ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਦਿੱਲੀ / ਹਰਿਆਣਾ

ਪੰਜਾਬੀ ਭਾਸ਼ਾ ਨੂੰ ਐਨ.ਐਸ.ਕਿਊ.ਐਫ. ਵਿਸ਼ਿਆਂ ਦਾ ਬਦਲ ਨਾ ਬਣਾਇਆ ਜਾਵੇ-ਭੱਟੀ

ਰਤੀਆ, 25 ਜੂਨ (ਬੇਅੰਤ ਕੌਰ ਮੰਡੇਰ)- ਪੰਜਾਬੀ ਅਧਿਆਪਕ ਅਤੇ ਭਾਸ਼ਾ ਕਲਿਆਣ ਸੁਸਾਇਟੀ ਹਰਿਆਣਾ ਦੀ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਪਿੰਡ ਚੰਦੋਂ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਬਲਵਿੰਦਰ ਸਿੰਘ, ਸੂਬਾ ਪ੍ਰੈੱਸ ਇੰਚਾਰਜ ਡਾ. ਨਾਇਬ ਸਿੰਘ ਮੰਡੇਰ, ਸੂਬਾ ਕਾਰਜਕਾਰਨੀ ਮੈਂਬਰ ਬਲਦੇਵ ਸਿੰਘ ਗੁਨਪਾਲ ਤੇ ਰਾਜ ਸਿੰਘ ਕਮਾਣਾ ਸਮੇਤ ਵੱਡੀ ਗਿਣਤੀ 'ਚ ਪੰਜਾਬੀ ਅਧਿਆਪਕ ਤੇ ਬੁਲਾਰੇ ਹਾਜ਼ਰ ਸਨ | ਵੱਖ-ਵੱਖ ਬੁਲਾਰਿਆਂ ਨੇ ਹਰਿਆਣਾ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮਾਤ ਭਾਸ਼ਾ ਵਜੋਂ ਲਾਗੂ ਕਰਨ ਦੀ ਮੰਗ ਕੀਤੀ | ਮੀਟਿੰਗ ਵਿਚ ਚਰਚਾ ਕੀਤੀ ਗਈ ਕਿ ਹਾਲ ਹੀ ਵਿਚ ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਨੇ 10ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਹੈ, ਜਿਸ ਵਿਚ ਹੁੰਨਰੀ ਵਿਸ਼ਿਆਂ ਵਿਚ ਵਿਦਿਆਰਥੀਆਂ ਨੂੰ ਐਨ. ਐਸ. ਕਿਊ. ਐਫ. ਵਿਸ਼ਿਆਂ ਵਿਚ ਪਾਸ ਹੋਣ ਅਤੇ ਜੇਕਰ ਕਿਸੇ ਹੋਰ ਵਿਸ਼ੇ ਵਿਚ ਫ਼ੇਲ੍ਹ ਹੋਇਆ ਹੈ ਤਾਂ ਵਿਦਿਆਰਥੀ ਨੂੰ ਸਕਿਲਡ ਵਿਸ਼ੇ ਕਰਕੇ ਪਾਸ ਕੀਤਾ ਗਿਆ ਹੈ, ਜਿਸ ਨਾਲ ਮਾਤ ਭਾਸ਼ਾ ਪੰਜਾਬੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਜਾਪਦੀ ਹੈ | ਬੁਲਾਰਿਆਂ ਨੇ ਸਰਬਸੰਮਤੀ ਨਾਲ ਹਰਿਆਣਾ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਪੰਜਾਬੀ, ਸੰਸਕਿ੍ਤ ਅਤੇ ਹੋਰ ਮਾਤ ਭਾਸ਼ਾਵਾਂ ਨੂੰ ਐਨ. ਐਸ. ਕਿਊ. ਐਫ. ਵਿਸ਼ਿਆਂ ਦਾ ਬਦਲ ਨਾ ਸਮਝਿਆ ਜਾਵੇ, ਸਗੋਂ ਐਨ. ਐਸ. ਕਿਊ. ਐਫ. ਵਰਗੇ ਹੁਨਰਮੰਦ ਵਿਸ਼ਿਆਂ ਨੂੰ ਲਾਜ਼ਮੀ ਵਿਸ਼ੇ ਵਜੋਂ ਇਕ ਵੱਖਰੇ 7ਵੇਂ ਵਿਸ਼ੇ ਵਜੋਂ ਲਾਗੂ ਕੀਤਾ ਜਾਵੇ | ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਭੱਟੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਹਰਿਆਣਾ 'ਚ ਪੰਜਾਬੀ ਭਾਸ਼ਾ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਹੋਣ ਦਿੱਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਭੱਟੀ ਨੇ ਕਿਹਾ ਕਿ ਪੰਜਾਬੀ ਅਧਿਆਪਕਾਂ ਦੀਆਂ ਤਰੱਕੀਆਂ ਲੰਮੇ ਸਮੇਂ ਤੋਂ ਰੁਕੀਆਂ ਹੋਈਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਪੰਜਾਬੀ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀਆਂ ਦੇਣ ਦੀ ਮੰਗ ਉਠਾਈ | ਸਮੂਹ ਬੁਲਾਰਿਆਂ ਨੇ ਸਰਬਸੰਮਤੀ ਨਾਲ ਕਿਹਾ ਕਿ ਪੰਜਾਬੀ ਬੋਲਦੇ ਇਲਾਕਿਆਂ ਦੇ ਸਾਰੇ ਸਕੂਲਾਂ 'ਚ ਪੰਜਾਬੀ ਨੂੰ ਮਾਂ ਬੋਲੀ ਵਜੋਂ ਲਾਗੂ ਕੀਤਾ ਜਾਵੇ, ਜਿੱਥੇ ਬਹੁਗਿਣਤੀ ਲੋਕਾਂ ਦੀ ਮਾਂ ਬੋਲੀ ਪੰਜਾਬੀ ਹੈ | ਇਸ ਮੌਕੇ ਬੁਲਾਰਿਆਂ ਵਿਚ ਇੰਦਰਜੀਤ ਸਿੰਘ ਭੁੱਲਰ, ਨਿਸ਼ਾ ਰਾਣੀ ਗਰਗ, ਸੁਨੀਲ ਗੋਇਲ, ਜਗਵੰਤ ਸਿੰਘ ਵੜਿੰਗ, ਅਮਰਜੀਤ ਸਿੰਘ, ਸੋਹਣ ਸਿੰਘ ਰੋਝਾਂਵਾਲੀ, ਖੁਸ਼ਵੰਤ ਸਿੰਘ, ਸਤਨਾਮ ਸਿੰਘ, ਗੁਰਤੇਜ ਸਿੰਘ ਸਿਰਸਾ, ਦਵਿੰਦਰ ਸਿੰਘ ਚੂਹੜਪੁਰ, ਅੰਮਿ੍ਤ ਸਿੰਘ ਬਾੜਾ, ਰਿੰਪੀ ਢਿੱਲੋਂ, ਪ੍ਰਗਟ ਸਿੰਘ, ਜਗਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੰਜਾਬੀ ਅਧਿਆਪਕ ਹਾਜ਼ਰ ਸਨ |

ਵਿਦਿਆਰਥਣਾਂ ਨੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਰਤੀਆ, 25 ਜੂਨ (ਬੇਅੰਤ ਕੌਰ ਮੰਡੇਰ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਤਹਿਤ ਸਰਕਾਰੀ ਪੋਸਟ ਗ੍ਰੈਜੂਏਟ ਮਹਿਲਾ ਕਾਲਜ ਰਤੀਆ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੇ ਕੋਆਰਡੀਨੇਟਰ ...

ਪੂਰੀ ਖ਼ਬਰ »

ਕਤਲ ਦੇ ਦੋਸ਼ੀ ਨੇ ਪੁਲਿਸ ਦਾ ਤੋੜਿਆ ਨਾਕਾ, ਗੋਲੀਆਂ ਚਲਾ ਕੇ ਹੋਇਆ ਫ਼ਰਾਰ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਲਵਲੀ ਯੂਨੀਵਰਸਿਟੀ ਲਾਗੇ ਮਹੇੜੂ ਰੋਡ 'ਤੇ ਮਾਹੌਲ ਉਸ ਸਮੇਂ ਦਹਿਸ਼ਤ ਵਾਲਾ ਬਣ ਗਿਆ ਜਦੋਂ ਇੱਕ ਕਤਲ ਕੇਸ 'ਚ ਲੋੜੀਂਦੇ ਵਿਅਕਤੀ ਕਾਰ ਚਾਲਕ ਨੂੰ ਪੁਲਿਸ ਵਲੋਂ ਰੋਕਣ ਮੌਕੇ ਉਸਨੇ ਪੁਲਿਸ 'ਤੇ ਗੱਡੀ ਚੜ੍ਹਾਉਣ ਦੀ ...

ਪੂਰੀ ਖ਼ਬਰ »

ਸੋਮਵਾਰ ਤੋਂ ਖੁੱਲ੍ਹਣਗੇ ਸਕੂਲ

ਕੋਲਕਾਤਾ, 25 ਜੂਨ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਚ ਗਰਮੀ ਦੀਆਂ ਰਿਕਾਰਡ 56 ਦਿਨ ਛੁੱਟੀਆਂ ਪੂਰੀਆਂ ਹੋਣ ਤੋਂ ਬਾਦ ਸੋਮਵਾਰ 27 ਜੂਨ ਨੂੰ 57ਵੇਂ ਦਿਨ ਸਕੂਲ ਖੁੱਲਣਗੇ | ਕੋਵਿਡ ਪ੍ਰੋਟੋਕੋਲ ਦਾ ਪਾਲਨ ਕਰਦਿਆਂ ਮਾਸਕ ਪਾ ਕੇ ਸਕੂਲ ਜਾਣ ਦੀ ਮੰਜੂਰੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ 'ਚ ਕੋਰੋਨਾ ਪਾਜ਼ੀਟਿਵ ਕੇਸਾਂ 'ਚ ਵਾਧਾ

ਸਿਰਸਾ, 25 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਇਕ ਵਾਰ ਫਿਰ ਵੱਧਣੀ ਸ਼ੁਰੂ ਹੋ ਗਈ ਹੈ | ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਦੇ 15 ਨਵੇਂ ਕੇਸ ਆਏ ਹਨ ਜਿਸ ਨਾਲ ਕੋਰੋਨਾ ਪਾਜ਼ੀਟਿਵ ਐਕਟਿਕ ਕੇਸਾਂ ਦੀ ਗਿਣਤੀ 36 ਹੋ ਗਈ ...

ਪੂਰੀ ਖ਼ਬਰ »

ਵਾਰਡਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਾਂਗੇ- ਸੰਦੀਪ

ਪਿਹੋਵਾ, 25 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਕਿਹਾ ਕਿ ਨਗਰ ਪਾਲਿਕਾ ਦੇ ਨੁਮਾਇੰਦੇ ਚੁਣ ਜਾਣ ਨਾਲ ਸ਼ਹਿਰੀ ਵਿਕਾਸ ਨੂੰ ਹੁਲਾਰਾ ਮਿਲੇਗਾ | ਨਗਰ ਪਾਲਿਕਾ ਵਿਚ 17 'ਚੋਂ 16 ਦੇ ਕਰੀਬ ਕੌਂਸਲਰ ...

ਪੂਰੀ ਖ਼ਬਰ »

ਕਰਮਚਾਰੀਆਂ ਦੇ ਭੱਤੇ ਖ਼ਤਮ ਕਰਨ ਦੇ ਖ਼ਿਲਾਫ਼ ਅੰਦੋਲਨ ਕਰਾਂਗੇ- ਕਾਦਿਆਨ

ਸਿਰਸਾ, 25 ਜੂਨ (ਭੁਪਿੰਦਰ ਪੰਨੀਵਾਲੀਆ)- ਮਲਟੀਪਰਪਜ਼ ਹੈਲਥ ਕਰਮਚਾਰੀ ਐਸੋਸੀੲੈਸ਼ਨ ਦੇ ਸੂਬਾਈ ਪ੍ਰਧਾਨ ਓਮਪਤੀ ਕਾਦਿਆਨ ਨੇ ਕਿਹਾ ਹੈ ਕਿ ਸਰਕਾਰ ਦੇ ਕਰਮਚਾਰੀਆਂ ਦੇ ਭੱਤੇ ਖ਼ਤਮ ਕਰਕੇ ਉਨ੍ਹਾਂ ਨੂੰ ਫਿਕਸ ਵੇਤਨ ਦੇਣ ਦੇ ਫਰਮਾਨ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਸਿਖਾਉਣੇ ਚਾਹੀਦੇ ਹਨ-ਹਰਪਾਲ ਸਿੰਘ ਪਾਲੀ

ਸ਼ਾਹਬਾਦ ਮਾਰਕੰਡਾ, 25 ਜੂਨ (ਅਵਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਪੰਜ ਰੋਜਾ ਸਿੱਖ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ ਗਿਆ, ਜਿਸ ਦੌਰਾਨ ਰੋਜ਼ਾਨਾ 700 ਬੱਚਿਆਂ ਵਲੋਂ ਭਾਗ ਲਿਆ ਗਿਆ | ਕੈਂਪ ਦੇ ਅੰਤਿਮ ਦਿਨ ਅੰਬਾਲਾ ਤੋਂ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਕੋਲਕਾਤਾ ਦੇ ਹਸਪਤਾਲ 'ਚ ਮਰੀਜ਼ ਵਲੋਂ ਹੰਗਾਮਾ

ਕੋਲਕਾਤਾ, 25 ਜੂਨ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਮਿੱਲਕਬਾਜ਼ਾਰ ਇਲਾਕੇ 'ਚ ਇਕ ਮਰੀਜ ਪ੍ਰਾਈਵੇਟ ਹਸਪਤਾਲ ਦੀ ਅੱਠਵੀਂ ਮੰਜਿਲ ਦੀ ਖਿੜਕੀ ਤੋਂ ਬਾਹਰ ਨਿਕਲ ਕੇ ਛੱਜੇ 'ਤੇ ਬਹਿ ਗਿਆ ਅਤੇ ਭਾਰੀ ਹੰਗਾਮਾ ਕੀਤਾ | ਉਹ ਆਤਮਹਤਿਆ ਕਰਨ ਦੀ ਧਮਕੀ ਦੇ ਰਿਹਾ ਸੀ | ...

ਪੂਰੀ ਖ਼ਬਰ »

ਕਿਸ਼ੋਰ ਕੁਮਾਰ ਦੇ ਨਾਂਅ 'ਤੇ ਹੋ ਸਕਦਾ ਮੈਟਰੋ ਸਟੇਸ਼ਨ

ਕੋਲਕਾਤਾ, 25 ਜੂਨ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਮੈਟਰੋ ਰੇਲਵੇ ਦੇ ਇਕ ਸਟੇਸ਼ਨ ਦਾ ਨਾਮ ਕਿਸ਼ੋਰ ਕੁਮਾਰ ਦੇ ਨਾਮ 'ਤੇ ਹੋ ਸਕਦਾ ਹੈ | ਮੈਟਰੋ ਰੇਲਵੇ ਦੇ ਇਕ ਅਧਿਕਾਰੀ ਨੇ ਇਹ ਜਾਨਕਾਰੀ ਦਿੰਦਿਆਂ ਕਿਹਾ ਕਿ ਕਿਸ਼ੋਰ ਕੁਮਾਰ ਦੇ ਪ੍ਰਸ਼ੰਸਕਾਂ ਵਲੋਂ ਸਟੇਸ਼ਨ ਦਾ ...

ਪੂਰੀ ਖ਼ਬਰ »

ਇਨਸਾਨੀਅਤ ਹੋਈ ਸ਼ਰਮਸਾਰ, ਪਿਉ ਵਲੋਂ ਨਾਬਾਲਗ ਧੀ ਨਾਲ ਜਬਰ ਜਨਾਹ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਮਸਤ ਨਗਰ ਵਿਖੇ ਇਨਸਾਨੀਅਤ ਉਸ ਸਮੇਂ ਸ਼ਰਮਸਾਰ ਹੋਈ ਜਦੋਂ ਇਕ ਕਲਯੁਗੀ ਪਿਉ ਵਲੋਂ ਆਪਣੀ ਹੀ ਨਾਬਾਲਗ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਜਿਸ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਪਿਉ ਖ਼ਿਲਾਫ਼ ...

ਪੂਰੀ ਖ਼ਬਰ »

ਮਹਿਬੂਬਾ ਮੁਫਤੀ ਨੇ ਕਸ਼ਮੀਰੀ ਨੌਜਵਾਨਾਂ ਨੂੰ ਹਥਿਆਰ ਛੱਡਣ ਦੀ ਕੀਤੀ ਅਪੀਲ

ਸ੍ਰੀਨਗਰ, 25 ਜੂਨ (ਮਨਜੀਤ ਸਿੰਘ)-ਪੀਡੀਪੀ ਮੁਖੀ ਅਤੇ ਸਾਬਕਾ ਮੁਖ ਮੰਤਰੀ ਮਹਿਬੂਬਾ ਮੁਫਤੀ ਨੇ ਸਨਿਚਰਵਾਰ ਨੂੰ ਕਸ਼ਮੀਰੀਰ ਨੌਜਵਾਨਾਂ ਨੂੰ ਅੱਤਵਾਦੀ ਤੋਂ ਦੂਰ ਰਹਿਣ ਅਤੇ ਆਪਣੀਆਂ ਜਾਨ ਬਚਾਉਣ ਦੀ ਅਪੀਲ ਕਰਦੇ ਹੋਏ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮਾਰਨ ਲਈ ...

ਪੂਰੀ ਖ਼ਬਰ »

ਪਿਹੋਵਾ ਨਗਰ ਪਾਲਿਕਾ 'ਚ ਚੇਅਰਮੈਨ ਦੀ ਚੋਣ ਨੂੰ ਲੈ ਕੇ ਵਿਵਾਦ

ਪਿਹੋਵਾ, 25 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿਹੋਵਾ ਨਗਰ ਪਾਲਿਕਾ 'ਚ ਚੇਅਰਮੈਨ ਦੀ ਚੋਣ ਲਈ ਹੋਈ ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੌਰਾਨ ਵੋਟਾਂ ਦੇ ਫ਼ਰਕ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਤੋਂ ਪਹਿਲਾਂ ਚੋਣ ਅਧਿਕਾਰੀਆਂ ਵਲੋਂ 20419 ਵੋਟਾਂ ਬਾਰੇ ਦੱਸਿਆ ਗਿਆ ਸੀ | ...

ਪੂਰੀ ਖ਼ਬਰ »

ਨਿਬੰਧ ਲਿਖਣ 'ਚ ਰਾਜ ਬਾਲਾ ਤੇ ਪੋਸਟਰ ਬਣਾਉਣ 'ਚ ਤਰੁਣਾ ਰਹੀ ਅਵੱਲ

ਸਿਰਸਾ, 25 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਲਾਰਡ ਸ਼ਿਵ ਸਕੂਲ ਆਫ ਨਰਸਿੰਗ 'ਚ ਨਸ਼ਿਆਂ ਦੇ ਵਿਰੁਧ ਕਰਵਾਏ ਗਏ ਇਕ ਸਮਾਗਮ ਦੌਰਾਨ ਨਿਬੰਧ ਲਿਖਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਨਿਬੰਧ ਲਿਖਣ 'ਚ ਰਾਜਬਾਲਾ ਤੇ ਪੋਸਟਰ ਬਣਾਉਣ 'ਤੇ ਤਰੂਣਾ ਅਵੱਲ ਰਹੀ | ...

ਪੂਰੀ ਖ਼ਬਰ »

ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਸੰਸਦ ਮਾਰਚ 29 ਨੂੰ

ਸਿਰਸਾ, 25 ਜੂਨ (ਭੁਪਿੰਦਰ ਪੰਨੀਵਾਲੀਆ)- ਕੁੱਲ ਹਿੰਦ ਨੌਜਵਾਨ ਸਭਾ ਦੇ ਸਾਬਕਾ ਕੌਮੀ ਪ੍ਰਧਾਨ ਪਿ੍ਥਪਾਲ ਮਾੜੀਮੇਘਾ ਨੇ ਕਿਹਾ ਹੈ ਕਿ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਆਗਾਮੀ 29 ਜੂਨ ਨੂੰ ਖੱਬੇਪੱਖੀਆਂ, ਨੌਜਵਾਨਾਂ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਵਰੇਜ ਦੇ ਘਟੀਆ ਪ੍ਰਬੰਧਾਂ ਕਾਰਨ ਪੁੱਡਾ ਕਾਲੋਨੀ ਨੇ ਧਾਰਿਆ ਛੱਪੜ ਦਾ ਰੂਪ

ਸੁਲਤਾਨਪੁਰ ਲੋਧੀ, 25 ਜੂਨ (ਥਿੰਦ) - ਸੰਨ 2008 'ਚ ਉਸ ਸਮੇਂ ਦੀ ਪੰਜਾਬ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਦੇਣ ਦੇ ਮਨੋਰਥ ਨਾਲ 80 ਕਿਲਿਆਂ ਵਿਚ ਪੁੱਡਾ ਕਾਲੋਨੀ ਸਥਾਪਿਤ ਕੀਤੀ ...

ਪੂਰੀ ਖ਼ਬਰ »

ਰੇਤ ਦੀ ਮਾਈਨਿੰਗ ਕਰਨ ਦੇ ਦੋਸ਼ ਹੇਠ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਕੇਸ ਦਰਜ

ਢਿਲਵਾਂ, 25 ਜੂਨ (ਪੱਤਰ ਪ੍ਰੇਰਕ) - ਥਾਣਾ ਢਿਲਵਾਂ ਦੀ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਮੰਡ ਧਾਲੀਵਾਲ ਬੇਟ ਵਿਖੇ ਨਜਾਇਜ਼ ਮਾਈਨਿੰਗ ਕਰ ਰਹੇ ਵਿਅਕਤੀਆਂ 'ਤੇ ਛਾਪੇਮਾਰੀ ਕੀਤੀ ਤਾਂ ਨਜਾਇਜ਼ ਮਾਈਨਿੰਗ ਕਰ ਰਹੇ ਵਿਅਕਤੀ ਪੁਲਿਸ ਪਾਰਟੀ ਨੰੂ ਦੇਖ ਕੇ ਭੱਜ ਗਏ ਜਿਸ ...

ਪੂਰੀ ਖ਼ਬਰ »

ਜਮ੍ਹਾਂਬੰਦੀ ਪ੍ਰਾਪਤ ਕਰਨ ਲਈ ਤਹਿਸੀਲਾਂ 'ਚ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਅੰਦਰ ਚੱਲ ਰਹੀਆਂ ਤਹਿਸੀਲਾਂ ਅਤੇ ਸਬ ਤਹਿਸੀਲ ਵਿਚ ਕਿਸਾਨਾਂ ਅਤੇ ਆਮ ਲੋਕਾਂ ਨੰੂ ਕੰਪਿਊਟਰਾਈਜ਼ਡ ਜਮਾਂਬੰਦੀ ਪ੍ਰਾਪਤ ਕਰਨ ਲਈ ਅੰਨ੍ਹੀ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ | ਜਦੋਂ ਕਿ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਪੈਨਸ਼ਨ 'ਚ 2.59 ਦੇ ਗੁਣਾਂਕ ਨਾਲ ਕੀਤਾ ਜਾਵੇ ਵਾਧਾ- ਪੱਪੂ

ਗੁਰਦਾਸਪੁਰ, 25 ਜੂਨ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਪੇਅ ਕਮਿਸ਼ਨ ਨੇ ਛੇਵੇਂ ਕਮਿਸ਼ਨ ਦੀ ਰਿਪੋਰਟ ਸਮੇਂ ਪੈਨਸ਼ਨਰਾਂ ਦੀ ਪੈਨਸ਼ਨ ਵਿਚ 2.59 ਦੇ ...

ਪੂਰੀ ਖ਼ਬਰ »

ਬਾਬਾ ਡੰਡੇ ਵਾਲਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 29 ਨੂੰ, ਤਿਆਰੀਆਂ ਮੁਕੰਮਲ

ਵਡਾਲਾ ਗ੍ਰੰਥੀਆਂ, 25 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਮਹਾਨ ਤਪੱਸਵੀ ਬਾਬਾ ਅਨੰਤ ਰਾਮ ਡੰਡੇ ਵਾਲਿਆਂ ਦੀ ਯਾਦ ਵਿਚ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਠੰਢੀ ਖੂਹੀ ਚੀਮਾ ਵਿਖੇ ਸਾਲਾਨਾ ਜੋੜ ਮੇਲਾ 29 ਜੂਨ 15 ਹਾੜ ਨੂੰ ਬਹੁਤ ਹੀ ਧੂਮ-ਧਾਮ ਅਤੇ ਸ਼ਰਧਾ ...

ਪੂਰੀ ਖ਼ਬਰ »

ਸ਼ੇਰਪੁਰ ਵਿਖੇ ਮੋਟਰਾਂ ਦੇ ਲੋਡ ਵਧਾਉਣ ਸੰਬੰਧੀ ਪਾਵਰ ਕਾਰਪੋਰੇਸ਼ਨ ਨੇ ਕੈਂਪ ਲਗਾਇਆ

ਵਡਾਲਾ ਗ੍ਰੰਥੀਆਂ, 24 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਸ਼ੇਰਪੁਰ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਮਾਡਲ ਟਾਊਨ ਬਟਾਲਾ ਵਲੋਂ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਅਤੇ ਪਾਵਰ ਕਾਰਪੋਰੇਸ਼ਨ ਦੇ ਸੀ.ਐੱਮ.ਡੀ. ...

ਪੂਰੀ ਖ਼ਬਰ »

ਸਬ ਸਟੇਸ਼ਨ ਮੁਲਾਜ਼ਮਾਂ 'ਤੇ ਬੇਲੋੜਾ ਬੋਝ ਪਾ ਕੇ ਕੀਤਾ ਜਾ ਰਿਹਾ ਪ੍ਰੇਸ਼ਾਨ-ਖੰਨਾ/ਸ਼ਰਮਾ

ਗੁਰਦਾਸਪੁਰ, 25 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਦੱਸਿਆ ਕਿ ਚੇਅਰਮੈਨ ਪੀ.ਐਸ.ਪੀ.ਸੀ ਐਲ ਵਲੋਂ ਪੈਡੀ ਸੀਜ਼ਨ ਨੰੂ ਨੇਪਰੇ ਚਾੜ੍ਹਨ ਲਈ ਜਾਰੀ ਕੀਤੇ ਗਏ ਨਾਦਰਸ਼ਾਹੀ ਫ਼ਰਮਾਨ ਨਾਲ ਸਬ ...

ਪੂਰੀ ਖ਼ਬਰ »

ਡਬਲਯੂ. ਡਬਲਯੂ. ਈ. ਸੀ. ਦੇ ਲਗਾਤਾਰ ਆ ਰਹੇ ਨੇ ਆਸਟ੍ਰੇਲੀਆ ਦੇ ਵੀਜ਼ੇ-ਚਾਹਲ

ਗੁਰਦਾਸਪੁਰ, 25 ਜੂਨ (ਆਰਿਫ਼)-ਡਬਲਯੂ.ਡਬਲਯੂ.ਈ.ਸੀ ਵਲੋਂ ਆਸਟ੍ਰੇਲੀਆ, ਕੈਨੇਡਾ ਦੇ ਰਿਕਾਰਡਤੋੜ ਟੂਰਿਸਟ ਤੇ ਸਟੱਡੀ ਵੀਜ਼ਾ ਲਗਵਾਏ ਜਾਣ ਕਰਕੇ ਇਹ ਸੰਸਥਾ ਇਮੀਗ੍ਰੇਸ਼ਨ ਦੇ ਖੇਤਰ 'ਚ ਲਗਾਤਾਰ ਸਫ਼ਲਤਾ ਪ੍ਰਾਪਤ ਕਰ ਰਹੀ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ ਅਤੇ ਵੀਜ਼ਾ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਨਾਬਾਲਗ ਲੜਕਾ ਲਾਪਤਾ-ਮਾਪੇ ਪ੍ਰੇਸ਼ਾਨ

ਭੈਣੀ ਮੀਆਂ ਖਾਂ, 25 ਜੂਨ (ਜਸਬੀਰ ਸਿੰਘ ਬਾਜਵਾ)-ਸਥਾਨਕ ਅਧੀਨ ਪੈਂਦੇ ਪਿੰਡ ਮੁਲਾਂਵਾਲ ਦਾ ਇਕ ਨਬਾਲਗ ਲੜਕਾ ਬੀਤੇ ਦਿਨ ਤੋਂ ਲਾਪਤਾ ਹੋ ਗਿਆ ਹੈ | ਲੜਕੇ ਦੀ ਮਾਤਾ ਬਲਵਿੰਦਰ ਕੌਰ, ਪਿਤਾ ਜਸਬੀਰ ਸਿੰਘ ਅਤੇ ਦਾਦਾ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ...

ਪੂਰੀ ਖ਼ਬਰ »

ਪਿੰਡ ਨਰੈਣੀਪੁਰ ਦੇ ਗੁਰੂ ਰਵਿਦਾਸ ਮੰਦਰ ਦੀ ਇਮਾਰਤ ਦਾ ਲੈਂਟਰ ਪਾਇਆ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਰੈਣੀਪੁਰ 'ਚ ਮੰਦਰ ਦੀ ਇਮਾਰਤ 'ਤੇ ਮੰਦਰ ਕਮੇਟੀ ਤੇ ਇਲਾਕੇ ਦੇ ਸਹਿਯੋਗ ਨਾਲ ਲੈਂਟਰ ਪਾਇਆ ਗਿਆ | ਸਭ ਤੋਂ ਪਹਿਲਾਂ ਸਮੂਹ ਕਮੇਟੀ ਨੇ ਅਰਦਾਸ ਕਰਕੇ ਲੈਂਟਰ ਦਾ ਕੰਮ ਆਰੰਭ ਕਰਵਾਇਆ | ਇਸ ...

ਪੂਰੀ ਖ਼ਬਰ »

ਅਮਰਨਾਥ ਯਾਤਰਾ 'ਤੇ ਲੰਗਰ ਲਗਾਉਣ ਵਾਲੇ ਸ਼ਰਧਾਲੂ ਨੇੜਲੇ ਪੁਲਿਸ ਥਾਣੇ ਵਿਚ ਆਪਣੀ ਸੂਚਨਾ ਦੇਣ

ਗੁਰਦਾਸਪੁਰ, 25 ਜੂਨ (ਆਰਿਫ਼)-ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਵਿਖੇ ਲੰਗਰ ਲਗਾਉਣ ਵਾਲੇ ਸ਼ਰਧਾਲੂ ਆਪਣੇ ਨੇੜਲੇ ਪੁਲਿਸ ਥਾਣੇ ਵਿਚ ਸੂਚਨਾ ਦੇ ਕੇ ਜਾਣ | ਉਨ੍ਹਾਂ ਅੱਗੇ ...

ਪੂਰੀ ਖ਼ਬਰ »

ਬਟਾਲਾ ਪੁਲਿਸ ਨੇ ਖੋਹ ਦੀ ਵਾਰਦਾਤ ਨੂੰ ਸੁਲਝਾਇਆ-ਇਕ ਗਿ੍ਫ਼ਤਾਰ

ਬਟਾਲਾ, 25 ਜੂਨ (ਕਾਹਲੋਂ)-ਬਟਾਲਾ ਪੁਲਿਸ ਵਲੋਂ ਹੋਈ ਖੋਹ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ ਵਾਰਦਾਤ ਵਿਚ ਵਰਤੇ ਬਜਾਜ ਸਕੂਟਰ ਸਮੇਤ ਖੋਹੇ ਹੋਏ 60 ਹਜ਼ਾਰ ਰੁਪਏ ਅਤੇ ਸੋਨੇ ਦੇ ਟਾਪਸ ਬਰਾਮਦ ਕੀਤੇ | ਡੀ.ਐਸ.ਪੀ. ਸਿਟੀ ਦੇਵ ...

ਪੂਰੀ ਖ਼ਬਰ »

ਐੱਨ.ਆਰ.ਐੱਚ.ਐੱਮ. ਵਰਕਰਾਂ ਨੇ ਐਡਵੋਕੇਟ ਸੇਖਵਾਂ ਨੂੰ ਸੌਂਪਿਆ ਮੰਗ-ਪੱਤਰ

ਧਾਰੀਵਾਲ, 25 ਜੂਨ (ਸਵਰਨ ਸਿੰਘ)-ਸਥਾਨਕ ਸੀ.ਐੱਚ.ਸੀ. ਧਾਰੀਵਾਲ ਵਿਖੇ ਆਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਰਕਰਾਂ ਨੂੰ ਐਨ.ਆਰ.ਐਚ.ਐਮ. ਯੂਨੀਅਨ ਵਲੋਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਐੱਨ.ਆਰ.ਐੱਚ.ਐਮ. ਨਰਸਿਜ਼ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਕਰਨ ਵਿਰੁੱਧ 'ਸੋਈ' ਵਲੋਂ ਰੋਸ ਰੈਲੀ

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਵਿਚਲੀਆਂ ਵੱਖ-ਵੱਖ ਵਿਦਿਆਰਥੀ ਯੂਨੀਅਨਾਂ ਵਲੋਂ ਪਿਛਲੇ ਕੁਝ ਸਮੇਂ ਤੋਂ ਯੂਨੀਵਰਸਿਟੀ ਦੇ ਕੇਂਦਰੀਕਰਨ ਕਰਨ ਵਿਰੁੱਧ ਰੋਸ ਧਰਨੇ ਤੇ ਰੈਲੀਆਂ ਦੇ ਸਿਲਸਿਲਾ ਤਹਿਤ ਅੱਜ ਯੂਨੀਵਰਸਿਟੀ ਵਿਚਲੀ ...

ਪੂਰੀ ਖ਼ਬਰ »

ਅੰਮਿ੍ਤਧਾਰੀ ਨੌਜਵਾਨ ਨਾਲ ਬਦਸਲੂਕੀ ਖ਼ਿਲਾਫ਼ ਮਾਮਲਾ ਦਰਜ

ਅੰਮਿ੍ਤਸਰ, 25 ਜੂਨ (ਗਗਨਦੀਪ ਸ਼ਰਮਾ)-ਅੰਮਿ੍ਤਧਾਰੀ ਨੌਜਵਾਨ ਨੂੰ ਅਗਵਾ ਕਰ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ ਚਾਰ ਨੂੰ ਅੰਮਿ੍ਤਸਰ ਬੱਸ ਅੱਡੇ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜੋ ਕਿ ਖਿਸਕਣ ਦੀ ਫ਼ਿਰਾਕ 'ਚ ਸਨ | ਪੀੜਤ ਸੁੱਖਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 96 ਨਵੇਂ ਮਾਮਲੇ

ਚੰਡੀਗੜ੍ਹ, 25 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਅੱਜ ਸ਼ਹਿਰ ਵਿਚ ਕੋਰੋਨਾ ਦੇ 96 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 55 ਮਰੀਜ਼ ਸਿਹਤਯਾਬ ਹੋਏ ਹਨ | ਚੰਡੀਗੜ੍ਹ ਵਿਚ ਕੋਰੋਨਾ ਦੇ ਐਕਟਿਵ ਕੇਸਾਂ ...

ਪੂਰੀ ਖ਼ਬਰ »

ਪੰਜਾਬ ਦੀ ਕਾਨੂੰਨ ਵਿਵਸਥਾ ਬਿਲਕੁਲ ਠੀਕ- ਮਲਵਿੰਦਰ ਸਿੰਘ ਕੰਗ

• ਕਿਹਾ : ਸੰਗਰੂਰ ਚੋਣਾਂ ਬਿਨਾਂ ਕਿਸੇ ਹਿੰਸਾ ਦੇ ਨੇਪਰੇ ਚੜ੍ਹੀਆਂ ਚੰਡੀਗੜ੍ਹ, 25 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਠੀਕ ...

ਪੂਰੀ ਖ਼ਬਰ »

ਸਮਾਜ ਸੇਵਾ ਦੇ ਵਿਲੱਖਣ ਕਾਰਜ ਨੂੰ ਸਮਰਪਿਤ ਹਨ ਸ਼ਿਆਮ ਲਾਲ

ਚੰਡੀਗੜ੍ਹ, 25 ਜੂਨ (ਨਵਿੰਦਰ ਸਿੰਘ ਬੜਿੰਗ)-ਡੀ. ਜੀ. ਪੀ ਦਫ਼ਤਰ ਚੰਡੀਗੜ੍ਹ ਵਿੱਚੋਂ ਇੰਸਪੈਕਟਰ ਦੇ ਅਹੁਦੇ ਤੋਂ ਰਿਟਾਇਰਡ ਹੋ ਚੁੱਕੇ ਇੰਸਪੈਕਟਰ ਸ਼ਿਆਮ ਲਾਲ ਸਮਾਜ ਸੇਵਾ ਦੇ ਵਿਲੱਖਣ ਕਾਰਜ ਨੂੰ ਪਿਛਲੇ 27 ਸਾਲਾਂ ਤੋਂ ਸਮਰਪਿਤ ਹਨ | ਇੱਥੇ ਇਹ ਦੱਸਣਾ ਬਣਦਾ ਹੈ ਕਿ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 25 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-32 ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਸਾਰੇ ਦੋਸ਼ ਬੇਬੁਨਿਆਦ, ਕਿਸੇ ਵੀ ਜਾਂਚ ਲਈ ਤਿਆਰ-ਵੜਿੰਗ

ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਪਿਛਲੀ ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ ਬੱਸਾਂ ਦੀਆਂ ਬਾਡੀਆਂ ਨੂੰ ਲੈ ਕੇ ਕਰੋੜਾਂ ਦੇ ਘਪਲੇ ਦੇ ਲੱਗੇ ਦੋਸ਼ ਸਬੰਧੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਬੱਸ ਖ਼ਰੀਦ ਤੇ ਬਾਡੀ ਲਗਾਉਣ ਸੰਬੰਧੀ ਕਰੋੜਾਂ ਦੇ ਕੀਤੇ ਘੁਟਾਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਮੁੱਖ ਮੰਤਰੀ-ਅਕਾਲੀ ਦਲ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਸਾਬਕਾ ਟਰਾਂਸਪੋਰਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ 840 ਬੱਸਾਂ ਦੀ ਖ਼ਰੀਦ ਵਿਚ ਕੀਤੇ 60 ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਕੇਵਲ ਪੰਜਾਬੀ ਤੇ ਅੰਗਰੇਜ਼ੀ 'ਚ ਚੱਲੇਗੀ ਕਾਰਵਾਈ

ਚੰਡੀਗੜ੍ਹ, 25 ਜੂਨ (ਐਨ. ਐਸ. ਪਰਵਾਨਾ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਦੇ ਦੌਰਾਨ ਸਦਨ ਦੀ ਕਾਰਵਾਈ ਕੇਵਲ ਮਾਤ ਭਾਸ਼ਾ ਤੇ ਅੰਗਰੇਜ਼ੀ 'ਚ ਜਾਰੀ ਰੱਖਣ ਲਈ ਕਿਹਾ ਹੈ | ਇਹ ਕਾਰਵਾਈ ਪੰਜਾਬੀ ਤੇ ਅੰਗਰੇਜ਼ੀ 'ਚ ਹੀ ਸ਼ੁਰੂ ਕੀਤੀ ਗਈ ਹੈ | ਸਦਨ 'ਚ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਵਲੋਂ ਪੰਜ ਅਧਿਕਾਰੀ ਮੀਤ ਸਕੱਤਰ ਵਜੋਂ ਪਦਉੱਨਤ

ਅੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰੰਘ ਧਾਮੀ ਵਲੋਂ ਪ੍ਰਬੰਧਕੀ ਨੁਕਤਾ ਨਿਗਾਹ ਅਤੇ ਕੰਮ ਦੀ ਬਹੁਤਾਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਿਭਾਗਾਂ 'ਚ ਕਾਰਜਸ਼ੀਲ ਪੰਜ ਅਧਿਕਾਰੀਆਂ ਨੂੰ ਮੀਤ ਸਕੱਤਰ ਵਜੋਂ ...

ਪੂਰੀ ਖ਼ਬਰ »

ਪੋਲੈਂਡ ਦੇ ਭਾਰਤ 'ਚ ਕੌਂਸਲ ਜਨਰਲ ਤੇ ਡਿਪਟੀ ਕੌਂਸਲ ਜਨਰਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)- ਸੁਣਿਆ ਸੀ ਕਿ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਰੁੂਹਾਨੀਅਤ ਦਾ ਕੇਂਦਰ ਹੈ ਅਤੇ ਅੱਜ ਇਥੇ ਦਰਸ਼ਨ ਕਰ ਕੇ ਬਿਲਕੁਲ ਅਜਿਹਾ ਹੀ ਮਹਿਸੂਸ ਹੋਇਆ ਹੈ | ਇਸ ਗੱਲ ਦਾ ਪ੍ਰਗਟਾਵਾ ਰਿਪਬਲਿਕ ਆਫ਼ ਪੋਲੈਂਡ ਦੇ ਭਾਰਤ 'ਚ ਕੌਂਸਲ ...

ਪੂਰੀ ਖ਼ਬਰ »

ਭਾਰਤ ਨੇ ਅਫਗਾਨਿਸਤਾਨ ਨੂੰ ਮਦਦ ਵਜੋਂ ਕਣਕ ਦੀ ਭੇਜੀ 13ਵੀਂ ਖੇਪ

ਅਟਾਰੀ, 25 ਜੂਨ (ਗੁਰਦੀਪ ਸਿੰਘ ਅਟਾਰੀ)-ਭਾਰਤ ਸਰਕਾਰ ਨੇ ਅਫਗਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ 2 ਹਜ਼ਾਰ ਟਨ ਦੀ 13ਵੀਂ ਖੇਪ ਵਾਇਆ ਪਾਕਿਸਤਾਨ ਰਸਤੇ ਰਵਾਨਾ ਕੀਤੀ ਹੈ | ਕਣਕ ਨਾਲ ਭਰੇ ਟਰੱਕਾਂ ਨੂੰ ਪੰਜਾਬ ਪੁਲਿਸ ਦੀਆਂ ਪਾਇਲਟ ਗੱਡੀਆਂ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਹਵਾਲਾਤੀਆਂ ਦਰਮਿਆਨ ਜ਼ਬਰਦਸਤ ਲੜਾਈ

ਬਠਿੰਡਾ, 25 ਜੂਨ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਗੈਂਗਸਟਰ, ਕੈਦੀ ਤੇ ਹਵਾਲਾਤੀ ਜੇਲ੍ਹ ਪ੍ਰਸ਼ਾਸਨ 'ਤੇ ਭਾਰੂ ਪੈ ਰਹੇ ਹਨ | ਅਜੇ ਕੁਝ ਦਿਨ ਪਹਿਲਾਂ ਹੀ ਬਠਿੰਡਾ ਜੇਲ੍ਹ 'ਚ ਬੰਦ ਨਾਮੀ ਗੈਂਗਸਟਰ ਸਾਰਜ ਮਿੰਟੂ ਵਲੋਂ ਜੇਲ੍ਹ 'ਚੋਂ ਆਪਣੀਆਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਭੁਲਾਈ ਨਹੀਂ ਜਾ ਸਕਦੀ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਹੈ | ਸਿੱਖ ਜਰਨੈਲ ਦੇ ਸ਼ਹੀਦੀ ...

ਪੂਰੀ ਖ਼ਬਰ »

300 ਯੂਨਿਟ ਮੁਫ਼ਤ ਯੋਜਨਾ ਦੇ ਸ਼ੁਰੂ ਹੋਣ ਨਾਲ ਵਧੇਗੀ 500 ਮੈਗਾਵਾਟ ਬਿਜਲੀ ਦੀ ਮੰਗ

ਸ਼ਿਵ ਸ਼ਰਮਾ ਜਲੰਧਰ, 25 ਜੂਨ-ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ 'ਆਪ' ਸਰਕਾਰ ਨੇ ਹੁਣ ਪਹਿਲੀ ਜੁਲਾਈ ਤੋਂ ਸਾਰੇ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ ਤੇ ਪਹਿਲੀ ਜੁਲਾਈ ਨੂੰ ਇਸ ਸਹੂਲਤ ਦੇ ਸ਼ੁਰੂ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਵਲੋਂ ਖੁਦਕੁਸ਼ੀ

ਮਾਛੀਵਾੜਾ ਸਾਹਿਬ, 25 ਜੂਨ (ਮਨੋਜ ਕੁਮਾਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਖੇਤੀਬਾੜੀ ਸਹਿਕਾਰੀ ਸਭਾ ਦੇ ਨਵਨਿਯੁਕਤ ਚੇਅਰਮੈਨ ਡਾ. ਅਜੇ ਪਾਲ ਸਿੰਘ ਨੇ ਆਪਣੀ ਮਾਛੀਵਾੜਾ ਸਥਿਤ ਰਿਹਾਇਸ਼ 'ਚ ਖ਼ੁਦਕੁਸ਼ੀ ਕਰ ਲਈ ¢ ਉਨ੍ਹਾਂ ਨੂੰ ਅਜੇ ਦੋ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

-ਮਾਮਲਾ ਅਕਾਲੀ ਆਗੂ ਸੁਭਾਸ਼ ਸੋਂਧੀ ਦੇ ਲੜਕੇ 'ਤੇ ਗੋਲੀ ਚਲਾਉਣ ਦਾ- ਮੁਲਜ਼ਮ ਪਿੰਪੂ ਨੂੰ ਐੱਸ.ਓ.ਯੂ. ਦੀ ਟੀਮ ਮਹਾਰਾਸ਼ਟਰ ਤੋਂ ਗਿ੍ਫ਼ਤਾਰ ਕਰਕੇ ਲਿਆਈ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਗੋਪਾਲ ਨਗਰ 'ਚ ਅਕਾਲੀ ਆਗੂ ਸੁਭਾਸ਼ ਸੋਂਧੀ ਦੇ ਲੜਕੇ 'ਤੇ ਗੋਲੀ ਚਲਾਉਣ ਵਾਲਿਆਂ 'ਚ ਸ਼ਾਮਿਲ ਪੁਨੀਤ ਸੋਨੀ ਉਰਫ਼ ਪਿੰਪੂ ਨੂੰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਮਹਾਰਾਸ਼ਟਰ ਤੋਂ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਐਨ.ਐਚ.ਏ.ਆਈ. ਦੀ ਚੇਅਰਪਰਸਨ ਵਲੋਂ ਜਲੰਧਰ 'ਚ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਜਲੰਧਰ, 25 ਜੂਨ (ਚੰਦੀਪ ਭੱਲਾ)-ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੀ ਚੇਅਰਪਰਸਨ ਅਲਕਾ ਉਪਾਧਿਆਏ ਨੇ ਸ਼ੁੱਕਰਵਾਰ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇ, ਜਲੰਧਰ ਬਾਈਪਾਸ, ਅੰਮਿ੍ਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਤੇ ਐਨ.ਐਚ-70 ਨੂੰ ਚੌੜਾ ਕਰਨ ਅਤੇ ...

ਪੂਰੀ ਖ਼ਬਰ »

ਸੈਲੂਨ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, 3 ਗਿ੍ਫ਼ਤਾਰ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਅਰਬਨ ਅਸਟੇਟ-2 'ਚ ਚੱਲ ਰਹੇ ਸਪਾਰਕਲ ਯੂਨੀਸੈਕਸ ਸੈਲੂਨ ਐਂਡ ਅਕੈਡਿਮੀ ਦੇ ਪ੍ਰਬੰਧਕਾਂ ਵਲੋਂ ਸੈਲੂਨ ਦੀ ਆੜ 'ਚ ਦੇਹ ਵਾਪਾਰ ਦਾ ਧੰਦਾ ਕੀਤੇ ਜਾਣ ਦੀ ਸੂਚਨਾ ਮਿਲਣ 'ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

19 ਕਲਾਕਾਰਾਂ ਦੀ ਲੱਗੀ ਕਲਾ ਪ੍ਰਦਰਸ਼ਨੀ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਫਾਈਨਟਚ ਵਲੋਂ ਕਲਾਬਿੰਬ-22 ਨਾਂਅ ਦੀ ਸਮੂਹਿਕ ਕਲਾ ਪ੍ਰਦਰਸ਼ਨੀ ਵਿਜੂਅਲ ਆਰਟ ਗੈਲਰੀ ਇੰਡੀਆ ਹੈਬੀਟੇਟ ਸੈਂਟਰ ਦਿੱਲੀ ਵਿਖੇ ਲਗਾਈ ਗਈ, ਜਿਸ ਦਾ ਉਦਘਾਟਨ ਪਦਮ ਵਿਭੂਸ਼ਣ ਰਾਮ ਸੁਤਾਰ ਨੇ ਆਪਣੇ ਕਰ-ਕਮਲਾਂ ਨਾਲ ਕੀਤਾ | ਇਸ ...

ਪੂਰੀ ਖ਼ਬਰ »

ਦਿੱਲੀ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਸਿਖਲਾਈ ਲਈ ਜਾਣਗੇ ਦੇਹਰਾਦੂਨ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ 'ਚ ਸੰਸਕ੍ਰਿਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ 5 ਦਿਨਾ ਦੀ ਇਕ ਸਿਖਲਾਈ ਦਿੱਤੀ ਜਾਵੇਗੀ, ਜੋ ਕਿ ਦੇਹਰਾਦੂਨ ਵਿਖੇ ਦਿੱਤੀ ਜਾਵੇਗੀ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਉਥੇ ਜਾਣਾ ਪਵੇਗਾ | ...

ਪੂਰੀ ਖ਼ਬਰ »

ਬਾਈਕ ਸਵਾਰਾਂ ਨੇ 34 ਲੱਖ ਰੁਪਏ ਕਰਮਚਾਰੀ ਤੋਂ ਲੁੱਟੇ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਾਏ ਰੋਹਿਲਾ ਇਲਾਕੇ 'ਚ ਮਨੀ ਐਕਸਚੇਂਜਰ ਦੇ ਕਰਮਚਾਰੀ ਤੋਂ ਬਾਈਕ ਸਵਾਰ ਬਦਮਾਸ਼ਾਂ ਨੇ 34 ਲੱਖ ਰੁਪਏ ਦੀ ਲੁੱਟ ਕੀਤੀ ਹੈ ਅਤੇ ਉਹ ਬਦਮਾਸ਼ ਵਾਰਦਾਤ ਕਰਕੇ ਉਸੇ ਸਮੇਂ ਹੀ ਫ਼ਰਾਰ ਹੋ ਗਏ | ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਦੇ 115ਵੇਂ ਸਥਾਪਨਾ ਦਿਹਾੜੇ ਮੌਕੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ ਲਾਲਪੁਰਾ, ਡਾ. ਜਸਪਾਲ ਸਿੰਘ ਸਮੇਤ ਹੋਰਨਾਂ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ

ਨਵੀਂ ਦਿੱਲੀ,25 ਜੂਨ (ਜਗਤਾਰ ਸਿੰਘ)- ਪੰਜਾਬ ਐਂਡ ਸਿੰਧ ਬੈਂਕ ਦੇ 115ਵੇਂ ਸਥਾਪਨਾ ਦਿਹਾੜੇ ਮੌਕੇ ਗੁਰਦੁਆਰਾ ਗੁਰੂ ਸਿੰਘ ਸਭਾ ਕੀਰਤੀ ਨਗਰ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ...

ਪੂਰੀ ਖ਼ਬਰ »

ਚੌ. ਅਨਿਲ ਕੁਮਾਰ ਵਲੋਂ ਕੇਜਰੀਵਾਲ ਸਰਕਾਰ 'ਤੇ ਹਰ ਮਾਮਲੇ 'ਚ ਗੁੰਮਰਾਹ ਕਰਨ ਦੇ ਦੋਸ਼

ਨਵੀਂ ਦਿੱਲੀ,25 ਜੂਨ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਸ਼ਨ ਐਕਸੀਲੈਂਸ ਸਕੀਮ ਅਤੇ ਦਿੱਲੀ ਸਪੋਰਟਸ ਯੂਨੀਵਰਸਿਟੀ ਖੋਲ੍ਹ ਕੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਸੀ.ਪੀ.ਐਮ. ਦਫ਼ਤਰ ਮੂਹਰੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)- ਕੇਰਲ ਦੇ ਵਾਇਨਾਡ ਹਲਕੇ 'ਚ ਰਾਹੁਲ ਗਾਂਧੀ ਦੇ ਸੰਸਦੀ ਦਫਤਰ ਵਿਚ ਐਸ.ਐਫ.ਆਈ. ਵਰਕਰਾਂ ਵਲੋਂ ਭੰਨਤੋੜ ਕੀਤੀ ਗਈ ਸੀ | ਇਸ ਘਟਨਾ ਦੇ ਖਿਲਾਫ ਯੂਥ ਕਾਂਗਰਸ ਦੇ ਵਰਕਰਾਂ ਨੇ ਦਿੱਲੀ ਵਿਚ ਜੰਤਰ ਮੰਤਰ ਨੇੜੇ ਸਥਿਤ ਸੀ.ਪੀ.ਐਮ. ਦਫ਼ਤਰ ਦੇ ...

ਪੂਰੀ ਖ਼ਬਰ »

ਰੈਗੂਲੇਟਰੀ ਸੰਸਥਾ ਦੇ ਨਿਯਮਾਂ ਮੁਤਾਬਕ ਹੀ ਕੰਮ ਕਰਨ ਪ੍ਰਾਈਵੇਟ ਸਕੂਲ-ਰਾਜੀਵ ਜੋਸ਼ੀ

ਜਲੰਧਰ, 25 ਜੂਨ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਰੈਗੂਲੇਟਰੀ ਸੰਸਥਾ ਦੇ ਚੇਅਰਮੈਨ ਏ. ਡੀ. ਸੀ. ਜਨਰਲ ਅਮਿਤ ਸਰੀਨ ਦੀ ਅਗਵਾਈ 'ਚ ਡੀ. ਸੀ. ਦਫ਼ਤਰ ਵਿਖੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ | ਉਪ ...

ਪੂਰੀ ਖ਼ਬਰ »

ਉੱਚ ਪੁਲਿਸ ਅਧਿਕਾਰੀਆਂ ਵਲੋਂ ਸਾਥੀ ਕਰਮਚਾਰੀਆਂ ਨੂੰ ਲੈ ਕੇ ਕਾਜ਼ੀ ਮੰਡੀ ਖੇਤਰ ਦਾ ਦੌਰਾ

ਚੁਗਿੱਟੀ/ਜੰਡੂਸਿੰਘਾ, 25 ਜੂਨ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਉੱਚ ਪੁਲਿਸ ਅਫ਼ਸਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਥਾਣਿਆਂ ਤੋਂ ਵੱੱਡੀ ਗਿਣਤੀ 'ਚ ਸਾਥੀ ਕਰਮਚਾਰੀਆਂ ਨੂੰ ਨਾਲ ਲੈ ਕੇ ਨਸ਼ਿਆਂ ਦਾ ਗੜ੍ਹ ਮੰਨੇ ਜਾਂਦੇ ਕਾਜ਼ੀ ਮੰਡੀ, ਸੰਤੋਸ਼ੀ ਨਗਰ ਤੇ ਇਸ ਦੇ ਨਾਲ ...

ਪੂਰੀ ਖ਼ਬਰ »

8 ਹਜ਼ਾਰ ਮੈਗਾਵਾਟ ਤੱਕ ਪੁੱਜ ਸਕਦੀ ਹੈ ਬਿਜਲੀ ਦੀ ਮੰਗ

ਨਵੀਂ ਦਿੱਲੀ, 25 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਬਿਜਲੀ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਹਰੇਕ ਸਾਲ ਬਿਜਲੀ ਦੀ ਮੰਗ ਪਿਛਲੇ ਸਾਲਾਂ ਦੇ ਮੁਕਾਬਲੇ ਵਧਦੀ ਜਾ ਰਹੀ ਹੈ | ਇਸ ਦੀ ਮੰਗ ਇਸ ਵਾਰ 8 ਮੈਗਾਵਾਟ ਤੋਂ ਉੱਪਰ ਪੁੱਜਣ ਦੀ ਉਮੀਦ ਜਾਪਦੀ ਹੈ | ਪਿਛਲੇ ਕੁਝ ...

ਪੂਰੀ ਖ਼ਬਰ »

ਐਲ. ਈ. ਡੀ. ਪ੍ਰਾਜੈਕਟ ਦੀਆਂ ਬੇਨਿਯਮੀਆਂ ਛੁਪਾਉਣ ਲਈ ਮੁਲਤਵੀ ਹੋਈਆਂ ਮੀਟਿੰਗਾਂ

ਜਲੰਧਰ, 25 ਜੂਨ (ਸ਼ਿਵ ਸ਼ਰਮਾ)-ਸਮਾਰਟ ਸਿਟੀ ਕੰਪਨੀ ਵਲੋਂ 50 ਕਰੋੜ ਦੀਆਂ ਲਗਾਈਆਂ ਗਈਆਂ ਐਲ. ਈ. ਡੀ. ਲਾਈਟਾਂ ਦਾ ਮਾਮਲਾ ਠੰਢਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਤੇ ਅੱਜ ਇਸ ਮੁੱਦੇ 'ਤੇ ਸੱਦੀ ਹਾਊਸ ਦੀ ਮੀਟਿੰਗ ਨੂੰ ਦੂਜੀ ਵਾਰ ਮੁਲਤਵੀ ਕਰਨ ਤੋਂ ਬਾਅਦ ਕੁਝ ਕਾਂਗਰਸੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਸਾਥੀ ਗੰਭੀਰ ਜ਼ਖ਼ਮੀ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਸਪੋਰਟਸ ਕਾਲਜ ਦੇ ਸਾਹਮਣੇ ਅਚਾਨਕ ਵਾਪਰੇ ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ 2 ਨੌਜਵਾਨ ਡਿੱਗ ਗਏ, ਜਿਨ੍ਹਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ...

ਪੂਰੀ ਖ਼ਬਰ »

ਸਾਲਾਂ ਤੋਂ ਚੱਲਿਆ ਆ ਰਿਹਾ ਹੈ ਕਿ ਪੁਰਾਣੀ ਸੀਰੀਜ਼ ਦੇ ਛੋਟੇ ਨੰਬਰਾਂ ਦੀ ਖਰੀਦੋ-ਫ਼ਰੋਖਤ ਦਾ ਗੋਰਖਧੰਦਾ

ਜਲੰਧਰ, 25 ਜੂਨ (ਜਸਪਾਲ ਸਿੰਘ)-ਟਰਾਂਸਪੋਰਟ ਵਿਭਾਗ ਵਲੋਂ ਪੁਰਾਣੀ ਸੀਰੀਜ਼ ਦੇ ਫੈਂਸੀ (ਛੋਟੇ ਨੰਬਰਾਂ) ਨੂੰ ਬੰਦ ਕਰਨ ਦੇ ਅੱਜ ਦਿੱਤੇ ਗਏ ਆਦੇਸ਼ ਤੋਂ ਬਾਅਦ ਇਨ੍ਹਾਂ ਨੰਬਰਾਂ ਦੀ ਖਰੀਦੋ ਫਰੋਖਤ ਨਾਲ ਜੁੜੇ ਮਾਫੀਆ ਨੂੰ ਵੱਡਾ ਝਟਕਾ ਲੱਗਾ ਹੈ | ਸਰਕਾਰ ਵਲੋਂ ਰਾਜ ਦੇ ...

ਪੂਰੀ ਖ਼ਬਰ »

ਧੋਖਾਧੜੀ ਤੇ ਚੋਰੀ ਦੇ ਦੋਸ਼ 'ਚ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 25 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਨੇ ਚੋਰੀਆਂ ਤੇ ਧੋਖਾਧੜੀ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਵਪਾਰੀਆਂ ਨਾਲ ਵਿਚਾਰਾਂ ਕਰਕੇ ਜੀ. ਐੱਸ. ਟੀ. ਦਰਾਂ ਵਿਚ ਬਦਲਾਅ ਹੋਵੇ-ਭਰਤ ਕਾਕੜੀਆ

ਜਲੰਧਰ, 25 ਜੂਨ (ਸ਼ਿਵ)-ਕਾਰੋਬਾਰੀਆਂ ਦੀ ਮੋਹਰੀ ਜਥੇਬੰਦੀ ਕਨਫੈੱਡਰੇਸ਼ਨ ਆਫ਼ ਆਲ ਇੰਡੀਆ (ਕੈਟ) ਦੇ ਕੌਮੀ ਪ੍ਰਧਾਨ ਬੀ. ਸੀ. ਭਰਤੀਆ, ਕੌਮੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ, ਚੇਅਰਮੈਨ ਪਿਆਰਾ ਲਾਲ ਸੇਠ, ਪ੍ਰਦੇਸ਼ ਪ੍ਰਧਾਨ ਹਰਕੇਸ਼ ਮਿੱਤਲ, ਸਮੀਰ ਜੈਨ, ਜ਼ਿਲ੍ਹਾ ...

ਪੂਰੀ ਖ਼ਬਰ »

ਜਾਂਚ ਸ਼ੁਰੂ ਹੋਣ ਤੋਂ ਬਾਅਦ 10 ਲੱਖ ਦੀ ਗਰਾਂਟ ਕੀਤੀ ਵਾਪਸ

ਜਲੰਧਰ, 25 ਜੂਨ (ਸ਼ਿਵ)-ਉੱਤਰੀ ਹਲਕੇ ਵਿਚ ਸਾਬਕਾ ਸੀ. ਪੀ.ਐੱਸ.ਅਤੇ ਭਾਜਪਾ ਦੇ ਸੀਨੀਅਰ ਆਗੂ ਕ੍ਰਿਸ਼ਨ ਦੇਵ ਭੰਡਾਰੀ ਵਲੋਂ ਅਲੱਗ-ਅਲੱਗ ਸੁਸਾਇਟੀਆਂ ਵਲੋਂ ਜਾਰੀ ਗਰਾਂਟ ਦੀ ਦੁਰਵਰਤੋਂ ਕਰਨ ਦੇ ਮਾਮਲੇ 'ਚ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਏ. ਡੀ. ਸੀ. ਵਲੋਂ ਜਾਂਚ ਕੀਤੀ ...

ਪੂਰੀ ਖ਼ਬਰ »

ਧੋਖੇ ਨਾਲ ਐਕਟਿਵਾ ਲੈ ਕੇ ਫ਼ਰਾਰ ਹੋਇਆ ਵਿਅਕਤੀ ਗਿ੍ਫ਼ਤਾਰ, ਐਕਟਿਵਾ ਬਰਾਮਦ

ਜਲੰਧਰ, 25 ਜੂਨ (ਐੱਮ. ਐੱਸ. ਲੋਹੀਆ)-ਧੋਖੇ ਨਾਲ ਵਪਾਰੀ ਦੀ ਐਕਟਿਵਾ ਲੈ ਕੇ ਫ਼ਰਾਰ ਹੋਏ ਮੁਲਜ਼ਮ ਤੋਂ ਐਕਟਿਵਾ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਚਰਨਜੀਤ ਸਿੰਘ ਚੰਨੀ ਪੁੱਤਰ ਸੰਤੋਖ ਸਿੰਘ ਵਾਸੀ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਤਹਿਸੀਲ ਜਲੰਧਰ ਦੀ ਜਥੇਬੰਦਕ ਮੀਟਿੰਗ

ਜਲੰਧਰ, 25 ਜੂਨ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਤਹਿਸੀਲ ਜਲੰਧਰ ਦੀ ਜਥੇਬੰਦਕ ਕਾਨਫਰੰਸ ਸਰਵਸਾਥੀ ਸ਼ੰਭੂ ਚੌਹਾਨ, ਮੱਲਣ ਰਾਮ ਜਮਸ਼ੇਰ, ਬੀਬੀ ਮੀਰਾਂ, ਜਵਾਹਰ ਚੋਰੱਸੀਆ ਅਤੇ ਅਮਰੀਕ ਸਿੰਘ ਮੁੱਧੜ ਦੀ ਪ੍ਰਧਾਨਗੀ ਹੇਠ ਸੂਬਾ ...

ਪੂਰੀ ਖ਼ਬਰ »

ਮਸੀਹੀ ਕੌਮ 'ਤੇ ਕੋਈ ਵਧੀਕੀ ਸਹਿਣ ਨਹੀਂ ਕੀਤੀ ਜਾਵੇਗੀ-ਮਸੀਹ ਆਗੂ

ਜਲੰਧਰ, 25 ਜੂਨ (ਹਰਵਿੰਦਰ ਸਿੰਘ ਫੁੱਲ)-ਧਰਮ ਪਰਿਵਰਤਨ ਦੇ ਮੁੱਦੇ ਨੂੰ ਲੈ ਕੇ ਮਸੀਹ ਆਗੂਆਂ ਨੇ ਪੰਜਾਬ ਕ੍ਰਿਚਿਅਨ ਮੂਵਮੈਂਟ ਦੇ ਪ੍ਰਧਾਨ ਹਮੀਦ ਮਸੀਹ, ਪਾਸਟਰ ਤਰਸੇਮ ਸਹੋਤਾ, ਅਸ਼ਵਨੀ ਮਸੀਹ, ਬਿਸ਼ਪ ਵਿਜੇ ਕਲਾਈਮੇਟ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬੋਹਰ ...

ਪੂਰੀ ਖ਼ਬਰ »

ਵੱਡੀ ਸਿਰਦਰਦੀ ਬਣਿਆ ਮਾਡਲ ਟਾਊਨ ਸ਼ਮਸ਼ਾਨਘਾਟ ਕੂੜੇ ਦਾ ਡੰਪ

ਜਲੰਧਰ, 25 ਜੂਨ (ਸ਼ਿਵ)- ਮਾਡਲ ਟਾਊਨ ਸ਼ਮਸ਼ਾਨਘਾਟ ਦਾ ਕੂੜੇ ਦਾ ਡੰਪ ਵੱਡੀ ਸਿਰਦਰਦੀ ਬਣਿਆ ਹੋਇਆ ਹੈ ਕਿਉਂਕਿ ਡੰਪ ਨੂੰ ਅਜੇ ਤੱਕ ਤਬਦੀਲ ਨਹੀਂ ਕੀਤਾ ਗਿਆ ਹੈ | ਪੰਜ ਸਾਲ ਦੇ ਸਮੇਂ ਕਾਂਗਰਸੀ ਆਗੂ ਮਾਡਲ ਟਾਊਨ ਸ਼ਮਸ਼ਾਨਘਾਟ ਦਾ ਡੰਪ ਬੰਦ ਨਹੀਂ ਕਰਵਾ ਸਕੇ ਹਨ ਜਦਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਅੱਗੇ 5 ਜੁਲਾਈ ਤੋਂ ਲਗਾਇਆ ਜਾਵੇਗਾ ਅਣਮਿੱਥੇ ਸਮੇਂ ਦਾ ਧਰਨਾ-ਭਾਈ ਅਮਰੀਕ ਸਿੰਘ

ਜਲੰਧਰ 25 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗਾਇਬ ਹੋਏ ਸਰੂਪਾਂ ਦੇ ਮਾਮਲੇ 'ਚ ਸਿੱਖ ਸੰਗਤ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ 5 ਜੁਲਾਈ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਖੇ ਰਿਹਾਇਸ਼ ਦੇ ਬਾਹਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX