ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਤਰਨਤਾਰਨ

ਭੈਣ ਦੇ ਕਾਤਲ ਦੋਵੇਂ ਭਰਾ ਪੁਲਿਸ ਹਿਰਾਸਤ 'ਚ

ਪੱਟੀ, 23 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਬੀਤੇ ਦਿਨ ਪਹਿਲਾਂ ਸ਼ਹਿਰ ਦੇ ਗਾਂਧੀ ਸੱਥ ਅੰਦਰ ਪ੍ਰੇਮ ਵਿਆਹ ਕਰਕੇ ਕਤਲ ਹੋਈ ਲੜਕੀ ਦੇ ਦੋ ਮੁਲਜ਼ਮ ਭਰਾਵਾਂ ਨੂੰ ਸਥਾਨਿਕ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ | ਇਸ ਸੰਬੰਧੀ ਡੀ.ਐਸ.ਪੀ. ਪੱਟੀ ਮਨਿੰਦਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਨੇਹਾ ਪੁੱਤਰੀ ਸ਼ਾਮ ਲਾਲ ਵਾਸੀ ਸਰਹਾਲੀ ਰੋਡ ਪੱਟੀ ਵਲੋਂ ਰਾਜਨ ਜੋਸਨ ਵਾਸੀ ਗਾਂਧੀ ਸੱਥ ਪੱਟੀ ਵਲੋਂ ਕਰੀਬ ਤਿੰਨ ਮਹੀਨੇ ਪਹਿਲਾਂ ਅਦਾਲਤ ਅੰਦਰ ਪ੍ਰੇਮ ਵਿਆਹ ਕਰਵਾਇਆ ਗਿਆ ਸੀ ਪਰ ਰਾਜਨ ਜੋਸਨ ਦਾ ਅਪਰਾਧਿਕ ਰਿਕਾਰਡ ਹੋਣ ਕਰਕੇ ਮਿ੍ਤਕ ਲੜਕੀ ਸੁਨੇਹਾ ਦਾ ਪਰਿਵਾਰ ਨਰਾਜ਼ ਸੀ | ਉਨ੍ਹਾਂ ਦੱਸਿਆ ਕਿ ਬੀਤੀ 17 ਜੂਨ ਦੀ ਦੇਰ ਸ਼ਾਮ ਨੂੰ ਰੋਹਿਤ ਪੁੱਤਰ ਸ਼ਾਮ ਲਾਲ ਤੇ ਉਸ ਦੇ ਤਾਏ ਦੇ ਪੁੱਤਰ ਅਮਰ ਵਾਸੀ ਸਰਹਾਲੀ ਰੋਡ ਵਲੋਂ ਆਪਣੀ ਭੈਣ ਸੁਨੇਹਾ ਦੇ ਗਾਂਧੀ ਸੱਥ ਪੱਟੀ ਅੰਦਰ ਸੜਕ ਉਪਰ ਤੇਜਧਾਰ ਹਥਿਆਰਾਂ ਨਾਲ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਏ ਸਨ | ਡੀ.ਐਸ.ਪੀ. ਪੱਟੀ ਨੇ ਦੱਸਿਆ ਕਿ ਥਾਣਾ ਮੁਖੀ ਸਿਟੀ ਪੱਟੀ ਬਲਜਿੰਦਰ ਸਿੰਘ ਔਲਖ ਤੇ ਉਸ ਦੀ ਪੁਲਿਸ ਪਾਰਟੀ ਵਲੋਂ ਵਾਰਦਾਤ ਵਾਲੇ ਦਿਨ ਤੋਂ ਹੀ ਮੁਲਜ਼ਮਾਂ ਦੀ ਪਕੜ ਲਈ ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰਾਂ ਦੇ ਘਰਾਂ ਅੰਦਰ ਛਾਪੇਮਾਰੀ ਕੀਤੀ ਜਾ ਰਹੀ ਸੀ ਤੇ ਪੁਲਿਸ ਤੇ ਦਬਾਅ ਕਾਰਨ ਹੀ ਦੋਵੇ ਮੁਲਜ਼ਮਾਂ ਰੋਹਿਤ ਤੇ ਅਮਰ ਵਲੋਂ ਆਪਣੇ ਆਪ ਨੂੰ ਸਥਾਨਿਕ ਅਦਾਲਤ ਅੰਦਰ ਪੇਸ਼ ਕੀਤਾ ਗਿਆ ਸੀ ਜਿਨ੍ਹਾਂ ਨੂੰ ਅਦਾਲਤ ਵਲੋਂ ਪੁਲਿਸ ਦੇ ਸਪੁਰਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਤੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤੇ ਤੇਜਧਾਰ ਹਥਿਆਰ ਬਰਾਮਦ ਕਰ ਲਏ ਗਏ ਹਨ | ਡੀ.ਐਸ.ਪੀ. ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਕਤਲ ਦੀ ਵਾਰਦਾਤ ਤੋਂ ਪਹਿਲਾਂ ਮਿ੍ਤਕ ਲੜਕੀ ਨੂੰ ਮੁਲਜ਼ਮਾਂ ਦੇ ਦੋ ਸਾਥੀਆਂ ਵਲੋਂ ਕਤਲ ਕਰਨ ਦੀਆਂ ਧਮਕੀਆਂ ਦਿੱਤੀਆ ਗਈਆ ਸਨ ਜਿਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ |

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨਾ ਰੋਕਣ 'ਤੇ ਮਾਈਨਿੰਗ ਅਧਿਕਾਰੀ ਅਤੇ ਪੁਲਿਸ ਕਰਮਚਾਰੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ) - ਕੁਝ ਦਿਨ ਪਹਿਲਾਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੰਬਲ ਵਿਖੇ ਨਾਜਾਇਜ਼ ਮਾਈਨਿੰਗ ਕਰ ਰਹੇ ਕੁਝ ਲੋਕਾਂ 'ਤੇ ਮਾਈਨਿੰਗ ਅਫ਼ਸਰ ਵਲੋਂ ਥਾਣਾ ਸਰਹਾਲੀ ਦੇ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਛਾਪੇਮਾਰੀ ਕਰ ਕੇ ਮਾਈਨਿੰਗ ਦਾ ਸਾਮਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੀ ਢਾਹੀ ਇਤਿਹਾਸਕ ਦਰਸ਼ਨੀ ਡਿਓੜੀ ਨੂੰ ਪੁਰਾਣੀ ਦਿੱਖ ਪ੍ਰਦਾਨ ਕਰਨ ਲਈ ਸ਼ੋ੍ਰਮਣੀ ਕਮੇਟੀ ਖ਼ੁਦ ਕਰਵਾਏਗੀ ਸੇਵਾ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ) - ਮਹਾਰਾਜਾ ਰਣਜੀਤ ਸਿੰਘ ਦੇ ਪੋਤਰੇ ਕੰਵਰਨੌਨਿਹਾਲ ਸਿੰਘ ਵਲੋਂ ਤਿਆਰ ਕੀਤੀ ਗਈ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਇਤਿਹਾਸਕ ਦਰਸ਼ਨੀ ਡਿਓੜੀ, ਜਿਸ ਦਾ ਵੱਡਾ ਹਿੱਸਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦੇ ਡੇਰੇ ਵਲੋਂ ...

ਪੂਰੀ ਖ਼ਬਰ »

ਨਾਬਾਲਗ ਨਾਲ ਬਦਫੈਲੀ ਕਰਨ 'ਤੇ ਦੋ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਗੁ. ਗੁਰੂ ਨਾਨਕ ਪੜਾਓ ਸਾਹਿਬ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ

ਫਤਿਆਬਾਦ, 23 ਜੂਨ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸੇਵਾਮੁਕਤ ਪਿ੍ੰਸੀਪਲ ਗੁਰਦੇਵ ਸਿੰਘ ਭਰੋਵਾਲ, ਮਲਕੀਤ ਸਿੰਘ ਠੇਕੇਦਾਰ ਅਤੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਯਤਨਾਂ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਨਾਕੇ 'ਤੇ ਤਾਇਨਾਤ ਏ.ਐਸ.ਆਈ. ਦੀ ਗੋਲੀ ਲੱਗਣ ਨਾਲ ਮੌਤ

ਗੋਇੰਦਵਾਲ ਸਾਹਿਬ, 23 ਜੂਨ (ਸਕੱਤਰ ਸਿੰਘ ਅਟਵਾਲ) - ਕਪੂਰਥਲਾ ਚੌਂਕ ਗੋਇੰਦਵਾਲ ਸਾਹਿਬ ਵਿਖੇ ਨਾਕੇ 'ਤੇ ਤਾਇਨਾਤ ਏ.ਐਸ.ਆਈ. ਦੀ ਅਚਾਨਕ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ. ਬਖਸ਼ੀਸ਼ ਸਿੰਘ ਵੀਰਵਾਰ ...

ਪੂਰੀ ਖ਼ਬਰ »

ਵਿਧਾਇਕ ਡਾ. ਸੋਹਲ ਦੀ ਅਗਵਾਈ ਸਦਕਾ ਛਿਛਰੇਵਾਲ ਵਿਖੇ ਵੰਡੀ ਮੁਫ਼ਤ ਕਣਕ

ਝਬਾਲ, 23 ਜੂਨ (ਸਰਬਜੀਤ ਸਿੰਘ) - ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਛਿਛਰੇਵਾਲ ਵਿਖੇ ਸਤਨਾਮ ਸਿੰਘ ਸੋਹਲ ਦੇ ਉਦਮ ਸਦਕਾ ਲੋੜਵੰਦ ਪਰਿਵਾਰਾ ਨੂੰ ਮੁਫਤ ਕਣਕ ਵੰਡੀ ਗਈ | ਇਸ ਮੌਕੇ ਸਤਨਾਮ ਸਿੰਘ ਸੋਹਲ ਛਿਛਰੇਵਾਲ ਨੇ ਆਖਿਆ ਕਿ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਭਿੱਖੀਵਿੰਡ ਦੀ ਮੀਟੰਗ ਹੋਈ

ਭਿੱਖੀ ਵਿੰਡ, 23 ਜੂਨ (ਬੌਬੀ) - ਪੀ.ਐੱਸ.ਈ.ਬੀ. ਇੰਪਲਾਈਜ ਫੈਡਰੇਸ਼ਨ ਏਟਕ ਡਵੀਜਨ ਭਿੱਖੀਵਿੰਡ ਦੀ ਮੀਟੰਗ ਬਲਦੇਵ ਰਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਨੇ ਪੀ.ਐੱਸ.ਟੀ.ਸੀ.ਐੱਲ. ਵਲੋੋਂ ਆਪਣੇ ...

ਪੂਰੀ ਖ਼ਬਰ »

ਪਿਓ-ਪੁੱਤ ਨਾਲ ਕੁੱਟਮਾਰ ਕਰਨ 'ਤੇ ਔਰਤ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਪਿਓ-ਪੁੱਤਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਅਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਸਮਾਂ ਸਾਰਣੀ 'ਚ ਤਬਦੀਲੀ

ਰਾਜਾਸਾਂਸੀ, 23 ਜੂਨ (ਹਰਦੀਪ ਸਿੰਘ ਖੀਵਾ)-ਸੰਤ ਬਾਬਾ ਜਵੰਦ ਸਿੰਘ ਦੀ 100ਵੀਂ ਬਰਸੀ (100 ਸਾਲਾ ਸ਼ਤਾਬਦੀ) ਨੂੰ ਸਮਰਪਿਤ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਅਧੀਨ ਆਉਂਦੇ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਧਾਰਮਿਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਈ-ਸ਼੍ਰਮ ਪੋਰਟਲ 'ਤੇ ਗੈਰ-ਸੰਗਠਿਤ ਕਿਰਤੀਆਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ ਮੀਟਿੰਗ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ) - ਈ-ਸ਼੍ਰਮ ਪੋਰਟਲ 'ਤੇ ਗੈਰ ਸੰਗਠਿਤ ਕਿਰਤੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

28 ਨੂੰ ਪੰਜਾਬ ਵਿਧਾਨ ਸਭਾ ਵੱਲ ਪੁਰਾਣੀ ਪੈਨਸ਼ਨ ਬਹਾਲੀ ਲਈ ਰੋਸ ਪ੍ਰਦਰਸ਼ਨ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ) - ਪੰਜਾਬ ਵਿਧਾਨ ਸਭਾ ਵਿਚ 27 ਜੂਨ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ...

ਪੂਰੀ ਖ਼ਬਰ »

ਅਗਨੀਪਥ ਖਿਲਾਫ਼ ਲੜ ਰਹੇ ਜਵਾਨਾਂ, ਕਿਸਾਨਾਂ ਤੇ ਜਮਹੂਰੀ ਤਾਕਤਾਂ ਦਾ ਡੱਟ ਕੇ ਸਾਥ ਦਿਓ-ਜਾਮਾਰਾਏ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ) - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਰਾਜ ਕਮੇਟੀ ਨੇ ਭਾਰਤੀ ਫੌਜ ਦੇ ਤਿੰਨਾਂ ਅੰਗਾਂ 'ਚ ਚਾਰ ਸਾਲਾਂ ਲਈ ਠੇਕਾ ਆਧਾਰਿਤ ਭਰਤੀ ਕਰਨ ਦੀ ਮੋਦੀ ਸਰਕਾਰ ਦੀ 'ਅਗਨੀਪਥ' ਨਾਂ ਦੀ, ਦੇਸ਼ ਦੇ ਵਡੇਰੇ ਸੁਰੱਖਿਆ ਹਿੱਤਾਂ ਨਾਲ ...

ਪੂਰੀ ਖ਼ਬਰ »

ਕੰਨ ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲੈਣ ਮਰੀਜ਼-ਡਾ. ਰੰਧਾਵਾ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ) - ਕੰਨ ਦੇ ਪਰਦੇ ਨੂੰ ਟਿੰਮਪੈਨਿਕ ਮੈਂਬਰੇਨ ਕਹਿੰਦੇ ਹਨ ਜੋ ਕਿ ਕੰਨ ਦੇ ਵਿਚਲੇ ਭਾਗ ਵਿਚ ਹੁੰਦਾ ਹੈ ਅਤੇ ਬਹੁਤ ਹੀ ਨਾਜੁਕ ਹੁੰਦਾ ਹੈ, ਕਈ ਵਾਰ ਮਰੀਜ਼ ਦੇ ਕੰਨ ਦਾ ਪਰਦਾ ਫਟ ਜਾਂਦਾ ਹੈ ਜਾਂ ਉਸ ਵਿਚ ਛੇਕ ਹੋ ਜਾਂਦਾ ਹੈ, ਜਿਸ ਦੇ ਕਈ ...

ਪੂਰੀ ਖ਼ਬਰ »

ਮੋਦੀ ਸਰਕਾਰ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਦੀ ਭਾਵਨਾ ਨੂੰ ਢਾਹ ਲਾਉਣ 'ਤੇ ਤੁਲੀ-ਦਵਿੰਦਰ ਸੋਹਲ

ਝਬਾਲ, 23 ਜੂਨ (ਸੁਖਦੇਵ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਫੌਜ ਸਬੰਧੀ ਐਲਾਨੀ ਅਗਨੀਪਥ ਯੋਜਨਾ ਦਾ ਵਿਰੋਧ ਕਰਦਿਆਂ ਸਰਬ ਭਾਰਤ ਨੌਜਵਾਨ ਸਭਾ ਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਕੁਮਾਰ ਸੋਹਲ ਨੇ ਕਿਹਾ ਮੋਦੀ ਸਰਕਾਰ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਦੀ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਭੁੱਲਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਪੱਟੀ, 23 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ) - ਆਮ ਆਦਮੀ ਪਾਰਟੀ ਵਲੋਂ ਪੱਟੀ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਅਤੇ ਆਉਣ ਵਾਲੇ ਸਮੇਂ 'ਚ ਪੱਟੀ ਨੂੰ ਪੰਜਾਬ 'ਚੋਂ ਤਰੱਕੀ ਪੱਖੋਂ ਮੋਹਰੀ ਹਲਕਾ ਬਣਾਇਆ ਜਾਵੇਗਾ, ਜਿਸ ਲਈ ਸਖ਼ਤ ਮਿਹਨਤ ...

ਪੂਰੀ ਖ਼ਬਰ »

ਝੋਨੇ ਦੀ ਪਨੀਰੀ ਵਾਹੁਣ 'ਤੇ 7 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਝੋਨੇ ਦੀ ਬੀਜੀ ਹੋਈ ਪਨੀਰੀ ਵਾਹੁਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ...

ਪੂਰੀ ਖ਼ਬਰ »

ਬਾਬਾ ਭਾਈ ਅਦਲੀ ਸਾਹਿਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਅੱਜ

ਚੋਹਲਾ ਸਾਹਿਬ, 23 ਜੂਨ (ਬਲਵਿੰਦਰ ਸਿੰਘ) - ਮਹਾਨ ਤਪੱਸਵੀ ਬਾਬਾ ਭਾਈ ਅਦਲੀ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 24 ਜੂਨ ਦਿਨ ਸ਼ੁੱਕਰਵਾਰ ਨੂੰ ਸਾਲਾਨਾ ਜੋੜ ਮੇਲਾ ਗੁਰਦਵਾਰਾ ਬਾਬਾ ਭਾਈ ਅਦਲੀ ਸਾਹਿਬ ਵਿਖੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਲੜਕੇ ਨਾਲ ਕੁੱਟਮਾਰ ਕਰਨ ਅਤੇ ਉਸ ਨੂੰ ਧਮਕੀਆਂ ਦੇਣ ਤੋਂ ਇਲਾਵਾ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਮਨਜਿੰਦਰ ਸਿੰਘ ਪੁੱਤਰ ਸੂਬਾ ...

ਪੂਰੀ ਖ਼ਬਰ »

ਠੇਕੇਦਾਰ ਅਜੀਤ ਸਿੰਘ ਸਿੱਧੂ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਹਰੀਕੇ ਪੱਤਣ, 23 ਜੂਨ (ਸੰਜੀਵ ਕੁੰਦਰਾ) - ਇਲਾਕੇ ਦੀ ਨਾਮਵਰ ਸ਼ਖ਼ਸੀਅਤ, ਦਾਨੀ ਪੁਰਸ਼ ਅਤੇ ਸੀਨੀਅਰ ਅਕਾਲੀ ਆਗੂ ਠੇਕੇਦਾਰ ਅਜੀਤ ਸਿੰਘ ਪੈਟਰੋਲ ਪੰਪ ਵਾਲੇ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਸੂਬੇ ਦੇ ਲੋਕ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ-ਡਾ. ਸੋਹਲ

ਝਬਾਲ, 23 ਜੂਨ (ਸੁਖਦੇਵ ਸਿੰਘ) - ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਹਰੇਕ ਪਿੰਡ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਸ਼ੁਰੂ ਹੋ ਜਾਣਗੇ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਸਰਪੰਚ ਜਗਰੂਪ ਸਿੰਘ ਖੁਵਾਸਪੁਰ ਵਲੋਂ ਆਮ ਇਜਲਾਸ ਬੁਲਾਇਆ

ਫਤਿਆਬਾਦ, 23 ਜੂਨ (ਹਰਵਿੰਦਰ ਸਿੰਘ ਧੂੰਦਾ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਪਿੰਡ ਵਿਚ ਆਮ ਇਜਲਾਸ ਸੱਦਣ ਦੇ ਹੁਕਮਾਂ ਤਹਿਤ ਪਿੰਡ ਖੁਵਾਸਪੁਰ ਵਿਖੇ ਸਰਪੰਚ ਜਗਰੂਪ ਸਿੰਘ ਖੁਵਾਸਪੁਰ ਦੀ ਅਗਵਾਈ ਹੇਠ ਆਮ ਇਜਲਾਸ ਬੁਲਾਇਆ ਗਿਆ | ਜਿਸ ਦੌਰਾਨ ਦੌਰਾਨ ਗ੍ਰਾਮ ...

ਪੂਰੀ ਖ਼ਬਰ »

ਵਧੀਕ ਨਿਗਰਾਨ ਇੰਜੀਨੀਅਰ ਭਿੱਖੀਵਿੰਡ ਵਲੋਂ ਖੇਮਕਰਨ ਬਿਜਲੀ ਘਰ ਦਾ ਦੌਰਾ

ਖੇਮਕਰਨ, 23 ਜੂਨ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਨਵ-ਨਿਯੁਕਤ ਕੀਤੇ ਗਏ ਵਧੀਕ ਨਿਗਰਾਨ ਇੰਜੀਨੀਅਰ ਭਿੰਖੀਵਿੰਡ ਰਾਜਿੰਦਰਪਾਲ ਸਿੰਘ ਨੇ ਸਬ-ਡਵੀਜਨ ਪਾਵਰਕਾਮ ਦਫਤਰ ਖੇਮਕਰਨ ਦਾ ਦੌਰਾ ਕੀਤਾ ਤੇ ਸਟਾਫ਼ ਨਾਲ ਮੁਲਾਕਾਤ ਕੀਤੀ ਤੇ ਬਿਜਲੀ ਸਪਲਾਈ ਦਾ ਜਾਇਜਾ ਲਿਆ ...

ਪੂਰੀ ਖ਼ਬਰ »

ਪੇਂਡੂ ਚੌਂਕੀਦਾਰ ਬਜਟ ਸੈਸ਼ਨ ਦੌਰਾਨ 29 ਨੂੰ ਚੰਡੀਗੜ੍ਹ 'ਚ ਕਰਨਗੇ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 23 ਜੂਨ (ਰਸ਼ਪਾਲ ਸਿੰਘ ਕੁਲਾਰ) - ਲਾਲ ਝੰਡਾ ਪੇਂਡੂ ਚੌਕੀਦਾਰਾਂ ਯੁਨੀਅਨ ਪੰਜਾਬ (ਸੀਟੂ) ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਜੋੜੇ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 13 ਜੂਨ ਨੂੰ ਇਕ ਵਫ਼ਦ ਸੂਬਾ ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਕੂੜੇ ਦੇ ਢੇਰਾਂ ਤੇ ਗੰਦੇ ਪਾਣੀ ਕਾਰਨ ਨਰਕ ਬਣਿਆ-ਪਵਨ ਵੇਦੀ

ਖੇਮਕਰਨ, 23 ਜੂਨ (ਰਾਕੇਸ਼ ਬਿੱਲਾ) - ­ਖੇਮਕਰਨ ਸ਼ਹਿਰ ਜਿਥੇ ਪਹਿਲਾਂ ਹਰ ਪੱਖੋਂ ਪੱਛੜਿਆ ਹੋਇਆ ਹੈ | ਬਾਰਡਰ ਕਾਰਨ ਬਹੁਤ ਮੁਸ਼ਕਿਲਾਂ 'ਚ ਘਿਰਿਆ ਹੈ, ਉਥੇ ਗੰਦਗੀ ਤੇ ਗੰਦਾ ਪਾਣੀ ਇਸ ਸ਼ਹਿਰ ਵਾਸੀਆਂ ਲਈ ਸਰਾਪ ਬਣਿਆ ਹੋਇਆ ਹੈ | ਸ਼ਹਿਰ ਦੇ ਹਰ ਪਾਸੇ ਗੰਦਗੀ ਹੀ ਨਜਰ ਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX