ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਐਨ.ਡੀ.ਆਰ.ਐਫ਼. ਵਲੋਂ ਹੜ੍ਹਾਂ ਜਿਹੀ ਸਥਿਤੀ ਨਾਲ ਨਜਿੱਠਣ ਲਈ ਬਰਾਮਦ ਰੈਲ ਵਿਖੇ ਮੌਕ ਡਰਿੱਲ

ਬਲਾਚੌਰ, 23 ਜੂਨ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਬਰਸਾਤੀ ਮੌਸਮ ਦੇ ਮੱਦੇਨਜ਼ਰ ਦਰਿਆ ਸਤਲੁਜ 'ਚ ਪਾਣੀ ਵਧਣ ਤੇ ਹੜ੍ਹ ਆਉਣ ਦੀ ਸਥਿਤੀ ਦੀ ਸੰਭਾਵਨਾ 'ਚ ਪਾਣੀ 'ਚ ਫਸੇ ਲੋਕਾਂ ਨੂੰ ਬਾਹਰ ਲਿਆਉਣ ਦੇ ਮੰਤਵ ਨਾਲ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫ਼ੋਰਸ ਦੀ ਸੱਤਵੀਂ ਬਟਾਲੀਅਨ ਬਰਾਮਦ ਰੈਲ ਵਿਖੇ ਮੌਕ ਡਰਿੱਲ ਕੀਤੀ ਗਈ | ਇਸ ਮੌਕ ਡਰਿੱਲ ਦੌਰਾਨ ਦਰਿਆ ਦੇ ਦੂਸਰੇ ਪਾਰ ਲੋਕਾਂ ਦੇ ਫਸੇ ਹੋਣ ਦਾ ਬਨਾਵਟੀ ਮਾਹੌਲ ਸਿਰਜ ਕੇ, ਉਨ੍ਹਾਂ ਨੂੰ ਪਾਣੀ ਤੋਂ ਸੁਰੱਖਿਅਤ ਥਾਂ 'ਤੇ ਲਿਆਉਣ ਦਾ ਅਭਿਆਸ ਸਫਲਤਾਪੂਰਵਕ ਕੀਤਾ ਗਿਆ | ਇਸ ਮੌਕੇ ਬਲਾਚੌਰ ਤੇ ਬੰਗਾ ਸਬ ਡਵੀਜ਼ਨਾਂ ਦੇ ਐੱਸ. ਡੀ.ਐਮਜ਼. ਸੂਬਾ ਸਿੰਘ ਤੇ ਡਾ. ਬਲਜਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਹੰਗਾਮੀ ਹਾਲਤ ਪੈਦਾ ਹੋਣ 'ਤੇ ਬਚਾਅ ਅਤੇ ਰਾਹਤ ਕਾਰਜਾਂ ਵਿਚ ਜੁਟਣ ਵਾਲੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ | ਐੱਸ.ਡੀ.ਐਮ. ਬਲਾਚੌਰ ਸੂਬਾ ਸਿੰਘ ਨੇ ਕਿਹਾ ਕਿ ਅਜਿਹੀਆਂ ਮੌਕ ਡਰਿੱਲਜ਼ ਦਾ ਉਦੇਸ਼ ਦਰਿਆ ਸਤਲੁਜ ਦੇ ਆਸ-ਪਾਸ ਦੇ ਪ੍ਰਭਾਵਿਤ ਹੋ ਸਕਣ ਵਾਲੇ ਲੋਕਾਂ ਨੂੰ ਹੜ੍ਹਾਂ ਦੀ ਸੂਰਤ 'ਚ ਘਰੇਲੂ ਉਪਾਵਾਂ ਰਾਹੀਂ ਹੀ ਪਾਣੀ ਤੋਂ ਸੁਰੱਖਿਅਤ ਬਾਹਰ ਆਉਣ ਬਾਰੇ ਜਾਗਰੂਕ ਕਰਨਾ ਸੀ | ਐੱਸ.ਡੀ.ਐਮ. ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਇਸ ਮੌਕੇ ਆਖਿਆ ਕਿ ਐਨ.ਡੀ.ਆਰ.ਐਫ਼. ਦੇ ਪੇਸ਼ੇਵਰ ਤੇ ਪ੍ਰਤੀਬੱਧ ਜੁਆਨਾਂ ਤੋਂ ਪ੍ਰਸ਼ਾਸਨ ਨੂੰ ਵੀ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ | ਐਨ. ਡੀ.ਆਰ.ਐਫ਼. ਦੀ 7ਵੀਂ ਬਟਾਲੀਅਨ ਦੇ ਸਹਾਇਕ ਕਮਾਡੈਂਟ ਸਵਰਨਜੀਤ ਸਿੰਘ ਅਤੇ ਇੰਸਪੈਕਟਰ ਛੇਰਿੰਗ ਗੋਂਬੋ ਦੀ ਅਗਵਾਈ 'ਚ ਪੁੱਜੀ ਟੀਮ ਨੇ ਸਭ ਤੋਂ ਪਹਿਲਾਂ ਦਰਿਆ ਦੇ ਪਾਰਲੇ ਪਾਸੇ ਪਾਣੀ 'ਚ ਫਸੇ ਲੋਕਾਂ ਦਾ ਬਣਾਵਟੀ ਦਿ੍ਸ਼ ਬਣਾ ਕੇ, ਉਨ੍ਹਾਂ ਨੂੰ ਸੁਰੱਖਿਅਤ ਕੱਢਣ ਦੀ ਡਿ੍ਲ ਕੀਤੀ | ਬਾਅਦ ਵਿਚ ਐਨ. ਡੀ.ਆਰ.ਐਫ਼. ਟੀਮ ਵਲੋਂ ਹੰਗਾਮੀ ਹਾਲਤਾਂ ਖ਼ਾਸ ਕਰ ਹੜ੍ਹਾਂ ਜਿਹੀ ਸਥਿਤੀ ਨਾਲ ਨਜਿੱਠਣ ਦੌਰਾਨ ਵਰਤੇ ਜਾਂਦੇ ਸਾਜ਼ੋ-ਸਮਾਨ ਦੀ ਪ੍ਰਦਰਸ਼ਨੀ ਵੀ ਲਾਈ ਗਈ, ਜਿਸ ਨੂੰ ਸਮੂਹ ਅਧਿਕਾਰੀਆਂ ਤੇ ਉੱਥੇ ਮੌਜੂਦ ਲੋਕਾਂ ਨੇ ਬੜੀ ਦਿਲਚਸਪੀ ਨਾਲ ਦੇਖਿਆ | ਇਸ ਮੌਕੇ ਡੀ.ਐੱਸ.ਪੀ. ਬਲਾਚੌਰ ਸੁਰਿੰਦਰ ਚਾਂਦ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਬੰਗਾ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨਜ਼ ਗੁਰਤੇਜ ਸਿੰਘ, ਐੱਸ.ਡੀ.ਓ. ਡਰੇਨੇਜ ਗੁਰਜੀਤ ਸਿੰਘ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਰਾਮਪਾਲ, ਬੀ.ਡੀ.ਪੀ.ਓ. ਬਲਾਚੌਰ ਦਰਸ਼ਨ ਸਿੰਘ, ਬੀ.ਡੀ.ਪੀ.ਓ. ਸੜੋਆ ਗੁਰਪ੍ਰੀਤ ਸਿੰਘ, ਬੀ.ਡੀ.ਪੀ.ਓ. ਔੜ ਹੇਮਰਾਜ ਤੇ ਬੀ.ਡੀ.ਪੀ.ਓ. ਨਵਾਂਸ਼ਹਿਰ ਰਾਜਵਿੰਦਰ ਕੌਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਜਤਿਨ ਵਰਮਾ, ਐੱਸ.ਐਚ.ਓ. ਕਾਠਗੜ੍ਹ ਗੁਰਮੁਖ ਸਿੰਘ ਆਦਿ ਮੌਜੂਦ ਸਨ |

ਅਫ਼ਗਾਨਿਸਤਾਨ 'ਚ ਵਸਦੇ ਸਿੱਖਾਂ 'ਚ ਡਰ ਦਾ ਮਾਹੌਲ-ਮਕਸੂਦਪੁਰ

ਸੰਧਵਾਂ, 23 ਜੂਨ (ਪ੍ਰੇਮੀ ਸੰਧਵਾਂ)- ਬੰਗਾ ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਬਲਦੇਵ ਸਿੰਘ ਮਕਸੂਦਪੁਰ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਹਮਲੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਲਗਾਏ ਝੋਨੇ ਦੀ ਸਿੱਧੀ ਬਿਜਾਈ ਦੇ ਖੇਤਾਂ ਦਾ ਨਿਰੀਖਣ

ਔੜ/ਝਿੰਗੜਾਂ, 23 ਜੂਨ (ਕੁਲਦੀਪ ਸਿੰਘ ਝਿੰਗੜ)-ਬਲਾਕ ਔੜ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਝੋਨੇ ਦੀ ਸਿੱਧੀ ਬਿਜਾਈ ਦੇ ਅਗਾਂਹ ਵਧੂ ਕਿਸਾਨ ਭਰਾਵਾਂ ਵਲੋਂ ਲਗਾਏ ਖੇਤਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਮੱੁਖ ਖੇਤੀਬਾੜੀ ਅਫਸਰ ਰਾਜ ਕੁਮਾਰ ਨੇ ਕਿਹਾ ਹੈ ਕਿ ਕੱਦੂ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਿਵਲ ਸਰਜਨ ਨੇ ਖ਼ੁਦ ਘਰਾਂ 'ਚ ਜਾ ਕੇ ਕੀਤੀ ਜਾਂਚ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਨੇ ਸਰਵੇ, ਜਾਂਚ ਤੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ | ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨ ਦਾ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਬਲਾਚੌਰ ਨਗਰ ਕੌਂਸਲ ਦਾ ਦੌਰਾ

ਬਲਾਚੌਰ, 23 ਜੂਨ (ਸ਼ਾਮ ਸੁੰਦਰ ਮੀਲੂ)-ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵਲੋਂ ਨਗਰ ਕੌਂਸਲ ਬਲਾਚੌਰ ਦਾ ਦੌਰਾ ਕਰਕੇ ਜਿੱਥੇ ਕੌਂਸਲ ਅਧਿਕਾਰੀਆਂ ਨੂੰ ਕੂੜੇ ਦਾ ਨਿਯਮਿਤ ਪ੍ਰਬੰਧਨ ਸਬੰਧੀ ਹਦਾਇਤਾਂ ਕੀਤੀਆਂ, ਉੱਥੇ ਕੰਪੋਸਟ ਪਿੱਟਾਂ 'ਚ ਬਣਾਈ ਜਾਂਦੀ ਖਾਦ ਵੀ ...

ਪੂਰੀ ਖ਼ਬਰ »

4 ਸਾਲ ਪਹਿਲਾਂ ਸਪੇਨ ਗਏ ਨੌਜਵਾਨ ਦੀ ਮੌਤ

ਬਲਾਚੌਰ, 23 ਜੂਨ (ਦੀਦਾਰ ਸਿੰਘ ਬਲਾਚੌਰੀਆ)-ਪਿੰਡ ਖ਼ੋਜਾ ਬੇਟ ਦਾ 24 ਸਾਲਾ ਨੌਜਵਾਨ ਚਰਨਜੀਤ ਸਿੰਘ ਚੰਨੀ ਜੋ ਆਪਣੇ ਭਵਿੱਖ ਨੂੰ ਸੁਨਹਿਰਾ ਬਣਾਉਣ ਤੇ ਪਰਿਵਾਰ ਨੂੰ ਸੁਖਦਾਇਕ ਜ਼ਿੰਦਗੀ ਦੇਣ ਦਾ ਸੁਪਨਾ ਲੈ ਕੇ ਸਪੇਨ ਗਿਆ ਸੀ, ਦੀ ਬੀਤੇ ਦਿਨੀਂ ਭੇਦਭਰੀ ਹਾਲਤ ਵਿਚ ਹੋਈ ...

ਪੂਰੀ ਖ਼ਬਰ »

ਜਨਤਕ ਤੇ ਨਿੱਜੀ ਖੇਤਰ ਦੇ ਬੈਂਕ ਸਰਕਾਰ ਦੀਆਂ ਯੋਜਨਾਵਾਂ ਨੂੰ ਲੋੜਵੰਦਾਂ ਤੱਕ ਵੱਧ ਤੋਂ ਵੱਧ ਲਿਜਾ ਕੇ ਸਵੈ ਰੁਜ਼ਗਾਰ ਨੂੰ ਉਤਸ਼ਾਹ ਦੇਣ-ਡੀ. ਸੀ.

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਕਰਦਿਆਂ ਬੈਂਕਾਂ ਨੂੰ ਆਦੇਸ਼ ਦਿੱਤੇ ਕਿ ਉਹ ਸਰਕਾਰ ਵਲੋਂ ਸਪਾਂਸਰਡ ਕਰਜ਼ਾ ਸਕੀਮਾਂ ਨੂੰ ਪਹਿਲ ਦੇ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਸਟੇਟ ਐਕਸ਼ਨ ਪਲਾਨ ਤਹਿਤ ਕੀਤੀ ਚੈਕਿੰਗ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਜੂਨ ਮਹੀਨੇ ਦੌਰਾਨ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਉਲੀਕੇ ਗਏ 'ਸਟੇਟ ਐਕਸ਼ਨ ਪਲਾਨ' ਨੂੰ ਅਮਲੀ ਰੂਪ ਦੇਣ ਦੇ ਮੰਤਵ ਨਾਲ ਜ਼ਿਲ੍ਹੇ 'ਚ ਬਾਲ ਮਜ਼ਦੂਰੀ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਦੀ ਸੀਟ ਜਿੱਤ ਕੇ ਹੈਟਿ੍ਕ ਬਣਾਉਣ ਜਾ ਰਹੀ ਹੈ ਆਮ ਆਦਮੀ ਪਾਰਟੀ- ਜਲਵਾਹਾ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਸੰਗਰੂਰ ਲੋਕ ਸਭਾ ਸੀਟ ਤੋਂ ਲਗਾਤਾਰ ਦੋ ਵਾਰ ਮੈਂਬਰ ਪਾਰਲੀਮੈਂਟ ਰਹੇ ਚੁੱਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਹਲਕੇ ਤੋਂ ਐਮ.ਐਲ.ਏ.ਦੀ ਚੋਣ ਲੜਨ ਤੋਂ ਬਾਅਦ ਖ਼ਾਲੀ ਹੋਈ ਲੋਕ ਸਭਾ ਸੰਗਰੂਰ ਦੀ ਸੀਟ ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ ਦੀ ਚੋਣ 6 ਨੂੰ

ਸੰਧਵਾਂ, 23 ਜੂਨ (ਪ੍ਰੇਮੀ ਸੰਧਵਾਂ)- ਦੀ ਮਕਸੂਦਪੁਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ. ਮਕਸੂਦਪੁਰ ਪ੍ਰਬੰਧਕ ਕਮੇਟੀ ਦੀ ਚੋਣ 6 ਤੋਂ 8 ਜੁਲਾਈ ਤੱਕ ਕੀਤੀ ਜਾ ਰਹੀ ਹੈ | ਇਸ ਸਬੰਧੀ ਸੈਕਟਰੀ ਫਰਿੰਦਰ ਹੀਰਾ ਨੇ ਦੱਸਿਆ ਕਿ ਕਮੇਟੀ ਦੀ ਚੋਣ ਸਵੇਰੇ 9 ਵਜੇ ਸੰਜੀਵ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਾਨਕਸਰ ਮਜਾਰੀ ਵਿਖੇ ਰਾਤਰੀ ਦੀਵਾਨ ਸਜਾਏ

ਮਜਾਰੀ/ਸਾਹਿਬਾ, 23 ਜੂਨ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਤੇ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸੰਤ ਬਾਬਾ ਕੁਲਦੀਪ ਸਿੰਘ ਦੇ ਯਤਨਾਂ ਸਦਕਾ ਰਾਤਰੀ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸੰਗਤਾਂ ਵਲੋਂ ਪਹਿਲਾਂ ...

ਪੂਰੀ ਖ਼ਬਰ »

ਬੁਰੇ ਤਰੀਕੇ ਨਾਲ ਝੰਬੇ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਂਦਾ ਜਾਵੇਗਾ-ਵਿਧਾਇਕਾ ਕਟਾਰੀਆ

ਭੱਦੀ, 23 ਜੂਨ (ਨਰੇਸ਼ ਧੌਲ)-'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਪਿਛਲੀਆਂ ਸਰਕਾਰਾਂ ਵਲੋਂ ਬੁਰੀ ਤਰ੍ਹਾਂ ਝੰਬੇ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਂਦਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪੰਜਾਬ ਦੇ ...

ਪੂਰੀ ਖ਼ਬਰ »

ਵਿਕਾਸ ਵਿਹੂਣੇ ਪਿੰਡਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਕਰਵਾਵਾਂਗੇ-ਸੰਤੋਸ਼ ਕਟਾਰੀਆ

ਕਾਠਗੜ੍ਹ, 23 ਜੂਨ (ਬਲਦੇਵ ਸਿੰਘ ਪਨੇਸਰ)-ਹਲਕਾ ਬਲਾਚੌਰ ਦੇ ਵਿਕਾਸ ਵਿਹੂਣੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ ਤੇ ਹਲਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਨਅਤੀ ਖੇਤਰ ਦੀਆ ਫ਼ਰਮਾਂ ਨਾਲ ਗੱਲਬਾਤ ਕੀਤੀ ਜਾਵੇਗੀ | ਇਹ ...

ਪੂਰੀ ਖ਼ਬਰ »

ਬੁਟੀਕ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਬਲਾਚੌਰ, 23 ਜੂਨ (ਦੀਦਾਰ ਸਿੰਘ ਬਲਾਚੌਰੀਆ)-ਬੀਤੀ ਰਾਤ ਗਹੂੰਣ ਰੋਡ ਸਥਿਤ ਘਈ ਮਾਰਕੀਟ ਵਿਖੇ ਇਕ ਬੁਟੀਕ (ਲੇਡੀ ਸੂਟ) ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਿਲਾਈ ਕੀਤੇ ਸੂਟ ਤੇ ਹੋਰ ਕੱਪੜਾ ਸੜ ਕੇ ਰਾਖ ਹੋ ਗਿਆ | ਬੁਟੀਕ ਦੇ ਮਾਲਕ ਨੂਰਿਲਾ ਨੇ ਦੱਸਿਆ ਕਿ ਉਸ ਕੋਲ ...

ਪੂਰੀ ਖ਼ਬਰ »

ਬਾਸਮਤੀ ਦੀ ਸਿੱਧੀ ਬਿਜਾਈ ਤੇ ਚੂਹਿਆਂ ਦੀ ਰੋਕਥਾਮ ਸਬੰਧੀ ਸਿਖਲਾਈ ਕੈਂਪ

ਸਮੁੰਦੜਾ, 23 ਜੂਨ (ਤੀਰਥ ਸਿੰਘ ਰੱਕੜ)-ਪਿੰਡ ਸਿੰਬਲੀ ਵਿਖੇ ਪੰਜਾਬ ਸਰਕਾਰ ਵਲੋਂ ਝੋਨੇ ਅੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਚਲਾਈ ਜਾ ਰਹੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਤੇ ਕਿਸਾਨਾਂ ਨੂੰ ਪੇਸ਼ ਆ ਰਹੀ ਚੂਹਿਆਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਸਮੇਤ ਬਲਾਚੌਰ 'ਚ 4 ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ਜਾਂਚ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਸਮੇਤ ਬਲਾਚੌਰ ਇਲਾਕੇ ਵਿਚ 4 ਨਿੱਜੀ ਅਲਟਰਾਸਾਊਾਡ ਸਕੈਨ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ 'ਚ ਪੰਜਵੀਂ ਕਰਾਸ ਕੰਟਰੀ ਕਰਵਾਈ

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ)-ਐਥਲੈਟਿਕ ਕਲੱਬ ਬੰਗਾ ਵਲੋਂ ਐਥਲੈਟਿਕ ਕੋਚ ਸਤਵੀਰ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖ ਨੈਸ਼ਨਲ ਕਾਲਜ ਦੀ ਗਰਾਊਾਡ 'ਚ ਪੰਜਵੀਂ ਸਾਲਾਨਾ ਕਰਾਸ ਕੰਟਰੀ ਚੈਂਪੀਅਨਸ਼ਿਪ ਕਾਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਡੀ.ਏ.ਵੀ. ਦੇ ਵਿਦਿਆਰਥੀਆਂ ਨੇ ਵਿਦੇਸ਼ 'ਚ ਲਹਿਰਾਇਆ ਜਿੱਤ ਦਾ ਝੰਡਾ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਆਰ.ਐਮ.ਬੀ.ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਵਿਦੇਸ਼ 'ਚ ਆਪਣੀ ਕਲਾ ਦਾ ਪ੍ਰਦਰਸ਼ਨ ਸੋਨ ਤਗਮਾ ਜਿੱਤ ਕੇ ਕੀਤਾ ਹੈ | ਸਕੂਲ ਦੇ ਪਿ੍ੰ. ਸੋਨਾਲੀ ਸ਼ਰਮਾ ਨੇ ਦੱਸਿਆ ਕਿ ਦੁਬਈ 'ਚ ਗੇਮ ...

ਪੂਰੀ ਖ਼ਬਰ »

ਅਫ਼ੀਮ ਤੇ ਹੈਰੋਇਨ ਸਮੇਤ 2 ਕਾਬੂ

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਗੁਰਪ੍ਰੀਤ ਸਿੰਘ ਡੀ.ਐੱਸ.ਪੀ. ਬੰਗਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ 2 ਨਸ਼ਾ ਸਮਗਲਰਾਂ ਨੂੰ ਕਾਬੂ ਕੀਤਾ ਜਿਨ੍ਹਾਂ ਪਾਸੋਂ ਅਫ਼ੀਮ ਤੇ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ, ...

ਪੂਰੀ ਖ਼ਬਰ »

ਡੀ.ਪੀ.ਆਈ. ਪਾਰਟੀ ਦੇ ਸਰਪ੍ਰਸਤ ਪ੍ਰਸ਼ੋਤਮ ਚੱਢਾ ਨਹੀਂ ਰਹੇ

ਰਾਹੋਂ, 23 ਜੂਨ (ਬਲਬੀਰ ਸਿੰਘ ਰੂਬੀ)-ਸਾਹਿਬ ਸ੍ਰੀ ਕਾਂਸ਼ੀ ਰਾਮ ਨਾਲ ਬਹੁਜਨ ਸਮਾਜ ਪਾਰਟੀ ਵਿਚ ਸਫ਼ਰ ਸ਼ੁਰੂ ਕਰਨ ਵਾਲੇ ਤੇ ਹੁਣ ਡੀ.ਪੀ.ਆਈ. ਦੇ ਸਰਪ੍ਰਸਤ ਸਮਾਜਸੇਵੀ ਪ੍ਰਸ਼ੋਤਮ ਚੱਢਾ (58) ਸਵੇਰੇ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ | ਸਵੇਰੇ ਰੋਜ਼ਾਨਾ ਦੀ ...

ਪੂਰੀ ਖ਼ਬਰ »

ਕੰਢੀ ਤੇ ਬੀਤ ਖੇਤਰ ਨੂੰ ਆਪਸ 'ਚ ਜੋੜਨ ਵਾਲੀ ਪ੍ਰਮੁੱਖ ਸੜਕ ਦੀ ਹਾਲਤ ਤਰਸਯੋਗ

ਪੋਜੇਵਾਲ ਸਰਾਂ, 23 ਜੂਨ (ਰਮਨ ਭਾਟੀਆ)-ਦੋ ਗੁਆਂਢੀ ਵਿਧਾਨ ਸਭਾ ਹਲਕਿਆਂ ਗੜ੍ਹਸ਼ੰਕਰ ਤੇ ਬਲਾਚੌਰ ਤੇ ਦੋ ਪ੍ਰਮੁੱਖ ਖੇਤਰਾਂ ਕੰਢੀ ਤੇ ਬੀਤ ਨੂੰ ਆਪਸ 'ਚ ਜੋੜਨ ਵਾਲੀ ਦੋਨਾਂ ਹਲਕਿਆਂ ਦੀ ਪ੍ਰਮੁੱਖ ਸੜਕ ਪੋਜੇਵਾਲ ਤੋਂ ਨੈਨਵਾਂ ਮੁੱਖ ਸੜਕ ਦੀ ਹਾਲਤ ਥਾਂ-ਥਾਂ ਤੋਂ ...

ਪੂਰੀ ਖ਼ਬਰ »

ਸਾਬਕਾ ਸੈਨਿਕ ਦੀ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ

ਪੋਜੇਵਾਲ ਸਰਾਂ, 23 ਜੂਨ (ਰਮਨ ਭਾਟੀਆ, ਨਵਾਂਗਰਾਈਾ)- ਸ੍ਰੀ ਗੁਰੂ ਤੇਗ ਬਹਾਦਰ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਅੱਡਾ ਪੋਜੇਵਾਲ ਵਿਖੇ ਪੁਰਾਣੇ ਥਾਣੇ ਦੇ ਕਰੀਬ ਟਰੱਕ ਦੀ ਲਪੇਟ 'ਚ ਆਉਣ ਕਾਰਨ ਪਿੰਡ ਪੈਲੀ ਦੇ 65 ਸਾਲਾ ਸਾਬਕਾ ਸੈਨਿਕ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਸੇਵਾ ਸਿਮਰਨ 'ਚ ਪੂਰਨ ਵਿਸ਼ਵਾਸ ਰੱਖਣ ਵਾਲਾ ਮਨੁੱਖ ਅਨੰਤ ਸੁੱਖਾਂ ਦੀ ਪ੍ਰਾਪਤੀ ਕਰ ਸਕਦੈ-ਸਵਾਮੀ ਦਾਸਾ ਨੰਦ

ਭੱਦੀ, 23 ਜੂਨ (ਨਰੇਸ਼ ਧੌਲ)- ਸੇਵਾ ਸਿਮਰਨ 'ਚ ਪੂਰਨ ਵਿਸ਼ਵਾਸ ਰੱਖਣ ਵਾਲਾ ਮਨੁੱਖ ਜਿੱਥੇ ਸਹਿਜੇ ਹੀ ਅਨੰਤ ਸੁੱਖਾ ਦੀ ਪ੍ਰਾਪਤੀ ਕਰ ਸਕਦਾ ਹੈ, ਉੱਥੇ ਉਹ ਆਪਣੇ ਮਨੁੱਖਾ ਜਾਮੇ ਨੂੰ ਵੀ ਸਫਲਾ ਬਣਾਉਣ ਵਿਚ ਪੂਰੀ ਤਰ੍ਹਾਂ ਕਾਮਯਾਬ ਹੋ ਜਾਂਦਾ ਹੈ | ਇਹ ਪ੍ਰਵਚਨ ਪਰਮ ਸੰਤ ...

ਪੂਰੀ ਖ਼ਬਰ »

ਬਾਪੂ ਨਰਾਇਣ ਦਾਸ ਦਾ ਸਾਲਾਨਾ ਮੇਲਾ ਸਮਾਪਤ

ਮੁਕੰਦਪੁਰ, 23 ਜੂਨ (ਅਮਰੀਕ ਸਿੰਘ ਢੀਂਡਸਾ)-ਪਿੰਡ ਖਾਨਪੁਰ ਵਿਖੇ ਅਲਮਸਤ ਬਾਪੂ ਨਰਾਇਣ ਦਾਸ ਜੀ ਦਾ ਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਅਨੇਕਾਂ ਵੰਨਗੀਆਂ ਬਿਖੇਰਦਾ ਸਮਾਪਤ ਹੋ ਗਿਆ | ਮੇਲੇ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਅਰੰਭ ਕੀਤੇ | ਸ਼ਰਧਾਲੂਆਂ ਵਲੋਂ ਦਰਬਾਰ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX