ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਸ਼ਿਆਂ ਦੀ ਰੋਕਥਾਮ ਹੀ ਇਸ ਦਾ ਸਭ ਤੋਂ ਵੱਡਾ ਤੇ ਸਹੀ ਇਲਾਜ-ਡਾ. ਰਾਜਿੰਦਰ ਸਿੰਘ

ਚੰਡੀਗੜ੍ਹ, 26 ਜੂਨ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਵਸਨੀਕ 90 ਸਾਲਾ ਕਰਨਲ ਡਾ. ਰਾਜਿੰਦਰ ਸਿੰਘ ਅਨੁਸਾਰ ਨਸ਼ਿਆਂ ਦੀ ਰੋਕਥਾਮ ਹੀ ਇਸ ਬੁਰੀ ਲਤ ਦਾ ਸਭ ਤੋਂ ਵੱਡਾ ਤੇ ਸਹੀ ਇਲਾਜ ਹੈ | ਇਹ ਬੁਰੀ ਲਤ ਇਨਸਾਨ ਨੂੰ ਵਾਰ -ਵਾਰ ਨਸ਼ਾ ਕਰਨ ਲਈ ਉਕਸਾਉਂਦੀ ਹੈ | ਚੰਡੀਗੜ੍ਹ ਪ੍ਰੈੱਸ ਕਲੱਬ ਵਿਚ ਆਪਣੀ ਕਿਤਾਬ 'ਬੀਵੇਅਰ ਐਂਡ ਬੀਵੇਅਰ ਆਫ ਡਰੱਗਜ' ਨੂੰ ਰਿਲੀਜ਼ ਕਰਨ ਮੌਕੇ ਉਨ੍ਹਾਂ ਕਿਹਾ ਕਿ ਇਹ ਕਿਤਾਬ ਖਾਸ ਤੌਰ 'ਤੇ ਵੱਖ-ਵੱਖ ਕਿਸਮਾਂ ਦੇ ਨਸ਼ਿਆਂ ਦੇ ਪ੍ਰਭਾਵ ਬਾਰੇ ਚੇਤਨਾ ਪੈਦਾ ਕਰਨ ਤੇ ਕੇਂਦਰਿਤ ਹੈ | ਇਸ ਕਿਤਾਬ ਵਿਚ ਉਨ੍ਹਾਂ ਨੇ ਇਸੇ ਵਿਸ਼ੇ ਨੂੰ ਮੁੱਖ ਰੱਖਿਆ ਹੈ | ਉਨ੍ਹਾਂ ਕਿਹਾ ਕਿ ਨਸ਼ਾ ਕਰਨਾ ਬਹੁਤ ਆਸਾਨ ਹੈ ਪਰ ਨਸ਼ਿਆਂ ਦੀ ਦਲਦਲ ਤੋਂ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੈ | ਡਾ. ਰਾਜਿੰਦਰ ਸਿੰਘ ਨੇ ਸ਼ਰਾਬ ਦੇ ਬਾਰੇ ਵਿਚ ਇਕ ਗਲਤ ਧਾਰਨਾ ਤੋਂ ਮਨ ਤੋੜਨ ਬਾਰੇ ਕਿਹਾ ਕਿ ਇਹ ਕੁਝ ਬਿਮਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਦੀ ਹੈ ਪਰ ਦੂਜੇ ਪਾਸੇ 200 ਤੋਂ ਜ਼ਿਆਦਾ ਬਿਮਾਰੀਆਂ ਦਾ ਕਾਰਨ ਬਣਦੀ ਹੈ | ਉਨ੍ਹਾਂ ਸੜਕ ਹਾਦਸਿਆਂ ਦਾ ਜ਼ਿਕਰ ਕਰਦਿਆਂ ਕਿ 50ਫੀਸਦੀ ਸੜਕ ਹਾਦਸਿਆਂ ਦਾ ਕਾਰਨ ਸ਼ਰਾਬ ਹੈ | ਦੂਜਾ ਹੈ ਤੰਬਾਕੂ ਜੋ ਕਿ ਵੱਖ-ਵੱਖ ਤਰ੍ਹਾਂ ਦੇ ਕੈਂਸਰਾਂ ਦਾ ਕਾਰਨ ਹੈ | ਇਸ ਮੌਕੇ 'ਤੇ ਡਾ. ਸਵਿਤਾ ਮਲਹੋਤਰਾ ਸਾਬਕਾ ਡੀਨ ਅਤੇ ਪ੍ਰੋਫੈਸਰ ਮਨੋਚਿਕਿਤਸਕ ਵਿਭਾਗ ਪੀ.ਜੀ.ਆਈ ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸਮਾਗਮ ਵਿਚ ਪਹੁੰਚੇ | ਡਾ. ਨੀਲਮ ਕੌਰ, ਸਲਾਹਕਾਰ ਸਿਹਤ ਤੇ ਸਿੱਖਿਆ ਕਲਗੀਧਰ ਟਰਸਟ ਬੜੂ ਸਾਹਿਬ ਵੀ ਇਸ ਮੌਕੇ 'ਤੇ ਮੌਜੂਦ ਸਨ | ਇਸ ਸਮਾਗਮ ਵਿਚ ਨਸ਼ਾ ਮੁਕਤ ਹੋ ਚੁੱਕੇ ਵਿਅਕਤੀਆਂ ਦੇ ਰਿਸ਼ਤੇਦਾਰ ਤੇ ਮਾਪੇ ਵੀ ਸ਼ਾਮਿਲ ਹੋਏ |

ਬੇਮਿਸਾਲ ਸਜ਼ਾ ਦਾ ਵਾਅਦਾ ਭੁੱਲੀ ਮਾਨ ਸਰਕਾਰ ਨੂੰ ਪੰਜਾਬੀਆਂ ਨੇ ਸਬਕ ਸਿਖਾਇਆ-ਭਾਈ ਗੁਰਪ੍ਰੀਤ ਸਿੰਘ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਚੋਣਾਂ ਤੋਂ ਪਹਿਲਾਂ ਬੇਅਦਬੀਆਂ ਦੇ ਦੋਸ਼ੀਆਂ ਵਾਸਤੇ ਬੇਮਿਸਾਲ ਸਜ਼ਾ ਦਾ ਵਾਅਦਾ ਕਰਕੇ ਹੋਂਦ ਵਿਚ ਆਈ ਮਾਨ ਸਰਕਾਰ ਨੂੰ ਪਿਛਲੇ 100 ਦਿਨਾਂ ਵਿਚ ਇਸ ਨੂੰ ਵਫ਼ਾ ਕਰਨ ਦਾ ਸਮਾਂ ਨਹੀਂ ਮਿਲਿਆ ਜਿਸ ਦਾ ਖਾਮਿਆਜ਼ਾ ਮੁੱਖ ...

ਪੂਰੀ ਖ਼ਬਰ »

ਗੁਲਮੋਹਰ ਸਿਟੀ ਐਕਟੈਨਸ਼ਨ ਸੁਸਾਇਟੀ ਦੇ ਵਸਨੀਕਾਂ ਨੇ ਵਿਧਾਇਕ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ

ਡੇਰਾਬੱਸੀ, 26 ਜੂਨ (ਗੁਰਮੀਤ ਸਿੰਘ)-ਹੈਬਤਪੁਰ ਸੜਕ 'ਤੇ ਸਥਿਤ ਗੁਲਮੋਹਰ ਸਿਟੀ ਐਕਸਟੈਨਸ਼ਨ ਦੇ ਫਲੈਟਾਂ 'ਚ ਰਹਿੰਦੇ ਸੈਂਕੜੇ ਪਰਿਵਾਰ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਸੁਸਾਇਟੀ 'ਚ ਪੁੱਜੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਅੱਜ ਸੁਸਾਇਟੀ ਵਾਸੀਆਂ ਨੇ ...

ਪੂਰੀ ਖ਼ਬਰ »

ਓਵਰਲੋਡ ਟਿੱਪਰਾਂ 'ਚੋਂ ਸੜਕ 'ਤੇ ਡਿੱਗ ਰਹੀ ਰੇਤ ਕਾਰਨ ਲੋਕ ਪ੍ਰੇਸ਼ਾਨ

ਡੇਰਾਬੱਸੀ, 26 ਜੂਨ (ਰਣਬੀਰ ਸਿੰਘ ਪੜ੍ਹੀ)-ਮੁਬਾਰਕਪੁਰ ਸਥਿਤ ਸਟੋਨ ਅਤੇ ਸਕਰੀਨਿੰਗ ਪਲਾਂਟ ਕਰੈਸ਼ਰਾਂ 'ਚੋਂ ਓਵਰਲੋਡ ਚੱਲ ਰਹੇ ਟਿੱਪਰਾਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਸਥਾਨਕ ਲੋਕਾਂ 'ਚ ਰੋਸ ਪਾਇਆ ਜਾ ਰਿਹਾ | ਇਨ੍ਹਾਂ ਓਵਰਲੋਡ ਟਿੱਪਰਾਂ ਨਾਲ ਹਲਕੇ ਦੀਆਂ ...

ਪੂਰੀ ਖ਼ਬਰ »

ਆਲਮੀ ਤਪਸ਼ ਨੂੰ ਵਧਣ ਤੋਂ ਰੋਕਣ ਲਈ ਹਰ ਮਨੁੱਖ ਰੁੱਖ ਲਗਾਵੇ-ਕੌਂਸਲਰ ਬੁਟੇਰਲਾ

ਚੰਡੀਗਡ੍ਹ, 26 ਜੂਨ (ਨਵਿੰਦਰ ਸਿੰਘ ਬੜਿੰਗ)- ਗਲੋਬਲ ਵਾਰਮਿੰਗ ਦੇ ਕਰਕੇ ਸੂਰਜ ਦੀ ਤਪਸ਼ ਵਧਣ ਕਾਰਨ ਗਰਮੀ ਹਰ ਸਾਲ ਵਧ ਰਹੀ ਹੈ | ਜਿਸ ਕਰਕੇ ਹਰ ਇਨਸਾਨ ਪ੍ਰੇਸ਼ਾਨ ਹੈ ਅਤੇ ਬਿਮਾਰੀਆਂ ਵਧਣ ਦੇ ਨਾਲ-ਨਾਲ ਧਰਤੀ ਹੇਠਲਾ ਪਾਣੀ ਵੀ ਖ਼ਤਮ ਹੁੰਦਾ ਜਾ ਰਿਹਾ ਹੈ | ਅਜਿਹੇ ...

ਪੂਰੀ ਖ਼ਬਰ »

ਖੱਟਰ ਕੇਂਦਰੀ ਮੰਤਰੀ ਨੂੰ ਮਿਲੇ

ਚੰਡੀਗੜ੍ਹ, 26 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੀਤੇ ਦਿਨੀਂ ਨਵੀਂ ਦਿੱਲੀ ਵਿਚ ਕੇਂਦਰੀ ਅਮਲਾ, ਲੋਕ ਸ਼ਿਕਾਇਤ ਤੇ ਪਿ੍ਥਵੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ (ਸੁਤੰਤਰ ਕਾਰਜਭਾਰ) ਡਾ. ਜਿਤੇਂਦਰ ਸਿੰਘ ਦੇ ਨਾਲ ...

ਪੂਰੀ ਖ਼ਬਰ »

ਖੋਜ ਵਿਚ ਆਧੁਨਿਕ ਤਕਨੀਕ ਦਾ ਇਸਤੇਮਾਲ ਕਰਨ ਦੇ ਯਤਨਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 26 ਜੂਨ (ਵਿਸ਼ੇਸ਼ ਪ੍ਰਤੀਨਿਧ)- ਖੋਜ ਵਿਚ ਆਧੁਨਿਕ ਤਕਨੀਕ ਦਾ ਇਸਤੇਮਾਲ ਕਰਨ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਵਾਰ ਫਿਰ ਹਰਿਆਣਾ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ | ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ (ਐਨ. ਸੀ. ਆਰ. ਬੀ.) ਅਤੇ ਸੀ.ਪੀ.ਐਫ ਵਲੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ 30 ਜੂਨ ਤੋਂ ਪਹਿਲਾਂ ਹੜ੍ਹ ਕੰਟਰੋਲ ਕੰਮਾ ਨੂੰ ਪੂਰਾ ਕਰਨਾ ਯਕੀਨੀ ਕਰਨ- ਸੰਜੀਵ ਕੌਸ਼ਲ

ਚੰਡੀਗੜ੍ਹ, 26 ਜੂਨ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ 30 ਜੂਨ ਤੋਂ ਪਹਿਲਾਂ ਆਪਣੇ ਅਧਿਕਾਰ ਖੇਤਰ ਵਿਚ ਡ੍ਰੇਨਾਂ ਤੇ ਸੀਵਰੇਜ ਲਾਇਨਾਂ ਦੀ ਸਫਾਈ ਅਤੇ ਹੋਰ ਹੜ੍ਹ ਕੰਟਰੋਲ ਕੰਮਾਂ ਨੂੰ ਯਕੀਨੀ ਕਰਨ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 76 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 26 ਜੂਨ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ ਵਿਚ ਅੱਜ ਕੋਰੋਨਾ ਦੇ 76 ਨਵੇਂ ਮਾਮਲੇ ਸਾਹਮਣੇ ਆਏ ਤੇ 73 ਮਰੀਜ਼ ਸਿਹਤਯਾਬ ਹੋਏ | ਸ਼ਹਿਰ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 495 ਰਹਿ ਗਈ ਹੈ | ਅੱਜ ਜਿਹੜੇ ਸੈਕਟਰਾਂ ਵਿੱਚੋਂ ਮਾਮਲੇ ਸਾਹਮਣੇ ਆਏ ਉਨ੍ਹਾਂ ...

ਪੂਰੀ ਖ਼ਬਰ »

ਕੰਵਲ ਦੀਆਂ ਲਿਖਤਾਂ ਸਾਡੇ ਲਈ ਚਾਨਣ ਮੁਨਾਰਾ ਬਣੀਆਂ ਰਹਿਣਗੀਆਂ- ਸੰਧਵਾਂ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਦੇ ਸਿਰਮੌਰ ਲੇਖਕ ਜਸਵੰਤ ਸਿੰਘ ਕੰਵਲ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਸਾਡੇ ਲਈ ਚਾਨਣ ਮੁਨਾਰਾ ...

ਪੂਰੀ ਖ਼ਬਰ »

ਸਪੀਕਰ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਇਸ ਮਹਾਨ ਆਗੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ | ਇਥੋਂ ਜਾਰੀ ਆਪਣੇ ਸੰਦੇਸ਼ ਵਿਚ ਸੰਧਵਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਿੰਘਪੁਰਾ ਵਲੋਂ ਆਮ ਇਜਲਾਸ

ਘਨੌਲੀ, 26 ਜੂਨ (ਸੈਣੀ)-ਨੇੜਲੇ ਪਿੰਡ ਸਿੰਘਪੁਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਗ੍ਰਾਮ ਸਭਾ ਬੁਲਾਈ ਗਈ ਜਿਸ ਵਿਚ ਗ੍ਰਾਮ ਪੰਚਾਇਤ ਸਿੰਘਪੁਰ ਸਰਪੰਚ ਮਨਿੰਦਰ ਕੌਰ ਨੇ ਗ੍ਰਾਮ ਸਭਾ ਵਿਚ ਆਉਣ ਲਈ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਆਪਣੇ ਸੁਝਾਅ ਦੇ ਲਈ ਪਿੰਡ ਨਿਵਾਸੀਆਂ ਦਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਵਸ ਮਨਾਇਆ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਨਸ਼ਾ ਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਮੁਟਿਆਰ ਨੇ ਨੰਗਲ ਡੈਮ 'ਚ ਛਾਲ ਮਾਰੀ

ਨੰਗਲ, 26 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਦੀ ਇੱਕ ਮੁਟਿਆਰ ਨੇ ਨੰਗਲ ਡੈਮ 'ਚ ਛਾਲ ਮਾਰ ਦਿੱਤੀ ਹੈ | ਡੈਮ ਦੀ ਸੁਰੱਖਿਆ ਲਈ ਤਾਇਨਾਤ ਅਮਲੇ ਅਨੁਸਾਰ ਮੁਟਿਆਰ ਦਾ ਮੋਬਾਈਲ ਫ਼ੋਨ ਅਤੇ ਬੈਗ ਮੌਕੇ ਤੋਂ ਮਿਲਿਆ ਹੈ ਤੇ ਬੈਗ 'ਚੋਂ ਇੱਕ ...

ਪੂਰੀ ਖ਼ਬਰ »

ਪੀ. ਆਈ. ਐੱਸ. ਦੇ ਡਾਇਰੈਕਟਰ ਸੁਖਵੀਰ ਗਰੇਵਾਲ ਵਲੋਂ ਬੀ. ਜੀ. ਐੱਸ. ਸਕੂਲ ਦਾ ਦੌਰਾ

ਕਹਾਨਪੁਰ ਖਹੀ, 26 ਜੂਨ (ਗੁਰਬੀਰ ਸਿੰਘ ਵਾਲੀਆ)-ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਡਾਇਰੈਕਟਰ ਸੁਖਵੀਰ ਗਰੇਵਾਲ ਨੇ ਅੱਜ ਬੀਜੇਐੱਸ ਪਬਲਿਕ ਸਕੂਲ ਸਮੁੰਦੜੀਆਂ ਦਾ ਦੌਰਾ ਕੀਤਾ | ਸਰਕਾਰਾਂ ਦੀਆਂ ਬੇਰੁਖੀਆਂ ਦੇ ਬਾਵਜੂਦ ਪੰਜਾਬ ਦੇ ਖੇਡ ਰੁੱਖ ਦੀਆਂ ਜੜ੍ਹਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਕੌਂਸਲ ਨੇ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਨਾਇਆ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਨੇ ਹਰ ਸਾਲ ਦੀ ਤਰ੍ਹਾਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਨਾਇਆ | ਜੀ.ਐਸ. ਅਸਟੇਟ, ਬੇਲਾ ਰੋਡ ਵਿਖੇ ਕਰਵਾਏ ਇਸ ਸਮਾਗਮ ਵਿਚ ਬਜ਼ੁਰਗਾਂ ਨਾਲ ਹੋ ਰਹੇ ਦੁਰਵਿਵਹਾਰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਮਨਾਇਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਵਿਸ਼ਵ ਪੱਧਰ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਨਸ਼ੇ ਦੇ ਖ਼ਿਲਾਫ਼ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਇਸ ਦਿਨ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖਾਸ ਤੌਰ 'ਤੇ ਨਸ਼ੇ ਦੀ ਲਤ 'ਚ ਫਸੇ ਉਨ੍ਹਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਜ਼ੀਰਕਪੁਰ, 26 ਜੂਨ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਦੋ ਚੋਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਸੰਬੰਧੀ ...

ਪੂਰੀ ਖ਼ਬਰ »

ਇਕ ਰੁੱਖ ਸੋ ਸੁੱਖ ਸਕੀਮ ਤਹਿਤ ਨੌਜਵਾਨਾਂ ਨੇ ਬੂਟੇ ਲਗਾਏ

ਡੇਰਾਬੱਸੀ, 26 ਜੂਨ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਨੂੰ ਪ੍ਰਦੂਸ਼ਣ ਮੁਕਤ ਕਰਦਿਆਂ ਹਰਾ-ਭਰਿਆ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਕਾਰਕੋਰ ਦੇ ਨੌਜਵਾਨਾਂ ਨੇ ਪਿੰਡ ਤੋਂ ਬਾਅਦ ਖੇਤਾਂ 'ਚ ਮੋਟਰਾਂ 'ਤੇ ਬੂਟੇ ਲਗਾਏ | ਨੌਜਵਾਨਾਂ ਨੇ ਦੱਸਿਆ ਕਿ ਵਿਧਾਇਕ ...

ਪੂਰੀ ਖ਼ਬਰ »

ਕਿਸੇ ਹਾਦਸੇ ਦੀ ਉਡੀਕ ਕਰ ਰਿਹੈ ਸੰਪਰਕ ਸੜਕ 'ਤੇ ਖੁੱਲ੍ਹਾ ਪਿਆ ਮੇਨ ਹੋਲ

ਡੇਰਾਬੱਸੀ, 26 ਜੂਨ (ਗੁਰਮੀਤ ਸਿੰਘ)-ਲੋਕਾਂ ਦੀ ਜ਼ਿੰਦਗੀ ਦੀ ਕੀਮਤ ਪ੍ਰਸ਼ਾਸਨ ਦੀ ਨਜ਼ਰ 'ਚ ਜ਼ੀਰੋ ਜਾਪਦੀ ਨਜ਼ਰ ਆ ਰਹੀ ਹੈ, ਇਸ ਦੀ ਜਿਉਂਦੀ ਜਾਗਦੀ ਮਿਸਾਲ ਪਿੰਡ ਤਿ੍ਵੇਦੀ ਕੈਂਪ ਤੋਂ ਭਾਂਖਰਪੁਰ ਨੂੰ ਜਾਂਦੀ ਸੜਕ 'ਤੇ ਖੁੱਲ੍ਹਾ ਪਿਆ ਮੇਨਹੋਲ ਵੇਖ ਕੇ ਮਿਲਦੀ ਹੈ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਪ੍ਰੋਗਰਾਮ ਸੰਗੀਤ ਸ਼ਾਮ ਕਰਵਾਇਆ

ਡੇਰਾਬੱਸੀ, 26 ਜੂਨ (ਗੁਰਮੀਤ ਸਿੰਘ)-ਪਰਿਵਾਰ ਮਿਲਨ ਸਮਾਗਮ ਤਹਿਤ ਡੇਰਾਬੱਸੀ ਲਾਇਨਜ਼ ਕਲੱਬ ਵਲੋਂ ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੋਗਰਾਮ ਸੰਗੀਤ ਸ਼ਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਵੀਨ ਵਿੱਜ ਅਤੇ ਨਿਖਿਲ ਵਿੱਜ ਨੇ ਗੀਤ 'ਐ ਮਾਲਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਛਬੀਲ ਤੇ ਲੰਗਰ ਲਗਾਇਆ

ਚੰਡੀਗੜ੍ਹ, 26 ਜੂਨ (ਨਵਿੰਦਰ ਸਿੰਘ ਬੜਿੰਗ)-ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹਿਰ ਦੇ ਸੈਕਟਰ-35 ਵਿਚ ਠੰਢੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕਾ ਲੰਗਰ ਲਗਾਇਆ ਗਿਆ | ਇਹ ਪ੍ਰੋਗਰਾਮ ਡਾਰਟਵੈਲ ਐਕਸਪੈੱ੍ਰਸ ਤੇ ਅਕਾਲ ਬਾਈਕਰਜ਼ ...

ਪੂਰੀ ਖ਼ਬਰ »

ਸੁਨਿਆਰੇ ਅਤੇ ਮੈਡੀਕਲ ਸਟੋਰ ਨੂੰ ਲੁੱਟਣ ਵਾਲਾ ਗਰੋਹ ਅਸਲ੍ਹੇ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਇਲਾਕੇ ਵਿਚ ਇਕ ਸੁਨਿਆਰੇ ਅਤੇ ਮੈਡੀਕਲ ਸਟੋਰ ਲੁੱਟਣ ਵਾਲੇ ਗਰੋਹ ਦਾ ਪਰਦਾਫ਼ਾਸ਼ ਕਰਦਿਆਂ ਮੁਹਾਲੀ ਪੁਲਿਸ ਨੇ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਛਾਣ ...

ਪੂਰੀ ਖ਼ਬਰ »

ਪੁਲਿਸ ਵੱਲੋਂ ਨੌਜਵਾਨ ਦੀ ਤਲਾਸ਼ੀ ਲੈਣ ਤੋਂ ਭੜਕੇ ਸਾਥੀ ਚੌਂਕੀ ਇੰਚਾਰਜ ਨਾਲ ਖਹਿਬੜੇ

ਡੇਰਾਬੱਸੀ, 26 ਜੂਨ (ਗੁਰਮੀਤ ਸਿੰਘ, ਰਣਬੀਰ ਸਿੰਘ ਪੜ੍ਹੀ)- ਇਥੋਂ ਦੀ ਹੈਬਤਪੁਰ ਸੜਕ 'ਤੇ ਅੱਜ ਦੇਰ ਸ਼ਾਮ ਇਕ ਨੌਜਵਾਨ ਦੀ ਤਲਾਸ਼ੀ ਲੈਣ ਤੇ ਮੁਬਾਰਿਕਪੁਰ ਪੁਲਿਸ ਅਤੇ ਕੁਝ ਨੌਜਵਾਨਾਂ ਦੀ ਆਪਸ ਵਿੱਚ ਤਕਰਾਰ ਹੋ ਗਈ | ਆਪਸੀ ਤਕਰਾਰ ਐਨੀ ਵਧ ਗਈ ਕਿ ਪੁਲਿਸ ਨੂੰ ਗੋਲੀ ...

ਪੂਰੀ ਖ਼ਬਰ »

ਪੰਜਾਬੀ ਅਨੁਵਾਦਕ ਭਜਨਬੀਰ ਸਿੰਘ ਨੂੰ ਮਿਲਿਆ '33ਵਾਂ ਸਾਹਿਤ ਅਕਾਦਮੀ ਅਨੁਵਾਦ ਪੁਰਸਕਾਰ-2021

ਡੇਰਾਬੱਸੀ, 26 ਜੂਨ (ਰਣਬੀਰ ਸਿੰਘ ਪੜ੍ਹੀ)-ਸਾਹਿਤ ਅਕਾਦਮੀ ਦਿੱਲੀ ਵਲੋਂ ਪੰਜਾਬੀ ਅਨੁਵਾਦਕ ਭਜਨਬੀਰ ਸਿੰਘ ਨੂੰ ਹਿੰਦੀ ਦੇ ਪ੍ਰਸਿੱਧ ਕਹਾਣੀਕਾਰ ਉਦੇ ਪ੍ਰਕਾਸ਼ ਦੀ ਅਨੁਵਾਦਿਤ ਪੁਸਤਕ 'ਪ੍ਰਤੀਨਿਧ ਕਹਾਣੀਆ' ਲਈ '33ਵਾਂ ਸਾਹਿਤ ਅਕਾਦਮੀ ਅਨੁਵਾਦ ਪੁਰਸਕਾਰ 2021' ਦਿੱਤਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਲਾਪਤਾ

ਡੇਰਾਬੱਸੀ, 26 ਜੂਨ (ਗੁਰਮੀਤ ਸਿੰਘ)-ਇਥੋਂ ਦੇ ਪਿੰਡ ਮੁਬਾਰਕਪੁਰ ਤੋਂ 13 ਸਾਲਾ ਲੜਕੀ ਪਿਛਲੇ 6 ਦਿਨਾਂ ਤੋਂ ਲਾਪਤਾ ਹੈ | ਪੁਲਿਸ ਨੂੰ ਸ਼ਿਕਾਇਤ ਦੇਣ 'ਤੇ ਪੁਲਿਸ ਨੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਲੜਕੀ ਦੇ ਪਿਤਾ ਨਾਨਕੂ ਰਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 'ਤੇ ਮਾਰਚ ਕੱਢਿਆ

ਜ਼ੀਰਕਪੁਰ, 26 ਜੂਨ (ਹੈਪੀ ਪੰਡਵਾਲਾ)-ਅੱਜ ਇਥੇ ਕੌਮਾਂਤਰੀ ਨਸ਼ਾ ਦੁਰਵਰਤੋਂ ਅਤੇ ਤਸਕਰੀ ਦਿਵਸ ਬਾਬਤ ਜਾਗਰੂਕ ਕਰਨ ਲਈ ਮਾਰਚ ਕੱਢਿਆ ਗਿਆ | ਇਸ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾ ਫ਼ਤਿਹ ਗਰੁੱਪ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਵਿਖੇ ਬਰਸੀ ਸਮਾਗਮ ਮਨਾਏ

ਫ਼ਤਹਿਗੜ੍ਹ ਸਾਹਿਬ, 26 ਜੂਨ (ਬਲਜਿੰਦਰ ਸਿੰਘ)-ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਵਿਖੇ ਅੱਜ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਮਨਾਏ ਗਏ, ਜਿਸ 'ਚ ਸਚਖੰਡ ਵਾਸੀ ਸੰਤ ਬਾਬਾ ...

ਪੂਰੀ ਖ਼ਬਰ »

ਡੇਰਾਬੱਸੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਛੇੜੀ ਤਲਾਸ਼ੀ ਮੁਹਿੰਮ

ਡੇਰਾਬੱਸੀ, 26 ਜੂਨ (ਰਣਬੀਰ ਸਿੰਘ ਪੜ੍ਹੀ)-ਖੇਤਰ 'ਚ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਲਈ ਸਬ-ਡਵੀਜ਼ਨ ਡੇਰਾਬੱਸੀ ਦੀ ਪੁਲਿਸ ਵੱਲੋਂ ਸ਼ੱਕੀ ਖੇਤਰ ਦੀਆਂ ਕਾਲੋਨੀਆਂ ਦੇ ਕਰੀਬ 400 ਘਰਾਂ 'ਚ ਤੜਕੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ 'ਚ ਖੋਜੀ ਕੁੱਤਿਆਂ ਦਾ ਵੀ ਪੁਲਿਸ ਨੇ ...

ਪੂਰੀ ਖ਼ਬਰ »

ਵਿਦੇਸ਼ੀ ਛੁੱਟੀ 'ਤੇ ਲਾਈ ਪਾਬੰਦੀ ਦੀ ਡੀ. ਟੀ. ਐੱਫ. ਵਲੋਂ ਨਿਖੇਧੀ

ਨੂਰਪੁਰ ਬੇਦੀ, 26 ਜੂਨ (ਢੀਂਡਸਾ)-ਸਿੱਖਿਆ ਵਿਭਾਗ ਦੁਆਰਾ ਵਿਦੇਸ਼ ਜਾਣ ਵਾਲੇ ਅਧਿਆਪਕਾਂ ਵਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਲੈਣ ਦੀਆਂ ਹਦਾਇਤਾਂ ਦੀ ਨਿਖੇਧੀ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਵਿਖੇ ਬਰਸੀ ਸਮਾਗਮ ਮਨਾਏ

ਫ਼ਤਹਿਗੜ੍ਹ ਸਾਹਿਬ, 26 ਜੂਨ (ਬਲਜਿੰਦਰ ਸਿੰਘ)-ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਵਿਖੇ ਅੱਜ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਮਨਾਏ ਗਏ, ਜਿਸ 'ਚ ਸਚਖੰਡ ਵਾਸੀ ਸੰਤ ਬਾਬਾ ...

ਪੂਰੀ ਖ਼ਬਰ »

ਸਾਲ 2022 ਦੌਰਾਨ ਐਨ. ਡੀ. ਪੀ. ਐਸ. ਐਕਟ ਤਹਿਤ ਕੁੱਲ 140 ਮੁਕੱਦਮੇ ਦਰਜ ਅਤੇ 190 ਦੋਸ਼ੀ ਕੀਤੇ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਉੱਤੇ ਮੁਹਾਲੀ ਪੁਲਿਸ ਵਲੋਂ ਨਸ਼ਾ ਸਮੱਗਲਰਾਂ 'ਤੇ ਸ਼ਿਕੰਜਾ ਕਸਣ ਲਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਨਾਈਟ ਕਿ੍ਕਟ ਟੂਰਨਾਮੈਂਟ ਅੱਜ ਤੋਂ

ਨੂਰਪੁਰ ਬੇਦੀ, 26 ਜੂਨ (ਢੀਂਡਸਾ)-ਯੂਥ ਸਪੋਰਟਸ ਕਲੱਬ ਪਿੰਡ ਲੈਹੜੀਆਂ ਵਲੋਂ 7ਵਾਂ ਕਿ੍ਕਟ ਟੂਰਨਾਮੈਂਟ ਤੇ ਪਹਿਲਾ ਨਾਈਟ ਟੂਰਨਾਮੈਂਟ ਮਿਤੀ 27, 28, 29 ਜੂਨ 2022 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਲੈਹੜੀਆਂ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ-52 ਯੂਨਿਟ ਖ਼ੂਨ ਕੀਤਾ ਇਕੱਤਰ

ਖਰੜ, 26 ਜੂਨ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਓਮੰਗ ਅਤੇ ਸਿਟੀਜਨ ਵੈੱਲਫੇਅਰ ਕਲੱਬ ਖਰੜ ਵਲੋਂ ਏਅਰਪੋਰਟ ਰੋਡ 'ਤੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ 'ਚ 52 ਯੂਨਿਟ ਖ਼ੂਨ ਇਕੱਠਾ ਕੀਤਾ | ਇਸੇ ਦੌਰਾਨ ਸਿਟੀਜਨ ਵੈੱਲਫੇਅਰ ਕਲੱਬ ਖਰੜ ਦੇ ਪ੍ਰਧਾਨ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਵਲੋਂ ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ

ਲਾਲੜੂ, 26 ਜੂਨ (ਰਾਜਬੀਰ ਸਿੰਘ)-ਟੋਲ-ਪਲਾਜ਼ਾ ਦੱਪਰ ਵਿਖੇ ਅੱਜ ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ 'ਚ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਏ. ਐੱਸ. ਆਈ. ਜਨਕ ਰਾਜ, ਹਰਜੀਤ ਕੌਰ ਤੇ ਸੁਖਰਾਜ ਮੱਟੂ ਸਮੇਤ ਆਰ. ਟੀ. ਏ. ਵਿਭਾਗ ਦੀ ਟੀਮ ਨੇ ਆਵਾਜਾਈ ਨਿਯਮਾਂ, ਵਾਤਾਰਵਰਨ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਵਿਖੇ ਕਰਵਾਇਆ ਜਾਗਰੂਕਤਾ ਸਮਾਗਮ

ਖਰੜ, 26 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ 'ਚ ਨਸ਼ਿਆਂ ਦਾ ਕੋਹੜ ਹੈ ਉਹ ਅਸੀਂ ਖ਼ਤਮ ਕਰਨਾ ਹੈ ਅਤੇ ਸਾਨੂੰ ਹਰ ਨਾਗਰਿਕ ਦੇ ਸਹਿਯੋਗ ਦੀ ਲੋੜ ਹੈ ਤੇ ਸਭ ਨੂੰ ਇਕਮੁੱਠ ਹੋਣ ਦੀ ਲੋੜ ਹੈ | ਜੋ ਸਾਡੇ ਨੌਜਵਾਨ ਭਟਕ ਚੁੱਕੇ ਹਨ ਉਨ੍ਹਾਂ ਨੂੰ ਅਸੀਂ ਮੁੜ ਤੋਂ ਚੰਗੇ ਨਾਗਰਿਕ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਇਕੱਤਰਤਾ ਹੋਈ

ਕੁਰਾਲੀ, 26 ਜੂਨ (ਹਰਪ੍ਰੀਤ ਸਿੰਘ)-ਪੰਜਾਬੀ ਲਿਖਾਰੀ ਸਭਾ ਦੀ ਮਹੀਨਾਵਰ ਇਕੱਤਰਤਾ ਅੱਜ ਸਥਾਨਕ ਖ਼ਾਲਸਾ ਸਕੂਲ ਵਿਖੇ ਹੋਈ | ਇਸ ਮੌਕੇ ਸਭਾ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕਰਦਿਆਂ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ | ਸਭਾ ...

ਪੂਰੀ ਖ਼ਬਰ »

ਬੜੌਦੀ ਨੇ ਕੀਤਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਮਾਜਰੀ, 26 ਜੂਨ (ਧੀਮਾਨ)-ਪਿੰਡ ਖੇੜਾ ਵਿਖੇ ਚੜ੍ਹਦੀ ਕਲਾ ਯੁਵਕ ਕਲੱਬ ਦੇ ਮੈਂਬਰਾਂ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਹਰਮੇਸ਼ ਸਿੰਘ ਬੜੌਦੀ ...

ਪੂਰੀ ਖ਼ਬਰ »

'ਪੌਦੇ ਲਗਾਓ-ਵਾਤਾਵਰਨ ਬਚਾਓ' ਮੁਹਿੰਮ ਤਹਿਤ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 26 ਜੂਨ (ਕੇ. ਐੱਸ. ਰਾਣਾ)-ਮਾਰਕਫੈੱਡ ਦੇ ਵਾਈਸ ਚੇਅਰਮੈਨ ਜਗਦੀਪ ਸਿੰਘ ਰੰਧਾਵਾ ਅਤੇ ਮੈਨੇਜਿੰਗ ਡਾਇਰੈਕਟਰ ਰਾਮਵੀਰ (ਆਈ. ਏ. ਐਸ.) ਵਲੋਂ ਮਾਰਕਫੈੱਡ ਐਗਰੋ ਕੈਮੀਕਲਜ਼ ਪਲਾਂਟ ਮੁਹਾਲੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮਾਰਕਫੈੱਡ ਐਗਰੋ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ

ਖਰੜ, 26 ਜੂਨ (ਜੰਡਪੁਰੀ)-ਸਾਬਕਾ ਮੰਤਰੀ ਤੇ ਆਪ ਆਗੂ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖਾਣ-ਪੀਣ ਦੀਆਂ ਚੀਜ਼ਾਂ ਅਤੇ ਹੋਰ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੇ ਸਾਮਾਨ 'ਚ ਹੋਣ ਵਾਲੀ ਮਿਲਾਵਟ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ 'ਚ ਸਮਰ ਕੈਂਪ ਲਗਾਇਆ

ਐੱਸ.ਏ.ਐੱਸ. ਨਗਰ, 26 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਗਰਮੀਆਂ ਦੀ ਛੁੱਟੀਆਂ 'ਚ 11 ਦਿਨ ਦਾ ਸਮਰ ਕੈਂਪ ਲਗਾਇਆ ਗਿਆ ਜਿਸ 'ਚ ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਇਸ ਕੈਂਪ 'ਚ ਵੱਖ-ਵੱਖ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਵੱਖ-ਵੱਖ ਥਾਵਾਂ 'ਤੇ ਲੱਡੂ ਵੰਡੇ

ਲਾਲੜੂ, 26 ਜੂਨ (ਰਾਜਬੀਰ ਸਿੰਘ)-ਸੰਗਰੂਰ ਲੋਕ ਸਭਾ ਜਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਵੱਡੀ ਜਿੱਤ ਨੂੰ ਲੈ ਕੇ ਲਾਲੜੂ ਖੇਤਰ ਦੇ ਲੋਕਾਂ ਵਲੋਂ ਖੁਸ਼ੀ ਮਨਾਈ ਗਈ ਤੇ ਲੱਡੂ ਵੰਡੇ ਗਏ | ਇਸ ਮੌਕੇ ਇਸ ਸੁਰਿੰਦਰ ...

ਪੂਰੀ ਖ਼ਬਰ »

ਮੁਸ਼ਤਰਕਾ ਜ਼ਮੀਨ ਸੰਬੰਧੀ ਮਾਣਯੋਗ ਹਾਈਕੋਰਟ ਵਲੋਂ ਸਟੇਅ ਮਿਲਣ 'ਤੇ ਖੁਸ਼ੀ 'ਚ ਖੀਵੇ ਕਿਸਾਨਾਂ ਨੇ ਵੰਡੇ ਲੱਡੂ

ਮੁੱਲਾਂਪੁਰ ਗਰੀਬਦਾਸ, 26 ਜੂਨ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਗਰੀਬਦਾਸ ਦੀ ਮੁਸ਼ਤਰਕਾ ਜ਼ਮੀਨ ਸੰਬੰਧੀ ਮਾਣਯੋਗ ਹਾਈਕੋਰਟ ਵਲੋਂ ਕਿਸਾਨਾਂ ਦੇ ਹੱਕ ਵਿਚ ਸਟੇਅ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ | ਸਾਬਕਾ ਸਰਪੰਚ ਨਾਇਬ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX