ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਸੰਪਾਦਕੀ

ਇਜਲਾਸ ਤੋਂ ਉੱਠਦੇ ਸਵਾਲ

ਇਸ ਵਾਰ ਸ਼ੁਰੂ ਹੋਇਆ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੀ ਸੰਖੇਪ ਹੈ, ਜਦੋਂ ਕਿ ਵਿਰੋਧੀ ਧਿਰ ਇਸ ਵਿਚ ਸਮੇਂ ਦਾ ਵਾਧਾ ਕਰਨ ਦੀ ਮੰਗ ਕਰਦੀ ਰਹੀ ਹੈ। 6 ਦਿਨਾ ਇਸ ਇਜਲਾਸ ਵਿਚ ਤਾਂ ਚਰਖੇ 'ਚੋਂ ਪੂਣੀ ਵੀ ਨਹੀਂ ਕੱਤੀ ਜਾਣੀ। ਰਾਜਪਾਲ ਦੇ ਭਾਸ਼ਨ 'ਤੇ ਬਹਿਸ ਜਲਦੀ ਵਿਚ ਖ਼ਤਮ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ 'ਤੇ ਵਿਸਥਾਰਤ ਗੱਲ ਕਰਨ ਤੋਂ ਬਾਅਦ ਤੁਰਦੇ ਬਣੇ। ਉਨ੍ਹਾਂ ਦੇ ਇਸ ਬਿਆਨ ਤੋਂ ਤਾਂ ਇਹੀ ਪ੍ਰਭਾਵ ਮਿਲ ਰਿਹਾ ਹੈ ਕਿ ਜਿਸ ਤਰ੍ਹਾਂ ਉਹ ਆਪਣੀ ਪਾਰਟੀ ਦਾ ਚੋਣ ਮਨੋਰਥ ਪੱਤਰ ਪੜ੍ਹ ਰਹੇ ਹੋਣ। ਉਨ੍ਹਾਂ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਦੀ ਗੱਲ ਕੀਤੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੀ ਗੱਲ ਕੀਤੀ, ਸਿੱਖਿਆ ਵਿਚ ਵੱਡੇ ਸੁਧਾਰਾਂ ਦੀ ਗੱਲ ਕੀਤੀ, ਚੰਗੀਆਂ ਸਿਹਤ ਸੇਵਾਵਾਂ ਦਾ ਪਸਾਰਾ ਕਰਨ ਦੀ ਗੱਲ ਕੀਤੀ ਅਤੇ ਖੇਤੀ ਖੇਤਰ ਵਿਚ ਵੱਡੇ ਸੁਧਾਰ ਲਿਆਉਣ ਲਈ ਵੀ ਢੁਕਵੇਂ ਕਦਮ ਚੁੱਕਣ ਦੀ ਗੱਲ ਕੀਤੀ ਹੈ। ਇਸ ਦੇ ਨਾਲ-ਨਾਲ ਲੋਕਾਂ ਨੂੰ ਹੋਰ ਬੁਨਿਆਦੀ ਸਹੂਲਤਾਂ ਦੇਣ, ਪੰਜਾਬ ਨੂੰ ਹਰਾ-ਭਰਾ ਕਰਨ ਲਈ ਵੀ ਕਦਮ ਚੁੱਕਣ ਦੀ ਗੱਲ ਆਖੀ ਹੈ।
ਭਾਵੇਂ 'ਆਪ' ਸਰਕਾਰ ਵਲੋਂ ਪਿਛਲੇ ਤਿੰਨ ਮਹੀਨੇ ਦੀ ਕਾਰਗੁਜ਼ਾਰੀ ਤੋਂ ਇਨ੍ਹਾਂ ਵਿਚੋਂ ਕੁਝ ਮਹੱਤਵਪੂਰਨ ਅਤੇ ਗੰਭੀਰ ਮਸਲਿਆਂ 'ਤੇ ਕਦਮ ਜ਼ਰੂਰ ਚੁੱਕੇ ਗਏ ਹਨ, ਪਰ ਅਸੀਂ ਇਨ੍ਹਾਂ ਨੂੰ ਕਾਹਲੀ ਵਿਚ ਪੁੱਟੇ ਗਏ ਕਦਮ ਹੀ ਸਮਝਦੇ ਹਾਂ, ਕਿਉਂਕਿ ਸੂਬੇ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਲਈ ਪਹਿਲਾਂ ਪੁਖਤਾ ਯੋਜਨਾਬੰਦੀ ਕੀਤੀ ਜਾਣੀ ਜ਼ਰੂਰੀ ਹੁੰਦੀ ਹੈ, ਜਿਸ ਦਾ ਆਧਾਰ ਮਜ਼ਬੂਤ ਜ਼ਮੀਨ 'ਤੇ ਟਿਕਿਆ ਹੋਵੇ। ਹਾਂ ਸਰਕਾਰ ਵਲੋਂ ਗੈਂਗਸਟਰਾਂ ਪ੍ਰਤੀ ਅਪਣਾਈ ਨੀਤੀ ਅਤੇ ਚੁੱਕੇ ਗਏ ਕਦਮਾਂ ਤੋਂ ਇਹ ਪ੍ਰਭਾਵ ਜ਼ਰੂਰ ਬਣਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਇਹ ਕਾਰਗਰ ਸਾਬਤ ਹੋ ਸਕਦੇ ਹਨ। ਇਸੇ ਤਰ੍ਹਾਂ ਨਸ਼ਿਆਂ ਦੇ ਵਰਤਾਰੇ ਨੂੰ ਫੈਲਣ ਤੋਂ ਰੋਕਣ ਲਈ ਵੀ ਸਰਕਾਰ ਵਲੋਂ ਆਉਂਦੇ ਸਮੇਂ ਵਿਚ ਠੋਸ ਕਦਮ ਉਠਾਏ ਜਾਣ ਦੀ ਆਸ ਬੱਝਦੀ ਹੈ। ਬਿਨਾਂ ਸ਼ੱਕ ਭ੍ਰਿਸ਼ਟਾਚਾਰ ਨੇ ਸੂਬੇ ਨੂੰ ਜੜ੍ਹਾਂ ਤੋਂ ਖੋਖਲਾ ਕਰਕੇ ਰੱਖ ਦਿੱਤਾ ਹੈ। ਪਰ ਇਸ 'ਤੇ ਹਰ ਪਾਸੇ ਤੋਂ ਪ੍ਰਭਾਵੀ ਹੋਣ ਲਈ ਸਰਕਾਰ ਨੂੰ ਵਧੇਰੇ ਨਾਟਕੀ ਹੋਣ ਦੀ ਬਜਾਏ ਅਮਲੀ ਰੂਪ ਵਿਚ ਗੰਭੀਰਤਾ ਤੇ ਪ੍ਰਤੀਬੱਧਤਾ ਦਿਖਾਉਣ ਦੀ ਜ਼ਰੂਰਤ ਹੋਵੇਗੀ। ਭ੍ਰਿਸ਼ਟਾਚਾਰ ਸੂਬੇ ਦੇ ਸਰੀਰ 'ਤੇ ਪਸਰਿਆ ਇਕ ਅਜਿਹਾ ਕੋਹੜ ਹੈ, ਜਿਸ ਦਾ ਇਲਾਜ ਆਸਾਨੀ ਨਾਲ ਨਹੀਂ ਕੀਤਾ ਜਾ ਸਕਦਾ। ਕਾਹਲੀ ਵਿਚ ਕਦਮ ਚੁੱਕਣ ਦੀ ਬਜਾਏ ਸਭ ਤੋਂ ਪਹਿਲਾਂ ਇਸ ਪ੍ਰਭਾਵ ਨੂੰ ਵਧੇਰੇ ਮਜ਼ਬੂਤ ਕਰਨ ਦੀ ਜ਼ਰੂਰਤ ਹੋਵੇਗੀ ਕਿ ਇਸ ਪ੍ਰਤੀ ਸਰਕਾਰ ਦਾ ਰਵੱਈਆ ਬਹੁਤ ਸਖ਼ਤ ਹੈ। ਜੇਕਰ ਪ੍ਰਸ਼ਾਸਨ ਇਸ ਪ੍ਰਤੀ ਇਕਸਾਰਤਾ ਵਾਲੀ ਨੀਤੀ ਅਪਣਾਉਂਦਾ ਹੈ ਤਾਂ ਇਸ ਦਾ ਪ੍ਰਭਾਵ ਵਧੇਰੇ ਪੈ ਸਕਦਾ ਹੈ। ਜੇਕਰ ਸਿਰਫ ਚੋਣਵੇਂ ਅਮਲ ਹੀ ਕੀਤੇ ਜਾਣੇ ਹਨ ਤਾਂ ਉਨ੍ਹਾਂ ਨਾਲ ਵਿਵਾਦ ਉੱਠਣ ਦੀ ਵਧੇਰੇ ਸੰਭਾਵਨਾ ਬਣ ਜਾਂਦੀ ਹੈ ਤੇ ਅਖ਼ੀਰ ਵਿਚ ਸਰਕਾਰ ਦੇ ਯਤਨ ਆਪਣਾ ਅਸਰ ਗੁਆ ਲੈਂਦੇ ਹਨ। ਅਸੀਂ ਸਰਕਾਰ ਨਾਲ ਮੁਹੱਲਾ ਪੱਧਰ 'ਤੇ ਕਲੀਨਿਕ ਖੋਲ੍ਹਣ ਦੀ, ਆਪਣੇ ਸਕੂਲਾਂ ਨੂੰ ਬਿਹਤਰੀਨ ਬਣਾਉਣ ਦੀ, ਭਰਤੀ ਦੇ ਅਮਲ ਨਾਲ ਵਧੇਰੇ ਰੁਜ਼ਗਾਰ ਦੇਣ, ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ, ਕਮਜ਼ੋਰ ਵਰਗ ਲਈ ਐਲਾਨੇ 25 ਹਜ਼ਾਰ ਮਕਾਨ ਬਣਾਉਣ, ਆਉਂਦੇ ਸਾਲਾਂ ਵਿਚ 7 ਹਜ਼ਾਰ ਨਵੇਂ ਡੇਅਰੀ ਯੂਨਿਟ ਸਥਾਪਤ ਕਰਨ ਦੇ ਕੀਤੇ ਗਏ ਐਲਾਨਾਂ ਨਾਲ ਸਹਿਮਤ ਹਾਂ ਪਰ ਇਸ ਪ੍ਰਤੀ ਸ਼ੰਕੇ ਜ਼ਰੂਰ ਰਹਿਣਗੇ ਕਿ ਆਉਂਦੇ ਸਮੇਂ ਵਿਚ ਵਿੱਤੀ ਵਸੀਲੇ ਸੀਮਤ ਹੋਣ ਕਾਰਨ ਸਰਕਾਰ ਆਪਣੇ ਇਹ ਦਾਅਵੇ ਤੇ ਵਾਅਦੇ ਕਿਵੇਂ ਪੂਰੇ ਕਰ ਸਕੇਗੀ? ਕਿਉਂਕਿ ਉਸ ਵਲੋਂ ਜੋ ਵਾਈਟ ਪੇਪਰ ਵੀ ਜਾਰੀ ਕੀਤਾ ਗਿਆ ਹੈ, ਉਸ ਵਿਚ ਸੂਬੇ ਦੀ ਵਿੱਤੀ ਹਾਲਤ ਹਰ ਪੱਖੋਂ ਬੇਹੱਦ ਤਰਸਯੋਗ ਦਰਸਾਈ ਗਈ ਹੈ। ਇਸ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਸਾਲ 1980-81 ਵਿਚ ਕਰਜ਼ਾ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਕੇ ਸਾਲ 2011-12 ਵਿਚ 83 ਹਜ਼ਾਰ ਕਰੋੜ ਰੁਪਏ ਅਤੇ 2021-22 ਵਿਚ 2 ਲੱਖ 63 ਹਜ਼ਾਰ ਕਰੋੜ ਰੁਪਏ ਹੋ ਗਿਆ ਹੈ। ਬਿਜਲੀ ਨਿਗਮ ਨੂੰ ਹੀ ਪਿਛਲੀਆਂ ਸਰਕਾਰਾਂ ਵਲੋਂ ਅਪਣਾਈਆਂ ਨੀਤੀਆਂ ਕਾਰਨ 7 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਸਬਸਿਡੀ ਦੀ ਰਕਮ ਦੇਣੀ ਹੈ ਅਤੇ ਇਹ ਵੀ ਕਿ ਸਰਕਾਰ ਦੀਆਂ ਵੱਖ-ਵੱਖ ਖੇਤਰਾਂ ਵਿਚ 24 ਹਜ਼ਾਰ ਕਰੋੜ ਰੁਪਏ ਤੋਂ ਵੀ ਵਧੇਰੇ ਦੀਆਂ ਹੋਰ ਦੇਣਦਾਰੀਆਂ ਹਨ।
ਹੁਣ ਸੋਚਣ ਵਾਲੀ ਗੱਲ ਇਹ ਰਹਿ ਜਾਂਦੀ ਹੈ ਕਿ, ਕੀ ਅਜਿਹੇ ਮਾੜੇ ਆਰਥਿਕ ਹਾਲਾਤ 'ਚੋਂ ਗੁਜ਼ਰਦਿਆਂ ਸਰਕਾਰ ਦੇ ਐਲਾਨ ਕਿਸ ਢੰਗ-ਤਰੀਕੇ ਨਾਲ ਪੂਰੇ ਹੋਣਗੇ? ਇਸ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿਚ ਜੋ ਮੁਫ਼ਤ ਦੀਆਂ ਸਕੀਮਾਂ ਦੇ ਐਲਾਨ ਕੀਤੇ ਹੋਏ ਹਨ ਅਤੇ ਜਿਸ ਤਰ੍ਹਾਂ ਸਰਕਾਰੀ ਬੁਲਾਰਿਆਂ ਨੇ ਇਹ ਪਹਿਲੀਆਂ ਮੁਫ਼ਤ ਦੀਆਂ ਯੋਜਨਾਵਾਂ ਨੂੰ ਵੀ ਜਾਰੀ ਰੱਖਣ ਬਾਰੇ ਕਿਹਾ ਹੈ ਤਾਂ ਸਰਕਾਰ ਕੋਲ ਕਿਹੜਾ ਅਜਿਹਾ ਮੰਤਰ ਹੈ, ਜਿਸ ਨਾਲ ਉਹ ਇਨ੍ਹਾਂ ਸਾਰੀਆਂ ਸਰਕਾਰੀ ਯੋਜਨਾਵਾਂ ਦੀ ਪੂਰਤੀ ਲਈ ਸਾਧਨ ਜੁਟਾ ਲਵੇਗੀ? ਕੀ ਉਹ ਮੁਫ਼ਤਖੋਰੀ ਦੀਆਂ ਯੋਜਨਾਵਾਂ ਨੂੰ ਬੰਦ ਕਰਨ ਦਾ ਹੀਆ ਕਰ ਸਕੇਗੀ ਜਾਂ ਇਸ ਦੀ ਬਜਾਏ ਪਹਿਲੀਆਂ ਸਰਕਾਰਾਂ ਦੀ ਤਰਜ਼ 'ਤੇ ਚਲਦੇ ਹੋਏ ਸੂਬੇ ਨੂੰ ਹੋਰ ਕਰਜ਼ ਵਿਚ ਡੋਬ ਦੇਵੇਗੀ? ਕਿਉਂਕਿ ਆਉਂਦਿਆਂ ਹੀ 'ਆਪ' ਸਰਕਾਰ ਨੂੰ ਸਰਕਾਰ ਚਲਾਉਣ ਲਈ 9 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਚੁੱਕਣਾ ਪਿਆ ਹੈ।

-ਬਰਜਿੰਦਰ ਸਿੰਘ ਹਮਦਰਦ

ਦਰੋਪਦੀ ਮੁਰਮੂ ਨੂੰ ਉਮੀਦਵਾਰ ਬਣਾ ਕੇ ਭਾਜਪਾ ਨੇ ਇਕ ਤੀਰ ਨਾਲ ਸਾਧੇ ਕਈ ਨਿਸ਼ਾਨੇ

ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਨੇ ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ। ਉਹ ਓਡੀਸ਼ਾ ਦੀ ਵਸਨੀਕ ਤੇ ਸੰਥਾਲ ਕਬੀਲੇ ਨਾਲ ਸੰਬੰਧਿਤ ਹੈ। ਸਾਰੇ ਸਿਆਸੀ ਸਮੀਕਰਨ ਅਜਿਹੇ ਹਨ ਕਿ ਉਨ੍ਹਾਂ ਦੇ ਅਗਲੀ ਰਾਸ਼ਟਰਪਤੀ ਬਣਨ ...

ਪੂਰੀ ਖ਼ਬਰ »

ਆਧੁਨਿਕਤਾ ਅਤੇ ਕੁਦਰਤ ਵਿਚ ਸਮਤੋਲ ਬਣਾਉਣ ਦੀ ਲੋੜ

ਵਾਤਾਵਰਨ ਮਨੁੱਖ ਜਾਤੀ ਨੂੰ ਕੁਦਰਤ ਦੀ ਬਖ਼ਸ਼ੀ ਹੋਈ ਉਹ ਨਿਆਮਤ ਹੈ, ਜਿਸ ਸਦਕਾ ਇਸ ਧਰਤੀ 'ਤੇ ਜੀਵ ਮੰਡਲ ਦੀ ਹੋਂਦ ਸੰਭਵ ਹੋਈ ਹੈ। ਵਿਗਿਆਨਕ ਸ਼ਬਦਾਂ ਵਿਚ ਕਹੀਏ ਤਾਂ ਵਾਤਾਵਰਨ ਧਰਤੀ ਦੁਆਲੇ ਫੈਲਿਆ ਹੋਇਆ ਹਵਾ ਦਾ ਗਿਲਾਫ਼ ਹੈ, ਜਿਸ ਵਿਚ ਵੱਖ-ਵੱਖ ਗੈਸਾਂ ਇਕ ਨਿਸਚਿਤ ...

ਪੂਰੀ ਖ਼ਬਰ »

ਡਾ. ਹਮਦਰਦ ਦੀ ਨਵੀਂ ਸੰਗੀਤਕ ਐਲਬਮ 'ਚੇਤਰ ਦਾ ਵਣਜਾਰਾ'

ਸਾਡਾ ਸਭ ਦਾ ਮਿੱਤਰ ਬਰਜਿੰਦਰ ਸਿੰਘ ਪੱਤਰਕਾਰੀ ਵਿਚ ਮੱਲਾਂ ਮਾਰਨ ਦੇ ਨਾਲ-ਨਾਲ ਆਪਣੀ ਗਾਇਕੀ ਦਾ ਬਚਪਨ ਵਾਲਾ ਸ਼ੌਕ ਵੀ ਪੂਰੇ ਸਹਿਜ ਤੇ ਸੁਹਜ ਨਾਲ ਨਿਭਾਅ ਰਿਹਾ ਹੈ। ਕੁਝ ਇਸ ਤਰ੍ਹਾਂ ਜਿਵੇਂ ਪੱਤਰਕਾਰੀ ਉਸ ਦੀ ਪਤਨੀ ਹੋਵੇ ਤੇ ਗਾਇਕੀ ਪ੍ਰੇਮਿਕਾ। ਜਦੋਂ 2003 ਵਿਚ ਉਸ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਭਾਜਪਾ ਉਮੀਦਵਾਰ ਨੂੰ ਮਿਲ ਸਕਦੈ ਝਾਰਖੰਡ ਦੇ ਮੁੱਖ ਮੰਤਰੀ ਦਾ ਸਮਰਥਨ

ਵਿਰੋਧੀ ਦਲ 16ਵੇਂ ਰਾਸ਼ਟਰਪਤੀ ਦੀਆਂ ਚੋਣਾਂ ਨੂੰ ਕਰੀਬੀ ਮੁਕਾਬਲਾ ਬਣਾਉਣ ਲਈ ਯਤਨਸ਼ੀਲ ਹਨ। ਆਪਣੇ ਉਮੀਦਵਾਰ ਦੇ ਰੂਪ 'ਚ ਯਸ਼ਵੰਤ ਸਿਨਹਾ ਦਾ ਨਾਂਅ ਪੇਸ਼ ਕਰਕੇ ਵਿਰੋਧੀ ਦਲ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਜਨਤਾ ਦਲ (ਯੂ) ਨੂੰ ਆਪਣੇ ਪੱਖ 'ਚ ਲਿਆਉਣ ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX