ਤਾਜਾ ਖ਼ਬਰਾਂ


ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  51 minutes ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  59 minutes ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 1 hour ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 1 hour ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 1 hour ago
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554

ਸੰਪਾਦਕੀ

ਰਾਸ਼ਟਰਪਤੀ ਦੀ ਚੋਣ ਤੇ ਵਿਰੋਧੀ ਧਿਰ

18 ਜੁਲਾਈ ਨੂੰ ਹੋਣ ਜਾ ਰਹੀ ਰਾਸ਼ਟਰਪਤੀ ਦੀ ਚੋਣ ਲਈ ਅਖੀਰ ਦੋਵਾਂ ਧਿਰਾਂ ਨੇ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਵਲੋਂ ਅਖੀਰ ਤੱਕ ਇਸ ਅਹੁਦੇ ਲਈ ਆਪਣੇ ਪੱਤੇ ਨਹੀਂ ਸਨ ਖੋਲ੍ਹੇ ਗਏ। ਦੂਸਰੇ ਪਾਸੇ ਵਿਰੋਧੀ ਪਾਰਟੀਆਂ ਦੀ ਇਹ ਸੋਚ ਸੀ ਕਿ ਉਹ ਭਾਜਪਾ ਦੇ ਮੁਕਾਬਲੇ ਵਿਚ ਕਿਸੇ ਸਾਂਝੇ ਉਮੀਦਵਾਰ ਨੂੰ ਸਾਹਮਣੇ ਲਿਆਉਣ। ਇਸ ਲਈ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਫੋਨ ਕਰਕੇ ਕਿਸੇ ਸਾਂਝੇ ਮੰਚ 'ਤੇ ਆ ਕੇ ਇਸ ਸੰਬੰਧੀ ਸਹਿਮਤੀ ਬਣਾਉਣ ਲਈ ਆਖਦੀ ਰਹੀ ਸੀ। ਪਰ ਕੁਝ ਵਿਰੋਧੀ ਪਾਰਟੀਆਂ ਇਸ ਯਤਨ ਵਿਚ ਕਾਂਗਰਸ ਨੂੰ ਮੋਹਰੀ ਨਹੀਂ ਸਨ ਬਣਾਉਣਾ ਚਾਹੁੰਦੀਆਂ। ਇਸ ਲਈ ਉਹ ਟਾਲਮਟੋਲ ਕਰਦੀਆਂ ਰਹੀਆਂ ਸਨ। ਉਸ ਤੋਂ ਬਾਅਦ ਆਪਣੇ ਹੀ ਤੌਰ 'ਤੇ ਇਹ ਪਹਿਲ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਵਲੋਂ ਆਪਣੇ ਹੱਥ ਲੈ ਲਈ ਗਈ।
ਰਾਸ਼ਟਰੀ ਸਿਆਸਤ ਵਿਚ ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਇਕ-ਦੂਸਰੇ ਤੋਂ ਅੱਗੇ ਵਧਣ ਦੀ ਦੌੜ ਵਿਚ ਹਨ। ਸੋਨੀਆ ਦੇ ਪਹਿਲੇ ਯਤਨ ਤੋਂ ਬਾਅਦ ਮਮਤਾ ਨੇ 15 ਜੂਨ ਨੂੰ ਨਵੀਂ ਦਿੱਲੀ ਵਿਚ ਇਕ ਮੀਟਿੰਗ ਬੁਲਾਈ, ਜਿਸ ਵਿਚ 22 ਵਿਰੋਧੀ ਪਾਰਟੀਆਂ ਨੂੰ ਸੱਦਾ-ਪੱਤਰ ਭੇਜਿਆ ਗਿਆ ਸੀ ਪਰ ਇਸ ਵਿਚ 16 ਪਾਰਟੀਆਂ ਦੇ ਪ੍ਰਤੀਨਿਧ ਹੀ ਸ਼ਾਮਿਲ ਹੋਏ। ਤੇਲੰਗਾਨਾ ਰਾਸ਼ਟਰ ਸੰਮਤੀ, ਆਂਧਰਾ ਦੀ ਸੱਤਾਧਾਰੀ ਪਾਰਟੀ ਵਾਈ.ਆਰ.ਐਸ. ਕਾਂਗਰਸ, ਬੀ.ਜੇ.ਡੀ., ਅਕਾਲੀ ਦਲ ਅਤੇ 'ਆਪ' ਆਦਿ ਪਾਰਟੀਆਂ ਇਸ ਮੀਟਿੰਗ ਵਿਚੋਂ ਗ਼ੈਰ-ਹਾਜ਼ਰ ਰਹੀਆਂ। ਵਿਰੋਧੀ ਪਾਰਟੀਆਂ ਦੀ ਇਸ ਮੀਟਿੰਗ ਦੌਰਾਨ ਇਹ ਪ੍ਰਭਾਵ ਜ਼ਰੂਰ ਮਿਲਿਆ ਕਿ ਦੇਸ਼ ਦੇ ਇਸ ਉੱਚ ਸੰਵਿਧਾਨਕ ਅਹੁਦੇ ਲਈ ਬਹੁਤੀਆਂ ਪਾਰਟੀਆਂ ਨੇ ਆਪਣੇ ਤੌਰ 'ਤੇ ਪਹਿਲਾਂ ਕੋਈ ਗੰਭੀਰ ਸੋਚ-ਵਿਚਾਰ ਨਹੀਂ ਸੀ ਕੀਤੀ ਪਰ ਆਪਸੀ ਵਿਚਾਰ-ਵਟਾਂਦਰੇ ਨਾਲ ਪਹਿਲਾਂ ਮਮਤਾ ਬੈਨਰਜੀ ਵਲੋਂ ਸ਼ਰਦ ਪਵਾਰ ਦਾ ਨਾਂਅ ਇਸ ਅਹੁਦੇ ਲਈ ਸੁਝਾਇਆ ਗਿਆ, ਜਿਸ ਨੂੰ ਉਸੇ ਹੀ ਸਮੇਂ ਪਵਾਰ ਨੇ ਨਕਾਰ ਦਿੱਤਾ। ਫਿਰ ਫਾਰੂਖ਼ ਅਬਦੁੱਲਾ ਤੇ ਗੋਪਾਲ ਕ੍ਰਿਸ਼ਨ ਗਾਂਧੀ ਦੇ ਨਾਂਅ ਸਾਹਮਣੇ ਆਏ। ਫਾਰੂਖ਼ ਅਬਦੁੱਲਾ ਨੈਸ਼ਨਲ ਕਾਨਫ਼ਰੰਸ ਦਾ ਪ੍ਰਧਾਨ ਵੀ ਹੈ ਅਤੇ ਜੰਮੂ-ਕਸ਼ਮੀਰ ਦਾ ਮੁੱਖ ਮੰਤਰੀ ਵੀ ਰਿਹਾ ਹੈ। ਉਹ ਕਸ਼ਮੀਰ ਦੇ ਵੱਡੇ ਆਗੂ ਮਰਹੂਮ ਸ਼ੇਖ ਅਬਦੁੱਲਾ ਦਾ ਪੁੱਤਰ ਹੈ। ਗੋਪਾਲ ਕ੍ਰਿਸ਼ਨ ਗਾਂਧੀ ਇਕ ਬੇਹੱਦ ਸੁਲਝੀ ਹੋਈ ਅਤੇ ਪ੍ਰੌੜ੍ਹ ਸ਼ਖ਼ਸੀਅਤ ਹੈ। ਉਹ ਪੱਛਮੀ ਬੰਗਾਲ ਦਾ ਗਵਰਨਰ ਵੀ ਰਹਿ ਚੁੱਕਾ ਹੈ। ਉਹ ਮਹਾਤਮਾ ਗਾਂਧੀ ਦਾ ਪੋਤਰਾ ਹੈ। ਉਸ ਨੇ ਵੀ ਇਹ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਸ ਤੋਂ ਬਾਅਦ 21 ਜੂਨ ਨੂੰ ਵਿਰੋਧੀ ਪਾਰਟੀਆਂ ਦੀ ਦੁਬਾਰਾ ਮੀਟਿੰਗ ਹੋਈ, ਜਿਸ ਵਿਚ ਮਮਤਾ ਬੈਨਰਜੀ ਸ਼ਾਮਿਲ ਨਹੀਂ ਹੋਈ। ਇਸ ਮੀਟਿੰਗ ਵਿਚ ਯਸ਼ਵੰਤ ਸਿਨਹਾ ਦੇ ਨਾਂਅ 'ਤੇ ਮੋਹਰ ਲਗਾਈ ਗਈ। ਸਿਨਹਾ ਨੇ ਲੰਮੇ ਸਮੇਂ ਤੱਕ ਸਰਕਾਰੀ ਨੌਕਰੀ ਵੀ ਕੀਤੀ ਹੈ। ਉਹ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿਚ ਕੇਂਦਰੀ ਮੰਤਰੀ ਵੀ ਰਿਹਾ। ਬਾਅਦ ਵਿਚ ਉਹ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਿਆ ਸੀ। ਇਸ ਐਲਾਨ ਤੋਂ ਬਾਅਦ ਹੀ ਭਾਜਪਾ ਦੇ ਪ੍ਰਧਾਨ ਜੇ. ਪੀ. ਨੱਢਾ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਵਜੋਂ ਦ੍ਰੋਪਦੀ ਮੁਰਮੂ ਦੇ ਨਾਂਅ ਦਾ ਐਲਾਨ ਕੀਤਾ ਜੋ ਕਿ ਓਡੀਸ਼ਾ ਰਾਜ ਤੋਂ ਹੈ। ਭਾਜਪਾ ਨਾਲ ਜੁੜੀ ਰਹੀ ਹੈ ਅਤੇ ਸੰਥਾਲ ਭਾਈਚਾਰੇ ਨਾਲ ਸੰਬੰਧ ਰੱਖਦੀ ਹੈ।
ਮੁਰਮੂ ਦੇ ਇਸ ਉੱਚ ਸੰਵਿਧਾਨਕ ਅਹੁਦੇ 'ਤੇ ਚੁਣੇ ਜਾਣ ਦੀ ਇਸ ਲਈ ਵਧੇਰੇ ਸੰਭਾਵਨਾ ਹੈ, ਕਿਉਂਕਿ ਵੋਟਾਂ ਦੀਆਂ ਗਿਣਤੀਆਂ-ਮਿਣਤੀਆਂ ਦੇ ਹਿਸਾਬ ਨਾਲ ਕੌਮੀ ਜਮਹੂਰੀ ਗੱਠਜੋੜ ਅੱਗੇ ਹੈ। ਦੂਸਰੇ ਪਾਸੇ ਵਿਰੋਧੀ ਪਾਰਟੀਆਂ ਵਿਚ ਇਕਸੁਰਤਾ ਦਿਖਾਈ ਨਹੀਂ ਦਿੰਦੀ। ਬਹੁਤੇ ਵਿਰੋਧੀ ਆਗੂਆਂ ਦੀ ਦੌੜ ਸਾਲ 2024 ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਕੌਮੀ ਪੱਧਰ 'ਤੇ ਉੱਭਰਨ ਦੀ ਜਾਪਦੀ ਹੈ, ਜਿਸ ਕਰਕੇ ਹਾਲ ਦੀ ਘੜੀ ਇਨ੍ਹਾਂ ਪਾਰਟੀਆਂ ਦਾ ਪੂਰੀ ਤਰ੍ਹਾਂ ਡਟ ਕੇ ਇਕ ਸਟੇਜ 'ਤੇ ਖੜ੍ਹੇ ਹੋਣਾ ਮੁਸ਼ਕਿਲ ਜਾਪਦਾ ਹੈ। ਜੇਕਰ ਆਉਂਦੇ ਸਮੇਂ ਵਿਚ ਵੀ ਅਜਿਹਾ ਹੀ ਹਾਲ ਰਿਹਾ ਤਾਂ ਇਹ ਪਾਰਟੀਆਂ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਵੀ ਭਾਜਪਾ ਨੂੰ ਕੋਈ ਸਖ਼ਤ ਟੱਕਰ ਦੇਣ ਦੇ ਸਮਰੱਥ ਨਹੀਂ ਹੋ ਸਕਣਗੀਆਂ।

-ਬਰਜਿੰਦਰ ਸਿੰਘ ਹਮਦਰਦ

ਕਿਸ ਤਰ੍ਹਾਂ ਦਾ ਮੀਟ ਖਾ ਰਹੇ ਹਨ ਬਹੁਤੇ ਮਾਸਾਹਾਰੀ ਲੋਕ ?

ਮਾਸਾਹਾਰੀਆਂ ਲਈ 'ਬਟਰ ਚਿਕਨ' ਅਤੇ 'ਤੰਦੂਰੀ ਚਿਕਨ' ਮੂੰਹ 'ਚ ਪਾਣੀ ਲਿਆਉਣ ਵਾਲੇ ਦੋ ਪਸੰਦੀਦਾ ਖਾਣੇ ਹੁੰਦੇ ਹਨ, ਜਿਨ੍ਹਾਂ ਨੇ ਭਾਰਤੀਆਂ ਦੇ ਦਿਲਾਂ ਅਤੇ ਸਵਾਦ ਨੂੰ ਜਿੱਤ ਲਿਆ ਹੈ। ਇੱਥੋਂ ਤੱਕ ਕਿ ਅੰਤਰਰਾਰਸ਼ਟਰੀ ਪੱਧਰ 'ਤੇ ਵੀ, ਉਪਭੋਗਤਾਵਾਂ ਵਿਚਾਲੇ 'ਟੈਂਡਰ ਚਿਕਨ' ...

ਪੂਰੀ ਖ਼ਬਰ »

ਬਹੁਤ ਹੀ ਦੁਸ਼ਵਾਰੀਆਂ ਭਰਿਆ ਹੁੰਦਾ ਹੈ ਵਿਧਵਾ ਦਾ ਜੀਵਨ

ਕੌਮਾਂਤਰੀ ਵਿਧਵਾ ਦਿਵਸ 'ਤੇ ਵਿਸ਼ੇਸ਼ ਵਿਆਹੁਤਾ ਜੀਵਨ ਵਿਚ ਹਰੇਕ ਪੁਰਸ਼ ਅਤੇ ਇਸਤਰੀ ਦੀ ਇਸ ਦੁਨੀਆ ਵਿਚ ਇਕ ਖ਼ੁਸ਼ਹਾਲ ਅਤੇ ਸੁਖਮਈ ਜੀਵਨ ਜਿਊਣ ਦੀ ਚਾਹਤ ਹੁੰਦੀ ਹੈ ਪਰ ਕੁਦਰਤ ਦੀ ਮਾਰ ਦੇ ਚਲਦਿਆਂ ਜਦ ਦੋਵਾਂ ਵਿਚੋਂ ਕੋਈ ਵੀ ਇਕ ਜੀਵਨ ਸਾਥੀ ਸਦੀਵੀ ਵਿਛੋੜਾ ਦੇ ਜਾਂਦਾ ...

ਪੂਰੀ ਖ਼ਬਰ »

ਕੀ ਦਿੱਲੀ ਵਿੱਤੀ ਮਾਡਲ ਪੰਜਾਬ ਵਿਚ ਲਾਗੂ ਹੋ ਸਕਦਾ ਹੈ ?

ਪੰਜਾਬ ਵਿਚ ਚੋਣ ਪ੍ਰਚਾਰ ਦੌਰਾਨ 'ਆਪ' ਨੇ ਦਿੱਲੀ ਦੀਆਂ ਕਈ ਪ੍ਰਾਪਤੀਆਂ ਨੂੰ ਵਾਰ-ਵਾਰ ਉਜਾਗਰ ਕੀਤਾ ਸੀ ਅਤੇੇ ਉਨ੍ਹਾਂ ਨੂੰ ਸਮੂਹਿਕ ਤੌਰ 'ਤੇ ਚੰਗੇ ਪ੍ਰਸ਼ਾਸਨ ਦੇ ਦਿੱਲੀ ਮਾਡਲ ਵਜੋਂ ਪੇਸ਼ ਕੀਤਾ ਸੀ। 'ਆਪ' ਦੇ ਸਾਰੇ ਵੱਡੇ ਲੀਡਰਾਂ ਤੋਂ ਲੈ ਕੇ ਬੁਲਾਰਿਆਂ ਤੱਕ ਟੀ. ਵੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX