ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  5 minutes ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  24 minutes ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  52 minutes ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 1 hour ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 1 hour ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 2 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 2 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 2 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 1 hour ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 3 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 4 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 4 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 4 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 4 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 5 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 6 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554

ਪੰਜਾਬ / ਜਨਰਲ

ਮੋਹਣਾ ਹੋਰ 3 ਦਿਨਾਂ ਪੁਲਿਸ ਰਿਮਾਂਡ 'ਤੇ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸਿੱਧੂ ਮੂਸੇਵਾਲਾ ਹੱਤਿਆ ਕਾਂਡ 'ਚ ਸ਼ਾਮਿਲ 4 ਕਥਿਤ ਦੋਸ਼ੀਆਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਮਨਮੋਹਨ ਸਿੰਘ ਮੋਹਣਾ ਦਾ ਪੁਲਿਸ ਰਿਮਾਂਡ ਅਤੇ 3 ਹੋਰਨਾਂ ਦਾ ਜੁਡੀਸ਼ੀਅਲ ਰਿਮਾਂਡ ਦਿੱਤਾ ਗਿਆ | ਇਸ ਤੋਂ ਪਹਿਲਾਂ ਉਨ੍ਹਾਂ ਦੀ ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਜਾਂਚ ਕਰਵਾਈ ਗਈ | ਐਡਵੋਕੇਟ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅਦਾਲਤ ਵਲੋਂ ਮਨਮੋਹਨ ਸਿੰਘ ਮੋਹਣਾ ਨੂੰ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ, ਜਦਕਿ ਪਵਨ ਬਿਸ਼ਨੋਈ, ਮੋਨੰੂ ਡਾਗਰ, ਨਸੀਬ ਖ਼ਾਨ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅਦਾਲਤ ਕੋਲੋਂ ਮੋਹਣਾ ਦਾ 3 ਦਿਨ ਦਾ ਰਿਮਾਂਡ ਮੰਗਿਆ ਸੀ, ਜੋ ਦੇ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਮੋਨੂੰ ਡਾਗਰ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਦੀ ਟੀਮ ਬਣਾਉਣ ਵਾਸਤੇ 2 ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ, ਜਦਕਿ ਪਵਨ ਬਿਸ਼ਨੋਈ ਅਤੇ ਨਸੀਬ ਖ਼ਾਨ ਨੇ ਬਲੈਰੋ ਗੱਡੀ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਨ੍ਹਾਂ ਨੂੰ ਛੁਪਣਗਾਹ ਵੀ ਮੁਹੱਈਆ ਕਰਵਾਈ ਸੀ | ਮਾਨਸਾ ਦੀ ਤਾਮਕੋਟ ਜ਼ਿਲ੍ਹਾ ਜੇਲ੍ਹ 'ਚ ਬੰਦ ਮਨਮੋਹਣ ਸਿੰਘ ਮੋਹਣਾ ਪ੍ਰਧਾਨ ਟਰੱਕ ਅਪਰੇਟਰਜ਼ ਐਸੋਸੀਏਸ਼ਨ ਬੁਢਲਾਡਾ ਨੂੰ ਵੀ ਲਾਰੈਂਸ ਬਿਸ਼ਨੋਈ ਵਲੋਂ ਕੀਤੀ ਸ਼ਨਾਖ਼ਤ 'ਤੇ ਪੁੱਛਗਿੱਛ 'ਚ ਸ਼ਾਮਿਲ ਕੀਤਾ ਗਿਆ ਸੀ | ਉਹ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਨੇੜਲੇ ਪਿੰਡ ਰੱਲੀ ਦਾ ਵਸਨੀਕ ਹੈ ਅਤੇ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹੇ 'ਚੋਂ ਉਸ ਦੀ ਪਹਿਲੀ ਗਿ੍ਫ਼ਤਾਰੀ ਹੋਈ ਹੈ | ਪੁਲਿਸ ਨੇ ਉਕਤ ਚਾਰਾਂ ਨੂੰ ਵੱਖ-ਵੱਖ ਜੇਲ੍ਹਾਂ ਵਿਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਸੀ |
ਇਕ ਹੋਰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ
ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਫਰੀਦਕੋਟ ਜੇਲ੍ਹ ਵਿਚ ਬੰਦ ਸੁਖਜੀਤ ਸਿੰਘ ਵਾਸੀ ਜੀਵਨ ਸਿੰਘ ਵਾਲਾ (ਫਰੀਦਕੋਟ) ਨੂੰ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ | ਅਦਾਲਤ ਵਲੋਂ ਪੁਲਿਸ ਨੂੰ ਉਸ ਦਾ 26 ਜੂਨ ਤੱਕ ਰਿਮਾਂਡ ਮਿਲਿਆ ਹੈ | ਚਰਚਾ ਹੈ ਕਿ ਸੁਖਜੀਤ ਸਿੰਘ ਦੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਕਾਲਿਆਂਵਾਲੀ ਅਤੇ ਕੇਸ਼ਵ ਕੁਮਾਰ ਬਠਿੰਡਾ ਦੇ ਨਾਲ ਪੁਰਾਣੇ ਸੰਬੰਧ ਹਨ |

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਡੱਬਵਾਲੀ ਤੋਂ ਗਿ੍ਫ਼ਤਾਰ

ਮੰਡੀ ਕਿੱਲਿਆਂਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਦੱਸੇ ਜਾਂਦੇ ਨਿਖਲ ਚਾਵਲਾ ਵਾਸੀ ਡੱਬਵਾਲੀ ਤੋਂ ਇਲਾਵਾ ਰਮਨਪ੍ਰੀਤ ਸਿੰਘ ਉਰਫ਼ ਰਮਨਾ ਵਾਸੀ ਕਿੱਲਿਆਂਵਾਲੀ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੇ ...

ਪੂਰੀ ਖ਼ਬਰ »

ਤੇਜ਼ ਮੀਂਹ, ਹਨੇਰੀ ਤੇ ਝੱਖੜ ਕਾਰਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਲੱਗੇ ਸ਼ਮਿਆਨੇ ਨੁਕਸਾਨੇ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਬੀਤੀ ਰਾਤ ਗੁਰੂ ਨਗਰੀ 'ਚ ਹੋਈ ਭਾਰੀ ਬਰਸਾਤ ਤੇ ਹਨ੍ਹੇਰੀ-ਝੱਖੜ ਕਾਰਨ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸ਼ਰਧਾਲੂਆਂ ਲਈ ਧੁੱਪ ਤੇ ਬਰਸਾਤ ਤੋਂ ਬਚਾਓ ਹਿਤ ਲਗਾਏ ਗਏ ਸ਼ਮਿਆਨੇ ਅਤੇ ਲੋਹੇ ਦੀਆਂ ਪਾਈਪਾਂ ਦੇ ਬੁਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਗੈਂਗਸਟਰਾਂ ਦੀਆਂ ਅੰਤਰਰਾਜੀ ਤੇ ਕੌਮਾਂਤਰੀ ਗਤੀਵਿਧੀਆਂ ਤੋਂ ਕੇਂਦਰ ਸਰਕਾਰ ਵੀ ਚਿੰਤਤ

ਚੰਡੀਗੜ੍ਹ, 22 ਜੂਨ (ਹਰਕਵਲਜੀਤ ਸਿੰਘ)-ਦੇਸ਼ ਵਿਚ ਮਗਰਲੇ ਕੁਝ ਸਮੇਂ ਦੌਰਾਨ ਗੈਂਗਸਟਰਾਂ ਦੀਆਂ ਗਤੀਵਿਧੀਆਂ ਦੇ ਅਚਾਨਕ ਵਧਣ ਕਾਰਨ ਅਤੇ ਇਨ੍ਹਾਂ ਗੈਂਗਸਟਰ ਗਰੁੱਪਾਂ ਕੋਲ ਸੈਂਕੜੇ ਸ਼ੂਟਰ ਹੋਣ ਅਤੇ ਅਤਿ ਆਧੁਨਿਕ ਹਥਿਆਰ ਤੇ ਗ੍ਰਨੇਡ ਲਾਂਚਰ ਆਦਿ ਵੀ ਫੜੇ ਜਾਣ ਤੋਂ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਮਰੀਜ਼ ਦੀ ਮੌਤ

ਲੁਧਿਆਣਾ, 22 ਜੂਨ (ਸਲੇਮਪੁਰੀ)-ਸਵਾਈਨ ਫਲੂ ਤੋਂ ਪੀੜ੍ਹਤ ਇਕ ਮਰੀਜ਼ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਲੁਧਿਆਣਾ ਸ਼ਹਿਰ ਦਾ ਇਕ ਮਰੀਜ਼ ਸੰਦੀਪ ਕਪੂਰ, ਜਿਸ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਣ ਕਾਰਨ 17 ਜੂਨ ਦਿਆਨੰਦ ਮੈਡੀਕਲ ਕਾਲਜ ਅਤੇ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ ਸ਼ਹਿਰਾਂ 'ਚੋਂ ਖੋਤੀ ਅਹਾਤੇ ਹੋਏ ਗਾਇਬ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪੰਜਾਬ ਦੇ ਪਿੰਡਾਂ ਸ਼ਹਿਰਾਂ 'ਚ 4 ਜਾਂ 5 ਦਹਾਕੇ ਪਹਿਲਾਂ ਤੱਕ ਮੌਜੂਦ ਖੋਤੀ ਅਹਾਤੇ ਹੁਣ ਪੂਰੀ ਤਰ੍ਹਾਂ ਅਲੋਪ ਹੋ ਚੁਕੇ ਹਨ | ਮੌਜੂਦਾ ਪੀੜੀ ਇਸ ਨਾਂਅ ਅਤੇ ਇਨ੍ਹਾਂ ਖੋਤੀ ਅਹਾਤਿਆਂ ਦੀ ਹੋਂਦ ਤੋਂ ਵੀ ਜਾਣੂ ਨਹੀਂ ਹੈ | ਦਰਅਸਲ, ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਵਿਦੇਸ਼ ਛੁੱਟੀ ਲੈਣ ਸੰਬੰਧੀ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਮੂਹ ਅਧਿਆਪਕਾਂ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਕੇਵਲ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਹੀ ਲੈਣ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ | ਇਸ ਸੰਬੰਧੀ ਡਾਇਰੈਕਟਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੱਲ੍ਹ

ਜਲੰਧਰ, 22 ਜੂਨ (ਜਸਪਾਲ ਸਿੰਘ)-ਅਗਨੀਪਥ ਭਰਤੀ ਯੋਜਨਾ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਰਾਜ ਦੀਆਂ 22 ਕਿਸਾਨ ਜਥੇਬੰਦੀਆਂ ਵਲੋਂ 24 ਜੂਨ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ...

ਪੂਰੀ ਖ਼ਬਰ »

ਕੱਲ੍ਹ ਤੋਂ ਸੂਬੇ ਦੀਆਂ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ਦਾ ਚੱਕਾ ਜਾਮ ਦੀ ਚਿਤਾਵਨੀ

ਅੰਮਿ੍ਤਸਰ, 22 ਜੂਨ (ਗਗਨਦੀਪ ਸ਼ਰਮਾ)-ਸੂਬਾ ਸਰਕਾਰ ਵਲੋਂ ਟਰਾਂਸਪੋਰਟ ਮਹਿਕਮੇ ਦੇ ਕੰਟਰੈਕਟ ਵਰਕਰਾਂ ਦੀਆਂ ਤਨਖ਼ਾਹਾਂ ਦੇ ਮਸਲੇ ਦਾ ਨਬੇੜਾ ਜੇਕਰ 23 ਜੂਨ ਸਵੇਰ ਤੱਕ ਨਾ ਕੀਤਾ ਗਿਆ ਤਾਂ ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ...

ਪੂਰੀ ਖ਼ਬਰ »

ਸੋਨੀ ਨੂੰ ਮਿਲੀ ਲਾਰੈਂਸ ਬਿਸ਼ਨੋਈ ਗਰੋਹ ਵਲੋਂ ਫਿਰੌਤੀ ਲਈ ਧਮਕੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਸਾਬਕਾ ਉਪ ਮੁਖ ਮੰਤਰੀ ਓਮ ਪ੍ਰਕਾਸ਼ ਸੋਨੀ ਪਾਸੋਂ ਗੈਂਗਸਟਰਾਂ ਵਲੋਂ ਫਿਰੌਤੀ ਮੰਗੀ ਗਈ ਹੈ ਅਤੇ ਨਾ ਦੇਣ ਦੀ ਸੂਰਤ 'ਚ ਉਨ੍ਹਾਂ ਨੂੰ ਤੇ ਪਰਿਵਾਰ ਦੇ ਮੈਂਬਰਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦਾ ਕਤਲ

ਲਹਿਰਾਗਾਗਾ, 22 ਜੂਨ (ਅਸ਼ੋਕ ਗਰਗ)-ਸਥਾਨਕ ਵਾਰਡ ਨੰਬਰ 1 'ਚ ਅਗਰਵਾਲ ਪਰਿਵਾਰ ਨਾਲ ਸੰਬੰਧਿਤ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਕਤਲ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੰਗਤਪੁਰੀਆ ਮਾਰਕੀਟ 'ਚ ਕੱਪੜੇ ਦਾ ਕੰਮ ਕਰਦੇ ਕੇਵਲ ਕ੍ਰਿਸ਼ਨ ਪੁੱਤਰ ਜਗਨਨਾਥ ਵਾਸੀ ...

ਪੂਰੀ ਖ਼ਬਰ »

ਸੰਜੇ ਪੋਪਲੀ ਦੇ ਘਰੋਂ ਕਾਰਤੂਸ ਬਰਾਮਦ

ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)-ਆਈ. ਏ. ਐਸ. ਅਧਿਕਾਰੀ ਸੰਜੇ ਪੋਪਲੀ ਵਲੋਂ ਰਿਸ਼ਵਤ ਮੰਗਣ ਦੇ ਮਾਮਲੇ 'ਚ ਜਦੋਂ ਵਿਜੀਲੈਂਸ ਵਲੋਂ ਉਸ ਦੇ ਚੰਡੀਗੜ੍ਹ ਵਿਚਲੇ ਘਰ ਦੀ ਤਲਾਸ਼ੀ ਲਈ ਗਈ ਤਾਂ ਉਥੋਂ ਵਿਜੀਲੈਂਸ ਦੀ ਟੀਮ ਨੂੰ ਕਈ ਜਿੰਦਾ ਕਾਰਤੂਸ ਬਰਾਮਦ ਹੋਏ | ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮੱਲਹਾਂ ਸਾਹਿਬ ਦਾ ਸਾਲਾਨਾ ਜੋੜ ਮੇਲਾ 27 ਨੂੰ -ਬਾਬਾ ਅਵਤਾਰ ਸਿੰਘ

ਛੇਹਰਟਾ, 22 ਜੂਨ (ਵਡਾਲੀ)-ਇਤਿਹਾਸਕ ਗੁਰਦੁਆਰਾ ਬਾਬਾ ਮੱਲਹਾਂ ਸਾਹਿਬ ਪਿੰਡ ਧੱਤਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਧੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਬਾ ਮੱਲਹਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ਸਿੰਘ ...

ਪੂਰੀ ਖ਼ਬਰ »

ਅਗਨੀਪਥ ਸੰਬੰਧੀ ਸੈਨਾ ਮੁਖੀਆਂ ਦਾ ਬਿਆਨ ਮੰਦਭਾਗਾ-ਟਿਕੈਤ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ | ਉਪਰੰਤ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਦੀ ਚੋਣ ਲਈ ਸਲਾਹ-ਮਸ਼ਵਰਾ

ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-16ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਜੂਨ ਨੂੰ ਹੋ ਰਿਹਾ ਹੈ, ਦੇ ਡਿਪਟੀ ਸਪੀਕਰ ਦੀ ਚੋਣ ਹੋਣ ਦੇ ਆਸਾਰ ਹਨ | ਜਾਣਕਾਰ ਹਲਕਿਆਂ ਅਨੁਸਾਰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਿਸੇ ਵਿਧਾਇਕ ਨੂੰ ਡਿਪਟੀ ਸਪੀਕਰ ਬਣਾਇਆ ਜਾ ਸਕਦਾ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਲਈ ਅਧਿਆਪਕ ਹੁਣ 30 ਤੱਕ ਅਪਲਾਈ ਕਰ ਸਕਣਗੇ

ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)-ਕੌਮੀ ਪੁਰਸਕਾਰ ਲੈਣ ਦੇ ਚਾਹਵਾਨ ਸਕੂਲ ਮੁਖੀ/ਇੰਚਾਰਜ ਤੇ ਸਕੂਲ ਅਧਿਆਪਕ ਹੁਣ 30 ਜੂਨ ਤੱਕ ਆਨਲਾਈਨ ਅਪਲਾਈ ਕਰ ਸਕਣਗੇ | ਇਸ ਸੰਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਵਲੋਂ ਐਮ.ਐੱਚ.ਆਰ.ਡੀ. ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਮੱਤੇਵਾੜਾ ਉਦਯੋਗਿਕ ਪਾਰਕ ਲਈ ਅੱਜ 400 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਦੀ ਤਿਆਰੀ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਗਲਾਡਾ ਵਲੋਂ ਮੱਤੇਵਾੜਾ ਉਦਯੋਗਿਕ ਪਾਰਕ ਵਿਕਸਿਤ ਕਰਨ ਲਈ ਪਿੰਡ ਸੇਖੇਵਾਲ ਦੀ 400 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਦੀ ਤਿਆਰੀ ਕਰ ਲਈ ਗਈ ਹੈ | ਗਲਾਡਾ ਦੀ ਨੁਮਾਇੰਦਗੀ ਕਰਦੇ 'ਚੌਕੀਦਾਰ' ਨੇ ਪਿੰਡ ਸੇਖੇਵਾਲ ਦੇ ਸਰਪੰਚ ਨੂੰ 23 ਜੂਨ ...

ਪੂਰੀ ਖ਼ਬਰ »

ਪਿ੍ੰ: ਸੁਰਿੰਦਰ ਸਿੰਘ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਸ਼ਕਾਮ ਸੇਵਾਵਾਂ ਨਿਭਾਈਆਂ-ਸਿੰਘ ਸਾਹਿਬ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਜੂਨੀਅਰ ਮੀਤ ਪ੍ਰਧਾਨ ਪਿ੍ੰ: ਸੁਰਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ...

ਪੂਰੀ ਖ਼ਬਰ »

ਗੈਰ-ਸਹਾਇਤਾ ਪ੍ਰਾਪਤ ਕਾਲਜਾਂ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਬਾਈਕਾਟ ਦਾ ਐਲਾਨ

ਚੰਡੀਗੜ੍ਹ, 22 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਇਸ ਸਾਲ ਸੂਬੇ ਭਰ ਦੇ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਕੇਂਦਰੀਕ੍ਰਿਤ ਦਾਖਲਾ ਪੋਰਟਲ ਦਾ ਮੈਨੇਜਮੈਂਟ ਫੈਡਰੇਸ਼ਨਾਂ ਅਤੇ ਪਿ੍ੰਸੀਪਲ ਐਸੋਸੀਏਸ਼ਨਾਂ ਵਲੋਂ ਮੁਕੰਮਲ ਤੌਰ 'ਤੇ ਬਾਈਕਾਟ ...

ਪੂਰੀ ਖ਼ਬਰ »

ਬੋਰਡ ਵਲੋਂ ਰੋਲ ਨੰਬਰ ਕਾਰਡ 'ਤੇ ਕਿਊ. ਆਰ. ਕੋਡ ਲਗਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਰੋਲ ਨੰਬਰ ਕਾਰਡ ਉਪਰ ਕਿਸੇ ਕਿਸਮ ਦੀ ਤਬਦੀਲੀ ਨੂੰ ਰੋਕਣ ਲਈ ਕਿਊ. ਆਰ. ਕੋਡ ਲਗਾਉਣ ਦਾ ਫੈਸਲਾ ਕੀਤਾ ਹੈ | ਉਕਤ ਜਾਣਕਾਰੀ ਬੋਰਡ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਸਾਲ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਦੇ ਨਿਰਦੇਸ਼

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਵਿਭਾਗ ਨੂੰ ਸੂਬੇ ਦੀ ਕਪਾਹ ਪੱਟੀ ਵਿਚ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਕੁਝ ਖੇਤਰਾਂ ਵਿਚ ਗੁਲਾਬੀ ਸੁੰਡੀ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਚੋਣਾਂ ਦਾ ਅਮਲ ਠੰਢੇ ਬਸਤੇ 'ਚ

ਚੰਡੀਗੜ੍ਹ, 22 ਜੂਨ (ਐਨ. ਐਸ. ਪਰਵਾਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਚੋਣਾਂ ਨੂੰ ਕਰਵਾਉਣ ਦਾ ਅਮਲ ਪੰਜਾਬ, ਹਰਿਆਣਾ, ਹਿਮਾਚਲ ਤੇ ਯੂ.ਟੀ. ਚੰਡੀਗੜ੍ਹ ਵਿਚ ਲਗਪਗ 11 ਵਰ੍ਹੇ ਤੋਂ ਪੂਰੀ ਤਰ੍ਹਾਂ ਠੱਪ ਪਿਆ ਹੈ | ਵਰਨਣਯੋਗ ਹੈ ਕਿ ਪੰਜਾਬ, ...

ਪੂਰੀ ਖ਼ਬਰ »

ਕੋਰੋਨਾ ਦੇ 134 ਨਵੇਂ ਮਾਮਲੇ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਵਾਇਰਸ ਦੇ 134 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਅੰਮਿ੍ਤਸਰ ਅਤੇ ਲੁਧਿਆਣਾ ਤੋਂ ਇਕ-ਇਕ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਦੂਜੇ ਪਾਸੇ 86 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਜ਼ਿਲਿ੍ਹਆਂ ਤੋਂ ਨਵੇਂ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗਾਂ ਲਈ ਇਸ ਵਾਰ ਵੱਡੀ ਚੁਣੌਤੀ ਹੋਵੇਗਾ ਬਰਸਾਤੀ ਮੌਸਮ

ਸ਼ਿਵ ਸ਼ਰਮਾ ਜਲੰਧਰ, 22 ਜੂਨ-ਆਉਣ ਵਾਲੇ ਬਰਸਾਤ ਦੇ ਮੌਸਮ 'ਚ ਇਸ ਵਾਰ ਸਥਾਨਕ ਸਰਕਾਰਾਂ ਵਿਭਾਗਾਂ ਲਈ ਕਈ ਸਮੱਸਿਆਵਾਂ ਵੱਡੀ ਚੁਨੌਤੀ ਸਾਬਤ ਹੋਣ ਵਾਲੀਆਂ ਹਨ, ਕਿਉਂਕਿ ਰਾਜ ਵਿਚ ਪਹਿਲੀ ਵਾਰ ਹੈ ਕਿ 160 ਦੇ ਕਰੀਬ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ...

ਪੂਰੀ ਖ਼ਬਰ »

ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤੇ

ਚੰਡੀਗੜ੍ਹ, 22 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਕੁਝ ਆਈ.ਏ.ਐਸ. ਅਧਿਕਾਰੀਆਂ ਦੇ ਲੰਬੀ ਛੁੱਟੀ ਜਾਣ ਕਰਕੇ ਸਰਕਾਰ ਵਲੋਂ ਹੋਰਨਾਂ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤੇ ਗਏ ਹਨ | ਜਾਰੀ ਹੁਕਮਾਂ ਮੁਤਾਬਿਕ ਜਸਪ੍ਰੀਤ ਤਲਵਾੜ ਵਲੋਂ ਛੁੱਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX