ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਫਰੀਦਕੋਟ

ਪਿੰਡ ਸੇਢਾ ਸਿੰਘ ਵਾਲਾ ਦੇ ਗ਼ਰੀਬ ਪਰਿਵਾਰਾਂ ਤੋਂ ਪੰਚਾਇਤੀ ਜ਼ਮੀਨ ਦੇ ਨਾਜਾਇਜ਼ ਕਬਜ਼ੇ ਛੁਡਵਾਏ

ਬਾਜਾਖਾਨਾ, 23 ਜੂਨ (ਜੀਵਨ ਗਰਗ, ਜਗਦੀਪ ਗਿੱਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੂਰੇ ਪੰਜਾਬ 'ਚ ਪੰਚਾਇਤੀ ਜ਼ਮੀਨਾਂ ਉੱਪਰ ਰਿਵਾਇਤੀ ਪਾਰਟੀਆਂ ਦੇ ਚਹੇਤਿਆਂ ਅਤੇ ਕੁਝ ਗ਼ਰੀਬ ਪਰਿਵਾਰਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਸਨ, ਅਜਿਹੇ ਵਿਅਕਤੀਆਂ ਨੂੰ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਅਪੀਲ ਕੀਤੀ ਗਈ ਸੀ ਕਿ ਉਹ ਇਨ੍ਹਾਂ ਜ਼ਮੀਨਾਂ ਨੂੰ ਖਾਲੀ ਕਰ ਕੇ ਸਰਕਾਰ ਹਵਾਲੇ ਕਰ ਦੇਣ ਤਾਂ ਇਸ ਤੋਂ ਹੋਣ ਵਾਲੀ ਆਮਦਨ ਨਾਲ ਪੰਜਾਬ ਦੀ ਆਰਥਿਕ ਹਾਲਤ ਵਿਚ ਸੁਧਾਰ ਹੋਵੇਗਾ | ਇਸ ਲੜੀ ਤਹਿਤ ਪਿੰਡ ਸੇਢਾ ਸਿੰਘ ਵਾਲਾ ਵਿਖੇ ਗ਼ਰੀਬ ਲੋਕਾਂ ਵਲੋਂ 18 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ, ਜਿਨ੍ਹਾਂ ਨੂੰ ਛੁਡਵਾਉਣ ਲਈ ਅੱਜ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ 'ਚ ਐੱਸ. ਡੀ. ਐੱਮ. ਜੈਤੋ, ਤਹਿਸੀਲ ਅਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਪੰਚਾਇਤੀ ਜ਼ਮੀਨ ਉੱਪਰ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜ਼ਮੀਨ ਨੂੰ ਖਾਲੀ ਕਰ ਦੇਣ ਪਰ ਗ਼ਰੀਬ ਪਰਿਵਾਰਾਂ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇਸ ਜ਼ਮੀਨ ਵਿਚ ਖੇਤੀ ਕਰਦੇ ਆ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਇਹ ਜ਼ਮੀਨ ਖਾਲੀ ਕਰਵਾਉਣੀ ਹੈ ਤਾਂ ਸਾਰਿਆਂ ਤੋਂ ਕਰਵਾਓ, ਸਿਰਫ ਗ਼ਰੀਬਾਂ 'ਤੇ ਹੀ ਕਿਉਂ ਦਬਾਅ ਪਾਇਆ ਜਾ ਰਿਹਾ ਹੈ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਇਨ੍ਹਾਂ ਚਹੇਤਿਆਂ ਵਲੋਂ ਪੰਚਾਇਤ ਜ਼ਮੀਨਾਂ ਉੱਪਰ ਕਬਜ਼ੇ ਕਰ ਕੇ ਸਰਕਾਰੀ ਖਜ਼ਾਨੇ ਨੂੰ ਖੋਰ੍ਹਾ ਲਗਾਇਆ ਜਾ ਰਿਹਾ ਸੀ ਪਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਇਹ ਉੱਦਮ ਕੀਤਾ ਹੈ ਕਿ ਇਹ ਨਾਜਾਇਜ਼ ਕਬਜ਼ੇ ਛੁਡਵਾ ਕਿ ਇਨ੍ਹਾਂ ਜ਼ਮੀਨਾਂ ਨੂੰ ਕਾਨੂੰਨ ਅਨੁਸਾਰ ਠੇਕੇ ਉੱਪਰ ਦਿੱਤਾ ਜਾਵੇ ਤਾਂ ਕਿ ਪੰਜਾਬ ਸਰਕਾਰ ਦੀ ਆਮਦਨ ਵਿਚ ਵਾਧਾ ਹੋ ਸਕੇ ਅਤੇ ਲੋਕਾਂ ਦੇ ਪੈਸੇ ਦੀਆਂ ਲੋਕਾਂ ਨੂੰ ਸੁੱਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਜਿਸ ਵਿਅਕਤੀ ਕੋਲ ਵੀ ਕੋਈ ਸਰਕਾਰੀ ਜ਼ਮੀਨ ਹੈ, ਜੇਕਰ ਉਹ ਉਸ ਨੂੰ ਆਪਣੇ ਆਪ ਛੱਡਦਾ ਹੈ ਤਾਂ ਸਰਕਾਰ ਉਸ ਦਾ ਸਨਮਾਨ ਕਰੇਗੀ, ਜੇਕਰ ਨਹੀਂ ਛੱਡਦਾ ਤਾਂ ਉਸ ਤੋਂ ਇਸ ਦਾ ਮੁਆਵਜ਼ਾ ਸ਼ੁਰੂ ਤੋਂ ਲੈ ਕੇ ਵਸੂਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਿਹੜਾ ਸੰਤਾਪ ਅੱਜ ਭੋਗ ਰਹੇ ਹਨ ਉਸ ਦੇ ਭਾਂਵੇ ਬਹੁਤ ਸਾਰੇ ਕਾਰਨ ਹਨ ਪਰ ਇਕ ਮੁੱਖ ਕਾਰਨ ਸਰਕਾਰੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਵੀ ਹਨ, ਜਿਨ੍ਹਾਂ ਸਦਕਾ ਅੱਜ ਤੱਕ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲੱਗ ਚੁੱਕਾ ਹੈ |

ਜ਼ਿਲ੍ਹੇ ਦੇ ਬੈਂਕਾਂ ਨੂੰ 4798 ਕਰੋੜ ਰੁਪਏ ਦਾ ਕਰਜ਼ਾ ਦੇਣ ਦਾ ਟੀਚਾ ਮਿੱਥਿਆ-ਡਾ. ਰੂਹੀ ਦੁੱਗ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਅੱਜ ਲੀਡ ਬੈਂਕ ਫ਼ਰੀਦਕੋਟ ਵਲੋਂ ਜ਼ਿਲ੍ਹੇ ਦੀਆਂ ਬੈਂਕਾਂ ਦੀ ਪ੍ਰਗਤੀ ਦੇ ਆਧਾਰ 'ਤੇ ਸਾਲਾਨਾ ਕਰਜ਼ਾ ਯੋਜਨਾ ਵਿੱਤੀ ਵਰ੍ਹਾ 2022-23 ਦੀ ਸਮੀਖਿਆ ਕੀਤੀ ਅਤੇ ਬੈਂਕਾਂ ਅਤੇ ਸੰਬੰਧਿਤ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਅਰਾਈਆਂਵਾਲਾ ਕਲਾਂ ਨੇ ਲਾਭਪਾਤਰੀ ਨੂੰ 2 ਲੱਖ ਦੇ ਬੀਮੇ ਦੀ ਰਕਮ ਦਾ ਚੈੱਕ ਸੌਂਪਿਆ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਬਰਾਂਚ ਆਰਾਈਆਂਵਾਲਾ ਕਲਾਂ ਵਲੋਂ ਪ੍ਰਧਾਨ ਮੰਤਰੀ ਬੀਮਾ ਪਾਲਿਸੀ ਦੇ ਦੋ ਗਾਹਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਦਾ ਕਲੇਮ ਦਿੱਤਾ ਗਿਆ | ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ...

ਪੂਰੀ ਖ਼ਬਰ »

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਲੋਂ ਰਾਸ਼ਨ ਡੀਪੂਆਂ ਦੀ ਅਚਾਨਕ ਜਾਂਚ

ਕੋਟਕਪੂਰਾ, 23 ਜੂਨ (ਮੇਘਰਾਜ)-ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਰਾਸ਼ਨ ਡੀਪੂਆਂ ਦੀ ਅਚਨਚੇਤ ਜਾਂਚ ਕੀਤੀ ਗਈ | ਉਨ੍ਹਾਂ ਦੇ ਨਾਲ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਰੋੜੀਕਪੂਰਾ 'ਚ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪਿੰਡ ਰੋੜੀਕਪੂਰਾ ਦੇ ਗੁਰਦੁਆਰਾ ਸਾਹਿਬ ਵਿਖੇ ਐੱਸ. ਡੀ. ਐੱਮ. ਜੈਤੋ ਡਾ. ਓਸੇਪਚਨ ਦੀ ਅਗਵਾਈ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁੁਣਨ ਲਈ ਕੈਂਪ ਲਗਾਇਆ ਗਿਆ, ਜਿਸ 'ਚ ਉੱਪ ਮੰਡਲ ਪ੍ਰਸ਼ਾਸਕ ...

ਪੂਰੀ ਖ਼ਬਰ »

ਮੌਸਮ ਦੀ ਪਹਿਲੀ ਬਰਸਾਤ ਨੇ ਕਿਸਾਨਾਂ ਨੂੰ ਪਾਇਆ ਵਖ਼ਤ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਇਸਵਾਰ ਮੌਸਮ ਦੀ ਹੋਈ ਪਹਿਲੀ ਭਾਰੀ ਬਰਸਾਤ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਘੋਨੀਵਾਲਾ ਦੇ ਕਿਸਾਨਾਂ ਦੀ ਕਈ ਏਕੜ ਝੋਨੇ ਦੀ ਪਨੀਰੀ, ਝੋਨੇ ਦੀ ਲਗਾਈ ਗਈ ਫ਼ਸਲ, ਮੂੰਗੀ ਅਤੇ ਹਰੇ ਚਾਰੇ ਦੀ ਫ਼ਸਲ ਨੂੰ ਭਾਰੀ ਨੁਕਸ਼ਾਨ ...

ਪੂਰੀ ਖ਼ਬਰ »

ਦਸਮੇਸ਼ ਨਗਰ ਦੀ ਗਰਾਮ ਸਭਾ ਦਾ ਇਜਲਾਸ ਬਾਬਾ ਚੂੜ੍ਹ ਸਿੰਘ ਧਰਮਸ਼ਾਲਾ 'ਚ ਹੋਇਆ

ਪੰਜਗਰਾੲੀਂ ਕਲਾਂ, 23 ਜੂਨ (ਸੁਖਮੰਦਰ ਸਿੰਘ ਬਰਾੜ)-ਦਸਮੇਸ਼ ਨਗਰ (ਪੰਜਗਰਾੲੀਂ ਕਲਾਂ) ਦੀ ਪੰਚਾਇਤ ਵਲੋਂ ਸਰਪੰਚ ਭੁਪਿੰਦਰਜੀਤ ਸਿੰਘ ਵਿੱਕੀ ਬਰਾੜ ਦੀ ਪ੍ਰਧਾਨਗੀ ਹੇਠ ਬਾਬਾ ਚੂੜ੍ਹ ਸਿੰਘ ਧਰਮਸ਼ਾਲਾ ਵਿਖੇ ਬੁਲਾਇਆ ਗਿਆ | ਗਰਾਮ ਸਭਾ ਦੀ ਕਾਰਵਾਈ ਪੰਚਾਇਤ ਸਕੱਤਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਹਾਕਮ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ 'ਚ ਟੀ ਪੁਆਇੰਟ ਲਿੰਕ ਰੋਡ ਪਿੰਡ ਚਮੇਲੀ-ਕੋਟਸੁਖੀਆ ਰੋਡ ਪਰ ਨਾਕਾਬੰਦੀ ਪਰ ਕੀਤੀ ਹੋਈ ਸੀ ਤਾਂ ...

ਪੂਰੀ ਖ਼ਬਰ »

ਪੰਚਾਇਤੀ ਕੰਮਾਂ 'ਚ ਬੇਨਿਯਮੀਆਂ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਵਿਧਾਇਕ ਅਮੋਲਕ ਸਿੰਘ

ਪੰਜਗਰਾੲੀਂ ਕਲਾਂ, 23 ਜੂਨ (ਸੁਖਮੰਦਰ ਸਿੰਘ ਬਰਾੜ)-ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਦੀਆਂ ਗਲ਼ੀਆਂ ਦੇ ਨਿਰਮਾਣ ਲਈ ਵਰਤੀ ਗਈ ਸਮੱਗਰੀ ਘਟੀਆ ਅਤੇ ਸਹੀ ਮਾਤਰਾ 'ਚ ਨਾ ਹੋਣ ਸੰਬੰਧੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ...

ਪੂਰੀ ਖ਼ਬਰ »

ਵਿਪਨ ਕੁਮਾਰ ਬਿੱਟੂ ਬਣੇ ਲਗਾਤਾਰ ਚੌਥੀ ਵਾਰ ਪ੍ਰਧਾਨ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਸਰਪ੍ਰਸਤ ਰਾਜ ਕੁਮਾਰ ਲਾਹੌਰੀਆ ਦੀ ਪ੍ਰਧਾਨਗੀ ਹੇਠ ਜਨਰਲ ਮਰਚੈਂਟਸ ਐਸੋਸੀਏਸ਼ਨ ਕੋਟਕਪੂਰਾ ਦੀ ਮੀਟਿੰਗ ਹੋਈ | ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਵੀ ਕਾਲੜਾ ਨੇ ਦੱਸਿਆ ਕਿ ਚੇਅਰਮੈਨ ਰਾਜ ਕੁਮਾਰ ਲਾਹੌਰੀਆ ਵਲੋਂ ਸਮੂਹ ...

ਪੂਰੀ ਖ਼ਬਰ »

ਗਰਾਮ ਸਭਾ ਦੇ ਇਜਲਾਸ 'ਚ ਪਿੰਡ ਦੇ ਸਾਂਝੇ ਮਤੇ ਪਾਏ

ਕੋਟਕਪੂਰਾ, 23 ਜੁੂਨ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਦੁਆਰਾ ਰਾਜ ਦੇ ਹਰ ਪਿੰਡ 'ਚ ਗਰਾਮ ਸਭਾ ਦੇ ਇਜਲਾਸ ਬੁਲਾਏ ਜਾ ਰਹੇ ਹਨ | ਇਸੇ ਲੜੀ ਤਹਿਤ ਪਿੰਡ ਲਾਲੇਆਣਾ (ਫ਼ਰੀਦਕੋਟ) ਵਿਖੇ ਵੀ ਸਰਕਾਰੀ ਮਿਡਲ ਸਕੂਲ ਵਿਚ ਪਿੰਡ ਦੀ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਭਾਕਿਊ ਏਕਤਾ ਮਾਲਵਾ ਪਿੰਡ ਇਕਾਈ ਚੱਕ ਸਾਹੂ ਦੀ ਚੋਣ

ਸਾਦਿਕ, 23 ਜੂਨ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਬਲਾਕ ਸਾਦਿਕ ਦੀ ਮੀਟਿੰਗ ਪਿੰਡ ਚੱਕ ਸਾਹੂ ਵਿਖੇ ਸੂਬਾ ਮੀਤ ਪ੍ਰਧਾਨ ਬਖਤੌਰ ਸਿੰਘ ਢਿੱਲੋਂ, ਬਲਾਕ ਪ੍ਰਧਾਨ ਕੁਲਦੀਪ ਸਿੰਘ ਘੁੱਦੂਵਾਲਾ, ਜਗਸੀਰ ਸਿੰਘ ਸਾਧੂਵਾਲਾ, ਗੁਰਮੀਤ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਭਲਕੇ

ਫ਼ਰੀਦਕੋਟ, 23 ਜੂਨ (ਸਤੀਸ਼ ਬਾਗ਼ੀ)-ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਜੂਨ ਨੂੰ ਸ਼ਾਮ 6:30 ਤੋਂ 9:30 ਵਜੇ ਤੱਕ ਗੁਰਦੁਆਰਾ ਖਾਲਸਾ ਦੀਵਾਨ, ਮਾਲ ਰੋਡ, ਫ਼ਰੀਦਕੋਟ ਵਿਖੇ ਹੋਵੇਗਾ | ਇਸ ਮੌਕੇ ਪੰਥ ਦੇ ਮਹਾਨ ਕਥਾ ਵਾਚਕ ...

ਪੂਰੀ ਖ਼ਬਰ »

8 ਧੀਆਂ ਦੀ ਮਾਂ ਬੱਚਿਆਂ ਸਮੇਤ ਮੌਤ ਦੇ ਸਾਏ 'ਚ ਜਿਊਣ ਲਈ ਮਜਬੂਰ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਵਾਲਮੀਕਿ ਕਾਲੋਨੀ ਦੀ ਰਹਿਣ ਵਾਲੀ ਨੀਤੂ ਨਾਂਅ ਦੀ ਔਰਤ ਜਿਸ ਦੀਆਂ 8 ਬੇਟੀਆਂ ਹਨ ਅਤੇ 4 ਸਾਲ ਪਹਿਲਾਂ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ | ਇਨ੍ਹੀਂ ਦਿਨੀਂ ਖਸਤਾ ਹਾਲਤ ਘਰ ਵਿਚ ਹਰ ਪਲ ਮੌਤ ਦੇ ਡਰ 'ਚ ਰਹਿਣ ਲਈ ...

ਪੂਰੀ ਖ਼ਬਰ »

ਜਥੇਬੰਦੀਆਂ ਦੇ ਸੁਝਾਵਾਂ ਅਨੁੁਸਾਰ ਬਦਲੀ ਪ੍ਰਕਿਰਿਆ ਤਬਦੀਲ ਨਾ ਕਰਨ ਦੀ ਨਿਖੇਧੀ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਸੰਬੰਧੀ ਸਟੇਸ਼ਨ ਚੋਣ ਕਰਨ ਲਈ ਮੌਕਾ ਦਿੰਦਿਆਂ ਅਧਿਆਪਕਾਂ ਨੂੰ 23 ਜੂਨ ਤੱਕ ਆਪਣੀ ਬਦਲੀ ਲਈ ਇੱਛਾ ਦੇ ਸਟੇਸ਼ਨ ਆਨਲਾਈਨ ਚੁੁਣਨ ਦਾ ਮੌਕਾ ਦਿੱਤਾ ...

ਪੂਰੀ ਖ਼ਬਰ »

ਪਿੰਡ ਡੋਡ ਦੇ ਸੇਮ ਨਾਲੇ ਦੀਆਂ ਪਾਈਪਾਂ ਹੋਈਆਂ ਬੰਦ, ਸੇਮ ਨਾਲਾ ਉੱਛਲ ਕੇ ਫ਼ਸਲਾਂ ਡੁੱਬਣ ਦਾ ਖਤਰਾ ਬਰਕਰਾਰ

ਸਾਦਿਕ, 23 ਜੂਨ (ਗੁਰਭੇਜ ਸਿੰਘ ਚੌਹਾਨ)-ਪਿੰਡ ਢਿਲਵਾਂ ਖੁਰਦ ਤੋਂ ਡੋਡ ਨੂੰ ਮਿਲਾਉਣ ਵਾਲੀ ਲਿੰਕ ਸੜਕ 'ਤੇ ਪਿੰਡ ਡੋਡ ਨੇੜਿਓਾ ਲੰਘਦੇ ਸੇਮ ਨਾਲੇ 'ਤੇ ਪਾਈਪਾਂ ਦੱਬ ਕੇ ਬਣਾਇਆ ਆਰਜੀ ਪੁਲ ਬਾਰਿਸ਼ਾਂ ਦੇ ਸਮੇਂ 'ਚ ਪਿੰਡ ਡੋਡ, ਸ਼ਿਮਰੇਵਾਲਾ, ਚੱਕਸਾਹੂ ਅਤੇ ਢਿਲਵਾਂ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੀ ਗਰਾਮ ਸਭਾ ਦੇ ਇਜਲਾਸ ਦੌਰਾਨ ਸਰਪੰਚ 'ਤੇ ਲੱਗੇ ਪੱਖਪਾਤ ਕਰਨ ਦੇ ਦੋਸ਼

ਪੰਜਗਰਾੲੀਂ ਕਲਾਂ, 23 ਜੂਨ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੀ ਪੰਚਾਇਤ ਵਲੋਂ ਸੱਦਿਆ ਗਿਆ ਪਹਿਲਾ ਇਜਲਾਸ ਬਾਵਰੀਆ ਸਮਾਜ ਦੀ ਧਰਮਸ਼ਾਲਾ ਵਿਖੇ ਹੋਇਆ, ਜਿਸ 'ਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ (ਫ਼ਤਿਹ) ਦੇ ਨੁਮਾਇੰਦਿਆਂ ਵਲੋਂ ਸਰਪੰਚ ਦੇ ਪਤੀ ਅਤੇ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਨੇ ਕਰਵਾਇਆ ਮਹੀਨਾਵਾਰ ਕਵੀ ਦਰਬਾਰ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਇਲਾਕੇ ਦੀ ਨਾਮਵਰ ਅਤੇ ਸਰਗਰਮ ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਨੇ ਜੂਨ ਮਹੀਨੇ ਦਾ ਕਵੀ ਦਰਬਾਰ ਸਥਾਨਕ ਪੈਨਸ਼ਨਰਜ਼ ਭਵਨ ਦੇ ਵਿਹੜੇ ਵਿਚ ਕਰਵਾਇਆ | ਕਵੀ ਦਰਬਾਰ ਦੀ ਸ਼ੁੁਰੂਆਤ ਤੋਂ ਪਹਿਲਾਂ ਪਿਛਲੇ ਦਿਨੀਂ ਸਰੀਰਕ ...

ਪੂਰੀ ਖ਼ਬਰ »

ਖਾਦ ਤੇ ਦਵਾਈਆਂ ਦੇ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਫ਼ਰੀਦਕੋਟ ਦੇ ਖਾਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX