ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਸੁਲਤਾਨਪੁਰ ਲੋਧੀ 'ਚ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਚੱਲ ਰਹੇ ਕਾਰਜ ਜੰਗੀ ਪੱਧਰ 'ਤੇ ਮੁਕੰਮਲ ਕੀਤੇ ਜਾਣ - ਡੀ.ਸੀ.

ਕਪੂਰਥਲਾ, 23 ਜੂਨ (ਅਮਰਜੀਤ ਕੋਮਲ) - ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਨੂੰ ਜੰਗੀ ਪੱਧਰ 'ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਸ ਸਥਾਨ ਨੂੰ ਧਾਰਮਿਕ ਯਾਤਰਾ ਕੇਂਦਰ ਵਜੋਂ ਵਿਕਸਿਤ ਕਰਕੇ ਇੱਥੇ ਆਉਣ ਵਾਲੇ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀ ਸੰਗਤ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਇਹ ਗੱਲ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਐਸ.ਟੀ.ਪੀ., ਸੇਫ਼ ਸਿਟੀ, ਸਮਾਰਟ ਸਕੂਲ, ਡਡਵਿੰਡੀ ਤੋਂ ਸੁਲਤਾਨਪੁਰ ਲੋਧੀ ਤੇ ਸੁਲਤਾਨਪੁਰ ਲੋਧੀ ਤੋਂ ਮੁੰਡੀ ਮੋੜ ਤੱਕ 4 ਮਾਰਗੀ ਸੜਕ, ਸੋਲਰ ਪਲਾਂਟ ਲਗਾਉਣ, ਕਿਲ੍ਹਾ ਸਰਾਏ ਦੀ ਸਾਂਭ ਸੰਭਾਲ ਲਈ ਚੱਲ ਰਹੇ ਕਾਰਜਾਂ ਨੂੰ ਨਿੱਜੀ ਤਵੱਜੋ ਦੇ ਕੇ ਨਿਗਰਾਨੀ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਡਵਿੰਡੀ ਸੁਲਤਾਨਪੁਰ ਲੋਧੀ ਰੋਡ 'ਤੇ 26.14 ਕਰੋੜ ਰੁਪਏ ਤੇ ਸੁਲਤਾਨਪੁਰ ਲੋਧੀ ਤੋਂ ਮੁੰਡੀ ਮੋੜ ਤੱਕ ਚਾਰ ਮਾਰਗੀ ਸੜਕ 'ਤੇ 74.14 ਕਰੋੜ ਰੁਪਏ ਲਾਗਤ ਆਵੇਗੀ | ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਉਣ | ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਪਾਵਰਕਾਮ ਲਿਮਟਿਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਨੂੰ ਚੌੜਾ ਕਰਨ ਤੋਂ ਪਹਿਲਾਂ ਬਿਜਲੀ ਦੇ ਖੰਭੇ ਹਟਾਏ ਜਾਣ | ਉਨ੍ਹਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਕੰਮ ਵਿਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਤੇ ਕਿਹਾ ਕਿ ਇਹ ਕੰਮ ਮਾਰਚ 2023 ਤੱਕ ਮੁਕੰਮਲ ਕੀਤੇ ਜਾਣ | ਸੇਫ਼ ਸਿਟੀ ਪ੍ਰੋਜੈਕਟ ਤਹਿਤ ਇੰਟੀਗਰੇਟਡ ਕਮਾਂਡ ਕੰਟਰੋਲ ਸੈਂਟਰ (ਆਈ.ਸੀ.ਆਈ.ਸੀ.) ਨੂੰ ਵੀ ਡਿਪਟੀ ਕਮਿਸ਼ਨਰ ਨੇ ਅਗਲੇ 6 ਮਹੀਨਿਆਂ ਵਿਚ ਮੁਕੰਮਲ ਕਰਨ ਲਈ ਕਿਹਾ | ਇਥੇ ਵਰਨਣਯੋਗ ਹੈ ਕਿ ਇਸ ਪ੍ਰੋਜੈਕਟ ਸਬੰਧੀ ਟੈਂਡਰ ਪਹਿਲਾਂ ਹੀ ਖੋਲੇ ਜਾ ਚੁੱਕੇ ਹਨ, ਜਿਸ ਵਿਚ ਸੁਰੱਖਿਆ ਦੇ ਮੱਦੇਨਜ਼ਰ ਰੱਖਦਿਆਂ ਸ਼ਹਿਰ ਦੇ ਚੱਪੇ ਚੱਪੇ 'ਤੇ ਬਾਜ ਅੱਖ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਵਿਵਸਥਾ ਹੈ, ਜਿਸ ਨੂੰ ਸੰਗਠਿਤ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਚ 14 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਜ਼ਿਲ੍ਹਾ ਪ੍ਰਾਇਮਰੀ ਸਕੂਲ ਤੇ ਬੋਰਡਿੰਗ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਿਤ ਕਰਨ ਲਈ 14 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ | ਇਸ ਪ੍ਰੋਜੈਕਟ ਦੀ ਵੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਤੇ ਬਾਕੀ ਰਹਿੰਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ | ਕਿਲ੍ਹਾ ਸਰਾਏ ਦੀ ਸਾਂਭ ਸੰਭਾਲ ਬਾਰੇ ਵਿਸ਼ੇਸ਼ ਸਾਰੰਗਲ ਨੇ ਕੰਜਰਵੇਸ਼ਨ ਵਿਭਾਗ ਨੂੰ ਕਿਹਾ ਕਿ ਉਹ ਇਸ ਕਾਰਜ ਨੂੰ ਹੋਰ ਤੇਜੀ ਨਾਲ ਕਰਨ, ਕਿਉਂਕਿ ਵਿਭਾਗ ਵਲੋਂ 28 ਲੱਖ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਪੀਣ ਵਾਲੇ ਪਾਣੀ, ਏ.ਟੀ.ਐਮ., ਅੱਗ ਬੁਝਾਓ ਪ੍ਰਬੰਧਾਂ ਨੂੰ ਪੁਖ਼ਤਾ ਬਣਾਉਣ, ਇੰਟੈਲੀਜੀੈਂਟ ਟਰਾਂਸਪੋਰਟ ਮੈਨੇਜਮੈਂਟ ਸਿਸਟਮ ਆਦਿ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ | ਮੀਟਿੰਗ ਵਿਚ ਅਨੂਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, ਉਪ ਮੰਡਲ ਮੈਜਿਸਟਰੇਟ ਰਣਦੀਪ ਸਿੰਘ, ਐਕਸੀਅਨ ਸੀਵਰੇਜ ਬੋਰਡ ਜੀ.ਪੀ. ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਪਵਨ ਕੁਮਾਰ, ਡਿਪਟੀ ਡੀ.ਈ.ਓ. ਬਿਕਰਮਜੀਤ ਸਿੰਘ ਥਿੰਦ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਲ ਸਨ |

ਹਰਪ੍ਰੀਤ ਮਾਰਸ਼ਲ ਆਰਟ ਦੇ ਤਿੰਨ ਖਿਡਾਰੀਆਂ ਦੀ ਨੈਸ਼ਨਲ ਸਵਾਤੇ ਕਿੱਕ ਬਾਕਸਿੰਗ 'ਚ ਹੋਈ ਚੋਣ

ਨਡਾਲਾ, 23 ਜੂਨ (ਮਾਨ)-ਹਰਿਦੁਆਰ ਵਿਖੇ ਤਿੰਨ ਦਿਨਾ ਹੋ ਰਹੀਆਂ ਨੈਸ਼ਨਲ ਸਵਾਤੇ ਕਿੱਕ ਬਾਕਸਿੰਗ 'ਚ ਹਰਪ੍ਰੀਤ ਮਾਰਸ਼ਲ ਆਰਟ ਨਡਾਲਾ ਦੇ ਤਿੰਨ ਖਿਡਾਰੀਆਂ ਦੀ ਚੋਣ ਹੋਈ ਹੈ | ਉਕਤ ਜਾਣਕਾਰੀ ਸਵਾਤੇ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰੈਜ਼ੀਡੈਂਟ ਗੌਰਵ ਸ਼ਰਮਾ, ਜਨਰਲ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟ ਦੇਸ਼ ਦੀ ਸੁਰੱਖਿਆ 'ਚ ਅਹਿਮ ਭੂਮਿਕਾ ਅਦਾ ਕਰਨਗੇ - ਕਰਨਲ ਵਿਸ਼ਾਲ ਉੱਪਲ

ਕਪੂਰਥਲਾ, 23 ਜੂਨ (ਅਮਰਜੀਤ ਕੋਮਲ) - ਐਨ.ਸੀ.ਸੀ. ਰਾਸ਼ਟਰ ਨਿਰਮਾਣ 'ਚ ਅਹਿਮ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਨਲ ਵਿਸ਼ਾਲ ਉੱਪਲ ਕਮਾਡੈਂਟ ਅਫ਼ਸਰ 21ਵੀਂ ਪੰਜਾਬ ਬਟਾਲੀਅਨ ...

ਪੂਰੀ ਖ਼ਬਰ »

ਕੋਰੋਨਾ ਦੇ ਦੋ ਨਵੇਂ ਮਾਮਲੇ ਆਏ

ਕਪੂਰਥਲਾ, 23 ਜੂਨ (ਵਿ.ਪ੍ਰ.)-ਕੋਰੋਨਾ ਦੇ ਅੱਜ ਦੋ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 7 ਹੋ ਗਈ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਕੋਰੋਨਾ ਪੀੜਤ ਪਾਏ ਗਏ ਦੋਵੇਂ ਮਰੀਜ਼ ਕਪੂਰਥਲਾ ਸ਼ਹਿਰ ਨਾਲ ਸਬੰਧਿਤ ਹਨ | ...

ਪੂਰੀ ਖ਼ਬਰ »

ਹਰੇਕ ਤੰਦਰੁਸਤ ਵਿਅਕਤੀ ਨੂੰ ਤਿੰਨ ਮਹੀਨੇ ਬਾਅਦ ਖ਼ੂਨਦਾਨ ਕਰਕੇ ਦੂਜਿਆਂ ਦਾ ਜੀਵਨ ਬਚਾਉਣਾ ਚਾਹੀਦਾ ਹੈ - ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ) - ਹਰ ਤੰਦਰੁਸਤ ਵਿਅਕਤੀ ਤਿੰਨ ਮਹੀਨੇ ਵਿਚ ਇਕ ਵਾਰ ਖ਼ੂਨ ਦਾਨ ਕਰਕੇ ਦੂਜਿਆਂ ਦਾ ਜੀਵਨ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ...

ਪੂਰੀ ਖ਼ਬਰ »

ਡਾ. ਤਰਸੇਮ ਸਿੰਘ ਪ੍ਰਧਾਨ ਤੇ ਮਾਸਟਰ ਜਗਤਾਰ ਨਡਾਲੀ ਸਕੱਤਰ ਬਣੇ

ਬੇਗੋਵਾਲ, 23 ਜੂਨ (ਸੁਖਜਿੰਦਰ ਸਿੰਘ) - ਰੋਟਰੀ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਮਲਕੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਲੱਬ ਦਾ ਲੇਖਾ ਜੋਖਾ ਕਰਨ ਉਪਰੰਤ ਨਵੀਂ ਟੀਮ ਦੀ ਚੋਣ ਕੀਤੀ ਗਈ ਜਿਸ ਵਿਚ ਡਾ: ਤਰਸੇਮ ਸਿੰਘ ਨੂੰ ...

ਪੂਰੀ ਖ਼ਬਰ »

ਆਈ.ਟੀ.ਆਈ. ਖੁਰਦਾਂ ਵਿਖੇ ਵੁਮੈਨ ਹੈਲਪ ਡੈਸਕ ਅਤੇ ਟਰੈਫ਼ਿਕ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਸੁਲਤਾਨਪੁਰ ਲੋਧੀ, 23 ਜੂਨ (ਥਿੰਦ, ਹੈਪੀ) - ਸਰਕਾਰੀ ਆਈ.ਟੀ.ਆਈ ਲੜਕੀਆਂ ਪਿੰਡ ਖੁਰਦਾ ਵਿਖੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਇੰਸਟਰਕਟਰ ਮੋਨਿਕਾ ਤਿਵਾਰੀ ਅਤੇ ਸਟਾਫ਼ ਦੇ ਸਹਿਯੋਗ ਨਾਲ ਵੁਮੈਨ ਹੈਲਪ ਡੈਸਕ ਅਤੇ ਟਰੈਫ਼ਿਕ ਸਬੰਧੀ ...

ਪੂਰੀ ਖ਼ਬਰ »

ਵਿਅਕਤੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ

ਫਗਵਾੜਾ, 23 ਜੂਨ (ਹਰਜੋਤ ਸਿੰਘ ਚਾਨਾ) - ਚਹੇੜੂ-ਜਲੰਧਰ ਰੇਲਵੇ ਲਾਈਨਾਂ 'ਤੇ ਇਕ ਵਿਅਕਤੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਵਿਅਕਤੀ ਦੀ ਕਿਸੇ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ...

ਪੂਰੀ ਖ਼ਬਰ »

ਚਹੇੜੂ ਲਾਗੇ ਬੇਕਾਬੂ ਕਾਰ ਹੋਈ ਹਾਦਸਾਗ੍ਰਸਤ

ਫਗਵਾੜਾ, 23 ਜੂਨ (ਹਰਜੋਤ ਸਿੰਘ ਚਾਨਾ) - ਅੱਜ ਜੀ.ਟੀ.ਰੋਡ ਚਹੇੜੂ ਲਾਗੇ ਇੱਕ ਅੋਡੀ ਗੱਡੀ ਦੇ ਅਚਾਨਕ ਬੇਕਾਬੂ ਹੋ ਜਾਣ ਕਾਰਨ ਗੱਡੀ ਪੁਲ ਦੇ ਫੁੱਟ ਓਵਰਬਿ੍ਜ ਨਾਲ ਜਾ ਟਕਰਾਈ ਜਿਸ ਕਾਰਨ ਗੱਡੀ ਦਾ ਕਾਫ਼ੀ ਨੁਕਸਾਨ ਹੋ ਗਿਆ ਪਰ ਗੱਡੀ 'ਚ ਸਵਾਰ ਵਿਅਕਤੀਆਂ ਨੂੰ ਲੋਕਾਂ ਨੇ ...

ਪੂਰੀ ਖ਼ਬਰ »

ਗੁ. ਸਾਹਿਬ ਦੀ ਗੋਲਕ ਤੋੜਣ ਦੇ ਦੋਸ਼ 'ਚ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 23 ਜੂਨ (ਵਿ.ਪ੍ਰ.) - ਥਾਣਾ ਸਿਟੀ ਪੁਲਿਸ ਨੇ ਮੁਹੱਲਾ ਡਾ: ਸਾਦਕ ਅਲੀ ਕਪੂਰਥਲਾ ਵਿਚ ਪੇਂਦੇ ਗੁਰਦੁਆਰਾ ਸਾਹਿਬ ਦਾ ਤਾਲਾ ਤੋੜ ਕੇ ਗੋਲਕ ਵਿਚੋਂ ਪੈਸੇ ਕੱਢਣ ਦੇ ਕਥਿਤ ਦੋਸ਼ ਵਿਚ ਰਾਜ ਕੁਮਾਰ ਉਰਫ਼ ਕਾਕਾ ਵਾਸੀ ਮੁਹੱਲਾ ਸਾਦਕ ਅਲੀ ਵਿਰੁੱਧ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਵਿਖਾਵਾ ਅੱਜ- ਸਰਵਜੀਤ ਸਿੰਘ

ਕਪੂਰਥਲਾ, 23 ਜੂਨ (ਵਿ.ਪ੍ਰ.) - ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਚੱਲਦਿਆਂ ਰੇਲਵੇ ਬੋਰਡ ਨੇ ਰੇਲਵੇ ਵਿਚ ਖ਼ਾਲੀ ਪਈਆਂ ਗੈਰ ਸੁਰੱਖਿਅਤ ਸ਼੍ਰੇਣੀ ਦੀਆਂ 50 ਪ੍ਰਤੀਸ਼ਤ ਅਸਾਮੀਆਂ ਨੂੰ ਖ਼ਤਮ ਕੀਤੇ ਜਾਣ ਦੇ ਵਿਰੋਧ ਵਿਚ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਫਗਵਾੜਾ, 23 ਜੂਨ (ਹਰਜੋਤ ਸਿੰਘ ਚਾਨਾ) - ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਧਾਰਾ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਤਨਾਮਪੁਰਾ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਸ਼ਾ ਮੁਕਤ ਸਮਾਜ ਦੀ ਸਿਰਜਣਾ 'ਚ ਵਿੱਦਿਅਕ ਸੰਸਥਾਵਾਂ ਤੇ ਪੰਚਾਇਤਾਂ ਆਪਣਾ ਯੋਗਦਾਨ ਪਾਉਣ-ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ, 23 ਜੂਨ (ਵਿ.ਪ੍ਰ.) - ਨਸ਼ਿਆਂ ਦੇ ਖ਼ਾਤਮੇ ਲਈ ਵਿੱਦਿਅਕ ਸੰਸਥਾਵਾਂ, ਪੰਚਾਇਤਾਂ, ਬੱਚਿਆਂ ਦੇ ਮਾਪਿਆਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਕਜੁੱਟ ਹੋ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਮੋਠਾਂਵਾਲ-ਕਮਾਲਪੁਰ ਵਿਖੇ 22 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਡਡਵਿੰਡੀ, 23 ਜੂਨ (ਦਿਲਬਾਗ ਸਿੰਘ ਝੰਡ) - ਬੱਚਿਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਬਾਰੇ ਗਿਆਨ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਨੌਜਵਾਨ ਪੀੜੀ ਆਪਣੇ ਵਿਰਸੇ ਨੂੰ ਸੰਭਾਲ ਸਕਦੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ...

ਪੂਰੀ ਖ਼ਬਰ »

ਸੈਨਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਦੂਜੇ ਦੀ ਕੁੱਟਮਾਰ ਮਾਮਲੇ ਦੀ ਐਸ.ਡੀ.ਐਮ. ਵਲੋਂ ਜਾਂਚ ਸ਼ੁਰੂ

ਕਪੂਰਥਲਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ) - ਸੈਨਿਕ ਸਕੂਲ ਕਪੂਰਥਲਾ ਦੇ ਸੀਨੀਅਰ ਵਿਦਿਆਰਥੀਆਂ ਵਲੋਂ 8ਵੀਂ ਜਮਾਤ ਦੇ ਜਲੰਧਰ ਅਤੇ ਪਠਾਨਕੋਟ ਜ਼ਿਲਿ੍ਹਆਂ ਨਾਲ ਸੰਬੰਧਿਤ ਦੋ ਵਿਦਿਆਰਥੀਆਂ ਦੀ ਕਥਿਤ ਤੌਰ 'ਤੇ ਮਾਰਕੁਟਾਈ ਸੰਬੰਧੀ ਉਨ੍ਹਾਂ ਦੇ ਮਾਪਿਆਂ ਵਲੋਂ ਜਲੰਧਰ ਦੇ ...

ਪੂਰੀ ਖ਼ਬਰ »

ਮਾਤਾ ਇੰਦਰ ਕੌਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਡਡਵਿੰਡੀ, 23 ਜੂਨ (ਦਿਲਬਾਗ ਸਿੰਘ ਝੰਡ) - ਉੱਘੇ ਸਮਾਜ ਸੇਵਕ ਹਰਬੰਸ ਸਿੰਘ ਥਿੰਦ ਦੀ ਮਾਤਾ ਇੰਦਰ ਕੌਰ ਨੂੰ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂਆਂ ਵੱਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ | ਮਾਤਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਢਿਲਵਾਂ, 23 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਏ.ਐਸ. ਆਈ .ਗੁਰਦੇਵ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਣ ਸੰਬੰਧੀ ਇਕ ਖ਼ਿਲਾਫ਼ ਕੇਸ ਦਰਜ

ਫਗਵਾੜਾ, 23 ਜੂਨ (ਹਰਜੋਤ ਸਿੰਘ ਚਾਨਾ) - ਸਿਟੀ ਪੁਲਿਸ ਨੇ ਦੜ੍ਹਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੜ੍ਹੇ ਸੱਟੇ ਦੀ ਰਾਸ਼ੀ ਬਰਾਮਦ ਕਰਕੇ ਗੈਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਅਮਨਦੀਪ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡਾ. ਸੁਭਾਸ਼ ਚੰਦਰ ਲੋਹੀਆ ਕੁਰੱਪਸ਼ਨ ਕੰਟਰੋਲ ਆਰਗੇਨਾਈਜ਼ੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕਪੂਰਥਲਾ, 23 ਜੂਨ (ਵਿ.ਪ੍ਰ.) - ਸਮਾਜ ਸੇਵਾ ਦੇ ਖੇਤਰ ਵਿਚ ਵਿਲੱਖਣ ਕਾਰਜ ਕਰਨ ਵਾਲੇ ਡਾ: ਸੁਭਾਸ਼ ਚੰਦਰ ਲੋਹੀਆ ਨੂੰ ਕੁਰੱਪਸ਼ਨ ਕੰਟਰੋਲ ਆਰਗੇਨਾਈਜ਼ੇਸ਼ਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇੱਥੇ ਵਰਨਣਯੋਗ ਹੈ ਕਿ ਡਾ: ਲੋਹੀਆ ਆਈ.ਐਮ. ਦੇ ਪ੍ਰਧਾਨ ਤੋਂ ...

ਪੂਰੀ ਖ਼ਬਰ »

ਰਾਸ਼ਟਰੀ ਰਾਜ ਮਾਰਗ ਦੇ ਬਰਮਾਂ ਨੂੰ ਖ਼ਾਲੀ ਕਰਵਾਉਣ ਦੀ ਮੰਗ

ਢਿਲਵਾਂ, 23 ਜੂਨ (ਪੱਤਰ ਪ੍ਰੇਰਕ) - ਇਕ ਪਾਸੇ ਜਿਥੇ ਸੰਪਰਕ ਸੜਕਾਂ ਦੇ ਬਰਮ ਨਾ ਮਾਤਰ ਰਹਿ ਗਏ ਹਨ ਉੱਥੇ ਹੁਣ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਵੀ ਵੱਖ-ਵੱਖ ਲੋਕਾਂ ਵਲੋਂ ਰਾਸ਼ਟਰੀ ਰਾਜ ਮਾਰਗ ਦੇ ਬਰਮਾ 'ਤੇ ਚਲਾਏ ਜਾ ਰਹੇ ਆਪੋ ਆਪਣੇ ਕੰਮਾਂ ਦੇ ਕਾਰਨ ਬਰਮ ਆਪਣੇ ਅਧੀਨ ...

ਪੂਰੀ ਖ਼ਬਰ »

ਸ਼ਿਵ ਸੈਨਾ ਅਪਰਾਧੀਆਂ ਤੇ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵਲੋਂ ਚਲਾਈ ਮੁਹਿੰਮ 'ਚ ਸਹਿਯੋਗ ਦੇਵੇਗੀ-ਕਟਾਰੀਆ

ਕਪੂਰਥਲਾ, 21 ਜੂਨ (ਵਿ.ਪ੍ਰ.) - ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਕੁੱਝ ਮਾਮਲਿਆਂ ਨੂੰ ਲੈ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਕਟਾਰੀਆ, ਸੀਨੀਅਰ ਆਗੂ ਇੰਦਰਪਾਲ ਮਨਚੰਦਾ ਦੀ ਅਗਵਾਈ ਵਿਚ ਸ਼ਿਵ ਸੈਨਾ ਦਾ ਇਕ ਵਫ਼ਦ ਐਸ.ਐਸ.ਪੀ. ਰਾਜਬਚਨ ...

ਪੂਰੀ ਖ਼ਬਰ »

ਸਿਆਣਿਆਂ ਦਾ ਕਿਹਾ ਸਿਰ ਮੱਥੇ, ਪਰਨਾਲਾ ਉ ੱਥੇ ਦਾ ਉ ੱਥੇ...

ਡਡਵਿੰਡੀ, 23 ਜੂਨ (ਦਿਲਬਾਗ ਸਿੰਘ ਝੰਡ) - ਪੰਜਾਬ ਅੰਦਰ ਵੱਖ-ਵੱਖ ਸਮਿਆਂ ਦੌਰਾਨ ਬਣੀਆਂ ਸਰਕਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਅਤੇ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ ਪਰ ਇਹ ਸਿਰਫ਼ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਨਵੇਂ ਐਕਸੀਅਨ ਦਰਸ਼ਨ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਬਿਜਲੀ ਵਿਭਾਗ) ਦੇ ਸ਼ਹਿਰੀ ਮੰਡਲ ਕਪੂਰਥਲਾ ਦੇ ਨਵ ਨਿਯੁਕਤ ਐਕਸੀਅਨ ਇੰਜ. ਦਰਸ਼ਨ ਸਿੰਘ ਗਿੱਲ ਆਪਣਾ ਚਾਰਜ ਸੰਭਾਲਣ ਉਪਰੰਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਕਾਰ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 23 ਜੂਨ (ਮਨਜੀਤ ਸਿੰਘ ਰਤਨ) - ਭੁਲੱਥ ਪੁਲਿਸ ਵਲੋਂ ਇਕ ਮੋਟਰਸਾਈਕਲ 'ਚ ਕਾਰ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ 'ਚ ਵਿਜੇ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਲਿੱਟਾਂ ਨੇ ਦੱਸਿਆ ਕਿ ਮਿਹਨਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX