ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554

ਖੰਨਾ / ਸਮਰਾਲਾ

ਦੇਸ਼ ਦੀਆਂ ਸਰਹੱਦਾਂ 'ਤੇ ਰਾਖੀ ਕਰਦਾ ਪਿੰਡ ਸਲੌਦੀ ਸਿੰਘਾਂ ਦਾ ਫ਼ੌਜੀ ਨੌਜਵਾਨ ਸਵਰਨਜੀਤ ਸਿੰਘ ਸ਼ਹੀਦ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਲੇਹ ਲਦਾਖ਼ ਖੇਤਰ ­'ਚ ਸਰਹੱਦ ਤੇ ਦੇਸ਼ ਦੀ ਰੱਖਿਆ ਕਰਦਾ ਨਜ਼ਦੀਕੀ ਇਤਿਹਾਸਕ ਨਗਰ ਪਿੰਡ ਸਲੌਦੀ ਸਿੰਘਾਂ ਦਾ ਫ਼ੌਜੀ ਨੌਜਵਾਨ ਸਵਰਨਜੀਤ ਸਿੰਘ ਸ਼ਹੀਦੀ ਪ੍ਰਾਪਤ ਕਰ ਗਿਆ ਹੈ¢ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ¢ ਬੀਤੇ ਦਿਨ ਲੇਹ ਲਦਾਖ਼ ਖੇਤਰ ਵਿੱਚ ਡਿਊਟੀ ਤੋਂ ਪਰਤ ਰਹੇ ਫ਼ੌਜੀ ਨੌਜਵਾਨਾਂ ਦੀ ਗੱਡੀ ਬਰਫ਼ ਵਿਚ ਧਸਣ ਕਾਰਨ ਖੱਡ ਵਿੱਚ ਡਿਗ ਗਈ ਸੀ¢ ਫ਼ੌਜ ਦੀ ਇਸ ਗੱਡੀ ਵਿੱਚ ਤਿੰਨ ਨੌਜਵਾਨ ਸਵਾਰ ਸਨ¢ ਜਿਨ੍ਹਾਂ ਵਿੱਚ ਪਿੰਡ ਸਲੌਦੀ ਸਿੰਘਾਂ ਦਾ ਫ਼ੌਜੀ ਨੌਜਵਾਨ ਸਵਰਨਜੀਤ ਸਿੰਘ ਵੀ ਸੀ, ਜੋ ਇਸ ਹਾਦਸੇ ਵਿਚ ਸ਼ਹੀਦ ਹੋ ਗਿਆ¢ ਜਦੋਂ ਕਿ ਉਸ ਦੇ ਦੋਵੇਂ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਸਨ¢ ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵਰਨਜੀਤ ਸਿੰਘ ਸੰਨ 2008 ਵਿੱਚ ਫ਼ੌਜ ਵਿੱਚ ਭਰਤੀ ਹੋਇਆ ਸੀ¢ ਵੱਖ-ਵੱਖ ਥਾਵਾਂ 'ਤੇ ਡਿਊਟੀ ਕਰਨ ਉਪਰੰਤ ਇਸ ਸਮੇਂ ਉਹ ਲੇਹ ਲਦਾਖ਼ ਖੇਤਰ ਵਿੱਚ ਤਾਇਨਾਤ ਸੀ¢ ਉਹ ਕੱੁਝ ਮਹੀਨੇ ਪਹਿਲਾਂ ਹੀ ਪਿੰਡੋਂ ਛੁੱਟੀ ਕੱਟ ਕੇ ਗਿਆ ਸੀ ਤੇ ਡਿਊਟੀ 'ਤੇ ਜਾਣ ਲੱਗੇ ਉਸ ਨੇ ਕਿਹਾ ਸੀ ਕਿ ਮੈਂ ਬਹੁਤ ਜਲਦ ਡਿਊਟੀ ਪੂਰੀ ਕਰ ਕੇ ਘਰ ਵਾਪਸੀ ਕਰਾਂਗਾ¢ਪਰ ਅਚਾਨਕ ਇਹ ਭਾਣਾ ਵਾਪਰ ਗਿਆ¢ ਸ਼ਹੀਦ ਸਵਰਨਜੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਰਾਤ ਗਿਆਰਾਂ ਵਜੇ ਫ਼ੌਜ ਦੇ ਅਫ਼ਸਰਾਂ ਦਾ ਫ਼ੋਨ ਆਇਆ ਸੀ ਕਿ ਤੁਹਾਡਾ ਲੜਕਾ ਸਵਰਨਜੀਤ ਸਿੰਘ ਦੇਸ਼ ਦੀ ਸੇਵਾ ਕਰਦਾ ਹੋਇਆ ਸ਼ਹੀਦੀ ਪ੍ਰਾਪਤ ਕਰ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦ ਦੀ ਦੇਹ ਕੱਲ ਨੂੰ ਪਿੰਡ ਸਲੌਦੀ ਸਿੰਘਾਂ ਵਿਖੇ ਪਹੁੰਚੇਗੀ¢ਸ਼ਹੀਦ ਦੇ ਪਿਤਾ ਪਰਮਜੀਤ ਸਿੰਘ ਨੇ ਕਿਹਾ ਜਿੱਥੇ ਮੇਰੇ ਪੁੱਤ ਦਾ ਇਸ ਦੁਨੀਆਂ ਤੋਂ ਤੁਰ ਜਾਣ ਦਾ ਦੁੱਖ ਹੈ ਉੱਥੇ ਹੀ ਸਾਨੂੰ ਉਸ ਦੀ ਸ਼ਹੀਦੀ ਉੱਪਰ ਮਾਣ ਵੀ ਹੈ ¢
ਮਾਂ ਨੂੰ ਵੀ ਮਾਣ ਹੈ ਆਪਣੇ ਪੁੱਤ ਦੀ ਸ਼ਹੀਦੀ 'ਤੇ
ਸ਼ਹੀਦ ਦੀ ਮਾਤਾ ਮਨਜੀਤ ਕੌਰ ਆਪਣੇ ਕਲੇਜੇ ਦੇ ਟੁਕੜੇ ਸ਼ਹੀਦ ਸਵਰਨਜੀਤ ਸਿੰਘ ਦੀ ਫ਼ੋਟੋ ਛਾਤੀ ਨਾਲ ਲਾ ਕੇ ਵਿਰਲਾਪ ਕਰ ਰਹੀ ਸੀ¢ ਉਸ ਦਾ ਵੀ ਰੋ ਰੋ ਬੁਰਾ ਹਾਲ ਹੋਇਆ ਪਿਆ ਸੀ¢ਸ਼ਹੀਦ ਦੀ ਮਾਤਾ ਨੇ ਕਿਹਾ ਮੇਰਾ ਘਰ ਹੀ ਉੱਜੜ ਗਿਆ ਹੈ¢ਪਰ ਫਿਰ ਵੀ ਮੈਨੂੰ ਆਪਣੇ ਪੁੱਤ ਦੀ ਸ਼ਹੀਦੀ 'ਤੇ ਮਾਣ ਹੈ¢ ਸ਼ਹੀਦ ਦੀ ਪਤਨੀ ਗੁਰਪ੍ਰੀਤ ਕੌਰ ਦਾ ਵੀ ਰੋ-ਰੋ ਬੁਰਾ ਹਾਲ ਹੋਇਆ ਪਿਆ ਸੀ¢ਸ਼ਹੀਦ ਦੀ ਪਤਨੀ ਗੁਰਪ੍ਰੀਤ ਕੌਰ ਰੋਂਦੇ ਹੋਏ ਕਿਹਾ ਕਿ ਮੇਰਾ ਪਤੀ ਮੈਨੂੰ ਵਾਪਸ ਚਾਹੀਦਾ ਹੈ | ਉਸ ਨੇ ਦੱਸਿਆ ਕਿ ਕੱਲ ਹੀ ਮੇਰੀ ਫ਼ੋਨ 'ਤੇ ਗੱਲ ਹੋਈ ਸੀ ਉਨ੍ਹਾਂ ਨੇ ਕਿਹਾ ਸੀ ਕਿ ਮੈਂ ਲਦਾਖ਼ ਤੋਂ ਵਾਪਸ ਆ ਕੇ ਤੁਹਾਡੇ ਨਾਲ ਵੀਡੀਓ ਕਾਲ ਕਰਾਂਗਾ ਇੱਥੇ ਨੈੱਟਵਰਕ ਨਹੀਂ ਆ ਰਿਹਾ ¢ ਸ਼ਹੀਦ ਸਵਰਨਜੀਤ ਸਿੰਘ ਪਰਿਵਾਰ ਵਿੱਚ ਮਾਤਾ-ਪਿਤਾ,ਪਤਨੀ, ਦੋ ਬੱਚੀਆਂ, ਦੋ ਛੋਟੇ ਭਰਾ ਛੱਡ ਗਿਆ ਹੈ¢ ਸ਼ਹੀਦ ਸਵਰਨਜੀਤ ਸਿੰਘ ਦਾ ਛੋਟਾ ਭਰਾ ਸਰਬਜੀਤ ਸਿੰਘ ਫ਼ੌਜ ਵਿੱਚ ਰਹਿ ਕੇ ਦੇਸ਼ ਦੀ ਸੇਵਾ ਕਰ ਰਿਹਾ ਹੈ¢

ਮਜ਼ਦੂਰ ਤੇ ਸਟੀਲ ਵਰਕਰਜ਼ ਯੂਨੀਅਨਾਂ ਵਲੋਂ ਖੰਨਾ ਦੇ ਐੱਸ. ਡੀ. ਐਮ. ਦਫਤਰ ਅੱਗੇ ਧਰਨਾ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਮਜ਼ਦੂਰ ਯੂਨੀਅਨ ਖੰਨਾ ਅਤੇ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਲੁਧਿਆਣਾ ਦੀ ਅਗਵਾਈ ਵਿੱਚ ਖੰਨਾ ਇਲਾਕੇ ਦੇ ਮਜ਼ਦੂਰਾਂ ਵੱਲੋਂ ਐੱਸ. ਡੀ. ਐਮ. ਦਫ਼ਤਰ ਖੰਨਾ ਵਿਖੇ ਮਜ਼ਦੂਰਾਂ ਦੇ ਹੱਕਾਂ ਖ਼ਿਲਾਫ਼ ਫ਼ੈਸਲੇ ਲੈਣ ਵਾਲੀਆਂ ...

ਪੂਰੀ ਖ਼ਬਰ »

ਕਾਰ ਤੇ 2 ਮੋਟਰਸਾਈਕਲਾਂ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 22 ਜੂਨ (ਮਨਜੀਤ ਸਿੰਘ ਧੀਮਾਨ)-ਅੱਜ ਦੇਰ ਸ਼ਾਮ ਲਲਹੇੜੀ ਰੋਡ ਪੁਲ ਦੇ ਉੱਪਰ ਕਾਰ ਅਤੇ 2 ਮੋਟਰਸਾਈਕਲਾਂ ਦੀ ਹੋਈ ਆਪਸੀ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖਲ ਅਕਾਸ਼ਦੀਪ (21 ਸਾਲ) ਵਾਸੀ ਰਾਮਗੜ੍ਹ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਚੋਣਾਂ ਦੌਰਾਨ ਜ਼ੋਨ-3 ਡੇਹਲੋਂ ਤੋਂ ਅਕਾਲੀ ਦਲ ਦੇ ਨੀਟੂ ਸ਼ਰੀਂਹ ਜੇਤੂ ਰਹੇ

ਡੇਹਲੋਂ, 22 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰੀ ਸਹਿਕਾਰੀ ਬੈਂਕ ਲੁਧਿਆਣਾ ਦੀ ਪ੍ਰਬੰਧਕੀ ਕਮੇਟੀ ਦੀ ਅੱਜ ਹੋਈ ਚੋਣ ਦੌਰਾਨ ਜ਼ੋਨ ਨੰਬਰ-3 ਡੇਹਲੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਨੀਟੂ ਸ਼ਰੀਂਹ ਸਖ਼ਤ ਮੁਕਾਬਲੇ ਵਿਚ ਤਿੰਨ ਵੋਟਾਂ ਦੇ ਫ਼ਰਕ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਦੋਰਾਹਾ, 22 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ ¢ ਐੱਸ. ਐੱਚ. ਓ. ਲਖਵੀਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਬਲਜਿੰਦਰ ਕੁਮਾਰ ਪਨਸਪ ਗੋਦਾਮ ਦੋਰਾਹਾ ਨੇੜੇ ਗਸ਼ਤ ਕਰ ਰਹੇ ਸਨ ਤੇ ਇਸੇ ਦੌਰਾਨ ਦੋਰਾਹਾ ਨਾਕੇ ਤੋਂ ...

ਪੂਰੀ ਖ਼ਬਰ »

ਤਹਿਸੀਲ ਵਿਭਾਗ 'ਚ ਤਾਇਨਾਤ ਕਾਨੂੰਗੋ 15 ਹਜ਼ਾਰ ਦੀ ਰਿਸ਼ਵਤ ਸਮੇਤ ਕਾਬੂ

ਮਾਛੀਵਾੜਾ ਸਾਹਿਬ, 22 ਜੂਨ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)-ਕਰੱਪਸ਼ਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਦੇ ਬਾਵਜੂਦ ਅਜੇ ਵੀ ਸਰਕਾਰੀ ਮੁਲਾਜ਼ਮਾਂ ਦੇ ਬੇਪ੍ਰਵਾਹ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਸ਼ਰੇਆਮ ਸਰਕਾਰੀ ਡਿਊਟੀ ਤੇ ...

ਪੂਰੀ ਖ਼ਬਰ »

ਖੰਨਾ ਦੇ ਸ਼ਮਸ਼ਾਨਘਾਟ 'ਚ ਕਰਮਚਾਰੀ ਦੀ ਗਿ੍ਫ਼ਤਾਰੀ ਤੋਂ ਬਾਅਦ ਅੰਤਿਮ ਸੰਸਕਾਰ ਕਰਨ ਸਮੇਂ ਆ ਰਹੀਆਂ ਨੇ ਦਿੱਕਤਾਂ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਦਾ ਸ਼ਮਸ਼ਾਨਘਾਟ ਲਾਵਾਰਸ ਰੂਪ ਧਾਰਨ ਕਰ ਚੁੱਕਿਆ ਹੈ ਜਿੱਥੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰ ਵਾਲਿਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਕਿਉਂਕਿ ਕੁਝ ਦਿਨ ਪਹਿਲਾਂ ਖੰਨਾ ਸ਼ਮਸ਼ਾਨਘਾਟ ਵਿਚ ...

ਪੂਰੀ ਖ਼ਬਰ »

ਪਾਇਲ ਪੁਲਿਸ ਵਲੋਂ ਚਿੱਟਾ ਤਸਕਰ ਕਾਬੂ

ਪਾਇਲ, 22 ਜੂਨ (ਪੱਤਰ ਪੇ੍ਰਰਕ)-ਐੱਸ. ਐੱਸ. ਪੀ. ਖੰਨਾ ਰਵੀ ਕੁਮਾਰ ਦੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਪਾਇਲ ਦੇ ਐੱਸ. ਐੱਚ. ਓ. ਅਮਰੀਕ ਸਿੰਘ ਨਸਰਾਲੀ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਪਿੰਡ ਧਮੋਟ ਕਲਾਂ ਦੇ ਬਘੇਲ ਸਿੰਘ ਨੂੰ 14 ਗ੍ਰਾਮ ਚਿੱਟੇ ਸਮੇਤ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦੇਣ ਲਈ ਪੰਜਾਬ ਸਰਕਾਰ ਵਚਨਬੱਧ

ਮਲੌਦ, 22 ਜੂਨ (ਸਹਾਰਨ ਮਾਜਰਾ)-'ਆਪ' ਦੇ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਵਲੋਂ ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਦੀ ਹਾਜ਼ਰੀ ਦੌਰਾਨ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚੋਂ ਕੀਤਾ ਤੀਜਾ ਸਥਾਨ ਹਾਸਲ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ. ਅਰਥ ਸ਼ਾਸਤਰ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਏ. ਐੱਸ. ਕਾਲਜ ਫ਼ਾਰ ਵੂਮੈਨ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਕੋਮਲ ਨੇ 95.50 ਪ੍ਰਤੀਸ਼ਤ ਅੰਕ ਲੈ ਕੇ ...

ਪੂਰੀ ਖ਼ਬਰ »

ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਈਸੜੂ ਅਤੇ ਸਮਰਾਲਾ ਜ਼ੋਨਾਂ ਤੋਂ ਕਾਂਗਰਸ ਦੀ ਜਿੱਤ ਗੁਰਕੀਰਤ ਤੇ ਰਾਜਾ ਗਿੱਲ ਦੀ ਮਿਹਨਤ-ਕਾਂਗਰਸੀ ਆਗੂ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਦੀ ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਜੋਨ ਨੰਬਰ 6 ਈਸੜੂ ਅਤੇ ਜੋਨ ਨੰਬਰ 7 ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਭੁਪਿੰਦਰ ਸਿੰਘ ਮਾਨ ਸਲੌਦੀ ਅਤੇ ਸਵਰਨ ਸਿੰਘ ਖੁਆਜਕੇ ਦੇ ਬੈਂਕ ਡਾਇਰੈਕਟਰ ਚੁਣੇ ਜਾਣ ਤੇ ਦੋਵਾਂ ...

ਪੂਰੀ ਖ਼ਬਰ »

ਮਲੌਦ 'ਚ ਆਮ ਆਦਮੀ ਪਾਰਟੀ ਦਾ ਦਫ਼ਤਰ ਖੋਲਿ੍ਹਆ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਰਕਲ ਮਲੌਦ ਦੇ ਲੋਕਾਂ ਨੂੰ ਸਹੂਲਤ ਦੇਣ ਲਈ ਚੋਮੋ ਰੋਡ ਵਿਖੇ ਐਸ. ਬੀ. ਆਈ. ਬੈਂਕ ਦੇ ਨਜ਼ਦੀਕ ਪਾਰਟੀ ਦਾ ਦਫ਼ਤਰ ਖੋਲਿ੍ਹਆ ਗਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਡੇਹਲੋਂ ਵਿਖੇ ਆਮ ਇਜਲਾਸ ਦੌਰਾਨ ਗ੍ਰਾਮ ਪੰਚਾਇਤ ਤੇ ਲੋਕਾਂ ਵਲੋਂ ਲਗਾਏ ਦੋਸ਼

ਡੇਹਲੋਂ, 22 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਵਿਕਾਸ ਅਤੇ ਪੰਚਾਇਤ ਸੰਮਤੀਆਂ ਰਾਹੀ ਪਿੰਡਾਂ ਅੰਦਰ ਵਿਕਾਸ ਕੰਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ ਤੇ ਆਮ ਇਜਲਾਸ ਕਰਨ ਦੇ ਮਕਸਦ ਨਾਲ ਅੱਜ ਡੇਹਲੋਂ ਵਿਖੇ ਆਮ ਇਜਲਾਸ ਦੀ ਤਰੀਕ ਮਿਥੀ ਗਈ ਸੀ, ਜਿੱਥੇ ...

ਪੂਰੀ ਖ਼ਬਰ »

ਸਮਰਾਲਾ ਦੇ ਮੋਬਾਈਲ ਟੈਲੀਕਾਮ ਦੁਕਾਨਦਾਰਾਂ ਵਲੋਂ ਤਿੰਨ ਦਿਨ ਦੀ ਛੁੱਟੀ ਦਾ ਐਲਾਨ

ਸਮਰਾਲਾ, 22 ਜੂਨ (ਗੋਪਾਲ ਸੋਫਤ/ ਕੁਲਵਿੰਦਰ ਸਿੰਘ)-ਸਥਾਨਕ ਮੋਬਾਈਲ ਟੈਲੀਕਾਮ ਦੇ ਦੁਕਾਨਦਾਰਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦੇ ਹੋਏ 24 ਤੋਂ 26 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਮੋਬਾਈਲ ...

ਪੂਰੀ ਖ਼ਬਰ »

ਦੀ ਲੁਧਿਆਣਾ ਕੋਆਪਰੇਟਿਵ ਬੈਂਕ ਦੇ ਕਰਨ ਸਿਹੌੜਾ ਡਾਇਰੈਕਟਰ ਚੁਣੇ ਗਏ

ਪਾਇਲ, 22 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)- ਦੀ ਲੁਧਿਆਣਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਲੁਧਿਆਣਾ ਦੇ ਜ਼ੋਨ ਨੰਬਰ 5 ਪਾਇਲ ਦੀ ਚੋਣ ਵਿਚ ਕਾਂਗਰਸ ਪਾਰਟੀ ਨੂੰ ਬਹੁ ਗਿਣਤੀ ਪ੍ਰਧਾਨ ਹੋਣ ਦੇ ਬਾਵਜੂਦ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ¢ ਪਾਇਲ ਜ਼ੋਨ ਦੀਆਂ ਵੋਟਾਂ ...

ਪੂਰੀ ਖ਼ਬਰ »

¸ ਮਾਮਲਾ ਪਿੰਡ ਦੇ ਟੋਭੇ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦਾ ¸ ਰਾਮਦਾਸੀਆ ਭਾਈਚਾਰੇ ਨੇ ਕਾਂਗਰਸੀ ਸਰਪੰਚ ਉੱਪਰ ਲਾਏ ਧੱਕੇਸ਼ਾਹੀ ਦੇ ਦੋਸ਼

ਬੀਜਾ, 22 ਜੂਨ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਬੀਜਾ ਵਿਖੇ ਟੋਭੇ ਦੇ ਨਾਲ ਲੱਗਦੇ ਮਕਾਨਾਂ ਦਾ ਵਿਵਾਦ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ ਜਿੱਥੇ ਇੱਕ ਪਾਸੇ ਪੰਚਾਇਤ ਇਹਨਾਂ ਮਕਾਨਾਂ ਨੂੰ ਨਜਾਇਜ਼ ਕਬਜ਼ੇ ਦੱਸ ਕੇ ਢਾਹੁਣ ਦੀ ਮੰਗ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ...

ਪੂਰੀ ਖ਼ਬਰ »

ਖੰਨਾ ਦੀ ਰੀਤਿਕਾ ਢੰਡ ਨੇ ਐਮ. ਏ. ਇਕਨਾਮਿਕਸ ਦੇ ਸਮੈਸਟਰ ਪਹਿਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਐਮ. ਏ. ਇਕਨਾਮਿਕਸ ਪਹਿਲੇ ਸਮੈਸਟਰ ਦਾ ਨਤੀਜੇ ਵਿਚ ਏ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਖੰਨਾ ਸ਼ਹਿਰ ਦੀ ਰੀਤਿਕਾ ਢੰਡ ਨੇ 90.50 ਪ੍ਰਤੀਸ਼ਤ ਅੰਕ ਲੈ ਕੇ ਪਹਿਲਾਂ ...

ਪੂਰੀ ਖ਼ਬਰ »

ਨੀਮਾ ਅਤੇ ਮਾਰਨਿੰਗ ਬੱਡੀਜ਼ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਬੀ. ਏ. ਐਮ. ਐੱਸ. ਡਾਕਟਰਾਂ ਦੀ ਐਸੋਸੀਏਸ਼ਨ ਨੀਮਾ ਅਤੇ ਮਾਰਨਿੰਗ ਬੱਡੀਜ਼ ਗਰੁੱਪ ਦੀ ਖੰਨਾ ਸ਼ਾਖਾ ਵੱਲੋਂ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ¢ ਏ. ਐੱਸ. ਕਾਲਜ ਸਮਰਾਲਾ ਰੋਡ ਦੇ ਹਾਲ ਵਿੱਚ ਸਮਾਗਮ ਕਰਵਾਇਆ ਗਿਆ¢ ਜਿਸ ਵਿੱਚ ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਤਪੋਬਣ ਢੱਕੀ ਸਾਹਿਬ ਪਹੁੰਚੇ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਮਸਕੀਨ ਏ ਗੌਹਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਕੁਦਰਤ ਦੀ ਗੋਦ 'ਚ ਵਸੇ ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਪਹੁੰਚੇ ¢ ਇਸ ਮੌਕੇ ਸੰਤ ...

ਪੂਰੀ ਖ਼ਬਰ »

ਵਿਧਾਇਕ ਤਰੁਨਪ੍ਰੀਤ ਸੌਂਦ ਵਲੋਂ ਮੁਫ਼ਤ ਕਣਕ ਵੰਡ ਸਮਾਰੋਹ ਦਾ ਸ਼ੁੱਭ ਆਰੰਭ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਚ ਪੀ. ਐਮ. ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਵੰਡੀ ਜਾਣ ਵਾਲੀ ਪੰਜ ਮਹੀਨਿਆਂ ਦੀ ਮੁਫ਼ਤ ਕਣਕ ਦੀ ਵੰਡ ਦੀ ਸ਼ੁਰੂਆਤ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ...

ਪੂਰੀ ਖ਼ਬਰ »

ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਦੇ 9 ਡਾਇਰੈਕਟਰਾਂ ਦੀ ਚੋਣ ਦਾ ਅਮਲ ਨੇਪਰੇ ਚੜਿ੍ਹਆ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਦੇ 9 ਡਾਇਰੈਕਟਾਂ ਦੀ ਚੋਣ ਦਾ ਅਮਨ ਅੱਜ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ | 9 ਜ਼ੋਨਾ ਵਿਚੋਂ 4 ਜ਼ੋਨਾਂ ਦੇ ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਸਨ | ਜਦਕਿ 5 ਡਾਇਰੈਕਟਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX