ਤਾਜਾ ਖ਼ਬਰਾਂ


ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 1 hour ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 1 hour ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 1 hour ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 1 hour ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 2 hours ago
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554

ਪਟਿਆਲਾ

ਪਿੰਡ ਝਿੱਲ 'ਚ 170 ਵਿਅਕਤੀਆਂ ਨੂੰ ਹੋਇਆ ਡਾਇਰੀਆ 25 ਵਿਅਕਤੀ ਹਸਪਤਾਲ 'ਚ ਦਾਖ਼ਲ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਨਜ਼ਦੀਕੀ ਪਿੰਡ 'ਚ ਗੰਦਾ ਪਾਣੀ ਪੀਣ ਕਾਰਨ 170 ਤੋਂ ਵੱਧ ਵਿਅਕਤੀਆਂ ਨੂੰ ਡਾਇਰੀਆ ਹੋ ਗਿਆ ਹੈ | ਜਿਨ੍ਹਾਂ 'ਚੋਂ 25 ਵਿਅਕਤੀਆਂ ਦੀ ਹਾਲਤ ਨਾਜ਼ੁਕ ਹੋਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹੈ | ਜਿਨ੍ਹਾਂ ਵਿਚੋਂ ਤਿੰਨ ਵਿਅਕਤੀਆਂ ਨੂੰ ਛੁੱਟੀ ਹੋ ਗਈ ਹੈ ਅਤੇ ਬਾਕੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ | ਇਸ ਸੰਬੰਧੀ ਝਿੱਲ ਪਿੰਡ ਦੇ ਇਕ ਵਿਅਕਤੀ ਨੇ ਆਪਣੀ ਪਹਿਚਾਣ ਜ਼ਾਹਿਰ ਨਾ ਕਰਨ ਦੀ ਸ਼ਰਤ 'ਤੇ ਦੱਸਿਆ ਕਿ ਪਿਛਲੇ ਦਿਨੀਂ ਝਿੱਲ ਪਿੰਡ ਦੀ ਪਾਣੀ ਵਾਲੀ ਟੈਂਕੀ ਸਾਫ਼ ਕਰਵਾਈ ਗਈ ਸੀ | ਪਰੰਤੂ ਟੈਂਕੀ ਸਾਫ਼ ਹੋਣ ਤੋਂ ਬਾਅਦ ਗੰਦਾ ਪਾਣੀ ਬਾਹਰ ਨਹੀਂ ਕੱਢਿਆ ਗਿਆ ਅਤੇ ਇਹ ਪਾਣੀ ਪਾਈਪਾਂ ਰਾਹੀਂ ਲੋਕਾਂ ਦੇ ਘਰ ਪੁੱਜ ਰਿਹਾ ਸੀ | ਇਸ ਸੰਬੰਧੀ ਲੋਕਾਂ ਨੇ ਸੰਬੰਧਿਤ ਵਿਭਾਗ ਨੂੰ ਦੱਸਿਆ ਕਿ ਉਨ੍ਹਾਂ ਦੇ ਘਰ ਟੂਟੀਆਂ 'ਚ ਗੰਦਾ ਪਾਣੀ ਆ ਰਿਹਾ ਹੈ, ਪਰ ਇਸ ਮਸਲੇ ਬਾਰੇ ਕਿਸੇ ਨੇ ਕੁੱਝ ਨਹੀਂ ਕੀਤਾ | ਜਿਸ ਕਰਕੇ ਵੱਡੀ ਗਿਣਤੀ ਲੋਕ ਗੰਦਾ ਪਾਣੀ ਪੀਣ ਕਾਰਨ ਡਾਇਰੀਆ ਦੇ ਸ਼ਿਕਾਰ ਹੋ ਗਏ ਹਨ | ਜਦੋਂ ਟੈਂਕੀ ਦੀ ਸਫ਼ਾਈ ਸੰਬੰਧੀ ਨਗਰ ਨਿਗਮ ਦੇ ਐਕਸੀਅਨ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ | ਦੱਸਣਯੋਗ ਹੈ ਕਿ ਪਿਛਲੇ ਦਿਨੀਂ ਰਾਜਪੁਰਾ ਇਲਾਕੇ ਦੇ ਪਿੰਡ ਸ਼ਾਮਦੋਂ 'ਚ ਡਾਇਰੀਆ ਫੈਲਣ ਕਾਰਨ 200 ਵਿਅਕਤੀ ਇਸ ਬਿਮਾਰੀ ਦੀ ਲਪੇਟ 'ਚ ਆਏ ਸੀ | ਜਿਨ੍ਹਾਂ ਵਿਚੋਂ ਕੁੱਝ ਮਰੀਜ਼ ਹੁਣ ਵੀ ਹਸਪਤਾਲ 'ਚ ਇਲਾਜ ਕਰਵਾ ਰਹੇ ਹਨ |
ਇਸ ਸੰਬੰਧੀ ਪਟਿਆਲਾ ਦੇ ਸਿਵਲ ਸਰਜਨ ਡਾ. ਰਾਜੂ ਧੀਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਪਿੰਡ ਝਿੱਲ 'ਚ ਡਾਇਰੀਆ ਫੈਲਣ ਬਾਰੇ ਸੂਚਨਾ ਮਿਲਦੇ ਹੀ ਸਿਹਤ ਵਿਭਾਗ ਦੀ ਰੈਪਿਡ ਰਿਸਪੋਂਸ ਟੀਮ ਲੈ ਕੇ ਮੌਕੇ 'ਤੇ ਪਹੁੰਚ ਗਏ ਸੀ | ਇਸ ਦੌਰਾਨ ਜ਼ਿਲ੍ਹਾ ਐਪੋਡੋਮੋਲੀਜਿਸਟ ਡਾ. ਸੁਮੀਤ ਸਿੰਘ ਤੇ ਪੀ.ਐੱਚ.ਸੀ. ਕੌਲੀ ਦੇ ਮੁਖੀ ਡਾ. ਰੰਜਨਾ ਸ਼ਰਮਾ ਸਮੇਤ ਸੀਨੀਅਰ ਡਾਕਟਰਾਂ ਦੀ ਟੀਮ ਨੇ ਪਿੰਡ ਝਿੱਲ ਦੇ ਘਰ-ਘਰ ਜਾ ਕੇ ਵਿਅਕਤੀਆਂ ਨੂੰ ਚੈੱਕ ਕੀਤਾ ਤੇ ਜਿਨ੍ਹਾਂ ਵਿਅਕਤੀਆਂ ਦੀ ਹਾਲਤ ਨਾਜ਼ੁਕ ਸੀ ਉਨ੍ਹਾਂ ਨੂੰ ਐਂਬੂਲੈਂਸਾਂ ਰਾਹੀਂ ਤਿ੍ਪੜੀ ਡਿਸਪੈਂਸਰੀ ਅਤੇ ਮਾਤਾ ਕੁਸ਼ੱਲਿਆ ਤੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਹੁਣ ਤੱਕ ਪਿੰਡ ਦੇ 170 ਵਿਅਕਤੀਆਂ ਨੂੰ ਡਾਇਰੀਆ ਹੋਣ ਦੀ ਪੁਸ਼ਟੀ ਹੋਈ ਹੈ | ਜਿਨ੍ਹਾਂ 'ਚੋਂ 25 ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਤੇ ਬਾਕੀ ਲੋਕ ਘਰਾਂ 'ਚ ਡਾਕਟਰਾਂ ਦੀਆਂ ਟੀਮਾਂ ਦੀ ਦੇਖਰੇਖ 'ਚ ਹਨ | ਡਾ. ਧੀਰ ਦੱਸਿਆ ਕਿ ਸਿਹਤ ਵਿਭਾਗ ਦੇ ਕਾਮੇ ਪਿੰਡ ਝਿੱਲ 'ਚ ਘਰ-ਘਰ ਪੁੱਜ ਕੇ ਲੋਕਾਂ ਨੂੰ ਇਸ ਬਿਮਾਰੀ ਦੇ ਬਚਾਅ ਲਈ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਣ, ਹੱਥਾਂ ਨੰੂ ਵਾਰ-ਵਾਰ ਧੋਣ, ਪਾਣੀ ਉਬਾਲ ਕੇ ਠੰਢਾ ਕਰਕੇ ਪੀਣ, ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਣ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਲੋੜਵੰਦ ਵਿਅਕਤੀਆਂ ਨੂੰ ਓ.ਆਰ.ਐੱਸ. ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁੱਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ | ਲੋਕਾਂ ਨੂੰ ਟੱਟੀਆਂ, ਉਲਟੀਆਂ ਦੀ ਸ਼ਿਕਾਇਤ ਹੋਣ 'ਤੇ ਤੁਰੰਤ ਸਿਹਤ ਟੀਮ ਨਾਲ ਸੰਪਰਕ ਕਰਨ ਲਈ ਕਿਹਾ ਜਾ ਰਿਹਾ ਹੈ |
ਡਾਇਰੀਆ ਪੀੜਤਾਂ ਦਾ ਹਾਲ ਜਾਣਨ ਲਈ ਮੇਅਰ ਪੁੱਜੇ ਤਿ੍ਪੜੀ ਹਸਪਤਾਲ-
ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਪ੍ਰਾਇਮਰੀ ਹੈਲਥ ਸੈਂਟਰ ਤਿ੍ਪੜੀ ਵਿਖੇ ਡਾਇਰੀਆ ਤੋਂ ਪੀੜਤ ਮਰੀਜ਼ਾਂ ਦਾ ਹਾਲ- ਚਾਲ ਜਾਣਨ ਪੁੱਜੇ | ਮੇਅਰ ਨੇ ਦੱਸਿਆ ਕਿ ਝਿੱਲ ਪਿੰਡ ਵਿਚ ਪਾਣੀ ਦੀ ਟੈਂਕੀ ਜਿੱਥੋਂ ਨਿਗਮ ਵਲੋਂ ਪਾਣੀ ਸਪਲਾਈ ਕੀਤਾ ਜਾਂਦਾ ਹੈ, ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ | ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਲਿਖਤੀ ਰੂਪ ਵਿਚ ਆਪਣਾ ਸੁਨੇਹਾ ਭੇਜ ਕੇ ਡਾਇਰੀਆ ਫੈਲਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਕਿਹਾ ਹੈ |
ਡੀ. ਸੀ. ਨੇ ਮਾਮਲੇ ਦੀ ਜਾਂਚ ਕਰਨ ਦੇ ਦਿੱਤੇ ਨਿਰਦੇਸ਼-ਪਿੰਡ ਝਿੱਲ 'ਚ ਇਕਦਮ ਡਾਇਰੀਆ ਦੇ ਕੇਸ ਆਉਣ ਦੇ ਮਾਮਲੇ ਦੀ ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੇ ਨਾਲ ਪਿੰਡ 'ਚ ਪਾਣੀ ਵਾਲੀ ਟੈਂਕੀ ਦਾ ਕੁਨੈਕਸ਼ਨ ਬੰਦ ਕਰਵਾ ਕੇ ਟਿਊਬਵੈੱਲ ਦਾ ਪਾਣੀ ਸਿੱਧਾ ਲੋਕਾਂ ਨੂੰ ਸਪਲਾਈ ਕਰਨ ਦੇ ਹੁਕਮ ਦਿੱਤੇ ਹਨ | ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਪਿੰਡ ਝਿੱਲ ਦੇ 8 ਸੈਂਪਲ ਪਾਣੀ ਦੇ ਲਏ ਹਨ | ਇਸੇ ਤਰ੍ਹਾਂ ਨਗਰ ਨਿਗਮ ਦੀਆਂ ਟੀਮਾਂ ਵੀ ਪਾਣੀ ਦੇ ਸੈਂਪਲ ਲੈ ਰਹੀਆਂ ਹਨ |

ਰਾਜਪੁਰਾ ਸੜਕ 'ਤੇ ਬੱਸ ਪਲਟਣ ਕਾਰਨ ਇਕ ਵਿਅਕਤੀ ਦੀ ਮੌਤ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਰਾਜਪੁਰਾ ਸੜਕ 'ਤੇ ਪਿੰਡ ਕੌਲੀ ਲਾਗੇ ਸ਼ਾਮ ਨੂੰ ਇਕ ਕਾਲਜ ਦੀ ਸਟਾਫ਼ ਨੂੰ ਲੈ ਕੇ ਆਉਂਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾਉਣ 'ਤੇ ਸੜਕ ਦਾ ਡਿਵਾਈਡਰ ਪਾਰ ਕਰ ਕੇ ਦੂਜੇ ਪਾਸੇ ਪਲਟਣ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ 'ਚ ਇਕ ...

ਪੂਰੀ ਖ਼ਬਰ »

ਵਿਰਕ ਨੇ ਮਾਰਿਆ ਯੂਨੀਵਰਸਿਟੀਆਂ ਦੇ ਹੱਕ 'ਚ ਨਾਅਰਾ

ਘਨੌਰ, 22 ਜੂਨ (ਸੁਸ਼ੀਲ ਕੁਮਾਰ ਸ਼ਰਮਾ)-ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈੱਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਵਿਰਕ ਨੇ ਪੰਜਾਬ ਦੀਆਂ ਸਮੂਹ ਵਿੱਦਿਅਕ ਯੂਨੀਵਰਸਿਟੀਆਂ ਦੇ ਹੋਂਦ ਬਚਾਉਣ ਲਈ ਹਾਅ ਦਾ ਨਾਅਰਾ ਮਾਰਿਆ | ਵਿਰਕ ਨੇ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ...

ਪੂਰੀ ਖ਼ਬਰ »

ਬਦਲੀਆਂ 'ਚ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਮੰਨਣ 'ਤੇ ਦੁਬਾਰਾ ਪੋਰਟਲ ਖੋਲ੍ਹਣ ਦੀ ਮੰਗ

ਰਾਜਪੁਰਾ, 22 ਜੂਨ (ਰਣਜੀਤ ਸਿੰਘ)-ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਹਰਪਾਲਪੁਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ 'ਚ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ

ਪਟਿਆਲਾ, 22 ਜੂਨ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਸਰਕਾਰ ਵਲੋਂ ਫੌਜ ਵਿਚ ਅਗਨੀਵੀਰ ਦੇ ਨਾਂਅ 'ਤੇ ਭਰਤੀ ਕਰਨ ਦੀ ਜੋ ਅਗਨੀਪੱਥ ਸਕੀਮਾਂ ਲਿਆਂਦੀ ਗਈ ਹੈ ਇਸ ਦੇ ਵਿਰੋਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੱਦੇ 'ਤੇ ਰੋਸ ਮਾਰਚ ਕਰਨ ਉਪਰੰਤ ...

ਪੂਰੀ ਖ਼ਬਰ »

ਪਿੰਡ ਜਲਾਲਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਥਿਤੀ ਰਹੀ ਤਣਾਅਪੂਰਨ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸਬ-ਡਵੀਜ਼ਨ ਦੇ ਪਿੰਡ ਜਲਾਲਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਚਕੋਤੇ ਦੇਣ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਰਹੀ | ਡੀ.ਡੀ.ਪੀ.ਓ. ਪਟਿਆਲਾ ਦੀ ਦੇਖ-ਰੇਖ ਕੀਤੀ ਜਾਣ ਵਾਲੀ ਇਸ ਬੋਲੀ ਨੂੰ ਅਮਨ ਸ਼ਾਂਤੀ ਨਾਲ ...

ਪੂਰੀ ਖ਼ਬਰ »

ਸਮੁੱਚੇ ਪੰਜਾਬ 'ਚ ਕਣਕ ਘੁਟਾਲੇ ਦੀ ਜਾਂਚ ਲਈ ਵਿਧਾਨ ਸਭਾ 'ਚ ਮੁੱਦਾ ਉਠਾਇਆ ਜਾਵੇਗਾ ਵਿਧਾਇਕ-ਕੁਲਵੰਤ ਸਿੰਘ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪਨਗ੍ਰੇਨ ਦੇ ਗੁਦਾਮਾਂ 'ਚ ਹੋਈ ਕਣਕ ਦੇ ਘਪਲੇ ਨੂੰ ਲੈ ਕੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਹੈ ...

ਪੂਰੀ ਖ਼ਬਰ »

ਗੁਰਮੇਲ ਸਿੰਘ ਘਰਾਚੋਂ ਭਾਰੀ ਬਹੁਮਤ ਨਾਲ ਜਿੱਤਣਗੇ-ਜੱਸੀ ਸੋਹੀਆਂ ਵਾਲਾ

ਨਾਭਾ, 22 ਜੂਨ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਘਰਾਚੋਂ ਭਾਰੀ ਬਹੁਮਤ ਨਾਲ ਰਿਕਾਰਡਤੋੜ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਦਾ ਪੁਤਲਾ ਸਾੜਿਆ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਕੇਂਦਰ ਸਰਕਾਰ ਦੀ ਫ਼ੌਜ ਵਿਚ ਭਰਤੀ ਲਈ ਲਿਆਂਦੀ ਗਈ ਸਕੀਮ ਅਗਨੀਪਥ ਦਾ ਦੇਸ਼ ਭਰ ਵਿਚ ਹੋ ਰਹੇ ਵਿਰੋਧ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨਾਲ ਜੁੜੇ ਕਿਸਾਨਾਂ ਨੇ ਬੇ.ਕੇ.ਯੂ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਅਧਿਆਪਕਾਂ ਦੀ ਤਰੱਕੀ ਪ੍ਰਕਿਰਿਆ 'ਚ ਅਕਾਦਮਿਕ ਦਹਿਸ਼ਤ ਫੈਲਾਉਣਾ ਮੰਦਭਾਗਾ-ਪੂਟਾ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ ਅਤੇ ਸਕੱਤਰ ਸੁਖਜਿੰਦਰ ਸਿੰਘ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਪਿਛਲੇ ...

ਪੂਰੀ ਖ਼ਬਰ »

ਪਿੰਡ ਜਲਾਲਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਥਿਤੀ ਰਹੀ ਤਣਾਅਪੂਰਨ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸਬ-ਡਵੀਜ਼ਨ ਦੇ ਪਿੰਡ ਜਲਾਲਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਚਕੋਤੇ ਦੇਣ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਰਹੀ | ਡੀ.ਡੀ.ਪੀ.ਓ. ਪਟਿਆਲਾ ਦੀ ਦੇਖ-ਰੇਖ ਕੀਤੀ ਜਾਣ ਵਾਲੀ ਇਸ ਬੋਲੀ ਨੂੰ ਅਮਨ ਸ਼ਾਂਤੀ ਨਾਲ ...

ਪੂਰੀ ਖ਼ਬਰ »

18 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਸਦਰ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ-ਸਰਹਿੰਦ ਰੋਡ 'ਤੇ ਪਿੰਡ ਅਲੂਣਾ ਨੇੜਲੇ ਜ਼ੈਲਦਾਰ ਢਾਬੇ 'ਤੇ ਸੜਕ ਕਿਨਾਰੇ ਖੜ੍ਹੇ ਟਰੱਕ ਵਿਚੋਂ 18 ਕਿੱਲੋ ਭੁੱਕੀ ਬਰਾਮਦ ਕਰ ਕੇ ਟਰੱਕ ਚਾਲਕ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਠੇਕੇ 'ਤੇ ਫੌਜ 'ਚ ਭਰਤੀ ਦਾ ਫ਼ੈਸਲਾ ਕੇਂਦਰ ਸਰਕਾਰ ਵਾਪਸ ਲਵੇ-ਸ਼ਾਦੀਪੁਰ, ਦਦਹੇੜਾ

ਭੁੱਨਰਹੇੜੀ, 22 ਜੂਨ (ਧਨਵੰਤ ਸਿੰਘ)-ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦਾ ਕਈ ਰਾਜਾਂ 'ਚ ਵਿਰੋਧ ਹੋ ਰਿਹਾ ਹੈ ਇਹ ਸਕੀਮ ਦੇਸ਼ ਦੀ ਅਖੰਡਤਾ ਲਈ ਖਤਰਾ ਹੈ | ਇਹ ਵਿਚਾਰ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕੌਮੀ ਪ੍ਰੈਸ ਸਕੱਤਰ ...

ਪੂਰੀ ਖ਼ਬਰ »

ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੰਗੀਤਕ ਵੱਖ-ਵੱਖ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਐਕਟ ਤਹਿਤ 5 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਬਾਲ ਭਲਾਈ ਕਮੇਟੀ ਪਟਿਆਲਾ ਦੀ ਟੀਮ ਦੇ ਨਾਲ ਬਾਜ਼ਾਰ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ 5 ਦੁਕਾਨਦਾਰਾਂ ਦੇ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸੇਵਕ ਕਾਲੋਨੀ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਸੇਵਕ ਕਾਲੋਨੀ 'ਚ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਭੁਪਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 13 ਜੂਨ ਨੂੰ ਰਾਤ ਸਾਢੇ 6 ਵਜੇ ਦੇ ...

ਪੂਰੀ ਖ਼ਬਰ »

ਠੇਕੇ 'ਤੇ ਫੌਜ 'ਚ ਭਰਤੀ ਦਾ ਫ਼ੈਸਲਾ ਕੇਂਦਰ ਸਰਕਾਰ ਵਾਪਸ ਲਵੇ-ਸ਼ਾਦੀਪੁਰ, ਦਦਹੇੜਾ

ਭੁੱਨਰਹੇੜੀ, 22 ਜੂਨ (ਧਨਵੰਤ ਸਿੰਘ)-ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦਾ ਕਈ ਰਾਜਾਂ 'ਚ ਵਿਰੋਧ ਹੋ ਰਿਹਾ ਹੈ ਇਹ ਸਕੀਮ ਦੇਸ਼ ਦੀ ਅਖੰਡਤਾ ਲਈ ਖਤਰਾ ਹੈ | ਇਹ ਵਿਚਾਰ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕੌਮੀ ਪ੍ਰੈਸ ਸਕੱਤਰ ...

ਪੂਰੀ ਖ਼ਬਰ »

ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੰਗੀਤਕ ਵੱਖ-ਵੱਖ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਐਕਟ ਤਹਿਤ 5 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਬਾਲ ਭਲਾਈ ਕਮੇਟੀ ਪਟਿਆਲਾ ਦੀ ਟੀਮ ਦੇ ਨਾਲ ਬਾਜ਼ਾਰ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ 5 ਦੁਕਾਨਦਾਰਾਂ ਦੇ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸੇਵਕ ਕਾਲੋਨੀ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਸੇਵਕ ਕਾਲੋਨੀ 'ਚ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਭੁਪਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 13 ਜੂਨ ਨੂੰ ਰਾਤ ਸਾਢੇ 6 ਵਜੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX