ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

75 ਵਰ੍ਹੇ ਬੀਤਣ ਬਾਅਦ ਵੀ ਵਿਕਾਸ ਦੀਆਂ ਲੀਹਾਂ 'ਤੇ ਨਾ ਚੜ੍ਹ ਸਕਿਆ ਪਿੰਡ ਚੇਤਾ

ਕਟਾਰੀਆਂ, 26 ਜੂਨ (ਨਵਜੋਤ ਸਿੰਘ ਜੱਖੂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਤੇ ਕਪੂਰਥਲਾ ਦੀ ਹੱਦ 'ਤੇ ਵਸੇ ਤੇ ਵਿਧਾਨ ਸਭਾ ਹਲਕਾ ਬੰਗਾ ਦੇ ਅਧੀਨ ਪੈਂਦੇ ਪਿੰਡ ਚੇਤਾ ਨੂੰ ਅਜ਼ਾਦੀ ਤੋਂ ਹੁਣ ਤੱਕ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਦੋ ਚਾਰ ਹੋਣਾ ਪੈ ਰਿਹਾ ਹੈ | ਸਭ ਤੋਂ ਵੱਡੀ ਮੰਗ ਕਿ ਇਸ ਪਿੰਡ ਦਾ ਲਾਗਲੇ ਸ਼ਹਿਰਾਂ ਤੱਕ ਪਹੁੰਚ ਲਈ ਕਦੇ ਢੁੱਕਵੇਂ ਆਵਾਜਾਈ ਸਾਧਨਾਂ ਦਾ ਸਬੱਬ ਨਹੀਂ ਬਣ ਸਕਿਆ | ਵਿਦਿਆਰਥੀਆਂ ਨੂੰ ਆਪਣੇ ਵਿੱਦਿਅਕ ਅਦਾਰਿਆਂ ਤੱਕ, ਕਾਰੋਬਾਰੀਆਂ ਨੂੰ ਆਪਣੇ ਟਿਕਾਣਿਆਂ ਤੱਕ ਤੇ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਸਮੇਂ ਸਿਰ ਪੁੱਜਣ 'ਚ ਹਮੇਸ਼ਾਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਪਿੰਡ 'ਚ ਸਿਹਤ ਸੁਰੱਖਿਆ ਲਈ ਬਣੀ ਫਾਰਮੈਸੀ 'ਚ ਸਟਾਫ਼ ਦੀ ਕਮੀ ਲਗਾਤਾਰ ਰੜਕਦੀ ਰਹੀ ਹੈ | ਇਸ ਦੀ ਬਣੀ ਇਮਾਰਤ ਦੇ ਮੱਥੇ 'ਤੇ ਲਿਖਿਆ ਸਲੋਗਨ 'ਤੁਹਾਡੀ ਸਿਹਤ ਸਾਡੀ ਅਗੇਤ' ਉਕਤ ਕਮੀ ਕਾਰਨ ਪਿੰਡ ਵਾਸੀਆਂ ਦਾ ਮੂੰਹ ਚਿੜਾਉਂਦਾ ਨਜ਼ਰ ਆ ਰਿਹਾ ਹੈ | ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਮਿਸ਼ਨ ਨਾਲ ਪਿੰਡ 'ਚ ਲੰਬੇ ਸਮੇਂ ਤੋਂ ਸਥਾਪਤ ਕੀਤੇ ਗਏ ਆਰ. ਓ ਸਿਸਟਮ ਦਾ ਅਜੇ ਤੱਕ ਉਦਘਾਟਨ ਨਹੀਂ ਹੋ ਸਕਿਆ | ਇੱਥੋਂ ਤੱਕ ਕਿ 6 ਲੱਖ ਦੇ ਕਰੀਬ ਲਾਗਤ ਵਾਲੇ ਇਸ ਸਰਕਾਰੀ ਪ੍ਰੋਜੈਕਟ ਨੂੰ ਆਪਣੀ ਕਿਰਿਆ ਪੂਰੀ ਕਰਨ ਲਈ ਬਿਜਲੀ ਕੂਨੈਕਸ਼ਨ ਵੀ ਨਸੀਬ ਨਹੀਂ ਹੋ ਸਕਿਆ | ਇਸ ਦੁਆਲੇ ਫ਼ੜ ਵੀ ਅਜੇ ਕੱਚਾ ਹੀ ਪਿਆ ਹੈ | ਪਿੰਡ ਦੇ ਸਵਾਗਤੀ ਗੇਟ ਨਜ਼ਦੀਕ ਵਾਲੇ ਛੱਪੜ ਨੂੰ ਵੀ ਸਫ਼ਾਈ ਦੀ ਅਤਿ ਅੰਤ ਲੋੜ ਹੈ | ਛੱਪੜ 'ਚ ਜਮ੍ਹਾਂ ਪਾਣੀ ਦੀ ਨਿਕਾਸੀ ਤੇ ਉੱਗੇ ਘਾਹ ਦੀ ਸਫ਼ਾਈ ਵੱਲ ਵੀ ਧਿਆਨ ਦੇਣ ਦੀ ਲੋੜ ਹੈ | ਇਹ ਨਿਕਾਸੀ ਦੀ ਕਮੀ ਕਾਰਨ ਬਰਸਾਤੀ ਪਾਣੀ ਲਾਗਲੇ ਖੇਤਾਂ 'ਚ ਜਾ ਵੜਦਾ ਹੈ ਜੋ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ | ਪਿੰਡ ਕੋਲੋਂ ਲੰਘਦੀ ਚਿੱਟੀ ਵੇਂਈ ਵੀ ਸਵੱਛ ਭਾਰਤ ਮੁਹਿੰਮ ਦੀ ਪੂਰੀ ਫੂਕ ਕੱਢ ਰਹੀ ਹੈ ਕਿਉਂਕ ਸਮੇਂ ਦੀਆਂ ਸਰਕਾਰਾਂ ਨੇ ਇਸ ਦੀ ਸਫ਼ਾਈ ਵੱਲ ਕਦੇ ਧਿਆਨ ਨਹੀਂ ਦਿੱਤਾ | ਇਸ ਦਾ ਬੰਨ੍ਹ ਨਾ ਹੋਣ ਕਰਕੇ ਬਰਸਾਤਾਂ ਦੇ ਦਿਨਾਂ 'ਚ ਗੰਦਾ ਪਾਣੀ ਪਿੰਡ ਦੇ ਨੀਵੇਂ ਘਰਾਂ 'ਚ ਵੀ ਜਾ ਵੜਦਾ ਹੈ | ਪਿੰਡ ਦੀਆਂ ਗਲੀਆਂ/ਨਾਲੀਆਂ ਲਈ ਵੀ ਹੋਰ ਗ੍ਰਾਂਟ ਦੀ ਜ਼ਰੂਰਤ ਹੈ ਤਾਂ ਕਿ ਸਾਰੇ ਘਰਾਂ ਅਗਲੇ ਰਸਤੇ ਮੁਕੰਮਲ ਕੀਤੇ ਜਾ ਸਕਣ ਤੇ ਘਰਾਂ ਦੇ ਪਾਣੀ ਦੀ ਮੁਕੰਮਲ ਨਿਕਾਸੀ ਦਾ ਹੱਲ ਹੋ ਸਕੇ | ਪਿੰਡ ਵਾਸੀ ਡਾ. ਸੁਰਜੀਤ ਚੇਤਾ, ਪੰਚ ਹਰਜਿੰਦਰ ਸਿੰਘ, ਹਰਦੀਪ ਸਿੰਘ, ਛਿੰਦਾ ਜਾਪਾਨੀ, ਰਸ਼ਪਾਲ ਸਿੰਘ, ਗੁਰਵਿੰਦਰ ਸਿੰਘ, ਜੋਗਿੰਦਰ ਰਾਮ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਜੰਗੀ ਚੇਤਾ, ਮਲਕੀਅਤ ਚੰਦ, ਆਦਿ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਿੰਡ ਚੇਤਾ ਨੂੰ ਉਕਤ ਸਮੱਸਿਆਵਾਂ ਤੋਂ ਨਿਜ਼ਾਤ ਦਵਾਈ ਜਾਵੇ | ਉਨ੍ਹਾਂ ਕਿਹਾ ਕਿ ਪਿੰਡ ਚੇਤਾ ਦੀ ਜੂਨ ਸੁਧਾਰਨ ਲਈ ਲੋੜੀਂਦੀ ਗ੍ਰਾਂਟ ਪ੍ਰਦਾਨ ਕਰਵਾਈ ਜਾਵੇ ਤਾਂ ਜੋ ਕਿ ਅਧੂਰੇ ਕਾਰਜਾਂ ਨੂੰ ਨੇਪਰੇ ਚਾੜ ਕੇ ਪਿੰਡ ਦੀ ਸੁੰਦਰਤਾ ਬਹਾਲ ਹੋ ਸਕੇ |
ਮੁੱਖ ਮੰਤਰੀ ਨੂੰ ਸੁਣਾਵਾਂਗੇ ਪਿੰਡ ਦੇ ਦੁੱਖੜੇ-ਸਰਪੰਚ
ਪਿੰਡ ਦੇ ਸਰਪੰਚ ਚਰਨਜੀਤ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਦੇ ਮੁੱਖ ਮੰਤਰੀ ਹਲਕੇ 'ਚ ਆਏ ਤਾਂ ਉਹ ਪੰਚਾਇਤ ਮੈਂਬਰਾਂ ਤੇ ਹੋਰ ਪਤਵੰਤਿਆਂ ਨੂੰ ਲੈ ਕੇ ਪਿੰਡ ਚੇਤਾ ਨੂੰ ਵਿਕਾਸ ਦੀ ਮੁੱਖ ਧਾਰਾ 'ਚ ਲਿਆਉਣ ਅਤੇ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਉਹਨਾਂ ਨੂੰ ਮਿਲਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਪਰ ਅਜੇ ਤੱਕ ਢੁੱਕਵਾਂ ਹੱਲ ਨਹੀਂ ਹੋ ਸਕਿਆ |

ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮੋਦੀ ਸਰਕਾਰ ਦੀ ਅਣਐਲਾਨੀ ਐਮਰਜੈਂਸੀ ਵਿਰੁੱਧ ਕਾਨਫ਼ਰੰਸ ਤੇ ਮੁਜ਼ਾਹਰਾ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਬੱਸ ਅੱਡਾ ਨਵਾਂਸ਼ਹਿਰ ਵਿਖੇ ਮੋਦੀ ਸਰਕਾਰ ਦੀ ਅਣ ਐਲਾਨੀ ਐਮਰਜੈਂਸੀ ਵਿਰੁੱਧ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਕੀਤੀ ਗਈ ਤੇ ਸ਼ਹਿਰ 'ਚ ...

ਪੂਰੀ ਖ਼ਬਰ »

ਮਾਨ ਦੇ ਸਮਰਥਕਾਂ ਨੇ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਨਵਾਂਸ਼ਹਿਰ, 26 ਜੂਨ (ਹਰਵਿੰਦਰ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਜ਼ਿਮਨੀ ਚੋਣ 'ਚ ਜਿੱਤ ਦੀ ਖ਼ੁਸ਼ੀ ਵਿਚ ਸਥਾਨਕ ਚੰਡੀਗੜ੍ਹ ਚੌਂਕ ਵਿਖੇ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਨੌਗੱਜਾ ਪੀਰ ਦੇ ਅਸਥਾਨ ਵਿਖੇ ਮੇਲਾ ਕਰਵਾਇਆ

ਭੱਦੀ, 26 ਜੂਨ (ਨਰੇਸ਼ ਧੌਲ)-ਦਰਬਾਰ ਬਾਬਾ ਨੋਗੱਜਾ ਪੀਰ ਸ਼ਾਹ ਅਲੀ ਦਹੂਦ ਦੇ ਸਥਾਨ ਪਿੰਡ ਥੌਪੀਆ ਤੇ ਪਿੰਡ ਧੌਲ ਦੇ ਨਜ਼ਦੀਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਮੁੱਖ ਸੇਵਾਦਾਰ ਸਾਈਾ ਹੁਸਨ ਲਾਲ ਥੋਪੀਆ ਦੀ ਸਰਪ੍ਰਸਤੀ ਹੇਠ ਸ਼ਰਧਾ ਪੂਰਵਕ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੁਰਦਾਸ ਐਂਟਰਟੇਨਰਜ਼ ਕਲੱਬ ਵਲੋਂ ਲਗਾਏ ਦੋ ਰੋਜ਼ਾ ਯੋਗਾ ਕੈਂਪ ਦੀ ਸਮਾਪਤੀ

ਮੁਕੰਦਪੁਰ, 26 ਜੂਨ (ਅਮਰੀਕ ਸਿੰਘ ਢੀਂਡਸਾ)-ਗੁਰਦਾਸ ਐਂਟਰਟੇਨਰਜ਼ ਕਲਚਰਲ ਕਲੱਬ ਰਜਿਸਟਰਡ ਵਲੋਂ ਪਿੰਡ ਰਟੈਂਡਾ ਵਿਖੇ 25 ਤੇ 26 ਜੂਨ ਨੂੰ ਲਗਾਏ ਦੋ ਰੋਜ਼ਾ ਕੈਂਪ ਦੀ ਸਮਾਪਤੀ ਹੋ ਗਈ | ਇਸ ਮੌਕੇ ਕਲੱਬ ਦੇ ਚੇਅਰਮੈਨ ਸੁਨੀਲ ਕੁਮਾਰ ਨੇ ਦੱਸਿਆ ਕਿ ਦੋ ਦਿਨਾਂ ਕੈਂਪ ਦੌਰਾਨ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਨਸ਼ਾ ਵਿਰੋਧੀ ਚੇਤਨਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਾਜ 'ਚ ਸੁਨੇਹਾ ਦੇਣ ਲਈ ਸਿਹਤ ਵਿਭਾਗ ਨੇ ਅੱਜ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ ਮੌਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਸ਼ਿਵਾ ਪਾਠਕ ਦੀ ਯਾਦ 'ਚ ਖ਼ੂਨਦਾਨ ਕੈਂਪ

ਬਲਾਚੌਰ, 26 ਜੂਨ (ਦੀਦਾਰ ਸਿੰਘ ਬਲਾਚੌਰੀਆ)- ਨੌਜਵਾਨਾਂ ਵਿਚ ਵਿਸ਼ੇਸ਼ ਸਥਾਨ ਰੱਖਣ ਵਾਲੇ ਨੌਜਵਾਨ ਸ਼ਿਵਾ ਪਾਠਕ ਜਿਹੜੇ ਭਰ ਜਵਾਨੀ ਵਿਚ ਅਕਾਲ ਚਲਾਣਾ ਕਰ ਗਏ ਸਨ, ਦੀ ਯਾਦ ਨੂੰ ਸਮਰਪਿਤ ਮੈਗਾ ਖ਼ੂਨਦਾਨ ਕੈਂਪ ਸੂਰੀ ਹਸਪਤਾਲ, ਭੱਦੀ ਰੋਡ ਬਲਾਚੌਰ ਵਿਖੇ ਲਾਇਆ ਗਿਆ | ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਕਾਠਗੜ੍ਹ, 26 ਜੂਨ (ਬਲਦੇਵ ਸਿੰਘ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜਿੱਤ ਦੀ ਖ਼ੁਸ਼ੀ 'ਚ ਇਸ ਇਲਾਕੇ ਦੇ ਪੇਂਡੂ ਖੇਤਰਾਂ 'ਚ ਮਾਨ ...

ਪੂਰੀ ਖ਼ਬਰ »

ਪੰਜ ਪੀਰ ਦਰਬਾਰ ਪਰਾਗਪੁਰ ਵਿਖੇ ਜੋੜ ਮੇਲਾ ਕਰਵਾਇਆ

ਔੜ/ਝਿੰਗੜਾਂ, 26 ਜੂਨ (ਕੁਲਦੀਪ ਸਿੰਘ ਝਿੰਗੜ)-ਪਿੰਡ ਪਰਾਗਪੁਰ ਵਿਖੇ ਪੰਜ ਪੀਰ ਦਰਬਾਰ ਦੇ ਪ੍ਰਬੰਧਕਾਂ ਵਲੋਂ ਗਰਾਮ ਪੰਚਾਇਤ ਐਨ.ਆਰ.ਆਈ. ਸੰਗਤਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਬੂਟਾ ਰਾਮ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਰਾਹੋਂ, 26 ਜੂਨ (ਬਲਵੀਰ ਸਿੰਘ ਰੂਬੀ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ 'ਆਪ' ਦੇ ਗੜ 'ਚੋਂ ਜਿੱਤਣ ਦੀ ਖ਼ੁਸ਼ੀ 'ਚ ਬੱਸ ਸਟੈਂਡ ਤੇ ਨੌਜਵਾਨਾਂ ਵਲੋਂ ਲੱਡੂ ਵੰਡੇ ਗਏ | ਇੱਥੇ ਸਤਨਾਮ ...

ਪੂਰੀ ਖ਼ਬਰ »

ਭਾਰਟਾ ਖੁਰਦ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ

ਰਾਹੋਂ, 26 ਜੂਨ (ਬਲਵੀਰ ਸਿੰਘ ਰੂਬੀ)-ਅੱਜ ਪਿੰਡ ਭਾਰਟਾ ਖੁਰਦ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ ਹੋ ਗਿਆ | 3 ਦਿਨ ਚੱਲਣ ਵਾਲੇ ਟੂਰਨਾਮੈਂਟ 'ਚ ਇਲਾਕੇ ਦੀਆਂ 8 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਪਹਿਲੇ ਮੈਚ 'ਚ ਬਾਜੀਦਪੁਰ ਦੀ ਟੀਮ ਦਾ ਮੁਕਾਬਲਾ ਬੇਗਮਪੁਰ ਦੀ ਟੀਮ ...

ਪੂਰੀ ਖ਼ਬਰ »

ਹਾਈਵੇਅ ਕਿਨਾਰੇ ਪੁਰਾਣਾ ਡੂੰਘਾ ਖੂਹ ਬਣ ਸਕਦੈ ਹਾਦਸੇ ਦਾ ਕਾਰਨ

ਮਜਾਰੀ/ਸਾਹਿਬਾ, 26 ਜੂਨ (ਨਿਰਮਲਜੀਤ ਸਿੰਘ ਚਾਹਲ)-ਪਿੰਡ ਚਣਕੋਆ ਲਾਗੇ ਚੁਸ਼ਮੇ ਵਾਲੇ ਪਾਸੇ ਹਾਈਵੇਅ ਕਿਨਾਰੇ ਘਰਾਂ ਦੀ ਵਸੋਂ ਦੇ ਨਾਲ ਮੁਸਲਮਾਨਾਂ ਦੇ ਸਮੇਂ ਦਾ ਛੋਟੀ ਇੱਟਾਂ ਨਾਲ ਬਣਿਆ ਪੁਰਾਣਾਂ ਡੂੰਘਾ ਖੂਹ ਕਿਸੇ ਵੀ ਸਮੇਂ ਹਾਦਸੇ ਨੂੰ ਜਨਮ ਦੇ ਸਕਦਾ ਹੈ | ਇਸ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਵਸ ਮਨਾਇਆ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਨਸ਼ਾ ਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਮੰਗਣ ਨਾਲ ਹੀ ਸਭ ਦਾ ਭਲਾ ਹੁੰਦਾ ਹੈ- ਬਾਬਾ ਸਵਰਨਜੀਤ ਸਿੰਘ

ਮਜਾਰੀ/ਸਾਹਿਬਾ, 26 ਜੂਨ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਾਰੀ ਦੁਨੀਆਂ ਦੇ ਸਾਂਝੇ ਰਹਿਬਰ ਹਨ | ਜੋ ਸਾਰੇ ਧਰਮਾਂ ਨੂੰ ਆਪਣੇ ਕਲਾਵੇ 'ਚ ਲੈ ਕੇ ਸਹੀ ਢੰਗ ਨਾਲ ਜ਼ਿੰਦਗੀ ਜੀਊਣ ਦਾ ਸੰਦੇਸ਼ ਦਿੰਦੇ ਹਨ | ਗੁਰਬਾਣੀ ਨੂੰ ਪੜ੍ਹਨ ਤੇ ਸਮਝਣ ਵਾਲਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਅੱਜ

ਨਵਾਂਸ਼ਹਿਰ, 26 ਜੂਨ (ਹਰਵਿੰਦਰ ਸਿੰਘ)-ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ ਸੰਤਾਂ ਦੀ ਕੁਟੀਆ ਵਿਖੇ ਸੰਤ ਬਾਬਾ ਖੇਮ ਸਿੰਘ ਦੀ ਬਰਸੀ ਮੌਕੇ ਬਲੱਡ ਸੈਂਟਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ 27 ਜੂਨ ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਵੇਸਟ ਮਟੀਰੀਅਲ ਨਾਲ ਸਜਾਵਟੀ ਚੀਜ਼ਾਂ ਬਣਾ ਕੇ ਪਾੜਿ੍ਹਆਂ ਨੇ ਦਿਖਾਈ ਪ੍ਰਤਿਭਾ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਇਨਕਲੇਵ ਹੁਸ਼ਿਆਰਪੁਰ ਵਿਖੇ ਲਗਾਏ ਸਮਰ ਕੈਂਪ ਦੌਰਾਨ 'ਬੈਸਟ ਆਉਟ ਆਫ ਵੇਸਟ' ਥੀਮ ਤਹਿਤ ਅੰਤਰ ਹਾਊਸ ਮੁਕਾਬਲਾ ਕਰਵਾਇਆ ਗਿਆ | ਇਸ ਦੌਰਾਨ ਸਕੂਲ ਵਲੋਂ ਵੱਖ-ਵੱਖ ਹਾਊਸਾਂ ਦੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਵਲੋਂ ਸੋਨੂੰ ਦਾ ਸਿਲਵਰ ਮੈਡਲ ਜਿੱਤਣ 'ਤੇ ਸਨਮਾਨ

ਹੁਸ਼ਿਆਰਪੁਰ, 26 ਜੂਨ (ਬਲਜਿੰਦਰਪਾਲ ਸਿੰਘ)-ਅਲਾਇੰਸ ਕਲੱਬ ਹੁਸ਼ਿਆਰਪੁਰ ਗੇ੍ਰਟਰ ਵਲੋਂ 'ਅਲਾਈਟ ਕਲਾਸਿਕ ਚੈਂਪਿਅਨਸ਼ਿਪ 2022' ਦੇ ਸਿਲਵਰ ਮੈਡਲ ਜੇਤੂ ਸੋਹਨ ਲਾਲ ਸੋਨੂੰ ਦੇ ਸਨਮਾਨ 'ਚ ਹੁਸ਼ਿਆਰਪੁਰ ਵਿਖੇ ਇੱਕ ਸਮਾਗਮ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਿਸਟਿ੍ਕ ...

ਪੂਰੀ ਖ਼ਬਰ »

ਪਿੰਡ ਸੰਧਰਾਂ ਵਿਖੇ ਧਾਰਮਿਕ ਸਮਾਗਮ

ਅੱਡਾ ਸਰਾਂ, 26 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸੰਧਰਾਂ ਦੇ ਗੁਰਦੁਆਰਾ ਬਾਬਾ ਖੀਣ ਸਿੰਘ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਢਾਡੀ ਜਸਵਿੰਦਰ ਸਿੰਘ ਸ਼ਾਂਤ ਤੇ ਭਾਈ ਇੰਦਰਜੀਤ ਸਿੰਘ ਦੇ ਰਾਗੀ ...

ਪੂਰੀ ਖ਼ਬਰ »

ਐੱਸ.ਸੀ.ਬੀ.ਸੀ. ਇੰਪਲਾਈ ਫੈਡਰੇਸ਼ਨ ਦੇ ਵਫ਼ਦ ਵਲੋਂ 'ਆਪ' ਦੇ ਜਨਰਲ ਸਕੱਤਰ ਨੂੰ ਮੰਗ ਪੱਤਰ

ਗੜ੍ਹਦੀਵਾਲਾ, 26 ਜੂਨ (ਚੱਗਰ, ਰਜਪਾਲਮਾ)-ਗਜਟਿਡ ਨਾਨ ਗਜਟਿਡ ਐੱਸ.ਸੀ.ਬੀ.ਸੀ. ਇੰਪਲਾਈ ਵੈੱਲਫੇਅਰ ਫੈਡਰੇਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਤੇ ਵਾਈਸ ਚੇਅਰਮੈਨ ਚੋਧਰੀ ਬਲਰਾਜ ਕੁਮਾਰ ਦੀ ਅਗਵਾਈ ਹੇਠ ਕਮੇਟੀ ਦੇ ਵਫ਼ਦ ਵਲੋਂ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਚੌਹਾਨ ਗੋਤ ਦੇ ਜਠੇਰਿਆਂ ਦਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਿਆਣੀ, 26 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਦੇਸ਼ ਵਿਦੇਸ਼ 'ਚ ਰਹਿ ਰਹੇ ਚੌਹਾਨ ਬਰਾਦਰੀ ਨਾਲ ਸਬੰਧਿਤ ਭਾਈਚਾਰੇ ਵਲੋਂ ਗੰਗੂਵਾਲ ਵਿਖੇ ਚੌਹਾਨ ਗੋਤ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਲਾਨਾ ਜਠੇਰਿਆਂ ਦਾ ਮੇਲਾ ਕਰਵਾਇਆ ਗਿਆ | ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਮੁਲਾਜ਼ਮ ਵਿਰੋਧੀ ਕਿਰਦਾਰ ਆਇਆ ਸਾਹਮਣੇ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ

ਬੰਗਾ, 26 ਜੂਨ (ਕਰਮ ਲਧਾਣਾ)-ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਆਸਵੰਦ ਮੁਲਾਜ਼ਮਾਂ ਦੀ ਆਸ ਨੂੰ ਉਸ ਸਮੇਂ ਬਹੁਤ ਵੱਡਾ ਧੱਕਾ ਲੱਗਾ ਜਦੋਂ ਪੰਜਾਬ ਸਰਕਾਰ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ 'ਆਪ' ਸਰਕਾਰ ਵਲੋਂ ਮੁਲਾਜ਼ਮਾਂ ਦੀ ਪੈਨਸ਼ਨ ਮੁੜ ਬਹਾਲ ਕਰਨ ਸਬੰਧੀ ਕੋਈ ਮਤਾ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਦੇ ਯੂਨੀਕ ਪ੍ਰੋਜੈਕਟ 'ਸਾਂਝੀਆਂ ਛਾਵਾਂ' ਤਹਿਤ ਬੂਟੇ ਲਗਾਏ

ਬੰਗਾ, 26 ਜੂਨ (ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਪੌਜੈਕਟ ਸਾਝੀਆਂ ਛਾਵਾਂ ਦੇ ਦੂਜੇ ਪੜ੍ਹਾਅ ਦਾ ਆਰੰਭ ਮਿਥੇ ਪ੍ਰੋਗਰਾਮ ਤਹਿਤ ਵਾਰੀਆ ਪਰਿਵਾਰ ਦੇ ਫਾਰਮ ਬਿੰਜੋਂ ਰੋਡ ਪਠਲਾਵਾ ਵਿਖੇ ਦੋ ਮੋਟਰਾਂ 'ਤੇ ਫਲਦਾਰ, ਛਾਂਦਾਰ ਅਤੇ ਹਰਬਲ ਬੂਟੇ ਲਗਾ ਕੇ ...

ਪੂਰੀ ਖ਼ਬਰ »

ਖਾਨਗਾਹ ਸ਼ਰੀਫ਼ ਜੰਡਿਆਲਾ ਦਾ ਮੇਲਾ ਅਮਿਟ ਯਾਦਾਂ ਛੱਡਦਾ ਸਮਾਪਤ

ਕਟਾਰੀਆਂ, 26 ਜੂਨ (ਨਵਜੋਤ ਸਿੰਘ ਜੱਖੂ)-ਦਰਬਾਰ ਬਾਬਾ ਸੱਯਦ ਅਬਦਿਲ ਕਰੀਮ (ਜੰਡ ਵਾਲੇ) ਖਾਨਗਾਹ ਸ਼ਰੀਫ਼ ਪਿੰਡ ਜੰਡਿਆਲਾ ਵਿਖੇ ਪੀਰ ਬਾਬਾ ਅਬਦੁਲ ਕਰੀਮ ਪ੍ਰਬੰਧਕ ਕਮੇਟੀ ਵਲੋਂ ਸਰਪੰਚ ਇੰਦਰਜੀਤ ਸਿੱਧੂ ਤੇ ਸੇਵਾਦਾਰ ਮੋਹਨ ਮਾਹੀ ਦੀ ਅਗਵਾਈ 'ਚ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰ ਨੌਜਵਾਨਾਂ ਦਾ ਭਵਿੱਖ ਖ਼ਤਰੇ 'ਚ ਨਾ ਪਾਵੇ-ਸੰਧੂ

ਸੰਧਵਾਂ, 26 ਜੂਨ (ਪ੍ਰੇਮੀ ਸੰਧਵਾਂ)-ਕੇਂਦਰ ਸਰਕਾਰ ਵਲੋਂ ਅਗਨੀਪਥ ਯੋਜਨਾ ਤਹਿਤ ਫੌਜ 'ਚ ਠੇਕਾ ਭਰਤੀ ਦਾ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ. ਕੇ ਦੇ ਜਨਰਲ ਸਕੱਤਰ ਤੇ ਸਥਾਨਕ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਵਿਰੋਧ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ...

ਪੂਰੀ ਖ਼ਬਰ »

ਬਾਬਾ ਸਾਹਿਬ ਦਾ ਸਮੁੱਚਾ ਜੀਵਨ ਪ੍ਰੇਰਨਾਦਾਇਕ- ਡਾ. ਚੰਦ

ਸੰਧਵਾਂ, 26 ਜੂਨ (ਪ੍ਰੇਮੀ ਸੰਧਵਾਂ)- ਉੱਘੇ ਸਮਾਜ ਸੇਵੀ ਡਾ. ਕਸ਼ਮੀਰ ਚੰਦ ਐਮ. ਡੀ. ਐਮ. ਜੇ ਲਾਈਫ ਕੇਅਰ ਹਸਪਤਾਲ ਬੰਗਾ ਨੇ ਛੱਤਰਪਤੀ ਸ਼ਾਹੂ ਜੀ ਮਹਾਰਾਜ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਦਾ ਸਮੁੱਚਾ ਜੀਵਨ ਸਾਡੇ ਲਈ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੀ ਯਾਦ 'ਚ ਮੇਲੇ ਕਰਵਾਉਣੇ ਵਧੀਆ ਉਪਰਾਲਾ- ਕਮਲਜੀਤ ਬੰਗਾ

ਮੇਹਲੀ, 26 ਜੂਨ (ਸੰਦੀਪ ਸਿੰਘ)-ਬਾਬਾ ਅੱਲ੍ਹਾ ਦਿੱਤਾ ਜੀ ਗੁਰੂ (ਚੇਲਾ ਬਾਬਾ ਮਇਆ ਜੀ) ਅਸਥਾਨ ਪਿੰਡ ਖੋਥੜਾਂ ਕਲਾਂ ਵਿਖੇ ਮੇਲਾ 21 ਤੇ 22 ਜੂਨ ਨੂੰ ਮੌਜੂਦਾ ਗੱਦੀ ਨਸ਼ੀਨ ਬਾਬਾ ਬਲਬੀਰ ਚੰਦ ਤੇ ਨਗਰ ਨਿਵਾਸੀਆਂ ਵਲੋਂ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਚਿਰਾਗਾਂ ਦੀ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ

ਔੜ, 26 ਜੂਨ (ਜਰਨੈਲ ਸਿੰਘ ਖੁਰਦ)-ਪਿੰਡ ਬਜ਼ੀਦਪੁਰ ਵਿਖੇ ਪਾਬਲਾ ਡੈਂਟਲ ਕਲੀਨਿਕ ਉੜਾਪੜ ਦੇ ਸਹਿਯੋਗ ਨਾਲ ਇਕ ਰੋਜਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ 'ਚ ਦੰਦਾਂ ਦੇ ਡਾਕਟਰ ਪ੍ਰਭਲੀਨ ਕੌਰ ਤੇ ਹੋਮਿਓਪੈਥੀ ਦੇ ਮੈਡੀਕਲ ਅਫ਼ਸਰ ਡਾ.ਭਾਰਤੀ ਸੈਣੀ ਦੀ ਮੈਡੀਕਲ ...

ਪੂਰੀ ਖ਼ਬਰ »

ਬੁੱਲ੍ਹਣ ਸ਼ਾਹ ਦੇ ਮੇਲੇ 'ਤੇ ਨਾਮੀ ਕਲਾਕਾਰਾਂ ਨੇ ਲਗਾਈ ਗਾਣਿਆਂ ਦੀ ਛਹਿਬਰ

ਮੁਕੰਦਪੁਰ, 26 ਜੂਨ (ਅਮਰੀਕ ਸਿੰਘ ਢੀਂਡਸਾ)-ਦਰਬਾਰ ਬਾਬਾ ਬੁੱਲ੍ਹਣ ਸ਼ਾਹ ਪਿੰਡ ਰਹਿਪਾ ਵਿਖੇ ਸਾਲਾਨਾ ਮੇਲੇ ਤੇ ਭੰਡਾਰੇ ਦੇ ਆਖਰੀ ਦਿਨ ਖੁੱਲ੍ਹੇ ਪੰਡਾਲ 'ਚ ਦੀਵਾਨ ਸਜਾਏ ਗਏ | ਜਿਸ ਦੌਰਾਨ ਪੰਜਾਬ ਦੇ ਚੋਟੀ ਦੇ ਕਲਾਕਾਰਾਂ ਵਲੋਂ ਭਰਵੀਂ ਹਾਜ਼ਰੀ ਲਵਾ ਕੇ ਆਪਣੀ ਕਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX