ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਲੋਕ ਮੰਚ ਪੰਜਾਬ ਵਲੋਂ ਗੁਲਜ਼ਾਰ ਸੰਧੂ ਤੇ ਗੁਰਮੀਤ ਕੜਿਆਲਵੀ ਦਾ 'ਆਪਣੀ ਆਵਾਜ਼ ਪੁਰਸਕਾਰ' ਨਾਲ ਸਨਮਾਨ

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ)-ਲੋਕ ਮੰਚ ਪੰਜਾਬ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ 'ਆਪਣੀ ਆਵਾਜ਼ ਪੁਰਸਕਾਰ 2022' ਸਾਂਝੇ ਤੌਰ 'ਤੇ ਲੇਖਕ ਗੁਲਜ਼ਾਰ ਸੰਧੂ ਨੂੰ ਨਾਵਲ 'ਪਰੀ ਸੁਲਤਾਨਾ' ਲਈ ਅਤੇ ਕਹਾਣੀਕਾਰ ਗੁਰਮੀਤ ਕੜਿਆਲਵੀ ਨੂੰ 'ਹਾਰੀਂ ਨਾ ਬਚਨਿਆ' ਕਹਾਣੀ ਸੰਗ੍ਰਹਿ ਲਈ ਭੇਂਟ ਕੀਤਾ ਗਿਆ | ਇਸੇ ਤਰ੍ਹਾਂ 'ਕਾਵਿ ਲੋਕ ਪੁਰਸਕਾਰ 2021' ਸ਼ਾਇਰਾ ਸਰਬਜੀਤ ਕੌਰ ਜੱਸ ਨੂੰ 'ਤਾਮ' ਕਾਵਿ ਸੰਗ੍ਰਹਿ ਲਈ ਭੇਂਟ ਕੀਤਾ ਗਿਆ | ਲੋਕ ਮੰਚ ਪੰਜਾਬ ਵੱਲੋਂ ਆਯੋਜਿਤ ਇਸ ਸਨਮਾਨ ਸਮਾਰੋਹ ਵਿਚ ਸਨਮਾਨ ਭੇਂਟ ਕਰਨ ਦੀ ਰਸਮ ਬਤੌਰ ਮੁੱਖ ਮਹਿਮਾਨ ਪਦਮਸ੍ਰੀ ਡਾ. ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪਰਿਸ਼ਦ, ਪ੍ਰਧਾਨਗੀ ਕਰਦਿਆਂ ਡਾ. ਜਸਵਿੰਦਰ ਸਿੰਘ, ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ, ਲੋਕ ਮੰਚ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੰਨੜ ਅਤੇ ਸਕੱਤਰ ਦੀਪਕ ਸ਼ਰਮਾ ਚਨਾਰਥਲ ਵੱਲੋਂ ਨਿਭਾਈ ਗਈ | ਜ਼ਿਕਰਯੋਗ ਹੈ ਕਿ 1 ਲੱਖ ਰੁਪਏ ਦੀ ਰਾਸ਼ੀ ਵਾਲੇ 'ਆਪਣੀ ਅਵਾਜ਼ ਪੁਰਸਕਾਰ 2022' ਨੂੰ ਸਾਂਝੇ ਤੌਰ 'ਤੇ ਭੇਂਟ ਕਰਦਿਆਂ ਗੁਲਜ਼ਾਰ ਸੰਧੂ ਤੇ ਗੁਰਮੀਤ ਕੜਿਆਲਵੀ ਹੁਰਾਂ ਨੂੰ ਇਕ-ਇਕ ਫੁਲਕਾਰੀ, ਸਨਮਾਨ ਚਿੰਨ੍ਹ, ਸਨਮਾਨ ਪੱਤਰ ਅਤੇ 51-51 ਹਜ਼ਾਰ ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ | ਇਸੇ ਤਰ੍ਹਾਂ 'ਕਾਵਿ ਲੋਕ ਪੁਰਸਕਾਰ 2021' ਦੇ ਵਜੋਂ ਸਰਬਜੀਤ ਕੌਰ ਜੱਸ ਨੂੰ ਵੀ ਇਕ ਫੁਲਕਾਰੀ, ਸਨਮਾਨ ਚਿੰਨ੍ਹ, ਸਨਮਾਨ ਪੱਤਰ ਅਤੇ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੁੱਚੇ ਪ੍ਰਧਾਨਗੀ ਮੰਡਲ ਨੇ 'ਆਪਣੀ ਆਵਾਜ਼' ਸਾਹਿਤਕ ਮੈਗਜ਼ੀਨ ਦਾ ਅੰਕ ਅਤੇ 'ਕਾਵਿ ਲੋਕ' ਦਾ ਅੰਕ ਵੀ ਲੋਕ ਅਰਪਣ ਕੀਤਾ | ਸਨਮਾਨ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਜਿੱਥੇ ਤਿੰਨੋਂ ਸਨਮਾਨ ਹਾਸਲ ਕਰਨ ਵਾਲੀਆਂ ਹਸਤੀਆਂ ਨੂੰ ਮੁਬਾਰਕਬਾਦ ਦਿੱਤੀ, ਉੱਥੇ ਹੀ ਉਨ੍ਹਾਂ ਨੇ ਲੋਕ ਮੰਚ ਪੰਜਾਬ ਨੂੰ ਵਧਾਈ ਦਿੰਦਿਆਂ ਆਖਿਆ ਕਿ ਸਾਹਿਤ ਦੇ ਖੇਤਰ 'ਚ, ਸਿਰਜਣਾ ਦੇ ਖੇਤਰ 'ਚ 'ਲੋਕ ਮੰਚ ਪੰਜਾਬ' ਬੜੀਆਂ ਨਿਵੇਕਲੀਆਂ ਅਤੇ ਚੰਗੀਆਂ ਪੈੜਾਂ ਪਾ ਰਿਹਾ ਹੈ | ਇਸ ਮੰਚ ਤੋਂ ਸਨਮਾਨ ਹਾਸਲ ਕਰਨ ਵਾਲਾ ਲੇਖਕ ਮਾਣ ਮਹਿਸੂਸ ਕਰਦਾ ਹੈ | ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਜਸਵਿੰਦਰ ਸਿੰਘ ਨੇ ਆਖਿਆ ਕਿ ਪਾਠਕਾਂ ਨੂੰ ਜੋ ਸਾਹਿਤ, ਜੋ ਰਚਨਾ, ਜੋ ਕਹਾਣੀ, ਜੋ ਕਵਿਤਾ ਨਾਲ ਤੋਰ ਲਵੇ ਅਤੇ ਮਜਬੂਰ ਕਰ ਲਵੇ ਕਿ ਮੈਨੂੰ ਇਕੋ ਸਾਹੇ ਪੜ੍ਹੋ ਉਹ ਲੇਖਕ ਲਈ ਬੜੀ ਮਾਣ ਵਾਲੀ ਗੱਲ ਹੁੰਦੀ ਹੈ | ਡਾ. ਲਖਵਿੰਦਰ ਸਿੰਘ ਜੌਹਲ ਨੇ ਆਖਿਆ ਕਿ ਕੋਈ ਵੀ ਸੰਸਥਾ ਲੇਖਕ ਤੋਂ ਤੇ ਲੇਖਣ ਤੋਂ ਵੱਡੀ ਨਹੀਂ ਹੁੰਦੀ | ਲਖਵਿੰਦਰ ਜੌਹਲ ਨੇ ਕਿਹਾ ਕਿ ਅਸੀਂ ਸਨਮਾਨ ਭੇਂਟ ਕਰਕੇ ਖ਼ੁਦ ਸਨਮਾਨਿਤ ਮਹਿਸੂਸ ਕਰ ਰਹੇ ਹਾਂ | 'ਆਪਣੀ ਆਵਾਜ਼ ਪੁਰਸਕਾਰ' ਹਾਸਲ ਕਰਨ ਉਪਰੰਤ ਗੁਲਜ਼ਾਰ ਸੰਧੂ ਨੇ ਕਿਹਾ ਕਿ ਗੁਰਮੀਤ ਕੜਿਆਲਵੀ ਦੇ ਨਾਲ ਮੈਨੂੰ ਸਾਂਝੇ ਤੌਰ 'ਤੇ ਸਨਮਾਨ ਭੇਂਟ ਕਰਕੇ ਲੋਕ ਮੰਚ ਪੰਜਾਬ ਨੇ ਮੈਨੂੰ ਫਿਰ ਤੋਂ ਜਵਾਨ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਗੁਲਜ਼ਾਰ ਸੰਧੂ ਨੇ ਸਨਮਾਨ ਰਾਸ਼ੀ ਦੇ ਰੂਪ ਵਿਚ ਮਿਲੇ 51,000 ਰੁਪਏ ਨੂੰ ਇਕ ਲੋਕ ਭਲਾਈ ਦੇ ਕਾਰਜ ਕਰਨ ਵਾਲੇ ਟਰੱਸਟ ਨੂੰ ਭੇਂਟ ਕਰਨ ਦਾ ਮੌਕੇ 'ਤੇ ਹੀ ਐਲਾਨ ਕੀਤਾ | ਇਸੇ ਤਰ੍ਹਾਂ ਸਾਂਝੇ ਤੌਰ 'ਤੇ 'ਆਪਣੀ ਅਵਾਜ਼ ਪੁਰਸਕਾਰ' ਹਾਸਲ ਕਰਨ ਵਾਲੇ ਗੁਰਮੀਤ ਕੜਿਆਲਵੀ ਨੇ ਕਿਹਾ ਕਿ ਮੇਰੇ ਲਈ ਇਸ ਤੋਂ ਵੱਡਾ ਮਾਣ ਕੀ ਹੋ ਸਕਦਾ ਹੈ ਕਿ ਮੈਨੂੰ ਉਸ ਸਖਸ਼ੀਅਤ ਗੁਲਜ਼ਾਰ ਸਿੰਘ ਸੰਧੂ ਦੇ ਨਾਲ ਸਨਮਾਨ ਮਿਲ ਰਿਹਾ ਹੈ, ਜਿਨ੍ਹਾਂ ਦੀਆਂ ਕਹਾਣੀਆਂ ਪੜ੍ਹ ਕੇ ਮੈਂ ਵੱਡਾ ਹੋਇਆ ਹਾਂ | ਇਸੇ ਤਰ੍ਹਾਂ 'ਕਾਵਿ ਲੋਕ ਪੁਰਸਕਾਰ' ਹਾਸਲ ਕਰਨ ਵਾਲੀ ਸ਼ਾਇਰਾ ਸਰਬਜੀਤ ਕੌਰ ਜੱਸ ਨੇ ਕਿਹਾ ਕਿ ਸਨਮਾਨ ਮਿਲਣਾ, ਉਹੀ ਵੀ ਚੋਟੀ ਦੇ ਸਾਹਿਤਕਾਰਾਂ ਤੇ ਸਨਮਾਨਤ ਸੰਸਥਾਵਾਂ ਤੋਂ, ਮਾਣ ਵੀ ਹੁੰਦਾ ਹੈ ਤੇ ਖੁਸ਼ੀ ਵੀ | ਸਨਮਾਨ ਸਮਾਗਮ ਦੇ ਆਖਰ ਵਿਚ ਸਭਨਾਂ ਦਾ ਧੰਨਵਾਦ ਕਰਦਿਆਂ ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੰਨੜ ਨੇ ਆਖਿਆ ਕਿ ਪਾਤਰ ਸਾਹਿਬ ਦੀ ਅਗਵਾਈ ਤੇ ਡਾ. ਲਖਵਿੰਦਰ ਜੌਹਲ ਦੀ ਲਗਨ ਸਦਕਾ ਅਸੀਂ ਲਗਾਤਾਰ ਇਹ ਸਫ਼ਰ ਜਾਰੀ ਰੱਖਾਂਗੇ ਅਤੇ ਇਸੇ ਤਰ੍ਹਾਂ ਦੇ ਸਮਾਗਮ 'ਲੋਕ ਮੰਚ ਪੰਜਾਬ' ਲਗਾਤਾਰ ਸਿਰਜਦਾ ਰਹੇਗਾ | ਸਮੁੱਚੇ ਸਮਾਗਮ ਦੀ ਕਾਰਵਾਈ ਦੀਪਕ ਸ਼ਰਮਾ ਚਨਾਰਥਲ ਨੇ ਕਾਵਿਕ ਰੂਪ ਵਿਚ ਬਾਖੂਬੀ ਚਲਾਈ | ਇਸ ਵਿਸ਼ੇਸ਼ ਸਮਾਗਮ ਵਿਚ ਲੋਕ ਮੰਚ ਪੰਜਾਬ ਦੇ ਉਪ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਪੰਜਾਬ ਕਲਾ ਪਰਿਸ਼ਦ ਦੇ ਉਪ ਚੇਅਰਮੈਨ ਯੋਗਰਾਜ ਸਿੰਘ, ਕੇ. ਕੇ. ਸ਼ਾਰਦਾ, ਨਿਰਮਲ ਜੌੜਾ, ਸੁਸ਼ੀਲ ਦੁਸਾਂਝ, ਡਾ. ਲਾਭ ਸਿੰਘ ਖੀਵਾ, ਹਰਮੀਤ ਵਿਦਿਆਰਥੀ, ਬਲਵਿੰਦਰ ਸਿੰਘ ਸੰਧੂ, ਡਾ. ਹਰਜਿੰਦਰ ਸਿੰਘ ਅਟਵਾਲ, ਹਰਪ੍ਰੀਤ ਕੌਰ ਸੰਧੂ, ਕੇ.ਕੇ. ਸ਼ਾਰਦਾ, ਯੋਗਰਾਜ ਸਿੰਘ, ਦਰਸ਼ਨ ਬੁੱਟਰ, ਨਿਰਮਲ ਜੌੜਾ, ਪ੍ਰਗਿੱਆ ਸ਼ਾਰਦਾ, ਸੁਸ਼ੀਲ ਦੁਸਾਂਝ, ਡਾ. ਲਾਭ ਸਿੰਘ ਖੀਵਾ, ਬਲਕਾਰ ਸਿੱਧੂ, ਨਿੰਦਰ ਘੁਗਿਆਣਵੀ, ਨਰਿੰਦਰ ਕੌਰ ਨਸਰੀਨ, ਜਗਦੀਪ ਕੌਰ ਨੂਰਾਨੀ, ਸਿਮਰਜੀਤ ਕੌਰ ਗਰੇਵਾਲ, ਸੇਵੀ ਰਾਇਤ, ਡਾ. ਅਵਤਾਰ ਸਿੰਘ ਪਤੰਗ, ਪਾਲ ਅਜਨਬੀ, ਗੁਰਦਰਸ਼ਨ ਮਾਵੀ, ਸੰਜੀਵਨ ਸਿੰਘ ਆਦਿ ਸਣੇ ਵੱਡੀ ਗਿਣਤੀ ਵਿਚ ਲੇਖਕ, ਸ਼ਾਇਰ ਤੇ ਸਰੋਤੇ ਮੌਜੂਦ ਸਨ |

ਉਪ ਕੁਲਪਤੀ ਵਲੋਂ ਐਲੀਵੇਟਰ ਦਾ ਉਦਘਾਟਨ

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਰਾਜ ਕੁਮਾਰ ਨੇ ਅੱਜ ਯੂ.ਆਈ.ਟੀ.ਟੀ ਬਲਾਕ 2 ਵਿਚ ਐਲੀਵੇਟਰ ਦਾ ਉਦਘਾਟਨ ਕੀਤਾ | ਇਸ ਮੌਕੇ ਸੈਨੇਟਰ ਡਾ: ਪਰਵੀਨ ਗੋਇਲ ਨੇ ਦੱਸਿਆ ਕਿ ਇਸ ਲਿਫ਼ਟ ਨੂੰ ਕਈ ਅੜਚਣਾਂ ਦੇ ਬਾਵਜੂਦ ਉਪ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 98 ਨਵੇਂ ਮਾਮਲੇ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਅੱਜ ਸ਼ਹਿਰ ਵਿਚ ਕੋਰੋਨਾ ਦੇ 98 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦ ਕਿ 64 ਮਰੀਜ਼ ਸਿਹਤਯਾਬ ਹੋਏ ਹਨ | ਚੰਡੀਗੜ੍ਹ ਵਿਚ ਕੋਰੋਨਾ ਦੇ ਐਕਟਿਵ ...

ਪੂਰੀ ਖ਼ਬਰ »

ਐਮਰਜੈਂਸੀ ਦਾ ਦਿਨ ਭੁਲਾਇਆ ਨਹੀਂ ਜਾ ਸਕਦਾ-ਚੰਦੂਮਾਜਰਾ

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ)- 47 ਸਾਲ ਪਹਿਲਾਂ 25 ਜੂਨ 1975 ਨੂੰ ਲਾਈ ਐਮਰਜੈਂਸੀ ਲੋਕ ਰਾਜ ਦਾ ਕਤਲ ਸੀ, ਜਮਹੂਰੀਅਤ ਦਾ ਘਾਣ ਸੀ, ਕਾਂਗਰਸ ਪਾਰਟੀ ਦੇ ਮੱਥੇ 'ਤੇ ਲੱਗਿਆ ਦਾਗ਼ ਕਦੀ ਵੀ ਧੋਇਆ ਨਹੀਂ ਜਾ ਸਕੇਗਾ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ...

ਪੂਰੀ ਖ਼ਬਰ »

ਹੁਣ ਚੰਡੀਗੜ੍ਹ ਵਿਖੇ ਗੋਡਿਆਂ ਦੇ ਦਰਦ ਲਈ ਕੈਂਪ

ਜਲੰਧਰ, 25 ਜੂਨ (ਅ.ਬ.)-ਮਾਹੀ ਹੈਲਥ ਕੇਅਰ ਵਲੋਂ ਐਸ. ਸੀ. ਓ. 367-368 (ਪਹਿਲੀ ਮੰਜ਼ਿਲ), ਸੈਕਟਰ 35-ਬੀ, ਚੰਡੀਗੜ੍ਹ ਵਿਖੇ ਗੋਡਿਆਂ ਦੇ ਦਰਦ ਦੇ ਇਲਾਜ ਲਈ ਵਿਸ਼ੇਸ਼ ਓ. ਪੀ. ਡੀ. 25 ਜੂਨ ਤੋਂ ਸ਼ੁਰੂ ਕਰ ਕੇ 26, 27 ਅਤੇ 28 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਈ ਜਾ ਰਹੀ ਹੈ | ਡਾ. ...

ਪੂਰੀ ਖ਼ਬਰ »

ਐਮਰਜੈਂਸੀ ਦਾ ਦੌਰ ਬਹੁਤ ਭਿਆਨਕ ਸੀ-ਰਾਮਵਿਲਾਸ ਸ਼ਰਮਾ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)-ਦੇਸ਼ ਵਿਚ 25 ਜੂਨ 1975 ਨੂੰ ਲਗਾਈ ਗਈ ਐਮਰਜੈਂਸੀ ਦੇ ਦਿਨ 25 ਜੂਨ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਵਿਚ ਲੋਕਤੰਤਰ ਦੇ ਇਤਿਹਾਸ ਦੇ ਕਾਲੇ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਐਮਰਜੈਂਸੀ ਦੇ ਦੌਰਾਨ ਆਮ ਲੋਕਾਂ ਨੂੰ ਹੋਈ ...

ਪੂਰੀ ਖ਼ਬਰ »

ਰਿੰਕੂ ਕਾਲੀਆ ਨੇ ਸ਼ਿਵ ਬਟਾਲਵੀ ਦੇ ਦਰਦ ਅਤੇ ਜਜ਼ਬਾਤਾਂ ਨੂੰ ਕੀਤਾ ਜਿਉਂਦਾ

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ)-ਪ੍ਰਸਿੱਧ ਗਾਇਕਾ ਅਤੇ ਜੀਟੀਵੀ ਦੇ ਮਿਊਜਿਕਲ ਸ਼ੋਅ 'ਸਾ ਰੇ ਗਾ ਮਾ' ਦੀ ਜੇਤੂ ਰਿੰਕੂ ਕਾਲੀਆ ਨੇ ਅੱਜ ਟੈਗੋਰ ਥਿਏਟਰ ਵਿਚ ਆਯੋਜਿਤ ਇਕ ਖਾਸ ਪ੍ਰੋਗਰਾਮ ਵਿਚ ਪ੍ਰਸਿੱਧ ਪੰਜਾਬੀ ਕਵੀ ਅਤੇ ਗੀਤਕਾਰ ਸ਼ਿਵ ਕੁਮਾਰ ਬਟਾਲਵੀ ਦੇ ...

ਪੂਰੀ ਖ਼ਬਰ »

ਸੁਰ ਸਾਂਝ ਕਲਾ ਮੰਚ ਵਲੋਂ ਕਹਾਣੀਕਾਰ ਬਲੀਜੀਤ ਦੀਆਂ ਕਹਾਣੀਆਂ 'ਤੇ ਹੋਈ ਗੋਸ਼ਟੀ

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ)- ਸੁਰ ਸਾਂਝ ਕਲਾ ਮੰਚ ਵਲੋਂ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਅਕਾਦਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਦੀ ਅਗਵਾਈ ਹੇਠ ਇਕ ਸਾਹਿਤਕ ਗੋਸ਼ਟੀ ਵਿਚ ਕਹਾਣੀਕਾਰ ਬਲੀਜੀਤ ਦੀਆਂ ...

ਪੂਰੀ ਖ਼ਬਰ »

ਮਾਨ ਸਰਕਾਰ ਨੇ ਸੌ ਦਿਨਾਂ 'ਚ ਪੰਜਾਬ ਦੇ ਹਰ ਖੇਤਰ 'ਚ ਕੀਤੇ ਮਹੱਤਵਪੂਰਨ ਸੁਧਾਰ-ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ 'ਚ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਸੂਬੇ ਦੀ ਵਿੱਤੀ ਹਾਲਤ ਬਾਰੇ ਵਾਈਟ ਪੇਪਰ ਲਿਆਉਣ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਧੋਖੇ ਦੇ 100 ਦਿਨ : ਭਾਜਪਾ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ 100 ਦਿਨਾਂ ਨੂੰ ਧੋਖੇ ਦੇ 100 ਦਿਨ ਕਰਾਰ ਦਿੱਤਾ ਹੈ, ਜੋ ਪੰਜਾਬ ਦੇ ਲੋਕਾਂ ਨਾਲ ਵੋਟਾਂ ਹਾਸਲ ਕਰਨ ਲਈ ਕੀਤੇ ਸਾਰੇ ਚੋਣ ਵਾਅਦਿਆਂ ਤੋਂ ਪਿੱਛੇ ਹੱਟ ਗਈ ਹੈ | ਸਰਕਾਰ ਦੇ 100 ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ 'ਹਰ ਗੱਡੀ ਬਿਨ, ਹਰ ਗੱਡੀ ਬੈਗ' ਯੋਜਨਾ ਦੀ ਸ਼ੁਰੂਆਤ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)-ਨਗਰ ਨਿਗਮ ਚੰਡੀਗੜ੍ਹ ਨੇ ਕੂੜਾ ਸੁੱਟਣ ਅਤੇ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਸਬੰਧੀ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ 'ਹਰ ਗੱਡੀ ਬਿਨ, ਹਰ ਗੱਡੀ ਬੈਗ' ਯੋਜਨਾ ਸ਼ੁਰੂ ਕੀਤੀ ਹੈ | ਇਸ ਨਵੀਂ ਪਹਿਲਕਦਮੀ ਨੂੰ ਸਾਂਝਾ ਕਰਦੇ ...

ਪੂਰੀ ਖ਼ਬਰ »

ਮਾਸਟਰ ਮੋਹਨ ਲਾਲ ਵਲੋਂ ਸੰਧਵਾਂ ਦੀ ਪਹਿਲਕਦਮੀ ਦਾ ਸਵਾਗਤ

ਚੰਡੀਗੜ੍ਹ, 25 ਜੂਨ (ਐਨ.ਐਸ.ਪਰਵਾਨਾ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਭਾਜਪਾ ਦੇ ਲੀਡਰ ਮਾਸਟਰ ਮੋਹਨ ਲਾਲ ਨੇ ਰਾਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਾਹੌਰ ਤੋਂ ਚਲੀਆਂ ਆ ਰਹੀਆਂ ਪ੍ਰੰਪਰਾਵਾਂ ਨੂੰ ਬਦਲ ਕੇ ਪੰਜਾਬੀ ਨੂੰ ਉਜਾਗਰ ਕਰਨ ਦੇ ...

ਪੂਰੀ ਖ਼ਬਰ »

ਚਾਰ ਮੈਂਬਰੀ ਕਮੇਟੀ ਕੀਤੀ ਗਠਿਤ : ਸੰਜੀਵ ਕੌਸ਼ਲ

ਚੰਡੀਗੜ੍ਹ, 25 ਜੂਨ (ਵਿ.ਪ੍ਰਤੀ.) -ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਸੂਬੇ ਵਿਚ ਡਰੋਨ ਪੋਲਿਸੀ ਤਹਿਤ ਮਾਨਕ ਸੰਚਾਲਨ ਪ੍ਰਕਿਰਿਆ (ਐਸ.ਓ.ਪੀ) ਤਿਆਰ ਕਰਨ ਲਈ ਮਹਾਨਿਦੇਸ਼ਕ (ਸੀਆਈਡੀ) ਦੀ ਅਗਵਾਈ ਹੇਠ ਚਾਰ ਮੈਂਬਰੀ ਕਮੇਟੀ ਗਠਨ ਕਰਨ ਦੇ ਵੀ ਨਿਰਦੇਸ਼ ...

ਪੂਰੀ ਖ਼ਬਰ »

ਭਗਵਤੀ ਜਾਗਰਣ 2 ਨੂੰ

ਖਰੜ, 25 ਜੂਨ (ਮਾਨ)-ਜੈ ਮਾਂ ਦੁਰਗਾ ਸਰਸਵਤੀ ਕਲੱਬ ਖਰੜ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 2 ਜੁਲਾਈ ਨੂੰ ਮਾਤਾ ਦਾ 7ਵਾਂ ਭਗਵਤੀ ਜਾਗਰਣ ਰਾਮ ਬਾਗ ਕਾਲੋਨੀ ਵਾ. ਨੰ. 20 ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

380 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 25 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਜਾਇਜ਼ ਤਰੀਕੇ ਨਾਲ ਚੰਡੀਗੜ੍ਹ ਤੋਂ ਬਿਹਾਰ ਸ਼ਰਾਬ ਲੈ ਕੇ ਜਾ ਰਹੇ ਇਕ ਟਰੱਕ ਚਾਲਕ ਨੂੰ ਕਾਬੂ ਕਰਕੇ ਟਰੱਕ 'ਚੋਂ 380 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਛਾਣ ਸੁਖਬੀਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਇੰਸਪੈਕਟਰ ਸੁਨੀਲ ਕੁਮਾਰ ਸ਼ਰਮਾ ਨੇ ਥਾਣਾ ਸਿਟੀ ਖਰੜ ਵਜੋਂ ਅਹੁਦਾ ਸੰਭਾਲਿਆ

ਖਰੜ, 25 ਜੂਨ (ਮਾਨ)-ਜ਼ਿਲ੍ਹਾ ਮੁਹਾਲੀ ਦੇ ਪੁਲਿਸ ਥਾਣਿਆਂ ਦੇ ਬਦਲੇ ਗਏ ਐਸ. ਐਚ. ਓਜ਼ ਤਹਿਤ ਸਿਟੀ ਪੁਲਿਸ ਥਾਣਾ ਖਰੜ ਵਿਖੇ ਤਾਇਨਾਤ ਕੀਤੇ ਗਏ ਐਸ. ਐਚ. ਓ. ਇੰਸਪੈਕਟਰ ਸੁਨੀਲ ਕੁਮਾਰ ਸ਼ਰਮਾ ਵਲੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਗੁਰਮਤਿ ਕਲਾਸਾਂ ਲਗਾਉਣ ਵਾਲੇ ਬੱਚਿਆਂ ਨੂੰ ਕਰਵਾਈ ਗੁਰਧਾਮਾਂ ਦੀ ਯਾਤਰਾ

ਐੱਸ.ਏ.ਐੱਸ. ਨਗਰ, 25 ਜੂਨ (ਕੇ.ਐੱਸ. ਰਾਣਾ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਬੀਤੀ 1 ਜੂਨ ਤੋਂ ਨਿਰੰਤਰ ਬੱਚਿਆਂ ਲਈ ਗੁਰਮਤਿ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਸਵੇਰੇ ਤਿੰਨ ...

ਪੂਰੀ ਖ਼ਬਰ »

ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਟੀ. ਡੀ. ਆਈ. ਸਿਟੀ ਸੈਕਟਰ 110-111 ਦੇ ਵਸਨੀਕਾਂ ਵਲੋਂ ਟੀ.ਡੀ.ਆਈ. ਦੇ ਮੁੱਖ ਦਫ਼ਤਰ ਅੱਗੇ ਧਰਨਾ

ਐੱਸ.ਏ.ਐੱਸ. ਨਗਰ, 25 ਜੂਨ (ਕੇ.ਐੱਸ. ਰਾਣਾ)-ਟੀ. ਡੀ. ਆਈ. ਸਿਟੀ ਸੈਕਟਰ 110-111 ਮੁਹਾਲੀ ਜੋ ਕਿ ਟੀ. ਡੀ. ਆਈ. ਦੇ ਮੈਗਾ ਪ੍ਰਾਜੈਕਟ ਅਧੀਨ ਵਿਕਸਿਤ ਕੀਤੇ ਜਾ ਰਹੇ ਹਨ, ਦੇ ਵਸਨੀਕਾਂ ਵਲੋਂ ਰੈਜ਼ੀਡੈਂਸ ਵੈੱਲਫ਼ੇਅਰ ਸੁਸਾਇਟੀਆਂ ਦੇ ਬੈਨਰ ਥੱਲੇ੍ਹ ਰਾਜਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਵਾਈਟ ਪੇਪਰ ਦੇ ਬਹਾਨੇ ਨਾਲ ਸਰਕਾਰ ਵਾਅਦਿਆਂ ਤੋਂ ਭੱਜਣ ਲੱਗੀ- ਢੀਂਡਸਾ

ਸੰਗਰੂਰ, 25 ਜੂਨ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਾਈਟ ਪੇਪਰ ਨੂੰ ਆਧਾਰ ਬਣਾ ਕੇ ਆਪਣੇ ਚੋਣ ਵਾਅਦਿਆਂ ਤੋਂ ਭੱਜਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵੱਧ ਲਾਭ ਦੇਣ ਲਈ ਸਰਕਾਰ ਯਤਨਸ਼ੀਲ - ਖੇਤੀਬਾੜੀ ਮੰਤਰੀ

ਚੰਡੀਗੜ੍ਹ, 25 ਜੂਨ (ਪਰਵਾਨਾ)-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਕਿਸਾਨਾਂ ਦੇ ਉਥਾਨ ਤੇ ਹਿੱਤਾਂ ਦੇ ਮੱਦੇਨਜਰ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰ ਰਹੀ ਹੈ ਅਤੇ ਇਸੀ ਨੂੰ ਧਿਆਨ ਵਿਚ ਰੱਖਦੇ ਹੋਏ ...

ਪੂਰੀ ਖ਼ਬਰ »

ਮੰਦਰ 'ਚ ਸ਼ਿਵਲਿੰਗ, ਨੰਦੀ ਤੇ ਹਨੂੰਮਾਨ ਦੀਆਂ ਮੂਰਤੀਆਂ ਸਥਾਪਿਤ ਕੀਤੀਆਂ

ਡੇਰਾਬੱਸੀ, 25 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਨਗਰ ਖੇੜਾ ਮੰਦਰ ਤੋਂ ਧਾਰਮਿਕ ਅਸਥਾਨ ਸ੍ਰੀ ਰਾਮਤਲਾਈ ਤੱਕ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਆਦਰਸ਼ ਨਗਰ ਵਿਖੇ ਸਥਿਤ ਮੰਦਰ ਵਿਖੇ ਸ਼ਿਵਲਿੰਗ, ਨੰਦੀ ਤੇ ਹਨੂੰਮਾਨ ਦੀਆਂ ਮੂਰਤੀਆਂ ਦੀ ਸਥਾਪਨਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਯੋਗ ਜੀਵਨ ਜੀਣ ਦੀ ਕਲਾ ਹੈ- ਰਾਜਪਾਲ

ਚੰਡੀਗੜ੍ਹ, 25 ਜੂਨ (ਵਿ. ਪ੍ਰਤੀ.) : ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਯੋਗ ਮਨੁੱਖ ਭਲਾਈ ਦਾ ਸਰੋਤ ਹੈ ਅਤੇ ਯੋਗ ਨਾਲ ਹੀ ਪੂਰੀ ਦੁਨੀਆ ਵਿਚ ਸ਼ਾਂਤੀ, ਏਕਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਇਆ ਜਾ ਸਕਦਾ ਹੈ | ਰਾਜਪਾਲ ਅੱਜ ਇੱਥੇ ਹਰਿਆਣਾ ...

ਪੂਰੀ ਖ਼ਬਰ »

ਨਗਰ ਪ੍ਰੀਸ਼ਦਾਂ 'ਚ ਭਾਜਪਾ-ਜਜਪਾ ਦੀ ਜਿੱਤ : ਖੱਟਰ ਦਾ ਦਾਅਵਾ-ਵੋਟਰਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25 ਜੂਨ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਲੋਹਰ ਲਾਲ ਨੇ ਨਗਰ ਪ੍ਰੀਸ਼ਦਾਂ ਚੋਣਾਂ ਵਿਚ ਭਾਜਪਾ-ਜਜਪਾ ਜਿੱਤ 'ਤੇ ਖੁਸ਼ੀ ਪ੍ਰਗਟਾਉਂਦੇ ਹੋਏ ਵੋਟਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਜਨਤਾ ਨੇ ਸਾਲ 2014 ਤੇ 2019 ਤੋਂ ਹੁਣ ਤਕ ...

ਪੂਰੀ ਖ਼ਬਰ »

ਢਿੱਲੋਂ ਨੇ ਵਾਰਡ 29 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਜ਼ੀਰਕਪੁਰ, 25 ਜੂਨ (ਅਵਤਾਰ ਸਿੰਘ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਅੱਜ ਜ਼ੀਰਕਪੁਰ ਦੇ ਵਾ. ਨੰ. 29 ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ. ਢਿੱਲੋਂ ...

ਪੂਰੀ ਖ਼ਬਰ »

ਡੀ. ਸੀ. ਨੇ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਸਮੀਖਿਆ ਮੀਟਿੰਗ

ਐੱਸ.ਏ.ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਜ਼ਿਲੇ੍ਹ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਵਿਚ ਨਗਰ ਨਿਗਮ ਖ਼ਿਲਾਫ਼ ਰੋਸ

ਚੰਡੀਗੜ੍ਹ, 25 ਜੂਨ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਪਿੰਡ ਹੱਲੋ ਮਾਜਰਾ ਦੇ ਵਾਰਡ ਨੰ 20 ਦੇ ਪਾਰਕ ਦੇ ਅੰਦਰ ਪਿਛਲੇ ਕਈ ਦਿਨਾਂ ਤੋਂ ਬਰਸਾਤ ਦਾ ਗੰਦਾ ਪਾਣੀ ਖੜ੍ਹਾ ਹੈ ਜਿਸ ਨੂੰ ਲੈ ਕੇ ਵਾਰਡ ਵਾਸੀਆਂ ਵਿਚ ਨਗਰ ਨਿਗਮ ਦੇ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਛਬੀਲ ਲਗਾਈ

ਚੰਡੀਗੜ੍ਹ, 25 ਜੂਨ (ਨਵਿੰਦਰ ਸਿੰਘ ਬੜਿੰਗ)- ਸਫਾਈ ਕਰਮਚਾਰੀ ਯੂਨੀਅਨ ਚੰਡੀਗੜ੍ਹ ਵਲੋਂ ਯੂਨੀਅਨ ਦੇ ਪ੍ਰਧਾਨ ਸ਼ਿਆਮ ਲਾਲ ਘਾਵਰੀ ਦੀ ਅਗਵਾਈ ਹੇਠ ਅਤੇ ਸਮੂਹ ਯੂਨੀਅਨ ਮੈਂਬਰਾਂ ਦੇ ਸਹਿਯੋਗ ਨਾਲ ਸੈਕਟਰ 17 ਸਥਿਤ ਯੂਨੀਅਨ ਦੇ ਦਫ਼ਤਰ ਵਿਚ ਛਬੀਲ ਤੇ ਹਲਵੇ ਦੇ ਪ੍ਰਸਾਦ ...

ਪੂਰੀ ਖ਼ਬਰ »

ਚੰਡੀਗੜ੍ਹ ਹਾਊਸਿੰਗ ਬੋਰਡ ਨੇ ਰਾਮ ਦਰਬਾਰ ਵਿਖੇ ਜਨਤਕ ਜ਼ਮੀਨ 'ਤੇ ਕੀਤੇ ਕਬਜ਼ੇ ਢਾਹੇ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਹਾਊਸਿੰਗ ਬੋਰਡ (ਸੀ.ਐਚ.ਬੀ) ਵਲੋਂ ਅੱਜ ਰਾਮਦਰਬਾਰ ਵਿਖੇ ਤਿੰਨ ਰਿਹਾਇਸ਼ੀ ਇਲਾਕਿਆਂ ਵਿਚ ਜਨਤਕ ਜ਼ਮੀਨ 'ਤੇ ਕੀਤੇ ਕਬਜ਼ੇ ਢਾਹ ਦਿੱਤੇ ਗਏ | ਸੀ.ਐਚ.ਬੀ. ਵਲੋਂ ਕਬਜੇ ਢਾਹੁਣ ਦੀ ਲਾਗਤ ਦੀ ਗਣਨਾ ਕੀਤੀ ਜਾ ਰਹੀ ਹੈ, ਜੋ ...

ਪੂਰੀ ਖ਼ਬਰ »

ਮੁਬਾਰਕਪੁਰ ਵਿਖੇ ਪ੍ਰਦੂਸ਼ਣ ਵਿਭਾਗ ਵਲੋਂ ਸਕ੍ਰੀਨਿੰਗ ਪਲਾਂਟਾਂ ਖ਼ਿਲਾਫ਼ ਵੱਡੀ ਕਾਰਵਾਈ

ਡੇਰਾਬੱਸੀ, 25 ਜੂਨ (ਰਣਬੀਰ ਸਿੰਘ ਪੜ੍ਹੀ)-ਮੁਬਾਰਕਪੁਰ ਸਥਿਤ ਕਰੈਸ਼ਰਾਂ ਖ਼ਿਲਾਫ਼ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ | ਇਹ ਕਾਰਵਾਈ ਸਕਰੀਨਿੰਗ ਪਲਾਂਟ ਵਾਲਿਆਂ ਖ਼ਿਲਾਫ਼ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਮਾਜਰੀ, 25 ਜੂਨ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਖੇਤਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਨਸ਼ੇ ਦੇ ਤਸਕਰਾਂ ਤੇ ਨਸ਼ੇੜੀਆਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਥਾਣਾ ਮਾਜਰੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX