ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਸੰਗਰੂਰ

ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮਜ਼ਦੂਰਾਂ ਦੀ ਮੰਗ ਨੂੰ ਅਣਗੌਲਿਆ ਕਰ ਕੇ ਮਸ਼ੀਨਾਂ ਨਾਲ ਸ਼ੁਰੂ ਕਰਵਾਇਆ ਡਰੇਨ ਦੀ ਸਫ਼ਾਈ ਦਾ ਕੰਮ-ਮਜ਼ਦੂਰ ਆਗੂ

ਮਹਿਲ ਕਲਾਂ, 25 ਜੂਨ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਦੇ ਖੇਤਰ ਨਾਲ ਸੰਬੰਧਿਤ ਕੁਰੜ ਡਰੇਨ ਦੀ ਸਾਫ਼ ਸਫ਼ਾਈ ਦਾ ਕੰਮ ਡਰੇਨ ਵਿਭਾਗ ਵਲੋਂ ਮਸ਼ੀਨਾਂ ਰਾਹੀਂ ਕਰਵਾਉਣ ਤੋਂ ਖ਼ਿਲਾਫ਼ ਹੋਏ ਮਨਰੇਗਾ ਮਜ਼ਦੂਰਾਂ ਵਲੋਂ ਮਸ਼ੀਨਾਂ ਦੁਆਰਾ ਕਰਵਾਈ ਜਾ ਰਹੀ ਡਰੇਨ ਦੀ ਸਫ਼ਾਈ ਦੇ ਕੰਮ ਨੂੰ ਰੋਕ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ ਤੇ ਮਨਰੇਗਾ ਸਕੀਮ ਅਧੀਨ ਕੰਮ ਦੀ ਮੰਗ ਕੀਤੀ ਗਈ | ਇਸ ਸਮੇਂ ਕਾਮਰੇਡ ਗੁਰਪ੍ਰੀਤ ਸਿੰਘ ਰੂੜਕੇ , ਕਾਮਰੇਡ ਖੁਸ਼ੀਆਂ ਸਿੰਘ ਬਰਨਾਲਾ ਅਤੇ ਭੋਲਾ ਸਿੰਘ ਕਲਾਲ ਮਾਜਰਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰ ਜਥੇਬੰਦੀਆਂ ਵਲੋਂ ਬੀਤੇ ਮਹੀਨੇ ਵਿਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦੇ ਕੇ ਡਰੇਨ ਦੀ ਸਫ਼ਾਈ ਦਾ ਕੰਮ ਮਨਰੇਗਾ ਮਜ਼ਦੂਰਾਂ ਪਾਸੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ, ਪ੍ਰੰਤੂ ਵਿਭਾਗ ਵਲੋਂ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦਾ ਬਹਾਨਾ ਬਣਾ 23 ਮਈ ਤੋਂ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਅਤੇ ਮਨਰੇਗਾ ਸਕੀਮ ਅਧੀਨ ਬੰਦ ਪਏ ਕੰਮਾਂ ਨੂੰ ਚਾਲੂ ਨਾ ਕਰ ਕੇ ਮਨਰੇਗਾ ਮਜ਼ਦੂਰਾਂ ਦੀ ਮੰਗ ਨੂੰ ਅਣਗੌਲਿਆ ਕੀਤਾ ਹੈ | ਜਿਸ ਕਰ ਕੇ ਮਨਰੇਗਾ ਮਜ਼ਦੂਰਾਂ ਵਿਚ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਗਹਿਰਾ ਰੋਸ ਹੈ | ਦੂਸਰੇ ਪਾਸੇ ਮਸ਼ੀਨਾਂ ਨਾਲ ਡਰੇਨ ਦੀ ਸਫ਼ਾਈ ਦੇ ਹੋ ਰਹੇ ਕੰਮ ਦੀ ਹਮਾਇਤ ਵਿਚ ਆਈਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚ ਭਾਕਿਯੂ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਡਰੇਨ ਦੀ ਸਫ਼ਾਈ ਦਾ ਕੰਮ ਸਹੀ ਢੰਗ ਨਾਲ ਨਾ ਹੋਣ ਕਰ ਕੇ ਬਰਸਾਤ ਦੇ ਮੌਸਮ ਦੌਰਾਨ ਖੇਤਰ ਦਾ ਵੱਡੀ ਗਿਣਤੀ ਵਿਚ ਰਕਬਾ ਬਰਸਾਤੀ ਪਾਣੀ ਨਾਲ ਨੁਕਸਾਨਿਆ ਜਾਂਦਾ ਹੈ, ਜਿਸ ਕਰ ਕੇ ਡਰੇਨ ਦੀ ਸਫ਼ਾਈ ਦਾ ਕੰਮ ਮਸ਼ੀਨਾਂ ਨਾਲ ਹੋਣਾ ਚਾਹੀਦਾ ਹੈ ਤੇ ਕਿਸਾਨ ਦੀ ਸਾਥੀ ਜਮਾਤ ਮਨਰੇਗਾ ਮਜ਼ਦੂਰਾਂ ਨੂੰ ਪੂਰਾ 100 ਦਿਨਾਂ ਕੰਮ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਦੇ ਬੰਦ ਪਏ ਕੰਮ ਨੂੰ ਚਾਲੂ ਕਰਵਾਉਣ ਲਈ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਥੇਬੰਦੀ ਵਲੋਂ ਮੰਗ-ਪੱਤਰ ਵੀ ਦਿੱਤੇ ਜਾਣਗੇ | ਇੱਥੇ ਦੱਸਣਯੋਗ ਹੈ ਕਿ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਲਈ ਧਰਨੇ ਵਾਲੀ ਥਾਂ 'ਤੇ ਪਹੁੰਚੇ ਬੀ.ਡੀ.ਪੀ.ਓ. ਸੁਖਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਹੋਰ ਜਗ੍ਹਾ ਕੰਮ ਯਕੀਨੀ ਦਿੱਤਾ ਜਾਵੇਗਾ | ਇਸ ਸਮੇਂ ਮਨਰੇਗਾ ਦੇ ਜੇ.ਈ. ਇੰਦਰਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਚੁਹਾਣਕੇ ਖ਼ੁਰਦ, ਰਾਏਸਰ ਪੰਜਾਬ, ਰਾਏਸਰ ਪਟਿਆਲਾ, ਸਹੌਰ ਤੇ ਸਹਿਜੜਾ ਵਿਖੇ ਮਨਰੇਗਾ ਮਜ਼ਦੂਰਾਂ ਦਾ ਕੰਮ ਸ਼ੁਰੂ ਕਰਵਾਉਣ ਲਈ ਮਸਟਰੋਲ ਕੱਢਿਆ ਜਾ ਰਿਹਾ ਹੈ, ਜਿਸ ਅਧੀਨ ਮਨਰੇਗਾ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇਗਾ | ਇਸ ਸਮੇਂ ਕਿਸਾਨ ਜਥੇਬੰਦੀ ਵਿਚ ਅਮਰਜੀਤ ਸਿੰਘ ਸਹਿਜੜਾ, ਸਰਪੰਚ ਹਰਮਨਦੀਪ ਸਿੰਘ, ਮਹਿੰਦਰ ਸਿੰਘ ਮਹਿਲ ਕਲਾਂ, ਸਰਬਜੀਤ ਸਿੰਘ ਸਹੌਰ, ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ ਅਤੇ ਬਹੁ ਗਿਣਤੀ ਵਿਚ ਮਨਰੇਗਾ ਮਜ਼ਦੂਰ ਵੀ ਹਾਜ਼ਰ ਸਨ |

ਅਗਨੀਪਥ ਯੋਜਨਾ ਖਿਲਾਫ਼ ਬਸਪਾ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਸੰਗਰੂਰ, 25 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਦੀ ਪ੍ਰਧਾਨਗੀ ਹੇਠ ਬਸਪਾ ਵਰਕਰਾਂ ਨੇ ਲਾਲ ਬੱਤੀ ਚੌਕ ਵਿਚ ਕੇਂਦਰ ਦੀ ਅਗਨੀਪੱਥ ਯੋਜਨਾ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ...

ਪੂਰੀ ਖ਼ਬਰ »

ਲਾਲਪੁਰਾ ਵਿਰੁੱਧ ਦਿੱਤੇ ਬਿਆਨ ਲਈ 'ਆਪ' ਸੈਣੀ ਸਮਾਜ ਤੋਂ ਮੁਆਫ਼ੀ ਮੰਗੇ- ਜੈਪਾਲ ਸੈਣੀ

ਮੂਣਕ, 25 ਜੂਨ (ਭਾਰਦਵਾਜ/ਸਿੰਗਲਾ)-ਸ. ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਘੱਟ ਗਿਣਤੀ ਭਾਰਤ ਸਰਕਾਰ ਦੀ ਸਾਫ ਸੁਥਰੀ ਛਵੀ ਨੂੰ ਢਾਹ ਲਾਉਣ ਲਈ ਆਮ ਆਦਮੀ ਪਾਰਟੀ ਦੇ ਆਈ.ਟੀ. ਵਿੰਗ ਵਲੋਂ ਭਿ੍ਸ਼ਟਾਚਾਰ ਦੇ ਲਗਾਏ ਗਏ ਝੂਠੇ ਦੋਸ਼ਾਂ ਨੂੰ ਮੁੱਢ ਤੋਂ ਨਕਾਰਦਿਆਂ ਕਿਹਾ ਕਿ ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਧਾਲੀਵਾਲ, ਭੁੱਲਰ)- ਅੱਜ ਦੁਪਹਿਰ ਸਮੇਂ ਸੁਨਾਮ-ਪਟਿਆਲਾ ਸੜਕ 'ਤੇ ਹੋਏ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਹਰਚੇਤਨ ਸਿੰਘ ਨੇ ਦੱਸਿਆ ਕਿ ਰਤਨ ਗੋਪਾਲ ਸਿੰਘ (42) ਪੁੱਤਰ ...

ਪੂਰੀ ਖ਼ਬਰ »

-ਮਾਮਲਾ ਪੰਚਾਇਤੀ ਜ਼ਮੀਨ ਦੀ ਬੋਲੀ ਦਾ-

ਪਿੰਡ ਈਨਾਬਾਜਵਾ 'ਚ ਵਿਅਕਤੀ ਟਾਵਰ 'ਤੇ ਚੜ੍ਹੇ

ਸ਼ੇਰਪੁਰ, 25 ਜੂਨ (ਦਰਸਨ ਸਿੰਘ ਖੇੜੀ) - ਅੱਜ ਦੁਪਹਿਰ ਪ੍ਰਸ਼ਾਸਨ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਸ਼ੇਰਪੁਰ ਦੇ ਨੇੜਲੇ ਪਿੰਡ ਈਨਾਬਾਜਵਾ 'ਚ ਤਿੰਨ ਵਿਅਕਤੀ ਮੋਬਾਈਲ ਟਾਵਰ 'ਤੇ ਜਾ ਚੜ੍ਹੇ | ਮੌਕੇ 'ਤੇ ਹਾਜ਼ਰ ਲੋਕਾਂ ਤੋਂ ਇਕੱਤਰ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸੰਗਰੂਰ ਦੀ ਵਿਧਾਇਕਾ ਨਰਿੰਦਰ ਭਰਾਜ ਨੇ ਵਿਧਾਨ ਸਭਾ 'ਚ ਚੁੱਕਿਆ ਮਨਰੇਗਾ ਦਾ ਮੁੱਦਾ

ਸੰਗਰੂਰ, 25 ਜੂਨ (ਧੀਰਜ ਪਸ਼ੌਰੀਆ)- ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਚਲ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮਨਰੇਗਾ ਸਕੀਮ ਸੰਬੰਧੀ ਸਵਾਲ ਚੁੱਕਦਿਆਂ ਪੁੱਛਿਆ ਹੈ ਕਿ ਪਿਛਲੇ ਦਸ ਸਾਲਾਂ ਵਿਚ ਪੰਜ ਏਕੜ ਜ਼ਮੀਨ ਤੱਕ ਦੀ ਮਾਲਕੀ ਵਾਲੇ ਕਿੰਨੇ ...

ਪੂਰੀ ਖ਼ਬਰ »

ਰਜਵਾਹੇ ਲਈ ਜ਼ਮੀਨ ਖਾਲੀ ਕਰਵਾਉਣ ਲਈ ਮਾਣਕੀ ਪੰਚਾਇਤ ਨੇ ਨੋਟਿਸ ਲਾਏ

ਸੰਦੌੜ, 25 ਜੂਨ (ਜਸਵੀਰ ਸਿੰਘ ਜੱਸੀ)- ਇਲਾਕਾ ਸੰਦੌੜ ਦੇ ਪਿੰਡਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ 'ਆਪ' ਸਰਕਾਰ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਇਸੇ ਦੇ ਮੱਦੇਨਜ਼ਰ ਨਹਿਰੀ ਵਿਭਾਗ ਵਲੋਂ ਸਰਕਲ ਸੰਦੌੜ ਦੀਆਂ ਪੰਚਾਇਤਾਂ ਨੂੰ ਨੋਟਿਸ ਭੇਜੇ ਜਾ ਚੁੱਕੇ ਹਨ | ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਖੁੱਲ੍ਹਣ ਵਾਲੇ 75 ਮੁਹੱਲਾ ਕਲੀਨਿਕਾਂ ਲਈ ਸਲੱਮ ਖੇਤਰਾਂ ਨੰੂ ਦਿੱਤੀ ਜਾਵੇਗੀ ਪਹਿਲ

ਸੰਗਰੂਰ, 25 ਜੂਨ (ਧੀਰਜ਼ ਪਸ਼ੌਰੀਆ) - ਪੰਜਾਬ ਦੀ 'ਆਪ' ਸਰਕਾਰ ਵਲੋਂ ਰਾਜ ਵਾਸੀਆਂ ਨਾਲ ਚੋਣਾਂ ਤੋਂ ਪਹਿਲਾਂ ਮੁਹੱਲਾ ਕਲੀਨਿਕ ਖੋਲ੍ਹਣ ਦੇ ਕੀਤੇ ਚੋਣ ਵਾਅਦੇ ਨੰੂ ਪੂਰਾ ਕਰਨ ਦੀ ਸ਼ੁਰੂਆਤ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਸੂਬੇ ਵਿਚ 75 ਮੁਹੱਲਾ ਕਲੀਨਿਕ ਖੋਲ੍ਹ ਕੇ ...

ਪੂਰੀ ਖ਼ਬਰ »

ਪੁਲਿਸ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਕੁੱਪ ਕਲਾਂ, 25 ਜੂਨ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੁਲਿਸ ਕਪਤਾਨ ਬੀਬਾ ਅਲਕਾ ਮੀਨਾ ਵਲੋਂ ਨਸ਼ੇ ਵਰਗੀ ਮਾੜੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਲਈ ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਅਹਿਮਦਗੜ੍ਹ ਦੀ ਪੁਲਿਸ ...

ਪੂਰੀ ਖ਼ਬਰ »

ਸੂਬਾ ਪੱਧਰੀ ਯੂਥ ਬਾਕਸਿੰਗ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਜ਼ੋਰਾਂ 'ਤੇ-ਹਬੀਬ ਥਿੰਦ, ਯਾਕੂਬ

ਮਲੇਰਕੋਟਲਾ, 25 ਜੂਨ (ਮੁਹੰਮਦ ਹਨੀਫ ਥਿੰਦ)- ਪੰਜਾਬ ਬਾਕਸਿੰਗ ਐਸੋਸੀਏਸਨ ਦੀ ਇਕਾਈ ਜ਼ਿਲ੍ਹਾ ਬਾਕਸਿੰਗ ਐਸੋਸੀਏਸਨ ਮਲੇਰਕੋਟਲਾ ਵਲੋਂ 26 ਤੋਂ 29 ਜੂਨ ਤੱਕ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਵਿਚ ਪੰਜਵੀਂ ਯੂਥ ਪੰਜਾਬ ਬਾਕਸਿੰਗ ਚੈਂਪੀਅਨਸ਼ਿਪ (ਮੁੰਡੇ) ਸਥਾਨਕ ...

ਪੂਰੀ ਖ਼ਬਰ »

ਸਿਹਤ ਅਤੇ ਸਿੱਖਿਆ ਸੰਬੰਧੀ ਦਿੱਤੀ ਜਾਣਕਾਰੀ

ਸੰਗਰੂਰ, 25 ਜੂਨ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੀ ਇੱਕ ਵਿਸ਼ਾਲ ...

ਪੂਰੀ ਖ਼ਬਰ »

ਵਾਈਟ ਪੇਪਰ ਦੇ ਬਹਾਨੇ ਨਾਲ ਸਰਕਾਰ ਵਾਅਦਿਆਂ ਤੋਂ ਭੱਜਣ ਲੱਗੀ- ਢੀਂਡਸਾ

ਸੰਗਰੂਰ, 25 ਜੂਨ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਾਈਟ ਪੇਪਰ ਨੂੰ ਆਧਾਰ ਬਣਾ ਕੇ ਆਪਣੇ ਚੋਣ ਵਾਅਦਿਆਂ ਤੋਂ ਭੱਜਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜਥੇਦਾਰ ਅੱਛਰਾ ਸਿੰਘ ਰੁੜਕੀ ਕਲਾਂ ਨੂੰ ਸ਼ਰਧਾ ਦੇ ਫੁੱਲ ਭੇਟ

ਕੁੱਪ ਕਲਾਂ, 25 ਜੂਨ (ਮਨਜਿੰਦਰ ਸਿੰਘ ਸਰੌਦ)- ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਜਥੇਦਾਰ ਅੱਛਰਾ ਸਿੰਘ ਰੁੜਕੀ ਕਲਾਂ ਨਮਿੱਤ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ, ਅੰਤਿਮ ਅਰਦਾਸ ਉਪਰੰਤ ...

ਪੂਰੀ ਖ਼ਬਰ »

ਸੰਜੇ ਪੋਪਲੀ ਦੇ ਬੇਟੇ ਕ੍ਰਾਤਿਕ ਪੋਪਲੀ ਦੀ ਮੌਤ ਦੀ ਕਰਵਾਈ ਜਾਵੇ ਨਿਆਇਕ ਜਾਚ- ਵਿਨੋਦ ਗੁਪਤਾ

ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਭੁੱਲਰ, ਧਾਲੀਵਾਲ) - ਭਾਜਪਾ ਦੇ ਸੂਬਾ ਕਮੇਟੀ ਮੈਂਬਰ ਅਤੇ ਹਲਕਾ ਬਠਿੰਡਾ ਦੇ ਇੰਚਾਰਜ ਵਿਨੋਦ ਗੁਪਤਾ ਅਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਧਾਨ ਜਗਪਾਲ ਮਿੱਤਲ ਵਲੋਂ ਕ੍ਰਾਤਿਕ ਪੋਪਲੀ ਦੀ ਗੋਲੀ ਨਾਲ ਹੋਈ ਮੌਤ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸਟੇਟ ਯੂਥ ਬਾਕਸਿੰਗ ਚੈਂਪੀਅਨਸ਼ਿਪ ਅੱਜ ਤੋਂ

ਮਲੇਰਕੋਟਲਾ, 25 ਜੂਨ (ਪਾਰਸ ਜੈਨ) - ਪੰਜਾਬ ਬਾਕਸਿੰਗ ਐਸੋਸੀਏਸ਼ਨ ਦੀ ਇਕਾਈ ਜ਼ਿਲ੍ਹਾ ਬਾਕਸਿੰਗ ਐਸੋਸੀਏਸਨ ਮਾਲੇਰਕੋਟਲਾ ਵੱਲੋਂ 26 ਜੂਨ ਤੋਂ 29 ਜੂਨ ਤੱਕ ਪੰਜਵੀਂ ਯੂਥ ਪੰਜਾਬ ਬਾਕਸਿੰਗ ਚੈਂਪੀਅਨਸ਼ਿਪ (ਮੁੰਡੇ) ਸਥਾਨਕ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਇੰਡੀਅਨ ਐਕਸਮੈਨ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 25 ਜੂਨ (ਅਸ਼ੋਕ ਭਾਰਤੀ)-ਇੰਡੀਅਨ ਐਕਸਮੈਨ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਲੀਗ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਐਮਰਜੈਂਸੀ ਲਾ ਕੇ ਲੋਕਤੰਤਰ ਦਾ ਕੀਤਾ ਕੀਤਾ ਸੀ ਘਾਣ- ਭਾਜਪਾ ਆਗੂ

ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਭੁੱਲਰ, ਧਾਲੀਵਾਲ)- ਕਾਂਗਰਸ ਸਰਕਾਰ ਵਲੋਂ ਐਮਰਜੈਂਸੀ ਲਾਕੇ ਲੋਕਤੰਤਰ ਦਾ ਘਾਣ ਕਰਦਿਆਂ ਲੋਕਾਂ ਦੀ ਆਵਾਜ ਨੂੰ ਦੱਬਣ ਦੀ ਅਸਫਲ ਕੋਸ਼ਿਸ ਕੀਤੀ ਗਈ ਸੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਰਿਸੀ ਪਾਲ ਖੇਰਾ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਐਨ.ਸੀ.ਸੀ. ਕੈਂਪ

ਬਰਨਾਲਾ, 25 ਜੂਨ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਐਨ.ਸੀ.ਸੀ. ਕੈਂਪ ਲਾਇਆ ਗਿਆ | ਕੈਂਪ ਦੌਰਾਨ ਐਨ.ਸੀ.ਸੀ. ਇੰਚਾਰਜ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ 40 ਕੈਡੇਟਾਂ ਨੂੰ ਆਰਮੀ ਕੈਂਟ ਬਠਿੰਡਾ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਨੂੰ ਸਜੀਵ ਕਰਦੀ ਤੁਸ਼ਾਰ ਗਾਰਗੀ ਦੀ 'ਇਕ ਲੰਮੀ ਉਡੀਕ' ਮੈਗਾ ਫੋਟੋ ਪ੍ਰਦਰਸ਼ਨੀ

ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ)-ਇੰਡੀਅਨ ਇੰਸਟੀਟਿਊਟ ਆਫ਼ ਫ਼ੋਟੋਗਰਾਫੀ ਵਲੋਂ ਗਾਰਗੀ ਫਾਉਡੇਸ਼ਨ ਦੇ ਸਹਿਯੋਗ ਨਾਲ ਪੰਜਾਬੀ ਸਭਿਆਚਾਰ ਨੂੰ ਸਜੀਵ ਕਰਦੀ ਤੁਸ਼ਾਰ ਗਾਰਗੀ ਦੀ 'ਇਕ ਲੰਮੀ ਉਡੀਕ' 9 ਰੋਜ਼ਾ ਮੇਗਾ ਫ਼ੋਟੋ ਪ੍ਰਦਰਸ਼ਨੀ ਦਾ ਆਯੋਜਨ ਆਰਟ ਗੈਲਰੀ, ਆਈ.ਆਈ.ਪੀ. ...

ਪੂਰੀ ਖ਼ਬਰ »

ਮਾਸਟਰ ਸਕੂਲ ਇੰਸਟੀਚਿਊਟ ਦੇ ਵਿਦਿਆਰਥੀ ਨੇ ਆਈਲਟਸ ਵਿਚੋਂ ਵਧੀਆ ਅੰਕ ਕੀਤੇ ਹਾਸਲ

ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਾਸਟਰ ਸਕੂਲ ਇੰਸਟੀਚਿਊਟ, 16 ਏਕੜ ਬਰਨਾਲਾ ਦੇ ਵਿਦਿਆਰਥੀਆਂ ਦੇ ਆਈਲਟਸ ਅਤੇ ਪੀ.ਟੀ.ਆਈ. ਵਿਚ ਲਗਾਤਾਰ ਸ਼ਾਨਦਾਰ ਨਤੀਜੇ ਆ ਰਹੇ ਹਨ | ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਐਮ.ਡੀ. ਪ੍ਰੀਤਪਾਲ ਸਿੰਘ ਮਾਨ ਅਤੇ ਪਵਿੱਤਰ ਸਿੰਘ ...

ਪੂਰੀ ਖ਼ਬਰ »

ਵਾਈ.ਐੱਸ. ਜੈੱਨ-ਨੈਕਸਟ ਸਕੂਲ ਬਰਨਾਲਾ ਵਿਖੇ ਫਾਇਰ ਸੇਫ਼ਟੀ ਦੇ ਨਿਯਮਾਂ ਸੰਬੰਧੀ ਵਰਕਸ਼ਾਪ

ਬਰਨਾਲਾ, 25 ਜੂਨ (ਅਸ਼ੋਕ ਭਾਰਤੀ)-ਵਾਈ.ਐੱਸ ਜੈੱਨ-ਨੈਕਸਟ ਸਕੂਲ ਬਰਨਾਲਾ ਵਿਖੇ ਫਾਇਰ ਸੇਫ਼ਟੀ ਦੇ ਨਿਯਮਾਂ ਸੰਬੰਧੀ ਵਰਕਸ਼ਾਪ ਸਕਾਈਟੈਕ ਫਾਇਰ ਇੰਜੀਨੀਅਰਸ ਸੰਗਰੂਰ ਵਲੋਂ ਆਯੋਜਿਤ ਕੀਤੀ ਗਈ | ਇਸ ਵਰਕਸ਼ਾਪ ਵਿਚ ਵਾਈ.ਐਸ. ਸਕੂਲ ਬਰਨਾਲਾ ਅਤੇ ਵਾਈ ਐਸ ਸਕੂਲ ਹੰਡਿਆਇਆ ...

ਪੂਰੀ ਖ਼ਬਰ »

ਅਫੀਮ ਦਿਵਾਉਣ ਲਈ ਜਾਲ ਵਿਚ ਫਸਾ ਕੇ 43 ਹਜ਼ਾਰ ਰੁਪਏ ਦੀ ਠੱਗੀ

ਬਰਨਾਲਾ, 25 ਜੂਨ (ਰਾਜ ਪਨੇਸਰ)-ਇਕ ਵਿਅਕਤੀ ਨੂੰ ਅਫੀਮ ਦਵਾਉਣ ਲਈ ਜਾਲ ਵਿਚ ਫਸਾ ਕੇ 43 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਜਣਿਆਂ ਖ਼ਿਲਾਫ਼ ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੇਵਾ ਸਿੰਘ ਨੇ ...

ਪੂਰੀ ਖ਼ਬਰ »

ਬਰਨਾਲਾ ਵਿਖੇ ਗਿਣਤੀ ਕੇਂਦਰ ਦਾ 100 ਮੀਟਰ ਦਾ ਘੇਰਾ 'ਨੋ ਵਹੀਕਲ ਜ਼ੋਨ' ਐਲਾਨਿਆ-ਜ਼ਿਲ੍ਹਾ ਮੈਜਿਸਟ੍ਰੇਟ

ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰੀਸ਼ ਨਈਅਰ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਉਪ-ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫ਼ੌਜਦਾਰੀ ਜ਼ਾਬਤਾ ...

ਪੂਰੀ ਖ਼ਬਰ »

ਸਕਾਈ ਹਾਕਸ ਆਈਲੈਟਸ ਸੈਂਟਰ ਦੇ ਸ਼ਾਨਦਾਰ ਨਤੀਜੇ ਆਉਣੇ ਜਾਰੀ

ਸ਼ਹਿਣਾ, 25 ਜੂਨ (ਸੁਰੇਸ਼ ਗੋਗੀ)-ਸਕਾਈ ਹਾਕਸ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰ ਪੱਖੋਂ ਕੈਂਚੀਆਂ ਦੇ ਸ਼ਾਨਦਾਰ ਨਤੀਜੇ ਲਗਾਤਾਰ ਆ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ ਰਾਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਦੀ ਬਦੌਲਤ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 25 ਜੂਨ (ਅਸ਼ੋਕ ਭਾਰਤੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ (ਰਜਿ: 169) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਤਪਾ ਦੇ ਸਿਵਲ ਹਸਪਤਾਲ ਦਾ ਦੌਰਾ

ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਵਲੋਂ ਸਬ-ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਹਸਪਤਾਲ ਵਿਚ ਤਾਇਨਾਤ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ਼ ਨੂੰ ਮਿਲ ਕੇ ਤਨਦੇਹੀ ਨਾਲ ਡਿਊਟੀ ...

ਪੂਰੀ ਖ਼ਬਰ »

ਸਿਉਰਵੇਅ ਨੇ ਲਗਵਾਇਆ ਇਕ ਹੋਰ ਕੈਨੇਡਾ ਸਟੱਡੀ ਵੀਜ਼ਾ

ਟੱਲੇਵਾਲ, 25 ਜੂਨ (ਸੋਨੀ ਚੀਮਾ)-ਸਿਉਰਵੇਅ ਇਮੀਗ੍ਰੇਸ਼ਨ ਕੰਪਨੀ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸੇ ਕੜ੍ਹੀ ਤਹਿਤ ਕੰਪਨੀ ਵਲੋਂ ਇਕ ਹੋਰ ਵਿਦਿਆਰਥੀਆਂ ਦਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਮੂੰਗੀ ਦੀ ਖ਼ਰੀਦ ਸੰਬੰਧੀ ਕੀਤੀਆਂ ਵਿਚਾਰਾਂ

ਤਪਾ ਮੰਡੀ, 25 ਜੂਨ (ਵਿਜੇ ਸ਼ਰਮਾ)-ਸਥਾਨਕ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਅਨੀਸ਼ ਕੁਮਾਰ ਮੌੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੂੰਗੀ ਦੀ ਖ਼ਰੀਦ ਅਤੇ ਹੋਰ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਮੂੰਗੀ ਦੀ ਸਰਕਾਰੀ ਅਤੇ ...

ਪੂਰੀ ਖ਼ਬਰ »

ਪਿੰਡ ਦੀਵਾਨਾ ਦੀ ਪੰਚਾਇਤ ਵਲੋਂ ਬਣਾਏ ਜਾ ਰਹੇ ਆਂਗਣਵਾੜੀ ਸੈਂਟਰ ਦਾ ਲੈਂਟਰ ਪਾਇਆ

ਟੱਲੇਵਾਲ, 25 ਜੂਨ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਸਮੁੱਚੀ ਪੰਚਾਇਤ ਵਲੋਂ ਜਿੱਥੇ ਪਿੰਡ ਦੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਪਿੰਡ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ, ਉੱਥੇ ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਯੋਗ ਅਗਵਾਈ ਵਿਚ ਸਮੁੱਚੀ ਪੰਚਾਇਤ ਪਿੰਡ ਨੂੰ ਨਮੂਨੇ ਦਾ ...

ਪੂਰੀ ਖ਼ਬਰ »

ਸਾਧੂਵਾਲਾ ਗਰਾਮ ਸਭਾ ਦਾ ਹੋਇਆ ਇਜਲਾਸ

ਸਰਦੂਲਗੜ੍ਹ, 25 ਜੂਨ (ਪ. ਪ.)-ਪੰਚਾਇਤ ਘਰ ਸਾਧੂਵਾਲਾ ਵਿਖੇ ਪਿੰਡ ਦੀ ਗਰਾਮ ਸਭਾ ਦਾ ਇਜਲਾਸ ਪੰਚਾਇਤ ਸਕੱਤਰ ਸ਼ਾਮ ਸੁੰਦਰ ਦੀ ਹਾਜ਼ਰੀ 'ਚ ਹੋਇਆ | ਪਿੰਡ ਵਾਸੀ ਮੁਹਤਬਰ ਡਾ. ਬਿੱਕਰਜੀਤ ਸਿੰਘ ਸਾਧੂਵਾਲਾ ਨੇ ਗਰਾਮ ਸਭਾ ਇਜਲਾਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣੂ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 5 ਗ੍ਰਾਮ ਚਿੱਟਾ ਤੇ 105 ਬੋਤਲਾਂ ਸ਼ਰਾਬ ਬਰਾਮਦ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ ਅਤੇ ਸ਼ਰਾਬ ਬਰਾਮਦ ਕੀਤੀ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਅਮਨਦੀਪ ਕੁਮਾਰ ਉਰਫ਼ ਮੰਗੂ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਗੱਲ ਕਰਨ ਵਾਲਿਆਂ ਨੇ ਤਾਕਤ 'ਚ ਰਹਿੰਦੇ ਹੋਏ ਇਕ ਵੀ ਸਿੰਘ ਨਹੀਂ ਛੁਡਵਾਇਆ-ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ

ਸਰਦੂਲਗੜ੍ਹ, 25 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)- ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਮੁੱਖ ਰੱਖਦਿਆਂ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਨਹਿਰ 'ਚ ਪਾਣੀ ਹੋਣ ਦੇ ਬਾਵਜੂਦ ਜਲ ਘਰ ਨੂੰ ਨਹੀਂ ਮਿਲ ਰਹੀ ਸਪਲਾਈ

ਬੁਢਲਾਡਾ, 25 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਪਿੰਡ ਵਾਲੇ ਜਲ ਘਰ ਲਈ ਨਹਿਰੀ ਪਾਣੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਕਾਰਨ ਲੋਕਾਂ ਨੂੰ ਧਰਤੀ ਹੇਠਲਾ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਸਾਬਕਾ ਮਾਰਕਿਟ ਕਮੇਟੀ ਮੈਂਬਰ ਭੂਸ਼ਨ ਕੁਮਾਰ ਵਰਮਾ, ...

ਪੂਰੀ ਖ਼ਬਰ »

ਰਤਨ ਭੋਲਾ ਸ਼ਹਿਰੀ ਸਕੱਤਰ, ਨਰੇਸ਼ ਬੁਰਜ ਹਰੀ ਤੇ ਹਰਪ੍ਰੀਤ ਮੀਤ ਸਕੱਤਰ ਚੁਣੇ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-2022 ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਰਵਾਇਤੀ ਪਾਰਟੀਆਂ ਤੋਂ ਦੁਖੀ ਹੋ ਕੇ ਪੰਜਾਬ ਅੰਦਰ ਬਦਲਾਅ ਦੀ ਸਿਆਸਤ ਨੂੰ ਵੱਡੀ ਪੱਧਰ ਤੇ ਉਭਾਰ ਦਿੱਤਾ ਸੀ ਅਤੇ ਭਗਵੰਤ ਸਿੰਘ ਮਾਨ ਸੂਬੇ ਦੇ ਮੁੱਖ ਮੰਤਰੀ ਬਣੇ ...

ਪੂਰੀ ਖ਼ਬਰ »

ਵੱਖ-ਵੱਖ ਮੋਰਚਿਆਂ ਦੇ ਆਗੂਆਂ ਨੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਪਰਿਵਰਤਨ ਮੋਰਚਾ, ਬਹੁਜਨ ਕ੍ਰਾਂਤੀ ਮੋਰਚਾ ਅਤੇ ਭਾਰਤ ਮੁਕਤੀ ਮੋਰਚਾ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੋ ਧਰਮ ਆਧਾਰਿਤ ਰਾਜਨੀਤੀ ਕੀਤੀ ਜਾ ਰਹੀ ਹੈ, ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਡਾ. ...

ਪੂਰੀ ਖ਼ਬਰ »

ਬਲੈਕਮੇਲ ਕਰ ਕੇ ਭੋਲੇ-ਭਾਲੇ ਲੋਕਾਂ ਤੋਂ ਪੈਸੇ ਬਟੋਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਪੁਲਿਸ ਵਲੋਂ ਇਕ ਗਰੋਹ ਨੂੰ ਕਾਬੂ ਕੀਤਾ ਗਿਆ ਹੈ, ਜੋ ਗਲਤ ਦੂਸ਼ਣ ਲਗਾ ਕੇ ਅਤੇ ਬਲੈਕਮੇਲ ਕਰ ਕੇ ਭੋਲੇ ਭਾਲੇ ਲੋਕਾਂ ਕੋਲੋਂ ਪੈਸੇ ਬਟੋਰਦਾ ਸੀ | ਪੁਲਿਸ ਨੇ ਇਸ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਨੇ ਵੱਖ-ਵੱਖ ਪੀੜਤ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ

ਸ਼ਹਿਣਾ, 25 ਜੂਨ (ਸੁਰੇਸ਼ ਗੋਗੀ)-ਸਮਾਜ ਸੇਵਾ ਨੂੰ ਸਮਰਪਿਤ ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਵੱਖ-ਵੱਖ ਪੀੜਤ ਪਰਿਵਾਰਾਂ ਨੂੰ ਨਗਦ ਆਰਥਿਕ ਸਹਾਇਤਾ ਦਿੱਤੀ ਗਈ | ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਮਾਤਾ ਆਨੰਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਵਿਧਵਾਵਾਂ ਤੇ ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਬਰਨਾਲਾ ਇਕਾਈ ਵਲੋਂ ਸਥਾਨਕ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ 41 ਦੇ ਕਰੀਬ ਲੋੜਵੰਦ ਵਿਧਵਾਵਾਂ ਅਤੇ ਅਪਾਹਜਾਂ ਨੂੰ ਮਹੀਨਾ ਵਾਰ ਪੈਨਸ਼ਨ ਦੇ ਚੈਕ ਵੰਡੇ ਗਏ | ਟਰੱਸਟ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗ਼ੈਰ ਕਾਨੰੂਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤਹਿਤ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਕੈਂਪ ਲਾਇਆ

ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX