ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਪੰਜਾਬ / ਜਨਰਲ

ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਤਿੰਨ ਸੂਬਿਆਂ ਦੀਆਂ ਗੈਰ-ਸਿਆਸੀ ਜਥੇਬੰਦੀਆਂ ਦੀ ਵਿਸ਼ੇਸ਼ ਬੈਠਕ

2-3 ਜੁਲਾਈ ਨੂੰ ਦਿੱਲੀ 'ਚ ਮੀਟਿੰਗਾਂ ਸੱਦੀਆਂ, ਲਖੀਮਪੁਰ ਖੀਰੀ ਘਟਨਾ ਬਾਰੇ ਲੈਣਗੇ ਸਖ਼ਤ ਫ਼ੈਸਲਾ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਮਜ਼ਬੂਤੀ ਖ਼ਾਤਰ ਅੱਜ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀਆਂ ਗ਼ੈਰ-ਸਿਆਸੀ ਜਥੇਬੰਦੀਆਂ ਦੀ ਇਕ ਵਿਸ਼ੇਸ਼ ਬੈਠਕ ਬਠਿੰਡਾ 'ਚ ਹੋਈ, ਜਿਸ ਦੀ ਪ੍ਰਧਾਨਗੀ ਕਰਦਿਆਂ ਭਾਕਿਯੂ ਕ੍ਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ, ਕਿਸਾਨ ਆਰਮੀ ਰਾਜਸਥਾਨ ਦੇ ਪ੍ਰਧਾਨ ਮਨਿੰਦਰ ਸਿੰਘ ਮਾਨ ਤੇ ਭਾਕਿਯੂ ਖਾਸੀ ਰਾਨ ਨੈਨ (ਹਰਿਆਣਾ) ਦੇ ਪ੍ਰਧਾਨ ਚੌਧਰੀ ਯੋਗਿੰਦਰ ਨੈਨ ਤੇ ਭਾਕਿਯੂ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਬਿਹਤਰੀ ਲਈ ਮੋਰਚੇ ਨਾਲ ਸੰਬੰਧਿਤ ਪੰਜਾਬ ਚੈਪਟਰ ਦੀਆਂ ਜਥੇਬੰਦੀਆਂ ਨੇ 19 ਜੂਨ ਨੂੰ ਇਕ ਚਿੱਠੀ ਮੋਰਚੇ ਦੀ ਕੋਆਰਡੀਨੇਸ਼ਨ ਕਮੇਟੀ ਨੂੰ ਲਿਖੀ ਸੀ, ਜਿਸ ਦਾ ਹਾਲੇ ਤੱਕ ਕੋਈ ਜਵਾਬ ਨਾ ਮਿਲਣ ਕਰ ਕੇ ਅੱਜ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀਆਂ ਗੈਰ-ਸਿਆਸੀ ਜਥੇਬੰਦੀਆਂ ਨੇ ਬਠਿੰਡਾ ਵਿਖੇ ਇਕੱਤਰ ਹੁੰਦੇ ਹੋਏ ਸਾਂਝੇ ਰੂਪ ਵਿਚ ਦੁਬਾਰਾ ਇਕ ਚਿੱਠੀ ਕੋਆਰਡੀਨੇਸ਼ਨ ਕਮੇਟੀ ਨੂੰ ਲਿਖੀ ਹੈ | ਇਸ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ 'ਚ ਲਖੀਮਪੁਰ ਖੀਰੀ ਘਟਨਾ ਸੰਬੰਧੀ ਕੋਈ ਮਜ਼ਬੂਤ ਐਕਸ਼ਨ ਪ੍ਰੋਗਰਾਮ ਦਿੱਤਾ ਜਾਵੇਗਾ | ਬੈਠਕ ਉਪਰੰਤ ਪੱਤਰਕਾਰਾਂ ਦੇ ਸਨਮੁਖ ਹੁੰਦਿਆਂ ਚੌਧਰੀ ਯੋਗਿੰਦਰ ਨੈਨ ਨੇ ਕਿਹਾ ਦਿੱਲੀ ਮੋਰਚਾ ਸਮਾਪਤ ਕਰਨ ਉਪਰੰਤ ਐਮ. ਐਸ. ਪੀ., ਨਕਲੀ ਬੀਜ-ਖਾਦਾਂ ਤੇ ਪਾਣੀ-ਬਿਜਲੀ ਸੰਬੰਧੀ ਸੰਘਰਸ਼ ਤੇਜ਼ ਕਰਨ ਦਾ ਅਹਿਦ ਕੀਤਾ ਗਿਆ ਸੀ, ਜਿਸ ਬਾਰੇ ਅੱਜ ਗੰਭੀਰਤਾ ਨਾਲ ਚਰਚਾ ਕੀਤੀ ਗਈ | ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 2 ਜੁਲਾਈ ਨੂੰ ਦਿੱਲੀ ਵਿਖੇ ਹੋਣ ਵਾਲੀ ਸਮੁੱਚੇ ਭਾਰਤ ਦੀਆਂ ਗ਼ੈਰ-ਸਿਆਸੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੌਰਾਨ ਲਖੀਮਪੁਰ ਖੀਰੀ ਘਟਨਾ ਦੇ ਗਵਾਹਾਂ ਦੀ ਬਾਂਹ ਫੜਨ ਲਈ ਰੂਪਰੇਖਾ ਤਿਆਰ ਕੀਤੀ ਜਾਵੇਗੀ, ਜਿਸ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ 3 ਜੁਲਾਈ ਨੂੰ ਦਿੱਲੀ ਵਿਖੇ ਹੀ ਹੋਣ ਵਾਲੀ ਮੀਟਿੰਗ 'ਚ ਦਬਾਅ ਬਣਾਇਆ ਜਾਵੇਗਾ | ਇਸ ਦੌਰਾਨ ਕੇਂਦਰ ਸਰਕਾਰ ਵਲੋਂ ਫ਼ੌਜ 'ਚ ਚਾਰ ਸਾਲਾ ਭਰਤੀ ਸੰਬੰਧੀ ਅਮਲ 'ਚ ਲਿਆਂਦੀ ਜਾ ਰਹੀ ਅਗਨੀਪਥ ਯੋਜਨਾ ਦੇ ਵਿਰੁੱਧ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੀ ਸਮੀਖਿਆ ਵੀ ਕੀਤੀ ਗਈ | ਇਸ ਮੌਕੇ ਭਾਕਿਯੂ ਖੋਸਾ ਦੇ ਪ੍ਰਧਾਨ ਸੁਖਜਿੰਦਰ ਸਿੰਘ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਪ੍ਰਧਾਨ ਇੰਦਰਜੀਤ ਸਿੰਘ, ਭਾਕਿਯੂ ਸਿੱਧੂਪੁਰ ਦੇ ਕਾਕਾ ਸਿੰਘ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਤੇ ਕਮਲਜੀਤ ਸਿੰਘ, ਦੁਆਬਾ ਵੈਲਫੇਅਰ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸ਼ਲਿੰਦਰ ਸਿੰਘ ਕਿਸ਼ਨਗੜ੍ਹ, ਪੱਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ, ਭਾਕਿਯੂ ਮਾਨਸਾ ਦੇ ਪ੍ਰਧਾਨ ਗੁਰਚਰਨ ਸਿੰਘ ਭੀਖੀ, ਭਾਕਿਯੂ ਮਾਝਾ ਦੇ ਪ੍ਰਧਾਨ ਬਾਬਾ ਕਮਲਜੀਤ ਸਿੰਘ ਪੰਡੋਰੀ, ਆਜ਼ਾਦ ਕਿਸਾਨ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਬਲਵੀਰ ਸਿੰਘ ਰੰਧਾਵਾ, ਮਾਝਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਦੁਆਬਾ) ਦੇ ਪ੍ਰਧਾਨ ਓਾਕਾਰ ਸਿੰਘ ਧਾਮੀ, ਬਾਰਡਰ ਕਿਸਾਨ ਸੰਘਰਸ਼ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ, ਭਾਕਿਯੂ ਕ੍ਰਾਂਤੀਕਾਰੀ ਦੇ ਬਲਦੇਵ ਸਿੰਘ ਜ਼ੀਰਾ ਅਤੇ ਹਰਿਆਣਾ ਨਾਲ ਸਬੰਧਿਤ ਭਾਕਿਯੂ (ਅਮਾਵਤਾ) ਦੇ ਦਿਲਬਾਗ ਹੁੱਡਾ, ਭਾਕਿਯੂ ਖੇਤੀ ਬਚਾਓ ਦੇ ਜਰਨੈਲ ਸਿੰਘ ਚਹਿਲ, ਭਾਕਿਯੂ ਏਕਤਾ (ਕਾਲਿਆਂਵਾਲੀ) ਦੇ ਪ੍ਰਧਾਨ ਗੁਰਦਾਸ ਸਿੰਘ ਗਿੱਲ, ਭਾਕਿਯੂ ਹਰਿਆਣਾ ਦੇ ਸੁੱਚਾ ਸਿੰਘ ਆਰਿਆ, ਭਾਕਿਯੂ ਸਰ ਛੋਟੂ ਰਾਮ ਦੇ ਜਗਦੀਪ ਸਿੰਘ ਔਲਖ, ਭਾਕਿਯੂ ਏਕਤਾ ਦੇ ਲਖਵਿੰਦਰ ਸਿਰਸਾ, ਰਾਸ਼ਟਰੀ ਕਿਸਾਨ ਸੰਗਠਨ ਹਰਿਆਣਾ ਦੇ ਜਸਵੀਰ ਸਿੰਘ ਭਾਟੀ, ਕਿਸਾਨ ਸਮਾਜ ਸੰਗਠਨ ਦੇ ਗੁਰਨਾਮ ਸਿੰਘ ਝੱਬਰ, ਕਿਸਾਨੀ ਬਚਾਓ ਸੰਘਰਸ਼ ਸਮਿਤੀ ਦੇ ਆਤਮਾ ਰਾਮ ਝੋਰੜ, ਭਾਰਤੀ ਕਿਸਾਨ-ਨੌਜਵਾਨ ਯੂਨੀਅਨ ਦੇ ਅਭਿਮੰਨੂ, ਭਾਕਿਯੂ ਏਕਤਾ ਡੱਬਵਾਲੀ ਦੇ ਗੁਰਪ੍ਰੇਮ ਸਿੰਘ ਤੋਂ ਇਲਾਵਾ ਰਾਜਸਥਾਨ ਨਾਲ ਸੰਬੰਧਿਤ ਕਿਸਾਨ ਸੰਘਰਸ਼ ਸਮਿਤੀ ਅਮਰ ਸਿੰਘ ਬਿਸ਼ਨੋਈ ਮੌਜੂਦ ਸਨ |

ਬਠਿੰਡਾ ਜੇਲ੍ਹ 'ਚ ਹਵਾਲਾਤੀਆਂ ਦਰਮਿਆਨ ਜ਼ਬਰਦਸਤ ਲੜਾਈ

ਬਠਿੰਡਾ, 25 ਜੂਨ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਗੈਂਗਸਟਰ, ਕੈਦੀ ਤੇ ਹਵਾਲਾਤੀ ਜੇਲ੍ਹ ਪ੍ਰਸ਼ਾਸਨ 'ਤੇ ਭਾਰੂ ਪੈ ਰਹੇ ਹਨ | ਅਜੇ ਕੁਝ ਦਿਨ ਪਹਿਲਾਂ ਹੀ ਬਠਿੰਡਾ ਜੇਲ੍ਹ 'ਚ ਬੰਦ ਨਾਮੀ ਗੈਂਗਸਟਰ ਸਾਰਜ ਮਿੰਟੂ ਵਲੋਂ ਜੇਲ੍ਹ 'ਚੋਂ ਆਪਣੀਆਂ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਵਲੋਂ ਖੁਦਕੁਸ਼ੀ

ਮਾਛੀਵਾੜਾ ਸਾਹਿਬ, 25 ਜੂਨ (ਮਨੋਜ ਕੁਮਾਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਖੇਤੀਬਾੜੀ ਸਹਿਕਾਰੀ ਸਭਾ ਦੇ ਨਵਨਿਯੁਕਤ ਚੇਅਰਮੈਨ ਡਾ. ਅਜੇ ਪਾਲ ਸਿੰਘ ਨੇ ਆਪਣੀ ਮਾਛੀਵਾੜਾ ਸਥਿਤ ਰਿਹਾਇਸ਼ 'ਚ ਖ਼ੁਦਕੁਸ਼ੀ ਕਰ ਲਈ ¢ ਉਨ੍ਹਾਂ ਨੂੰ ਅਜੇ ਦੋ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਹਵਾਲਾਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ 'ਤੇ ਕੇਸ ਦਰਜ

ਅੰਮਿ੍ਤਸਰ, 25 ਜੂਨ (ਗਗਨਦੀਪ ਸ਼ਰਮਾ)-ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜੇਲ੍ਹ) ਵਿਚ ਬੰਦ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਦੋਸ਼ 'ਚ ਕੇਸ ਦਰਜ ਕੀਤਾ ਗਿਆ ਹੈ | ਫਤਾਹਪੁਰ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਅਸਿਸਟੈਂਟ ਜੇਲ੍ਹ ...

ਪੂਰੀ ਖ਼ਬਰ »

ਭਾਰਤ ਨੇ ਅਫਗਾਨਿਸਤਾਨ ਨੂੰ ਮਦਦ ਵਜੋਂ ਕਣਕ ਦੀ ਭੇਜੀ 13ਵੀਂ ਖੇਪ

ਅਟਾਰੀ, 25 ਜੂਨ (ਗੁਰਦੀਪ ਸਿੰਘ ਅਟਾਰੀ)-ਭਾਰਤ ਸਰਕਾਰ ਨੇ ਅਫਗਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ 2 ਹਜ਼ਾਰ ਟਨ ਦੀ 13ਵੀਂ ਖੇਪ ਵਾਇਆ ਪਾਕਿਸਤਾਨ ਰਸਤੇ ਰਵਾਨਾ ਕੀਤੀ ਹੈ | ਕਣਕ ਨਾਲ ਭਰੇ ਟਰੱਕਾਂ ਨੂੰ ਪੰਜਾਬ ਪੁਲਿਸ ਦੀਆਂ ਪਾਇਲਟ ਗੱਡੀਆਂ ...

ਪੂਰੀ ਖ਼ਬਰ »

ਪਾਣੀ ਦੇ ਸੰਕਟ ਲਈ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਜ਼ਿੰਮੇਵਾਰ-ਕਿਸਾਨ ਆਗੂ

ਜਲੰਧਰ, 25 ਜੂਨ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ 22 ਕਿਸਾਨ ਜਥੇਬੰਦੀਆਂ ਵਲੋਂ ਅੱਜ ਇੱਥੇ ਦੇਸ਼ ਭਗਤ ਯਾਦਗਾਰ ਹਾਲ ਵਿਖੇ 'ਪਾਣੀ ਦਾ ਸੰਕਟ, ਕਾਰਨ ਅਤੇ ਹੱਲ' ਤੇ 'ਆਬਾਦਕਾਰਾਂ ਨੂੰ ਉਜਾੜਨ ਦੀ ਥਾਂ ਮਾਲਕਾਨਾ ਹੱਕ ਦੇਣ' ਦੇ ਵਿਸ਼ੇ ਉੱਪਰ ਕਰਵਾਈ ਗਈ ਸੂਬਾ ...

ਪੂਰੀ ਖ਼ਬਰ »

'ਆਪ' ਸਰਕਾਰ ਦਾ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਲਾਗੂ ਕਰਨ ਦਾ ਕੋਈ ਇਰਾਦਾ ਨਹੀਂ-ਇਯਾਲੀ

ਵਿਧਾਨ ਸਭਾ 'ਚ ਲਿਆਂਦੇ ਮਤੇ ਦਾ 'ਆਪ' ਵਿਧਾਇਕਾਂ ਨੇ ਕੀਤਾ ਵਿਰੋਧ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਵਲੋਂ ਲਿਆਂਦੇ ਉਸ ਮਤੇ ਦਾ ਜ਼ੋਰਦਾਰ ਵਿਰੋਧ ਕੀਤਾ ਜਿਸ ਰਾਹੀਂ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਅੰਮਿ੍ਤਧਾਰੀ ਨਾਲ ਬਦਸਲੂਕੀ ਮਾਮਲੇ 'ਚ ਪਤੀ-ਪਤਨੀ ਸਮੇਤ ਚਾਰ ਗਿ੍ਫ਼ਤਾਰ

ਅੰਮਿ੍ਤਸਰ, 25 ਜੂਨ (ਗਗਨਦੀਪ ਸ਼ਰਮਾ)-ਅੰਮਿ੍ਤਧਾਰੀ ਵਿਅਕਤੀ ਨੂੰ ਅਗਵਾ ਕਰ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ ਚਾਰ ਨੂੰ ਅੰਮਿ੍ਤਸਰ ਬੱਸ ਅੱਡੇ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜੋ ਕਿ ਖਿਸਕਣ ਦੀ ਫ਼ਿਰਾਕ 'ਚ ਸਨ | ਪੀੜਤ ਸੁੱਖਾ ...

ਪੂਰੀ ਖ਼ਬਰ »

ਮਹਾਂਰਾਸ਼ਟਰ ਤੋਂ ਗ੍ਰਿਫ਼ਤਾਰ ਪਿੰਪੂ ਕੋਲੋਂ ਰਿਵਾਲਵਰ, ਪਿਸਤੌਲ ਅਤੇ 25 ਜ਼ਿੰਦਾ ਰੌਂਦ ਬਰਾਮਦ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਸ਼ਿਰੜੀ, ਮਹਾਰਾਸ਼ਟਰ ਤੋਂ ਗਿ੍ਫ਼ਤਾਰ ਕਰ ਕੇ ਜਲੰਧਰ ਲਿਆਂਦੇ ਪੁਨੀਤ ਸੋਨੀ ਉਰਫ਼ ਪਿੰਪੂ ਪੁੱਤਰ ਬਲਰਾਜ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਤੋਂ ਪੁਲਿਸ ਨੂੰ ਇਕ .32 ਬੋਰ ਦੀ ਰਿਵਾਲਵਰ ਅਤੇ .32 ਬੋਰ ਦੇ ਇਕ ਪਿਸਤੌਲ ਦੇ ਨਾਲ 25 ਜ਼ਿੰਦਾ ...

ਪੂਰੀ ਖ਼ਬਰ »

ਮਜ਼ਬੂਤ ਟਰਾਂਸਮਿਸ਼ਨ ਨੈੱਟਵਰਕ ਸਦਕਾ ਬਿਜਲੀ ਨਿਗਮ 15000 ਮੈਗਾਵਾਟ ਦੀ ਮੰਗ ਪੂਰੀ ਕਰਨ 'ਚ ਸਫਲ ਰਿਹਾ-ਏ. ਵੇਨੂੰ ਪ੍ਰਸਾਦ

ਪਟਿਆਲਾ, 25 ਜੂਨ (ਗੁਰਵਿੰਦਰ ਸਿੰਘ ਔਲਖ)- ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਭਜਨ ਸਿੰਘ ਬਿਜਲੀ ਮੰਤਰੀ ਦੀ ਯੋਗ ਅਗਵਾਈ 'ਚ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਨੇ ਹਾਲ ਹੀ 'ਚ ਕੁਝ ਪ੍ਰੋਜੈਕਟਾਂ ਨੂੰ ਪੂਰਾ ਕੀਤਾ ਹੈ, ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦਾ ਲੰਡਨ ਦੇ ਹਸਪਤਾਲ 'ਚ ਰੀੜ੍ਹ ਦੀ ਹੱਡੀ ਦਾ ਸਫ਼ਲ ਅਪ੍ਰੇਸ਼ਨ

ਲੰਡਨ, 25 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਡਨ ਦੇ ਸੇਂਟ ਜੌਹਨ ਐਂਡ ਸੇਂਟ ਐਲਿਜਾਬੈੱਥ ਹਸਪਤਾਲ 'ਚ ਦਾਖਲ ਹਨ | ਉਹ ਪਿਛਲੇ ਕੁਝ ਸਮੇਂ ਤੋਂ ਪਿੱਠ ਦੇ ਦਰਦ ਤੋਂ ਪੀੜਤ ਸਨ ਅਤੇ ਉਨ੍ਹਾਂ ਦੀ ਰੀੜ ਦੀ ਹੱਡੀ ਦਾ ਸਫਲ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਵਲੋਂ ਪੰਜ ਅਧਿਕਾਰੀ ਮੀਤ ਸਕੱਤਰ ਵਜੋਂ ਪਦਉੱਨਤ

ਅੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰੰਘ ਧਾਮੀ ਵਲੋਂ ਪ੍ਰਬੰਧਕੀ ਨੁਕਤਾ ਨਿਗਾਹ ਅਤੇ ਕੰਮ ਦੀ ਬਹੁਤਾਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਿਭਾਗਾਂ 'ਚ ਕਾਰਜਸ਼ੀਲ ਪੰਜ ਅਧਿਕਾਰੀਆਂ ਨੂੰ ਮੀਤ ਸਕੱਤਰ ਵਜੋਂ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਕੇਵਲ ਪੰਜਾਬੀ ਤੇ ਅੰਗਰੇਜ਼ੀ 'ਚ ਚੱਲੇਗੀ ਕਾਰਵਾਈ

ਚੰਡੀਗੜ੍ਹ, 25 ਜੂਨ (ਐਨ. ਐਸ. ਪਰਵਾਨਾ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਦੇ ਦੌਰਾਨ ਸਦਨ ਦੀ ਕਾਰਵਾਈ ਕੇਵਲ ਮਾਤ ਭਾਸ਼ਾ ਤੇ ਅੰਗਰੇਜ਼ੀ 'ਚ ਜਾਰੀ ਰੱਖਣ ਲਈ ਕਿਹਾ ਹੈ | ਇਹ ਕਾਰਵਾਈ ਪੰਜਾਬੀ ਤੇ ਅੰਗਰੇਜ਼ੀ 'ਚ ਹੀ ਸ਼ੁਰੂ ਕੀਤੀ ਗਈ ਹੈ | ਸਦਨ 'ਚ ...

ਪੂਰੀ ਖ਼ਬਰ »

ਪਾਕਿਸਤਾਨੀ ਲੜਕੇ ਨਾਲ ਨਿਕਾਹ ਕਰਵਾਉਣ ਜਾ ਰਹੀ ਲੜਕੀ ਕਾਬੂ

ਅਟਾਰੀ, 25 ਜੂਨ (ਗੁਰਦੀਪ ਸਿੰਘ ਅਟਾਰੀ)-ਮੱਧ ਪ੍ਰਦੇਸ਼ ਅਧੀਨ ਆਉਂਦੇ ਰੀਵਾ ਜ਼ਿਲ੍ਹੇ ਦੀ ਰਹਿਣ ਵਾਲੀ 24 ਸਾਲ ਦੀ ਫਿਜ਼ਾ ਪਾਕਿਸਤਾਨੀ ਲੜਕੇ ਦਿਲਸ਼ਾਦ ਮੁਹੰਮਦ ਨਾਲ ਸ਼ੋਸ਼ਲ ਮੀਡੀਆ 'ਤੇ ਦੋਸਤੀ ਕਰ ਬੈਠੀ ਸੀ | ਫ਼ਿਜ਼ਾ ਦਿਲਸ਼ਾਦ ਦੇ ਪਿਆਰ 'ਚ ਏਨੀ ਪਾਗਲ ਹੋ ਗਈ ਕਿ ਉਸ ਨੇ ...

ਪੂਰੀ ਖ਼ਬਰ »

ਐਮਰਜੈਂਸੀ ਦਾ ਦਿਨ ਭੁਲਾਇਆ ਨਹੀਂ ਜਾ ਸਕਦਾ-ਚੰਦੂਮਾਜਰਾ

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ)- 47 ਸਾਲ ਪਹਿਲਾਂ 25 ਜੂਨ 1975 ਨੂੰ ਲਾਈ ਐਮਰਜੈਂਸੀ ਲੋਕ ਰਾਜ ਦਾ ਕਤਲ ਸੀ, ਜਮਹੂਰੀਅਤ ਦਾ ਘਾਣ ਸੀ, ਕਾਂਗਰਸ ਪਾਰਟੀ ਦੇ ਮੱਥੇ 'ਤੇ ਲੱਗਿਆ ਦਾਗ਼ ਕਦੀ ਵੀ ਧੋਇਆ ਨਹੀਂ ਜਾ ਸਕੇਗਾ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ...

ਪੂਰੀ ਖ਼ਬਰ »

'ਆਪ' ਸਰਕਾਰ ਦੇ 100 ਦਿਨ ਖ਼ਤਮ, ਹੁਣ ਕੰਮ ਕਰਨ ਦਾ ਸਮਾਂ-ਵੜਿੰਗ

ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਦਾ ਹਨੀਮੂਨ ਪੀਰੀਅਡ ਖ਼ਤਮ ਹੋ ਗਿਆ ਹੈ ਅਤੇ ਹੁਣ ਲੋਕਾਂ ਨਾਲ ਕੀਤੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਭੁਲਾਈ ਨਹੀਂ ਜਾ ਸਕਦੀ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਹੈ | ਸਿੱਖ ਜਰਨੈਲ ਦੇ ਸ਼ਹੀਦੀ ...

ਪੂਰੀ ਖ਼ਬਰ »

ਬਜਟ ਤੋਂ ਲੋਕਾਂ ਨੂੰ ਬਹੁਤੀਆਂ ਉਮੀਦਾਂ ਨਹੀਂ-ਡਾ. ਦਾਹੀਆ

ਜਲੰਧਰ, 25 ਜੂਨ (ਜਸਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਨਕੋਦਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਪਹਿਲੇ ਬਜਟ ਤੋਂ ਲੋਕਾਂ ਨੂੰ ਕੋਈ ...

ਪੂਰੀ ਖ਼ਬਰ »

ਸ਼ਿਵ ਸੈਨਾ ਕਾਰਜਕਾਰਨੀ ਨੇ ਊਧਵ ਠਾਕਰੇ ਨੂੰ ਦਿੱਤੇ ਬਾਗ਼ੀਆਂ ਖ਼ਿਲਾਫ਼ ਕਾਰਵਾਈ ਦੇ ਅਧਿਕਾਰ

ਕਿਹਾ, ਕੋਈ ਹੋਰ ਸੰਗਠਨ ਬਾਲ ਠਾਕਰੇ ਦੇ ਨਾਂਅ ਦੀ ਵਰਤੋਂ ਨਹੀਂ ਕਰ ਸਕਦਾ

ਮੁੰਬਈ, 25 ਜੂਨ (ਏਜੰਸੀ)-ਮਹਾਰਾਸ਼ਟਰ 'ਚ ਜਾਰੀ ਸਿਆਸੀ ਸੰਕਟ ਦੌਰਾਨ ਊਠਵ ਠਾਕਰੇ ਅਤੇ ਏਕਨਾਥ ਸ਼ਿੰਦੇ ਦੇ ਖੇਮੇ ਦਰਮਿਆਨ ਸਿਆਸੀ ਖਿੱਚੋਤਾਣ ਜਾਰੀ ਹੈ | ਇਕ ਪਾਸੇ ਜਿੱਥੇ ਸ਼ਿੰਦੇ ਗੁਹਾਟੀ 'ਚ ਬੈਠ ਕੇ ਆਪਣੀ ਤਾਕਤ ਦਿਖਾ ਕੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦੀ ਗੱਲ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਿਧਾਨ ਸਭਾ 'ਚ ਯੂ. ਜੀ. ਸੀ. ਸਕੇਲ ਲਾਗੂ ਕਰਨ ਸੰਬੰਧੀ ਦਿੱਤੇ ਬਿਆਨ ਦਾ 'ਪੀਫੈਕਟੋ' ਵਲੋਂ ਸਵਾਗਤ

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੀਆਂ ਯੂਨੀਵਰਸਿਟੀਆਂ, ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਬਣਾਈ ਜਥੇਬੰਦੀ 'ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ' ਜਿਸ ਨੂੰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਡਾ. ਹਰਬੰਸ ਕੌਰ

ਨਵਾਂਸ਼ਹਿਰ-ਡਾ. ਹਰਬੰਸ ਕੌਰ ਦਾ ਜਨਮ 4 ਜੂਨ 1930 ਨੂੰ ਮਾਤਾ ਸ੍ਰੀਮਤੀ ਭਾਗਵੰਤੀ ਦੀ ਕੱੁਖੋਂ ਪਿਤਾ ਸ੍ਰੀ ਹਰੀ ਚੰਦ ਦੇ ਗ੍ਰਹਿ ਸਥਾਨ ਕੋਇਟਾ (ਬਲੋਚਿਸਤਾਨ) ਵਿਖੇ ਹੋਇਆ | ਉਨ੍ਹਾਂ ਦਾ ਜੱਦੀ ਪਿੰਡ ਧਾਰੀਵਾਲ ਨੇੜੇ ਮਿਰਜ਼ਾਪੁਰ ਹੈ, ਜਦ ਕਿ ਪਿਤਾ ਹਰੀ ਸਿੰਘ ਉਸ ਸਮੇਂ ...

ਪੂਰੀ ਖ਼ਬਰ »

ਲਾਲ ਕਿਲ੍ਹੇ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 306ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੇਂਦਰ ਸਰਕਾਰ ਦੇ ਸੱਭਿਆਚਾਰ ਮਾਮਲੇ ਵਿਭਾਗ ਵਲੋਂ ਲਾਲ ਕਿਲ੍ਹਾ ਵਿਖੇ ਕਰਵਾਇਆ ਗਿਆ | ਦਿੱਲੀ ਸਿੱਖ ...

ਪੂਰੀ ਖ਼ਬਰ »

ਸਰਕਾਰ ਨੂੰ ਲੋਕ ਮੁੱਦਿਆਂ 'ਤੇ ਖੁੱਲ੍ਹੀ ਚਰਚਾ ਤੋਂ ਭੱਜਣਾ ਨਹੀਂ ਚਾਹੀਦਾ-ਬਾਜਵਾ

ਚੰਡੀਗੜ੍ਹ, 25 ਜੂਨ (ਮਾਨ)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਇਜਲਾਸ ਨੂੰ ਜਲਦੀ ਮੁਲਤਵੀ ਕਰ ਕੇ ਪੂਰੇ 4 ਘੰਟੇ 30 ਮਿੰਟ ਤੱਕ ਕੰਮ ਨਾ ਕਰ ਕੇ ਪੰਜਾਬ ਸਰਕਾਰ ਨੇ ਜਨਤਾ ਦਾ 1.5 ਕਰੋੜ ਬਰਬਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX