ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਰੂਪਨਗਰ

ਥਰਮਲ ਕਾਮਿਆਂ ਦੀ ਲੜੀਵਾਰ ਹੜਤਾਲ- ਤੀਸਰੇ ਦਿਨ ਰਾਮ ਸੰਜੀਵਨ ਮੀਤ ਪ੍ਰਧਾਨ ਦੀ ਅਗਵਾਈ ਹੇਠ 11 ਕਾਮੇ ਭੁੱਖ ਹੜਤਾਲ 'ਤੇ ਬੈਠੇ

ਘਨੌਲੀ, 22 ਜੂਨ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਵਲੋਂ ਥਰਮਲ ਪਲਾਂਟ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਦੇ ਤੀਸਰੇ ਦਿਨ ਜਥੇਬੰਦੀ ਦੇ ਮੀਤ ਪ੍ਰਧਾਨ ਰਾਮ ਸੰਜੀਵਨ ਦੀ ਅਗਵਾਈ ਹੇਠ ਰਾਜ ਕੁਮਾਰ ਕੋਹਲੀ ਵਿੱਤ ਸਕੱਤਰ, ਟਹਿਲ ਸਿੰਘ, ਸ਼ਸ਼ੀਧਰ, ਰਾਜੇਸ਼ ਕੁਮਾਰ, ਧਰਮਪਾਲ ਸਿੰਘ, ਬਲਦੇਵ ਸਿੰਘ, ਮੰਗਲ ਸਿੰਘ, ਵਿਜੈ ਕੁਮਾਰ, ਸੁਰਜੀਤ ਸਿੰਘ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵਲੋਂ ਕਿਰਤੀਆਂ ਅਤੇ ਹੋਰਨਾਂ ਵਰਗਾਂ ਨਾਲ ਹਮੇਸ਼ਾ ਹੀ ਧੋਖਾ ਕਰਨ ਕਾਰਨ ਪੰਜਾਬ ਦੇ ਲੋਕਾਂ ਵਲੋਂ ਇਸ ਵਾਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਸੀ ਅਤੇ ਲੋਕਾਂ ਨੂੰ ਆਸ ਸੀ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਖਰਾ ਉੱਤਰੇਗੀ ਪ੍ਰੰਤੂ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੇ ਨਕਸ਼ੇ ਕਦਮ 'ਤੇ ਚੱਲ ਕੇ ਲੋਕਾਂ ਦੀਆਂ ਆਸਾਂ ਦਾ ਘਾਣ ਕਰ ਰਹੀ ਹੈ | ਇਸ ਸਰਕਾਰ ਵਲੋਂ ਨਾਂ ਹੀ ਕਿਰਤੀਆਂ ਦੀਆਂ ਘੱਟੋ ਘੱਟ ਉਜ਼ਰਤਾਂ ਦਾ ਵਾਧਾ ਦਿੱਤਾ ਜਾ ਰਿਹਾ ਹੈ ਅਤੇ ਨਾਂ ਹੀ ਕਰਮਚਾਰੀਆਂ ਦੀਆਂ ਡੀ. ਏ. ਦੀਆਂ ਕਿਸ਼ਤਾਂ ਦਿੱਤੀਆਂ ਜਾ ਰਹੀਆਂ ਹਨ, ਕਰਮਚਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ ਜਿਸ ਕਾਰਨ ਜਥੇਬੰਦੀ ਵਲੋਂ 20 ਜੂਨ ਤੋਂ ਮੈਨੇਜਮੈਂਟ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ | ਮੁੱਖ ਇੰਜੀਨੀਅਰ ਨੇ ਅਜੇ ਤੱਕ ਵੀ ਜਥੇਬੰਦੀ ਨਾਲ ਗੱਲਬਾਤ ਕਰਨਾ ਮੁਨਾਸਬ ਨਹੀਂ ਸਮਝਿਆ | ਇਸ ਰੋਸ ਰੈਲੀ ਨੂੰ ਕੁਲਦੀਪ ਸਿੰਘ ਮਿਨਹਾਸ, ਰਾਜ ਕੁਮਾਰ ਕੋਹਲੀ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਸੁਰਿੰਦਰਪਾਲ ਆਦਿ ਨੇ ਵੀ ਸੰਬੋਧਨ ਕੀਤਾ |

'ਆਪ' ਦੇ ਆਈ.ਟੀ. ਵਿੰਗ ਨੇ ਸਾਬਕਾ ਜੰਗਲਾਤ ਮੰਤਰੀ ਨੂੰ ਗਿ੍ਫ਼ਤਾਰ ਕਰਨ ਦੇ ਪੋਸਟਰ 'ਚ ਲਗਾਈ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਤਸਵੀਰ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਦੇ ਆਈ. ਟੀ. ਵਿੰਗ ਵਲੋਂ ਪਾਰਟੀ ਦੇ ਫੇਸਬੁੱਕ ਪੇਜ 'ਤੇ ਜਾਰੀ ਕੀਤਾ ਇਕ ਪੋਸਟਰ ਪਾਰਟੀ ਦੀ ਫਜੀਹਤ ਕਰਵਾ ਰਿਹਾ ਹੈ | ਹਾਲਾਂਕਿ, 'ਆਪ' ਪੰਜਾਬ ਨੇ ਫੇਸਬੁੱਕ ਪੇਜ ਤੋਂ ਇਹ ਪੋਸਟ ਹਟਾ ਲਈ ਗਈ ਹੈ ਪਰ ਜਾਰੀ ਕੀਤੇ ਪੋਸਟਰ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਦਾ ਗੁਣਾਂਕ ਦਿੱਤਾ ਜਾਵੇ-ਸਮੀਰੋਵਾਲ

ਨੂਰਪੁਰ ਬੇਦੀ, 22 ਜੂਨ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਸੂਬਾਈ ਆਗੂ ਬਲਦੇਵ ਸਿੰਘ ਬੁੱਟਰ ਤੇ ਵਸ਼ਿੰਗਟਨ ਸਿੰਘ ਸਮੀਰੋਵਾਲ, ਮਾਲਵਾ ਜ਼ੋਨ ਪ੍ਰਧਾਨ ਮਹਿੰਦਰ ਸਿੰਘ ਰਾਣਾ, ਸੂਬਾ ਸੰਯੁਕਤ ਸਕੱਤਰ ...

ਪੂਰੀ ਖ਼ਬਰ »

12 ਕਰੋੜ ਦੀ ਲਾਗਤ ਵਾਲਾ ਭਾਖੜਾ ਡੈਮ ਅਜਾਇਬ ਘਰ 3 ਸਾਲ 'ਚ ਬਣੇਗਾ-ਕੰਬੋਜ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-''ਹਰ ਵਰ੍ਹੇ ਨੰਗਲ ਆਉਣ ਵਾਲੇ ਪੰਜ ਲੱਖ ਤੋਂ ਵੱਧ ਸੈਲਾਨੀਆਂ ਲਈ 12 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਭਾਖੜਾ ਡੈਮ ਅਜਾਇਬ ਘਰ ਵੱਡੀ ਸਹੂਲਤ ਹੋਵੇਗਾ'' ਇਹ ਵਿਚਾਰ ਡਿਪਟੀ ਚੀਫ਼ ਇੰਜੀਨੀਅਰ ਭਾਖੜਾ ਬਿਆਸ ਪ੍ਰਬੰਧ ਬੋਰਡ ਹੁਸਨ ਲਾਲ ...

ਪੂਰੀ ਖ਼ਬਰ »

ਗ਼ਰੀਬ ਲੋਕਾਂ ਲਈ ਸਿਰਫ਼ ਮਜ਼ਾਕ ਬਣ ਕੇ ਹੀ ਰਹਿ ਗਈ ਪ੍ਰਧਾਨ ਮੰਤਰੀ ਆਵਾਸ ਯੋਜਨਾ

ਪੁਰਖਾਲੀ, 22 ਜੂਨ (ਬੰਟੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਗ਼ਰੀਬ ਲੋਕਾਂ ਲਈ ਇੱਕ ਮਜ਼ਾਕ ਹੀ ਬਣ ਕੇ ਰਹਿ ਗਈ ਹੈ, ਲੋਕਾਂ ਨੂੰ ਇਸ ਯੋਜਨਾ ਦਾ ਲਾਭ ਨਸੀਬ ਨਹੀਂ ਹੋ ਰਿਹਾ | ਕਈ ਗ਼ਰੀਬ ਤੇ ਲੋੜਵੰਦ ਲੋਕਾਂ ਨੰੂ ਤਾਂ ਇਹ ਸਕੀਮ ਨਸੀਬ ਹੀ ਨਹੀਂ ਹੋਈ ਤੇ ਜਿਨ੍ਹਾਂ ਨੂੰ ਨਸੀਬ ...

ਪੂਰੀ ਖ਼ਬਰ »

ਪੁਲਿਸ ਨੇ ਬੀ.ਬੀ.ਐਮ.ਬੀ. 'ਚ ਚੋਰੀ ਸਬੰਧੀ ਦੋ ਵਿਅਕਤੀ ਕੀਤੇ ਕਾਬੂ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਨੇ ਬੀ.ਬੀ.ਐਮ.ਬੀ. ਦੇ ਇਲੈਕਟ੍ਰੀਕਲ ਡਿਵੀਜ਼ਨ ਦੇ ਸਟੋਰ ਵਿਚ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ ਜੁਝਾਰ ਸਿੰਘ ...

ਪੂਰੀ ਖ਼ਬਰ »

ਸੋਮੇਸ਼ਵਰ ਮੰਦਰ 'ਚੋਂ ਚੋਰਾਂ ਨੇ 12 ਕਿੱਲੋ ਚਾਂਦੀ ਕੀਤੀ ਚੋਰੀ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਅੰਦਰ ਚੋਰਾਂ ਵਲੋਂ ਚੋਰੀਆਂ ਕਰਨ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ | ਅਜਿਹੀ ਹੀ ਇੱਕ ਘਟਨਾ ਨੰਗਲ ਦੇ ਨਾਲ ਲੱਗਦੀ ਪੰਜਾਬ ਅਤੇ ਹਿਮਾਚਲ ਦੀ ਸਰਹੱਦ 'ਤੇ ਪਿੰਡ ਸਵਾਮੀਪੁਰ ਵਿਖੇ ਪ੍ਰਾਚੀਨ ਅਤੇ ਇਤਿਹਾਸਕ ਸੋਮੇਸ਼ਵਰ ...

ਪੂਰੀ ਖ਼ਬਰ »

ਹਮੀਰਪੁਰ ਤੋਂ ਦਿੱਲੀ ਜਾ ਰਹੀ ਹਿਮਾਚਲ ਰੋਡਵੇਜ਼ ਦੀ ਬੱਸ 'ਤੇ ਪਥਰਾਅ ਦੀ ਘਟਨਾ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਹਿਮਾਚਲ ਰੋਡਵੇਜ਼ ਦੀ ਹਮੀਰਪੁਰ ਡਿੱਪੂ ਨਾਲ ਸਬੰਧਿਤ ਬੱਸ 'ਤੇ ਪੰਜਾਬ ਦੇ ਜ਼ਿਲ੍ਹਾ ਰੂਪਨਗਰ 'ਚ ਪੈਂਦੇ ਨੂਰਪੁਰ ਬੇਦੀ ਖੇਤਰ 'ਚ ਰਾਤ ਸਮੇਂ ਪਥਰਾਅ ਹੋਣ ਦੀ ਖ਼ਬਰ ਹੈ | ਇਸ ਪੱਥਰਬਾਜ਼ੀ ਦੌਰਾਨ ਬੱਸ ਚਾਲਕ ਅੱਗੇ ਲੱਗਿਆ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲਾ ਗਰੋਹ ਸਰਗਰਮ, ਦਿਨ ਦਿਹਾੜੇ ਤਿੰਨ ਨੂੰ ਬਣਾਇਆ ਨਿਸ਼ਾਨਾ

ਮੋਰਿੰਡਾ, 22 ਜੂਨ (ਕੰਗ)-ਸ਼ਹਿਰ ਦੇ ਭੀੜ ਭੜੱਕੇ ਵਾਲੇ ਇਲਾਕੇ ਵਿਚ ਇੱਕ ਮੋਟਰਸਾਈਕਲ ਸਵਾਰ ਵਲੋਂ ਗੁਰਦੁਆਰਾ ਰਾਮਗੜੀਆ ਬਜਾਰ ਵਿਚ ਜਾ ਰਹੀਆਂ ਦੋ ਔਰਤਾਂ ਜਸਵਿੰਦਰ ਕੌਰ ਪਤਨੀ ਨਰਿੰਦਰ ਸਿੰਘ ਅਤੇ ਉਨ੍ਹਾਂ ਦੀ ਪੁੱਤਰੀ ਮਨਜੀਤ ਕੌਰ ਪਤਨੀ ਜੋਗਿੰਦਰ ਸਿੰਘ ਤੋਂ ਪਰਸ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆ ਜਾਣ 'ਤੇ ਮੋਟਰ ਸਾਈਕਲ ਸਵਾਰ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ. ਐਸ. ਨਿੱਕੂਵਾਲ)-ਨਜ਼ਦੀਕੀ ਪਿੰਡ ਨਿੱਕੂਵਾਲ ਮੋੜ 'ਤੇ ਇੱਕ ਮੋਟਰਸਾਈਕਲ ਸਵਾਰ ਦੀ ਟਰੱਕ ਦੀ ਲਪੇਟ 'ਚ ਆ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਸੂਚਨਾ ਹੈ | ਤਫ਼ਤੀਸ਼ੀ ਅਫ਼ਸਰ ਐਸ.ਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਭਜਨ ਗਿਰ ਉਰਫ਼ ...

ਪੂਰੀ ਖ਼ਬਰ »

ਪਸਸਫ, ਏਟਕ ਅਤੇ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ 'ਅਗਨੀਪਥ' ਫ਼ੌਜ ਭਰਤੀ ਯੋਜਨਾ ਦਾ ਵਿਰੋਧ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਤੇ ਜ਼ਿਲ੍ਹਾ ਏਟਕ ਰੋਪੜ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਰੂਪਨਗਰ ਹੈੱਡ ਕੁਆਟਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਵਲੋਂ 'ਅਗਨੀਪਥ' ਫ਼ੌਜੀ ...

ਪੂਰੀ ਖ਼ਬਰ »

ਵਿਜੇ ਸ਼ਰਮਾ ਟਿੰਕੂ ਤੇ ਦਰਜ ਕੀਤਾ ਮੁਕੱਦਮਾ ਰਾਜਨੀਤੀ ਤੋਂ ਪ੍ਰੇਰਿਤ- ਕਾਂਗਰਸੀ ਆਗੂ

ਮੋਰਿੰਡਾ, 22 ਜੂਨ (ਕੰਗ)-ਕਾਂਗਰਸੀ ਆਗੂਆਂ ਕੁਲਦੀਪ ਸਿੰਘ ਓਇੰਦ ਪੀ.ਏ., ਨੰਦੀਪਾਲ ਬਾਂਸਲ ਸਿਟੀ ਕਾਂਗਰਸ ਪ੍ਰਧਾਨ ਕੁਰਾਲੀ, ਅਜੀਤ ਸਿੰਘ ਭੜੋਜੀਆ ਬਲਾਕ ਪ੍ਰਧਾਨ ਮਾਜਰੀ, ਸਵਰਨਜੀਤ ਕੌਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਅਗਵਾਈ ਹੇਠ ਇਕੱਤਰਤਾ ਕਰਦਿਆਂ ਹਲਕਾ ...

ਪੂਰੀ ਖ਼ਬਰ »

ਗ੍ਰਾਮ ਸਭਾ ਦਾ ਆਮ ਇਜਲਾਸ

ਘਨੌਲੀ, 22 ਜੂਨ (ਸੈਣੀ)-ਪਿੰਡ ਬੇਗਮਪੁਰ ਆਬਾਦੀ ਘਨੌਲੀ ਦੀ ਗ੍ਰਾਮ ਪੰਚਾਇਤ ਵਲੋਂ ਗ੍ਰਾਮ ਸਭਾ ਇਜਲਾਸ ਬੁਲਾਇਆ ਗਿਆ | ਇਜਲਾਸ ਦੌਰਾਨ ਪਿੰਡ ਨਿਵਾਸੀਆਂ ਨੂੰ ਪਿਛਲੇ ਸਾਲ ਵਿਚ ਹੋਏ ਕੰਮਾਂ ਦਾ ਲੇਖਾ ਜੋਖਾ ਅਤੇ ਆਉਣ ਵਾਲੇ ਸਮੇਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਪ੍ਰਤੀ ...

ਪੂਰੀ ਖ਼ਬਰ »

30 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ )-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਐਸ. ਐਮ. ਓ. ਡਾ: ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਦੇ ਅੱਜ ਤੀਜੇ ਦਿਨ ਚਮਕੌਰ ਸਾਹਿਬ ਦੇ ਸਲੱਮ ਏਰੀਆ ਵਿਚ 5 ਸਾਲ ਤੱਕ ਦੇ 30 ਬੱਚਿਆਂ ਨੂੰ ਪੋਲੀਓ ਰੋਧਕ ...

ਪੂਰੀ ਖ਼ਬਰ »

ਪਿੰਡਾਂ ਵਿਚ ਗੁਰਮਤਿ ਸਮਾਗਮਾ ਦੀ ਲੜੀ ਦੀ ਹੋਈ ਸੰਪੂਰਨਤਾ

ਨੂਰਪੁਰ ਬੇਦੀ, 22 ਜੂਨ (ਵਿੰਦਰ ਪਾਲ ਝਾਂਡੀਆ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੇ ਗੁਰਬਾਣੀ ਸੰਥਿਆ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਇਲਾਕੇ ਵਿਚ ਪਿਛਲੇ 11 ਦਿਨਾਂ ਤੋਂ ਰੋਜ਼ਾਨਾ ਆਰੰਭ ਕੀਤੀ ...

ਪੂਰੀ ਖ਼ਬਰ »

ਬੜਵਾ ਪਿੰਡ ਦੇ ਆਮ ਇਜਲਾਸ 'ਚ ਹਲਕਾ ਵਿਧਾਇਕ ਚੱਢਾ ਸਮੇਤ ਵਿਭਾਗਾਂ ਦੇ ਅਧਿਕਾਰੀ ਹੋਏ ਸ਼ਾਮਿਲ

ਨੂਰਪੁਰ ਬੇਦੀ, 22 ਜੂਨ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਅੱਜ ਪਿੰਡ ਦਾ ਆਮ ਇਜਲਾਸ ਸ਼ਿਵ ਮੰਦਰ ਬੜਵਾ ਵਿਖੇ ਕਰਵਾਇਆ ਗਿਆ | ਇਸ ਆਮ ਇਜਲਾਸ ਵਿਚ ਹਲਕਾ ਵਿਧਾਇਕ ਐਡਵੋਕੇਟ ...

ਪੂਰੀ ਖ਼ਬਰ »

ਡੀ.ਸੀ. ਨੇ ਮਾਰਸ਼ਲ ਆਰਟ ਖੇਡ ਵਿਚ ਮੈਡਲ ਜਿੱਤਣ ਵਾਲੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕੀਓ ਰਿਨ ਓਪਨ ਕਰਾਟੇ ਨੈਸ਼ਨਲ ਲੀਗ ਵਿਚ ਮੈਡਲ ਜਿੱਤਣ ਵਾਲੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ | ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੇ ਭਵਿੱਖ ਵਿਚ ਵੀ ...

ਪੂਰੀ ਖ਼ਬਰ »

ਮਾਈਨਿੰਗ ਅਤੇ ਜੰਗਲ ਪੁੱਟਣ ਦੇ ਮਾਮਲੇ 'ਚ ਵਿਜੀਲੈਂਸ ਮੈਨੂੰ ਫਸਾਉਣ ਦੀ ਸਾਜ਼ਿਸ਼ ਰਚ ਰਹੀ ਹੈ- ਸ਼ਾਲਾਪੁਰ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਪਿਛਲੇ ਦਿਨੀਂ ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਹਿਰਾਸਤ 'ਚ ਲੈ ਕੇ ਜੇਲ੍ਹ ਭੇਜੇ ਇਕਬਾਲ ਸਿੰਘ ਸਾਲਾਪੁਰ ਨੇ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਅੱਜ ਪੱਤਰਕਾਰਾਂ ਸਾਹਮਣੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਤਹਿਤ ਭਰਤੀ ਲਈ ਅਸਾਮੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ 24 ਤੋਂ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅਰੁਣ ਕੁਮਾਰ ਨੇ ਦੱਸਿਆ ਕਿ ਅਗਨੀਪਥ ਸਕੀਮ ਦੇ ਤਹਿਤ ਭਾਰਤੀ ਵਾਯੂ ਸੈਨਾ ਵਿਚ ਅਗਨੀਵੀਰ ਦੀਆਂ ਅਸਾਮੀਆਂ ਕੇਵਲ ਲੜਕਿਆਂ ਲਈ 24, ਜੂਨ 2022 ਤੋਂ 5, ਜੁਲਾਈ 2022 ਸ਼ਾਮ 5:00 ਵਜੇ ਤੱਕ ਚਾਹਵਾਨ ਉਮੀਦਵਾਰ ਆਨਲਾਈਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ 'ਚ ਠਹਿਰਨ ਵਾਲੇ ਵਿਅਕਤੀਆਂ ਦੇ ਪੰਜ ਪਛਾਣ ਪੱਤਰ ਲੈਣ ਦੀ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ ਜ਼ਿਲ੍ਹਾ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਵਲੋਂ ਸਬੰਧਿਤ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ...

ਪੂਰੀ ਖ਼ਬਰ »

ਪਿ੍ੰ. ਚੌਧਰੀ ਦੀ ਲਘੂ ਕਥਾ ਪੁਸਤਕ ''ਕੰਜਕਾਂ'' ਪ੍ਰਕਾਸ਼ਿਤ

ਨੰਗਲ, 22 ਜੂਨ (ਗਰੇਵਾਲ)-ਸਰਕਾਰੀ ਆਈ. ਟੀ. ਆਈ. ਨੰਗਲ ਦੇ ਕਰਮਯੋਗੀ ਪਿ੍ੰਸੀਪਲ ਲਲਿਤ ਮੋਹਨ ਚੌਧਰੀ ਦੀ ਪਲੇਠੀ ਲਘੂ ਕਥਾ ਪੁਸਤਕ ''ਕੰਜਕਾਂ'' ਪ੍ਰਕਾਸ਼ਿਤ ਹੋ ਗਈ ਹੈ, 'ਚ 31 ਲਘੂ ਕਹਾਣੀਆਂ ਹਨ | ਸਪਤਰਿਸ਼ੀ ਪਬਲੀਕੇਸ਼ਨਜ ਚੰਡੀਗੜ੍ਹ ਵਲੋਂ ਪ੍ਰਕਾਸ਼ਿਤ ਇਸ ਪੁਸਤਕ ਨੂੰ ...

ਪੂਰੀ ਖ਼ਬਰ »

ਮੈਡਮ ਔਲਖ ਵਲੋਂ ਖ਼ਵਾਜਾ ਮੰਦਰ ਲਈ 31 ਹਜ਼ਾਰ ਦੀ ਰਾਸ਼ੀ ਭੇਟ

ਨੰਗਲ, 22 ਜੂਨ (ਗਰੇਵਾਲ)-ਨਹਿਰੂ ਮੈਮੋਰੀਅਲ ਗਰਲਜ਼ ਕਾਲਜ ਨੰਗਲ ਦੀ ਸਾਬਕਾ ਸਮਰਪਿਤ ਟੀਚਰ ਮੈਡਮ ਜਸਵਿੰਦਰ ਕੌਰ ਔਲਖ ਨੇ ਖ਼ਵਾਜਾ ਮੰਦਰ ਲਈ 31000/-ਰੁਪਏ ਭੇਟ ਕੀਤੇ ਹਨ | ਅੱਜਕੱਲ੍ਹ ਅਮਰੀਕਾ ਰਹਿ ਰਹੇ ਮੈਡਮ ਔਲਖ ਵਲੋਂ ਭੇਜੀ ਰਾਸ਼ੀ ਦਾ ਚੈੱਕ ਡਾਕਟਰ ਅਸ਼ੋਕ ਸ਼ਰਮਾ ਵਲੋਂ ...

ਪੂਰੀ ਖ਼ਬਰ »

ਗਤਕਾ ਕੈਂਪ ਦੌਰਾਨ ਬੱਚਿਆਂ ਦੇ ਗਤਕੇ ਦੇ ਮੁਕਾਬਲੇ ਕਰਵਾਏ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਛੇਵੇਂ ਪਾਤਿਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰਨੈਸ਼ਨਲ ਗਤਕਾ ਦਿਵਸ ਦੇ ਮੌਕੇ 'ਤੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਲੋਂ 10 ਜੂਨ ਤੋਂ ਗੁਰਦੁਆਰਾ ਭੱਠਾ ਸਾਹਿਬ ਤੇ ਗੁਰੂ ਨਾਨਕ ...

ਪੂਰੀ ਖ਼ਬਰ »

ਯੂਕੋਂ ਆਰਸੇਟੀ ਵਲੋਂ 35 ਲੜਕੀਆਂ ਨੂੰ ਬਿਊਟੀ ਪਾਰਲਰ ਦੀ ਸਿਖਲਾਈ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਯੂਕੋਂ ਆਰਸੇਟੀ ਵਲੋਂ ਬੀ.ਪੀ.ਐੱਲ. ਪਰਿਵਾਰਾਂ ਦੀਆਂ 35 ਲੜਕੀਆਂ ਨੂੰ ਬਿਊਟੀ ਪਾਰਲਰ ਦੀ ਸਿਖਲਾਈ ਦਿੱਤੀ ਗਈ ਹੈ | ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਨੂੰ ...

ਪੂਰੀ ਖ਼ਬਰ »

ਦਸ ਰੋਜ਼ਾ ਯੋਗਾ ਕੈਂਪ ਸਮਾਪਤ

ਨੂਰ ਪੁਰ ਬੇਦੀ, 22 ਜੂਨ (ਹਰਦੀਪ ਸਿੰਘ ਢੀਂਡਸਾ)-ਸ਼ਿਵ ਮੰਦਿਰ ਲਖਣੋ ਵਿਖੇ ਦਸ ਰੋਜ਼ਾ ਯੋਗ ਕੈਂਪ ਅੱਜ ਸਮਾਪਤ ਹੋ ਗਿਆ ਹੈ | ਯੋਗ ਕੈਂਪ ਦੇ ਆਖ਼ਰੀ ਦਿਨ ਯੋਗ ਮਾਹਿਰ ਡਾਕਟਰ ਓਾਕਾਰੇਸ਼ਵਰ ਨੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੂੰ ਵੱਖ-ਵੱਖ ਆਸਣ ਕਰਵਾਏ ਅਤੇ ਯੋਗ ...

ਪੂਰੀ ਖ਼ਬਰ »

'ਚੰਨੀ ਦੀ ਬੱਕਰੀ' ਖ਼ਰੀਦਣ ਵਾਲਾ ਪਰਮਜੀਤ ਸਿੰਘ ਮੁਹਾਲੀ ਪੁਲਿਸ ਵਲੋਂ ਭਗੌੜਾ ਕਰਾਰ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਚੋਈ ਗਈ ਚਰਚਿਤ ਬੱਕਰੀ ਨੂੰ ਖ਼ਰੀਦਣ ਕਾਰਨ ਚਰਚਾ ਵਿਚ ਆਏ ਸ਼ਹਿਰ ਵਾਸੀ ਪਰਮਜੀਤ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਇੱਕ ਮਾਮਲੇ 'ਚ ਭਗੌੜਾ ਐਲਾਨ ਦਿੱਤਾ ਹੈ | ...

ਪੂਰੀ ਖ਼ਬਰ »

ਸਾਮਾਨ ਚੋਰੀ ਕਰਨ ਵਾਲੇ ਦੋ ਚੋਰ ਕਾਬੂ

ਨੰਗਲ, 22 ਜੂਨ (ਗਰੇਵਾਲ)-ਨੰਗਲ ਪੁਲਿਸ ਨੇ ਦੋ ਚੋਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਨੇ ਪਿਛਲੇ ਦਿਨੀਂ ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਤਾਂਬਾ ਤੇ ਹੋਰ ਸਮਾਨ ਚੋਰੀ ਕੀਤਾ ਸੀ | ਪੁਲਿਸ ਇੱਕ ਕਬਾੜ ਕਾਰੋਬਾਰੀ ਦੇ ਰੋਲ ਦੀ ਜਾਂਚ ਵੀ ਕਰ ਰਹੀ ਹੈ | ਨੰਗਲ 'ਚ ਸਰਕਾਰੀ ਸਮਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX