ਤਾਜਾ ਖ਼ਬਰਾਂ


ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  25 minutes ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  48 minutes ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 1 hour ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 1 hour ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 1 hour ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 1 hour ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 1 hour ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 2 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 3 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 3 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 4 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 4 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 4 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 4 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 5 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 5 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  about 5 hours ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਮਲਟੀਪਰਪਜ਼ ਕੇਡਰ ਦੇ ਕੱਟੇ ਭੱਤਿਆਂ ਨੂੰ ਬਹਾਲ ਕਰਵਾਉਣ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਮਲਟੀਪਰਪਜ਼ ਕੇਡਰ ਦੇ ਐੱਫ਼. ਟੀ. ਏ., ਬੀ. ਯੂ. ਏ., ਪੇਂਡੂ ਭੱਤਾ ਅਤੇ ਬਾਰਡਰ ਏਰੀਆ ਭੱਤਾ ਨਵੰਬਰ 2021 ਤੋਂ ਕੱਟ ਦਿੱਤਾ ਗਿਆ ਸੀ ਜਦਕਿ ਇਹ ਭੱਤੇ ਕੇਡਰ ਨੂੰ ਲੰਬੇ ਸਮੇਂ ਤੋਂ ਮਿਲ ਰਹੇ ਸਨ, ਜਿਨ੍ਹਾਂ 'ਚ ਐੱਫ਼. ਟੀ. ਏ. (ਫਿਕਸ ਟੂਰ ਭੱਤਾ) ਮਲਟੀਪਰਪਜ਼ ਕੇਡਰ ਨੂੰ ਦੂਰ-ਦੁਰਾਡੇ ਇਲਾਕਿਆਂ ਵਿਚ ਘਰ-ਘਰ ਟੂਰ ਕਰਨ ਬਦਲੇ ਮਿਲਦਾ ਹੈ | ਬੀ. ਯੂ. ਏ. ਭੱਤਾ ਮਲਟੀਪਰਪਜ਼ ਕੇਡਰ ਦੀਆਂ ਫੀ-ਮੇਲ ਕਰਮਚਾਰਨਾਂ ਨੂੰ ਵਰਦੀ ਪਾ ਕੇ ਡਿਊਟੀ ਕਰਨ ਲਈ ਅਤੇ ਵੇਲੇ-ਕੁਵੇਲੇ ਕੰਮ ਕਰਨ ਬਦਲੇ ਡਾਈਟ ਭੱਤਾ ਮਿਲਦਾ ਹੈ | ਪੇਂਡੂ ਭੱਤਾ ਪੇਂਡੂ ਖੇਤਰ ਜਿੱਥੇ ਆਉਣ-ਜਾਣ ਦੀਆਂ ਔਖੀਆਂ ਅਤੇ ਸਹੂਲਤਾਂ ਤੋਂ ਵਾਂਝੀਆਂ ਹਾਲਤਾਂ 'ਚ ਡਿਊਟੀ ਕਰਨ ਲਈ ਮਿਲਦਾ ਸੀ | ਬਾਰਡਰ ਏਰੀਆ ਭੱਤਾ ਬਾਰਡਰ ਏਰੀਆ ਜਿੱਥੇ ਹਰ ਸਮੇਂ ਡਰ ਦਾ ਮਾਹੌਲ ਬਣਿਆ ਰਹਿਣ ਦੇ ਇਵਜ਼ ਵਜੋਂ ਦਿੱਤਾ ਗਿਆ ਸੀ | ਐੱਚ. ਆਰ. ਏ. ਭੱਤੇ ਵਿਚ ਕੀਤੀ ਕਟੌਤੀ ਨੂੰ ਵਾਪਸ ਲਿਆ ਜਾਵੇ | ਇਹ ਸਾਰੇ ਭੱਤੇ ਸਿਹਤ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਕੰਮ ਕਰਨ ਦੇ ਹਾਲਾਤ ਨੂੰ ਧਿਆਨ ਵਿਚ ਰੱਖ ਕੇ ਦਿੱਤੇ ਗਏ ਸੀ | ਅੱਜ ਵੀ ਮਲਟੀਪਰਪਜ਼ ਕੇਡਰ ਦਾ ਕੰਮ ਅਤੇ ਕੰਮਾਂ ਦੀਆਂ ਹਾਲਤਾਂ ਵੀ ਉਹੀ ਹਨ, ਸਗੋਂ ਆਬਾਦੀ ਦੇ ਵਿਚ ਭਾਰੀ ਵਾਧੇ ਕਾਰਨ ਨਵੇਂ-ਨਵੇਂ ਵਾਇਰਸ ਆ ਰਹੇ ਹਨ, ਜਿਸ ਕਾਰਨ ਮਲਟੀਪਰਪਜ਼ ਕੇਡਰ ਦਾ ਕੰਮ ਬਹੁਤ ਜ਼ਿਆਦਾ ਹੋ ਗਿਆ ਹੈ | ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਇਨ੍ਹਾਂ ਭੱਤਿਆਂ ਦੀ ਬਹਾਲੀ ਲਈ ਸਾਰੇ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੋਦਾ ਨੇ ਦੱਸਿਆ ਕਿ ਜੇਕਰ ਇਹ ਭੱਤੇ ਪੰਜਾਬ ਸਰਕਾਰ ਵਲੋਂ ਬਹਾਲ ਨਹੀਂ ਕੀਤੇ ਗਏ ਤਾਂ ਜਥੇਬੰਦੀ ਅਗਲਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਇਸ ਮੌਕੇ ਰਾਜਿੰਦਰ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ, ਜਸਕਰਨ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਦਵਿੰਦਰ ਸਿੰਘ ਮੀਤ ਪ੍ਰਧਾਨ, ਵਿਨੋਦ ਕੁਮਾਰ ਮੁੱਖ ਸਲਾਹਕਾਰ, ਪਵਨ ਕੁਮਾਰ ਬਲਾਕ ਪ੍ਰਧਾਨ ਲੰਬੀ, ਧਰਮਿੰਦਰ ਸਿੰਘ ਬਲਾਕ ਪ੍ਰਧਾਨ ਦੋਦਾ, ਬੂਟਾ ਸਿੰਘ ਬਲਾਕ ਪ੍ਰਧਾਨ ਸ਼ੇਰੇਵਾਲਾ, ਜਗਮੀਤ ਸਿੰਘ ਦੋਦਾ, ਕੁਲਵੰਤ ਸਿੰਘ ਦੋਦਾ, ਰਵੀ ਕੁਮਾਰ ਆਲਮਵਾਲਾ, ਜੌਬਨਜੀਤ ਸਿੰਘ ਆਲਮਵਾਲਾ, ਜਸਪਾਲ ਸਿੰਘ ਲੰਬੀ, ਗੁਰਤੇਜ ਸਿੰਘ ਲੰਬੀ, ਰਮਨਦੀਪ ਸਿੰਘ ਲੰਬੀ, ਗੁਰਤੇਜ ਸਿੰਘ ਲੰਬੀ, ਸੰਦੀਪ ਕੁਮਾਰ ਸ਼ੇਰੇਵਾਲਾ, ਮਨੀਸ਼ ਕੁਮਾਰ ਸ਼ੇਰੇਵਾਲਾ, ਗੁਰਮੇਜ ਸਿੰਘ ਸ਼ੇਰੇਵਾਲਾ ਤੇ ਹੋਰ ਵੱਡੀ ਗਿਣਤੀ 'ਚ ਸਾਥੀ ਹਾਜ਼ਰ ਸਨ |

ਮੋਬਾਈਲ ਖੋਹ ਕੇ ਭੱਜਣ ਵਾਲੇ 2 ਨੌਜਵਾਨ ਕਾਬੂ

ਗਿੱਦੜਬਾਹਾ, 23 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਬੀਤੀ ਦਿਨੀਂ ਗੁਰੂ ਨਾਨਕ ਨਗਰ ਵਿਖੇ ਆਪਣੇ ਘਰ ਦੇ ਬਾਹਰ ਬੈਠੇ ਬਜ਼ੁਰਗ ਪਾਸੋਂ ਮੋਬਾਈਲ ਖੋਹ ਕੇ ਫਰਾਰ ਹੋਏ 2 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ 'ਚ 211 ਨੌਜਵਾਨਾਂ ਦੀ ਨੌਕਰੀ ਲਈ ਚੋਣ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੂਜਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਦੇਸ਼ ਭਗਤ ਗਲੋਬਲ ਸਕੂਲ ਵਿਖੇ ਲਗਾਇਆ ਗਿਆ | ਇਸ ਮੇਲੇ 'ਚ 32 ਕੰਪਨੀਆਂ ਨੇ ਭਾਗ ਲਿਆ, ਜਿਨ੍ਹਾਂ ਵਲੋਂ ਚੁਣੇ ਜਾਣ ਵਾਲਿਆਂ ਲਈ ਵਧੀਆ ...

ਪੂਰੀ ਖ਼ਬਰ »

ਸਵੱਛ ਵਿਦਿਆਲਾ ਪ੍ਰੋਗਰਾਮ ਤਹਿਤ ਬਲਾਕ 'ਚੋਂ ਪਹਿਲੇ ਸਥਾਨ 'ਤੇ ਰਹਿਣ ਕਰ ਕੇ ਕੀਤਾ ਸਨਮਾਨਿਤ

ਲੰਬੀ, 23 ਜੂਨ (ਮੇਵਾ ਸਿੰਘ)-ਸਵੱਛ ਭਾਰਤ ਸਵੱਛ ਵਿਦਿਆਲਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰ 'ਤੇ ਸਵੱਛ ਵਿਦਿਆਲਾ ਪੁਰਸਕਾਰ 2021-22 ਤਹਿਤ ਕੈਟਾਗਿਰੀ ਅਤੇ ਸਾਂਭ-ਸੰਭਾਲ 'ਚੋਂ 95 ਫੀਸਦੀ ਅੰਕ ਪ੍ਰਾਪਤ ਕਰ ਕੇ ਹਲਕਾ ਲੰਬੀ ਦੇ ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਨੇ ਬਲਾਕ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਕੀਤੇ ਗਏ ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ | ਇਸ ਅੰਦੋਲਨ ਵਿਚ ਕਿਸਾਨ ਬਿੱਕਰ ਸਿੰਘ ਵਾਸੀ ...

ਪੂਰੀ ਖ਼ਬਰ »

ਔਰਤ ਰੋਗਾਂ ਦੇ ਮਾਹਿਰ ਡਾ. ਸਿਮਰਦੀਪ ਕੌਰ ਨੇ ਸਿਵਲ ਹਸਪਤਾਲ ਵਿਖੇ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਔਰਤ ਰੋਗਾਂ ਦੇ ਮਾਹਿਰ ਡਾ. ਸਿਮਰਦੀਪ ਕੌਰ ਨੇ ਅਹੁਦਾ ਸੰਭਾਲ ਲਿਆ ਹੈ ਅਤੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਮੇਂ ਸਿਵਲ ...

ਪੂਰੀ ਖ਼ਬਰ »

ਲੰਬੀ ਹਲਕੇ ਦੇ ਪਿੰਡਾਂ 'ਚ ਸਿਹਤ ਵਿਭਾਗ ਦੀ ਟੀਮ ਨੇ ਪੀਣ ਵਾਲੇ ਪਾਣੀ ਦੇ ਲਏ ਨਮੂਨੇ

ਲੰਬੀ, 23 ਜੂਨ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ. ਪਵਨ ਮਿੱਤਲ ਦੀ ਅਗਵਾਈ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਲੰਬੀ ਹਲਕੇ ਦੇ ਪਿੰਡਾਂ ਵਿਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਗਏ | ਜਾਣਕਾਰੀ ਦਿੰਦਿਆਂ ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਦੇ ਸੇਵਾਦਾਰ ਦੀ ਕਰੰਟ ਲੱਗਣ ਨਾਲ ਮੌਤ

ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਪਿੰਡ ਦਾਨੇਵਾਲਾ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸੇਵਾ ਨਿਭਾਉਣ ਵਾਲੇ ਸੇਵਾਦਾਰ ਅਰਸ਼ਵਿੰਦਰ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ਕਿੰਗਰਾ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ | ਗੁਰਦੁਆਰਾ ...

ਪੂਰੀ ਖ਼ਬਰ »

ਗਾਲੀ-ਗਲੋਚ, ਹੱਥੋਪਾਈ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਗਾਲੀ-ਗਲੋਚ, ਹੱਥੋਪਾਈ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਦਕਿ ਦੋਸ਼ੀ ਗਿ੍ਫ਼ਤਾਰੀ ਅਜੇ ...

ਪੂਰੀ ਖ਼ਬਰ »

ਸਾਈਕਲ ਰਾਈਡਰ-19 ਕਲੱਬ ਵਲੋਂ ਸਨਮਾਨ ਸਮਾਗਮ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਾਈਕਲ ਰਾਈਡਰ-19 ਕਲੱਬ ਵਲੋਂ ਕਰਵਾਏ ਸਮਾਗਮ ਦੌਰਾਨ ਰਜਿੰਦਰ ਬੁੱਟਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਕਲੱਬ ਦੇ ਫਾੳਾੂਡਰ ਪਿ੍ੰਸੀਪਲ ਸ਼ਮਿੰਦਰ ਠਾਕੁਰ ਨੇ ਦੱਸਿਆ ...

ਪੂਰੀ ਖ਼ਬਰ »

ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਐੱਸ. ਐੱਮ. ਓ. ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਬਲਾਕ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨੌਜਵਾਨ ਭਾਰਤ ਸਭਾ ਦੀ ਅਗਵਾਈ 'ਚ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਦੀ ਫ਼ੌਜ ਦੀ ਭਰਤੀ ਸੰਬੰਧੀ ਸ਼ੁਰੂ ਕੀਤੀ ਅਗਨੀਪਥ ਯੋਜਨਾ ਨੂੰ ਰੱਦ ਕਰਵਾਉਣ ਲਈ ਡਿਪਟੀ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਕੀਤੇ ਗਏ ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ | ਇਸ ਅੰਦੋਲਨ 'ਚ ਕਿਸਾਨ ਬਿੱਕਰ ਸਿੰਘ ਵਾਸੀ ...

ਪੂਰੀ ਖ਼ਬਰ »

ਪਟਵਾਰੀ ਚਰਨ ਦਾਸ ਸ਼ਰਮਾ ਦਾ ਵਿਸ਼ੇਸ਼ ਸਨਮਾਨ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਪਟਵਾਰੀ ਚਰਨ ਦਾਸ ਸ਼ਰਮਾ ਨੇ ਸਰਾਏਨਾਗਾ ਖੋਖਰ ਚੱਕ ਖੋਖਰ ਦੇ ਪਟਵਾਰੀ ਵਜੋਂ ਅਹੁਦਾ ਸੰਭਾਲ ਲਿਆ ਹੈ | ਸਰਕਾਰ ਦੀ ਨਵੀਂ ਪਾਲਿਸੀ ਤਹਿਤ ਚਰਨ ਦਾਸ ਸ਼ਰਮਾ ਮੁੜ ਤੋਂ ਡਿਊਟੀ ਤੇ ਤਾਇਨਾਤ ਹੋਏ ਹਨ | ਜ਼ਿਕਰਯੋਗ ਹੈ ਕਿ ਸੇਵਾ-ਮੁਕਤੀ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਦੀ ਜੋੜ-ਤੋੜ ਰਾਜਨੀਤੀ ਤੇ ਧਨ-ਬਲ ਦੀ ਵਰਤੋਂ ਕਾਰਨ ਕਾਂਗਰਸ ਹਾਰੀ-ਅਮਿਤ ਸਿਹਾਗ

ਡੱਬਵਾਲੀ, 23 ਜੂਨ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਦੇ ਕਾਂਗਰਸ ਵਿਧਾਇਕ ਅਮਿਤ ਸਿਹਾਗ ਨੇ ਨਗਰ ਪ੍ਰੀਸ਼ਦ ਚੋਣਾਂ 'ਚ ਚੇਅਰਮੈਨ ਅਹੁਦੇ 'ਤੇ ਕਾਂਗਰਸ ਦੀ ਹਾਰ ਨੂੰ ਵਿਰੋਧੀ ਪਾਰਟੀਆਂ ਦੀ ਜੋੜ-ਤੋੜ ਰਾਜਨੀਤੀ, ਸੱਤਾ ਅਤੇ ਧਨ-ਬਲ ਦੀ ਵਰਤੋਂ ਨੂੰ ਜਿੰਮੇਵਾਰ ਦੱਸਿਆ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ 8 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਅਲਟੋ ਕਾਰ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ...

ਪੂਰੀ ਖ਼ਬਰ »

ਸਾਢੇ ਚਾਰ ਸਾਲ ਦੀ ਮਿਹਨਤ ਨਾਲ ਅਜੈ ਵਧਾਵਨ ਪ੍ਰੋ-ਕਾਰਡ ਜੇਤੂ ਕੌਮਾਂਤਰੀ ਬਾਡੀ ਬਿਲਡਰ ਬਣਿਆ

ਡੱਬਵਾਲੀ, 23 ਜੂਨ (ਇਕਬਾਲ ਸਿੰਘ ਸ਼ਾਂਤ)-ਸਾਢੇ ਚਾਰ ਸਾਲ ਦੀ ਮਿਹਨਤ ਨਾਲ ਐੱਚ. ਪੀ. ਐੱਸ. ਸਕੂਲ ਡੱਬਵਾਲੀ ਦਾ ਅਕਾਊਾਟੈਂਟ-ਕਮ-ਖੇਡ ਅਧਿਆਪਕ ਅਜੈ ਵਧਾਵਨ ਵਿਸ਼ਵ ਪੱਧਰ ਦਾ ਪ੍ਰੋ-ਕਾਰਡ ਜੇਤੂ ਬਾਡੀ ਬਿਲਡਰ ਬਣ ਗਿਆ ਹੈ | ਹੁਣ ਉਹ ਵਿਦੇਸ਼ਾਂ 'ਚ ਵੀ ਹੋਣ ਵਾਲੇ ਬਾਡੀ ...

ਪੂਰੀ ਖ਼ਬਰ »

ਵਿਦੇਸ਼ੀ ਛੁੱਟੀ 'ਤੇ ਲਾਈ ਪਾਬੰਦੀ ਦੀ ਡੀ. ਟੀ. ਐੱਫ. ਵਲੋਂ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਵਿਦੇਸ਼ ਜਾਣ ਵਾਲੇ ਅਧਿਆਪਕਾਂ ਵਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਲੈਣ ਦੀਆਂ ਹਦਾਇਤਾਂ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

8 ਰੋਜ਼ਾ ਦਸਤਾਰ ਸਿਖਲਾਈ ਕੈਂਪ ਸ਼ੁਰੂ

ਗਿੱਦੜਬਾਹਾ, 23 ਜੂਨ (ਪਰਮਜੀਤ ਸਿੰਘ ਥੇੜ੍ਹੀ)-ਐੱਸ. ਜੀ. ਪੀ. ਸੀ. ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ 8 ਰੋਜ਼ਾ ਦਸਤਾਰ ਸਿਖਲਾਈ ਕੈਂਪ ਅੱਜ ਸ਼ੁਰੂ ਹੋ ਗਿਆ ਹੈ | ਸਕੂਲ ਦੇ ਅਧਿਆਪਕ ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਲਾਏ ਜਾ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਕੂਲ ਫੁੱਲੂਖੇੜਾ ਨੇ 93 ਫੀਸਦੀ ਅੰਕ ਲੈ ਕੇ ਸਵੱਛ ਵਿਦਿਆਲਾ ਦਾ ਮਾਣ ਕੀਤਾ ਹਾਸਲ

ਲੰਬੀ, 23 ਜੂਨ (ਮੇਵਾ ਸਿੰਘ)-ਸਵੱਛ ਭਾਰਤ ਸਰਵੇਖਣ ਤਹਿਤ ਭਾਰਤ ਭਰ 'ਚ ਸਵੱਛ ਵਿਦਿਆਲਿਆਂ ਦੀ ਚੋਣ ਕੀਤੀ ਗਈ | ਵੱਖ-ਵੱਖ ਸਕੂਲਾਂ ਦੇ ਸਰਵੇਖਣ ਵੱਖ-ਵੱਖ ਕੈਟਾਗਿਰੀਆਂ ਅਧੀਨ ਅਤੇ ਸਮੁੱਚੇ ਤੌਰ 'ਤੇ ਸਵੱਛ ਵਿਦਿਆਲਿਆਂ ਦੀ ਚੋਣ ਕੀਤੀ ਜਾਣੀ ਸੀ | ਇਸ ਤਹਿਤ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਡੈਲੀਗੇਟਾਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੀ ਸਬ ਡਵੀਜ਼ਨ ਵਿਚੋਂ ਚੁਣ ਕੇ ਆਏ ਡੈਲੀਗੇਟਾਂ ਦੀ ਮੀਟਿੰਗ ਪ੍ਰਧਾਨ ਬਰਜਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਬ ਡਵੀਜ਼ਨ ਦੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਕੈਰੀਅਰ ਟੂਰ ਲਗਾਇਆ

ਗਿੱਦੜਬਾਹਾ, 23 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਦੇ 10+2 ਜਮਾਤ ਦੇ ਵਿਦਿਆਰਥੀਆਂ ਦਾ ਕੈਰੀਅਰ ਟੂਰ ਲਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ. ਮਨੀ ਰਾਮ ਨੇ ਦੱਸਿਆ ਕਿ ਸਕੂਲ ਕੈਰੀਅਰ ਟੀਚਰ ਤੇ ਮੀਡੀਆ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਦਾ ਅਧਿਆਪਕ ਅਮਲਾ ਸਨਮਾਨਿਤ

ਮਲੋਟ, 23 ਜੂਨ (ਪਾਟਿਲ)-ਅੱਜ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਵੱਖ-ਵੱਖ ਖੇਤਰਾਂ 'ਚ ਜ਼ਿਕਰਯੋਗ ਕਾਰਜ ਕਰਨ ਵਾਲੇ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਨਰੋਏ ਸਮਾਜ ...

ਪੂਰੀ ਖ਼ਬਰ »

ਸਾਜਨ ਸਿਡਾਨਾ ਭਾਜਪਾ ਯੁਵਾ ਮੋਰਚਾ ਮਲੋਟ ਦੇ ਪ੍ਰਧਾਨ ਬਣੇ

ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਨੌਜਵਾਨ ਆਗੂ ਸਾਜਨ ਸਿਡਾਨਾ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਮੰਡਲ ਮਲੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਮਲੋਟ ਭਾਜਪਾ ਦੇ ਮੰਡਲ ਪ੍ਰਧਾਨ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀ ਆਸ਼ਰਮ ਵਿਖੇ ਸਮਿ੍ਤੀ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਤਿਲਕ ਨਗਰ ਗਲੀ ਨੰਬਰ-5 ਵਿਖੇ ਸਥਿਤ ਬ੍ਰਹਮਾਕੁਮਾਰੀ ਆਸ਼ਰਮ 'ਚ ਅੱਜ ਜਗਦੰਬਾ ਸਰਸਵਤੀ ਮੰਮਾ ਜੀ ਦਾ ਸਮਿ੍ਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸੰਤੋਸ਼ੀ ਦੀਦੀ ਅਤੇ ਰੇਖਾ ਦੀਦੀ ਵਲੋਂ ਜਗਦੰਬਾ ਸਰਸਵਤੀ ਦੀ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਕਾਰਨ ਸ਼ੈਲਰ ਦੀ ਡਿੱਗੀ ਕੰਧ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਬੀਤੀ ਦਿਨੀਂ ਹੋਈ ਤੇਜ਼ ਬਾਰਿਸ਼ ਤੇ ਤੇਜ਼ ਹਨੇਰੀ ਕਾਰਨ ਹਰੀ ਓਮ ਰਾਈਸ ਐਂਡ ਜਨਰਲ ਮਿਲ ਵੜਿੰਗ ਰੋਡ ਬਰੀਵਾਲਾ ਦੀ ਕੰਧ ਡਿੱਗ ਗਈ ਹੈ | ਪਿਛਲੀ ਦਿਨੀਂ ਹੋਈ ਬਾਰਿਸ਼ ਤੇਜ਼ ਹਨੇਰੀ ਕਾਰਨ ਕਈ ਮਕਾਨਾਂ ਆਦਿ ਦਾ ਨੁਕਸਾਨ ਹੋ ਗਿਆ ਹੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX