ ਸੁਸਾਸਿਟੀ ਈਸਟ ਮੋਹਨ ਨਗਰ, ਗੁਰੂ ਅਰਜਨ ਦੇਵ ਸੁਖਮਨੀ ਸੇਵਾ ਸੁਸਾਸਿਟੀ ਰੋਜ਼ੀ ਮਾਡਲ ਸਕੂਲ, ਗਰੂ ਨਾਨਕ ਇਸਤਰੀ ਸਤਿਸੰਗ ਸਭਾ ਚੌਕ ਮੋਨੀ, ਮਾਤਾ ਸੁੰਦਰ ਕੌਰ ਜੀ ਸੁਖਮਨੀ ਸੇਵਾ ਸੁਸਾਸਿਟੀ ਗਲੀ ਨਿਸ਼ਾਨਚੀਆਂ, ਗੁਰ ਅਰਜਨ ਦੇਵ ਜੀ ਸੇਵਾ ਸੁਸਾਇਟੀ ਤੇ ਭਾਈ ਸੋਭਾ ਸਿੰਘ ਦਾ ਜਥਾ, ਚੜਦੀ ਕਲਾ ਸੁਖਮਨੀ ਸੇਵਾ ਸੁਸਾਇਟੀ, ਬੇਬੇ ਨਾਨਕੀ ਸੁਖਮਨੀ ਸੇਵਾ ਸੁਸਾਇਟੀ ਆਦਿ ਸੁਸਾਇਟੀਆਂ ਨਾਲ ਸੰਬੰਧਿਤ ਬੀਬੀਆਂ ਨੇ ਇਸ ਇਕੱਤਰਤਾ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਵਲੋਂ ਸੰਗਤਾਂ ਲਈਹ ਮਿੱਠੇ ਠੰਡੇ ਜਲ ਦੀ ਛਬੀਲ ਤੇ ਚਾਹ ਦਾ ਲੰਗਰ ਵਰਤਾਇਆ ਗਿਆ |

ਫੁਲਕਾਰੀ ਨੇ 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਯੋਗ ਸੈਸ਼ਨ ਕਰਵਾਇਆ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਫੁਲਕਾਰੀ ਡਬਲਯੂ. ਓ. ਏ. ਵਲੋਂ 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 'ਯੋਗਾ ਸੇ ਅਰੋਗਿਆ' ਸਬੰਧੀ ਯੋਗ ਸੈਸ਼ਨ ਕਰਵਾਇਆ ਗਿਆ | ਯੋਗ ਗੁਰੂ ਸ਼੍ਰੀ ਵਰੁਣ ਚੌਹਾਨ, ਫੁਲਕਾਰੀ ਮੈਂਬਰਾਂ ਡਾ. ਸੋਨਾਲੀ ਸੋਨੀ ਅਤੇ ਸੋਨੀਆ ...

ਪੂਰੀ ਖ਼ਬਰ »

70 ਸਾਲਾ ਬਜ਼ੁਰਗ ਇੰਨਸਾਫ ਦੇ ਲਈ ਖਾ ਰਿਹਾ ਹੈ ਦਰ-ਦਰ ਧੱਕੇ

ਛੇਹਰਟਾ, 22 ਜੂਨ (ਸੁਰਿੰਦਰ ਸਿੰਘ ਵਿਰਦੀ)-ਜੱਦੀ ਪੁਸ਼ਤੀ ਜਗ੍ਹਾ ਦੀ ਵੰਡ ਨੂੰ ਲੈ ਕੇ ਸਕੇ ਭਰਾ ਦੇ ਬੱਚਿਆਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖਿਲਾਫ ਪਿਛਲੇ ਇੱਕ ਸਾਲ ਤੋਂ 70 ਸਾਲਾ ਬਜ਼ੁਰਗ ਦਰ-ਦਰ ਦੇ ਧੱਕੇ ਖਾਣ ਲਈ ਮਜ਼ਬੂਰ ਹੋ ਗਿਆ ਹੈ | ਪੱਤਰਕਾਰਾਂ ਦੇ ਨਾਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਦੋ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ੇ ਤੋੜੇ

ਅੰਮਿ੍ਤਸਰ, 22 ਜੂਨ (ਹਰਮਿੰਦਰ ਸਿੰਘ)-ਸਥਾਨਕ ਬਸ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਦੋ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰਵਾਰ ਸਰਕਾਰੀ ਜਗ਼੍ਹਾ 'ਤੇ ਸ਼ੈੱਡ ਪਾ ਕੇ ਬਾਹਰ ਦਰਵਾਜਾ ਲਗਾ ਕੇ ਕਬਜ਼ਾ ਕੀਤੇ ਜਾਣ ਤੇ ਨਗਰ ਨਿਗਮ ਦੀ ਅਸਟੇਟ ਵਿਭਾਗ ...

ਪੂਰੀ ਖ਼ਬਰ »

ਪਤਨੀ ਤੋਂ ਸਤਾਏ ਵਿਅਕਤੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਆਪਣੀ ਪਤਨੀ ਤੋਂ ਸਤਾਏ ਇਕ ਵਿਅਕਤੀ ਵਲੋਂ ਕੋਈ ਜਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਜਿਸ ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਉਸਦੀ ਪਤਨੀ ਤੇ ਸਹੁਰੇ ਖ਼ਿਲਾਫ਼ ਖੁਦਕੁਸ਼ੀ ਕਰਨ ਲਈ ਮਜ਼ਬੂਰ ਕੀਤੇ ਜਾਣ ਦੇ ਦੋਸ਼ਾਂ ਤਹਿਤ ...

ਪੂਰੀ ਖ਼ਬਰ »

ਭਾਰਤੀ ਸਿੱਖ ਜਥੇ ਤੋਂ ਨਹੀਂ ਲਿਆ ਗਿਆ ਕੋਈ ਵਾਧੂ ਖ਼ਰਚ-ਅਮੀਰ ਸਿੰਘ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੱਦੇਨਜ਼ਰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਭਾਰਤੀ ਜਥੇ ਤੋਂ 5700 ਰੁਪਏ (ਭਾਰਤੀ ਕਰੰਸੀ) ਪ੍ਰਤੀ ਯਾਤਰੂ ਬੱਸ ਸਫ਼ਰ ਲਏ ਜਾਣ ਨੂੰ ਲੰਘੇ ਦਿਨੀਂ ਕੁਝ ਭਾਰਤੀ ...

ਪੂਰੀ ਖ਼ਬਰ »

ਜਥੇ ਨੇ ਕੀਤੇ ਸ੍ਰੀ ਨਨਕਾਣਾ ਸਾਹਿਬ ਦੇ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ 29 ਜੂਨ ਨੂੰ ਮਨਾਈ ਜਾ ਰਹੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰੱਖੇ ...

ਪੂਰੀ ਖ਼ਬਰ »

ਲਾਹੌਰ 'ਚ ਇਸ ਵਾਰ ਵੀ ਨਹੀਂ ਮਨਾਈ ਜਾ ਸਕੇਗੀ ਭਾਈ ਤਾਰੂ ਸਿੰਘ ਦੀ ਬਰਸੀ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਵੱਸਦੇ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਦੀ ਬਰਸੀ ਇਸ ਵਾਰ ਵੀ ਲਾਹੌਰ ਦੇ ਲੰਡਾ ਬਾਜ਼ਾਰ 'ਚ ਸਥਿਤ ਭਾਈ ਤਾਰੂ ਸਿੰਘ ਦੀ ਸਮਾਧ 'ਤੇ ਨਹੀਂ ਮਨਾ ਸਕਣਗੇ | ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦੋ ਵਰਿ੍ਹਆਂ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਭੰਡਾਰੀ ਪੁਲ ਤੋਂ ਛਾਲ ਮਾਰ ਕੇ ਨੌਜਵਾਨ ਵਲੋਂ ਖੁਦਕੁਸ਼ੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਅੱਜ ਸ਼ਾਮ ਇਥੇ ਸ਼ਹਿਰ ਦੇ ਭੀੜਭਾੜ ਵਾਲੇ ਭੰਡਾਰੀ ਪੁਲ ਤੋਂ ਹੇਠਾਂ ਰੇਲਵੇ ਲਾਈਨਾਂ 'ਤੇ ਛਾਲ ਮਾਰ ਕੇ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ | ਜੀ. ਆਰ. ਪੀ. ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜੇ 'ਚ ਲੈ ਲਿਆ ਹੈ ਤੇ ...

ਪੂਰੀ ਖ਼ਬਰ »

-ਅੰਮਿ੍ਤਸਰ ਬੱਸ ਸਟੈਂਡ ਹੋਇਆ ਅੱਪਗ੍ਰੇਡ-

20 ਐਲ. ਈ. ਡੀ. ਸਕਰੀਨਾਂ ਤੇ 40 ਸਪੀਕਰ ਲਗਾਏ

ਅੰਮਿ੍ਤਸਰ, 22 ਜੂਨ (ਗਗਨਦੀਪ ਸ਼ਰਮਾ)-ਯਾਤਰੀ ਕਿ੍ਪਾ ਧਿਆਨ ਦੇਣ.... ਵਰਗੀਆਂ ਆਵਾਜ਼ਾਂ ਹੁਣ ਕੇਵਲ ਰੇਲਵੇ ਸਟੇਸ਼ਨ 'ਤੇ ਹੀ ਨਹੀਂ ਬਲਕਿ ਅੰਮਿ੍ਤਸਰ ਬੱਸ ਸਟੈਂਡ 'ਤੇ ਵੀ ਸੁਣਨ ਨੂੰ ਮਿਲੇਗੀ | ਉਸਦਾ ਪ੍ਰਮੁੱਖ ਕਾਰਨ ਇਸ ਬੱਸ ਸਟੈਂਡ ਨੂੰ ਅੱਪਗ੍ਰੇਡ ਕੀਤਾ ਜਾਣਾ ਹੈ | ...

ਪੂਰੀ ਖ਼ਬਰ »

2 ਪਿਸਟਲ, 7 ਜ਼ਿੰਦਾ ਰੌਂਦ, ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਕਾਬੂ

ਲੋਪੋਕੇ, 22 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਡੀ.ਐੱਸ.ਪੀ ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋ ਚੋਗਾਵਾਂ 'ਚ ਕੀਤੀ ਛਾਪੇਮਾਰੀ ਦੌਰਾਨ 2 ਪਿਸਟਲ 32 ਬੋਰ ਦੇਸੀ, 7 ਜਿੰਦਾ ਰੌਂਦ, ਇੱਕ ਕਿਰਚ, 10 ਗ੍ਰਾਮ ...

ਪੂਰੀ ਖ਼ਬਰ »

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਸੰਗਰੂਰ ਵਾਸੀਆਂ ਨੂੰ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣ ਦੀ ਅਪੀਲ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਗਰੂਰ ਲੋਕ ਸਭਾ ਦੀ ਕੱਲ੍ਹ ਹੋਣ ਜਾ ਰਹੀ ਜ਼ਿਮਨੀ ਚੋਣ ਸੰਬੰਧੀ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪੀੜਤ ਪਰਿਵਾਰ ਵਲੋਂ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਕੀਤੀ ਮੰਗ

ਛੇਹਰਟਾ 22 ਜੂਨ (ਸੁਰਿੰਦਰ ਸਿੰਘ ਵਿਰਦੀ)-ਬੀਤੇ ਕੁਝ ਦਿਨ ਪਹਿਲਾਂ ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਜੀ.ਟੀ. ਰੋਡ ਸਥਿਤ ਗਲੀ ਭੱਲਿਆਂ ਵਾਲੀ ਵਿਖੇ ਗੁਆਂਢ ਵਿਚ ਹੀ ਰਹਿੰਦੇ ਕੁਝ ਵਿਅਕਤੀਆਂ ਵਲੋਂ ਔਰਤਾਂ ਦੀ ਕੁੱਟਮਾਰ ਕਰਨ ਦੀ ਖ਼ਬਰ ਸਾਹਮਣੇ ਆਈ ਸੀ | ਜੋ ...

ਪੂਰੀ ਖ਼ਬਰ »

ਨੂੰ ਹ ਦੀ ਸ਼ਿਕਾਇਤ 'ਤੇ ਸਹੁਰੇ ਖਿਲਾਫ ਮਾਮਲਾ ਦਰਜ ਸਹੁਰਾ ਹੋਇਆ ਘਰੋਂ ਫਰਾਰ : ਨੂੰ ਹ ਨੇ ਲਾਈ ਇਨਸਾਫ ਦੀ ਗੁਹਾਰ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਸਥਾਨਕ ਬਟਾਲਾ ਰੋਡ ਦੀ ਰਹਿਣ ਵਾਲੀ ਇਕ ਔਰਤ ਨੇ ਦੋਸ਼ ਲਾਇਆ ਕਿ ਉਸਦਾ ਸਹੁਰਾ ਉਸ ਨਾਲ ਜਿਣਸੀ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰ ਰਿਹਾ ਹੈ, ਇਨ੍ਹਾਂ ਗੰਭੀਰ ਦੋਸ਼ਾਂ ਉਪਰੰਤ ਪੁਲਿਸ ਵਲੋਂ ਥਾਣਾ ਸਦਰ ਵਿਖੇ ਇਕ ਬਜ਼ੁਰਗ ਵਿਅਕਤੀ ...

ਪੂਰੀ ਖ਼ਬਰ »

ਕੋਟ ਮਿੱਤ ਸਿੰਘ ਦੀ ਪਿਛਲੇ 12 ਘੰਟਿਆਂ ਤੋਂ ਬਿਜਲੀ ਗੁੱਲ

ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਦੀ ਪਿਛਲੇ 12 ਘੰਟਿਆਂ ਤੋਂ ਬਿਜਲੀ ਗੁੱਲ ਹੋਣ ਕਾਰਨ ਇਲਾਕੇ ਅੰਦਰ ਹਾਹਾਕਾਰ ਮੱਚੀ ਹੋਈ ਹੈ | ਇਲਾਕੇ ਵਾਸੀਆ ਨੇ ਦੱਸਿਆ ਕਿ ਕੱਲ ਰਾਤ ਸ਼ਾਮੀ 7.30 ਵਜੇ ਤੋਂ ...

ਪੂਰੀ ਖ਼ਬਰ »

ਤੇਜ਼ ਰਫਤਾਰ ਹਾਂਡਾ ਸਿਟੀ ਕਾਰ ਨੇ ਮੋਟਰਸਾਈਕਲ ਤੇ ਕਾਰ ਨੂੰ ਮਾਰੀ ਟੱਕਰ

ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਤਰਨਤਾਰਨ ਸਾਈਡ ਤੋਂ ਪੁਲ ਤਾਂਰਾ ਵਾਲਾ ਨੂੰ ਇਕ ਤੇਜ਼ ਰਫਤਾਰ ਆ ਰਹੀ ਹਾਂਡਾ ਸਿਟੀ ਕਾਰ ਨੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਸਾਹਮਣੇ ਸਵਿਫਟ ਡਿਜ਼ਾਇਰ ਕਾਰ ਤੇ ਮੋਟਰਸਾਈਕਲ ਨੂੰ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਛੇਹਰਟਾ, 22 ਜੂਨ (ਸੁਰਿੰਦਰ ਸਿੰਘ ਵਿਰਦੀ)-ਥਾਣਾ ਮੁਖੀ ਛੇਹਰਟਾ ਇੰਸ: ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਦੇ ਇੰਚਾਰਜ ਏ. ਐਸ. ਆਈ. ਪਾਲ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਏ. ਐਸ. ਆਈ. ਗੁਰਪ੍ਰਤਾਪ ਸਿੰਘ, ਏ. ਐਸ. ਆਈ. ਪਰਵੀਨ ਕੁਮਾਰ ਤੇ ...

ਪੂਰੀ ਖ਼ਬਰ »

ਚੇਅਰਮੈਨ ਬਲਜੀਤ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਅੰਮਿ੍ਤਸਰ, 22 ਜੂਨ (ਸਟਾਫ ਰਿਪੋਰਟਰ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਰਈਆ ਦੇ ਚੇਅਰਮੈਨ ਤੇ ਗੁਰੂ ਨਾਨਕ ਦੇਵ 'ਵਰਸਿਟੀ ਦੇ ਯੁਵਕ ਸੇਵਾਵਾਂ ਵਿਭਾਗ ਦੇ ਸਾਬਕਾ ਡਾਇਰੈਕਟਰ ਬਲਜੀਤ ਸਿੰਘ ਸੇਖੋਂ, ਜੋ ਕੁੱਝ ਦਿਨ ਪਹਿਲਾਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ਼ਨਾਨ ਸੇਵਾ ਲਈ ਲਿਜਾਈਆਂ ਜਾਣਗੀਆਂ ਗੁਰੂ ਨਗਰੀ ਅੰਮਿ੍ਤਸਰ ਦੇ ਪੰਜ ਸਰੋਵਰਾਂ ਦੇ ਜਲ ਦੀਆਂ ਗਾਗਰਾਂ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਪ੍ਰੋ: ਨਿਰਮਲ ਸਿੰਘ ਰੰਧਾਵਾ, ਵੰਸਜ਼ ਬਾਬਾ ਬੁੱਢਾ ਸਾਹਿਬ ਜੀ, ਗੁਰੂ ਕੇ ਹਾਲੀ ਰੰਧਾਵੇ-ਗੁਰੂ ਕੀ ਵਡਾਲੀ ਤੇ ਗਾਗਰੀ ਜਥੇ ਵਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ਼ਨਾਨ ਸੇਵਾ ਲਈ ਗੁਰੂ ਨਗਰੀ ਦੇ ਪੰਜ ਅੰਮਿ੍ਤ ਸਰੋਵਰਾਂ ਤੋਂ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁਧ ਮੁਹਿੰਮ ਚਲਾਈ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਟ੍ਰੈਫਿਕ ਪੁਲਿਸ ਵਲੋਂ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁਧ ਮੁਹਿੰਮ ਚਲਾਈ ਗਈ ਹੈ ਤਾਂ ਕਿ ਵਿਗੜ ਚੁੱਕੀ ਤੇ ਬੇਤਰਤੀਬੀ ਹੋ ਚੁੱਕੀ ਆਵਾਜਾਈ ਵਿਵਸਥਾ ਨੂੰ ਲੀਹ 'ਤੇ ...

ਪੂਰੀ ਖ਼ਬਰ »

ਰੇਲਵੇ ਦੀ 'ਇਕ ਸਟੇਸ਼ਨ, ਇਕ ਉਤਪਾਦ' ਯੋਜਨਾ ਦਾ ਬਣਿਆ ਮਜ਼ਾਕ

ਅੰਮਿ੍ਤਸਰ, 22 ਜੂਨ (ਗਗਨਦੀਪ ਸ਼ਰਮਾ)-ਰੇਲਵੇ ਦੀ 'ਇਕ ਸਟੇਸ਼ਨ, ਇਕ ਉਤਪਾਦ' ਯੋਜਨਾ ਦਾ ਅੱਜ ਉਸ ਵੇਲੇ ਮਜ਼ਾਕ ਬਣਦਾ ਵਿਖਾਈ ਦਿੱਤਾ, ਜਦ ਅੰਮਿ੍ਤਸਰ ਰੇਲਵੇ ਸਟੇਸ਼ਨ ਲਈ ਸਟੇਸ਼ਨ ਸੁਪਰਡੈਂਟ ਅਕਸ਼ੈ ਪਠਾਨੀਆ ਕੋਲ ਕੇਵਲ ਇਕ ਹੀ ਅਰਜ਼ੀ ਆਈ | ਰੇਲਵੇ ਨੂੰ ਆਸ ਸੀ ਕਿ ਕੋਈ ...

ਪੂਰੀ ਖ਼ਬਰ »

ਗੁਰੂ ਕੀ ਵਡਾਲੀ ਦੇ ਇਲਾਕਾ ਨਾਨਕਪੁਰਾ ਵਿਖੇ ਦੋ ਧਿਰਾਂ ਵਿਚ ਹੋਇਆ ਝਗੜਾ

ਛੇਹਰਟਾ, 22 ਜੂਨ (ਸੁਰਿੰਦਰ ਸਿੰਘ ਵਿਰਦੀ/ਵਡਾਲੀ)-ਪੁਲਿਸ ਚੌਕੀ ਗੁਰੂ ਕੀ ਵਡਾਲੀ ਅਧੀਨ ਆਉਂਦੇ ਇਲਾਕਾ ਨਾਨਕਪੁਰਾ ਪੱਤੀ ਚੱਬਲਾ ਦੀ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਾਲੇ ਇੱਟਾਂ-ਰੋੜੇ ਤੇ ਤੇਜ਼ ਹਥਿਆਰਾਂ ਦੇ ਨਾਲ ਘਰ 'ਤੇ ਹਮਲਾ ਅਤੇ ਭੰਨ ਤੋੜ ...

ਪੂਰੀ ਖ਼ਬਰ »

ਲਾਵਾਰਸਾਂ ਵਰਗੀ ਜ਼ਿੰਦਗੀ ਬਤੀਤ ਕਰ ਰਹੇ ਹਨ ਪਿੰਡ ਵਰਪਾਲ ਕਲਾਂ ਦੀ ਇੰਦਰਾ ਕਾਲੋਨੀ ਦੇ ਵਾਸੀ

ਚੱਬਾ, 22 ਜੂਨ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਦੀ ਇੰਦਰਾ ਕਲੋਨੀ ਪਿੰਡ ਚੱਬਾ ਤੋਂ ਵਰਪਾਲ ਨੂੰ ਜਾਂਦੀ ਮੇਨ ਸੜ੍ਹਕ ਬਿਜਲੀ ਘਰ ਦੇ ਸਾਹਮਣੇ ਪਿੰਡ ਵਰਪਾਲ ਤੋਂ ਦੋ ਕਿਲੋਮੀਟਰ ਦੀ ਦੂਰੀ 'ਤੇ ਵੱਸੀ ਹੋਈ ਹੈ | ਇਸ ਕਲੋਨੀ ਵਿਚ 80 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX