ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 1 hour ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 1 hour ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 2 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 2 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 2 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 2 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 minute ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 3 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 3 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 3 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 3 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 4 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 4 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 5 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 6 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 6 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 6 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 7 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 7 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਅਗਨੀਪਥ ਯੋਜਨਾ ਦੇ ਖ਼ਿਲਾਫ਼ ਜ਼ਿਲ੍ਹੇ ਭਰ 'ਚ ਮੋਦੀ ਸਰਕਾਰ ਦੇ ਪੁਤਲੇ ਫੂਕੇ

ਬਟਾਲਾ, 24 ਜੂਨ (ਕਾਹਲੋਂ)-ਸੰਯੁਕਤ ਕਿਸਾਨ ਮੋਰਚਾ ਵਲੋਂ ਨੌਜਵਾਨਾਂ ਨੂੰ ਫ਼ੌਜ 'ਚ ਭਰਤੀ ਕਰਨ ਲਈ ਤਿਆਰ ਕੀਤੀ ਗਈ ਅਗਨੀਪਥ ਯੋਜਨਾ ਨੂੰ ਰੱਦ ਕਰਨ ਅਤੇ ਇਸ ਦੇ ਵਿਰੋਧ 'ਚ ਰੋਸ ਦਿਵਸ ਨੂੰ ਲੈ ਕੇ ਵੱਖ-ਵੱਖ ਥਾਂਵਾਂ 'ਤੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਇਸੇ ਤਹਿਤ ਬਟਾਲਾ 'ਚ ਕਾਮਰੇਡ ਮਨਜੀਤ ਰਾਜ, ਕਪਤਾਨ ਸਿੰਘ ਬਾਸਰਪੁਰਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਤਹਿਸੀਲਦਾਰ ਨੂੰ ਇਕ ਪੱਤਰ ਦਿੱਤਾ ਗਿਆ | ਇਸ ਮੌਕੇ ਮਨਜੀਤ ਰਾਜ ਅਤੇ ਕਾਮਰੇਡ ਕਪਤਾਨ ਸਿੰਘ ਨੇ ਦੱਸਿਆ ਕਿ ਅਗਨੀਪਥ ਦੇਸ਼ ਦੇ ਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਯੋਜਨਾ ਹੈ | ਸਰਕਾਰ 4 ਸਾਲ ਦੇ ਠੇਕੇ 'ਤੇ ਭਰਤੀ ਕਰਕੇ ਉਸ ਤੋਂ ਬਾਅਦ ਉਨ੍ਹਾਂ ਨੂੰ ਫਾਰਗ ਕਰਕੇ ਨੌਜਵਾਨਾਂ ਦਾ ਭਵਿੱਖ ਖਰਾਬ ਕਰ ਰਹੀ ਹੈ | ਰੈਜੀਮੈਂਟ ਦੇ ਸਮਾਜਿਕ ਢਾਂਚੇ ਨੂੰ ਰਾਤੋ-ਰਾਤ ਬਦਲਣ ਨਾਲ ਫ਼ੌਜ ਦੇ ਮਨੋਬਲ 'ਤੇ ਵੀ ਬੁਰਾ ਪ੍ਰਭਾਵ ਪਵੇਗਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੇ ਅਗਨੀਪਥ ਵਿਰੋਧੀ ਪ੍ਰਦਰਸ਼ਨਾਂ ਵਿਚ ਸ਼ਾਮਲ ਨੌਜਵਾਨਾਂ 'ਤੇ ਝੂਠੇ ਪਰਚੇ ਕੀਤੇ ਗਏ, ਸਰਕਾਰ ਲੋਕਤੰਤਰ 'ਚ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਪ੍ਰਦਰਸ਼ਨ ਕਰਨ ਤੋਂ ਆਮ ਆਦਮੀ ਨੂੰ ਵਾਂਝਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਪੱਤਰ ਰਾਹੀਂ ਅਸੀਂ ਮਾਣਯੋਗ ਰਾਸ਼ਟਰਪਤੀ ਪਾਸੋਂ ਮੰਗ ਕਰਦੇ ਹਾਂ ਕਿ ਸੰਵਿਧਾਨ ਤੇ ਰਾਸ਼ਟਰੀ ਸੁਰੱਖਿਆ ਦੇ ਰਖਵਾਲੇ ਹੋਣ ਦੇ ਨਾਤੇ ਦੇਸ਼ ਦੇ ਭਵਿੱਖ ਨਾਲ ਹੋਣ ਵਾਲੀ ਇਸ ਗੜਗੜ ਨੂੰ ਤੁਰੰਤ ਰੋਕੋ | ਇਸ ਮੌਕੇ ਉਨ੍ਹਾਂ ਦੇ ਨਾਲ ਕਾਮਰੇਡ ਪੰਮਾ, ਜਸਬੀਰ ਸਿੰਘ, ਕਾਮਰੇਡ ਪਰਮਜਰੀਤ ਸਿੰਘ ਅਤੇ ਹੋਰ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਗਨੀਪਥ ਯੋਜਨਾ ਖ਼ਿਲਾਫ਼ ਰੋਸ ਪ੍ਰਦਰਸ਼ਨ
ਬਟਾਲਾ, (ਕਾਹਲੋਂ)-ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਕਾਦੀਆਂ ਅਤੇ ਬਟਾਲਾ ਨੇ ਹਰਦੀਪ ਸਿੰਘ ਅਤੇ ਗੁਰਬਚਨ ਸਿੰਘ ਅੰਮਿ੍ਤਸਰ ਦੀ ਅਗਵਾਈ ਵਿਚ ਐੱਸ.ਡੀ.ਐਮ. ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਐਸ.ਡੀ.ਐਮ. ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ | ਰੈਲੀ ਨੂੰ ਸੰਬੋਧਨ ਰਕਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਫ਼ੌਜ ਵਿਚ ਠੇਕਾ ਭਰਤੀ ਲਈ ਲਿਆਈ ਗਈ ਅਗਨੀਪਥ ਸਕੀਮ ਲੋਕ ਵਿਰੋਧੀ ਫ਼ੈਸਲਾ ਹੈ | ਇਹ ਠੇਕਾ ਪ੍ਰਣਾਲੀ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਦਾ ਹਿੱਸਾ ਹੈ | ਉਨ੍ਹਾਂ ਮੰਗ ਕੀਤੀ ਕਿ ਇਹ ਸਕੀਮ ਰੱਦ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ | ਇਸ ਮੌਕੇ ਮਾ: ਨਿਰਮਲ ਸਿੰਘ ਬੱਜੂਮਾਨ, ਸਵਰਨ ਸਿੰਘ ਸਿੰਘ ਕਲੇਰ ਖੁਰਦ, ਮਾ: ਨਿਰਮਲ ਸਿੰਘ ਸੇਖੂਪੁਰਾ, ਸੁਖਪਾਲ ਸਿੰਘ ਬੱਜੂਮਾਨ, ਡਾ. ਪਤਵਿੰਦਰ ਸਿੰਘ, ਕੁਲਦੀਪ ਸਿੰਘ ਦੁਨੀਆਂ ਸੰਧੂ, ਸਵਿੰਦਰ ਸਿੰਘ, ਸਰਬਜੀਤ ਸਿੰਘ, ਹਰਦਿਆਲ ਸਿੰਘ ਮਠੋਲਾ, ਰਘਬੀਰ ਸਿੰਘ ਸਰਪੰਚ, ਸਲਵਿੰਦਰ ਸਿੰਘ, ਭੁਪਿੰਦਰ ਸਿੰਘ, ਲੋਹ ਚੱਪ, ਗੁਰਜੀਤ ਸਿੰਘ ਸਿੰਘ ਚਾਹ ਗਿੱਲ, ਸਤਨਾਮ ਸਿੰਘ ਕੋਟ ਟੋਡਰਮੱਲ, ਬਲਵਿੰਦਰ ਸਿੰਘ ਕੂੰਟਾਂ, ਅਜਮੇਰ ਸਿੰਘ ਕੋਟ ਟੋਡਰਮੱਲ ਨੇ ਸੰਬੋਧਨ ਕੀਤਾ |
ਸੰਯੁਕਤ ਕਿਸਾਨ ਮੋਰਚਾ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
ਗੁਰਦਾਸਪੁਰ, (ਭਾਗਦੀਪ ਸਿੰਘ ਗੋਰਾਇਆ)-ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਜਿਸ ਤੋਂ ਬਾਅਦ ਆਗੂਆਂ ਨੇ ਡੀ.ਸੀ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਸੌਂਪਿਆ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸੁਖਦੇਵ ਸਿੰਘ ਭੋਜਰਾਜ, ਬਲਬੀਰ ਸਿੰਘ ਰੰਧਾਵਾ ਤੇ ਹਰਦੇਵ ਸਿੰਘ ਚਿੱਟੀ ਵਲੋਂ ਕੀਤੀ ਗਈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪਥ ਨਾਂਅ ਦੀ ਨਵੀਂ ਯੋਜਨਾ ਤਹਿਤ ਫ਼ੌਜ 'ਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੰੂ ਰੋਕ ਦਿੱਤਾ ਗਿਆ ਹੈ | ਜਦੋਂ ਕਿ ਫ਼ੌਜ ਤੇ ਹਵਾਈ ਸੈਨਾ 'ਚ ਪਹਿਲਾਂ ਕੀਤੀ ਭਰਤੀ ਪ੍ਰਕਿਰਿਆ ਨੰੂ ਰੱਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਗਨੀਵੀਰ ਨਾਂਅ ਦੇ ਇਨ੍ਹਾਂ ਅਸਥਾਈ ਕਰਮਚਾਰੀਆਂ ਨੰੂ ਨਾ ਤਾਂ ਕੋਈ ਰੈਂਕ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਗਰੈਚੁਟੀ ਜਾਂ ਪੈਨਸ਼ਨ ਦਿੱਤੀ ਜਾਵੇਗੀ | ਉਨ੍ਹਾਂ ਮੰਗ ਕਰਦੇ ਹੋਏ ਭਰਤੀ ਨੋਟੀਫ਼ਿਕੇਸ਼ਨ ਵਾਪਸ ਲੈਣ, ਫ਼ੌਜ 'ਚ ਪਿਛਲੀਆਂ 1, 25,000 ਅਸਾਮੀਆਂ ਤੇ ਇਸ ਸਾਲ ਖ਼ਾਲੀ ਅਸਾਮੀਆਂ ਲਈ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸ਼ੁਰੂ ਕਰਨ, ਪਹਿਲਾਂ ਸ਼ੁਰੂ ਭਰਤੀ ਪ੍ਰਕਿਰਿਆ ਨੰੂ ਪੂਰਾ ਕਰਨ, ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੰੂ ਉਮਰ 'ਚ ਦੋ ਸਾਲ ਛੋਟ ਦੇਣ, ਅਗਨੀਪਥ ਵਿਰੋਧੀ ਪ੍ਰਦਰਸ਼ਨ 'ਚ ਸ਼ਾਮਿਲ ਨੌਜਵਾਨਾਂ ਵਿਰੁੱਧ ਦਰਜ ਝੂਠੇ ਕੇਸ ਵਾਪਸ ਲੈਣ, ਅੰਦੋਲਨਕਾਰੀਆਂ ਨੰੂ ਨੌਕਰੀਆਂ ਤੋਂ ਹਟਾਉਣ ਵਰਗੀਆਂ ਸ਼ਰਤਾਂ ਹਟਾਉਣ ਆਦਿ ਦੀ ਮੰਗ ਕੀਤੀ | ਇਸ ਮੌਕੇ ਬਾਬਾ ਕਵਲਜੀਤ ਸਿੰਘ ਪੰਡੋਰੀ, ਸਤਨਾਮ ਸਿੰਘ, ਸੁਖਜੀਤ ਸਿੰਘ, ਇੰਜੀ: ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਛੀਨਾ, ਰਾਜ ਸੁਖਵਿੰਦਰ ਸਿੰਘ, ਡਾ: ਅਸ਼ੋਕ ਭਾਰਤੀ, ਪਰਮਪਾਲ ਸਿੰਘ, ਹਰਪ੍ਰੀਤ ਸਿੰਘ ਗੋਲਡੀ, ਸ਼ੇਰਾ ਅਠਵਾਲ, ਸੰਦੀਪ ਸਿੰਘ, ਮਨਪ੍ਰੀਤ ਸਿੰਘ ਤੇ ਨਰਿੰਦਰ ਸਿੰਘ ਆਦਿ ਹਾਜ਼ਰ ਸਨ |
ਅਗਨੀਪਥ ਯੋਜਨਾ ਨੂੰ ਰੱਦ ਕਰਕੇ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ : ਕਿਸਾਨ ਆਗੂ
ਬਟਾਲਾ/ਵਡਾਲਾ ਗ੍ਰੰਥੀਆਂ, 24 ਜੂਨ (ਕਾਹਲੋਂ/ਗੁਰਪ੍ਰਤਾਪ ਸਿੰਘ ਕਾਹਲੋਂ)-ਦੇਸ਼, ਜਵਾਨ ਅਤੇ ਕਿਸਾਨ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਅਗਨੀਪਥ ਯੋਜਨਾ ਨੂੰ ਰੱਦ ਕਰਨ ਬਾਰੇ ਐੱਸ.ਡੀ.ਐੱਮ. ਬਟਾਲਾ ਨੂੰ ਕਿਸਾਨ ਆਗੂਆਂ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ, ਜਨਰਲ ਸਕੱਤਰ ਗੁਰਨਾਮ ਸਿੰਘ ਸਤਕੋਹਾ, ਰਿਟਾ: ਐੱਸ.ਐੱਚ.ਓ. ਜਰਨੈਲ ਸਿੰਘ ਲੌਂਗੋਵਾਲ, ਸੁਲੱਖਣ ਸਿੰਘ ਸਾਬਕਾ ਸਰਪੰਚ ਵਡਾਲਾ ਗ੍ਰੰਥੀਆਂ, ਸੁਰਜੀਤ ਸਿੰਘ ਸੋਢੀ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਬਿੱਟੂ, ਲਖਵਿੰਦਰ ਸਿੰਘ ਸਾਬੀ, ਹਰਜੀਤ ਸਿੰਘ, ਗੁਰਨਾਮ ਸਿੰਘ ਕਲੇਰ ਵਲੋਂ ਇਕ ਮੰਗ ਪੱਤਰ ਦਿੱਤਾ ਗਿਆ | ਉਪਰੰਤ ਉਨ੍ਹਾਂ ਕਿਹਾ ਕਿ ਫੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਅਤੇ ਦੇਸ਼ ਦੇ ਕਿਸਾਨ ਪਰਿਵਾਰਾਂ ਲਈ ਇਹ ਇੱਕ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਅਗਨੀਪਥ ਯੋਜਨਾ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕਰਕੇ ਇਸ ਸਕੀਮ ਤਹਿਤ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ | ਅਗਨੀਪਥ ਯੋਜਨਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
ਬਟਾਲਾ, 24 ਜੂਨ (ਕਾਹਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਅਤੇ ਸੰੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਰਨਾਂ ਕਿਸਾਨ, ਮਜ਼ਦੂਰ ਅਤੇ ਨੌਜਵਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਬਣਾਈ ਗਈ ਫ਼ੌਜ ਦੀ ਭਰਤੀ ਦੀ ਅਗਨੀਪਥ ਯੋਜਨਾ ਦਾ ਦੇਸ਼ ਵਿਆਪੀ ਵਿਰੋਧ ਕੀਤਾ ਗਿਆ ਅਤੇ ਇਸ ਯੋਜਨਾ ਨੂੰ ਰੱਦ ਕਰਨ ਲਈ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਜ਼ਿਲ੍ਹਾ ਤੇ ਤਹਿਸੀਲ ਪੱਧਰ 'ਤੇ ਮੰਗ ਪੱਤਰ ਦਿੱਤਾ ਗਿਆ | ਬੁਲਾਰਿਆਂ ਕਿਹਾ ਕਿ ਇਹ ਯੋਜਨਾ ਜਵਾਨ, ਕਿਸਾਨ ਤੇ ਦੇਸ਼ ਵਿਰੋਧੀ ਹੈ | ਇਸ ਯੋਜਨਾ ਨਾਲ ਕੇਂਦਰੀ ਸਰਕਾਰ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਇਸ ਯੋਜਨਾ ਨਾਲ ਕੇਂਦਰ ਸਰਕਾਰ ਦੇਸ਼ ਦੇ ਭਵਿੱਖ ਨਾਲ ਖਿਲਵਾੜ ਤਾਂ ਕਰ ਰਹੀ ਹੈ, ਨਾਲ ਹੀ ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੋ ਜਾਵੇਗਾ | ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਨੀਪਥ ਯੋਜਨਾ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ ਨਹੀਂ ਤਾਂ ਦਿੱਲੀ ਅੰਦੋਲਨ ਵਰਗਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਸਾਰੀਆਂ ਯੂਨੀਅਨਾਂ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਬਟਾਲਾ 'ਚ ਰੋਸ ਮਾਰਚ
ਬਟਾਲਾ, (ਕਾਹਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਾਸਕਰ ਅਗਨੀਪਥ ਯੋਜਨਾ ਦੇ ਵਿਰੁੱਧ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਬਟਾਲਾ ਵਿਖੇ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਜ਼ਿਲ੍ਹਾ ਪ੍ਰਧਾਨ ਰਾਜਗੁਰਵਿੰਦਰ ਸਿੰਘ, ਗੁਰਮੀਤ ਸਿੰਘ ਡਡਿਆਲਾ ਅਤੇ ਬਚਨ ਸਿੰਘ ਭੰਬੋਈ ਦੀ ਅਗਵਾਈ ਹੇਠ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਤੋਂ ਸ਼ੁਰੂ ਹੋ ਕੇ ਬਾਜ਼ਾਰ ਵਿਚੋਂ ਹੁੰਦਾ ਹੋਇਆ ਐਸ.ਡੀ.ਐਮ. ਦਫ਼ਤਰ ਪਹੁੰਚ ਕੇ ਐਸ.ਡੀ.ਐਮ. ਬਟਾਲਾ ਨੂੰ ਮਾਣਯੋਗ ਰਾਸ਼ਟਰਪਤੀ ਦੇ ਨਾਂਅ 'ਤੇ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਐਸ.ਡੀ.ਐਮ. ਮੈਡਮ ਨੇ ਭਰੋਸਾ ਦਿੱਤਾ ਕੇ ਉਹ ਇਹ ਮੰਗ ਪੱਤਰ ਮਾਣਯੋਗ ਰਾਸ਼ਟਰਪਤੀ ਤੱਕ ਜ਼ਰੂਰ ਪਹੁੰਚਾਉਣਗੇ | ਇਸ ਮੌਕੇ ਡਾ. ਹਰਭਜਨ ਸਿੰਘ ਹਰਪੁਰਾ, ਲਖਵਿੰਦਰ ਸਿੰਘ, ਬਲਦੇਵ ਸਿੰਘ, ਜੁਝਾਰ ਸਿੰਘ, ਲਖਬੀਰ ਸਿੰਘ, ਨਿਸ਼ਾਨ ਸਿੰਘ, ਲਾਭ ਸਿੰਘ, ਕੈਪਟਨ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ, ਸੁੱਚਾ ਸਿੰਘ, ਹਰਵਿੰਦਰ ਸਿੰਘ ਕਾਹਲੋਂ ਸ਼ਾਹਬਾਦ, ਅਮਰੀਕ ਸਿੰਘ, ਲਖਵਿੰਦਰ ਸਿੰਘ ਪ੍ਰਤਾਪਗੜ੍ਹ, ਲੱਖ ਬਾਜਵਾ, ਰਤਨ ਸਿੰਘ ਭੰਬੋਈ, ਜਗਤਾਰ ਸਿੰਘ ਸੰਗਤਪੁਰਾ ਆਦਿ ਸ਼ਾਮਿਲ ਸਨ |
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅਗਨੀਪਥ ਯੋਜਨਾ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਭੈਣੀ ਮੀਆਂ ਖਾਂ, (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੇ ਪ੍ਰਧਾਨ ਸੋਹਣ ਸਿੰਘ ਗਿੱਲ, ਗੁਰਪ੍ਰੀਤ ਕÏਰ ਕੋਟਲੀ, ਜ਼ੋਨ ਸਕੱਤਰ ਕੈਪਟਨ ਸਮਿੰਦਰ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਨਾਨੋਵਾਲ ਦੀ ਅਗਵਾਈ ਹੇਠ ਭੈਣੀ ਮੀਆਂ ਖਾਂ 'ਚ ਮੋਦੀ ਸਰਕਾਰ ਦੇ ਅਰਥੀ ਫੂਕ ਰੋਸ ਮੁਜਾਹਰਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਵਰਗ ਨੂੰ ਨਵੇਂ ਕਾਨੂੰਨ ਬਣਾ ਕੇ ਦੇਸ਼ ਦੇ ਲੋਕਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣਾ ਚਾਹੁੰਦੀ ਹੈ, ਦੇਸ਼ ਦੀ ਰਾਖੀ ਕਰਨ ਵਾਲੀ ਫ਼Ïਜ ਵੀ ਠੇਕੇ 'ਤੇ ਦੇਣਾ ਅਤੇ ਕਾਰਪੋਰੇਟ ਜਗਤ ਦੇ ਹਵਾਲੇ ਕਰਨਾ ਬਹੁਤ ਹੀ ਨਿੰਦਣਯੋਗ ਯੋਜਨਾ ਹੈ | ਇਸ ਮÏਕੇ ਬਲਵਿੰਦਰ ਸਿੰਘ ਮੁਲਾਵਲ, ਨਿਸ਼ਾਨ ਸਿੰਘ, ਜਸਬੀਰ ਸਿੰਘ ਗੋਰਾਇਆ, ਜਸਬੀਰ ਸਿੰਘ ਲਾਡੀ, ਜਰਨੈਲ ਸਿੰਘ ਲਾਧੂਪੁਰ, ਡਾ. ਨਿਸ਼ਾਨ ਸਿੰਘ, ਹਰਜੀਤ ਕÏਰ, ਬਲਜੀਤ ਕÏਰ, ਤਿਰਲੋਚਨ ਸਿੰਘ, ਹਰਦੀਪ ਸਿੰਘ ਫ਼ੌਜੀ, ਚੰਨਣ ਸਿੰਘ, ਕਾਬਲ ਸਿੰਘ, ਲਖਵਿੰਦਰ ਸਿੰਘ, ਹਰਭਜਨ ਸਿੰਘ ਭਜਾ, ਉਤਮ ਸਿੰਘ, ਜਸਪਾਲ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਨÏਜਵਾਨ, ਬੀਬੀਆਂ ਹਾਜ਼ਰ ਸਨ |
ਕਿਸਾਨਾਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਸ੍ਰੀ ਹਰਿਗੋਬਿੰਦਪੁਰ, (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬਟਾਲਾ ਰੋਡ 'ਤੇ ਸਥਿਤ ਭੱਠੇ ਨਜ਼ਦੀਕ ਨਹਿਰ ਦੇ ਪੁਲ 'ਤੇ ਚੌਂਕ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਹਰਦੀਪ ਸਿੰਘ ਫੌਜੀ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਦੇਸ਼ ਦੀ ਫ਼ੌਜ ਵਿਚ ਭਰਤੀ ਹੋਣ ਲਈ ਲਾਗੂ ਕੀਤੀ ਗਈ ਅਗਨੀਪਥ ਯੋਜਨਾ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਕੇਂਦਰੀ ਮੰਤਰੀਆਂ ਦਾ ਅਰਥੀ ਫ਼ੂਕ ਰੋਸ ਮੁਜ਼ਹਾਰਾ ਕੀਤਾ ਗਿਆ | ਜ਼ੋਨ ਪ੍ਰਧਾਨ ਹਰਦੀਪ ਸਿੰਘ ਫ਼ੌਜੀ ਨੇ ਕਿਹਾ ਕਿ ਫ਼ੌਜ ਵਿਚ ਭਰਤੀ ਹੋਣ ਲਈ ਅਗਨੀਪਥ ਯੋਜਨਾ ਲਾਗੂ ਕਰਕੇ ਸਰਕਾਰ ਨੇ ਨੌਜਵਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਬਹੁਤ ਖ਼ਤਰਨਾਕ ਹੈ, ਜਿੱਥੇ ਪਹਿਲਾਂ ਹੀ ਨੌਕਰੀਆਂ ਨਹੀਂ ਮਿਲਦੀਆਂ ਅਤੇ ਇਹ ਯੋਜਨਾ ਲਾਗੂ ਹੋਣ ਨਾਲ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਹੀ ਰਹਿ ਜਾਣਾ ਹੈ, ਕਿਉਂਕਿ ਨੌਕਰੀ ਕਰਨ ਦੀ ਚਾਰ ਸਾਲ ਦੀ ਮਿਆਦ ਰੱਖੀ ਗਈ ਹੈ ਅਤੇ ਇਹ ਕੋਈ ਪੱਕੀ ਨੌਕਰੀ ਨਹੀਂ ਹੈ | ਇਸ ਮੌਕੇ ਸੂਬੇਦਾਰ ਰਛਪਾਲ ਸਿੰਘ ਭਰਥ, ਪਰਮਿੰਦਰ ਸਿੰਘ ਪਿੰਦੂ ਚੀਮਾ ਖੁੱਡੀ, ਅਜੈਬ ਸਿੰਘ ਚੀਮਾ ਖੁੱਡੀ, ਰਾਜਾ ਸੈਣੀ, ਰੋਮੀ ਰਾਮਪੁਰ ਤਲਵਾੜਾ, ਬਖਸੀਸ਼ ਸਿੰਘ ਭਾਮ, ਮਨਜਿੰਦਰ ਸਿੰਘ ਮਨੇਸ਼, ਸੁਰਜੀਤ ਸਿੰਘ ਮਾੜੀ ਪੰਨਵਾਂ, ਸੁਖਵਿੰਦਰ ਸਿੰਘ ਭੇਟ, ਗੁਰਵਿੰਦਰ ਸਿੰਘ ਮਾੜੀ ਪੰਨਵਾਂ, ਸੁਖਵਿੰਦਰ ਕੌਰ, ਜਸਪਾਲ ਕੌਰ ਆਦਿ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਅੱਚਲ ਸਾਹਿਬ, (ਗੁਰਚਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਅੱਚਲ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਦੀ ਅਗਵਾਈ ਹੇਠ ਜ਼ੋਨ ਦੀਆਂ ਸਮੂਹ ਇਕਾਈਆਂ ਵਲੋਂ ਅੱਡਾ ਅੰਮੋਨੰਗਲ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਨੇ ਕਿਹਾ ਕਿ ਮੋਦੀ ਸਰਕਾਰ ਭਾਰਤ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਵੇਚਣ ਲਈ ਨਿੱਤ ਨਵੀਆਂ ਸਕੀਮਾਂ ਘੜ ਰਹੀ ਹੈ | ਉਨ੍ਹਾਂ ਕਿਹਾ ਕਿ ਅਗਨੀਪਥ ਸਕੀਮ ਤਹਿਤ ਫ਼ੌਜ ਦੇ ਰੁਤਬੇ ਦਾ ਸੋਸ਼ਣ ਕੀਤਾ ਜਾ ਰਿਹਾ ਹੈ | ਇਸ ਮੌਕੇ ਹਰਦੀਪ ਸਿੰਘ ਮਹਿਤਾ, ਮੇਜਰ ਸਿੰਘ, ਸੰਤੋਖ ਸਿੰਘ, ਅਵਤਾਰ ਸਿੰਘ ਅੰਮਿ੍ਤਪਾਲ ਸਿੰਘ ਬੱਬੂ, ਰਾਮਜੀਤ ਸਿੰਘ ਰੰਗੜ ਨੰਗਲ, ਹਰਜਿੰਦਰ ਸਿੰਘ ਬੁਜਿਆਂਵਾਲੀ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਗੁਰਪਿੰਦਰ ਸਿੰਘ, ਈਸ਼ਵਰ ਸਿੰਘ ਜਾਹਦਪੁਰ, ਜੱਗੂ ਅੰਮੋਨੰਗਲ, ਡਾ. ਸੁਰਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਬੁਜਿਆਂਵਾਲੀ, ਉਜਾਗਰ ਸਿੰਘ ਸੇਖਵਾਂ, ਰਵਿੰਦਰਪਾਲ ਸਿੰਘ, ਨਿਸ਼ਾਨ ਸਿੰਘ, ਪਿੰਟੂ ਸ਼ਾਹ ਆਦਿ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
ਊਧਨਵਾਲ, (ਪਰਗਟ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਅਗਨੀਪਥ ਯੋਜਨਾ ਦੇ ਖ਼ਿਲਾਫ਼ ਜਥੇਬੰਦੀ ਵਲੋਂ ਦਿੱਤੇ ਗਏ ਸੰਘਰਸ਼ ਦੇ ਐਲਾਨ ਕਰਨ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਜੀ ਦੇ ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ, ਬਾਬਾ ਸ਼ੀਤਲ ਸਿੰਘ ਢਪੱਈ, ਬਾਬਾ ਨਰਿੰਦਰ ਸਿੰਘ, ਬਿਕਰਮਜੀਤ ਸਿੰਘ ਛੀਨੇ, ਜਗਜੀਵਨ ਸਿੰਘ ਰਾਈਆਂ ਵਾਲੀ, ਗੁਰਵਿੰਦਰ ਖੁਜਾਲਾ, ਜਸਵਿੰਦਰ ਸਿੰਘ ਮਨੇਸ ਦੀ ਅਗਵਾਈ ਵਿਚ ਸਥਾਨਕ ਕਸਬੇ ਵਿਚ ਨਹਿਰ ਪੁਲ ਦੇ ਉੱਪਰ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਹਰ ਵਰਗ ਨੂੰ ਨਵੇਂ ਕਾਨੂੰਨ ਬਣਾ ਕੇ ਦੇਸ਼ ਦੇ ਲੋਕਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣਾ ਚਾਹੁੰਦੀ ਹੈ | ਇਸ ਮੌਕੇ ਹਰਵਿੰਦਰ ਸਿੰਘ ਬਿੱਕਾ, ਸੂਬੇਦਾਰ ਸਰਬਜੀਤ ਸਿੰਘ ਪੱਡਾ, ਜਗਤਾਰ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਪੱਡਾ, ਸ਼ਾਮ ਮਨੇਸ, ਰਵਿੰਦਰ ਰਵੀ, ਭੁਪਿੰਦਰ ਸਿੰਘ ਭੰਬੋਈ, ਸਰਬਜੀਤ ਸਿੰਘ, ਫਤਿਹ ਸਿੰਘ, ਜੋਗਾ ਸਿੰਘ, ਗੁਰਮੇਲ ਸਿੰਘ, ਗੁਰਵਿੰਦਰ ਕੋਹਾਲੀ, ਕਸ਼ਮੀਰ ਸਿੰਘ, ਅਮਨ ਢੰਡੇ, ਸਰਵਣ ਸਿੰਘ, ਕਸ਼ਮੀਰ ਧਰਮਕੋਟ, ਰਸਾਲ ਸਿੰਘ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਆਗੂਆਂ ਨੇ ਰਾਸ਼ਟਰਪਤੀ ਦੇ ਨਾਂਅ 'ਤੇ ਸੌਂਪਿਆ ਮੰਗ-ਪੱਤਰ
ਸ੍ਰੀ ਹਰਿਗੋਬਿੰਦਪੁਰ, (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਬ-ਤਹਿਸੀਲ 'ਚ ਜ਼ਿਲ੍ਹਾ ਆਗੂ ਕੈਪਟਨ ਅਜੀਤ ਸਿੰਘ ਸੈਲੋਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਸ੍ਰੀ ਹਰਿਗੋਬਿੰਦਪੁਰ ਦੇ ਆਗੂਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੇਂਦਰ ਸਰਕਾਰ ਵਲੋਂ ਫ਼ੌਜ ਵਿਚ ਭਰਤੀ ਹੋਣ ਲਈ ਲਾਗੂ ਕੀਤੀ ਗਈ ਅਗਨੀਪਥ ਯੋਜਨਾ ਦੇ ਵਿਰੋਧ 'ਚ ਰਾਸ਼ਟਰਪਤੀ ਤੱਕ ਆਪਣਾ ਮੰਗ ਪੱਤਰ ਪੁੱਜਦਾ ਕਰਨ ਲਈ ਨਾਇਬ ਤਹਿਸੀਲਦਾਰ ਦੇ ਦਫ਼ਤਰ 'ਚ ਮੰਗ ਪੱਤਰ ਸੌਂਪਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਗਈ ਹੈ ਕਿ ਫ਼ੌਜ ਵਿਚ ਭਰਤੀ ਹੋਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਸਰਕਾਰ ਪਹਿਲਾਂ ਦੀ ਤਰ੍ਹਾਂ ਹੀ ਪੱਕੀ ਭਰਤੀ ਦੀ ਪ੍ਰਕਿਰਿਆ ਨੂੰ ਬਹਾਲ ਰੱਖੇ | ਇਸ ਸਮੇਂ ਸੂਬਾ ਪ੍ਰੈੱਸ ਸਕੱਤਰ ਅਸ਼ੋਕ ਭਾਰਤੀ, ਸਕੱਤਰ ਪਾਲ ਸਿੰਘ ਚੀਮਾ ਖੁੱਡੀ, ਸਰਦੂਲ ਸਿੰਘ ਚੀਮਾ ਖੁੱਡੀ, ਜਥੇਦਾਰ ਮਹਿੰਦਰ ਸਿੰਘ ਚੀਮਾ ਖੁੱਡੀ, ਹਰਜੀਤ ਸਿੰਘ ਮਠੋਲਾ, ਕਸ਼ਮੀਰ ਸਿੰਘ ਮਠੋਲਾ, ਸਮਸ਼ੇਰ ਸਿੰਘ ਮਠੋਲਾ, ਹਰਪ੍ਰੀਤ ਸਿੰਘ ਮੇਤਲੇ, ਜਰਨੈਲ ਸਿੰਘ ਭਰਥ, ਬਖਸੀਸ਼ ਸਿੰਘ ਭਰਥ, ਗੁਰਦਿਆਲ ਸਿੰਘ ਸੈਲੋਵਾਲ ਆਦਿ ਹਾਜ਼ਰ ਸਨ |
ਫਤਹਿਗੜ੍ਹ ਚੂੜੀਆਂ ਵਿਖੇ ਅਗਨੀਪਥ ਸਕੀਮ ਖਿਲਾਫ਼ ਰੋਸ ਪ੍ਰਦਰਸ਼ਨ
ਫਤਹਿਗੜ੍ਹ ਚੂੜੀਆਂ, (ਧਰਮਿੰਦਰ ਸਿੰਘ ਬਾਠ)-ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਫ਼ਤਹਿਗੜ੍ਹ ਚੂੜੀਆਂ ਵਿਚ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਲੀ ਦੀ ਅਗਵਾਈ ਵਿਚ ਐਸ.ਡੀ.ਐਮ. ਫ਼ਤਹਿਗੜ੍ਹ ਚੂੜੀਆਂ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ ਅਤੇ ਰੋਸ ਮਾਰਚ ਕਰਕੇ ਦਫ਼ਤਰ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਦਲਜੀਤ ਸਿੰਘ ਚਿਤੌੜਗੜ ਨੇ ਕਿਹਾ ਕਿ ਫੌਜ ਵਿਚ ਠੇਕਾ ਭਰਤੀ ਲਈ ਲਿਆਂਦੀ ਗਈ ਅਗਨੀਪਥ ਸਕੀਮ ਲੋਕ ਵਿਰੋਧੀ ਫੈਸਲਾ ਹੈ | ਇਸ ਮੌਕੇ ਮੇਜਰ ਸਿੰਘ ਭੋਲੇਕੇ ਬਲਾਕ ਪ੍ਰਧਾਨ, ਗੁਰਬਚਨ ਸਿੰਘ ਖੋਦੇ ਬੇਟ, ਨਿਸ਼ਾਨ ਸਿੰਘ ਘਣੀਆ, ਅਜੀਤ ਸਿੰਘ ਖੋਖਰ, ਸਾਹਿਬ ਸਿੰਘ ਖੋਖਰ, ਪ੍ਰਕਾਸ਼ ਸਿੰਘ ਵੀਲਾ, ਕੇਵਲ ਸਿੰਘ ਠੱਠਾ, ਕਾਲਾ ਭੋਲੇਕੇ, ਸਿਮਰਨਜੋਤ ਸਿੰਘ ਮੂਲੋਵਾਲੀ, ਲੱਕੀ ਭੋਲੇਕੇ, ਨਿਰਮਲ ਸਿੰਘ ਖਜਾਨੇਕੋਟ, ਬਲਵਿੰਦਰ ਸਿੰਘ ਮੰਜਿਆਂਵਾਲੀ, ਤਰਲੋਕ ਸਿੰਘ ਸਾਰਚੂਰ, ਲਵਪ੍ਰੀਤ ਸਿੰਘ ਰੱਤਾ, ਸਾਹਿਬ ਸਿੰਘ ਮੰਗੀਆਂ, ਤਰਸੇਮ ਸਿੰਘ ਖੋਦੇਬੇਟ, ਜਸਬੀਰ ਸਿੰਘ ਸੇਖਵਾਂ ਹਾਜ਼ਰ ਸਨ |
ਕੇਂਦਰ ਦੀ ਅਗਨੀਪਥ ਯੋਜਨਾ ਦੇ ਖ਼ਿਲਾਫ਼ ਘੁਮਾਣ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਘੁਮਾਣ, (ਬੰਮਰਾਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਦੇ ਪ੍ਰਧਾਨ ਸਤਨਾਮ ਸਿੰਘ ਮਧਰਾ ਦੀ ਅਗਵਾਈ 'ਚ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਘੁਮਾਣ ਚÏਕ ਵਿਚ ਕਿਸਾਨਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮÏਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਛਿੱਕੇ ਟੰਗ ਕੇ ਫ਼ੌਜ ਦੇ ਨਿੱਜੀਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਅਗਨੀਪਥ ਯੋਜਨਾ ਨੂੰ ਸਰਕਾਰ ਤੁਰੰਤ ਵਾਪਸ ਲਵੇ ਨਹੀਂ ਤਾਂ ਸਰਕਾਰ ਨੂੰ ਇਹ ਯੋਜਨਾ ਵਾਪਸ ਲੈਣ ਲਈ ਮਜਬੂਰ ਕਰ ਦੇਵਾਂਗੇ | ਇਸ ਮÏਕੇ ਪ੍ਰਧਾਨ ਸਤਨਾਮ ਸਿੰਘ ਮਧਰਾ, ਪ੍ਰੈੱਸ ਸਕੱਤਰ ਮਨਜਿੰਦਰ ਸਿੰਘ ਅੱਤੇਪੁਰ, ਖ਼ਜ਼ਾਨਚੀ ਬਲਦੇਵ ਸਿੰਘ ਪੰਡੋਰੀ, ਪਿ੍ੰਸੀਪਲ ਅਜੀਤ ਸਿੰਘ, ਅਰਜਨ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਕਾਬਲ ਸਿੰਘ, ਬਲਕਾਰ ਸਿੰਘ ਚੋਣੇ, ਜੈਮਲ ਸਿੰਘ, ਕਰਨਬੀਰ ਸਿੰਘ, ਭਜਨ ਸਿੰਘ ਪੰਡੋਰੀ, ਜਗਦੀਸ਼ ਸਿੰਘ ਚਾਚੋਕੇ, ਨਰਿੰਦਰ ਸਿੰਘ, ਦਲਬੀਰ ਸਿੰਘ, ਗੁਰਮੁਖ ਸਿੰਘ, ਰਣਜੀਤ ਸਿੰਘ, ਬਲਦੇਵ ਸਿੰਘ, ਡਾ. ਰਣਧੀਰ ਸਿੰਘ, ਭੁਪਿੰਦਰ ਸਿੰਘ, ਡਾ. ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |
ਸਠਿਆਲੀ ਪੁਲ 'ਤੇ ਧਰਨਾ
ਕਾਹਨੂੰਵਾਨ, (ਜਸਪਾਲ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਠਿਆਲੀ ਜ਼ੋਨ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਧਰਨਾ ਲਗਾਇਆ ਗਿਆ | ਕਿਸਾਨ ਆਗੂ ਅਨੂਪ ਸਿੰਘ ਬਲੱਗਣ ਅਤੇ ਹਰਵੰਤ ਸਿੰਘ ਕੋਟ ਟੋਡਰ ਮੱਲ ਨੇ ਕਿਹਾ ਕਿ ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਕੇਵਲ 4 ਸਾਲ ਲਈ ਫੌਜ ਵਿਚ ਭਰਤੀ ਕੀਤਾ ਜਾਵੇਗਾ | ਨਾ ਕੋਈ ਰੈਂਕ ਭਾਵ ਅਹੁਦਾ ਕਿਸੇ ਨੌਜਵਾਨ ਨੂੰ ਫੌਜ ਵਿਚ ਦਿੱਤਾ ਜਾਵੇਗਾ ਅਤੇ ਨਾ ਹੀ 4 ਸਾਲ ਬਾਅਦ ਕੋਈ ਪੈਨਸ਼ਨ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ 4 ਸਾਲ ਬਾਅਦ ਘਰ ਆ ਕੇ ਇਹ ਨੌਜਵਾਨ ਕੀ ਕਰਨਗੇ? ਹੋਰ ਵੀ ਬੁਲਾਰਿਆਂ ਨੇ ਇਸ ਯੋਜਨਾ ਦੇ ਵਿਰੋਧ ਵਿਚ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਠਿਆਲੀ ਜ਼ੋਨ ਦੇ ਪ੍ਰਧਾਨ ਗੁਰਮੁੱਖ ਸਿੰਘ ਖਾਨਮਲੱਕ, ਅਵਤਾਰ ਸਿੰਘ ਕੋਟ ਬੁੱਢਾ, ਹਰਜੀਤ ਸਿੰਘ, ਲਖਵਿੰਦਰ ਸਿੰਘ ਕਾਲਾਬਾਲਾ, ਪਿ੍ੰਸ ਕਾਲਾਬਾਲਾ, ਸੋਹਣ ਸਿੰਘ ਨੈਨੋਕੋਟ, ਅਜੀਤ ਸਿੰਘ ਗਿੱਲ ਮੰਝ, ਭਗਤ ਸਿੰਘ ਭਿੱਟੇਵੱਡ, ਅਜੀਤ ਸਿੰਘ, ਸੂਬਾ ਸਿੰਘ, ਨਿਸ਼ਾਨ ਸਿੰਘ, ਪਲਵਿੰਦਰ ਸਿੰਘ, ਅਮਰੀਕ ਸਿੰਘ ਫੌਜੀ, ਸੀਤਲ ਸਿੰਘ, ਕੁਲਵੰਤ ਸਿੰਘ ਭਿੱਟੇਵੱਡ, ਦਵਿੰਦਰ ਸਿੰਘ ਕੋਟ ਧੰਦਲ, ਰੂਪ ਸਿੰਘ ਢੇਸੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਠਿਆਲੀ ਜੋਨ ਦੇ ਹੋਰ ਅਹੁਦੇਦਾਰ ਸ਼ਾਮਲ ਹੋਏ |

ਐੱਨ.ਆਰ.ਐੱਚ.ਐੱਮ. ਵਰਕਰਾਂ ਨੇ ਐਡਵੋਕੇਟ ਸੇਖਵਾਂ ਨੂੰ ਸੌਂਪਿਆ ਮੰਗ-ਪੱਤਰ

ਧਾਰੀਵਾਲ, 24 ਜੂਨ (ਸਵਰਨ ਸਿੰਘ)-ਸਥਾਨਕ ਸੀ.ਐੱਚ.ਸੀ. ਧਾਰੀਵਾਲ ਵਿਖੇ ਆਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਰਕਰਾਂ ਨੂੰ ਐਨ.ਆਰ.ਐਚ.ਐਮ. ਯੂਨੀਅਨ ਵਲੋਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਐੱਨ.ਆਰ.ਐੱਚ.ਐਮ. ਨਰਸਿਜ਼ ...

ਪੂਰੀ ਖ਼ਬਰ »

ਬਟਾਲਾ ਪੁਲਿਸ ਨੇ ਖੋਹ ਦੀ ਵਾਰਦਾਤ ਨੂੰ ਸੁਲਝਾਇਆ-ਇਕ ਗਿ੍ਫ਼ਤਾਰ

ਬਟਾਲਾ, 24 ਜੂਨ (ਕਾਹਲੋਂ)-ਬਟਾਲਾ ਪੁਲਿਸ ਵਲੋਂ ਹੋਈ ਖੋਹ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ ਵਾਰਦਾਤ ਵਿਚ ਵਰਤੇ ਬਜਾਜ ਸਕੂਟਰ ਸਮੇਤ ਖੋਹੇ ਹੋਏ 60 ਹਜ਼ਾਰ ਰੁਪਏ ਅਤੇ ਸੋਨੇ ਦੇ ਟਾਪਸ ਬਰਾਮਦ ਕੀਤੇ | ਡੀ.ਐਸ.ਪੀ. ਸਿਟੀ ਦੇਵ ...

ਪੂਰੀ ਖ਼ਬਰ »

ਸਬ ਸਟੇਸ਼ਨ ਮੁਲਾਜ਼ਮਾਂ 'ਤੇ ਬੇਲੋੜਾ ਬੋਝ ਪਾ ਕੇ ਕੀਤਾ ਜਾ ਰਿਹਾ ਪ੍ਰੇਸ਼ਾਨ-ਖੰਨਾ/ਸ਼ਰਮਾ

ਗੁਰਦਾਸਪੁਰ, 24 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਦੱਸਿਆ ਕਿ ਚੇਅਰਮੈਨ ਪੀ.ਐਸ.ਪੀ.ਸੀ ਐਲ ਵਲੋਂ ਪੈਡੀ ਸੀਜ਼ਨ ਨੰੂ ਨੇਪਰੇ ਚਾੜ੍ਹਨ ਲਈ ਜਾਰੀ ਕੀਤੇ ਗਏ ਨਾਦਰਸ਼ਾਹੀ ਫ਼ਰਮਾਨ ਨਾਲ ਸਬ ...

ਪੂਰੀ ਖ਼ਬਰ »

ਸ਼ੇਰਪੁਰ ਵਿਖੇ ਮੋਟਰਾਂ ਦੇ ਲੋਡ ਵਧਾਉਣ ਸੰਬੰਧੀ ਪਾਵਰ ਕਾਰਪੋਰੇਸ਼ਨ ਨੇ ਕੈਂਪ ਲਗਾਇਆ

ਵਡਾਲਾ ਗ੍ਰੰਥੀਆਂ, 24 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਸ਼ੇਰਪੁਰ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਮਾਡਲ ਟਾਊਨ ਬਟਾਲਾ ਵਲੋਂ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਅਤੇ ਪਾਵਰ ਕਾਰਪੋਰੇਸ਼ਨ ਦੇ ਸੀ.ਐੱਮ.ਡੀ. ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਸੋਲਰ ਪ੍ਰਾਜੈਕਟ ਲਈ ਜਗ੍ਹਾ ਦਾ ਲਿਆ ਜਾਇਜ਼ਾ

ਕਲਾਨੌਰ, 24 ਜੂਨ (ਪੁਰੇਵਾਲ)-ਬਿਜਲੀ ਪੈਦਾ ਕਰਨ ਦੇ ਮੱਦੇਨਜ਼ਰ ਸਥਾਨਕ ਕਸਬੇ 'ਚ ਸਥਿਤ ਪੰਚਾਇਤੀ ਜ਼ਮੀਨ 'ਚ 100 ਮੈਗਾਵਾਟ ਸੋਲਰ ਪ੍ਰਾਜੈਕਟ ਸਥਾਪਿਤ ਕਰਨ ਲਈ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜਗ੍ਹਾ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਵਧੀਕ ਡਿਪਟੀ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਨਾਬਾਲਗ ਲੜਕਾ ਲਾਪਤਾ-ਮਾਪੇ ਪ੍ਰੇਸ਼ਾਨ

ਭੈਣੀ ਮੀਆਂ ਖਾਂ, 24 ਜੂਨ (ਜਸਬੀਰ ਸਿੰਘ ਬਾਜਵਾ)-ਸਥਾਨਕ ਅਧੀਨ ਪੈਂਦੇ ਪਿੰਡ ਮੁਲਾਂਵਾਲ ਦਾ ਇਕ ਨਬਾਲਗ ਲੜਕਾ ਬੀਤੇ ਦਿਨ ਤੋਂ ਲਾਪਤਾ ਹੋ ਗਿਆ ਹੈ | ਲੜਕੇ ਦੀ ਮਾਤਾ ਬਲਵਿੰਦਰ ਕੌਰ, ਪਿਤਾ ਜਸਬੀਰ ਸਿੰਘ ਅਤੇ ਦਾਦਾ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ...

ਪੂਰੀ ਖ਼ਬਰ »

ਪਿੰਡ ਘੱਸ ਵਿਖੇ ਬਾਬਾ ਦਸੰਧੀ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਅੱਜ ਤੋਂ

ਬਟਾਲਾ , 24 ਜੂਨ (ਕਾਹਲੋਂ)-ਨਜ਼ਦੀਕੀ ਪਿੰਡ ਘੱਸ ਦੇ ਪੀਰ ਬਾਬਾ ਦਸੰਧੀ ਸ਼ਾਹ ਦੀ ਨਿੱਘੀ ਯਾਦ ਨੂੰ ਸਮਰਪਿਤ 27ਵਾਂ ਸਾਲਾਨਾ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਅੱਜ ਤੋ ਦੋ ਦਿਨਾਂ ਲਈ ਸ਼ੁਰੂ ਹੋਣ ਜਾ ਰਿਹਾ ਹੈ | ਮੇਲੇ ਦੇ ਮੁੱਖ ਪ੍ਰਬੰਧਕ ਸ਼੍ਰੀ ਨਰੇਸ਼ ਕੁਮਾਰ ਜੋਸ਼ੀ ...

ਪੂਰੀ ਖ਼ਬਰ »

ਅਮਰਨਾਥ ਯਾਤਰਾ 'ਤੇ ਲੰਗਰ ਲਗਾਉਣ ਵਾਲੇ ਸ਼ਰਧਾਲੂ ਨੇੜਲੇ ਪੁਲਿਸ ਥਾਣੇ ਵਿਚ ਆਪਣੀ ਸੂਚਨਾ ਦੇਣ

ਗੁਰਦਾਸਪੁਰ, 24 ਜੂਨ (ਆਰਿਫ਼)-ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਵਿਖੇ ਲੰਗਰ ਲਗਾਉਣ ਵਾਲੇ ਸ਼ਰਧਾਲੂ ਆਪਣੇ ਨੇੜਲੇ ਪੁਲਿਸ ਥਾਣੇ ਵਿਚ ਸੂਚਨਾ ਦੇ ਕੇ ਜਾਣ | ਉਨ੍ਹਾਂ ਅੱਗੇ ...

ਪੂਰੀ ਖ਼ਬਰ »

ਬਾਬਾ ਡੰਡੇ ਵਾਲਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 29 ਨੂੰ ਤਿਆਰੀਆਂ ਮੁਕੰਮਲ

ਵਡਾਲਾ ਗ੍ਰੰਥੀਆਂ, 24 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਮਹਾਨ ਤਪੱਸਵੀ ਬਾਬਾ ਅਨੰਤ ਰਾਮ ਡੰਡੇ ਵਾਲਿਆਂ ਦੀ ਯਾਦ ਵਿਚ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਠੰਢੀ ਖੂਹੀ ਚੀਮਾ ਵਿਖੇ ਸਾਲਾਨਾ ਜੋੜ ਮੇਲਾ 29 ਜੂਨ 15 ਹਾੜ ਨੂੰ ਬਹੁਤ ਹੀ ਧੂਮ-ਧਾਮ ਅਤੇ ਸ਼ਰਧਾ ...

ਪੂਰੀ ਖ਼ਬਰ »

ਜਮ੍ਹਾਂਬੰਦੀ ਪ੍ਰਾਪਤ ਕਰਨ ਲਈ ਤਹਿਸੀਲਾਂ 'ਚ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ

ਪੁਰਾਣਾ ਸ਼ਾਲਾ, 24 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਅੰਦਰ ਚੱਲ ਰਹੀਆਂ ਤਹਿਸੀਲਾਂ ਅਤੇ ਸਬ ਤਹਿਸੀਲ ਵਿਚ ਕਿਸਾਨਾਂ ਅਤੇ ਆਮ ਲੋਕਾਂ ਨੰੂ ਕੰਪਿਊਟਰਾਈਜ਼ਡ ਜਮਾਂਬੰਦੀ ਪ੍ਰਾਪਤ ਕਰਨ ਲਈ ਅੰਨ੍ਹੀ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ | ਜਦੋਂ ਕਿ ...

ਪੂਰੀ ਖ਼ਬਰ »

ਗਿਆਨਮ ਕੋਚਿੰਗ ਸੈਂਟਰ ਗੁਰਦਾਸਪੁਰ ਵਿਖੇ ਨਵੇਂ ਬੈਚ ਸ਼ੁਰੂ-ਐੱਮ.ਡੀ. ਭੁਵਨੇਸ਼ ਕੁਮਾਰ

ਗੁਰਦਾਸਪੁਰ, 24 ਜੂਨ (ਆਰਿਫ਼)-ਗਿਆਨਮ ਕੋਚਿੰਗ ਸੈਂਟਰ ਗੁਰਦਾਸਪੁਰ ਵਿਖੇ ਆਈ.ਬੀ.ਪੀ.ਐੱਸ, ਪੀ.ਐਸ.ਐਸ.ਐਸ.ਬੀ. ਕਲਰਕ, ਐਕਸਾਈਜ਼ ਇੰਸਪੈਕਟਰ, ਵੀ.ਡੀ.ਓ ਅਤੇ ਅਗਨੀਵੀਰ ਵਾਯੂ ਦੀ ਪ੍ਰੀਖਿਆ ਲਈ ਨਵੇਂ ਬੈਚ ਸ਼ੁਰੂ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ...

ਪੂਰੀ ਖ਼ਬਰ »

ਪਿੰਡ ਨਰੈਣੀਪੁਰ ਦੇ ਗੁਰੂ ਰਵਿਦਾਸ ਮੰਦਰ ਦੀ ਇਮਾਰਤ ਦਾ ਲੈਂਟਰ ਪਾਇਆ

ਪੁਰਾਣਾ ਸ਼ਾਲਾ, 24 ਜੂਨ (ਅਸ਼ੋਕ ਸ਼ਰਮਾ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਰੈਣੀਪੁਰ 'ਚ ਮੰਦਰ ਦੀ ਇਮਾਰਤ 'ਤੇ ਮੰਦਰ ਕਮੇਟੀ ਤੇ ਇਲਾਕੇ ਦੇ ਸਹਿਯੋਗ ਨਾਲ ਲੈਂਟਰ ਪਾਇਆ ਗਿਆ | ਸਭ ਤੋਂ ਪਹਿਲਾਂ ਸਮੂਹ ਕਮੇਟੀ ਨੇ ਅਰਦਾਸ ਕਰਕੇ ਲੈਂਟਰ ਦਾ ਕੰਮ ਆਰੰਭ ਕਰਵਾਇਆ | ਇਸ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਪੈਨਸ਼ਨ 'ਚ 2.59 ਦੇ ਗੁਣਾਂਕ ਨਾਲ ਕੀਤਾ ਜਾਵੇ ਵਾਧਾ- ਪੱਪੂ

ਗੁਰਦਾਸਪੁਰ, 24 ਜੂਨ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਪੇਅ ਕਮਿਸ਼ਨ ਨੇ ਛੇਵੇਂ ਕਮਿਸ਼ਨ ਦੀ ਰਿਪੋਰਟ ਸਮੇਂ ਪੈਨਸ਼ਨਰਾਂ ਦੀ ਪੈਨਸ਼ਨ ਵਿਚ 2.59 ਦੇ ...

ਪੂਰੀ ਖ਼ਬਰ »

ਮਹਾਂਕਾਲ ਸੰਤ ਬਾਬਾ ਵਜੀਰ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 24 ਜੂਨ (ਹਰਦੇਵ ਸਿੰਘ ਸੰਧੂ)-ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲੇ ਮੁਖੀ ਗਰੀਬ ਨਿਵਾਜ ਚੈਰੀਟਬਲ ਟਰੱਸਟ ਉਮਰਪੁਰਾ ਬਟਾਲਾ ਦੇ ਮਹਾਂਕਾਲ ਸੰਤ ਬਾਬਾ ਵਜੀਰ ਸਿੰਘ ਦੀ ਬਰਸੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX