ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  8 minutes ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  20 minutes ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  33 minutes ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  1 minute ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 2 hours ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  52 minutes ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 2 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 2 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 2 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 3 hours ago
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਸਰਕਾਰ ਦੀ ਅਣਗਹਿਲੀ ਕਾਰਨ ਬਲਾਕ ਸੁਲਤਾਨਪੁਰ ਲੋਧੀ ਦੇ ਵੈਟਰਨਰੀ ਹਸਪਤਾਲ ਬੰਦ ਹੋਣ ਕਿਨਾਰੇ

ਤਲਵੰਡੀ ਚੌਧਰੀਆਂ, 22 ਜੂਨ (ਪਰਸਨ ਲਾਲ ਭੋਲਾ) - ਪੰਜਾਬ ਸਰਕਾਰ ਵਲੋਂ ਵੈਟਰਨਰੀ ਹਸਪਤਾਲਾਂ ਦੀ ਸਾਂਭ ਸੰਭਾਲ ਵੱਲ ਧਿਆਨ ਨਾ ਦੇਣ ਕਾਰਨ ਤਲਵੰਡੀ ਚੌਧਰੀਆਂ ਦੇ ਵੈਟਰਨਰੀ ਹਸਪਤਾਲ ਦੀ ਇਮਾਰਤ ਖੰਡਰਾਤ ਬਣ ਚੁੱਕੀ ਹੈ | ਪਹਿਲਾਂ ਇੱਥੇ ਇਕ ਡਾਕਟਰ ਦੀ ਪੋਸਟ ਸੀ, ਉਹ ਵੀ ਚੁੱਕੇ ਜਾਣ ਕਾਰਨ ਇਹ ਵੈਟਰਨਰੀ ਹਸਪਤਾਲ ਮੁਕੰਮਲ ਤੌਰ 'ਤੇ ਬੰਦ ਪਿਆ ਹੈ | ਜਿਸ ਕਾਰਨ ਤਲਵੰਡੀ ਚੌਧਰੀਆਂ ਤੇ ਇਸ ਦੇ ਆਸ ਪਾਸ ਦੇ ਖੇਤਰਾਂ ਦੇ ਲੋਕਾਂ ਨੂੰ ਪਸ਼ੂਆਂ ਦੇ ਇਲਾਜ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਵੈਟਰਨਰੀ ਹਸਪਤਾਲ ਦੇ ਨਾਲ ਹੀ ਚੰਗੀ ਨਸਲ ਦੇ ਝੋਟੇ ਤੇ ਸਾਨ੍ਹ ਰੱਖਣ ਲਈ ਬਣਾਏ ਗਏ ਕਮਰੇ ਵੀ ਹੁਣ ਖੌਲੇ ਬਣ ਗਏ ਹਨ | ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਪਸ਼ੂ ਧਨ ਵੀ ਘੱਟ ਰਿਹਾ ਹੈ, ਜੇ ਸੁਲਤਾਨਪੁਰ ਲੋਧੀ ਬਲਾਕ ਦੀ ਗੱਲ ਕਰੀਏ ਤਾਂ 8 ਵੈਟਰਨਰੀ ਹਸਪਤਾਲਾਂ ਵਿਚੋਂ ਸੁਲਤਾਨਪੁਰ ਲੋਧੀ, ਟਿੱਬਾ ਤੇ ਕਬੀਰਪੁਰ ਵਿਚ ਡਾਕਟਰ ਕੰਮ ਕਰ ਰਹੇ ਹਨ ਤੇ ਤਲਵੰਡੀ ਚੌਧਰੀਆਂ, ਦੰਦੂਪੁਰ, ਡੱਲਾ, ਡਡਵਿੰਡੀ ਤੇ ਮੁਹੱਬਲੀਪੁਰ ਵਿਚ ਕੋਈ ਵੀ ਡਾਕਟਰ ਨਹੀਂ | ਦੱਸਿਆ ਜਾਂਦਾ ਹੈ ਕਿ ਬਲਾਕ ਸੁਲਤਾਨਪੁਰ ਲੋਧੀ ਵਿਚ ਪਿਛਲੇ ਸਮੇਂ ਦੌਰਾਨ 36 ਹਜ਼ਾਰ ਪਸ਼ੂਆਂ ਦੀ ਰਜਿਸਟਰੇਸ਼ਨ ਕੀਤੀ ਗਈ ਸੀ, ਜੋ ਡਾਕਟਰਾਂ ਦੀ ਘਾਟ ਕਾਰਨ ਘੱਟ ਕੇ 32 ਹਜ਼ਾਰ ਰਹਿ ਗਈ ਹੈ, ਕਿਉਂਕਿ ਪਸ਼ੂਆਂ ਦੇ ਇਲਾਜ ਲਈ ਲੋੜੀਂਦੇ ਡਾਕਟਰਾਂ ਤੇ ਹੋਰ ਸਟਾਫ਼ ਦੀ ਘਾਟ ਹੋਣ ਕਾਰਨ ਜਿੱਥੇ ਵੈਟਰਨਰੀ ਹਸਪਤਾਲ ਬੰਦ ਹੋਣ ਕਿਨਾਰੇ ਹਨ, ਉੱਥੇ ਲੋਕਾਂ ਨੇ ਦੁਧਾਰੂ ਪਸ਼ੂ ਲਗਾਤਾਰ ਘਟਾਉਣੇ ਸ਼ੁਰੂ ਕਰ ਦਿੱਤੇ ਹਨ | ਪਸ਼ੂ ਪਾਲਕਾਂ ਨੇ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਨੇ ਵੈਟਰਨਰੀ ਹਸਪਤਾਲਾਂ ਦੀ ਕਾਇਆ ਕਲਪ ਵੱਲ ਕੋਈ ਧਿਆਨ ਨਹੀਂ ਦਿੱਤਾ | ਜਿਸ ਕਾਰਨ ਇਮਾਰਤਾਂ ਖੰਡਰ ਬਣਦੀਆਂ ਜਾ ਰਹੀਆਂ ਹਨ ਤੇ ਡਾਕਟਰਾਂ ਦੀ ਨਵੀਂ ਭਰਤੀ ਨਾ ਹੋਣ ਕਾਰਨ ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਦੀ ਥਾਂ ਕੋਈ ਨਵੇਂ ਡਾਕਟਰ ਨਹੀਂ ਆ ਰਹੇ | ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਖੇਤਰ ਦੇ ਵੈਟਰਨਰੀ ਹਸਪਤਾਲ ਨਾ ਹੋਣ ਕਾਰਨ ਲੋਕ ਮੂੰਹ ਮੰਗੀ ਰਕਮ ਦੇ ਕੇ ਨਿੱਜੀ ਡਾਕਟਰਾਂ ਕੋਲੋਂ ਆਪਣੇ ਪਸ਼ੂਆਂ ਧਨ ਦਾ ਇਲਾਜ ਕਰਵਾ ਰਹੇ ਹਨ |

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਅਗਨੀਪਥ ਸਕੀਮ ਦਾ ਜ਼ੋਰਦਾਰ ਵਿਰੋਧ

ਕਪੂਰਥਲਾ, 22 ਜੂਨ (ਵਿ.ਪ੍ਰ.) - ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਕਪੂਰਥਲਾ ਨਾਲ ਸਬੰਧਿਤ ਮੁਲਾਜ਼ਮ ਜਥੇਬੰਦੀਆਂ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ, ਆਰ.ਸੀ.ਐਫ਼. ਮਜ਼ਦੂਰ ਯੂਨੀਅਨ, ਆਰ.ਸੀ.ਐਫ. ਐਸ.ਸੀ.ਐਂਡ ਐਸ.ਟੀ. ਐਸੋਸੀਏਸ਼ਨ, ਓ.ਬੀ.ਸੀ. ਐਸੋਸੀਏਸ਼ਨ ਅਣਰਿਜ਼ਰਵਡ ...

ਪੂਰੀ ਖ਼ਬਰ »

ਸਵੱਛ ਵਿਦਿਆਲਿਆ ਪੁਰਸਕਾਰ ਜੇਤੂ ਸਕੂਲ ਸੂਬਾ ਪੱਧਰੀ ਮੁਕਾਬਲੇ ਲਈ ਕਰਨ ਤਿਆਰੀ - ਡੀ.ਸੀ.

ਕਪੂਰਥਲਾ, 22 ਜੂਨ (ਅਮਰਜੀਤ ਕੋਮਲ) - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵਲੋਂ ਸ਼ੁਰੂ ਕੀਤੇ ਗਏ ਸਵੱਛ ਵਿਦਿਆਲਿਆ ਪੁਰਸਕਾਰ 2022 ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਨੇ 6 ਸ਼ੇ੍ਰਣੀਆਂ 'ਚ ਓਵਰ ਆਲ ਪਹਿਲਾ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਨਗਰ ਨਿਗਮ ਨੇ ਨਾਜਾਇਜ਼ ਬਿਲਡਿੰਗਾਂ ਨੂੰ ਢਾਹਿਆ

ਫਗਵਾੜਾ, 22 ਜੂਨ (ਹਰਜੋਤ ਸਿੰਘ ਚਾਨਾ) - ਫਗਵਾੜਾ ਨਗਰ ਨਿਗਮ ਵਲੋਂ ਨਾਜਾਇਜ਼ ਉਸਾਰੀਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਨਿਗਮ ਦੀ ਟੀਮ ਵਲੋਂ ਕੀਰਤੀ ਨਗਰ ਤੇ ਮਾਨਵ ਨਗਰ ਵਿਖੇ ਬਣੀਆਂ ਦੋ ਬਿਲਡਿੰਗ ਨੂੰ ਜੇ.ਸੀ.ਬੀ ਨਾਲ ਢਾਹਿਆ | ਏ.ਡੀ.ਸੀ ਕਮ ਨਗਰ ਨਿਗਮ ਕਮਿਸ਼ਨਰ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਨ ਸੰਬੰਧੀ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਫਗਵਾੜਾ, 22 ਜੂਨ (ਹਰਜੋਤ ਸਿੰਘ ਚਾਨਾ) - ਇੱਕ ਵਿਅਕਤੀ ਨੂੰ ਰੋਕ ਕੇ ਉਸਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਇੱਕ ਪਤੀ-ਪਤਨੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਹਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤ ...

ਪੂਰੀ ਖ਼ਬਰ »

ਕਿਰਾਏਦਾਰ ਦੇ ਕਮਰੇ ਨੂੰ ਤਾਲਾ ਲਗਾਉਣ ਸੰਬੰਧੀ ਮਕਾਨ ਮਾਲਕਣ ਖ਼ਿਲਾਫ਼ ਕੇਸ ਦਰਜ

ਫਗਵਾੜਾ, 22 ਜੂਨ (ਹਰਜੋਤ ਸਿੰਘ ਚਾਨਾ) - ਮਕਾਨ ਮਾਲਕ ਵਲੋਂ ਕਿਰਾਏਦਾਰ ਦੇ ਕਮਰੇ ਨੂੰ ਤਾਲਾ ਲਗਾਉਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਮਕਾਨ ਮਾਲਕਣ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਕਾਬੂ

ਭੁਲੱਥ, 22 ਜੂਨ (ਮਨਜੀਤ ਸਿੰਘ ਰਤਨ) - ਭੁਲੱਥ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਭੁਲੱਥ ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ - ਸੋਢੀ ਡਡਵਿੰਡੀ

ਡਡਵਿੰਡੀ, 22 ਜੂਨ (ਦਿਲਬਾਗ ਸਿੰਘ ਝੰਡ) - ਲੋਕ ਸਭਾ ਹਲਕਾ ਸੰਗਰੂਰ ਦੀ ਹੋ ਰਹੀ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਉਮੀਦਵਾਰ ਸਿਮਰਜੀਤ ਸਿੰਘ ਦੇ ਹੱਕ ਵਿਚ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਜਿਸ ਦੀ ਬਦੌਲਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਕਾਬੂ

ਫਗਵਾੜਾ, 22 ਜੂਨ (ਹਰਜੋਤ ਸਿੰਘ ਚਾਨਾ)-ਸਿਟੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ ਸੁਖਵਿੰਦਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਕਪੂਰਥਲਾ, 22 ਜੂਨ (ਵਿ.ਪ੍ਰ.) - ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਐਨ.ਸੀ.ਸੀ. ਵਿਭਾਗ, ਐਨ.ਐਸ.ਐਸ. ਵਿਭਾਗ ਵਲੋਂ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਕਾਲਜ ਦੇ ਕੈਂਪਸ ਵਿਚ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਕਾਲਜ ਦੇ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ

ਖਾਲੜਾ, 22 ਜੂਨ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਵਾਂ ਤਾਰਾ ਸਿੰਘ ਦੇ ਅਧੀਨ ਆਉਂਦੇ ਏਰੀਏ ਅੰਦਰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਖਬਰ ਹੈ, ਜਿਸ ਨੂੰ ਡੇਗਣ ਲਈ ਬੀ.ਐੱਸ.ਐੱਫ. ਵਲੋਂ ਫਾਇਰਿੰਗ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ, ਤਿੰਨ ਜ਼ਖਮੀ

ਫਗਵਾੜਾ, 22 ਜੂਨ (ਹਰਜੋਤ ਸਿੰਘ ਚਾਨਾ) - ਪਿੰਡ ਵਾਹਦਾ ਲਾਗੇ ਦੋ ਮੋਟਰਸਾਈਕਲਾਂ ਦੀ ਆਪਸ 'ਚ ਹੋਈ ਆਹਮੋ ਸਾਹਮਣੇ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਜਦ ਕਿ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹ•ਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਪਰ ...

ਪੂਰੀ ਖ਼ਬਰ »

ਲੋਕ ਸਿਮਰਨਜੀਤ ਸਿੰਘ ਮਾਨ ਦੇ ਹੱਕ ਡਟੇ-ਜਥੇ: ਖੁਸਰੋਪੁਰ

ਕਾਲਾ ਸੰਘਿਆਂ, 22 ਜੂਨ (ਪ.ਪ.) - ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਅਤੇ ਪਿੰਡ ਖੁਸਰੋਪੁਰ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਸਿੱਧੂ ਫਰਾਂਸ ਨੇ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ 'ਚ ਲੋਕ ਸਿਮਰਨਜੀਤ ਸਿੰਘ ਮਾਨ ਨੂੰ ਲੋਕ ਕੇਂਦਰ ਨਾਲ ਲੋਹਾ ਲੈਣ ਵਾਲਾ ...

ਪੂਰੀ ਖ਼ਬਰ »

ਸਰਕਾਰ ਜੀ, ਏਧਰ ਵੀ ਦਿਓ ਧਿਆਨ...

ਢਿਲਵਾਂ, 22 ਜੂਨ (ਸੁਖੀਜਾ, ਪ੍ਰਵੀਨ) -ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਕ੍ਰਿਸ਼ਨ ਲਾਲ ਸੁਖੀਜਾ ਨੇ ਨਗਰ ਪੰਚਾਇਤ ਢਿਲਵਾਂ ਨੂੰ 27 ਮਈ ਨੂੰ ਲਿਖੇ ਪੱਤਰ ਦੀ ਕਾਪੀ ਪੱਤਰਕਾਰਾਂ ਨੂੰ ਦਿੰਦਿਆਂ ਦੱਸਿਆ ਕਿ ਜੋ ਰਸਤਾ ਢਿਲਵਾਂ ਤੋਂ ਸੰਗਰਾਂਵਾਂ ਵਾਇਆ ਮਾਤਾ ਰਾਣੀ ...

ਪੂਰੀ ਖ਼ਬਰ »

ਸਰਾਫ਼ਾ, ਸਬਜ਼ੀ ਤੇ ਮੋਬਾਈਲ ਦੀਆਂ ਦੁਕਾਨਾਂ 4 ਦਿਨ ਬੰਦ ਰਹਿਣਗੀਆਂ

ਕਪੂਰਥਲਾ, 22 ਜੂਨ (ਵਿ.ਪ੍ਰ.) - ਸਵਰਨਕਾਰ ਤੇ ਸਰਾਫ਼ਾ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਚੌਹਾਨ ਸੋਨੂੰ, ਕਪੂਰਥਲਾ ਮੋਬਾਈਲ ਐਸੋਸੀਏਸ਼ਨ ਦੇ ਪ੍ਰਧਾਨ ਧੀਰਾ ਤੇ ਸਬਜ਼ੀ ਮੰਡਲ ਹੋਲ ਸੇਲ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਅਰੋੜਾ ਨੇ ਗਰਮੀ ਦੇ ਚੱਲਦਿਆਂ 23 ਜੂਨ ਤੋਂ ਲੈ ਕੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸਿਧਵਾਂ ਦੋਨਾ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ

ਸਿਧਵਾਂ ਦੋਨਾ, 22 ਜੂਨ (ਅਵਿਨਾਸ਼ ਸ਼ਰਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਧਵਾਂ ਦੋਨਾ ਕਪੂਰਥਲਾ ਵਿਖੇ ਪੰਜਾਬ ਸਿੱਖਿਆ ਵਿਭਾਗ, 2 ਪੰਜਾਬ ਐਨ.ਸੀ.ਸੀ. ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਐਨ.ਪੀ.ਐਨ. ਤੂਰ, 21 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ...

ਪੂਰੀ ਖ਼ਬਰ »

ਇੰਜੀ. ਕੁਲਤਾਰ ਸਿੰਘ ਨੇ ਐਸ.ਡੀ.ਓ. ਦਾ ਅਹੁਦਾ ਸੰਭਾਲਿਆ

ਭੁਲੱਥ, 22 ਜੂਨ (ਮਨਜੀਤ ਸਿੰਘ ਰਤਨ) - ਪਾਵਰਕਾਮ ਦਫਤਰ ਭੁਲੱਥ ਵਿਖੇ ਕੁਲਤਾਰ ਸਿੰਘ ਨੇ ਬਤੌਰ ਐਸ.ਡੀ.ਓ. ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਇਸ ਤੋਂ ਪਹਿਲਾਂ ਉਪ ਮੰਡਲ ਹਮੀਰਾ ਵਿਖੇ ਬਤੌਰ ਐਸ.ਡੀ.ਓ. ਸੇਵਾਵਾਂ ਨਿਭਾ ਰਹੇ ਸਨ | ਉਹਨਾਂ ਦਾ ਦਫਤਰ ...

ਪੂਰੀ ਖ਼ਬਰ »

ਹਰ ਗਰਭਵਤੀ ਔਰਤ ਹੈਪੇਟਾਈਟਸ ਬੀ ਤੇ ਸੀ ਦਾ ਟੈੱਸਟ ਜ਼ਰੂਰ ਕਰਵਾਏ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 22 ਜੂਨ (ਵਿ.ਪ੍ਰ.) - ਪੰਜਾਬ ਨੂੰ ਹੈਪੇਟਾਈਟਸ ਬੀ ਤੇ ਸੀ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨੈਸ਼ਨਲ ਵਾਇਰਲ ਹੈਪੇਟਾਈਟਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਜ਼ਿਲ੍ਹਾ ਹਸਪਤਾਲਾਂ ਵਿਚ ਹੈਪੇਟਾਈਟਸ ਬੀ ਅਤੇ ਸੀ ਦਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਕਿਸਾਨ ਵੀਰ ਆਪਣੇ ਖੇਤਾਂ 'ਚ 10-10 ਰੁੱਖ ਲਗਾਉਣ-ਘੁਮਾਣ

ਤਲਵੰਡੀ ਚੌਧਰੀਆਂ, 22 ਜੂਨ (ਪਰਸਨ ਲਾਲ ਭੋਲਾ) - ਪਿੰਡ ਤਲਵੰਡੀ ਚੌਧਰੀਆਂ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਘੁੰਮਾਣ ਨੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਆਪਣੇ ਖੇਤਰਾਂ ਵਿਚ 10-10 ਬੂਟੇ ਜ਼ਰੂਰ ਲਗਵਾਉਣ ਤਾਂ ਜੋ ਆਉਣ ਵਾਲੀਆਂ ...

ਪੂਰੀ ਖ਼ਬਰ »

ਛੋਟੇ ਹਾਥੀ ਚਾਲਕ ਕੋਲੋਂ ਪਿਸਤੌਲ ਦੀ ਨੋਕ 'ਤੇ ਨਗਦੀ ਤੇ ਮੋਬਾਈਲ ਲੁੱਟਿਆ

ਢਿਲਵਾਂ, 22 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ) - ਰਮੀਦੀ ਨੇੜੇ ਜੀ.ਟੀ. ਰੋਡ 'ਤੇ ਪਿਸਤੌਲ ਦੀ ਨੋਕ ਤੇ ਨਕਦੀ ਤੇ ਮੋਬਾਈਲ ਲੁੱਟਣ ਦੇ ਮਾਮਲੇ ਵਿਚ ਥਾਣਾ ਸੁਭਾਨਪੁਰ ਪੁਲਿਸ ਨੇ 3 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਸੁਭਾਨਪੁਰ ਹਰਜੀਤ ਸਿੰਘ ਨੇ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਜਗ੍ਹਾ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਕੇਂਦਰ ਸਰਕਾਰ - ਕਰਨਵੀਰ ਸਿੰਘ

ਸੁਲਤਾਨਪੁਰ ਲੋਧੀ, 22 ਜੂਨ (ਨਰੇਸ਼ ਹੈਪੀ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਕੈਪਟਨ ਹਰਮਿੰਦਰ ਰ ਦੇ ਸਪੁੱਤਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਸਾਬਕਾ ਓ.ਐਸ.ਡੀ. ਯੂਥ ਅਕਾਲੀ ਆਗੂ ਕਰਨਵੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ...

ਪੂਰੀ ਖ਼ਬਰ »

ਅਗਨੀਪਥ ਸਕੀਮ ਦਾ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਵਿਰੋਧ

ਕਪੂਰਥਲਾ, 22 ਜੂਨ (ਵਿ.ਪ੍ਰ.) - ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ ਦੀ ਅਗਵਾਈ ਵਿਚ ਇਕ ਰੈਲੀ ਕੀਤੀ ਗਈ | ਰੋਹ ਵਿਚ ਆਏ ਦਰਜਾਚਾਰ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਨਵੇਂ ਵਿੱਦਿਅਕ ਸੈਸ਼ਨ ਲਈ 900 ਦੇ ਕਰੀਬ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਪੋਰਟਲ 'ਤੇ ਪ੍ਰੀ ਰਜਿਸਟਰੇਸ਼ਨ ਕਰਵਾਈ-ਰਾਹੁਲ ਭੰਡਾਰੀ

ਕਪੂਰਥਲਾ, 22 ਜੂਨ (ਅਮਰਜੀਤ ਕੋਮਲ) - ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਲੋਂ ਪੰਜਾਬ ਦੇ ਤਕਨੀਕੀ ਸਿੱਖਿਆ ਦੇ ਪਸਾਰ ਲਈ ਯੂਨੀਵਰਸਿਟੀ ਦੇ 100 ਦੇ ਕਰੀਬ ਮੁਲਾਜ਼ਮਾਂ ਵਲੋਂ ਤਕਨੀਕੀ ਸਿੱਖਿਆ ਤੇ ਉੱਜਲ ਭਵਿੱਖ ਵਿਸ਼ੇ ਨੂੰ ਆਧਾਰ ਬਣਾ ਕੇ ਪੰਜਾਬ ...

ਪੂਰੀ ਖ਼ਬਰ »

ਕੋਈ ਵੀ ਡਾਕਟਰ ਮਰੀਜ਼ ਨੂੰ ਬਾਹਰੋਂ ਦਵਾਈ ਲਿਆਉਣ ਲਈ ਨਹੀਂ ਲਿਖੇਗਾ-ਸਿਵਲ ਸਰਜਨ

ਕਪੂਰਥਲਾ, 22 ਜੂਨ (ਵਿ.ਪ੍ਰ.) - ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਨੇ ਅੱਜ ਹਸਪਤਾਲ ਦੇ ਡਾਕਟਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਡਾਕਟਰ ਮਰੀਜ਼ ਨੂੰ ਬਾਹਰੋਂ ਦਵਾਈ ਲਿਆਉਣ ਲਈ ਨਹੀਂ ਲਿਖੇਗਾ ਤੇ ਨਾ ਹੀ ਕਿਸੇ ਮਰੀਜ਼ ਦੇ ਟੈੱਸਟ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਡਾਲਾ ਵਿਸ਼ਵਾਸ ਨੂੰ ਮਿਲਿਆ ਬਿਹਤਰੀਨ ਸੇਵਾ ਅਵਾਰਡ

ਨਡਾਲਾ, 22 ਜੂਨ (ਮਾਨ) - ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਲਾਇਨਜ਼ ਕਲੱਬ ਅਧੀਨ ਕੰਮ ਰਹੀਆਂ ਕਲੱਬਾਂ ਨੂੰ ਸਨਮਾਨਿਤ ਕਰਨ ਦਾ ਸਿਲਸਿਲਾ ਜਾਰੀ ਹੈ | ਇਸ ਸੰਬੰਧੀ ਲਾਇਨਜ਼ ਕਲੱਬ ਨਡਾਲਾ ਵਿਸ਼ਵਾਸ ਦੇ ਪ੍ਰਧਾਨ ਲਾਇਨ ਮਨਜਿੰਦਰ ਸਿੰਘ ਲਾਡੀ ਦੀ ਅਗਵਾਈ ਇਸ ਸਾਲ 2021-22 ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਨੂੰ ਮਿਲਿਆ ਸਵੱਛ ਵਿਦਿਆਲਿਆ ਪੁਰਸਕਾਰ

ਕਪੂਰਥਲਾ, 22 ਜੂਨ (ਵਿ.ਪ੍ਰ.) - ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ ਨੂੰ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਪੱਧਰ ਦੇ ਇਕ ਸਮਾਗਮ ਦੌਰਾਨ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਸਨਮਾਨਿਤ ਕੀਤਾ | ਇਹ ਪੁਰਸਕਾਰ ਸਕੂਲ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX