ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਪਹਿਲਾ ਸਫ਼ਾ

37 ਬਾਗ਼ੀ ਸ਼ਿਵ ਸੈਨਾ ਵਿਧਾਇਕਾਂ ਨੇ ਏਕਨਾਥ ਸ਼ਿੰਦੇ ਨੂੰ ਆਪਣਾ ਆਗੂ ਚੁਣਿਆ

ਬਾਗ਼ੀ ਵਾਪਸ ਆਉਣ ਤਾਂ ਗੱਠਜੋੜ ਛੱਡਣ 'ਤੇ ਵਿਚਾਰ ਕਰਨ ਲਈ ਤਿਆਰ-ਰਾਓਤ

ਮੁੰਬਈ, 23 ਜੂਨ (ਏਜੰਸੀ)-ਮਹਾਰਾਸ਼ਟਰ 'ਚ ਜਾਰੀ ਸਿਆਸੀ ਸੰਕਟ ਦਰਮਿਆਨ ਗੁਹਾਟੀ 'ਚ ਮੌਜੂਦ ਸ਼ਿਵ ਸੈਨਾ ਦੇ ਸਾਰੇ 37 ਬਾਗੀ ਵਿਧਾਇਕਾਂ ਨੇ ਵੀਰਵਾਰ ਨੂੰ ਇਕ ਚਿੱਠੀ ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨਰਹਰੀ ਜ਼ਿਰਵਾਲ ਨੂੰ ਭੇਜੀ, ਜਿਸ 'ਚ ਕਿਹਾ ਗਿਆ ਕਿ ਏਕਨਾਥ ਸ਼ਿੰਦੇ ਵਿਧਾਨ ਸਭਾ 'ਚ ਸਾਡੇ ਗੁੱਟ ਦੇ ਆਗੂ ਹੋਣਗੇ। ਸ਼ਿੰਦੇ ਨੇ ਵੀਰਵਾਰ ਦੇਰ ਸ਼ਾਮ ਸ਼ਿਵ ਸੈਨਾ ਦੇ 37 ਵਿਧਾਇਕਾਂ ਦੇ ਦਸਤਖਤ ਵਾਲੀ ਇਕ ਚਿੱਠੀ ਡਿਪਟੀ ਸਪੀਕਰ ਨੂੰ ਭੇਜੀ, ਜੋ ਉਨ੍ਹਾਂ ਨਾਲ ਗੁਹਾਟੀ ਦੇ ਇਕ ਹੋਟਲ 'ਚ ਠਹਿਰੇ ਹੋਏ ਹਨ। ਉਧਰ ਮੁੰਬਈ 'ਚ ਸ਼ਿਵ ਸੈਨਾ ਦੀ ਹੋਈ ਬੈਠਕ 'ਚ ਮੌਜੂਦ ਨਾ ਰਹਿਣ ਵਾਲੇ 12 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਾਰਟੀ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਨੇ ਕਿਹਾ ਕਿ ਅਸੀਂ ਡਿਪਟੀ ਸਪੀਕਰ ਨੂੰ ਇਕ ਪਟੀਸ਼ਨ ਸੌਂਪੀ ਹੈ, ਜਿਸ 'ਚ ਏਕਨਾਥ ਸ਼ਿੰਦੇ ਸਮੇਤ 12 ਵਿਧਾਇਕਾਂ ਦੇ ਨਾਂਅ ਸ਼ਾਮਿਲ ਹਨ। ਇਸ ਤੋਂ ਪਹਿਲਾਂ ਸ਼ਿਵ ਸੈਨਾ ਦੇ ਨੇਤਾ ਸੰਜੇ ਰਾਓਤ ਨੇ ਕਿਹਾ ਕਿ ਜੇਕਰ ਆਸਾਮ 'ਚ ਬੈਠੇ ਬਾਗ਼ੀ ਵਿਧਾਇਕ 24 ਘੰਟਿਆਂ ਦੇ ਅੰਦਰ ਮੁੰਬਈ ਵਾਪਸ ਆ ਕੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਆਪਣੀਆਂ ਸ਼ਿਕਾਇਤਾਂ ਸੰਬੰਧੀ ਗੱਲਬਾਤ ਕਰਦੇ ਹਨ ਤਾਂ ਸ਼ਿਵ ਸੈਨਾ ਸੱਤਾਧਾਰੀ ਗੱਠਜੋੜ ਮਹਾ ਵਿਕਾਸ ਅਗਾੜੀ (ਐਮ. ਵੀ. ਏ) ਨੂੰ ਛੱਡਣ 'ਤੇ ਵਿਚਾਰ ਕਰਨ ਲਈ ਤਿਆਰ ਹੈ। ਸੰਜੇ ਰਾਓਤ ਦੇ ਬਿਆਨ ਨੇ ਸਰਕਾਰ ਦੀਆਂ ਸਹਿਯੋਗੀ ਪਾਰਟੀਆਂ ਕਾਂਗਰਸ ਤੇ ਐਨ. ਸੀ. ਪੀ. ਨੂੰ ਹੈਰਾਨ ਕਰ ਦਿੱਤਾ, ਜੋ ਚਾਹੁੰਦੀਆਂ ਹਨ ਕਿ ਗੱਠਜੋੜ ਸਰਕਾਰ ਆਪਣਾ ਕਾਰਜਕਾਰ ਪੂਰਾ ਕਰੇ। ਸੰਜੇ ਰਾਓਤ ਨੇ ਕਿਹਾ ਕਿ ਤੁਸੀਂ ਕਹਿੰਦੇ ਹੋ ਕਿ ਤੁਸੀਂ ਅਸਲੀ ਸ਼ਿਵ ਸੈਨਿਕ ਹੋ ਅਤੇ ਪਾਰਟੀ ਨੂੰ ਨਹੀਂ ਛੱਡੋਗੇ। ਅਸੀਂ ਤੁਹਾਡੀ ਮੰਗ 'ਤੇ ਵਿਚਾਰ ਕਰਨ ਲਈ ਤਿਆਰ ਹਾਂ, ਬਸ਼ਰਤੇ ਤੁਸੀਂ 24 ਘੰਟਿਆਂ ਦੇ ਅੰਦਰ ਮੁੰਬਈ ਵਾਪਸ ਆ ਜਾਓ ਅਤੇ ਇਸ ਮੁੱਦੇ 'ਤੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਚਰਚਾ ਕਰੋ। ਤੁਹਾਡੀ ਮੰਗ 'ਤੇ ਸਾਕਾਰਾਤਮਿਕ ਵਿਚਾਰ ਕੀਤਾ ਜਾਵੇਗਾ। ਟਵਿਟਰ ਜਾਂ ਵਟਸਐਪ 'ਤੇ ਪੱਤਰ ਨਾ ਲਿਖੋ। ਇਸੇ ਦਰਮਿਆਨ ਮਹਾਰਾਸ਼ਟਰ ਦੇ ਲੋਕ ਨਿਰਮਾਣ ਮੰਤਰੀ ਕਾਂਗਰਸ ਦੇ ਅਸ਼ੋਕ ਚਵਾਨ ਨੇ ਕਿਹਾ ਕਿ ਐਮ. ਵੀ. ਏ. ਸਰਕਾਰ ਨੂੰ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਜਾਰੀ ਰਹੇਗਾ।
ਇਕ ਰਾਸ਼ਟਰੀ ਪਾਰਟੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ-ਸ਼ਿੰਦੇ
ਸ਼ਿਵ ਸੈਨਾ ਦੇ ਬਾਗ਼ੀ ਨੇਤਾ ਏਕਨਾਥ ਸ਼ਿੰਦੇ ਨੇ ਕਿਹਾ ਕਿ ਇਕ ਰਾਸ਼ਟਰੀ ਪਾਰਟੀ ਨੇ ਉਨ੍ਹਾਂ ਦੀ ਬਗ਼ਾਵਤ ਨੂੰ ਇਤਿਹਾਸਕ ਕਰਾਰ ਦੇਣ ਦੇ ਨਾਲ ਹੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮੁੰਬਈ 'ਚ ਸ਼ਿੰਦੇ ਦੇ ਦਫ਼ਤਰ ਵਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ, ਜਿਸ 'ਚ ਸ਼ਿੰਦੇ ਗੁਹਾਟੀ ਦੇ ਇਕ ਹੋਟਲ ਵਿਚ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਨੂੰ ਸੰਬੋਧਨ ਕਰ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਧਾਇਕ ਆਪਣੇ ਵਲੋਂ ਸਰਬਸੰਮਤੀ ਨਾਲ ਸਮੂਹ ਦੇ ਨੇਤਾ ਵਜੋਂ ਸ਼ਿੰਦੇ ਨੂੰ ਅੱਗੇ ਦੇ ਫ਼ੈਸਲੇ ਲੈਣ ਲਈ ਅਧਿਕਾਰਤ ਕਰ ਰਹੇ ਹਨ। ਵੀਡੀਓ 'ਚ ਸ਼ਿੰਦੇ ਕਹਿ ਰਹੇ ਹਨ ਕਿ ਸਾਡੀਆਂ ਚਿੰਤਾਵਾਂ ਅਤੇ ਖੁਸ਼ੀਆਂ ਇਕ ਸਮਾਨ ਹਨ। ਅਸੀਂ ਇਕਜੁੱਟ ਹਾਂ ਅਤੇ ਜਿੱਤ ਸਾਡੀ ਹੋਵੇਗੀ। ਇਕ ਰਾਸ਼ਟਰੀ ਪਾਰਟੀ ਹੈ, ਇਕ ਮਹਾਂਸ਼ਕਤੀ...ਤੁਸੀਂ ਜਾਣਦੇ ਹੋ ਕਿ ਉਨ੍ਹਾਂ ਨੇ ਪਾਕਿਸਤਾਨ ਨੂੰ ਮਾਤ ਦਿੱਤੀ ਹੈ। ਉਸ ਦਲ ਦਾ ਕਹਿਣਾ ਹੈ ਕਿ ਅਸੀਂ ਇਕ ਇਤਿਹਾਸਕ ਫ਼ੈਸਲਾ ਲਿਆ ਹੈ ਅਤੇ ਸਾਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਬਾਗ਼ੀ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਇਕ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਮੰਤਰੀ ਏਕਨਾਥ ਸ਼ਿੰਦੇ ਨੇ ਸ਼ਿਵ ਸੈਨਾ ਦੇ ਵਿਧਾਇਕ ਵਜੋਂ ਪਾਰਟੀ ਲੀਡਰਸ਼ਿਪ ਖ਼ਿਲਾਫ਼ ਜਾਣ ਦਾ ਕਦਮ ਚੁੱਕਿਆ ਹੈ, ਜਿੰਨ੍ਹਾਂ ਨੂੰ ਪਿਛਲੇ ਢਾਈ-ਤਿੰਨ ਸਾਲ ਤੋਂ 'ਅਪਮਾਨ' ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਗਿਆ। ਉਹ ਪਾਰਟੀ ਵਿਧਾਇਕਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਲੀਡਰਸ਼ਿਪ ਵਿਰੁੱਧ ਗਏ ਹਨ। 22 ਜੂਨ ਲਿਖੇ ਪੱਤਰ 'ਚ ਬਾਗ਼ੀ ਵਿਧਾਇਕ ਸੰਜੇ ਸ਼ਿਰਸਾਟ ਨੇ ਕਿਹਾ ਕਿ ਸ਼ਿਵ ਸੈਨਾ ਦੇ ਵਿਧਾਇਕਾਂ ਦੀ ਮੁੱਖ ਮੰਤਰੀ ਤੱਕ ਪਹੁੰਚ ਨਹੀਂ ਸੀ, ਜਦੋਂਕਿ ਕਾਂਗਰਸ ਤੇ ਐਨ. ਸੀ. ਪੀ. ਜੋ ਕਿ ਸ਼ਿਵ ਸੈਨਾ ਦੇ 'ਅਸਲ ਵਿਰੋਧੀ' ਹਨ, ਸਭ ਦਾ ਧਿਆਨ ਖਿੱਚ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸ਼ਿਵ ਸੈਨਾ ਦਾ ਆਪਣਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਕਦੇ ਵੀ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ 'ਵਰਸ਼ਾ' ਤੱਕ ਪਹੁੰਚ ਦੀ ਇਜਾਜ਼ਤ ਨਹੀਂ ਦਿੱਤੀ ਗਈ।
6 ਵਿਧਾਇਕ ਤੇ ਬਾਗੀਆਂ ਲਈ ਠਾਕਰੇ ਦਾ ਦੂਤ ਵੀ ਗੁਹਾਟੀ ਪੁੱਜਾ
ਮਹਾਰਾਸ਼ਟਰ ਦੇ 6 ਵਿਧਾਇਕ ਅਤੇ ਇਕ ਐਮ.ਐਲ.ਸੀ. ਦੋ ਚਾਰਟਡ ਜਹਾਜ਼ਾਂ ਰਾਹੀਂ ਗੁਹਾਟੀ ਪੁੱਜੇ। ਸੂਤਰਾਂ ਅਨੁਸਾਰ ਛੇ ਵਿਧਾਇਕਾਂ ਦੇ ਇਲਾਵਾ ਐਮ. ਐਲ. ਸੀ. ਰਵਿੰਦਰ ਫਾਟਕ ਵੀ ਗੁਹਾਟੀ ਪੁੱਜ ਗਿਆ ਹੈ। ਫਾਟਕ ਉਹ ਦੋ ਮੈਂਬਰੀ ਵਫ਼ਦ ਦਾ ਹਿੱਸਾ ਹੈ, ਜੋ ਸ਼ਿੰਦੇ ਤੇ ਹੋਰਨਾਂ ਬਾਗ਼ੀ ਵਿਧਾਇਕਾਂ ਨੂੰ ਮਨਾਉਣ ਤੇ ਸਿਆਸੀ ਸੰਕਟ ਦੇ ਹੱਲ ਲਈ ਸੂਰਤ ਦੇ ਹੋਟਲ 'ਚ ਵਿਚਾਰ ਚਰਚਾ ਲਈ ਪੁੱਜਾ ਸੀ। ਰਵਿੰਦਰ ਫਾਟਕ ਸ਼ਿਵ ਸੈਨਾ ਵਿਧਾਇਕਾਂ ਦਾਦਾਜੀ ਭੂਸੇ ਅਤੇ ਸੰਜੇ ਰਾਠੌਰ ਦੇ ਨਾਲ ਸੂਰਤ ਤੋਂ ਗੁਹਾਟੀ ਲਈ ਰਵਾਨਾ ਹੋਇਆ। ਸੂਤਰਾਂ ਅਨੁਸਾਰ ਸਵੇਰੇ ਚਾਰ ਹੋਰ ਵਿਧਾਇਕ ਮੰਗੇਸ਼ ਕੁਦਲਕਰ, ਸਦਾ ਸਰਵਕਰ, ਆਸ਼ੀਸ਼ ਜਾਇਸਵਾਲ ਅਤੇ ਦੀਪਕ ਕੇਸਕਰ ਇਕ ਹੋਰ ਚਾਰਟਡ ਜਹਾਜ਼ ਰਾਹੀ ਗੁਹਾਟੀ ਪੁੱਜੇ ਸਨ।
ਮੇਘਾਲਿਆ ਦੇ ਮੁੱਖ ਮੰਤਰੀ ਸੰਗਮਾ ਵੀ ਗੁਹਾਟੀ ਦੇ ਹੋਟਲ 'ਚ ਪੁੱਜੇ
ਗੁਹਾਟੀ ਦੇ ਜਿਸ ਹੋਟਲ 'ਚ ਮਹਾਰਾਸ਼ਟਰ ਦੇ ਬਾਗ਼ੀ ਸ਼ਿਵ ਸੈਨਾ ਦੇ ਵਿਧਾਇਕ ਤੇ ਕੁਝ ਆਜ਼ਾਦ ਵਿਧਾਇਕ ਡੇਰੇ ਲਗਾਏ ਹੋਏ ਹਨ ਉਥੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਅਚਾਨਕ ਪੁੱਜ ਗਏ। ਸੰਗਮਾ ਦੀ ਨੈਸ਼ਨਲ ਪੀਪਲਜ਼ ਪਾਰਟੀ (ਐੱਨ. ਪੀ. ਪੀ.) ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦਾ ਹਿੱਸਾ ਹੈ ਅਤੇ ਭਾਜਪਾ ਮੇਘਾਲਿਆ 'ਚ ਉਸ ਦੀ ਸਰਕਾਰ ਦਾ ਹਿੱਸਾ ਹੈ। ਉਹ ਭਗਵਾ ਪਾਰਟੀ ਦੇ ਮੁੱਖ ਮੰਤਰੀਆਂ ਸਮੇਤ ਭਾਜਪਾ ਦੇ ਕਈ ਚੋਟੀ ਦੇ ਨੇਤਾਵਾਂ ਦੇ ਨਜ਼ਦੀਕੀ ਮਿੱਤਰ ਹਨ।
ਠਾਕਰੇ ਸਰਕਾਰ ਦੀ ਕਿਸਮਤ ਦਾ ਫ਼ੈਸਲਾ ਵਿਧਾਨ ਸਭਾ 'ਚ ਹੋਵੇਗਾ-ਸ਼ਰਦ ਪਵਾਰ
ਇਸੇ ਦਰਮਿਆਨ ਐਨ. ਸੀ. ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਮਹਾਰਾਸ਼ਟਰ 'ਚ ਐਮ.ਵੀ.ਏ. ਸਰਕਾਰ ਦੀ ਕਿਸਮਤ ਫ਼ੈਸਲਾ ਵਿਧਾਨ ਸਭਾ 'ਚ ਹੋਵੇਗਾ ਅਤੇ ਸ਼ਿਵ ਸੈਨਾ, ਐਨ.ਸੀ.ਪੀ. ਤੇ ਕਾਂਗਰਸ ਦੀ ਗੱਠਜੋੜ ਸਰਕਾਰ ਵਿਸ਼ਵਾਸ ਮਤ 'ਚ ਆਪਣਾ ਬਹੁਮਤ ਸਾਬਤ ਕਰੇਗੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਦਾ ਫ਼ੈਸਲਾ ਵਿਧਾਨ ਸਭਾ 'ਚ ਹੋਵੇਗਾ ਨਾ ਕਿ ਗੁਹਾਟੀ 'ਚ। ਉਨ੍ਹਾਂ ਆਪਣੀ ਰਿਹਾਇਸ਼ 'ਤੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਮੁੱਖ ਮੰਤਰੀ ਤੇ ਸ਼ਿਵ ਸੈਨਾ ਪ੍ਰਧਾਨ ਊਧਵ ਠਾਕਰੇ ਨੂੰ ਆਪਣਾ ਸਮਰਥਨ ਜਾਰੀ ਰੱਖਣ ਦਾ ਫ਼ੈਸਲਾ ਕੀਤਾ। ਕਰੀਬ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਜੈਅੰਤ ਪਾਟਿਲ ਨੇ ਕਿਹਾ ਕਿ ਊਧਵ ਠਾਕਰੇ ਦੇ ਨਾਲ ਹਾਂ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਜਾਰੀ ਰੱਖਾਂਗੇ, ਅਸੀਂ ਨਹੀਂ ਜਾਣਦੇ ਕਿ ਏਕਨਾਥ ਸ਼ਿੰਦੇ ਦੀ ਬਗ਼ਾਵਤ ਦਾ ਕੀ ਕਾਰਨ ਹੈ ਅਤੇ ਇਹ ਸ਼ਿਵ ਸੈਨਾ ਦਾ ਅੰਦਰੂਨੀ ਮਾਮਲਾ ਹੈ।

ਸੰਗਰੂਰ ਜ਼ਿਮਨੀ ਚੋਣ ਲਈ 44.41 ਫ਼ੀਸਦੀ ਵੋਟਿੰਗ

ਵੋਟਰਾਂ 'ਚ ਰਿਹਾ ਮੱਠਾ ਉਤਸ਼ਾਹ

ਸੰਗਰੂਰ/ਬਰਨਾਲਾ, 23 ਜੂਨ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਵੋਟਰਾਂ ਦਾ ਉਤਸ਼ਾਹ ਮੱਠਾ ਰਿਹਾ ਅਤੇ 44.41 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਹ ਪਹਿਲਾਂ ਹੀ ਅੰਦਾਜ਼ਾ ਸੀ ਕਿ ਇਸ ਵਾਰ ਵੋਟ ਫ਼ੀਸਦ ਘੱਟ ਰਹੇਗੀ ਪਰ ਏਨੀ ਘੱਟ ਰਹਿਣਾ ਹੈਰਾਨੀਜਨਕ ਅਤੇ ਸਿਆਸੀ ਹਲਕਿਆਂ ਲਈ ਚਿੰਤਾ ਦਾ ਕਾਰਨ ਬਣੀ ਹੋਈ ਹੈ। ਡਿਪਟੀ ਕਮਿਸ਼ਨਰ ਮਲੇਰਕੋਟਲਾ ਸੰਯਮ ਅਗਰਵਾਲ ਨੇ ਦੱਸਿਆ ਕਿ ਇਸ ਜ਼ਿਲ੍ਹੇ 'ਚ ਪੈਂਦੇ ਇਕ ਹਲਕੇ ਮਲੇਰਕੋਟਲਾ ਵਿਚ 47.30 ਫ਼ੀਸਦੀ ਵੋਟ ਪਈ ਹੈ, ਜੋ ਸਭ ਤੋਂ ਵੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਮੁੱਦੇ 'ਤੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਕਿ ਵੋਟਿੰਗ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਜਾਵੇ। ਇਸ ਗੱਲ ਦੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਵਿਰੋਧਤਾ ਕੀਤੀ। ਚੋਣ ਕਮਿਸ਼ਨ ਨੇ ਮੁੱਖ ਮੰਤਰੀ ਵਲੋਂ ਕੀਤੀ ਅਪੀਲ ਨੂੰ ਸਵੀਕਾਰ ਨਹੀਂ ਕੀਤਾ, ਜਿਸ ਕਾਰਨ ਵੋਟਾਂ ਪੈਣ ਦਾ ਕੰਮ ਨਿਰਧਾਰਿਤ ਸਮੇਂ ਸ਼ਾਮ 6 ਵਜੇ ਸਮਾਪਤ ਹੋ ਗਿਆ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ, ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਵਰਜੀਤ ਵਾਲੀਆ, ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਈਅਰ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ, ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ 'ਚ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਸਿਰੇ ਚੜ੍ਹ ਗਿਆ ਹੈ। ਵਰਨਣਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਨਾਲ ਸੰਬੰਧਿਤ ਇਸ ਜ਼ਿਲ੍ਹੇ ਵਿਚ 2 ਵਿਧਾਨ ਸਭਾ ਹਲਕੇ ਮਲੇਰਕੋਟਲਾ ਅਤੇ ਅਮਰਗੜ੍ਹ ਪੈਂਦੇ ਹਨ ਪਰ ਲੋਕ ਸਭਾ ਹਲਕਾ ਸੰਗਰੂਰ ਨਾਲ ਕੇਵਲ ਵਿਧਾਨ ਸਭਾ ਹਲਕਾ ਮਲੇਰਕੋਟਲਾ ਹੀ ਸੰਬੰਧਿਤ ਹੈ। ਇਸ ਉਪ ਚੋਣ ਵਿਚ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ (ਬ) ਦੇ ਬੀਬੀ ਕਮਲਦੀਪ ਕੌਰ, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ, ਭਾਰਤੀ ਜਨਤਾ ਪਾਰਟੀ ਦੇ ਕੇਵਲ ਸਿੰਘ ਢਿੱਲੋਂ ਤੇ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਸਮੇਤ 16 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਇਲੈੱਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਵਿਚ ਬੰਦ ਹੋ ਗਿਆ। ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਹਲਕੇ ਦੇ 15 ਲੱਖ 69 ਹਜ਼ਾਰ 240 ਵੋਟਰਾਂ ਲਈ 1766 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਵੋਟਾਂ ਪੈਣ ਦਾ ਸਮਾਂ ਸਵੇਰੇ 8 ਵਜੇ ਸੀ ਪਰ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਬਹੁਤ ਢਿੱਲਾ ਰਿਹਾ ਅਤੇ ਦੁਪਹਿਰ ਤੱਕ ਤਾਂ ਸ਼ਹਿਰਾਂ ਤੇ ਪਿੰਡਾਂ 'ਚ ਬਣੇ ਪੋਲਿੰਗ ਬੂਥਾਂ 'ਤੇ ਸੁੰਨ ਪਸਰ ਗਈ। ਪੂਰੇ ਹਲਕੇ ਵਿਚ 1 ਵਜੇ ਤੱਕ ਸਿਰਫ 23 ਫ਼ੀਸਦੀ ਵੋਟਾਂ ਦਾ ਭੁਗਤਾਨ ਹੀ ਵੇਖਣ ਨੂੰ ਮਿਲਿਆ।
ਪੰਜਾਬ ਦੇ ਮੁੱਖ ਸਕੱਤਰ ਤੇ ਡੀ.ਸੀ. ਸੰਗਰੂਰ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਦਾ ਕਾਰਨ ਦੱਸਣ-ਚੋਣ ਕਮਿਸ਼ਨ
ਨਵੀਂ ਦਿੱਲੀ, 23 ਜੂਨ (ਪੀ. ਟੀ. ਆਈ.)-ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਉਨ੍ਹਾਂ ਨੇ ਵੋਟਿੰਗ ਲਈ ਹੋਰ ਸਮਾਂ ਵਧਾਉਣ ਦੀ ਮੰਗ ਕਿਉਂ ਕੀਤੀ ਅਤੇ ਕਿਹਾ ਕਿ ਇਹ ਚੋਣ ਪ੍ਰਕਿਰਿਆ 'ਚ ਬੇਵਜ੍ਹਾ ਦਖਲ ਦੇਣ ਅਤੇ ਕੁਝ ਵਰਗ ਦੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਲਿਖੇ ਇਕ ਸਖ਼ਤ ਸ਼ਬਦਾਂ ਵਾਲੇ ਪੱਤਰ 'ਚ ਚੋਣ ਕਮਿਸ਼ਨ ਨੇ ਅਜਿਹੀ ਗ਼ੈਰ-ਜ਼ਰੂਰੀ ਬੇਨਤੀ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਜ਼ਿਕਰਯੋਗ ਹੈ ਕਿ ਰਿਟਰਨਿੰਗ ਅਧਿਕਾਰੀ ਤੇ ਮੁੱਖ ਸਕੱਤਰ ਵਲੋਂ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਗਈ ਸੀ ਕਿ ਲੋਕ ਅਜੇ ਵੀ ਝੋਨੇ ਦੇ ਖੇਤਾਂ 'ਚ ਕੰਮ ਕਰ ਰਹੇ ਹਨ, ਇਸ ਲਈ ਵੋਟਿੰਗ ਦਾ ਸਮਾਂ ਹੋਰ ਵਧਾਇਆ ਜਾਵੇ।

ਦਿਨਕਰ ਗੁਪਤਾ ਐਨ.ਆਈ.ਏ. ਦੇ ਡਾਇਰੈਕਟਰ ਜਨਰਲ ਨਿਯੁਕਤ

ਨਵੀਂ ਦਿੱਲੀ, 23 ਜੂਨ (ਪੀ. ਟੀ. ਆਈ.)-ਪੰਜਾਬ ਦੇ ਸਾਬਕਾ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਮੁੰਬਈ 'ਚ 26/11 ਦੇ ਹਮਲੇ ਤੋਂ ਬਾਅਦ ਬਣਾਈ ਗਈ ਅੱਤਵਾਦ ਵਿਰੋਧੀ ਜਾਂਚ ਏਜੰਸੀ, ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਸੀ. ਆਰ. ਪੀ. ਐਫ. ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਵਾਈ. ਸੀ. ਮੋਦੀ ਦੀ ਸੇਵਾ ਮੁਕਤੀ ਤੋਂ ਬਾਅਦ ਪਿਛਲੇ ਸਾਲ ਮਈ 'ਚ ਐਨ.ਆਈ.ਏ. ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਦਿਨਕਰ ਗੁਪਤਾ ਦੀ ਨਿਯੁਕਤੀ ਨਾਲ ਐਨ.ਆਈ.ਏ. ਨੂੰ ਸਥਾਈ ਮੁਖੀ ਮਿਲ ਗਿਆ ਹੈ। ਪਰਸੋਨਲ ਮੰਤਰਾਲੇ ਵਲੋਂ ਜਾਰੀ ਇਕ ਅਧਿਕਾਰਤ ਆਦੇਸ਼ ਅਨੁਸਾਰ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਪੰਜਾਬ ਦੇ 1987 ਬੈਚ ਦੇ ਆਈ.ਪੀ.ਐਸ. ਅਧਿਕਾਰੀ ਗੁਪਤਾ ਦੇ ਨਾਂਅ ਨੂੰ ਐਨ.ਆਈ.ਏ. ਦੇ ਉੱਚ ਅਹੁਦੇ ਲਈ ਹਰੀ ਝੰਡੀ ਦੇ ਦਿੱਤੀ ਹੈ। ਹੁਕਮਾਂ ਦੇ ਅਨੁਸਾਰ ਗੁਪਤਾ 31 ਮਾਰਚ, 2024 ਤੱਕ, ਜੋ ਕਿ ਉਨ੍ਹਾਂ ਦੀ ਸੇਵਾ ਮੁਕਤੀ ਦੀ ਮਿਤੀ ਹੈ ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਆਵੇ, ਤੱਕ ਐਨ. ਆਈ. ਏ. ਮੁਖੀ ਦਾ ਅਹੁਦਾ ਸੰਭਾਲਣਗੇ। ਪੁਲਿਸ ਪ੍ਰਸ਼ਾਸਨ 'ਚ ਮਾਸਟਰ ਡਿਗਰੀ ਦੇ ਨਾਲ ਗੁਪਤਾ ਨੇ 2019 'ਚ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲਿਆ ਸੀ ਅਤੇ ਇਸ ਅਹੁਦੇ 'ਤੇ ਦੋ ਸਾਲ ਅਤੇ ਸੱਤ ਮਹੀਨੇ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਨੂੰ ਪੰਜਾਬ ਪੁਲਿਸ ਹਾਊਸਿੰਗ ਬੋਰਡ ਦੇ ਚੇਅਰਮੈਨ ਵਜੋਂ ਤਬਦੀਲ ਕਰ ਦਿੱਤਾ ਗਿਆ ਸੀ, ਕਿਉਂਕਿ ਉਨ੍ਹਾਂ ਨੇ ਕੇਂਦਰੀ ਡੈਪੂਟੇਸ਼ਨ ਲਈ ਇਜਾਜ਼ਤ ਮੰਗੀ ਸੀ। ਗੁਪਤਾ ਨੇ ਪੁਲਿਸ ਦੇ ਡਾਇਰੈਕਟਰ ਜਨਰਲ, ਇੰਟੈਲੀਜੈਂਸ, ਪੰਜਾਬ ਦਾ ਅਹੁਦਾ ਵੀ ਸੰਭਾਲਿਆ ਸੀ, ਜਿਸ 'ਚ ਪੰਜਾਬ ਸਟੇਟ ਇੰਟੈਲੀਜੈਂਸ ਵਿੰਗ, ਸਟੇਟ ਐਂਟੀ ਟੈਰੋਰਿਸਟ ਸਕੁਐਡ (ਏਟੀਐਸ) ਅਤੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਕੂ) ਦੀ ਸਿੱਧੀ ਨਿਗਰਾਨੀ ਸ਼ਾਮਿਲ ਹੈ। ਇਕ ਤਜਰਬੇਕਾਰ ਤੇ ਇਮਾਨਦਾਰ ਅਧਿਕਾਰੀ ਗੁਪਤਾ ਨੇ ਜੂਨ 2004 ਤੋਂ ਜੁਲਾਈ 2012 ਤੱਕ ਕੇਂਦਰੀ ਡੈਪੂਟੇਸ਼ਨ ਦੌਰਾਨ ਉਨ੍ਹਾਂ ਇੰਟੈਲੀਜੈਂਸ ਬਿਊਰੋ ਯੂਨਿਟ ਦੇ ਮੁਖੀ ਵਜੋਂ ਸੇਵਾਵਾਂ ਨਿਭਾਈਆਂ ਸਨ, ਜੋ ਵੀ.ਵੀ.ਆਈ.ਪੀ. ਲੋਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਸੰਭਾਲਦਾ ਹੈ। ਗੁਪਤਾ ਨੂੰ 1992 ਅਤੇ 1994 'ਚ ਦੋ ਵਾਰ ਪੁਲਿਸ ਬਹਾਦਰੀ ਮੈਡਲਾਂ ਨਾਲ, ਰਾਸ਼ਟਰਪਤੀ ਵਲੋਂ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਅਤੇ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ (2010) ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। 1999 'ਚ ਗੁਪਤਾ ਨੂੰ ਲੰਡਨ ਸਕੂਲ ਆਫ ਇਕਨਾਮਿਕਸ, ਲੰਡਨ ਵਿਖੇ ਬ੍ਰਿਟਿਸ਼ ਕੌਂਸਲ ਵਲੋਂ ਬ੍ਰਿਟਿਸ਼ ਚੇਵੇਨਿੰਗ ਗੁਰੂਕੁਲ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਸੀ। ਪ੍ਰਸੋਨਲ ਵਿਭਾਗ ਵਲੋਂ ਜਾਰੀ ਇਕ ਹੋਰ ਹੁਕਮ 'ਚ ਸਵਾਗਤ ਦਾਸ ਨੂੰ ਗ੍ਰਹਿ ਮੰਤਰਾਲੇ 'ਚ ਵਿਸ਼ੇਸ਼ ਸਕੱਤਰ (ਅੰਦਰੂਨੀ ਸੁਰੱਖਿਆ) ਨਿਯੁਕਤ ਕੀਤਾ ਗਿਆ ਹੈ। ਦਾਸ, ਛੱਤੀਸਗੜ੍ਹ ਕਾਡਰ ਦੇ 1987 ਬੈਚ ਦੇ ਆਈ. ਪੀ. ਐਸ. ਅਧਿਕਾਰੀ, ਇਸ ਸਮੇਂ ਇੰਟੈਲੀਜੈਂਸ ਬਿਊਰੋ 'ਚ ਵਿਸ਼ੇਸ਼ ਨਿਰਦੇਸ਼ਕ ਹਨ। ਹੁਕਮ 'ਚ ਕਿਹਾ ਗਿਆ ਹੈ ਕਿ ਦਾਸ ਨੂੰ 30 ਨਵੰਬਰ, 2024 ਤੱਕ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ, ਜੋ ਕਿ ਉਨ੍ਹਾਂ ਦੀ ਸੇਵਾ ਮੁਕਤੀ ਦੀ ਮਿਤੀ ਵੀ ਹੈ।

ਰਾਸ਼ਟਰਪਤੀ ਚੋਣਾਂ 'ਚ ਭਾਜਪਾ ਦੀ ਉਮੀਦਵਾਰ ਦਰੋਪਦੀ ਮੁਰਮੂ ਦੀ ਪ੍ਰਸਤਾਵਕ ਬਣੇਗੀ ਜਨਤਾ ਦਲ (ਯੂ)

* ਮੁਰਮੂ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ * ਅੱਜ ਭਰਨਗੇ ਕਾਗਜ਼

ਨਵੀਂ ਦਿੱਲੀ, 23 ਜੂਨ (ਉਪਮਾ ਡਾਗਾ ਪਾਰਥ)-ਹਾਲੀਆ ਅਤੀਤ 'ਚ ਭਾਜਪਾ ਨਾਲ ਖ਼ਟਾਸ ਭਰੇ ਰਿਸ਼ਤੇ ਨਿਭਾਅ ਰਹੀ ਜਨਤਾ ਦਲ (ਯੂ) ਨਾ ਸਿਰਫ਼ ਭਾਜਪਾ ਵਲੋਂ ਐਲਾਨੀ ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਨੂੰ ਰਾਜ਼ੀ ਹੋ ਗਈ ਹੈ, ਸਗੋਂ ਉਨ੍ਹਾਂ ਦੀ ਪ੍ਰਸਤਾਵਕ ਵੀ ਬਣ ਰਹੀ ਹੈ। ਜਾਣਕਾਰੀ ਮੁਤਾਬਿਕ ਐਨ. ਡੀ. ਏ. ਦੇ ਗੱਠਜੋੜ ਭਾਈਵਾਲ ਜਨਤਾ ਦਲ (ਯੂ) ਦੀ ਨਾਰਾਜ਼ਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਏ ਫ਼ੋਨ ਤੋਂ ਬਾਅਦ ਦੂਰ ਹੋਈ ਹੈ। ਪ੍ਰਧਾਨ ਮੰਤਰੀ ਦੇ ਫ਼ੋਨ ਬਾਰੇ ਜਾਣਕਾਰੀ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਟਵਿੱਟਰ 'ਤੇ ਦਿੱਤੀ ਅਤੇ ਨਾਲ ਹੀ ਕਿਹਾ ਕਿ ਜਨਤਾ ਦਲ ਦੇ ਆਗੂ ਲੱਲਨ ਸਿੰਘ, ਦਿਲੇਸ਼ਵਰ ਕਾਮਤ, ਚੰਦੇਸ਼ਵਰ ਚੰਦਰਵੰਸ਼ੀ, ਸੁਨੀਲ ਕੁਮਾਰ ਪਿੰਟੂ ਅਤੇ ਆਲੋਕ ਕੁਮਾਰ ਸੁਮਨ ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਦਰੋਪਦੀ ਮੁਰਮੂ ਦੇ ਪ੍ਰਸਤਾਵਕ ਬਣਨਗੇ। ਜਨਤਾ ਦਲ (ਯੂ) ਤੋਂ ਇਲਾਵਾ ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਪਸ਼ੂਪਤੀ ਪਾਰਸ ਨੇ ਵੀ ਆਪਣੇ ਪੰਜਾਂ ਸੰਸਦ ਮੈਂਬਰਾਂ ਨੂੰ ਪ੍ਰਸਤਾਵਕ ਬਣਾਇਆ ਹੈ। ਬਿਹਾਰ ਭਾਜਪਾ ਵਲੋਂ ਦੋਵੇਂ ਉਪ ਮੁੱਖ ਮੰਤਰੀ ਕਿਸ਼ੋਰ ਪ੍ਰਸਾਦ ਅਤੇ ਰੇਨੂ ਦੇਵੀ ਵੀ ਮੁਰਮੂ ਦੇ ਪ੍ਰਸਤਾਵਕ ਬਣਨਗੇ। ਲੋਕ ਜਨਸ਼ਕਤੀ ਪਾਰਟੀ ਰਾਮਵਿਲਾਸ ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਨੇ ਵੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਮੁਰਮੂ ਰਾਸ਼ਟਰਪਤੀ ਚੋਣਾਂ ਲਈ ਅੱਜ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ। ਇਸ ਤੋਂ ਇਲਾਵਾ ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੇ ਵੀਰਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਵਲੋਂ ਮੰਗਲਵਾਰ ਨੂੰ ਦਰੋਪਦੀ ਮੁਰਮੂ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪਹਿਲੀ ਰਸਮੀ ਮੁਲਾਕਾਤ ਸੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਉੱਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕੀਤੀ ਗਈ। 18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਦਰੋਪਦੀ ਮੁਰਮੂ ਦੀ ਦੇਸ਼ ਦੇ ਕਈ ਸੂਬਿਆਂ 'ਚ ਦੌਰਾ ਕਰਨ ਦੀ ਯੋਜਨਾ ਹੈ, ਤਾਂ ਜੋ ਵਿਧਾਇਕਾਂ ਦਾ ਸਮਰਥਨ ਹਾਸਲ ਕੀਤਾ ਜਾ ਸਕੇ।

1984 ਸਿੱਖ ਕਤਲੇਆਮ

ਕਾਨਪੁਰ 'ਚ ਪੰਜ ਹੋਰ ਗ੍ਰਿਫ਼ਤਾਰ

ਕਾਨਪੁਰ (ਯੂ. ਪੀ.), 23 ਜੂਨ (ਪੀ. ਟੀ. ਆਈ.)-1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਉਸ ਭੀੜ ਦਾ ਹਿੱਸਾ ਸਨ, ਜਿਸ ਨੇ ਹਿੰਸਾ ਦੌਰਾਨ ਇਕ ਘਰ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਉਥੇ 127 ਲੋਕਾਂ ਦੀ ਮੌਤ ਹੋ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰਵੀ ਸ਼ੰਕਰ ਮਿਸ਼ਰਾ (76), ਭੋਲਾ ਕਸ਼ਯਪ (70), ਜਸਵੰਤ ਜਾਟਵ (68), ਰਮੇਸ਼ ਚੰਦਰ ਦੀਕਸ਼ਿਤ (62) ਅਤੇ ਗੰਗਾ ਬਖਸ਼ ਸਿੰਘ (60) ਵਾਸੀ ਕਿਦਵਈ ਨਗਰ ਵਜੋਂ ਹੋਈ ਹੈ। ਐਸ.ਆਈ.ਟੀ. ਦੀ ਅਗਵਾਈ ਕਰ ਰਹੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਬਲੇਂਦੂ ਭੂਸ਼ਣ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ 1984 'ਚ ਗੁਰਦਿਆਲ ਸਿੰਘ ਦੇ ਘਰ ਨੂੰ ਅੱਗ ਲਾਉਣ ਲਈ ਦੋ ਬੱਸਾਂ 'ਚ ਭੀੜ ਨਾਲ ਨਿਰਾਲਾ ਨਗਰ ਗਏ ਸਨ। ਗੁਰਦਿਆਲ ਦੇ ਘਰ 'ਚ 12 ਪਰਿਵਾਰ ਕਿਰਾਏਦਾਰ ਵਜੋਂ ਰਹਿੰਦੇ ਸਨ ਅਤੇ ਹਮਲੇ ਦੌਰਾਨ ਤਿੰਨ ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਡੀ.ਆਈ.ਜੀ. ਨੇ ਦੱਸਿਆ ਕਿ ਦੋਸ਼ੀਆਂ ਨੂੰ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 326 (ਖ਼ਤਰਨਾਕ ਹਥਿਆਰਾਂ ਜਾਂ ਸਾਧਨਾਂ ਨਾਲ ਸਵੈ-ਇੱਛਾ ਨਾਲ ਗੰਭੀਰ ਨੁਕਸਾਨ ਪਹੁੰਚਾਉਣਾ), 396 (ਕਤਲ ਨਾਲ ਡਕੈਤੀ) ਅਤੇ 436 (ਘਰ ਨੂੰ ਤਬਾਹ ਕਰਨ ਦੇ ਇਰਾਦੇ ਨਾਲ ਅੱਗ ਜਾਂ ਵਿਸਫੋਟਕ ਪਦਾਰਥ ਦੁਆਰਾ ਸ਼ਰਾਰਤ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀ.ਆਈ.ਜੀ. ਨੇ ਮੁਲਜ਼ਮਾਂ ਨੂੰ ਫੜਨ 'ਚ ਅਹਿਮ ਭੂਮਿਕਾ ਨਿਭਾਉਣ ਵਾਲੀ 17 ਮੈਂਬਰੀ ਪੁਲਿਸ ਟੀਮ ਦੀ ਸ਼ਲਾਘਾ ਕੀਤੀ ਤੇ ਇਸ ਲਈ 25,000 ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ। ਡੀ.ਆਈ.ਜੀ. ਨੇ ਕਿਹਾ ਕਿ ਸਾਰੇ ਫ਼ਰਾਰ ਲੋਕਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਐਸ.ਆਈ.ਟੀ. ਨੇ ਘਾਟਮਪੁਰ ਤੋਂ ਚਾਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 15 ਜੂਨ ਨੂੰ ਉਕਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਸੀ। ਕੁਝ ਦਿਨ ਪਹਿਲਾਂ ਹੀ ਐਸ.ਆਈ.ਟੀ. ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਡੀ.ਆਈ.ਜੀ. ਨੇ ਦੱਸਿਆ ਕਿ ਅਸੀਂ ਦਿੱਲੀ, ਪੰਜਾਬ ਅਤੇ ਰਾਜਸਥਾਨ 'ਚ ਵਸੇ ਗਵਾਹਾਂ ਤੋਂ ਤੱਥਾਂ ਦੀ ਪੜਚੋਲ ਕਰਕੇ 96 ਪ੍ਰਮੁੱਖ ਸ਼ੱਕੀਆਂ ਦੀ ਪਛਾਣ ਕਰਨ ਤੋਂ ਬਾਅਦ 11 ਮਾਮਲਿਆਂ ਦੀ ਜਾਂਚ ਕਰ ਰਹੇ ਹਾਂ, ਜਿਸ ਦੌਰਾਨ ਪਾਇਆ ਗਿਆ ਕਿ 22 ਲੋਕਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਿੱਖ ਅੰਗ ਰੱਖਿਅਕਾਂ ਵਲੋਂ ਕੀਤੀ ਗਈ ਹੱਤਿਆ ਤੋਂ ਬਾਅਦ ਹੋਈ ਹਿੰਸਾ ਦੇ ਸੰਬੰਧ 'ਚ ਹੁਣ ਤੱਕ ਐਸ.ਆਈ.ਟੀ. ਨੇ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੰਗਿਆਂ ਨਾਲ ਸੰਬੰਧਿਤ ਮਾਮਲਿਆਂ ਦੀ ਮੁੜ ਜਾਂਚ ਲਈ ਤਿੰਨ ਸਾਲ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਵਲੋਂ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਸੀ।

ਬ੍ਰਿਕਸ ਦੇਸ਼ਾਂ ਦਾ ਵਿਸ਼ਵ ਅਰਥਵਿਵਸਥਾ ਦੇ ਸੰਚਾਲਨ ਲਈ ਇਕੋ ਜਿਹਾ ਨਜ਼ਰੀਆ-ਮੋਦੀ

ਨਵੀਂ ਦਿੱਲੀ, 23 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਹੈ ਕਿ ਬ੍ਰਿਕਸ ਦੇ ਮੈਂਬਰ ਦੇਸ਼ਾਂ ਦੀ ਵਿਸ਼ਵ ਅਰਥਵਿਵਸਥਾ ਦੇ ਸੰਚਾਲਨ ਲਈ ਇਕੋ ਜਿਹੀ ਪਹੁੰਚ ਹੈ ਅਤੇ ਇਨ੍ਹਾਂ ਦਾ ਆਪਸੀ ਸਹਿਯੋਗ ਕੋਵਿਡ ਤੋਂ ਬਾਅਦ ਦੀ ਆਰਥਿਕ ਪੁਨਰ ਪ੍ਰਾਪਤੀ ਲਈ ਲਾਭਦਾਇਕ ਯੋਗਦਾਨ ਪਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਦਾ ਇਹ ਬਿਆਨ ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਬ੍ਰਾਜ਼ੀਲ ਤੇ ਦੱਖਣੀ ਅਫ਼ਰੀਕਾ ਦੇ ਚੋਟੀ ਦੇ ਨੇਤਾਵਾਂ ਦੀ ਮੌਜੂਦਗੀ 'ਚ ਬ੍ਰਿਕਸ ਦੇ ਸਾਲਾਨਾ ਵਰਚੂਅਲ ਸੰਮੇਲਨ ਮੌਕੇ ਆਇਆ ਹੈ। ਇਸ ਸਾਲ ਬ੍ਰਿਕਸ ਸਿਖਰ ਸੰਮੇਲਨ ਦੀ ਮੇਜ਼ਬਾਨੀ ਚੀਨ ਕਰ ਰਿਹਾ ਹੈ। ਮੋਦੀ ਨੇ ਕਿਹਾ ਕਿ ਸਾਡਾ ਆਪਸੀ ਸਹਿਯੋਗ ਕੋਵਿਡ ਬਾਅਦ ਅਰਥਵਿਵਸਥਾ 'ਚ ਉਪਯੋਗੀ ਯੋਗਦਾਨ ਪਾ ਸਕਦਾ ਹੈ। ਦੱਸਣਯੋਗ ਹੈ ਕਿ ਬ੍ਰਿਕਸ 'ਚ ਬ੍ਰਾਜ਼ੀਲ, ਰੂਸ, ਭਾਰਤ, ਚੀਨ ਤੇ ਦੱਖਣੀ ਅਫ਼ਰੀਕਾ ਸ਼ਾਮਿਲ ਹਨ, ਜੋ ਦੁਨੀਆ ਦੀ ਆਬਾਦੀ 'ਚ 41 ਫ਼ੀਸਦੀ, ਵਿਸ਼ਵ ਅਰਥਵਿਵਸਥਾ 'ਚ 24 ਫ਼ੀਸਦੀ ਤੇ ਵਿਸ਼ਵ ਵਪਾਰ 'ਚ 16 ਫ਼ੀਸਦੀ ਹਿੱਸੇਦਾਰੀ ਰੱਖਦੇ ਹਨ।

ਈ.ਡੀ. ਨੇ ਸੋਨੀਆ ਗਾਂਧੀ ਨੂੰ ਜੁਲਾਈ ਦੇ ਅਖੀਰ 'ਚ ਪੇਸ਼ ਹੋਣ ਲਈ ਕਿਹਾ

ਨਵੀਂ ਦਿੱਲੀ, 23 ਜੂਨ (ਏਜੰਸੀ)- ਵਿੱਤੀ ਬੇਨਿਯਮੀਆਂ ਦੀ ਜਾਂਚ ਕਰਨ ਵਾਲੀ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਨੈਸ਼ਨਲ ਹੇਰਾਲਡ ਅਖਬਾਰ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ (75) ਨੂੰ ਜੁਲਾਈ ਦੇ ਅਖੀਰ 'ਚ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਈ.ਡੀ. ਵਲੋਂ ਸੋਨੀਆ ਗਾਂਧੀ ਨੂੰ ਪਹਿਲਾ ਸੰਮਨ 8 ਜੂਨ ਲਈ ਜਾਰੀ ਹੋਇਆ ਸੀ ਪਰ ਉਹ ਕੋਵਿਡ ਲਾਗ ਤੋਂ ਪ੍ਰਭਾਵਿਤ ਹੋਣ ਕਾਰਨ ਹਸਪਤਾਲ ਭਰਤੀ ਹੋ ਗਈ ਸੀ। ਉਸ ਤੋਂ ਬਾਅਦ ਈ.ਡੀ. ਵਲੋਂ ਜਾਰੀ ਦੂਸਰੇ ਸੰਮਨ ਅਨੁਸਾਰ ਸੋਨੀਆ ਗਾਂਧੀ ਨੂੰ ਅੱਜ (23 ਜੂਨ) ਨੂੰ ਜਾਂਚ ਏਜੰਸੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣਾ ਸੀ, ਪਰ ਉਸ ਨੂੰ ਕੋਵਿਡ-19 ਤੇ ਫੇਫੜਿਆਂ ਦੀ ਲਾਗ ਤੋਂ ਪੀੜਤ ਹੋਣ ਦੇ ਚੱਲਦੇ ਹਸਪਤਾਲ 'ਚ ਦਾਖਲ ਰਹੀ ਹੈ। ਸੋਨੀਆ ਗਾਂਧੀ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਈ.ਡੀ. ਨੂੰ ਪੁੱਛਗਿੱਛ ਬਾਅਦ 'ਚ ਕਰਨ ਲਈ ਅਪੀਲ ਕੀਤੀ ਸੀ, ਜਿਸ ਨੂੰ ਸਵੀਕਾਰ ਕਰਦਿਆਂ ਜਾਂਚ ਏਜੰਸੀ ਨੇ ਉਨ੍ਹਾਂ ਨੂੰ 4 ਹਫ਼ਤਿਆਂ ਦਾ ਹੋਰ ਸਮਾਂ ਦੇ ਦਿੱਤਾ ਹੈ।

ਪਾਕਿ ਕਰਜ਼ਾ ਚੁਕਾਉਣ ਲਈ ਗਿਲਗਿਤ-ਬਾਲਟਿਸਤਾਨ ਚੀਨ ਨੂੰ ਸੌਂਪਣ ਦੀ ਤਿਆਰੀ 'ਚ

ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ)-ਚੀਨ ਦੇ ਕਰਜ਼ੇ ਹੇਠ ਦੱਬਿਆ ਪਾਕਿਸਤਾਨ ਹੁਣ ਇਸ ਕਰਜ਼ੇ ਤੋਂ ਛੁਟਕਾਰਾ ਪਾਉਣ ਲਈ ਮਕਬੂਜ਼ਾ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ ਖੇਤਰ ਨੂੰ ਚੀਨ ਦੇ ਹਵਾਲੇ ਕਰਨ ਦੀ ਤਿਆਰੀ 'ਚ ਹੈ। ਮਾਹਰਾਂ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੁੰਦਾ ਹੈ ...

ਪੂਰੀ ਖ਼ਬਰ »

ਕੁਮਾਰੀ ਸ਼ੈਲਜਾ ਅਤੇ ਅਭਿਸ਼ੇਕ ਮਨੂ ਸਿੰਘਵੀ ਕਾਂਗਰਸ ਕਾਰਜਕਾਰੀ ਕਮੇਟੀ ਦੇ ਮੈਂਬਰ ਬਣੇ

ਨਵੀਂ ਦਿੱਲੀ, 23 ਜੂਨ (ਉਪਮਾ ਡਾਗਾ ਪਾਰਥ)-ਸੰਤੁਲਨ ਕਾਇਮ ਕਰਨ ਅਤੇ ਬਦਲਾਅ ਦੀ ਰਾਹ 'ਤੇ ਤੁਰੀ ਕਾਂਗਰਸ ਨੇ ਕਾਂਗਰਸ ਵਰਕਿੰਗ ਕਮੇਟੀ ਦੇ ਨਵੇਂ ਮੈਂਬਰਾਂ ਵਜੋਂ ਕੁਮਾਰੀ ਸ਼ੈਲਜਾ ਅਤੇ ਡਾ. ਅਭਿਸ਼ੇਕ ਮਨੂ ਸਿੰਘਵੀ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉੱਤਰ ...

ਪੂਰੀ ਖ਼ਬਰ »

ਭਾਰਤ ਵਲੋਂ ਨਵੀਨਤਮ ਸੰਚਾਰ ਉਪ-ਗ੍ਰਹਿ ਜੀ.ਐਸ.ਏ.ਟੀ.-24 ਲਾਂਚ

ਬੇਂਗਲੁਰੂ, 23 ਜੂਨ (ਏਜੰਸੀ)- ਭਾਰਤ ਦੇ ਪੁਲਾੜ ਖੋਜ ਸੰਗਠਨ (ਇਸਰੋ) ਦੁਆਰਾ ਬਣਾਏ ਗਏ ਨਵੀਨਤਮ ਸੰਚਾਰ ਉਪ-ਗ੍ਰਹਿ ਜੀ. ਐਸ. ਏ. ਟੀ.-24 ਦਾ ਵੀਰਵਾਰ ਨੂੰ ਫਰੈਂਚ ਗੁਆਨਾ (ਦੱਖਣੀ ਅਮਰੀਕਾ) ਦੇ ਕੋਓਰੋ 'ਚ ਫਰਾਂਸੀਸੀ ਕੰਪਨੀ ਅਰੀਅਨਸਪੇਸ ਵਲੋਂ ਸਫਲਤਾਪੂਰਵਕ ਲਾਂਚ ਕੀਤਾ ਗਿਆ ...

ਪੂਰੀ ਖ਼ਬਰ »

ਗੁਜਰਾਤ ਦੇ ਕੱਛ 'ਚ ਬੀ.ਐਸ.ਐਫ. ਵਲੋਂ 3 ਪਾਕਿ ਕਿਸ਼ਤੀਆਂ ਜ਼ਬਤ

ਅਹਿਮਦਾਬਾਦ, 23 ਜੂਨ (ਏਜੰਸੀ)-ਬੀ.ਐਸ.ਐਫ. ਦੇ ਇਕ ਗਸ਼ਤੀ ਦਲ ਨੇ ਵੀਰਵਾਰ ਨੂੰ ਭਾਰਤ-ਪਾਕਿਸਤਾਨ ਦੀ ਸਮੁੰਦਰੀ ਸਰਹੱਦ ਦੇ ਨਾਲ ਗੁਜਰਾਤ ਦੇ ਕੱਛ 'ਚ 'ਹਰਾਮੀ ਨਾਲਾ' ਕਰੀਕ ਖੇਤਰ 'ਚ ਪਾਕਿਸਤਾਨੀ ਮਛੇਰਿਆਂ ਦੀਆਂ 3 ਕਿਸ਼ਤੀਆਂ ਜ਼ਬਤ ਕੀਤੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤ ਵਲੋਂ ਕਾਬੁਲ 'ਚ ਕੂਟਨੀਤਕ ਮੌਜੂਦਗੀ ਮੁੜ ਸਥਾਪਤ

ਨਵੀਂ ਦਿੱਲੀ, 23 ਜੂਨ (ਏਜੰਸੀ)-ਭਾਰਤ ਨੇ ਵੀਰਵਾਰ ਨੂੰ ਕਾਬੁਲ 'ਚ ਆਪਣੀ ਕੂਟਨੀਤਕ ਮੌਜੂਦਗੀ ਮੁੜ ਸਥਾਪਤ ਕਰਦਿਆਂ ਅਫਗਾਨਿਸਤਾਨ ਦੀ ਰਾਜਧਾਨੀ ਸਥਿਤ ਆਪਣੇ ਦੂਤਾਵਾਸ 'ਚ ਇਕ 'ਤਕਨੀਕੀ ਟੀਮ' ਤਾਇਨਾਤ ਕਰ ਦਿੱਤੀ ਹੈ। ਪਿਛਲੇ ਸਾਲ ਅਗਸਤ 'ਚ ਤਾਲਿਬਾਨ ਦੇ ਅਫਗਾਨਿਸਤਾਨ 'ਤੇ ...

ਪੂਰੀ ਖ਼ਬਰ »

ਯੂ.ਪੀ. ਸੜਕ ਹਾਦਸੇ 'ਚ 10 ਦੀ ਮੌਤ

ਪੀਲੀਭੀਤ, 23 ਜੂਨ (ਏਜੰਸੀ)- ਇਥੋਂ ਦੇ ਗਜਰੌਲਾ ਖੇਤਰ 'ਚ ਵੀਰਵਾਰ ਤੜਕੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇਕ ਵਾਹਨ ਦੇ ਪਲਟ ਜਾਣ ਬਾਅਦ ਖੱਡ 'ਚ ਡਿਗਣ ਨਾਲ 10 ਲੋਕ ਮਾਰੇ ਗਏ ਤੇ 7 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਲਖਨਊ ਹਾਈਵੇਅ 'ਤੇ ਵੀਰਵਾਰ ਤੜਕੇ 4 ਕੁ ਵਜੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਦੂਜੇ ਦਿਨ ਫਿਰ ਲੱਗ ਭੁਚਾਲ ਦੇ ਝਟਕੇ

ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਲਗਾਤਾਰ ਦੂਜੇ ਦਿਨ ਵੀ ਭੁਚਾਲ ਦੇ ਵੱਡੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਅੱਜ ਅਫ਼ਗਾਨਿਸਤਾਨ ਦੇ ਕੁਝ ਹਿੱਸਿਆਂ 'ਚ 4.3 ਦੀ ਤੀਬਰਤਾ ਵਾਲੇ ਭੁਚਾਲ ਦੇ ਝਟਕੇ ਲੱਗੇ। ਹਾਲਾਂਕਿ ਇਸ 'ਚ ਅਜੇ ਤੱਕ ਕਿਸੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX