ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਰੂਪਨਗਰ

ਅਗਨੀਪਥ ਯੋਜਨਾ ਦੇ ਵਿਰੋਧ 'ਚ ਆਈ.ਟੀ.ਆਈ. ਨੰਗਲ ਦੇ ਸਿਖਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)- ਅਗਨੀਪਥ ਯੋਜਨਾ ਦੇ ਖਿਲਾਫ ਅੱਜ ਆਈ.ਟੀ.ਆਈ. ਨੰਗਲ ਦੇ ਸਿਖਿਆਰਥੀਆਂ ਵਲੋਂ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸਿਖਿਆਰਥੀਆਂ ਵਲੋਂ ਇਸ ਮੌਕੇ ਜੰਮ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਰੈਲੀ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ, ਵਿਦਿਆਰਥੀ ਆਗੂ ਜਸਵਿੰਦਰ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਆਗੂਆਂ ਨੇ ਕਿਹਾ ਕਿ ਕੇਂਦਰ ਦੀ ਅਗਨੀਪਥ ਯੋਜਨਾ ਦੇਸ ਦੇ ਜਵਾਨਾਂ ਤੇ ਕਿਸਾਨਾਂ ਮਜਦੂਰਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਕੇਂਦਰ ਦੀ ਮੋਦੀ ਸਰਕਾਰ ਫ਼ੌਜ 'ਚ ਭਰਤੀ ਦੇ ਪੁਰਾਣੇ ਢੰਗ ਨੂੰ ਖਤਮ ਕਰਕੇ ਅਗਨੀਪਥ ਨਾਂਅ ਦੀ ਇਕ ਨਵੀਂ ਯੋਜਨਾ ਲਿਆਂਦੀ ਹੈ | ਇਸ ਨਵੀਂ ਯੋਜਨਾ ਤਹਿਤ ਫ਼ੌਜ ਦੀ ਭਰਤੀ ਵਿਚ ਵੱਡੇ ਬਦਲਾਅ ਕੀਤੇ ਹਨ | ਚਾਰ ਸਾਲ ਲਈ ਠੇਕੇ 'ਤੇ ਫ਼ੌਜ ਭਰਤੀ ਕੀਤੀ ਜਾਵੇਗੀ | ਇਹ ਯੋਜਨਾ ਨੌਜਵਾਨਾਂ ਦੇ ਭਵਿੱਖ ਲਈ ਖਤਰੇ ਪੈਦਾ ਕਰਦੀ ਹੈ | ਚਾਰ ਸਾਲ ਤੋਂ ਬਾਅਦ ਕੋਈ ਪੈਨਸ਼ਨ, ਗਰੈਚਟੀ ਨਹੀਂ ਦਿੱਤੀ ਜਾਵੇਗੀ | ਉਕਤ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਪਹਿਲਾਂ ਹੀ ਕਰੋੜਾਂ ਲੋਕ ਬੇਰੁਜ਼ਗਾਰੀ ਦੀ ਚੱਕੀ 'ਚ ਪਿਸ ਰਹੇ ਹਨ | ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਸਾਰੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰ ਦਿੱਤਾ ਹੈ | ਗਰੀਬ ਕਿਸਾਨਾਂ ਤੇ ਮਜਦੂਰਾਂ ਦੇ ਬੱਚਿਆਂ ਲਈ ਫ਼ੌਜ ਦੀ ਭਰਤੀ ਹੀ ਰੋਟੀ ਕਮਾਉਣ ਦਾ ਸਾਧਨ ਸੀ ਪਰ ਹੁਣ ਨੌਜਵਾਨਾਂ ਦੇ ਭਵਿੱਖੀ ਸੁਪਨੇ ਖਤਮ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਮੰਗ ਕੀਤੀ ਕਿ ਪਹਿਲਾਂ ਵਾਂਗ ਹੀ ਫ਼ੌਜ ਦੀ ਭਰਤੀ ਕੀਤੀ ਜਾਵੇ | ਇਸ ਮੌਕੇ ਸਿਖਿਆਰਥੀਆਂ ਨੇ ਐਲਾਨ ਕੀਤਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਨੰਗਲ ਵਿਖੇ ਰੋਸ ਪ੍ਰਦਰਸਨ ਕਰਨਗੇ | ਇਸ ਮੌਕੇ ਇੰਦਰਜੀਤ ਸਿੰਘ, ਹਿੰਮਤ ਸਿੰਘ, ਗੁਰਪ੍ਰੀਤ ਸਿੰਘ,ਓਮ ਪ੍ਰਕਾਸ, ਸਤਨਾਮ ਸਿੰਘ, ਭੂਪੇਸ਼, ਹਰੀਸ਼, ਕੁਲਵੰਤ ਸਿੰਘ, ਸੰਜੇ ਕੁਮਾਰ, ਮੋਹਨ ਸਿੰਘ, ਰੁਹਲ ਸ਼ਰਮਾ, ਨਵਨੀਤ ਸਿੰਘ, ਅਭਿਅਮ, ਅਜੇ ਕੁਮਾਰ, ਕਰਨਪ੍ਰੀਤ ਸਿੰਘ, ਹਰਮਿੰਦਰ ਸਿੰਘ, ਗਗਨ ਸੈਣੀ, ਦਲਜੀਤ ਸਿੰਘ, ਵਰਿੰਦਰ ਕੁਮਾਰ ਢੇਰ ਹਾਜ਼ਰ ਸਨ |

ਰੂਪਨਗਰ-ਨੰਗਲ ਮਾਰਗ 'ਤੇ ਪਿੰਡ ਖੁਆਸਪੁਰ ਕੋਲ ਕਾਰ ਤੇ ਆਟੋ ਦੀ ਟੱਕਰ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)- ਰੂੂਪਨਗਰ-ਨੰਗਲ ਮਾਰਗ 'ਤੇ ਪਿੰਡ ਖੁਆਸਪੁਰਾ ਦੇ ਨੇੜੇ ਤੇਜ਼ ਰਫ਼ਤਾਰ ਕਾਰ ਚਾਲਕ ਨੇ ਆਟੋ ਸਵਾਰ 11 ਜਣਿਆਂ ਨੂੰ ਟੱਕਰ ਮਾਰ ਦਿੱਤੀ ਜਿਸ ਦੌਰਾਨ ਇਕ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਦੋ ਜਣੇ ਗੰਭੀਰ ਜ਼ਖ਼ਮੀ ਹੋਣ 'ਤੇ ਪੀ.ਜੀ.ਆਈ. ...

ਪੂਰੀ ਖ਼ਬਰ »

ਦਿਨ ਦਿਹਾੜੇ ਠੱਗ ਔਰਤਾਂ ਨੇ ਸੂਟ ਦੇਖਣ ਬਹਾਨੇ 15 ਹਜ਼ਾਰ ਰੁਪਏ ਦੇ ਸੂਟ ਕੀਤੇ ਚੋਰੀ

ਬੇਲਾ, 23 ਜੂਨ (ਮਨਜੀਤ ਸਿੰਘ ਸੈਣੀ)- ਸਥਾਨਕ ਬਜਾਰ ਵਿਚੋਂ ਚਾਰ ਠੱਗ ਔਰਤਾਂ ਵਲੋਂ ਦਿਨ ਦਿਹਾੜੇ ਕਪੜਿਆਂ ਦੀ ਦੁਕਾਨ ਤੋਂ ਲੇਡੀਜ਼ ਸੂਟ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਚੋਰੀ ਦੀ ਵਾਰਦਾਤ ਦੁਕਾਨ ਵਿਚ ਲੱਗੀ ਤੀਜੀ ਅੱਖ ਵਿਚ ਕੈਦ ਹੋ ਗਈ | ਸੱਭਰਵਾਲ ਕਲਾਥ ਹਾਊਸ ਦੇ ...

ਪੂਰੀ ਖ਼ਬਰ »

ਰਾਹਗੀਰ ਨੂੰ ਬਚਾਉਣ ਲਈ ਟਰੱਕ ਰੋਕਣ 'ਤੇ ਟਕਰਾਏ ਦੋ ਹੋਰ ਵਾਹਨ

ਭਰਤਗੜ੍ਹ, 23 ਜੂਨ (ਜਸਬੀਰ ਸਿੰਘ ਬਾਵਾ)-ਅੱਜ ਸ਼ਾਮੀਂ 3:45 ਵਜੇ ਕੌਮੀ ਮਾਰਗ 'ਤੇ ਸਥਾਨਕ ਬੱਸ ਅੱਡੇ ਕੋਲ ਬਾਜ਼ਾਰ 'ਚੋਂ ਅਚਾਨਕ ਨਿਕਲੇ ਰਾਹਗੀਰ ਨੂੰ ਬਚਾਉਣ ਲਈ ਟਰੱਕ ਚਾਲਕ ਨੇ ਅਚਾਨਕ ਟਰੱਕ ਰੋਕ ਲਿਆ ਤੇ ਪਿੱਛੋਂ ਆ ਰਹੀ ਫਾਰਚੂਨਰ ਕਾਰ ਤੇ ਬ੍ਰੀਜਾ ਕਾਰ ਟਰੱਕ 'ਚ ਵੱਜਣ ...

ਪੂਰੀ ਖ਼ਬਰ »

ਨੂਰਪੁਰ ਬੇਦੀ ਤੋਂ ਉੱਪਰਲੀ ਪੱਟੀ ਦੇ ਪਿੰਡਾਂ ਵਾਇਆ ਕਰਤਾਰਪੁਰ, ਜਤੌਲੀ, ਟਿੱਬਾ ਨੰਗਲ, ਹਰੀਪੁਰ ਤੋਂ ਰੂਪਨਗਰ ਲਈ ਕੋਰੋਨਾ ਕਾਰਨ ਨੈਸ਼ਨਲ ਬੱਸ ਸਰਵਿਸ ਦਾ ਬੰਦ ਪਿਆ ਰੂਟ ਮੁੜ ਸ਼ੁਰੂ

ਨੂਰਪੁਰ ਬੇਦੀ, 23 ਜੂਨ (ਵਿੰਦਰ ਪਾਲ ਝਾਂਡੀਆ) - ਨੂਰਪੁਰ ਬੇਦੀ ਤੋਂ ਉੱਪਰਲੀ ਪੱਟੀ ਦੇ ਪਿੰਡਾਂ ਵਾਇਆ ਹਿਆਤਪੁਰ ਕਰਤਾਰਪੁਰ, ਜਤੋਲੀ, ਟੇਡੇਵਾਲ, ਕਾਂਗੜ, ਬਾਲੇਵਾਲ, ਟਿੱਬਾ ਨੰਗਲ ਝਾਂਡੀਆ, ਜਟਵਾਹੜ, ਧਮਾਣਾ ਹਰੀਪੁਰ ਤੋਂ ਰੂਪਨਗਰ ਲਈ ਜਾਣ ਵਾਲਾ ਨੈਸ਼ਨਲ ਬੱਸ ਸਰਵਿਸ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਨੰਗਲ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)- ਸਰਕਾਰੀ ਉਦਯੋਗਿਕ ਸਿਖਲਾਈ ਨੰਗਲ ਵਿਖੇ ਸੰਸਥਾ ਵਿਖੇ ਬੂਟੇ ਲਗਾ ਕੇ ਵਾਤਾਵਰਨ ਬਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ, ਇਸ ਸੰਸਥਾ ਦੇ ਇੰਸਟਰਕਟਰ ਅਕਾਸ਼ਦੀਪ ਵਲੋਂ ਦਾਨ ਕੀਤਾ ਗਿਆ ਅਲਸਟੋਨੀਆ ਦਾ ਬੂਟਾ ...

ਪੂਰੀ ਖ਼ਬਰ »

ਭੱਕੂਮਾਜਰਾ ਦੇ ਸਰਕਾਰੀ ਸਕੂਲ ਦੇ ਸੁੰਦਰੀਕਰਨ ਦਾ ਕੰਮ ਬਾਣੀ ਦੇ ਓਟ ਆਸਰੇ ਨਾਲ ਸ਼ੁਰੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਭੱਕੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਰਥਨਾ ਸਭਾ ਮੈਦਾਨ, ਗਣਿਤ ਸਿੱਖਿਆ ਪਾਰਕ ਨੂੰ ਪੱਕਾ ਕਰਨ ਤੋਂ ਇਲਾਵਾ, ਪੀਣ ਵਾਲੇ ਸਾਫ਼ ਪਾਣੀ ਤੇ ਬਰਸਾਤੀ ਪਾਣੀ ਦੇ ਨਿਕਾਸ ਆਦਿ ਦਾ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਦੇ ਘਰ ਚੋਰੀ

ਨੰਗਲ, 23 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ 'ਚ ਚੋਰਾਂ ਦੇ ਹੌਸਲੇ ਸੱਤਵੇਂ ਅਸਮਾਨ 'ਤੇ ਹਨ ਤੇ ਸਟਾਫ਼ ਦੀ ਕਿੱਲਤ ਨਾਲ ਜੂਝਦੀ ਪੁਲਿਸ ਬਹੁਤ ਹੀ ਬੇਵੱਸ ਨਜ਼ਰ ਆ ਰਹੀ ਹੈ | ਚੋਰਾਂ ਨੇ ਬਹੁਤ ਹੀ ਸੰਘਣੀ ਆਬਾਦੀ ਵਿਚ ਸਥਿਤ ਮਕਾਨ ਨੰ. 166 ਓਮ ਗਲੀ ਨੂੰ ਆਪਣਾ ਨਿਸ਼ਾਨ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਸਰਵੇ ਤੇ ਜਾਗਰੂਕਤਾ ਮੁਹਿੰਮ ਜਾਰੀ

• 5 ਕੰਟੇਨਰਾਂ 'ਚ ਡੇਂਗੂ ਦਾ ਲਾਰਵਾ ਮਿਲਿਆ ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)- ਲੋਕਾਂ ਨੂੰ ਡੇਂਗੂ, ਮਲੇਰੀਆ ਬੁਖ਼ਾਰ ਤੋਂ ਬਚਾਉਣ ਲਈ ਤੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸਰਵੇ ਮੁਹਿੰਮ ਨਿਰੰਤਰ ਜਾਰੀ ਹੈ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸ਼ਰਮਾ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੂੰ ਸੂਬੇ ਅੰਦਰ ਬਿਖੜੇ ਰਾਹਾਂ ਨੂੰ ਵੇਖਦੇ ਹੋਏ ਸਰਕਾਰ ਸਬਸਿਡੀ 'ਚ ਵਾਧਾ ਕਰੇ- ਰਾਕੇਸ਼ ਟਿਕੈਤ

ਸੰਤੋਖਗੜ੍ਹ, 23 ਜੂਨ (ਮਲਕੀਅਤ ਸਿੰਘ)- ਬੀਤੇ ਦਿਨ ਇੱਥੋਂ ਨਜ਼ਦੀਕ ਸਨੋਲੀ ਮਜਾਰਾ (ਊਨਾ) ਵਿਖੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ, ਰਾਕੇਸ਼ ਟਿਕੈਤ ਨੇ ਸਭ ਤੋਂ ਪਹਿਲਾਂ ਸਨੋਲੀ ਮਜਾਰਾ ਪਹੁੰਚਣ 'ਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਈ.ਟੀ.ਟੀ. ਦੀ 6635 ਦੀ ਭਰਤੀ ਮੁਕੰਮਲ ਕਰਨ ਦੀ ਮੰਗ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖ਼ਾਲੀ ਹਜ਼ਾਰਾਂ ਅਸਾਮੀਆਂ ਵਿਚੋਂ ਪਿਛਲੀ ਸਰਕਾਰ ਦੌਰਾਨ 30 ਹਜ਼ਾਰ ਤੋਂ ਵਧੇਰੇ ਵੱਖ-ਵੱਖ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜੂਦ ਹਾਲੇ ਤੱਕ ਨਵੀਆਂ ਭਰਤੀਆਂ ਨੇਪਰੇ ਨਾ ...

ਪੂਰੀ ਖ਼ਬਰ »

ਪਿੰਡ ਝੱਜ ਨਾਲ ਸੰਬੰਧਿਤ ਬਜ਼ੁਰਗ ਮੋਹਣ ਸਿੰਘ ਮਾਨ ਪਿਛਲੇ ਦਿਨ ਤੋਂ ਲਾਪਤਾ

ਕਾਹਨਪੁਰ ਖੂਹੀ, 23 ਜੂਨ (ਗੁਰਬੀਰ ਸਿੰਘ ਵਾਲੀਆ)- ਨਜ਼ਦੀਕੀ ਪਿੰਡ ਝੱਜ ਨਾਲ ਸਬੰਧਿਤ ਇੱਕ ਵਿਅਕਤੀ ਦੇ ਬੁੱਧਵਾਰ ਤੋਂ ਅਚਾਨਕ ਲਾਪਤਾ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਝੱਜ ਦੇ ਵਸਨੀਕ ਮੋਹਣ ਸਿੰਘ ਮਾਨ ਉਮਰ ਲਗਭਗ 90 ਸਾਲ ਸਵੇਰੇ ਦਸ ਕੁ ਵਜੇ ਰੋਜ਼ਾਨਾ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਬਲਾਕ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 23 ਜੂਨ (ਕੰਗ)- ਸੰਯੁਕਤ ਕਿਸਾਨ ਮੋਰਚਾ ਬਲਾਕ ਮੋਰਿੰਡਾ ਵਲੋਂ ਇਕੱਤਰਤਾ ਕੀਤੀ ਗਈ ਜਿਸ ਵਿਚ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਫ਼ੈਸਲਾ ਕੀਤਾ ਗਿਆ ਕਿ 24 ਜੂਨ ਦਿਨ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਮਲਕੀਤ ਸਿੰਘ ਛੱਜਾ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਬੁਲਾਰੇ ਨਿਯੁਕਤ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ)- ਜੈ ਜਵਾਨ ਜੈ ਕਿਸਾਨ ਪਾਰਟੀ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਛੱਜਾਂ ਨਾਲ ਸੰਬੰਧਤ ਮਲਕੀਤ ਸਿੰਘ ਛੱਜਾ ਨੂੰ ਪਾਰਟੀ ਦੇ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ | ਕਿਸਾਨ ਆਗੂ ਮਲਕੀਤ ਸਿੰਘ ਛੱਜਾ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਪ੍ਰਾਪਰਟੀ ਦੀ ਖ਼ਰੀਦ-ਵੇਚ ਲਈ ਸਰਕਾਰ ਵਲੋਂ ਲਗਾਈ ਐਨ.ਓ.ਸੀ. ਦੀ ਸ਼ਰਤ ਬਣੀ ਵੱਡੀ ਸਿਰਦਰਦੀ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਪ੍ਰਾਪਰਟੀਆਂ ਦੀ ਖ਼ਰੀਦ-ਵੇਚ ਲਈ ਲਗਾਈ ਗਈ ਐਨ.ਓ.ਸੀ. ਦੀ ਸ਼ਰਤ ਦਾ ਮਾਮਲਾ ਹੋਰ ਗੁੰਝਲਦਾਰ ਬਣਦਾ ਜਾ ਰਿਹਾ ਹੈ ਕਿਉਂਕਿ ਸ਼ਹਿਰੀ ਪ੍ਰਾਪਰਟੀ ਜਿਸ ਤਰ੍ਹਾਂ ਸ਼ਹਿਰਾਂ 'ਚ ਖ਼ਰੀਦ-ਵੇਚ ਹੋ ਰਹੀ ਹੈ | ਉਸ ਨਾਲ ਕੌਂਸਲ ...

ਪੂਰੀ ਖ਼ਬਰ »

ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ, ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)- ਜਲਾਲਾਬਾਦ ਤੋਂ ਗੁਰਧਾਮਾਂ ਦੇ ਦਰਸ਼ਨਾਂ ਨੂੰ ਆਏ ਇਕ ਅਧਿਆਪਕ ਜੋੜੇ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਨਗਦੀ ਤੇ ਕੁੱਝ ਹੋਰ ਜ਼ਰੂਰੀ ਸਾਮਾਨ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਜਸਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਇਲਾਜ ਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ- ਸਿਵਲ ਸਰਜਨ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)- ਸਵਾਈਨ ਫਲੂ ਤੋਂ ਬਚਾਓ ਸਬੰਧੀ ਸਿਵਲ ਸਰਜਨ, ਰੂਪਨਗਰ ਡਾ. ਪਰਮਿੰਦਰ ਕੁਮਾਰ ਵਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਵਾਇਨ ਫਲੂ ਐਚ.ਐਨ. ਨਾਮ ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ...

ਪੂਰੀ ਖ਼ਬਰ »

12 ਬੋਤਲਾਂ ਸਮੇਤ ਇਕ ਕਾਬੂ, ਮਾਮਲਾ ਦਰਜ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)- ਥਾਣਾ ਸਿਟੀ ਰੂਪਨਗਰ ਦੀ ਪੁਲੀਸ ਪਾਰਟੀ ਜਿਸ ਦੀ ਅਗਵਾਈ ਸੁਭਾਸ਼ ਚੰਦਰ ਕਰ ਰਹੇ ਸਨ, ਵਲੋਂ ਰਵੀਦਾਸ ਧਰਮਸ਼ਾਲਾ ਨੇੜੇ ਭਸੀਨ ਭਵਨ ਕੋਲ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 12 ਬੋਰਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਾਣੀ ਦੀ ਸੰਭਾਲ ਲਈ ਜਲ ਸ਼ਕਤੀ ਕੇਂਦਰ ਦੀ ਸਥਾਪਨਾ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)- ਵਧੀਕ ਡਿਪਟੀ ਕਮਿਸ਼ਨਰ (ਡੀ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਅਧੀਨ ਰੂਪਨਗਰ ਜ਼ਿਲ੍ਹੇ ਵਿਚ ਜਲ ਸ਼ਕਤੀ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ | ਇਹ ਕੇਂਦਰ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਘਨੌਲਾ ਦੀ ਕੰਵਲਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ 'ਚ ਪੰਜਵਾਂ ਰੈਂਕ ਹਾਸਲ ਕਰਕੇ ਇਲਾਕੇ ਤੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)- ਨੇੜਲੇ ਪਿੰਡ ਜੱਟਪਤੀ ਸੈਣੀਮਾਜਰਾ ਘਨੌਲਾ ਦੀ ਕੰਵਲਪ੍ਰੀਤ ਕੌਰ ਪੁੱਤਰੀ ਰਾਜਿੰਦਰ ਸਿੰਘ ਘਨੌਲਾ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਜੀਤ ਕੌਰ ਨੇ ਐਮ.ਏ. ਪਬਲਿਕ ਐਡ (ਲੋਕ ਪ੍ਰਸ਼ਾਸਨ) ਚੰਗੇ ਅੰਕ ਹਾਸਲ ਕਰਦਿਆਂ ਪੰਜਾਬ ...

ਪੂਰੀ ਖ਼ਬਰ »

¸ਨੈਸ਼ਨਲ ਓਪਨ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ¸ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਾਹਮਣਮਾਜਰਾ ਦੇ ਮੋਹਨ ਸਿੰਘ ਚਾਹਲ ਨੇ ਕਰਵਾਈ ਬੱਲੇ-ਬੱਲੇ

ਨੂਰਪੁਰ ਬੇਦੀ, 23 ਜੂਨ (ਵਿੰਦਰ ਪਾਲ ਝਾਂਡੀਆ)- ਅਥਲੈਟਿਕ ਫੈੱਡਰੇਸ਼ਨ ਆਫ਼ ਇੰਡੀਆ (ਏ. ਐਫ.ਆਈ) ਵੱਲੋਂ ਵਡੋਦਰਾ ਗੁਜਰਾਤ ਵਿਖੇ ਸਵਰਨਿੰਮ ਖੇਡ ਯੂਨੀਵਰਸਿਟੀ ਰਾਹੀਂ ਕਰਵਾਈ ਗਈ ਪਹਿਲੀ ਉਪਨ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਜੂਨ 2022 'ਚ ਜ਼ਿਲ੍ਹਾ ਰੂਪਨਗਰ ਦੇ ਬਲਾਕ ...

ਪੂਰੀ ਖ਼ਬਰ »

ਭਾਜਪਾ ਨੇ ਸ੍ਰੀ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲਿਦਾਨ ਦਿਵਸ ਮਨਾਇਆ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)- ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸ਼ਰਧਾਂਜਲੀ ਸਮਾਗਮ, ਅੱਜ ਸਰਵਿਤਕਰੀ ਸਕੂਲ ਰੂਪਨਗਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਰੂਪਗਨਰ ਇਕਾਈ ਵਲੋਂ ਮਨਾਇਆ ਗਿਆ | ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੀ ਪ੍ਰਧਾਨਗੀ ਪ੍ਰਵੇਸ਼ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਕਾਰਨ 4 ਦਿਨਾਂ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਹੋਏ ਬੰਦ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐਸ.ਨਿੱਕੂਵਾਲ)- ਗਰਮੀਆਂ ਦੀਆਂ ਛੁੱਟੀਆਂ ਕਾਰਨ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਬਾਜ਼ਾਰ ਚਾਰ ਦਿਨਾਂ ਲਈ ਬੰਦ ਹੋ ਗਏ ਹਨ ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਸੁੰਨ ਪੱਧਰੀ ਹੋਈ ਹੈ | ਜਦੋਂ ਕਿ ਇਨ੍ਹਾਂ ਛੁੱਟੀਆਂ ਦੌਰਾਨ ...

ਪੂਰੀ ਖ਼ਬਰ »

ਹੀਰਾ ਨੰਦ ਨੇ ਸੰਭਾਲਿਆ ਐੱਨ. ਐੱਫ. ਐੱਲ. ਦੇ ਡਾਇਰੈਕਟਰ (ਵਿੱਤ) ਦਾ ਅਹੁਦਾ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)- ਹੀਰਾ ਨੰਦ ਵਲੋਂ ਨੈਸ਼ਨਲ ਫਰਟੀਲਾਈਜਰਸ ਲਿਮਟਿਡ ਦੇ ਡਾਇਰੈਕਟਰ (ਵਿੱਤ) ਦਾ ਅਹੁਦਾ ਸੰਭਾਲਿਆ ਗਿਆ | ਇਸ ਤੋਂ ਪਹਿਲਾਂ, ਹੀਰਾ ਨੰਦ ਕੰਪਨੀ 'ਚ ਕਾਰਜਕਾਰੀ ਨਿਰਦੇਸ਼ਕ (ਵਿੱਤ ਅਤੇ ਲੇਖਾ) ਵਜੋਂ ਕੰਮ ਕਰ ਰਹੇ ਸਨ | ਹੀਰਾ ਨੰਦ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX