ਤਾਜਾ ਖ਼ਬਰਾਂ


ਕੇਰਲਾ : ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਤੇ ਭਾਰਤੀ ਜਲ ਸੈਨਾ ਨੇ 200 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨਾਲ ਭਰੇ ਇਕ ਸ਼ੱਕੀ ਜਹਾਜ਼ ਨੂੰ ਫੜਿਆ
. . .  26 minutes ago
ਸਾਬਕਾ ਭਾਰਤੀ ਕ੍ਰਿਕਟਰ ਰੋਜਰ ਬਿੰਨੀ ਸੌਰਵ ਗਾਂਗੁਲੀ ਦੀ ਥਾਂ ਹੋਣਗੇ ਬੀ.ਸੀ.ਸੀ.ਆਈ. ਦੇ ਅਗਲੇ ਪ੍ਰਧਾਨ : ਸੂਤਰ
. . .  30 minutes ago
ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  about 2 hours ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 2 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 3 hours ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 2 hours ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 5 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 6 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 6 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 6 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 7 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 7 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 7 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 7 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 8 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 8 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 8 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 9 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 8 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਅੰਮ੍ਰਿਤਸਰ

-ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਐਸ. ਟੀ. ਐਫ. ਦੇ ਏ. ਆਈ. ਜੀ. ਨੇ ਗਿਣਾਈਆਂ ਪ੍ਰਾਪਤੀਆਂ-

ਐਸ. ਟੀ. ਐਫ. ਬਾਰਡਰ ਰੇਂਜ ਨੇ ਹੁਣ ਤੱਕ 941 ਨਸ਼ਾ ਤਸਕਰ ਗਿ੍ਫਤਾਰ ਕੀਤੇ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)-ਰਾਜ 'ਚ ਸਰਗਰਮ ਬਹੁਤੇ ਗੈਂਗਸਟਰ ਨਸ਼ਿਆਂ ਦੀ ਤਸਕਰੀ 'ਚ ਸ਼ਾਮਿਲ ਹਨ ਅਤੇ ਉਹ ਇਹ ਕੰਮ ਐਸ਼ੋ ਆਰਾਮ ਦੀ ਜ਼ਿੰਦਗੀ ਜਿਊਣ ਤੇ ਪੈਸਿਆਂ ਦੀ ਪੂਰਤੀ ਖਾਤਰ ਕਰਦੇ ਹਨ | ਇਹ ਪ੍ਰਗਟਾਵਾ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਐਸ. ਟੀ. ਐਫ. ਬਾਰਡਰ ਰੇਂਜ ਦੇ ਏ. ਆਈ. ਜੀ. ਸ੍ਰੀ ਰਛਪਾਲ ਸਿੰਘ ਨੇ ਕਰਦਿਆਂ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਗਠਿਤ ਕੀਤੀ ਗਈ ਵਿਸੇਸ਼ ਟਾਸਕ ਫੋਰਸ ਵਲੋਂ ਹੁਣ ਤੱਕ ਕਈ ਅਜਿਹੇ ਕਈ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਦੇਸ਼ ਵਿਰੋਧੀ ਕਾਰਵਾਈਆਂ 'ਚ ਸ਼ਾਮਿਲ ਅਨਸਰਾਂ ਨੂੰ ਗਿ੍ਫਤਾਰ ਕੀਤਾ ਜਾ ਚੁਕਿਆ ਹੈ | ਅੱਜ ਇਥੇ ਮਾਲ ਮੰਡੀ ਸਥਿਤ ਐਸ. ਟੀ. ਐਫ. ਦੇ ਦਫਤਰ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਏ. ਆਈ. ਜੀ. ਸ੍ਰੀ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ 2017 'ਚ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ ਜਿਸ ਦੇ ਬਾਰਡਰ ਰੇਂਜ ਯੂਨਿਟ ਵਲੋਂ ਹੁਣ ਤੱਕ 458 ਪਰਚੇ ਦਰਜ ਕਰਕੇ 941 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਜਾ ਚੁਕਿਆ ਹੈ | ਜਿਨ੍ਹਾਂ ਪਾਸੋਂ 347 ਕਿਲੋ 227 ਗ੍ਰਾਮ ਹੈਰੋਇਨ, 855 ਕਿਲੋ 556 ਭੁੱਕੀ, 90 ਕਿਲੋ 543 ਨਸ਼ੀਲਾ ਪਾਊਡਰ, 208 ਲੀਟਰ ਤੋਂ ਵਧੇਰੇ ਨਸ਼ੀਲਾ ਤਰਲ ਪਦਾਰਥ, 2 ਲੱਖ 55 ਹਜ਼ਾਰ 711 ਨਸ਼ੀਲੀਆਂ ਗੋਲੀਆਂ, 39 ਕਿਲੋਗ੍ਰਾਮ ਅਫੀਮ, 8 ਕਿਲੋ 556 ਗ੍ਰਾਮ ਚਰਸ, 510 ਗ੍ਰਾਮ ਸਮੈਕ, 100 ਗ੍ਰਾਮ ਆਈਸ, 431 ਨਸ਼ੀਲੇ ਟੀਕਿਆਂ ਆਦਿ ਤੋਂ ਇਲਾਵਾ 1 ਕਰੋੜ 97 ਲੱਖ 26 ਹਜ਼ਾਰ ਡਰਗ ਮਨੀ, 29 ਪਿਸਤੌਲ, 221 ਰੌਂਦ ਤੇ 2 ਰਿਵਾਲਵਰ ਆਦਿ ਹਥਿਆਰ ਵੀ ਬਰਾਮਦ ਹੋਥੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਸ. ਟੀ. ਐਫ. ਵਲੋਂ ਪਾਕਿਸਤਾਨ ਦੀਆਂ ਖ਼ੁਫੀਆਂ ਏਜੰਸੀਆਂ ਵਲੋਂ ਆਈ. ਈ. ਡੀ. ਭੇਜ ਕੇ ਮਾਹੌਲ ਖਰਾਬ ਕਰਵਾਉਣ ਲਈ ਧਮਾਕੇ ਕਰਵਾਉਣ ਲਈ ਭੇਜੀ ਗਈ 3 ਆਈ. ਈ. ਡੀ. ਵੀ ਬਰਾਮਦ ਹੋ ਚੁੱਕੀ ਹੈ ਅਤੇ ਪਾਕਿ ਦੇ ਮਨਸੂਬਿਆਂ ਨੂੰ ਵੀ ਨਾਕਾਮ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਟੀਮ ਦੀ ਕਈ ਵਾਰ ਤਸਕਰਾਂ ਤੇ ਗੈਂਗਸਟਰਾਂ ਨਾਲ ਮੁਠਭੇੜਾਂ ਵੀ ਹੋ ਚੁੱਕੀਆਂ ਹਨ ਅਤੇ ਟੀਮ 'ਚ ਸ਼ਾਮਿਲ ਬਹਾਦੁਰ ਜਵਾਨ ਨਾਲ ਇਨ੍ਹਾਂ ਦਾ ਮੁਕਾਬਲਾ ਕਰਕੇ ਗੈਂਗਸਟਰਾਂ ਨੂੰ ਗਿ੍ਫਤਾਰ ਕਰਨ 'ਚ ਕਾਮਯਾਬ ਰਹੇ ਹਨ | ਉਨ੍ਹਾਂ ਕਈ ਕਾਰਵਾਈਆਂ ਦਾ ਤਰਤੀਬਵਾਰ ਹਵਾਲਾ ਦਿੰਦਿਆਂ ਕਿਹਾ ਕਿ ਕਈ ਕੌਮਾਂਤਰੀ ਤਸਕਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਤੇ ਹੈਰੋਇਨ ਫੈਕਟਰੀਆਂ ਬੇਨਕਾਬ ਕੀਤਾ ਹੈ | ਇਸ ਤੋਂ ਇਲਾਵਾ ਜੇਲ੍ਹ 'ਚ ਚੱਲ ਰਹੇ ਨਸ਼ਾ ਤਸਕਰੀ ਦਾ ਲੱਕ ਵੀ ਤੋੜਿਆ ਗਿਆ ਤੇ ਜੇਲ੍ਹ ਅੰਦਰੋਂ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਗੈਂਗਸਟਰਾਂ, ਜੇਲ੍ਹ ਪੁਲਿਸ ਦੇ ਮੁਲਾਜਮਾਂ ਤੇ ਕੁਝ ਬੀ. ਐਸ. ਐਫ. ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਚੁੱਕੀ ਹੈ | ਇਸ ਮੌਕੇ ਡੀ. ਐਸ. ਪੀ. ਵਵਿੰਦਰ ਮਹਾਜਨ, ਡੀ. ਐਸ. ਪੀ. ਅਰੁਣ ਸ਼ਰਮਾ, ਸਬ ਇੰਸਪੈਕਟਰ ਵਿਨੋਦ ਕੁਮਾਰ ਆਦਿ ਹਾਜ਼ਰ ਸਨ |

ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਤੋਂ ਯਾਤਰੀ ਕੋਲੋਂ ਤਿੰਨ ਕਾਰਤੂਸ ਬਰਾਮਦ

ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦੋਹਾ ਕਤਰ ਲਈ ਰਵਾਨਾ ਹੋਣ ਵਾਲੇ ਇਕ ਯਾਤਰੀ ਕੋਲੋਂ ਸੁਰੱਖਿਆ ਕਰਮੀਆਂ ਵਲੋਂ ਲਈ ਗਈ ਤਲਾਸ਼ੀ ਦੌਰਾਨ ਤਿੰਨ ਕਾਰਤੂਸ ਬਰਾਮਦ ਹੋਏ | ਪ੍ਰਾਪਤ ...

ਪੂਰੀ ਖ਼ਬਰ »

ਸਮਰ ਆਰਟ ਕੈਂਪ 'ਚ ਭਾਗ ਲੈਣ ਵਾਲੇ ਸਿਖਿਆਰਥੀਆਂ ਵਲੋਂ ਤਿਆਰ ਪੇਂਟਿੰਗਾਂ ਦੀ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਚੱਲ ਰਹੇ ਸਮਰ ਆਰਟ ਕੈਂਪ ਅਤੇ ਫੈਸਟੀਵਲ 2022 ਸਫਲਤਾਪੂਰਵਕ ਚੱਲਦਾ ਹੋਇਆ ਆਪਣੇ ਆਖਰੀ ਪੜਾਅ ਵੱਲ ਪਹੁੰਚ ਰਿਹਾ ਹੈ | ਇਸ ਸਮਰ ਆਰਟ ਕੈਂਪ ਵਿਚ ਭਾਗ ਲੈਣ ਵਾਲੇ ਕਲਾਕਾਰਾਂ ਵਲੋਂ ਕੈਂਪ ਦੌਰਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਬੱਤੀ ਹੋਈ ਗੁੱਲ : ਮਰੀਜ਼ਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)-ਇਥੇ ਜਲਿ੍ਹਆਂਵਾਲਾ ਬਾਗ ਸ਼ਹੀਦੀ ਯਾਦਗਾਰੀ ਸਿਵਲ ਹਸਪਤਾਲ ਵਿਖੇ ਅੱਜ ਬਿਜਲੀ ਬੰਦ ਹੋ ਗਈ ਜਿਸ ਜਿਸ ਕਾਰਨ ਹਸਪਤਾਲ ਦੇ ਸਾਰੇ ਪੱਖੇ ਅਤੇ ਬੱਤੀਆਂ ਬੰਦ ਹੋ ਗਈਆਂ ਤੇ ਹਸਪਤਾਲ 'ਚ ਦਾਖਲ ਮਰੀਜ਼ ਪੁਰਾਣੀਆਂ ਰਵਾਇਤੀ ਪੱਖੀਆਂ ਝੱਲਦੇ ...

ਪੂਰੀ ਖ਼ਬਰ »

ਸਾਵਧਾਨ : ਕੋਰੋਨਾ ਫੇਰ ਤੋਂ ਪਸਾਰਨ ਲੱਗਿਆ ਪੈਰ

ਅੰਮਿ੍ਤਸਰ, 26 ਜੂਨ (ਗਗਨਦੀਪ ਸ਼ਰਮਾ)-ਅੰਮਿ੍ਤਸਰ ਜ਼ਿਲ੍ਹੇ ਵਿਚ ਕੋਰੋਨਾ ਹੋਲੀ-ਹੋਲੀ ਫੇਰ ਤੋਂ ਪੈਰ ਪਸਾਰਨ ਲੱਗ ਗਿਆ ਹੈ | ਇਕ ਹਫ਼ਤੇ ਅੰਦਰ ਤਕਰੀਬਨ 50 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਆਉਂਦੇ ਦਿਨਾਂ ਤੱਕ ਇਹ ਅੰਕੜਾ 50 ਤੋਂ ਪਾਰ ਪਹੁੰਚਣ ਦੀ ਸੰਭਾਵਨਾ ਜਤਾਈ ਜਾ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲਿਆਂ 'ਚ ਤੇਜੀ : ਇਕੋ ਦਿਨ 'ਚ ਮਿਲੇ 7 ਨਵੇਂ ਮਾਮਲੇ : ਇਕ ਮਰੀਜ਼ ਦੀ ਮੌਤ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)-ਕੋਰੋਨਾ ਕੇਸਾਂ ਦੀ ਰਫਤਾਰ ਇਕ ਵਾਰ ਫਿਰ ਵੱਧਣੀ ਸ਼ੁਰੂ ਹੋ ਗਈ ਹੈ ਅਤੇ ਅੱਜ ਇਕੋ ਦਿਨ 'ਚ ਹੀ 7 ਨਵੇਂ ਮਰੀਜ਼ ਕੋਰੋਨਾ ਗ੍ਰਸਤ ਪਾਏ ਗਏ ਹਨ | ਇਸ ਤਰ੍ਹਾਂ ਇਥੇ ਹੁਣ ਕੁੱਲ ਸਰਗਰਮ ਮਾਮਲਿਆਂ ਦੀ ਦੀ ਗਿਣਤੀ 47 ਹੋ ਗਈ ਹੈ | ਇਸਦੇ ਨਾਲ ਹੀ ਅੱਜ ...

ਪੂਰੀ ਖ਼ਬਰ »

ਪੁਲਿਸ ਚੌਕੀ ਨਿਊ ਅੰਮਿ੍ਤਸਰ ਵਲੋਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, 26 ਜੂਨ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਨਪਾਲ ਸਿੰਘ ਆਈ. ਪੀ. ਸੀ. ਦੀਆਂ ਸਖ਼ਤ ਹਦਾਇਤਾਂ ਤੇ ਨਸ਼ਿਆਂ ਖ਼ਿਲਾਫ਼ ਅਤੇ ਲੁੱਟਾਂ ਖੋਹਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਚੌਕੀ ਨਿਊ ਅੰਮਿ੍ਤਸਰ ...

ਪੂਰੀ ਖ਼ਬਰ »

ਹੋਟਲ 'ਚ ਲੱਗੀ ਭਿਆਨਕ ਅੱਗ, ਸਾਮਾਨ ਸੜਕੇ ਹੋਇਆ ਸੁਆਹ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਸਥਾਨਕ ਕਚਹਿਰੀ ਰੋਡ ਵਿਖੇ ਪੰਨੂ ਇੰਟਰਨੈਸ਼ਨਲ ਹੋਟਲ ਵਿਚ ਅਚਾਨਕ ਅੱਗ ਦੀ ਘਟਨਾ ਵਾਪਰੀ | ਇਹ ਘਟਨਾ ਬੀਤੀ ਅੱਧੀ ਰਾਤ ਨੂੰ ਵਾਪਰੀ, ਜਿਸ ਵਿਚ ਹੋਟਲ ਦਾ ਸਾਮਾਨ ਸੜਕੇ ਰਾਖ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਬੀਤੀ ਅੱਧੀ ਰਾਤ ਨੂੰ ...

ਪੂਰੀ ਖ਼ਬਰ »

ਮਿ੍ਤਕ ਨਰਿੰਦਰ ਸਿੰਘ ਉਰਫ਼ ਨਿੰਦਰ ਦੇ ਪਰਿਵਾਰ ਨੇ ਇਨਸਾਫ ਦੀ ਲਗਾਈ ਗੁਹਾਰ

ਛੇਹਰਟਾ, 26 ਜੂਨ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀ ਜੀ. ਟੀ. ਰੋਡ ਸਥਿਤ ਡਰੀਮ ਸਿਟੀ ਦੇ ਬਾਹਰਵਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਤਕਰਾਰਬਾਜ਼ੀ ਦੇ ਚੱਲਦਿਆਂ ਦੋਹਾਂ ਧਿਰਾਂ ਵਲੋਂ ਆਹਮੋ ਸਾਹਮਣੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ | ਜਿਸ ...

ਪੂਰੀ ਖ਼ਬਰ »

ਛੇਹਰਟਾ 'ਚ ਕਈ ਮਹੀਨਿਆਂ ਤੋਂ ਵਾਟਰ ਸਪਲਾਈ 'ਚ ਸੀਵਰੇਜ ਦਾ ਪਾਣੀ ਰਲ ਕੇ ਘਰਾਂ ਵਿਚ ਆਉਣ ਨਾਲ ਲੋਕਾਂ ਵਿਚ ਮਚੀ ਹਾਹਾਕਾਰ

ਛੇਹਰਟਾ, 26 ਜੂਨ (ਵਡਾਲੀ)-ਛੇਹਰਟਾ ਖੇਤਰ ਵਿਚ ਪਿਛਲੇ ਕਈ ਮਹੀਨਿਆਂ ਤੋਂ ਪੀਣ ਵਾਲੇ ਸਾਫ਼ ਪਾਣੀ ਦੇ ਵਿਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ ਤੇ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਤੇ ਨਗਰ ...

ਪੂਰੀ ਖ਼ਬਰ »

ਪਿੰਡ ਠੱਠੀਆਂ ਵਿਖੇ ਬਾਬਾ ਤੇਲੀਏ ਸ਼ਾਹ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਠੱਠੀਆਂ ਵਿਖੇ ਬਾਬਾ ਤੇਲੀਏ ਸ਼ਾਹ ਦਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨਾਹਰ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਸਾਂਘਣਾ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਹੋਇਆ

ਛੇਹਰਟਾ, 26 ਜੂਨ (ਵਡਾਲੀ)- ਪੇਂਡੂ ਵਿਕਾਸ ਤੇ ਗਰਾਮ ਵਿਭਾਗ ਪੰਜਾਬ ਵਲੋਂ ਗ੍ਰਾਮ ਸਭਾ ਦਾ ਹਾੜ੍ਹੀ ਦੇ ਆਮ ਇਜਲਾਸ ਕਰਵਾਏ ਜਾ ਰਹੇ ਹਨ ਇਸੇ ਲੜੀ ਤਹਿਤ ਪਿੰਡ ਸਾਂਘਣਾ ਵਿਖੇ ਵੀ ਗ੍ਰਾਮ ਸਭਾ ਦਾ ਆਮ ਇਜਲਾਸ ਕਰਵਾਇਆ ਗਿਆ, ਜਿਸ ਵਿਚ ਸੈਕਟਰੀ ਵੰਸ਼ਦੀਪ ਸਿੰਘ, ਐੱਸ. ਈ. ਪੀ. ਓ. ...

ਪੂਰੀ ਖ਼ਬਰ »

ਮੁਕਾਬਲਾ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਬਨਾਮ ਪੰਜਾਬ ਸਰਕਾਰ, ਕੇਂਦਰ ਸਰਕਾਰ, ਕਾਂਗਰਸ ਤੇ ਬਾਦਲ ਪਰਿਵਾਰ ਦਰਮਿਆਨ ਸੀ : ਸੰਧੂ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਸੰਗਰੂਰ ਜ਼ਿਮਨੀ ਚੋਣ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਪਾਰਟੀ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਾਰਟੀ ਦੇ ਮੁੱਖ ਦਫ਼ਤਰ ਅੰਮਿ੍ਤਸਰ ਤੋਂ ਦਫ਼ਤਰ ਸਕੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਅਨੁਸਾਰ ਸਾਂਭ ਸੰਭਾਲ ਨਾ ਹੋਣ 'ਤੇ ਸਤਿਕਾਰ ਕਮੇਟੀ ਨੇ ਸਰੂਪ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸਤਿਕਾਰ ਸਹਿਤ ਪਹੁੰਚਾਇਆ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੇੜੇ ਮੋਚੀ ਬਾਜ਼ਾਰ ਵਿਖੇ ਇਕ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਮਰਿਆਦਾ ਅਨੁਸਾਰ ਸੇਵਾ ਸੰਭਾਲ ਨਾ ਹੋਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਸ਼ੋ੍ਰ੍ਰਮਣੀ ਕਮੇਟੀ ...

ਪੂਰੀ ਖ਼ਬਰ »

ਕੌਮਾਂਤਰੀ ਡਰੱਗ ਡੇਅ ਮੌਕੇ ਅੰਮਿ੍ਤਸਰ ਪੁਲਿਸ ਨੇ ਕਰਵਾਈ ਮੈਰਾਥਨ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ ਸਹਿਰੀ ਵਲੋਂ ਅੱਜ ਕੌਮਾਂਤਰੀ ਨਸ਼ਾ ਵਿਰੋਧੀ ਦਿਨ ਮੌਕੇ ਅੱਜ ਸਵੇਰੇ ਮੈਰਾਥਨ ਦੌੜ ਕਰਵਾਈ ਗਈ ਜਿਸ 'ਚ ਵੱਡੀ ਤਾਦਾਦ 'ਚ ਬੱਚਿਆਂ, ਬਜ਼ੁਰਗਾਂ, ਖਿਡਾਰੀਆਂ, ਪੁਲਿਸ ਮੁਲਾਜਮਾਂ ਤੇ ਸਮਾਜ ਸੇਵੀ ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਮਾਨ ਦੀ ਜਿੱਤ 'ਤੇ ਅਕਾਲੀ ਦਲ ਅੰਮਿ੍ਤਸਰ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਦੀ ਹੋਈ ਸ਼ਾਨ ਨਾਲ ਜਿੱਤ ਦੀ ਖੁਸ਼ੀ ਵਿਚ ਵਰਕਰਾਂ ਵਲੋਂ ਲੱਡੂ ਵੰਡ ਕੇ ਭੰਗੜੇ ਪਾਏ ਤੇ ਖੁਸ਼ੀ ਮਨਾਈ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ ਦਾ ਬਰਸੀ ਸਮਾਗਮ ਅੱਜ

ਵੇਰਕਾ, 26 ਜੂਨ (ਪਰਮਜੀਤ ਸਿੰਘ ਬੱਗਾ)-ਵੇਰਕਾ ਮਜੀਠਾ ਬਾਈਪਾਸ ਦਰਮਿਆਨ ਸੁਸ਼ੋਭਿਤ ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਦਿਨ ਰਾਤ ਸੇਵਾਵਾਂ ਨਿਭਾਉਣ ਵਾਲੇ ਨੌਜਵਾਨ ਸੇਵਾਦਾਰ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਲਾਹੌਰ ਦੇ ਫੋਰਮੈਨ ਕਿ੍ਸਚੀਅਨ ਕਾਲਜ ਦੇ ਵਿਦਿਆਰਥੀ ਸ਼ੇਰ-ਏ-ਪੰਜਾਬ ਦੀ ਸਮਾਧ 'ਤੇ ਹੋਏ ਨਤਮਸਤਕ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਲਾਹੌਰ ਸ਼ਾਹੀ ਕਿਲ੍ਹੇ ਦੇ ਰੌਸ਼ਨਾਈ ਦਰਵਾਜ਼ੇ ਦੇ ਬਾਹਰ ਬਾਦਸ਼ਾਹੀ ਮਸੀਤ ਦੀ ਪੂਰਬੀ ਕੰਧ ਵਲ ਹਿੰਦੂ-ਮੁਸਲਿਮ ਆਰਕੀਟੈਕਚਰ ਦੀ ਸੁਮੇਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਦੋ ਮੰਜ਼ਲਾਂ ਸਮਾਧ ਵਿਖੇ ਅੱਜ ਲਾਹੌਰ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਾ ਮੁਕਤੀ ਵਰਕਸ਼ਾਪ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਮਨਾਏ ਗਏ ਵਿਸ਼ਵ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਕ ਜ਼ਿਲ੍ਹਾ ਪੱਧਰੀ ਨਸ਼ਾ ਮੁਕਤੀ ਵਰਕਸ਼ਾਪ ਲਾਈ ਗਈ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮੀਤ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX