ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  1 minute ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  13 minutes ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  26 minutes ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  54 minutes ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 2 hours ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  45 minutes ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 2 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 2 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 2 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 3 hours ago
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554

ਸੰਗਰੂਰ

ਪੱਲੇਦਾਰ ਯੂਨੀਅਨ ਵਲੋਂ ਟਰੱਕ ਯੂਨੀਅਨ ਦੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ

ਦਿੜ੍ਹਬਾ ਮੰਡੀ, 22 ਜੂਨ (ਪਰਵਿੰਦਰ ਸੋਨੂੰ, ਹਰਬੰਸ ਸਿੰਘ ਛਾਜਲੀ)-ਪੱਲੇਦਾਰ ਯੂਨੀਅਨ ਵਲੋਂ ਟਰੱਕ ਯੂਨੀਅਨ ਦੇ ਪ੍ਰਧਾਨ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਮੁੱਖ ਚੌਕ ਵਿਚ ਧਰਨਾ ਲਾ ਕੇ ਉਸ ਖਿਲਾਫ਼ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਜਾ ਕੇ ਵੀ ਪੱਲੇਦਾਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਪੱਲੇਦਾਰਾਂ ਨੇ ਦੋਸ਼ ਲਾਇਆ ਕਿ ਟਰੱਕ ਯੂਨੀਅਨ ਦਾ ਪ੍ਰਧਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਜ਼ੋਰ 'ਤੇ ਸਾਰਾ ਕੁਝ ਕਰ ਰਿਹਾ ਹੈ | ਪੱਲੇਦਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੱਲੇਦਾਰਾਂ ਨੂੰ ਟਰੱਕ ਵਾਲਿਆਂ ਵਲੋਂ ਡਾਲੇ ਦੇ ਨਾਂਅ 'ਤੇ ਦਿੱਤੇ ਜਾਂਦੇ ਪੈਸਾ ਬੰਦ ਕਰ ਦਿੱਤੇ ਹਨ | ਉਹ ਟਰੱਕ ਆਪ੍ਰੇਟਰਾਂ ਤੋਂ ਹੀ ਮਜ਼ਦੂਰ ਲੈਂਦੇ ਸਨ | ਪੱਲੇਦਾਰਾਂ ਨੇ ਮੁੱਖ ਚੌਕ ਤੋਂ ਚੱਲ ਕੇ ਹਰਪਾਲ ਸਿੰਘ ਚੀਮਾ ਨੇ ਦਫ਼ਤਰ ਅੱਗੇ ਜਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਸ ਮੌਕੇ ਜਗਦੀਪ ਸਿੰਘ, ਹਾਕਮ ਸਿੰਘ ਅਤੇ ਹੋਰ ਪੱਲੇਦਾਰ ਯੂਨੀਅਨ ਦੇ ਆਗੂ ਹਾਜਰ ਸਨ | ਇਸ ਸਬੰਧੀ ਟਰੱਕ ਯੂਨੀਅਨ ਦੇ ਪ੍ਰਧਾਨ ਅਜੈ ਸਿੰਗਲਾ ਨੇ ਕਿਹਾ ਕਿ ਡਾਲੇ ਦੇ ਪੈਸੇ ਦੇਣਾ ਕੋਈ ਸਰਕਾਰ ਵਲੋਂ ਬਣਾਇਆ ਗਿਆ ਕਾਨੂੰਨ ਨਹੀਂ ਹੈ, ਪੱਲੇਦਾਰ ਕਈ ਸਾਲਾਂ ਤੋਂ ਟਰੱਕ ਅਪਰੇਟਰਾਂ ਤੋਂ ਡਾਲੇ ਦੀ ਵਸੂਲੀ ਕਰ ਰਹੇ ਸਨ | ਇਸ ਸਬੰਧੀ ਪ੍ਰਸ਼ਾਸਨ ਨੂੰ ਸਾਰੀ ਜਾਣਕਾਰੀ ਦਿੱਤੀ ਗਈ ਹੈ ਤੇ ਜੋ ਉਹ ਫ਼ੈਸਲਾ ਕਰਨਗੇ ਸਾਨੂੰ ਮਨਜ਼ੂਰ ਹੋਵੇਗਾ |

ਸਿਲਵਰ ਫਰਨ ਨੇ ਉੱਚ ਸਿੱਖਿਆ ਸੰਮੇਲਨ ਦੌਰਾਨ ਸਟੱਡੀ ਵੀਜ਼ਾ ਬਾਰੇ ਦਿੱਤੀ ਜਾਣਕਾਰੀ

ਸੰਗਰੂਰ, 22 ਜੂਨ (ਸੁਖਵਿੰਦਰ ਸਿੰਘ)-ਵਿਸ਼ਵ ਪ੍ਰਸਿੱਧ ਨਾਮਵਰ ਸੰਸਥਾ ਸਿਲਵਰ ਫਰਨ ਵਲੋਂ ਉੱਚ ਸਿੱਖਿਆ ਸੰਮੇਲਨ ਜ਼ਬਰਦਸਤ ਸਫਲਤਾ ਤੋਂ ਬਾਅਦ ਸਪੈਂਗਲ ਸਟੋਨ ਹੋਟਲ ਵਿਖੇ ਏ ਮੀਟ ਐਂਡ ਗ੍ਰੀਟ ਸਿਰਲੇਖ ਤਹਿਤ ਸ਼ਾਨਦਾਰ ਸਮਾਗਮ ਕਰਵਾਇਆ, ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਬੂਟੇ ਲਗਾਉਣ ਦੀ ਵਿੱਢੀ ਮੁਹਿੰਮ, ਮੀਟਿੰਗ 25 ਨੂੰ

ਸੰਗਰੂਰ, 22 ਜੂਨ (ਅਮਨਦੀਪ ਸਿੰਘ ਬਿੱਟਾ)-ਸਥਾਨਕ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ-ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਬੂਟੇ ਲਗਾਓ ਪਾਣੀ ਬਚਾਓ, ਸਿੱਖਿਆ ਅਤੇ ...

ਪੂਰੀ ਖ਼ਬਰ »

ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੀ ਮੀਟਿੰਗ

ਮਲੇਰਕੋਟਲਾ, 22 ਜੂਨ (ਪਰਮਜੀਤ ਸਿੰਘ ਕੁਠਾਲਾ)- ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੀ ਜਸਵੰਤ ਸਿੰਘ ਬਨਭੌਰੀ ਜ਼ਿਲ੍ਹਾ ਪ੍ਰਧਾਨ ਅਤੇ ਪ੍ਰੀਤਮ ਸਿੰਘ ਸਰਵਰਪੁਰ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਧਰਨੇ ਦੀ ਚਿਤਾਵਨੀ

ਸੰਗਰੂਰ, 22 ਜੂਨ (ਚੌਧਰੀ ਨੰਦ ਲਾਲ ਗਾਂਧੀ)- ਪਿਛਲੇ ਸਾਢੇ ਤਿੰਨ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਰਕੇ ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਦੇ ਗੁਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਰੋਸ ਪੱਤਰ ਸੌਂਪਿਆ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਭਲਕੇ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਭੁੱਲਰ, ਧਾਲੀਵਾਲ)- ਭਾਕਿਯੂ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਤੋਲਾਵਾਲ ਦੀ ਬਰਸੀ ਮਨਾਈ

ਚੀਮਾ ਮੰਡੀ, 22 ਜੂਨ (ਦਲਜੀਤ ਸਿੰਘ ਮੱਕੜ)- ਸਾਲ 2020 ਵਿਚ ਗਿਲਵਾਣ ਘਾਟੀ ਵਿਖੇ ਚੀਨੀ ਸੈਨਿਕਾਂ ਨਾਲ ਹੋਈ ਮੁੱਠਭੇੜ ਵਿਚ ਸ਼ਹੀਦ ਹੋਏ ਪਿੰਡ ਤੋਲਾਵਾਲ ਦੇ ਸਿਪਾਹੀ ਗੁਰਬਿੰਦਰ ਸਿੰਘ (ਸੈਨਾ ਮੈਡਲ) ਦੀ ਦੂਸਰੀ ਬਰਸੀ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਮਨਾਈ ਗਈ | ਸ੍ਰੀ ...

ਪੂਰੀ ਖ਼ਬਰ »

ਜਨਰਲ ਵਰਗ ਨਾਲ ਸੰਬੰਧਿਤ ਫੈੱਡਰੇਸ਼ਨ ਦਾ ਵਫ਼ਦ ਮੰਤਰੀਆਂ ਤੇ ਵਿਧਾਇਕਾਂ ਨੂੰ ਮਿਲਿਆ

ਸੰਗਰੂਰ, 22 ਜੂਨ (ਧੀਰਜ ਪਸ਼ੋਰੀਆ)-ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਦੇ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਫੈਡਰੇਸ਼ਨ ਤੇ ਭਰਾਤਰੀ ਜਥੇਬੰਦੀ ਦੋਆਬਾ ਜਨਰਲ ਵਰਗ ਫ਼ਰੰਟ ਦਾ ਵਫ਼ਦ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲਿਆ ਅਤੇ ਮੰਗ ਕੀਤੀ ...

ਪੂਰੀ ਖ਼ਬਰ »

ਸਿੱਖ ਯੂਥ ਫ਼ੈੱਡਰੇਸ਼ਨ ਭਿੰਡਰਾਂਵਾਲਾ ਵਲੋਂ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣ ਦੀ ਅਪੀਲ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਗਰੂਰ ਲੋਕ ਸਭਾ ਦੀ ਕੱਲ੍ਹ ਹੋਣ ਜਾ ਰਹੀ ਜ਼ਿਮਨੀ ਚੋਣ ਸੰਬੰਧੀ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਭਵਾਨੀਗੜ੍ਹ, 22 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰਾਮਪੁਰਾ ਵਿਖੇ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨੀ ਤੇ ਚਲਦਿਆਂ ਇਕ ਨੌਜਵਾਨ ਵਲੋਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪਿੰਡ ਦੀ ਸਰਪੰਚ ਦੇ ਪਤੀ ਅਮਨਦੀਪ ਸਿੰਘ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਭਵਾਨੀਗੜ੍ਹ, 22 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਵਿਖੇ ਇਕ ਕਿਸਾਨ ਦੀ ਖੇਤ ਵਿਚ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਘਰਾਚੋਂ ਪੁਲਿਸ ਚੌਕੀ ਦੇ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਮੰਗਾਂ ਸੰਬੰਧੀ 'ਆਪ' ਆਗੂ ਨਾਲ ਮੀਟਿੰਗ

ਧੂਰੀ, 22 ਜੂਨ (ਸੁਖਵੰਤ ਸਿੰਘ ਭੁੱਲਰ)- ਪੰਜਾਬ ਨੰਬਰਦਾਰ ਯੂਨੀਅਨ 643 ਬਲਾਕ ਧੂਰੀ ਅਤੇ ਪੰਜਾਬ ਬਾਡੀ ਦੀ ਮੀਟਿੰਗ 'ਆਪ' ਆਗੂ ਹਰਜੋਤ ਸਿੰਘ ਜਰਗ ਨਾਲ ਹੋਈ ਜਿਸ ਵਿਚ ਨੰਬਰਦਾਰਾਂ ਦੀਆਂ ਮੰਗਾਂ ਤੋ ਜਾਣੂ ਕਰਵਾਇਆ ਗਿਆ ਤੇ ਹਰਜੋਤ ਸਿੰਘ ਜਰਗ ਨੇ ਵਿਸ਼ਵਾਸ ਦਿਵਾਇਆ ਕਿ ਮੁੱਖ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਹਾਜ਼ਰੀ 'ਚ ਭਾਜਪਾ ਆਗੂ 'ਆਪ' 'ਚ ਸ਼ਾਮਿਲ

ਸੰਗਰੂਰ, 22 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਪੰਜਾਬ ਵਲੋਂ ਭਾਜਪਾ ਨੂੰ ਜ਼ਬਰਦਸਤ ਝਟਕਾ ਦਿੱਤਾ ਗਿਆ, ਜਦੋਂ ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਕਾਨੰੂਨ ਵਿਵਸਥਾ ਨੂੰ ਲੈ ਕੇ ਹੋਈ ਫੇਲ੍ਹ-ਸਿਮਰਨਜੀਤ ਸਿੰਘ ਮਾਨ

ਮੂਨਕ, 22 ਜੂਨ (ਗਮਦੂਰ ਧਾਲੀਵਾਲ) - ਲੋਕ ਸਭਾ ਹਲਕਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸ੍ਰ ਸਿਮਰਨਜੀਤ ਸਿੰਘ ਮਾਨ ਨੇ ਹਲਕੇ ਦੇ ਪਿੰਡਾਂ ਹਮੀਰਗੜ੍ਹ, ਮੰਡਵੀ,ਮਹਾਂ ਸਿੰਘ ਵਾਲਾ, ਵਿਚ ਚੋਣ ਪ੍ਰਚਾਰ ਕੀਤਾ | ਪਿੰਡ ਵਾਸੀਆਂ ਨੇ ਸ੍ਰ ਮਾਨ ਨੂੰ ਲੱਡੂਆਂ ...

ਪੂਰੀ ਖ਼ਬਰ »

ਨੌਜਵਾਨਾਂ ਦੇ ਹੱਕ 'ਚ ਕੱਲ੍ਹ ਭੇਜੇ ਜਾਣਗੇ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਰੁਪਿੰਦਰ ਸਿੰਘ ਸੱਗੂ)- ਭਾਕਿਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਸਾਰਾ ਸੰਯੁਕਤ ਕਿਸਾਨ ਮੋਰਚਾ ਅਤੇ ਭਾਕਿਯੂ ਏਕਤਾ ਸਿੱਧੂਪੁਰ ਦੇਸ਼ ਦੇ ਨੌਜਵਾਨਾਂ ਨਾਲ ਖੜ੍ਹੀ ਹੈ ਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਵੋਟ ਦਾ ਇਸਤੇਮਾਲ ਬਿਨਾਂ ਡਰ-ਭੈਅ ਤੋਂ ਕੀਤਾ ਜਾਵੇ-ਐਸ.ਪੀ. ਅਨਿਲ ਕੁਮਾਰ

ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ)-ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ | ਇਹ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਹੀ ਕੇਂਦਰ ਤੋਂ ਪੰਜਾਬ ਦੇ ਹੱਕ ਦਿਵਾ ਸਕਦੇ-ਇਮਾਨ ਸਿੰਘ ਮਾਨ

ਸੰਦੌੜ, 22 ਜੂਨ (ਜਸਵੀਰ ਸਿੰਘ ਜੱਸੀ)- ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਗਰਮਾ ਚੁੱਕੀ ਹੈ ਅਤੇ ਪਾਰਟੀਆਂ ਵਲੋਂ ਆਪਣੀ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਮਹਿਲ ਕਲਾਂ, 22 ਜੂਨ (ਅਵਤਾਰ ਸਿੰਘ ਅਣਖੀ)-ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਵੋਟਾਂ ਦੇ ਦਿਨ ਤੋਂ ਐਨ ਇਕ ਦਿਨ ਪਹਿਲਾਂ ਹਲਕਾ ਮਹਿਲ ਕਲਾਂ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਇਲਾਕੇ ਅੰਦਰ ਚੰਗਾ ਆਧਾਰ ਰੱਖਣ ਵਾਲੇ ਸਮਾਜ ਸੇਵੀ ਸਰਬਜੀਤ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਮੀਟਿੰਗ ਕਰਕੇ ਲਗਾਈਆਂ ਵੋਟਾਂ ਲਈ ਡਿਊਟੀਆਂ

ਤਪਾ ਮੰਡੀ, 22 ਜੂਨ (ਵਿਜੇ ਸ਼ਰਮਾ)- ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ 'ਆਪ' ਵਰਕਰ ਇਕੱਠੇ ਹੋ ਕੇ ਵੋਟਾਂ ਪਵਾਉਣ ਲਈ ਵਿਚਾਰ-ਵਟਾਂਦਰਾ ਕਰਦਿਆਂ ਕੌਂਸਲਰ ਧਰਮਪਾਲ ਸ਼ਰਮਾ ਤੇ ਕੌਂਸਲਰ ਹਰਦੀਪ ਸਿੰਘ ਪੁਰਬਾ ਨੇ ਦੱਸਿਆ ਕਿ 23 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਜਿਸ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੀ ਜਿੱਤ ਯਕੀਨੀ-ਰਿਸ਼ੀ ਪਾਲ ਖੇਰਾ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਭੁੱਲਰ, ਧਾਲੀਵਾਲ)-ਭਾਜਪਾ ਦੇ ਹੱਕ ਵਿਚ ਮਾਹੌਲ ਪੂਰੀ ਤਰਾਂ ਬਣ ਚੁੱਕਿਆ ਹੈ ਤੇ ਭਾਜਪਾ ਸੰਗਰੂਰ ਲੋਕ ਸਭਾ ਚੋਣ ਜਿੱਤ ਕੇ ਇਤਿਹਾਸ ਬਣਾਏਗੀ | ਇਹ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਨੇ ਕਰਦਿਆਂ ਕਿਹਾ ਕਿ ਭਾਜਪਾ ...

ਪੂਰੀ ਖ਼ਬਰ »

ਪੋਲਿੰਗ ਬੂਥਾਂ ਦੀ ਚੈਕਿੰਗ

ਮੂਣਕ, 22 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਜ਼ਿਮਨੀ ਚੋਣ ਦੌਰਾਨ ਮੂਣਕ ਸ਼ਹਿਰ ਦੇ ਕਰੀਬ 13 ਹਜ਼ਾਰ ਵੋਟਰ ਆਪਣੇ ਵੋਟ ਦਾ ਪ੍ਰਯੋਗ ਇਕ ਪਿੰਕ ਬੂਥ, ਇਕ ਆਦਰਸ਼ ਬੂਥ ਸਮੇਤ 15 ਬੂਥਾਂ 'ਤੇ ਕਰਨਗੇ | ਇਹ ਜਾਣਕਾਰੀ ਡੀ.ਐਸ.ਪੀ. ਮੂਣਕ ਬਲਜਿੰਦਰ ਸਿੰਘ ਨੇ ਪੋਲਿੰਗ ਬੂਥ ਚੈੱਕ ...

ਪੂਰੀ ਖ਼ਬਰ »

3 ਮਹੀਨਿਆਂ 'ਚ ਭਿ੍ਸ਼ਟਾਚਾਰ ਦੇ ਦੋਸ਼ੀ ਮੰਤਰੀ, ਸਾਬਕਾ ਮੰਤਰੀ ਸਮੇਤ 45 ਅਧਿਕਾਰੀ ਕੀਤੇ ਗਿ੍ਫ਼ਤਾਰ-ਗੁਰਮੇਲ ਸਿੰਘ

ਸੰਗਰੂਰ, 22 ਜੂਨ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਨੇ ਪੰਜਾਬ 'ਚ ਸਰਕਾਰ ਬਣਾਉਣ ਤੋਂ ਤੁਰੰਤ ਬਾਅਦ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ 'ਚ ਹੀ ਭਿ੍ਸ਼ਟਾਚਾਰ ਅਤੇ ਮਾਫ਼ੀਆ ਖ਼ਿਲਾਫ਼ ਜੰਗ ਛੇੜ ਦਿੱਤੀ ਹੈ, ਜਿਸ ਨਾਲ ਲੋਕਾਂ ਦੀਆਂ 'ਭਿ੍ਸ਼ਟਾਚਾਰ ਮੁਕਤ ਪੰਜਾਬ' ਉਮੀਦਾਂ ...

ਪੂਰੀ ਖ਼ਬਰ »

ਸਰਹੱਦਾਂ ਖੋਲ੍ਹਣ ਸੰਬੰਧੀ ਨੀਤੀ ਨਾਲ ਪੰਜਾਬੀ ਹਰ ਪੱਖੋਂ ਖ਼ੁਸ਼ਹਾਲ ਹੋਣਗੇ-ਮਾਨ

ਸੰਗਰੂਰ, 22 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਰਹੱਦਾਂ ਖੋਲ੍ਹਣ ਸੰਬੰਧੀ ਪਾਰਟੀ ਨੇ ਜੋ ਨੀਤੀ ਬਣਾਈ ਹੈ, ਉਸ ਨਾਲ ...

ਪੂਰੀ ਖ਼ਬਰ »

ਸੁੱਖੀ ਕਪਿਆਲ ਵਲੋਂ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਭਵਾਨੀਗੜ੍ਹ, 22 ਜੂਨ (ਰਣਧੀਰ ਸਿੰਘ ਫੱਗੂਵਾਲਾ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਸੁਖਵੀਰ ਸਿੰਘ ਸੁਖੀ ਕਪਿਆਲ ਨੇ ਕਾਂਗਰਸ ਨਾਲੋਂ ਤੋੜ ਵਿਛੋੜਾ ਕਰਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਵਲੰਟੀਅਰਾਂ ਨੇ ਵੋਟਰਾਂ ਨਾਲ ਕੀਤਾ ਸੰਪਰਕ

ਸੰਗਰੂਰ, 22 ਜੂਨ (ਧੀਰਜ ਪਸ਼ੌਰੀਆ)- ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਈਲਵਾਲ, ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਲਜਾਰ ਬੌਬੀ ਅਤੇ ਸੁਖਦੇਵ ਸਿੰਘ ਕੌਹਰੀਆਂ ਨੇ ਦੱਸਿਆ ਕਿ ਵੋਟਰ ਪੰਜਾਬ ਦੀ 'ਆਪ' ਸਰਕਾਰ ਦੇ ਤਿੰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX