ਤਾਜਾ ਖ਼ਬਰਾਂ


ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  19 minutes ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  59 minutes ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  about 1 hour ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  about 2 hours ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  about 3 hours ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  about 3 hours ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਵਲੋਂ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਲੋਕਾਂ ਨੂੰ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ
. . .  about 4 hours ago
ਨਿਊਯਾਰਕ, 2 ਅਕਤੂਬਰ-ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ, ਐਂਟੋਨੀਓ ਗੁਟੇਰੇਸ ਨੇ ਮਹਾਤਮਾ ਗਾਂਧੀ ਦੇ 153ਵੇਂ ਜਨਮ ਦਿਨ ਦੇ ਮੌਕੇ 'ਤੇ ਲੋਕਾਂ ਨੂੰ ਅਹਿੰਸਾ (ਅਹਿੰਸਾ) ਦੇ ਸਿਧਾਂਤਾਂ ਦੀ ਪਾਲਣਾ ਕਰ ਕੇ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮਹਾਤਮਾ ਗਾਂਧੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਾਤੜਾਂ ਅਨਾਜ ਮੰਡੀ ਦਾ ਦੌਰਾ
. . .  about 4 hours ago
ਪਾਤੜਾਂ, 2 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਨਾਜ ਮੰਡੀ ਪਾਤੜਾਂ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਨਚੇਤੀ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨਾਲ ਹਲਕਾ ਸ਼ੁਤਰਾਣਾ...
ਨੌਜਵਾਨਾਂ ਨੇ ਕਿਸਾਨ ਆਗੂ ਉਗਰਾਹਾਂ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਬਰਨਾਲਾ/ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਂਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਂਗਰਾਹਾਂ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ
. . .  about 4 hours ago
ਪਟਿਆਲਾ, 2 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਵਿਖੇ ਤੀਜੀ ਖ਼ਾਲਸਾ ਮੈਰਾਥਨ ਦੌੜ ਕਰਵਾਈ ਗਈ ।ਇਹ ਦੌੜ ਗੁਰਦੁਆਰਾ ਸਾਹਿਬ ਮੋਤੀ ਬਾਗ ਤੋਂ ਆਰੰਭ ਹੋਈ । ਇਸ ਦੀ ਸ਼ੁਰੂਆਤ ਕਰਨ ਲਈ ਉਚੇਚੇ...
ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ਚੋਂ ਫ਼ਰਾਰ
. . .  about 4 hours ago
ਮਾਨਸਾ 30 ਸਤੰਬਰ (ਰਵਿੰਦਰ ਸਿੰਘ ਰਵੀ)-ਗੈਂਗਸਟਰ ਦੀਪਕ ਟੀਨੂ ਮਾਨਸਾ ਪੁਲਿਸ ਦੀ ਹਿਰਾਸਤ ਚੋਂ ਫ਼ਰਾਰ ਹੋ ਗਿਆ ਹੈ।ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਖਾਸਮ ਖ਼ਾਸ ਮੰਨੇ ਜਾਂਦੇ ਟੀਨੂੰ ਨੂੰ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਕਪੂਰਥਲਾ ਜੇਲ੍ਹ ਚੋਂ ਸਿੱਧੂ ਮੂਸੇਵਾਲਾ ਹੱਤਿਆ...
ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਬੀ.ਐਸ.ਐਫ. ਵਲੋਂ ਕੱਢੀ ਗਈ ਮੋਟਰ ਸਾਇਕਲ ਰੈਲੀ
. . .  about 4 hours ago
ਅਟਾਰੀ, 2 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਬੀ.ਐਸ.ਐਫ. ਵਲੋਂ ਅਟਾਰੀ ਸਰਹੱਦ ਤੋਂ ਰੈਲੀ ਕੱਢੀ ਗਈ। ਇਹ ਰੈਲੀ 10 ਦਿਨਾਂ ਵਿੱਚ 2160 ਕਿਲੋਮੀਟਰ ਦਾ ਸਫਰ ਤੈਅ ਕਰੇਗੀ...
ਜੰਗਲਾਤ ਵਿਭਾਗ ਦੀ ਕੰਧ 'ਤੇ ਲਿਖੇ ਗਏ ਖ਼ਾਲਿਸਤਾਨ ਜ਼ਿੰਦਾਬਾਦ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  about 5 hours ago
ਬਠਿੰਡਾ, 2 ਅਕਤੂਬਰ - ਬਠਿੰਡਾ ਵਿਖੇ ਜੰਗਲਾਤ ਵਿਭਾਗ ਦੀ ਕੰਧ ਤੇ ਖ਼ਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਮੁਸਲਿਮ-ਸਿੱਖ ਭਾਈ-ਭਾਈ ਦੇ ਨਾਅਰੇ ਲਿਖੇ ਗਏ।ਇਸ ਦੀ ਜਾਣਕਾਰੀ ਮਿਲਦਿਆਂ ਹੀ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ ਇਨ੍ਹਾਂ ਨੂੰ ਮਿਟਾ ਦਿੱਤਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ, ਲਾਲ ਬਹਾਦੁਰ ਸ਼ਾਸਤਰੀ ਨੂੰ ਜਨਮ ਦਿਨ 'ਤੇ ਸ਼ਰਧਾ ਦੇ ਫੁੱਲ ਭੇਟ
. . .  about 3 hours ago
ਨਵੀਂ ਦਿੱਲੀ, 2 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਕ੍ਰਮਵਾਰ ਰਾਜਘਾਟ ਅਤੇ ਵਿਜੇ ਘਾਟ 'ਤੇ ਸ਼ਰਧਾ...
ਕਣਕ ਖੁਰਦ-ਬੁਰਦ ਕਰਨ ਦੇ ਦੋਸ਼ ‘ਚ ਅਜਨਾਲਾ ਦੇ ਡੀਪੂ ਹੋਲਡਰ ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਕਣਕ ਖੁਰਦ-ਬੁਰਦ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਅਜਨਾਲਾ ਸ਼ਹਿਰ ਦੇ ਇਕ ਡੀਪੂ ਹੋਲਡਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਪੂ ਹੋਲਡਰ ਸਰਬਜੀਤ ਸਿੰਘ...
ਸੱਤਿਆ ਪਾਲ ਮਲਿਕ ਦਾ ਕਾਰਜਕਾਲ ਪੂਰਾ ਹੋਣ ਕਾਰਨ ਅਰੁਣਾਚਲ ਦੇ ਰਾਜਪਾਲ ਬੀ.ਡੀ. ਮਿਸ਼ਰਾ ਨੂੰ ਦਿੱਤਾ ਗਿਆ ਮੇਘਾਲਿਆ ਦਾ ਵਾਧੂ ਚਾਰਜ
. . .  about 6 hours ago
ਨਵੀਂ ਦਿੱਲੀ, 2 ਅਕਤੂਬਰ - ਸੱਤਿਆ ਪਾਲ ਮਲਿਕ ਦਾ ਕਾਰਜਕਾਲ 3 ਅਕਤੂਬਰ ਨੂੰ ਪੂਰਾ ਹੋਣ ਕਾਰਨ ਅਰੁਣਾਚਲ ਦੇ ਰਾਜਪਾਲ ਨੂੰ ਮੇਘਾਲਿਆ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਲੋਂ ਕਿਹਾ ਗਿਆ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਅੱਜ
. . .  about 6 hours ago
ਗੁਹਾਟੀ, 2 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਸਰਾ ਟੀ-20 ਅੱਜ ਗੁਹਾਟੀ ਵਿਖੇ ਹੋਵੇਗਾ। ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਅੱਜ ਦਾ ਮੈਚ...
ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ 127 ਮੌਤਾਂ
. . .  about 3 hours ago
ਜਕਾਰਤਾ, 2 ਅਕਤੂਬਰ ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਘੱਟੋ-ਘੱਟ 127 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਬੱਚੇ ਅਤੇ ਪੁਲਿਸ ਅਧਿਕਾਰੀ ਸ਼ਾਮਿਲ ਹਨ। ਫੁੱਟਬਾਲ...
ਸਰਕਾਰੀ ਦਫ਼ਤਰਾਂ 'ਚ ਬਕਾਇਆ ਰਹਿਣ ਦੀ ਸਥਿਤੀ ਨੂੰ ਘਟਾਉਣ ਲਈ ਕੇਂਦਰ ਵਲੋਂ ਅੱਜ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ 2.0 ਦੀ ਸ਼ੁਰੂਆਤ
. . .  about 7 hours ago
ਨਵੀਂ ਦਿੱਲੀ, 2 ਅਕਤੂਬਰ -ਕੇਂਦਰ ਸਰਕਾਰ ਸਰਕਾਰੀ ਦਫ਼ਤਰਾਂ ਅਤੇ ਵਿਭਾਗਾਂ ਵਿਚ ਬਕਾਇਆ ਹਵਾਲਿਆਂ ਦੇ ਸਮੇਂ ਸਿਰ ਨਿਪਟਾਰੇ ਦੇ ਨਾਲ-ਨਾਲ ਇਕ ਸਾਫ਼ ਵਰਕਸਪੇਸ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਅੱਜ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਮੋਟਰਸਾਈਕਲ ਦੇ ਕਾਰ ਨਾਲ ਟਕਰਾਉਣ ਕਰ ਕੇ ਨੌਜਵਾਨ ਦੀ ਮੋਤ
. . .  1 day ago
ਡਮਟਾਲ, 1 ਅਕਤੂਬਰ (ਰਾਕੇਸ ਕੁਮਾਰ)-ਨਗਰੋਟਾ ਬਗਵਾ ਥਾਣਾ ਅਧੀਨ ਪੈਂਦੇ ਸਰਕਾਰੀ ਫਾਰਮੇਸੀ ਕਾਲਜ ਨੇੜੇ ਮੋਟਰਸਾਈਕਲ ਦੇ ਕਾਰ ਨਾਲ ਟਕਰਾਉਣ ਕਾਰਨ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਵਿਨਾਸ਼ ਕੁਮਾਰ ਪੁੱਤਰ ਮਾਧੋ ਰਾਮ ਵਾਸੀ ਪਿੰਡ ਵਰੋਟਾ ਪਲਾਹ...
ਜੇਕਰ ਪਾਰਟੀ ਦੇ ਕੰਮਕਾਜ ਤੋਂ ਸੰਤੁਸ਼ਟ ਹੋ ਤਾਂ ਖੜਗੇ ਨੂੰ ਵੋਟ ਦਿਓ - ਥਰੂਰ
. . .  1 day ago
ਨਵੀਂ ਦਿੱਲੀ, 1 ਅਕਤੂਬਰ - ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਦੇ ਡੀ.ਐਨ.ਏ. ਵਿਚਕਾਰ ਸਮਾਨਤਾ ਖਿੱਚਦੇ ਹੋਏ ਕਿਹਾ ਕਿ ਕੋਈ ਵੀ ਪਾਰਟੀ ਪ੍ਰਧਾਨ ਆਪਣੇ ਆਪ ਨੂੰ ਗਾਂਧੀ ਪਰਿਵਾਰ ਤੋਂ ਦੂਰ ਨਹੀਂ ਕਰ ਸਕਦਾ। ਇਹ ਦਾਅਵਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਾਰਟੀ...
ਢਿਲਵਾਂ ਪੁਲਿਸ ਵਲੋਂ ਵਿਅਕਤੀ ਦੀ ਹੱਤਿਆ ਕਰਨ ਅਤੇ ਲਾਸ਼ ਖੁਰਦ-ਬੁਰਦ ਕਰਨ ਵਾਲਾ ਕਾਬੂ
. . .  1 day ago
ਢਿਲਵਾਂ, 1 ਅਕਤੂਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ )-ਭੁਲੱਥ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸੁਖਨਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਥਾਣਾ ਢਿਲਵਾਂ ਦੇ ਮੁਖੀ ਹਰਪਾਲ ਸਿੰਘ ਦੁਆਰਾ ਪੁਲਿਸ ਪਾਰਟੀ ਸਮੇਤ ਥਾਣਾ ਢਿਲਵਾਂ ਦੇ ਦੋਸ਼ੀ ਸ਼ਾਲੂ ਪੁੱਤਰ ਰੂੜਾ ਰਾਮ ਵਾਸੀ ਭਟਨੂਰਾਂ ਕਲਾਂ ਥਾਣਾ...
ਇਮਰਾਨ ਖਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਇਸਲਾਮਾਬਾਦ, 1 ਅਕਤੂਬਰ - ਇਸਲਾਮਾਬਾਦ ਦੇ ਮੈਜਿਸਟਰੇਟ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਦੇ ਖ਼ਿਲਾਫ਼ ਮਹਿਲਾ ਜੱਜ ਦੇ ਖ਼ਿਲਾਫ਼ ਉਨ੍ਹਾਂ ਦੀ ਵਿਵਾਦਿਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਅਗਨੀਪੱਥ ਯੋਜਨਾ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਾਹਿਲਪੁਰ, 25 ਜੂਨ (ਰਜਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਨੌਜਵਾਨਾਂ 'ਤੇ ਥੋਪੀ ਜਾ ਰਹੀ ਅਗਨੀਪੱਥ ਸਕੀਮ ਦੇ ਵਿਰੋਧ 'ਚ ਜੇ.ਪੀ.ਐਮ.ਓ. ਤੇ ਪੰਜਾਬ ਸੁਬਾਰਡੀਨੇਟ ਸਰਵਿਸ਼ਿਜ ਫੈਡਰੇਸ਼ਨ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਰੈਲੀ ਕਰਨ ਉਪਰੰਤ ਮਾਹਿਲਪੁਰ ਦੇ ਮੁੱਖ ਚੌਂਕ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪਿ੍ੰ. ਪਿਆਰਾ ਸਿੰਘ, ਮਲਕੀਤ ਸਿੰਘ ਬਾਹੋਵਾਲ, ਸਤਪਾਲ ਲੱਠ, ਕਮਲਜੀਤ ਕੌਰ, ਨਰਿੰਦਰ ਪਾਲ ਅਜਨੋਹਾ, ਮੱਖਣ ਸਿੰਘ ਲੰਗੇਰੀ, ਕਿਸਾਨ ਆਗੂ ਤਲਵਿੰਦਰ ਸਿੰਘ ਹੀਰ, ਰਸ਼ਪਾਲ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਹਿਲਾ ਹੀ ਬਹੁਤ ਸਾਰਿਆ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਚੁੱਕਾ ਹੈ ਤੇੇ ਹੁਣ ਫੌਜ ਨੂੰ ਵੀ ਧਨਾਢ ਸਰਮਾਏਦਾਰਾਂ ਕੋਲ ਵੇਚ ਰਹੀ ਹੈ | ਇਸ ਮੌਕੇ ਸੋਹਣ ਸਿੰਘ ਭੂੰਨੋ, ਮਾ. ਸ਼ਿੰਦਰਪਾਲ, ਬਲਜੀਤ ਸਿੰਘ, ਸਤਨਾਮ ਸਿੰਘ, ਮਾ. ਗਿਆਨ ਚੰਦ, ਪਿ੍ੰ. ਰਣਜੀਤ ਸਿੰਘ, ਪਿ੍ੰ. ਮੋਹਣ ਸਿੰਘ, ਕਾਮਰੇਡ ਸੁੱਚਾ ਸਿੰਘ, ਜਸਕਰਨਜੀਤ ਸਿੰਘ, ਲਖਵੀਰ ਸਿੰਘ, ਬਲਦੇਵ ਸਿੰਘ ਢਿੱਲੋਂ, ਭਗਵੰਤ ਰਾਏ ਰਿਟਾ. ਬੀ.ਪੀ.ਈ.ਓ, ਚੰਨਣ ਰਾਮ, ਮਾ. ਸਰਬਜੀਤ ਸਿੰਘ, ਜਗਦੀਸ਼ ਹੱਲੂਵਾਲ, ਮਾ. ਗੁਰਦੇਵ ਚੰਦ, ਸੁਰਿੰਦਰ ਕੌਰ, ਬਲਜਿੰਦਰ ਕੌਰ, ਕ੍ਰਿਸ਼ਨਾ, ਕਾਂਤਾ ਰਾਣੀ, ਸਰਬਜੀਤ ਕੌਰ, ਹਰਬੰਸ ਕੌਰ, ਕੁਲਵਿੰਦਰ ਕੌਰ ਤੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ |

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਅਗਨੀਪਥ ਯੋਜਨਾ ਦਾ ਵਿਰੋਧ

ਗੜ੍ਹਦੀਵਾਲਾ, 25 ਜੂਨ (ਚੱਗਰ)- ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਜਿਲਾ ਪ੍ਰਧਾਨ ਸੰਜੀਵ ਧੂਤ ਦੀ ਅਗਵਾਈ ਹੇਠ ਹੋਈ ਜਿਸ ਨੂੰ ਸੰਬੋਧਨ ਕਰਦਿਆ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇਸ਼ ਤੇ ਲੋਕ ਵਿਰੋਧੀ ਹੈ | ਇਸ ਨਾਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਦਸੂਹਾ, 25 ਜੂਨ (ਭੁੱਲਰ)- ਅੱਜ ਰਾਸ਼ਟਰੀ ਰਾਜ ਮਾਰਗ 'ਤੇ ਦਸੂਹਾ ਵਿਖੇ ਵਿਰਦੀ ਪਰਿਵਾਰ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਛੋਲੇ ਕੁਲਚਿਆਂ ਦਾ ਲੰਗਰ ਵੀ ਲਗਾਇਆ ਗਿਆ | ਕਮਲਦੀਪ ਸਿੰਘ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਦਾ ਪੀ.ਜੀ.ਡੀ.ਸੀ.ਏ. ਸਮੈਸਟਰ-1 ਦਾ ਨਤੀਜਾ ਸ਼ਾਨਦਾਰ ਰਿਹਾ

ਬੁੱਲ੍ਹੋਵਾਲ, 25 ਜੂਨ (ਲੁਗਾਣਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਪੀ.ਜੀ.ਡੀ.ਸੀ.ਏ. ਸਮੈਸਟਰ-1 ਦੇ ਨਤੀਜਿਆਂ ਵਿਚ ਸੈਣੀਬਾਰ ਸਕੂਲ ਕਾਲਜ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀਬਾਰ ...

ਪੂਰੀ ਖ਼ਬਰ »

ਬਾਬਾ ਮੀਡਾ ਸਾਹ ਯੂਥ ਸਪੋਰਟਸ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ

ਭੰਗਾਲਾ, 25 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਅਧੀਨ ਆਉਂਦੇ ਪਿੰਡ ਮਹਿਉਦੀਨਪੁਰ ਗ਼ਾਜ਼ੀ ਲੰਡੇ ਵਿਖੇ ਬਾਬਾ ਮੀਡਾ ਸਾਹ ਯੂਥ ਸਪੋਰਟਸ ਕਲੱਬ ਵਲੋਂ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋ. ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਤੇ ਸੱਸ ਨਾਮਜ਼ਦ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)- ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਰਾਜਦੀਪ ਕੌਰ ਪੁੱਤਰੀ ਜਗਦੀਸ਼ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਫੇਰੀ ਵਾਲੇ ਨੂੰ ਲੁੱਟਣ ਦੀ ਕੋਸ਼ਿਸ਼

ਕੋਟਫ਼ਤੂਹੀ, 25 ਜੂਨ (ਅਵਤਾਰ ਸਿੰਘ ਅਟਵਾਲ)-ਬੀਤੀ ਸ਼ਾਮ ਪਿੰਡ ਠੁਆਣਾ ਦੇ ਡਰੇਨ ਵਾਲੇ ਪੁਲ ਦੇ ਕਰੀਬ ਇਸ ਇਲਾਕੇ ਵਿਚ ਸਰਗਰਮ ਤਿੰਨ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਇਕ ਸਾਈਕਲ ਉੱਪਰ ਫੇਰੀ ਲਗਾਉਣ ਵਾਲੇ ਨੂੰ ਘੇਰ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਸੜਕ ਵਿਚ ਹੋਰ ...

ਪੂਰੀ ਖ਼ਬਰ »

ਹਰਦੋਥਲਾ ਵਿਖੇ 2 ਰੋਜ਼ਾ ਸਾਲਾਨਾ ਸੂਫ਼ੀ ਸੱਭਿਆਚਾਰਕ ਮੇਲਾ ਸਮਾਪਤ

ਦਸੂਹਾ, 25 ਜੂਨ (ਭੁੱਲਰ)- ਅੱਜ ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਦਰਬਾਰ ਹਰਦੋਥਲਾ ਵਿਖੇ ਬਾਬਾ ਮਨਜੀਤ ਸ਼ਾਹ ਗੱਦੀਨਸ਼ੀਨ ਦਰਬਾਰ ਹਰਦੋਥਲਾ ਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਅਗਵਾਈ ਹੇਠ ਕਰਵਾਇਆ ਜਾ ਰਿਹਾ 2 ਰੋਜ਼ਾ ਸਾਲਾਨਾ ਸੂਫ਼ੀ ਸਭਿਆਚਾਰਕ ਮੇਲਾ ਸਮਾਪਤ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ 'ਚ ਹੀ ਵਿਦੇਸ਼ ਛੁੱਟੀ ਲੈਣ ਦੀ ਹਦਾਇਤ ਦਾ ਡੀ.ਟੀ.ਐੱਫ. ਵਲੋਂ ਵਿਰੋਧ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਸਿੱਖਿਆ ਵਿਭਾਗ ਵਲੋਂ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੌਰਾਨ ਹੀ ਅਧਿਆਪਕਾਂ ਨੂੰ ਵਿਦੇਸ਼ ਜਾਣ ਲਈ ਛੁੱਟੀ ਲੈਣ ਦੀਆਂ ਹਦਾਇਤਾਂ ਅਤੇ ਜੂਨ ਦੀਆਂ ਛੁੱਟੀਆਂ ਵਿਚ ਲਈਆਂ ਛੁੱਟੀਆਂ ਨੂੰ ਰੱਦ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨਾਲ ਕੀਤਾ ਗਿਆ ਵਿਸ਼ਵਾਸਘਾਤ - ਮਹਾਜਨ, ਸਤੀਸ਼

ਮੁਕੇਰੀਆਂ, 25 ਜੂਨ (ਰਾਮਗੜ੍ਹੀਆ)- ਇੱਕ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਨਕਾਰਦੇ ਹੋਏ ਵੱਡਾ ਝਟਕਾ ਦਿੱਤਾ ਹੈ | ਮੁਲਾਜ਼ਮ ਵਰਗ ਜਿਸ ਨੂੰ ਕਿ ਸਰਕਾਰ ਬਣਨ ਤੋਂ ਪਹਿਲਾਂ ...

ਪੂਰੀ ਖ਼ਬਰ »

15 ਟੀਕਿਆਂ ਤੇ 300 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਕੋਟਫ਼ਤੂਹੀ, 25 ਜੂਨ (ਅਵਤਾਰ ਸਿੰਘ ਅਟਵਾਲ)- ਸਥਾਨਕ ਪੁਲਿਸ ਮੁਲਾਜ਼ਮਾਂ ਨੇ ਦੋ ਨੌਜਵਾਨਾਂ ਨੂੰ 15 ਨਸ਼ੀਲੇ ਟੀਕਿਆਂ ਤੇ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਐੱਸ.ਆਈ. ਬਲਜਿੰਦਰ ਸਿੰਘ ਨੂੰ ਸਾਥੀ ਮੁਲਾਜ਼ਮਾਂ ਨਾਲ ਬਿਸਤ ਦੁਆਬ ਨਹਿਰ 'ਤੇ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਫ਼ੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ...

ਪੂਰੀ ਖ਼ਬਰ »

ਕੰਢੀ ਨਹਿਰ 'ਚ ਨਹਾਉਂਦੇ ਨੌਜਵਾਨ ਦੀ ਮੌਤ

ਗੜ੍ਹਦੀਵਾਲਾ, 25 ਜੂਨ (ਚੱਗਰ)-ਪਿੰਡ ਗੁੱਜਰ ਬਸੋਆ ਦੇ ਨੌਜਵਾਨ ਦੀ ਕੰਢੀ ਨਹਿਰ ਦੇ ਪਿੰਡ ਸੰਸਾਰਪੁਰ ਗੇਟਾਂ ਨੇੜੇ ਸਾਈਫ਼ਨ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਦੀਪਕ ਕੁਮਾਰ (19) ਪੁੱਤਰ ਦਿਲਬਾਗ ਸਿੰਘ ਆਪਣੇ ਦੋਸਤਾਂ ਨਾਲ ਬਾਅਦ ਦੁਪਹਿਰ ਆਪਣੇ ...

ਪੂਰੀ ਖ਼ਬਰ »

ਚੋਣ ਡਿਊਟੀ ਕਰਨ ਵਾਲੀਆਂ ਆਸ਼ਾ ਵਰਕਰਾਂ ਲਈ ਰਾਸ਼ੀ ਜਾਰੀ

ਹੁਸ਼ਿਆਰਪੁਰ, 25 ਜੂਨ (ਹਰਪ੍ਰੀਤ ਕੌਰ)-ਆਸ਼ਾ ਵਰਕਰਜ਼ ਤੇ ਫੈਸਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹਰਨਿੰਦਰ ਕੌਰ, ਸਹਾਇਕ ਸਕੱਤਰ ਰਛਪਾਲ ਕੌਰ, ਪ੍ਰੈਸ ਸਕੱਤਰ ਪਰਮਜੀਤ ਕੌਰ ਤੇ ਵਿੱਤ ਸਕੱਤਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਚੋਣ ਡਿਊਟੀ ਕਰਨ ਵਾਲੀਆਂ ਆਸ਼ਾ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਰੋਕਣ 'ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ- ਡੀ.ਐੱਸ.ਪੀ.

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਵਿਸ਼ਵਾਸ ਹੁਸ਼ਿਆਰਪੁਰ ਵਲੋਂ ਲੋਕਾਂ ਨੂੰ ਸਾਈਬਰ ਕ੍ਰਾਈਮ ਪ੍ਰਤੀ ਜਾਗਰੂਕ ਕਰਨ ਲਈ ਅਭਿਆਨ ਚਲਾਇਆ ਗਿਆ ਹੈ | ਇਸ ਮੌਕੇ ਚੇਅਰਮੈਨ ਰੋਡ ਸੇਫਟੀ ਲਾਇਨ ਵਿਜੈ ਅਰੋੜਾ ਦੀ ਅਗਵਾਈ 'ਚ ਫਲੈਕਸ ਪੁਲਿਸ ਵਿਭਾਗ ...

ਪੂਰੀ ਖ਼ਬਰ »

ਘਰੋਂ ਲਾਪਤਾ ਹੋਈ ਲੜਕੀ ਨੂੰ ਪੁਲਿਸ ਨੇ 1 ਘੰਟੇ 'ਚ ਲੱਭ ਕੇ ਘਰਦਿਆਂ ਹਵਾਲੇ ਕੀਤਾ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਪੁਲਿਸ ਚੌਂਕੀ ਪੁਰਹੀਰਾਂ ਵਲੋਂ ਘਰੋਂ ਲਾਪਤਾ ਹੋਈ ਲੜਕੀ ਨੂੰ ਇੱਕ ਘੰਟੇ 'ਚ ਲੱਭ ਕੇ ਮਾਪਿਆਂ ਹਵਾਲੇ ਕੀਤਾ | ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਜਗਦੀਸ਼ ਕੁਮਾਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਰਿਖੀ ਰਾਮ ਵਾਸੀ ...

ਪੂਰੀ ਖ਼ਬਰ »

ਦੁਕਾਨਦਾਰ ਯੂਨੀਅਨ ਦੀ ਮੀਟਿੰਗ

ਖੁੱਡਾ, 25 ਜੂਨ (ਸਰਬਜੀਤ ਸਿੰਘ)-ਖੁੱਡਾ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਦੀ ਮੀਟਿੰਗ ਬਾਬਾ ਜੰਡ ਦੇ ਹਾਲ 'ਚ ਹੋਈ | ਇਸ ਮੌਕੇ ਯੂਨੀਅਨ ਦਾ ਗਠਨ ਕੀਤਾ ਗਿਆ ਤੇ ਸਰਬਸੰਮਤੀ ਦੇ ਨਾਲ ਜਸਪਾਲ ਸਿੰਘ ਨੂੰ ਖੁੱਡਾ ਮਾਰਕੀਟ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਦਲਜੀਤ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਸਮਰ ਕੈਂਪ

ਮੁਕੇਰੀਆਂ, 25 ਜੂਨ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਸਬੰਧੀ ਵਿਸ਼ੇ ਦੀ ਚੋਣ ਦੀ ਜਾਣਕਾਰੀ ਮੁਹੱਈਆ ਕਰਨ ਲਈ ਇੱਕ ਹਫ਼ਤੇ ...

ਪੂਰੀ ਖ਼ਬਰ »

ਐਮ.ਏ. (ਪੰਜਾਬੀ) ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਮ.ਏ. (ਪੰਜਾਬੀ) ਤੀਜੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2021 'ਚ ਲਈ ਗਈ ਉਕਤ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਜਾਗਰੂਕਤਾ ਕੈਂਪ

ਭੰਗਾਲਾ, 25 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਜੀਤ ਸਿੰਘ ਬੁੱਢਾਬੜ ਦੀ ਪ੍ਰਧਾਨਗੀ ਹੇਠ ਹੈਲਥ ਵੋਲਕੋਸ ਸੈਂਟਰ ਗੁਰਦਾਸਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਡਾ. ਮੁਖਰਜੀ ਨੂੰ ਸ਼ਰਧਾ ਦੇ ਫ਼ੁੱਲ ਭੇਟ

ਦਸੂਹਾ, 25 ਜੂਨ (ਭੁੱਲਰ)- ਅੱਜ ਦਸੂਹਾ ਵਿਖੇ ਮੰਡਲ ਪ੍ਰਧਾਨ ਰੁਪਿੰਦਰ ਸਿੰਘ ਤੇ ਕੈਪਟਨ ਸ਼ਾਮ ਸਿੰਘ ਬਡਲਾ ਦੀ ਪ੍ਰਧਾਨਗੀ ਹੇਠ ਡਾਕਟਰ ਸਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ ਜਿਸ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ...

ਪੂਰੀ ਖ਼ਬਰ »

ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

ਗੜ੍ਹਦੀਵਾਲਾ, 25 ਜੂਨ (ਚੱਗਰ)-ਥਾਣਾ ਮੁਖੀ ਗੜ੍ਹਦੀਵਾਲਾ ਪ੍ਰਦੀਪ ਸਿੰਘ ਦੀ ਰਹਿਨੁਮਾਈ ਹੇਠ ਸਾਂਝ ਕੇਂਦਰ ਇੰਚਾਰਜ ਏ.ਐਸ.ਆਈ. ਬਲਵੀਰ ਸਿੰਘ ਵਲੋਂ ਕੋਈ ਮੋੜ ਗੜ੍ਹਦੀਵਾਲਾ ਵਿਖੇ ਵੱਖ-ਵੱਖ ਪਿੰਡਾਂ ਦੇ ਲੋਕਾਂ, ਸ਼ਹਿਰ ਨਿਵਾਸੀਆਂ ਤੇ ਟੈਕਸੀ ਡਰਾਈਵਰਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »

ਕੰਢੀ ਨਹਿਰ ਦਾ ਮੁੱਦਾ ਜਲਦ ਹੱਲ ਨਾ ਕੀਤਾ ਤਾਂ ਰੋਡ ਜਾਮ ਕੀਤਾ ਜਾਵੇਗਾ- ਚੌਹਾਨ

ਗੜ੍ਹਦੀਵਾਲਾ, 25 ਜੂਨ (ਚੱਗਰ)- ਕੰਢੀ ਨਹਿਰ ਨੂੰ ਹੇਠਾਂ ਤੋਂ ਪੱਕੀ ਕਰਨ ਦੇ ਵਿਰੋਧ 'ਚ ਮਸਤੀਵਾਲ ਵਿਖੇ ਲਗਾਏ ਗਏ ਧਰਨੇ ਦੇ 32ਵਾੇ ਦਿਨ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੋਹਾਨ, ਗੁਰਦੀਪ ਬਰਿਆਣਾ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਵਲੋਂ ਸਰਕਾਰ ਤੇ ਨਹਿਰੀ ਵਿਭਾਗ ...

ਪੂਰੀ ਖ਼ਬਰ »

ਜੋੜ ਮੇਲਾ ਕਰਵਾਇਆ

ਗੜ੍ਹਦੀਵਾਲਾ, 25 ਜੂਨ (ਚੱਗਰ)- ਪਿੰਡ ਕਾਲਰਾ ਵਿਖੇ ਹਜ਼ਰਤ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਦੀ ਦਰਬਾਰ 'ਤੇ ਪ੍ਰਬੰਧਕ ਕਮੇਟੀ ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਦਰਬਾਰ 'ਤੇ ਚਾਦਰ ਤੇ ਝੰਡਾ ਚੜ੍ਹਾਉਣ ਉਪਰੰਤ ਅਜਮੇਰ ਐਂਡ ...

ਪੂਰੀ ਖ਼ਬਰ »

ਰੋਟਰੀ ਕਲੱਬ ਦੀ ਮਹੀਨਾਵਾਰ ਮੀਟਿੰਗ ਹੋਈ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)- ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮਹੀਨਾਵਾਰ ਮੀਟਿੰਗ ਕਲੱਬ ਪ੍ਰਧਾਨ ਰੋਟੇਰੀਅਨ ਪ੍ਰਵੀਨ ਪਲਿਆਲ ਦੀ ਅਗਵਾਈ 'ਚ ਕੀਤੀ ਗਈ ਜਿਸ 'ਚ ਕਲੱਬ ਵਲੋਂ ਅਪਣਾਇਆ ਗਿਆ ਪ੍ਰੋਜੈਕਟ 'ਗਿਫਟ ਆਫ ਸਾਈਟ' 'ਤੇ ਚਰਚਾ ਕੀਤੀ ਗਈ ਜਿਸ ...

ਪੂਰੀ ਖ਼ਬਰ »

ਜਸਵਿੰਦਰ ਰਾਣਾ ਕਿਸਾਨ ਮੋਰਚਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਨੋਦ ਪਰਮਾਰ ਅਤੇ ਮੀਨੂੰ ਸੇਠੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਵਿਕਰਮਜੀਤ ਸਿੰਘ ਚੀਮਾ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਜ਼ਿਲ੍ਹਾ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ 'ਤੇ ਜਾਣ ਵਾਲੇ ਵਿਦਿਆਰਥੀ ਪੜ੍ਹਾਈ ਦੇ ਕੋਰਸਾਂ ਦੀ ਚੋਣ ਨੂੰ ਅਹਿਮੀਅਤ ਦੇਣ-ਕੌਸ਼ਲ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਕੈਨੇਡਾ (ਸੀ.ਆਈ.ਸੀ.ਸੀ.) ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕੈਨੇਡਾ ਸਟੱਡੀ ...

ਪੂਰੀ ਖ਼ਬਰ »

ਪਿੰਡ ਕਾਲਰਾ 'ਚ ਸਾਲਾਨਾ ਜੋੜ ਮੇਲਾ ਉਤਸ਼ਾਹ ਨਾਲ ਕਰਵਾਇਆ

ਪੱਸੀ ਕੰਢੀ, 25 ਜੂਨ (ਰਜਪਾਲਮਾ)- ਇੱਥੋਂ ਦੇ ਨੇੜਲੇ ਪਿੰਡ ਕਾਲਰਾ ਵਿਖੇ ਹਜ਼ਰਤ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਦੀ ਦਰਬਾਰ 'ਤੇ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਸਭ ...

ਪੂਰੀ ਖ਼ਬਰ »

ਗੁਰਬਾਣੀ ਸ਼ਬਦ ਦਾ ਪੋਸਟਰ ਜਾਰੀ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਿਊਜ਼ਿਕ ਬੈਨਰ 'ਨੰਗਲ ਈਸ਼ਰ' ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਭਾਈ ਜਸਵੀਰ ਸਿੰਘ, ਭਾਈ ਅਮਰੀਕ ਸਿੰਘ, ਭਾਈ ਮਨਜੀਤ ਸਿੰਘ ਦੇ ਜਥੇ ਵਲੋਂ ਗਾਇਨ ਕੀਤਾ ਹੋਇਆ ਸ਼ਬਦ 'ਗੁਰ ਬਿਨੁ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਨਸ਼ਾਖੋਰੀ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)- ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਤੇ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਅਨੁਰਾਗ ਅਜ਼ਾਦ ਸੁਪਰੀਡੈਂਟ ਕੇਂਦਰੀ ਜੇਲ੍ਹ, ਤੇਜਪਾਲ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸੰਦੀਪ ਹੰਸ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ, ਡਾ. ਪਵਨ ਕੁਮਾਰ ਕਾਰਜਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਤੇ ਡਾ. ਹਰਬੰਸ ਕÏਰ ਡਿਪਟੀ ਮੈਡੀਕਲ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਸਿਹਤ ਅਤੇ ਮਾਨਵਤਾਵਾਦੀ ਸੰਕਟ ਵਿਚ ਡਰੱਗ ਚੁਣੌਤੀਆਂ ਨੂੰ ਸੰਬੋਧਿਤ ਕਰਨਾ' ਵਿਸ਼ੇ 'ਤੇ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਵਿਸ਼ਵ ਨਸ਼ਾ ਵਿਰੋਧੀ ਦਿਵਸ ਸਬੰਧੀ ਸਿਵਲ ਹਸਪਤਾਲ ਤੋਂ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ 'ਤਣਾਅ ਪ੍ਰਬੰਧਨ ਤੇ ਵਿਸ਼ਰਾਮ ਤਕਨੀਕ' ਵਿਸ਼ੇ 'ਤੇ ਵਿਚਾਰ-ਗੋਸ਼ਠੀ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਪਿ੍ੰਸੀਪਲ ਡਾ: ਨੰਦ ਕਿਸ਼ੋਰ ਦੇ ਨਿਰਦੇਸ਼ਾਂ 'ਚ ਏਕ ਭਾਰਤ ਸੇ੍ਰਸ਼ਠ ਭਾਰਤ ਕਲੱਬ ਪ੍ਰੋਗਰਾਮ ਤੇ ਰੈੱਡ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਕੀਤੇ ਗਏ ਹੀਲੇ

ਦਸੂਹਾ, 25 ਜੂਨ (ਕੌਸ਼ਲ)- ਦਸੂਹਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਇੱਕ ਵਿਸ਼ੇਸ਼ ਉਪਰਾਲਾ ਮਿਥਿਆ | ਨਗਰ ਕੌਂਸਲ ਦਸੂਹਾ ਅਧੀਨ ਆਉਂਦੇ ਸਫ਼ਾਈ ਕਰਮਚਾਰੀਆਂ ਨੂੰ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਐਮ.ਏ. (ਪੰਜਾਬੀ) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. (ਪੰਜਾਬੀ) ਦੇ ਪਹਿਲੇ ਸਮੈਸਟਰ ਦੇ ਨਤੀਜੇ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਹਾਜੀਪੁਰ ਵਲੋਂ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ

ਹਾਜੀਪੁਰ, 25 ਜੂਨ (ਜੋਗਿੰਦਰ ਸਿੰਘ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਹਾਜੀਪੁਰ ਵਲੋਂ ਡਾ: ਸ਼ਵਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਹਾਜੀਪੁਰ ਦੇ ਪਿੰਡਾਂ 'ਚ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਡਾ: ਸ਼ਵਿੰਦਰ ਸਿੰਘ ਨੇ ਕਿਸਾਨ ਅਜਮੇਰ ...

ਪੂਰੀ ਖ਼ਬਰ »

ਮਾਤਾ ਪਵਿੱਤਰ ਕੌਰ ਦੀ ਯਾਦ 'ਚ ਧਾਰਮਿਕ ਸਮਾਗਮ

ਮੁਕੇਰੀਆਂ, 25 ਜੂਨ (ਰਾਮਗੜ੍ਹੀਆ)-ਚੌਧਰੀ ਹੁਸ਼ਿਆਰ ਸਿੰਘ ਤੇ ਚੌਧਰੀ ਰਾਏ ਸਿੰਘ ਸਧਾਨੂ ਦੀ ਮਾਤਾ 105 ਸਾਲਾ ਪਵਿੱਤਰ ਕੌਰ ਧਰਮ ਪਤਨੀ ਸਵਰਗੀ ਠੇਕੇਦਾਰ ਚੌਧਰੀ ਬਿਸ਼ੰਬਰ ਦਾਸ ਵਾਸੀ ਪਿੰਡ ਹਵੇਲ ਚਾਂਗ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਹੁਕਮਾਂ 'ਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ...

ਪੂਰੀ ਖ਼ਬਰ »

ਨੌਜਵਾਨਾਂ ਲਈ ਪੰਜਾਬ ਪੁਲਿਸ ਤੇ ਫੌਜ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟਰੇਨਿੰਗ ਕੈਂਪ ਸ਼ੁਰੂ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਦੇ ਨੌਜਵਾਨਾਂ ਦੀ ਪੰਜਾਬ ਪੁਲਿਸ ਤੇ ਫੌਜ ਦੀ ਭਰਤੀ ਲਈ ਸੀ-ਪਾਈਟ ਕੈਂਪ (ਰਾਹੋਂ) ਨਵਾਂਸ਼ਹਿਰ ਵਿਖੇ ਮੁਫ਼ਤ ਪ੍ਰੀ-ਟਰੇਨਿੰਗ ਕੈਂਪ ਸ਼ੁਰੂ ਹੈ | ਜਾਣਕਾਰੀ ਦਿੰਦਿਆਂ ਕੈਂਪ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਅਫ਼ਸਰਸ਼ਾਹੀ ਭਾਰੂ ਹੋਣ ਨਾਲ ਮੁਲਾਜ਼ਮ ਵਰਗ 'ਚ ਨਿਰਾਸ਼ਾ ਦਾ ਆਲਮ

ਮੁਕੇਰੀਆਂ, 25 ਜੂਨ (ਸਟਾਫ਼ ਰਿਪੋਰਟਰ)-ਪੰਜਾਬ 'ਚ ਅਫ਼ਸਰਸ਼ਾਹੀ ਭਾਰੂ ਹੋਣ ਕਾਰਨ ਜਿੰਨੇ ਵੀ ਫ਼ੈਸਲੇ ਅਫ਼ਸਰਸ਼ਾਹੀ ਵਲੋਂ ਲਏ ਜਾ ਰਹੇ ਹਨ, ਉਨ੍ਹਾਂ ਨੂੰ ਕਾਹਲੀ ਵਿਚ ਲਾਗੂ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਉਲਝਣਾਂ 'ਚ ਫਸ ਰਹੀ ਹੈ ਜਿਸ ਦਾ ਖ਼ਮਿਆਜ਼ਾ ਵੀ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦੀ ਖਾਲੀ ਅਸਾਮੀ ਕਾਰਨ ਸੜਕਾਂ ਦੇ ਨਿਰਮਾਣ ਤੇ ਦਫ਼ਤਰੀ ਕੰਮ ਰੁਕੇ-ਧੀਮਾਨ

ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਸੋਨੂੰ ਮਹਿਤਪੁਰ ਸਕੱਤਰ ਲੇਬਰ ਪਾਰਟੀ ਨੇ ਦੱਸਿਆ ਕਿ ਜਦੋਂ ਮਾਲ ਰੋਡ 'ਤੇ ਸਥਿਤ ਪੀ.ਡਬਲਯੂ.ਡੀ., ਬੀ. ਐਂਡ ਆਰ. ਦੇ ਦਫ਼ਤਰ 'ਚ ਕਾਰਜਕਾਰੀ ਇੰਜੀਨੀਅਰ ਦੇ ਇਲਾਕੇ ਦੀਆਂ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਅਗਨੀਪਥ ਯੋਜਨਾ ਵਿਰੁੱਧ ਮੰਗ ਪੱਤਰ

ਦਸੂਹਾ, 25 ਜੂਨ (ਭੁੱਲਰ)-ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਫ਼ੌਜ ਭਰਤੀ ਲਈ ਨਵੀਂ ਯੋਜਨਾ ਲਿਆਉਣ ਵਿਰੁੱਧ ਐੱਸ. ਡੀ. ਐਮ. ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਅਗਨੀਪਥ ...

ਪੂਰੀ ਖ਼ਬਰ »

ਦੋਆਬਾ ਕੱਪ ਫੁੱਟਬਾਲ ਸਬ-ਜੂਨੀਅਰ ਲੀਗ ਦੇ ਅੰਡਰ-12 ਤੇ 16 ਵਰਗ ਦੇ ਮੁਕਾਬਲੇ ਸ਼ੁਰੂ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)-ਦੋਆਬਾ ਸਪੋਰਟਿੰਗ ਕਲੱਬ ਖੇੜਾ ਮਾਹਿਲਪੁਰ ਵਲੋਂ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ ਕਰਵਾਈ ਜਾ ਰਹੀ 12ਵੀਂ ਦੋਆਬਾ ਕੱਪ ਫੁੱਟਬਾਲ ਸਬ-ਜੂਨੀਅਰ ਲੀਗ ਦੇ ਅੰਡਰ-12 ਤੇ ਅੰਡਰ-16 ਵਰਗ ਦੇ ਮੁਕਾਬਲਿਆਂ ਦੀ ਸ਼ੁਰੂਆਤ ਦੋਆਬਾ ਪਬਲਿਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਐੱਮ.ਐੱਸ.ਸੀ. ਗਣਿਤ ਦੂਜੇ ਤੇ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਚੱਲ ਰਹੇ 2 ਸਾਲਾ ਪੋਸਟ ਗ੍ਰੈਜੂਏਟ ਕੋਰਸ ਐੱਮ.ਐੱਸ.ਸੀ. ਗਣਿਤ ਦਾ ਦੂਜੇ ਤੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੇਰਾ 'ਚ ਆਮ ਇਜਲਾਸ

ਹਾਜੀਪੁਰ, 25 ਜੂਨ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਹਾਜੀਪੁਰ ਦੇ ਪਿੰਡ ਗੇਰਾ ਵਿਖੇ ਸਰਪੰਚ ਬਲਬੀਰ ਚੰਦ ਦੀ ਅਗਵਾਈ 'ਚ ਹਾੜੀ ਦਾ ਆਮ ਇਜਲਾਸ ਕਰਵਾਇਆ ਗਿਆ, ਜਿਸ 'ਚ ਪੰਚਾਇਤ ਸਕੱਤਰ ਸੁਖਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀਆਂ ਵਿਕਾਸ ...

ਪੂਰੀ ਖ਼ਬਰ »

ਹੈਵੀਵੇਟ ਕੁਸ਼ਤੀਆਂ ਦੰਗਲ ਮੇਲਾ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਮਾਹਿਲਪੁਰ, 25 ਜੂਨ (ਰਜਿੰਦਰ ਸਿੰਘ)-ਸ਼ਹੀਦਾਂ ਨੂੰ ਸਮਰਪਿਤ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਐਨ.ਆਰ.ਆਈ ਸਪੋਰਟਸ ਕਲੱਬ ਮਾਹਿਲਪੁਰ ਵਲੋਂ ਕਰਵਾਈਆਂ ਜਾ ਰਹੀਆਂ ਹੈਵੀ ਵੇਟ ਕੁਸ਼ਤੀਆਂ ਦੰਗਲ ਮੇਲਾ ਦੀਆਂ ਤਿਆਰੀਆਂ ਨੂੰ ਲੈ ਮੀਟਿੰਗ ਮਾਹਿਲਪੁਰ ਵਿਖੇ ਸੰਤੋਖ ਸਿੰਘ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)-ਫ਼ਸਲਾਂ 'ਚ ਵੱਧ ਰਹੇ ਚੂਹਿਆਂ ਦੇ ਨੁਕਸਾਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਬਲਾਕ ਦੇ ਪਿੰਡ ਸਿੰਬਲੀ ਵਿਖੇ ਖੇਤੀਬਾੜੀ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਟਾਂਡਾ 'ਚ ਪਾੜਿ੍ਹਆਂ ਨੂੰ ਦੱਸਿਆ ਮੌਨ ਦਾ ਮਹੱਤਵ

ਟਾਂਡਾ ਉੜਮੁੜ, 25 ਜੂਨ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ 'ਸਮਰ ਕੈਂਪ' ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਚੀਜ਼ਾਂ ਬਣਾ ਕੇ ਜਿੱਥੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਉਥੇ ਹੀ ਵਿਦਿਆਰਥੀਆਂ ...

ਪੂਰੀ ਖ਼ਬਰ »

ਪਾਰੋਵਾਲ ਦੇ 13ਵੇਂ ਸਾਲਾਨਾ ਮੇਲੇ 'ਚ ਗਾਇਕਾਂ ਨੇ ਰੰਗ ਬੰਨਿ੍ਹਆ

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪਿੰਡ ਪਾਰੋਵਾਲ ਵਿਖੇ ਦਰਬਾਰ ਲੱਖ ਦਾਤਾ ਪੀਰ ਦੇ ਅਥਸਾਨ 'ਤੇ ਐੱਨ.ਆਰ.ਆਈ. ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵਲੋਂ 13ਵਾਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਮੇਲੇ ਦੌਰਾਨ ਗੱਦੀ ਨਸ਼ੀਨ ਬਾਬਾ ਦਰਸ਼ਨ, ਬਾਬਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX