ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 1 hour ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 minute ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 2 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 2 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 2 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 3 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 3 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 3 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 3 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 3 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 3 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 4 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 5 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 6 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 6 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 6 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 6 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 7 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 8 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਬਰਨਾਲਾ

ਭਾਕਿਯੂ ਉਗਰਾਹਾਂ ਵਲੋਂ 'ਅਗਨੀਪਥ' ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਾਣਾ ਮੰਡੀ ਵਿਚ ਕਿਸਾਨ, ਨੌਜਵਾਨ, ਔਰਤਾਂ ਤੇ ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤੀ ਫ਼ੌਜ ਵਿਚ ਭਰਤੀ ਦੇ ਪੁਰਾਣੇ ਢੰਗ ਨੂੰ ਖ਼ਤਮ ਕਰ ਕੇ 'ਅਗਨੀਪਥ' ਨਾਂਅ ਦੀ ਇਕ ਨਵੀਂ ਯੋਜਨਾ ਲਿਆਂਦੀ ਹੈ | ਇਸ ਨਵੀਂ ਯੋਜਨਾ ਦੇ ਤਹਿਤ ਫ਼ੌਜ ਦੀ ਭਰਤੀ ਵਿਚ ਇਕ ਵਾਰ ਵਿਚ ਕਈ ਵੱਡੇ ਅਤੇ ਦੂਰਗਾਮੀ ਬਦਲਾਅ ਕੀਤੇ ਗਏ ਹਨ | ਫ਼ੌਜ ਵਿਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਗਿਆ ਹੈ | ਫ਼ੌਜ ਤੇ ਹਵਾਈ ਸੈਨਾ ਵਿਚ ਭਰਤੀ ਦੀ ਪ੍ਰਕਿਰਿਆ ਜੋ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ, ਉਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ | ਹੁਣ ਤੋਂ ਫ਼ੌਜ 'ਚ ਭਰਤੀ ਸਿਰਫ਼ 4 ਸਾਲਾਂ ਲਈ ਠੇਕੇ 'ਤੇ ਹੀ ਹੋਵੇਗੀ | ਅਗਨੀਵੀਰ ਨਾਂਅ ਦੇ ਇਨ੍ਹਾਂ ਅਸਥਾਈ ਕਰਮਚਾਰੀਆਂ ਨੂੰ ਨਾ ਤਾਂ ਕੋਈ ਰੈਂਕ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਗਰੈਚੁਟੀ ਜਾਂ ਪੈਨਸ਼ਨ ਦਿੱਤੀ ਜਾਵੇਗੀ | 4 ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਇਨ੍ਹਾਂ 'ਚੋਂ ਸਿਰਫ਼ ਇਕ ਚੌਥਾਈ ਨੂੰ ਹੀ ਫ਼ੌਜ ਵਿਚ ਪੱਕੀ ਨੌਕਰੀ ਦਿੱਤੀ ਜਾਵੇਗੀ | ਇਸ ਸਕੀਮ ਦੇ ਪਹਿਲੇ ਸਾਲ ਵਿਚ ਕੁੱਲ 46000 ਅਗਨੀਵੀਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤੇ ਪਹਿਲੇ 4 ਸਾਲਾਂ 'ਚ 2 ਲੱਖ ਭਰਤੀ ਕੀਤੀ ਜਾਵੇਗੀ | ਇਸ ਦੇ ਉਲਟ ਪਿਛਲੇ ਕੁਝ ਸਾਲਾਂ ਦੌਰਾਨ, ਸਰਕਾਰ ਨੇ ਮੌਜੂਦਾ ਰੈਜੀਮੈਂਟਲ ਭਰਤੀ ਪ੍ਰਣਾਲੀ ਨੂੰ ਬਰਕਰਾਰ ਰੱਖਣ ਅਤੇ ਸੇਵਾ-ਮੁਕਤੀ ਦੀ ਉਮਰ ਵਧਾਉਣ ਵਰਗੇ ਫ਼ੈਸਲੇ ਲਏ ਸਨ | ਇਹ ਰਾਸ਼ਟਰੀ ਸੁਰੱਖਿਆ ਲਈ ਇਕ ਵੱਡਾ ਖ਼ਤਰਾ ਹੈ | ਜੇਕਰ ਇਹ ਸਕੀਮ ਇਸ ਦੇ ਮੌਜੂਦਾ ਰੂਪ ਵਿਚ ਲਾਗੂ ਹੋ ਜਾਂਦੀ ਹੈ ਤਾਂ ਆਉਣ ਵਾਲੇ 15 ਸਾਲਾਂ ਵਿਚ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਤਾਕਤ ਅੱਧੀ ਜਾਂ ਇਸ ਤੋਂ ਵੀ ਘੱਟ ਰਹਿ ਜਾਵੇਗੀ | ਉਨ੍ਹਾਂ ਕਿਹਾ ਕਿ ਦੇਸ਼ ਦੀ ਸੰਪਤੀ ਨਿੱਜੀ ਕੰਪਨੀਆਂ ਨੂੰ ਵੇਚੀ ਜਾ ਰਹੀ ਹੈ ਤੇ ਪੂਰੇ ਦੇਸ਼ ਦੀਆਂ ਨੀਤੀਆਂ ਦੇ ਫ਼ੈਸਲੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੇ ਹਿਤ ਪੂਰਨ ਲਈ ਕੀਤੇ ਜਾ ਰਹੇ ਹਨ | ਅਜਿਹੀਆਂ ਤਮਾਮ ਨੀਤੀਆਂ ਜਨਤਾ ਅਤੇ ਜਨਤਾ ਦੇ ਨੁਮਾਇੰਦਿਆਂ ਤੋਂ ਚੋਰੀ-ਚੋਰੀ ਲਿਆਂਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਉੱਪਰ ਘਿਨਾਉਣਾ ਜਬਰ-ਤਸ਼ੱਦਦ ਢਾਹਿਆ ਜਾ ਰਿਹਾ ਹੈ | ਰਜਿਸਟੇ੍ਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ | 'ਅਗਨੀਪਥ' ਸਕੀਮ ਨੂੰ ਤੁਰੰਤ ਤੇ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ | ਇਸ ਸਕੀਮ ਤਹਿਤ ਭਰਤੀ ਦਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ | ਫ਼ੌਜ ਵਿਚ ਪਿਛਲੀਆਂ 125000 ਅਸਾਮੀਆਂ ਅਤੇ ਇਸ ਸਾਲ ਖ਼ਾਲੀ ਹੋਣ ਵਾਲੀਆਂ ਲਗਭਗ 60000 ਅਸਾਮੀਆਂ ਦੇ ਵਾਸਤੇ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸ਼ੁਰੂ ਕੀਤੀ ਜਾਵੇ | ਜਿੱਥੇ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ, ਇਸ ਨੂੰ ਪੂਰਾ ਕੀਤਾ ਜਾਵੇ ਅਤੇ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿਚ 2 ਸਾਲ ਦੀ ਛੋਟ ਦਿੱਤੀ ਜਾਵੇ | ਕਿਸੇ ਵੀ ਭਰਤੀ ਲਈ ਬਿਨੈਕਾਰਾਂ 'ਤੇ ਕੋਈ ਹਲਫ਼ਨਾਮਾ ਲੈਣ ਦੀ ਸ਼ਰਤ, ਜੋ ਉਨ੍ਹਾਂ ਨੂੰ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਪ੍ਰਦਰਸ਼ਨ ਦੇ ਅਧਿਕਾਰ ਤੋਂ ਵਾਂਝਾ ਕਰਦੀ ਹੈ, ਨਹੀਂ ਲਗਾਈ ਜਾਣੀ ਚਾਹੀਦੀ | ਉਪਰੰਤ ਸ਼ਹਿਰ ਬਰਨਾਲਾ ਦੇ ਬਾਜ਼ਾਰਾਂ ਵਿਚ ਦੀ ਮਾਰਚ ਕਰ ਕੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨੈਲ ਸਿੰਘ ਬਦਰਾ, ਭਗਤ ਸਿੰਘ ਛੰਨਾ, ਦਰਸ਼ਨ ਸਿੰਘ ਭੈਣੀ ਮਹਿਰਾਜ, ਬਲਾਕ ਆਗੂ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਦਾ ਪਿੰਡੀ, ਮਲਕੀਤ ਸਿੰਘ ਹੇੜੀਕੇ, ਸੁਖਦੇਵ ਸਿੰਘ ਭੋਤਨਾ, ਕੁਲਜੀਤ ਸਿੰਘ ਵਜੀਦਕੇ, ਔਰਤ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰਪਾਲ ਕੌਰ ਭਦੌੜ, ਸੁਖਦੇਵ ਕੌਰ ਠੁੱਲੀਵਾਲ, ਲਖਵੀਰ ਕੌਰ ਧਨੌਲਾ ਆਦਿ ਹਾਜ਼ਰ ਸਨ |

-ਮਾਮਲਾ ਪੰਜਾਬ ਸਰਕਾਰ ਦੇ ਨਾਂਅ ਬੋਲਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ-

ਪਿੰਡ ਕੈਰੇ ਦੇ ਵਿਅਕਤੀ ਵਲੋਂ ਦਿੱਤੀ ਦਰਖ਼ਾਸਤ 'ਤੇ ਅਮਲ ਨਾ ਕਰਨ ਦੇ ਦੋਸ਼

ਟੱਲੇਵਾਲ, 24 ਜੂਨ (ਸੋਨੀ ਚੀਮਾ)-ਪਿੰਡ ਕੈਰੇ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਪੰਜਾਬ ਸਰਕਾਰ ਦੇ ਨਾਂਅ ਬੋਲਦੀ ਜ਼ਮੀਨ 'ਤੇ ਪਿੰਡ ਦੀ ਸਰਪੰਚ ਦੀ ਸ਼ਹਿ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਲਗਾਉਂਦਿਆਂ ਤਿੰਨ ਮਹੀਨੇ ਪਹਿਲਾਂ ਦਿੱਤੀ ਦਰਖ਼ਾਸਤ 'ਤੇ ਕਾਰਵਾਈ ਨਾ ਅਮਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ 'ਅਗਨੀਪਥ' ਯੋਜਨਾ ਵਿਰੁੱਧ ਰੋਸ ਪ੍ਰਦਰਸ਼ਨ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਹਕੂਮਤ ਵਲੋਂ ਲਿਆਂਦੀ 'ਅਗਨੀਪਥ' ਯੋਜਨਾ ਵਿਰੁੱਧ ਦੇਸ਼ ਵਿਆਪੀ ਵਿਰੋਧ ਦੇ ਸੱਦੇ 'ਤੇ ਦਾਣਾ ਮੰਡੀ ਬਰਨਾਲਾ ਵਿਖੇ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਵਿਚ ਮਾਰਚ ਕਰ ...

ਪੂਰੀ ਖ਼ਬਰ »

-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ-

ਪਿੰਡਾਂ ਦੇ ਮੁਕਾਬਲੇ ਸ਼ਹਿਰੀ ਵੋਟਰਾਂ ਨੇ ਕਾਫ਼ੀ ਘੱਟ ਉਤਸ਼ਾਹ ਦਿਖਾਇਆ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਹੋਈ ਵੋਟਿੰਗ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ 'ਚ 44.54 ਫ਼ੀਸਦੀ, ਹਲਕਾ ਬਰਨਾਲਾ 'ਚ 41.43 ਫ਼ੀਸਦੀ ਅਤੇ ਹਲਕਾ ਮਹਿਲ ਕਲਾਂ 'ਚ 43.80 ਫ਼ੀਸਦੀ ਹੋਈ ਪੋਲਿੰਗ ਹੈ | ਹਲਕਾ ...

ਪੂਰੀ ਖ਼ਬਰ »

ਚੋਰਾਂ ਵਲੋਂ ਜਨਰਲ ਸਟੋਰ ਅਤੇ ਸ਼ਟਰਿੰਗ ਦੀ ਦੁਕਾਨ 'ਚ ਚੋਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਦਿਨ ਬ ਦਿਨ ਵਧਦੀਆਂ ਹੀ ਜਾ ਰਹੀਆਂ ਹਨ, ਚੋਰ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ, ਜਿਸ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਰਨਾਲਾ, 24 ਜੂਨ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ ਇਕ ਵਿਅਕਤੀ ਨੂੰ 40 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਰੁਪਿੰਦਰ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ 'ਅਗਨੀਪਥ' ਸਕੀਮ ਦੇ ਵਿਰੋਧ 'ਚ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਮੁਆਵਜ਼ਾ ਦਿਵਾਉਣ ਲਈ ਵਿਧਾਇਕ ਅਰੋੜਾ ਨੂੰ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਰੁਪਿੰਦਰ ਸਿੰਘ ਸੱਗੂ)-ਸਥਾਨਕ ਗਣਪਤੀ ਫੈਸ਼ਨਵੀਅਰ ਦੇ ਸ਼ੋਅ-ਰੂਮ ਨੂੰ ਲੱਗੀ ਭਿਆਨਕ ਅੱਗ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ, ਜਿਸ ਕਾਰਨ ਵਪਾਰੀ ਦੀ ਆਰਥਿਕ ਹਾਲਤ ਬਹੁਤ ਗੰਭੀਰ ਹੋ ਗਈ ਹੈ ਜਿਸ ਕਾਰਨ ਮੰਡੀ ਅਤੇ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਨੇ ਚੰਦਨ ਸ਼ਰਮਾ ਨੂੰ ਦਿੱਤੀ ਇਕ ਲੱਖ ਦੀ ਵਿੱਤੀ ਸਹਾਇਤਾ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ)-ਅਵਾਰਡ ਮਾਸਟਰਜ਼ ਐਥਲੈਟਿਕਸ ਸਟੇਡੀਅਮ ਚੈਂਪੀਅਨਸ਼ਿਪ ਲਈ ਚੁਣੇ ਗਏ ਬਰਨਾਲਾ ਸ਼ਹਿਰ ਦੇ ਨੌਜਵਾਨ ਅਤੇ ਬਰਨਾਲਾ ਕਲੱਬ ਤੇ ਜਿੰਮ ਕੋਚ ਚੰਦਨ ਸ਼ਰਮਾ ਨੂੰ ਟਰਾਈਡੈਂਟ ਗਰੁੱਪ ਦੇ ਫਾਊਾਡਰ ਪਦਮਸ੍ਰੀ ਡਾ: ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਰਾਏਸਰ ਵਿਖੇ ਡਰੇਨ ਦੀ ਸਫ਼ਾਈ ਜੇ.ਸੀ.ਬੀ. ਮਸ਼ੀਨਾਂ ਨਾਲ ਕਰਵਾਉਣ ਵਿਰੁੱਧ ਮਨਰੇਗਾ ਮਜ਼ਦੂਰਾਂ ਨੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 24 ਜੂਨ (ਅਵਤਾਰ ਸਿੰਘ ਅਣਖੀ)- ਪਿੰਡ ਰਾਏਸਰ (ਬਰਨਾਲਾ) ਨੇੜਿਉਂ ਲੰਘਦੀ ਡਰੇਨ ਦੀ ਸਫ਼ਾਈ ਜੇ.ਸੀ.ਬੀ. ਮਸ਼ੀਨਾਂ ਦੁਆਰਾ ਕਰਵਾਏ ਜਾਣ ਖ਼ਿਲਾਫ਼ ਮਨਰੇਗਾ ਮਜ਼ਦੂਰਾਂ ਦਾ ਸੰਘਰਸ਼ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਪਿੰਡ ਰਾਏਸਰ ਪੰਜਾਬ, ਰਾਏਸਰ ਪਟਿਆਲਾ ਦੇ ...

ਪੂਰੀ ਖ਼ਬਰ »

ਆਂਗਣਵਾੜੀ ਤੇ ਆਸ਼ਾ ਵਰਕਰਾਂ ਨੇ ਸਟਾਲ ਲਾ ਕੇ ਵੰਡੇ ਮਾਸਕ

ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਲੋਕ ਸਭਾ ਹਲਕਾ ਸੰਗਰੂਰ 'ਚ ਹੋ ਰਹੀ ਜ਼ਿਮਨੀ ਚੋਣ ਤਹਿਤ ਤਪਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਵਲੋਂ ਪੋਲਿੰਗ ਬੂਥਾਂ ਦੇ ਬਾਹਰ ਸਟਾਲ ਲਾ ਕੇ ਮਾਸਕ ਵੰਡੇ ਗਏ | ਇਸ ਮੌਕੇ ਮੈਡਮ ਰਾਜਵੰਤ ਅਤੇ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੇ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੱਤਾ-ਐਸ.ਡੀ.ਐਮ.

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਰਿਟਰਨਿੰਗ ਅਫ਼ਸਰ-ਕਮ ਐਸ.ਡੀ.ਐਮ. ਤਪਾ ਸੋਨਮ ਚੌਧਰੀ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਮੌਕੇ ਵੋਟਰਾਂ ਵਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ | ਐਸ.ਡੀ.ਐਮ. ਮੈਡਮ ਨੇ ਕਿਹਾ ਵੋਟਾਂ ਦੌਰਾਨ ਹਰ ਇਕ ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਦਾ ਸਾਬਕਾ ਫ਼ੌਜੀਆਂ ਕਰਨਗੇ ਵਿਰੋਧ-ਚੂੰਘਾ

ਟੱਲੇਵਾਲ-ਸ਼ਹਿਣਾ, 24 ਜੂਨ (ਸੋਨੀ ਚੀਮਾ, ਸੁਰੇਸ਼ ਗੋਗੀ)-ਫ਼ੌਜ ਵਿਚ ਭਰਤੀ ਹੋਣਾ ਇਕ ਰੁਜ਼ਗਾਰ ਤੋਂ ਇਲਾਵਾ ਦੇਸ਼ ਭਗਤੀ ਦਾ ਜਜ਼ਬਾ ਵੀ ਮੰਨਿਆਂ ਜਾਂਦਾ ਹੈ | ਇਹ ਸ਼ਬਦ ਸੰਪੂਰਨ ਸਿੰਘ ਚੂੰਘਾ ਜ਼ਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਲੀਗ ਨੇ ਇੱਥੇ ਗੱਲਬਾਤ ਕਰਦਿਆਂ ਆਖੇ | ...

ਪੂਰੀ ਖ਼ਬਰ »

ਚੋਰਾਂ ਵਲੋਂ ਡੇਅਰੀ ਦੇ ਜਿੰਦਰੇ ਭੰਨ ਕੇ ਨਕਦੀ ਚੋਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬੀਤੀ ਰਾਤ ਚੋਰਾਂ ਵਲੋਂ ਗੌਰੀਸ਼ੰਕਰ ਮੰਦਰ ਨਜ਼ਦੀਕ ਇਕ ਦੁੱਧ ਦੀ ਡੇਅਰੀ ਦੇ ਜਿੰਦਰੇ ਭੰਨ ਕੇ ਨਗਕਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸ਼ਰਮਾ ਡੇਅਰੀ ਦੇ ਮਾਲਕ ਜਗਦੀਸ਼ ਕੁਮਾਰ ਸ਼ਰਮਾ ਵਾਸੀ ਘੁੰਨਸ ਨੇ ...

ਪੂਰੀ ਖ਼ਬਰ »

ਕੁਰੜ ਡਰੇਨ ਦੀ ਸਫ਼ਾਈ ਦਾ ਕੰਮ 70 ਫ਼ੀਸਦੀ ਮੁਕੰਮਲ-ਐਸ.ਡੀ.ਓ.

ਮਹਿਲ ਕਲਾਂ, 24 ਜੂਨ (ਤਰਸੇਮ ਸਿੰਘ ਗਹਿਲ)-ਮਾਨਸੂਨ ਦੇ ਸ਼ੁਰੂ ਹੋਣ ਤੋਂ ਪਹਿਲਾਂ 30 ਜੂਨ ਤੱਕ ਕੁਰੜ ਡਰੇਨ ਦੀ ਸਾਫ਼-ਸਫ਼ਾਈ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਲਈ ਡਰੇਨ ਵਿਭਾਗ ਵਲੋਂ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ਤੇ ਡਰੇਨ ਦੀ ਸਫ਼ਾਈ ਦਾ ਕੰਮ 24 ਘੰਟੇ ...

ਪੂਰੀ ਖ਼ਬਰ »

ਬੱਚਿਆਂ ਦੇ ਕੋਵਿਡ ਟੀਕੇ ਲਗਾਉਣ ਸੰਬੰਧੀ ਕੀਤਾ ਜਾਗਰੂਕ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਵਿਖੇ ਬੱਚਿਆਂ ਦੇ ਕੋਵਿਡ ਤੋਂ ਬਚਾਅ ਲਈ ਟੀਕੇ ਲਗਵਾਏ ਜਾਣ ਸਬੰਧੀ ਔਰਤਾਂ ਨੂੰ ਜਾਗਰੂਕ ਕੀਤਾ ਗਿਆ | ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਵਿਸ਼ੇਸ਼ ਇਕੱਤਰਤਾ ਦੌਰਾਨ ਮਮਤਾ ਐਨ.ਜੀ.ਓ ਸੈੱਲਫ਼ ਹੈਲਪ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਪੁਲ ਦੇ ਨਵਨਿਰਮਾਣ ਦੀ ਉਠਾਈ ਮੰਗ

ਮਹਿਲ ਕਲਾਂ, 24 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਤੋਂ ਗੁਰਮ ਸੜਕ ਵਿਚਕਾਰ ਦੀ ਲੰਘਦੀ ਲਸਾੜਾ ਡਰੇਨ ਦਾ ਘੋਨਾ ਪੁਲ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਿਹਾ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਲੰਮੇ ਸਮੇਂ ਤੋਂ ਪੁਲ ਦੁਆਲੇ ਰੇਲਿੰਗ ਨਾ ਹੋਣ ਕਰ ਕੇ ਵਾਪਰੇ ਹਾਦਸਿਆਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਯੂਨੀਅਨ ਦੀ ਜਿੱਤ 'ਤੇ ਖ਼ੁਸ਼ੀ ਮਨਾਈ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੱੁਡੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪਾਵਰ ਵਿੰਗ ਅੰਦਰ ਯੂਨੀਅਨ ਦੀ ਮਾਨਤਾ ਸਬੰਧੀ 5 ਸਟੇਟਾਂ ਦੀਆਂ ਚੋਣਾਂ 'ਚ ਭਾਖੜਾ ਬਿਆਸ ਯੂਨੀਅਨ (ਏਟਕ) ਦੀ ਜਿੱਤ ਹੋਈ | ਨੰਗਲ ਡੈਮ ਤੋਂ ਚੋਣ ਜਿੱਤਣ ਉਪਰੰਤ ਯੂਨੀਅਨ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸੀ.ਆਈ.ਸੀ. ਮਹਿਲ ਕਲਾਂ ਨੇ ਲਵਾਇਆ ਓਪਨ ਵਰਕ ਪਰਮਿਟ

ਮਹਿਲ ਕਲਾਂ, 24 ਜੂਨ (ਅਵਤਾਰ ਸਿੰਘ ਅਣਖੀ)-ਇਲਾਕੇ ਅੰਦਰ ਇਮੀਗੇ੍ਰਸ਼ਨ ਮਾਹਰ ਗੁਰਵਿੰਦਰ ਸਿੰਘ ਬਰਾੜ ਕੈਨੇਡਾ ਦੀ ਅਗਵਾਈ ਹੇਠ ਸਫਲਤਾਪੂਰਵਕ ਚੱਲ ਰਹੀ ਕ੍ਰਾਊਨ ਇਮੀਗ੍ਰੇਸ਼ਨ ਕੰਸਲਟੈਂਸੀ ਮਹਿਲ ਕਲਾਂ ਵਲੋਂ ਸਟੂਡੈਂਟ ਵੀਜ਼ੇ ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਨਰਮੇ ਦੇ ਖੇਤਾਂ ਦਾ ਨਿਰੀਖਣ

ਮਹਿਲ ਕਲਾਂ, 24 ਜੂਨ (ਤਰਸੇਮ ਸਿੰਘ ਗਹਿਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਰਨਾਲਾ ਵਲੋਂ ਬਲਾਕ ਮਹਿਲ ਕਲਾਂ ਦੇ ਪਿੰਡ ਪੰਡੋਰੀ ਅਤੇ ਕਲਾਲਾ ਵਿਖੇ ਨਰਮੇ ਦੀ ਫ਼ਸਲ ਨਾਲ ਸੰਬੰਧਿਤ ਖੇਤਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਬੇਲੋੜੀਆਂ ਸਪਰੇਹਾਂ ਨਾ ਕਰਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX