ਤਾਜਾ ਖ਼ਬਰਾਂ


ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  2 minutes ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  51 minutes ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 1 hour ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 1 hour ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 1 hour ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 1 hour ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 3 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 4 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 4 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 4 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 5 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 6 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 7 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 7 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 7 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 7 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰੋਸ ਮਾਰਚ ਰਵਾਨਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ...
ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  about 8 hours ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਪਟਿਆਲਾ

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਦਫ਼ਤਰ 'ਚ ਮਨਾਏ ਜਸ਼ਨ

ਫ਼ਤਹਿਗੜ੍ਹ ਸਾਹਿਬ, 26 ਜੂਨ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਕਿਲ੍ਹਾ ਹਰਨਾਮ ਸਿੰਘ ਵਿਖੇ ਉਨ੍ਹਾਂ ਦੇ ਸਮਰਥਕਾਂ ਵਲੋਂ ਜਸ਼ਨ ਮਨਾਏ ਗਏ ਅਤੇ ਖ਼ੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਪਹਿਲਵਾਨ ਕੁਲਦੀਪ ਸਿੰਘ, ਰਣਦੇਵ ਸਿੰਘ ਦੇਬੀ ਅਤੇ ਗੁਰਜੀਤ ਕੌਰ ਨੇ ਕਿਹਾ ਕਿ ਪ੍ਰਧਾਨ ਮਾਨ ਦੀ ਜਿੱਤ ਪੰਥਕ ਸਿਧਾਂਤਾਂ ਦੀ ਜਿੱਤ ਹੈ | ਓਧਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸੂਬੇ ਦੀ ''ਆਪ' ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ, ਕਿਉਂਕਿ ਮੱੁਖ ਮੰਤਰੀ ਭਗਵੰਤ ਦੇ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਤੋਂ ਤਿੰਨ ਮਹੀਨਿਆਂ 'ਚ ਹੀ ਮੂੰਹ ਮੋੜ ਲਿਆ ਹੈ | ਜਿਸ ਤੋਂ ਸਪਸ਼ਟ ਹੈ ਕਿ ਲੋਕਾਂ ਨਾਲ ਧ੍ਰੋਹ ਕਮਾ ਕੇ ਸੱਤਾ 'ਤੇ ਕਾਬਜ਼ ਹੋਈ ''ਆਪ'' ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਲੋਕ ਸੰਤੁਸ਼ਟ ਨਹੀਂ ਹਨ | ਇਸ ਮੌਕੇ 'ਤੇ ਪਵਨਪ੍ਰੀਤ ਸਿੰਘ ਢੋਲੇਵਾਲ ਦਫ਼ਤਰ ਸਕੱਤਰ, ਜਸਪਾਲ ਸਿੰਘ, ਸਵਰਨ ਸਿੰਘ ਫਾਟਕ ਮਾਜਰੀ, ਬਹਾਦਰ ਸਿੰਘ, ਤਰਲੋਚਨ ਸਿੰਘ, ਅਮਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਧਰਮ ਸਿੰਘ ਕਲੌੜ, ਬਲਦੇਵ ਸਿੰਘ, ਗੁਰਜੋਤ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਤੇ ਸਮਰਥਕ ਮੌਜੂਦ ਸਨ |
ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਸਰਹਿੰਦ ਨਾਲ ਲੱਗਦੇ ਪਿੰਡਾਂ 'ਚ ਲੱਡੂ ਵੰਡੇ
ਫ਼ਤਹਿਗੜ੍ਹ ਸਾਹਿਬ, (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਸੰਗਰੂਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ 'ਤੇ ਪੰਜਾਬ ਭਰ ਦੇ 'ਚ ਜਸ਼ਨ ਮਨਾਏ ਜਾ ਰਹੇ ਹਨ, ਉੱਥੇ ਹੀ ਫ਼ਤਹਿਗੜ੍ਹ ਸਾਹਿਬ-ਸਰਹਿੰਦ ਦੇ ਪਿੰਡ ਮਾਜਰੀ ਸੋਢੀਆਂ ਵਿਖੇ ਕੁਲਦੀਪ ਸਿੰਘ ਪਹਿਲਵਾਨ ਦੀ ਅਗਵਾਈ 'ਚ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਪ੍ਰਧਾਨ ਮਾਨ ਜ਼ਿਲੇ੍ਹ ਦੇ ਨਾਲ ਜੁੜੇ ਹੋਏ ਹਨ, ਜਿਸ ਕਾਰਨ ਫ਼ਤਹਿਗੜ੍ਹ ਸਾਹਿਬ ਦੇ ਇਲਾਕੇ ਦੇ 'ਚ ਖ਼ੁਸ਼ੀ ਦਾ ਮਾਹੌਲ ਹੈ | ਪਿੰਡ ਮਾਜਰੀ ਸੋਢੀਆਂ ਵਿਖੇ ਪਿੰਡ ਵਾਸੀਆਂ ਨੇ ਪਾਰਟੀ ਦੇ ਅਗਜ਼ੈਕਟਿਵ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਦਾ ਹਾਰਾਂ ਦੇ ਨਾਲ ਸਵਾਗਤ ਕੀਤਾ | ਪਹਿਲਵਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਜਿੱਤ ਸਿਮਰਨਜੀਤ ਸਿੰਘ ਮਾਨ ਦੀ ਨਹੀਂ ਬਲਕਿ ਸਮੁੱਚੇ ਸਿੱਖ ਜਗਤ ਦੀ ਹੈ | ਜਿਸ ਨੇ ਸ. ਮਾਨ ਨੂੰ ਵੱਡੀ ਲੀਡ 'ਤੇ ਜਿਤਾ ਅਕਾਲੀ ਦਲ ਨੂੰ ਮੂਧੇ ਮੂੰਹ ਸੁੱਟਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਿੰਦਰਪਾਲ, ਪਰਮਜੀਤ ਰਿਖੀ, ਅਵਤਾਰ ਸਿੰਘ, ਸੁਰਿੰਦਰ ਸਿੰਘ ਬਰਕਤਪੁਰ, ਅਮਰਜੀਤ ਕੌਰ ਰਾਮਦਾਸ ਨਗਰ, ਅਵਤਾਰ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਜੰਗ ਸਿੰਘ, ਮਨਜਿੰਦਰ ਸਿੰਘ, ਮਨਦੀਪ ਸਿੰਘ, ਜਸਪ੍ਰੀਤ ਸਿੰਘ, ਲਖਵੀਰ ਸਿੰਘ ਪੱਪਾ ਤੇ ਸੰਦੀਪ ਸਿੰਘ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਦੇ 'ਚ ਪਿੰਡ ਦੀਆਂ ਔਰਤਾਂ ਹਾਜ਼ਰ ਸਨ |

ਸੰਗਰੂਰ ਦੇ ਲੋਕਾਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਆਮ ਆਦਮੀ ਪਾਰਟੀ ਨੂੰ ਹਰਾਉਣ 'ਚ ਅਹਿਮ ਰੋਲ ਅਦਾ ਕੀਤਾ- ਪ੍ਰੋ. ਚੰਦੂਮਾਜਰਾ

ਦੇਵੀਗੜ੍ਹ, 26 ਜੂਨ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸੰਗਰੂਰ ਦੇ ਲੋਕਾਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਆਮ ਆਦਮੀ ਪਾਰਟੀ ਨੂੰ ਹਰਾਉਣ ਵਿਚ ਰੋਲ ...

ਪੂਰੀ ਖ਼ਬਰ »

ਕਾਰ 'ਚ ਬੈਠੀ ਲੜਕੀ ਦਾ ਪਰਸ ਖੋਹਿਆ

ਪਟਿਆਲਾ, 26 ਜੂਨ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਇਨ ਦੀ ਪੁਲਿਸ ਕੋਲ ਕੁਲਜਾਨ ਕੌਰ ਵਾਸੀ ਜਲੰਧਰ ਨੇ ਦੋ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਹੈ | ਉਕਤ ਚੋਰੀ ਸੰਬੰਧੀ ਦੱਸਦਿਆਂ ਕੁਲਜਾਨ ਕੌਰ ਨੇ ਦੱਸਿਆ ਕਿ ਉਹ 25 ਜੂਨ ਨੂੰ ਆਪਣੀ ਭੈਣ ...

ਪੂਰੀ ਖ਼ਬਰ »

2 ਕਿੱਲੋ ਅਫ਼ੀਮ ਸਮੇਤ 1 ਕਾਬੂ

ਖਮਾਣੋਂ, 26 ਜੂਨ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਮਾਨਯੋਗ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜਪਾਲ ਸਿੰਘ ਹੁੰਦਲ ਐਸ.ਪੀ. (ਡੀ) ਤੇ ਜਸਪਿੰਦਰ ਸਿੰਘ ਗਿੱਲ ਡੀ.ਐਸ.ਪੀ. ਸਰਕਲ ...

ਪੂਰੀ ਖ਼ਬਰ »

ਪਿੰਡ ਦੁਗਾਲ ਦੇ ਕਈ ਵਸਨੀਕਾਂ ਨੇ ਸ਼ੈਲਰ ਬਣਾਉਣ ਵਾਲਿਆਂ 'ਤੇ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਲਾਏ ਦੋਸ਼

ਪਾਤੜਾਂ, 26 ਜੂਨ (ਜਗਦੀਸ਼ ਸਿੰਘ ਕੰਬੋਜ)-ਪਿੰਡ ਦੁਗਾਲ ਖ਼ੁਰਦ ਵਿਖੇ ਵਪਾਰੀਆਂ ਵਲੋਂ ਬਣਾਏ ਜਾ ਰਹੇ ਸ਼ੈਲਰ ਦਾ ਪਿੰਡ ਦੇ ਕਈ ਵਸਨੀਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸ਼ੈਲਰ ਨਾਲ ਰਿਹਾਇਸ਼ੀ ਇਲਾਕੇ ਵਿਚ ਪ੍ਰਦੂਸ਼ਣ ਫੈਲਣ ਅਤੇ ਨਹਿਰੀ ਰਕਬੇ 'ਤੇ ਕਬਜ਼ਾ ਕਰਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੂੰ ਆਪਣੇ ਅਹੁਦਿਆਂ ਤੋਂ ਤਿਆਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪ ਦੇਵੇ-ਜਥੇ. ਪੰਜੋਲੀ

ਫ਼ਤਹਿਗੜ੍ਹ ਸਾਹਿਬ, 26 ਜੂਨ (ਬਲਜਿੰਦਰ ਸਿੰਘ)-ਸੰਗਰੂਰ ਜ਼ਿਮਨੀ ਚੋਣ ਦੇ ਅੱਜ ਐਲਾਨੇ ਨਤੀਜੇ 'ਚ ਜਿੱਥੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਮਿਲਣ ਨਾਲ ਪੰਥਕ ਵਿਚਾਰਧਾਰਾ ਤੇ ਪੰਥਕ ਸਿਧਾਂਤਾਂ ਦੀ ਜਿੱਤ ਹੋਈ ਹੈ, ਉੱਥੇ ਹੀ ਮੁੱਖ ...

ਪੂਰੀ ਖ਼ਬਰ »

ਆਪ ਪਾਰਟੀ ਦੀ ਕੀਤੀ ਪੁੱਠੀ ਗਿਣਤੀ ਸ਼ੁਰੂ-ਸਾਬਕਾ ਵਿਧਾਇਕ ਕੰਬੋਜ

ਰਾਜਪੁਰਾ, 26 ਜੂਨ (ਰਣਜੀਤ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੇ ਆਏ ਨਤੀਜੇ ਨੇ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਕਰ ਦਿੱਤੀ ਹੈ | ਸੰਗਰੂਰ ਵਾਸੀਆਂ ਨੇ ਦੱਸ ਦਿੱਤਾ ਹੈ ਕਿ ਜਿਹੜੇ ਆਸਮਾਨ 'ਚ ਉਡਾਰੀਆਂ ਲਵਾ ਸਕਦੇ ਹਨ ਉਹ ਪਰ ਕੁਤਰਨ ਦੀ ਜਾਚ ਵੀ ਜਾਣਦੇ ਹਨ | ਇਹ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਖ਼ਿਲਾਫ਼ ਮੁਹਿੰਮ ਵਿੱਢਣ ਵਾਲੇ ਮੁੱਖ ਮੰਤਰੀ ਦੇ ਆਪਣੇ ਵਿਭਾਗ 'ਚ ਲੁੱਟ ਸਿਖ਼ਰਾਂ 'ਤੇ

ਪਟਿਆਲਾ, 26 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਨਾਗਰਿਕਾਂ ਨੂੰ ਭਿ੍ਸ਼ਟਾਚਾਰ ਰਹਿਤ ਸਰਕਾਰੀ ਦਫ਼ਤਰਾਂ ਦੀ ਚਲਾਈ ਮੁਹਿੰਮ ਦਾ ਹਰ ਵਰਗ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ ਪਰੰਤੂ ਨਗਰ ਨਿਗਮ ਪਟਿਆਲਾ ਦੀ ਹਦੂਦ 'ਚ ਬਗੈਰ ਨਕਸ਼ੇ, ਘਰੇਲੂ ਨਕਸ਼ਾ ਪਾਸ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸਮਾਣਾ 'ਚ ਖ਼ੁਸ਼ੀ ਦੀ ਲਹਿਰ, ਲੱਡੂ ਵੰਡੇ

ਸਮਾਣਾ, 26 ਜੂਨ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨਾਲ ਸਮਾਣਾ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਨੌਜਵਾਨਾਂ ਨੇ ਜਿੱਤ ਦੀ ਖ਼ਬਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ

ਰਾਜਪੁਰਾ, 26 ਜੂਨ (ਜੀ.ਪੀ. ਸਿੰਘ)-ਰਾਜਪੁਰਾ-ਸਰਹਿੰਦ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਵਾਸੀ ਪਿੰਡ ਜੈਨਗਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਆਪਣੇ ਦੋਸਤ ਜਸਵੀਰ ਸਿੰਘ ਨਾਲ ...

ਪੂਰੀ ਖ਼ਬਰ »

ਪਨਗ੍ਰੇਨ ਦੇ ਕਰੋੜਾਂ ਰੁਪਏ ਦੇ ਕਣਕ ਘੁਟਾਲੇ 'ਚ ਮਾਰਕੀਟ ਕਮੇਟੀ ਵੀ ਸ਼ੱਕ ਦੇ ਘੇਰੇ 'ਚ

ਪਾਤੜਾਂ, 26 ਜੂਨ (ਜਗਦੀਸ਼ ਸਿੰਘ ਕੰਬੋਜ)-ਪਨਗ੍ਰੇਨ ਦੇ ਪਾਤੜਾਂ ਅਤੇ ਘੱਗਾ ਸਥਿਤ ਗੁਦਾਮਾਂ ਵਿਚ ਸਟੋਰ ਕੀਤੀ ਗਈ ਕਣਕ ਵਿਚ ਕਰੋੜਾਂ ਰੁਪਏ ਦੇ ਹੋਏ ਘੁਟਾਲੇ ਦੇ ਮਾਮਲੇ ਵਿਚ ਨਾਮਜ਼ਦ ਇੰਸਪੈਕਟਰ ਮਨੋਜ ਕੁਮਾਰ ਵਲੋਂ ਪੁਲਿਸ ਅੱਗੇ ਆਤਮ ਸਮਰਪਣ ਕੀਤੇ ਜਾਣ ਮਗਰੋਂ ਕਈ ...

ਪੂਰੀ ਖ਼ਬਰ »

ਸਤਨਾਮ ਹਸਪਤਾਲ ਖਮਾਣੋਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਖਮਾਣੋਂ, 26 ਜੂਨ (ਮਨਮੋਹਣ ਸਿੰਘ ਕਲੇਰ)-ਸਤਨਾਮ ਹਸਪਤਾਲ ਨੇੜੇ ਬੱਸ ਸਟੈਂਡ ਖਮਾਣੋਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਸੁਮਨ ਇਨਫੋ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਚੱਲ ਰਹੇ ਇਸ ਨਸ਼ਾ ਛੁਡਾਊ ਹਸਪਤਾਲ ਵਿਖੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਪੰਡਰਾਲੀ ਵਿਖੇ ਕਬੂਤਰਬਾਜ਼ੀ ਦੇ ਹੋਏ ਮੁਕਾਬਲਿਆਂ 'ਚ ਪਹਿਲੇ ਸਥਾਨ 'ਤੇ ਰਹੀ ਟੀਮ ਨੇ ਟਰੈਕਟਰ ਜਿੱਤਿਆ

ਫ਼ਤਹਿਗੜ੍ਹ ਸਾਹਿਬ, 26 ਜੂਨ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਪੰਡਰਾਲੀ ਵਿਖੇ ਕਬੂਤਰਬਾਜ਼ੀ ਦਾ ਦੋ ਰੋਜ਼ਾ ਮਹਾਕੁੰਭ ਕਰਵਾਇਆ ਗਿਆ, ਜਿਸ 'ਚ 100 ਦੇ ਕਰੀਬ ਕਬੂਤਰਬਾਜ਼ਾਂ ਨੇ ਹਿੱਸਾ ਲਿਆ ਤੇ ਪਹਿਲੇ ਸਥਾਨ 'ਤੇ ਆਉਣ ਵਾਲੇ ਕਬੂਤਰ ਦੇ ਮਾਲਕ ਨੂੰ ਟੂਰਨਾਮੈਂਟ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਰਾਜਪੁਰਾ, 26 ਜੂਨ (ਜੀ.ਪੀ. ਸਿੰਘ)-ਸੰਗਰੂਰ ਲੋਕ ਸਭਾ ਹਲਕੇ ਤੋਂ ਹੋਈਆਂ ਜ਼ਿਮਨੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਸਥਾਨਕ ਫੁਆਰਾ ਚੌਂਕ ਤੇ ਰਾਜਪੁਰਾ ਤੋਂ ਹਲਕਾ ਇੰਚਾਰਜ ਜਗਜੀਤ ਸਿੰਘ ...

ਪੂਰੀ ਖ਼ਬਰ »

ਸੰਗਰੂਰ 'ਚ 'ਆਪ' ਦੀਆਂ ਦਮਨਕਾਰੀ ਤੇ ਪੰਜਾਬ ਵਿਰੋਧੀ ਨੀਤੀਆਂ ਦੀ ਹਾਰ ਹੋਈ-ਰਜਿੰਦਰ ਸਿੰਘ

ਸਮਾਣਾ, 26 ਜੂਨ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਹਲਕਾ ...

ਪੂਰੀ ਖ਼ਬਰ »

ਪ੍ਰੋ. ਬਡੂੰਗਰ ਨੇ ਮਾਨ ਨੂੰ ਲੋਕ ਸਭਾ ਚੋਣ ਦੀ ਜਿੱਤ 'ਤੇ ਦਿੱਤੀ ਵਧਾਈ

ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਲੋਕ ਸਭਾ ਦੀ ਸੰਗਰੂਰ ਜ਼ਿਮਨੀ ਚੋਣ ਵਿਚ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ...

ਪੂਰੀ ਖ਼ਬਰ »

ਬਨੂੜ ਵਿਖੇ ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ ਨੇ ਜਿੱਤ ਦੀ ਖੁਸ਼ੀ 'ਚ ਵੰਡੇ ਲੱਡੂ

ਬਨੂੜ, 26 ਜੂਨ (ਭੁਪਿੰਦਰ ਸਿੰਘ)-ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਆਪ ਦੇ ਗੜ 'ਚੋਂ ਜਿੱਤ ਹਾਸਿਲ ਕੀਤੀ ਹੈ | ਇਸ ਜਿੱਤ ਦੀ ਖ਼ੁਸ਼ੀ ਵਿਚ ਅੱਜ ਬੰਨੋਂ ਮਾਈ ਮੰਦਰ ਚੌਕ ਵਿਖੇ ਮਾਨ ਸਮਰਥਕਾਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਸ਼ੋ੍ਰ.ਅ.ਦਲ (ਅ) ਦੇ ਵਰਕਰਾਂ ਨੇ ਲੱਡੂ ਵੰਡੇ

ਬਸੀ ਪਠਾਣਾਂ, 26 ਜੂਨ (ਚੰਨਪ੍ਰੀਤ ਪਨੇਸਰ/ ਐਚ.ਐਸ.ਗੌਤਮ)-ਬਸੀ ਪਠਾਣਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮੁਹੱਲਾ ਗਾਂਧੀ ਨਗਰ ਦੇ ਗੁਰਦੁਆਰਾ ਕਲਗੀਧਰ ਸਾਹਿਬ 'ਚ 4 ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਮੰਡੀ ਗੋਬਿੰਦਗੜ੍ਹ, 26 ਜੂਨ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਗਾਂਧੀ ਨਗਰ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੀ ਨਵੀਂ ਬਣੀ ਸੁੰਦਰ ਇਮਾਰਤ ਦੀ ਖ਼ੁਸ਼ੀ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 4 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਰੇਲਵੇ ਪੁਲਿਸ ਸਰਹਿੰਦ ਨੂੰ ਅਗਿਆਤ ਵਿਅਕਤੀ ਦੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 26 ਜੂਨ (ਮਨਪ੍ਰੀਤ ਸਿੰਘ)-ਜੀ.ਆਰ ਪੁਲਿਸ ਨੂੰ ਇਕ ਨਾ ਮਾਲੂਮ ਵਿਅਕਤੀ ਦੀ ਲਾਸ਼ ਸਰਹਿੰਦ ਦੇ ਪਲੇਟ ਫਾਰਮ ਨੰ-2, ਲਾਇਨ ਨੰ-4 ਤੋਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਉਕਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਮੁਕਤ ਦਿਵਸ ਨੂੰ ਸਮਰਪਿਤ ਸਮਾਗਮ

ਭੁੱਨਰਹੇੜੀ, 26 ਜੂਨ (ਧਨਵੰਤ ਸਿੰਘ)-ਸਥਾਨਕ ਕਸਬੇ ਵਿਚ ਅੰਤਰਰਾਸ਼ਟਰੀ ਨਸ਼ਾ ਮੁਕਤੀ ਦਿਵਸ ਮਨਾਇਆ ਗਿਆ | ਇਸ ਸਲਾਨਾ ਸਮਾਗਮ ਮੌਕੇ ਵੱਖ-ਵੱਖ ਪਿੰਡਾਂ ਤੋਂ ਪੰਚ, ਸਰਪੰਚ ਅਤੇ ਆਮ ਲੋਕ ਸ਼ਾਮਿਲ ਹੋਏ | ਇਸ ਮੌਕੇ ਡਾ. ਪੂਨਮ ਸਿਆਲ ਮਲਹੋਤਰਾ ਨੇ ਸਿਹਤ ਸੰਭਾਲ ਵੱਲ ਧਿਆਨ ਦੇਣ ...

ਪੂਰੀ ਖ਼ਬਰ »

ਘਰ 'ਚੋਂ ਦਿਨ-ਦਿਹਾੜੇ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਚੋਰੀ

ਰਾਜਪੁਰਾ, 26 ਜੂਨ (ਜੀ.ਪੀ. ਸਿੰਘ)-ਲੰਘੇ ਦਿਨ ਥਾਣਾ ਸ਼ਹਿਰੀ ਅਧੀਨ ਪੈਂਦੇ ਗੁਰੂ ਨਾਨਕ ਨਗਰ ਨਲਾਸ ਰੋਡ ਦੇ ਇਕ ਘਰ ਵਿਚੋਂ ਚੋਰ ਦਿਨ-ਦਿਹਾੜੇ ਲੱਖਾਂ ਰੁਪਏ ਦੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਤਰਲੋਕ ਸਿੰਘ ਵਾਸੀ ਗੁਰੂ ਨਾਨਕ ਨਗਰ ਨਲਾਸ ...

ਪੂਰੀ ਖ਼ਬਰ »

ਸਕੂਟਰੀ ਚੋਰੀ ਦਾ ਮਾਮਲਾ ਦਰਜ

ਪਟਿਆਲਾ, 26 ਜੂਨ (ਧਰਮਿੰਦਰ ਸਿੰਘ ਸਿੱਧੂ)-ਅਸ਼ੋਕ ਜੈਨ ਵਾਸੀ ਲਹਿਲ ਕਾਲੋਨੀ ਨੇ ਥਾਣਾ ਕੋਤਵਾਲੀ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 10 ਜੂਨ ਨੂੰ 2:30 ਵਜੇ ਆਪਣੀ ਸਕੂਟਰੀ ਐਲ.ਆਈ.ਸੀ ਦਫ਼ਤਰ ਛੋਟੀ ਬਾਰਾਂਦਰੀ ਪਟਿਆਲਾ ਵਿਖੇ ਖੜੀ ਕੀਤੀ ਸੀ | ਅਤੇ ਜਦੋਂ ਉਹ ਇਕ ...

ਪੂਰੀ ਖ਼ਬਰ »

ਤਿੰਨਾਂ ਫ਼ੌਜਾਂ 'ਚ 4 ਸਾਲ ਲਈ ਅਗਨੀ ਵੀਰ ਦੀ ਭਰਤੀ ਤੇ ਬਿਹਤਰ ਪੈਕੇਜ ਨਾਲ ਹੋਵੇਗੀ ਵਿਦਾਈ-ਪਦਮ

ਮੰੰਡੀ ਗੋਬਿੰਦਗੜ੍ਹ, 26 ਜੂਨ (ਬਲਜਿੰਦਰ ਸਿੰਘ)-ਭਾਰਤ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਅਧਿਆਪਕਾਂ ਵਲੋਂ ਮੋਟਰਸਾਈਕਲ ਜਾਗਰੂਕਤਾ ਰੈਲੀ

ਪਾਤੜਾਂ, 26 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਬਲਾਕ ਸਮਾਣਾ-1 ਅਤੇ ਪਾਤੜਾਂ ਦੇ ਅਧਿਆਪਕਾਂ ਵਲੋਂ ਬਲਾਕ ਪ੍ਰਾਇਮਰੀ ਅਫ਼ਸਰ ਪ੍ਰੇਮ ਕੁਮਾਰ ਦੀ ਰਹਿਨੁਮਾਈ ਹੇਠ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਕੱਢੀ ਗਈ | ਰੈਲੀ ਦਾ ਸੰਚਾਲਨ ਕਲੱਸਟਰ ਇੰਚਾਰਜ ਪਰਮਜੀਤ ਸਿੰਘ ਦੁਆਰਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗਿ੍ਫ਼ਤਾਰ

ਰਾਜਪੁਰਾ, 26 ਜੂਨ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਇਕ ਨਾਬਾਲਗ ਲੜਕੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਖਮਾਣੋਂ ਵਿਖੇ 'ਅੰਤਰਰਾਸ਼ਟਰੀ ਨਸ਼ਾ ਵਿਰੋਧੀ' ਦਿਵਸ ਮਨਾਇਆ

ਖਮਾਣੋਂ, 26 ਜੂਨ (ਜੋਗਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਆਈ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਐੱਸ.ਐੱਸ ਫਾਰਮ ਖਮਾਣੋਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜਸਪਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 26 ਜੂਨ (ਮਨਪ੍ਰੀਤ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਅਮਰਜੀਤ ਪਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਰਬਸੰਮਤੀ ਨਾਲ ਅਹਿਮ ਫ਼ੈਸਲੇ ਲਏ ਗਏ | ਪ੍ਰੀਸ਼ਦ ਦੇ ਪ੍ਰਧਾਨ ਨੇ ਦੱਸਿਆ ਕਿ ਪ੍ਰੀਸ਼ਦ ਮਾਨਸੂਨ ...

ਪੂਰੀ ਖ਼ਬਰ »

ਸਵਾ 2 ਕਿੱਲੋਗਰਾਮ ਚਰਸ ਸਮੇਤ ਇਕ ਪ੍ਰਵਾਸੀ ਵਿਅਕਤੀ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 26 ਜੂਨ (ਬਲਜਿੰਦਰ ਸਿੰਘ)-ਸਰਹਿੰਦ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਪ੍ਰਵਾਸੀ ਨੌਜਵਾਨ ਨੂੰ 2 ਕਿੱਲੋ 250 ਗਰਾਮ ਚਰਸ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਡੀ.ਐਸ.ਪੀ ...

ਪੂਰੀ ਖ਼ਬਰ »

ਪ੍ਰਾਚੀਨ ਸ੍ਰੀ ਭੂਤਨਾਥ ਮੰਦਰ 'ਚ ਲਗਾਇਆ ਭੰਡਾਰਾ

ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਸਨੌਰੀ ਅੱਡਾ ਸਥਿਤ ਪ੍ਰਾਚੀਨ ਸ੍ਰੀ ਭੂਤਨਾਥ ਮੰਦਰ ਵਿਚ ਮੰਦਰ ਸੁਧਾਰ ਸਭਾ ਕਮੇਟੀ ਦੇ ਮੈਂਬਰਾਂ ਵਲੋਂ ਤਿ੍ਯੋਦਸ਼ੀ ਦੇ ਪਾਵਨ ਮੌਕੇ 'ਤੇ ਪ੍ਰਧਾਨ ਵਰਿੰਦਰ ਖੰਨਾ ਦੀ ਅਗਵਾਈ ਹੇਠ ਭੰਡਾਰਾ ਲਗਾਇਆ ਗਿਆ | ਇਸ ਮੌਕੇ ਰਾਕੇਸ਼ ਮਿੱਤਲ, ...

ਪੂਰੀ ਖ਼ਬਰ »

ਤਹਿਸੀਲਦਾਰ ਲਾਰਸਨ ਨੇ ਤਹਿਸੀਲ ਦੇ ਗ਼ੁਸਲਖ਼ਾਨਿਆਂ ਦੀ ਕਰਵਾਈ ਸਫ਼ਾਈ

ਸਮਾਣਾ, 26 ਜੂਨ (ਸਾਹਿਬ ਸਿੰਘ)-ਸਮਾਣਾ ਦੇ ਨਵੇਂ ਆਏ ਤਹਿਸੀਲਦਾਰ ਲਾਰਸਨ ਨੇ ਤਹਿਸੀਲ ਦੇ ਗ਼ੁਸਲਖ਼ਾਨਿਆਂ ਵਿਚ ਸਫ਼ਾਈ ਕਰਵਾ ਕੇ ਇਨ੍ਹਾਂ ਨੂੰ ਵਰਤੋਂ ਯੋਗ ਬਣਾਇਆ ਹੈ | ਅੱਜ ਛੁੱਟੀ ਵਾਲੇ ਦਿਨ ਸੇਵਾਦਾਰ ਬਲਜੀਤ ਸਿੰਘ ਅਤੇ ਹੋਰਨਾਂ ਨੇ ਗ਼ੁਸਲਖ਼ਾਨਿਆਂ ਦੀ ਜਿੱਥੇ ...

ਪੂਰੀ ਖ਼ਬਰ »

ਡਾ. ਬੀ.ਆਰ. ਅੰਬੇਡਕਰ ਸਾਹਿਬ ਸਪੋਰਟਸ ਕਲੱਬ ਤੇ ਅਲੀਟ ਕਲੱਬ ਪਟਿਆਲਾ ਵਲੋਂ ਸੈਮੀ ਮੈਰਾਥਨ ਕਰਵਾਈ

ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਸਾਹਿਬ ਸਪੋਰਟਸ ਕਲੱਬ ਅਤੇ ਅਲੀਟ ਕਲੱਬ ਪਟਿਆਲਾ ਵਲੋਂ ਪਹਿਲੀ ਸੈਮੀ ਮੈਰਾਥਨ ਪੋਲੋ ਗਰਾਊਾਡ ਪਟਿਆਲਾ ਵਿਖੇ ਕਰਵਾਈ ਗਈ | ਜਿਸ ਦੇ ਮੁੱਖ ਮਹਿਮਾਨ ਪਟਿਆਲਾ ਰੇਂਜ ...

ਪੂਰੀ ਖ਼ਬਰ »

ਐਮਰਜੈਂਸੀ ਵਿਰੋਧੀ ਕਾਲਾ ਦਿਵਸ ਮਨਾਇਆ

ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਫਾਸੀ ਹਮਲਿਆਂ ਵਿਰੋਧੀ ਫ਼ਰੰਟ ਪੰਜਾਬ ਵਲੋਂ 26 ਜੂਨ ਨੂੰ ਐਮਰਜੈਂਸੀ ਵਿਰੋਧੀ ਕਾਲਾ ਮਨਾਉਂਦਿਆਂ ਪਟਿਆਲਾ ਬੱਸ ਸਟੈਂਡ ਦੇ ਸਾਹਮਣੇ ਫਲਾਈ ਓਵਰ ਦੇ ਥੱਲੇ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ | ਇਸ ਪ੍ਰੋਗਰਾਮ ਨੂੰ ...

ਪੂਰੀ ਖ਼ਬਰ »

ਸਨੌਰ ਵਿਖੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸਨੌਰ, 26 ਜੂਨ (ਸੋਖਲ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸ੍ਰ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਦਰਸ਼ਨ ਸਿੰਘ ਸਨੌਰ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਪ੍ਰਧਾਨ ਦਰਸ਼ਨ ਸਿੰਘ ਨੇ ਆਮ ਆਦਮੀ ...

ਪੂਰੀ ਖ਼ਬਰ »

ਲੋਕ ਭਲਾਈ ਕਾਰਜਾਂ ਲਈ ਸੇਧ ਦਿੰਦੇ ਨੇ ਆਮ ਇਜਲਾਸ-ਬੀ.ਡੀ.ਪੀ.ਓ.

ਸੰਘੋਲ, 26 ਜੂਨ (ਪਰਮਵੀਰ ਸਿੰਘ ਧਨੋਆ)-ਆਮ ਇਜਲਾਸ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਅਹਿਮ ਰੋਲ ਅਦਾ ਕਰਦੇ ਹਨ | ਇਸ ਮੰਚ 'ਤੇ ਵਾਸੀ ਆਪਣੇ ਪਿੰਡ ਦੇ ਭਲੇ ਲਈ ਕੀਤੇ ਜਾਣ ਵਾਲੇ ਕਾਰਜ ਬਾਰੇ ਵਿਚਾਰ ਪੰਚਾਇਤ ਨਾਲ ਸਾਂਝੇ ਕਰਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬੀ.ਡੀ.ਪੀ.ਓ ...

ਪੂਰੀ ਖ਼ਬਰ »

ਰਾਜਪੁਰਾ 'ਚ ਚੋਰੀ, ਝਪਟਮਾਰਾਂ ਦੇ ਹੌਂਸਲੇ ਹੋਏ ਬੁਲੰਦ

ਰਾਜਪੁਰਾ, 26 ਜੂਨ (ਜੀ.ਪੀ. ਸਿੰਘ)-ਰਾਜਪੁਰਾ ਵਿਚ ਅਮਨ ਕਾਨੰੂਨ ਬਿਲਕੁਲ ਖ਼ਤਮ ਹੋ ਗਿਆ ਹੈ ਤੇ ਰੋਜ਼ਾਨ ਾਂ ਚੋਰੀ ਅਤੇ ਝਪਟਮਾਰੀ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ | ਸ਼ਹਿਰੀ ਥਾਣੇ ਦੀ ਪੁਲਿਸ ਹੱਥ 'ਤੇ ਹੱਥ ਰੱਖ ਕੇ ਬੈਠੀ ਹੈ | ਇਸ ਦੌਰਾਨ ਦਿਨ ਦਿਹਾੜੇ ਦੁਪਹਿਰ ...

ਪੂਰੀ ਖ਼ਬਰ »

ਨਾਜਾਇਜ਼ ਤਰੀਕੇ ਨਾਲ ਡੀਜ਼ਲ, ਪੈਟਰੋਲ ਰੱਖਣ ਵਾਲਿਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 26 ਜੂਨ (ਧਰਮਿੰਦਰ ਸਿੰਘ ਸਿੱਧੂ)-ਥਾਣਾ ਪਸਿਆਣਾ ਦੇ ਸਹਾਇਕ ਥਾਣੇਦਾਰ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਾਹਲਾਂ ਮੋੜ 'ਤੇ ਮੌਜੂਦ ਸਨ, ਜਿੱਥੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਬੇਦ, ਕੇਸਰ ਵਾਸੀ ਬਿਹਾਰ ਜੋਕਿ ਹੁਣ ਪਿੰਡ ਖੇੜੀ ਸੰਗਰੂਰ ਦੇ ...

ਪੂਰੀ ਖ਼ਬਰ »

ਡਾਇਰੀਆ ਪੀੜਤ ਲੋਕਾਂ ਦਾ ਹਾਲਚਾਲ ਪੁੱਛਣ ਪਹੁੰਚੇ ਚੱਠਾ ਤੇ ਝਿੱਲ

ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਜ਼ਿਲ੍ਹੇ ਦੇ ਕਈ ਹਿੱਸਿਆਂ ਵਿਚ ਡਾਇਰੀਆ ਫੈਲਣ ਦੀਆਂ ਸੂਚਨਾਵਾਂ ਸਾਹਮਣੇ ਆ ਰਹੀਆਂ ਹਨ ਇਸੇ ਤਹਿਤ ਹਲਕਾ ਪਟਿਆਲਾ ਦਿਹਾਤੀ ਵਿਚ ਪੈਂਦੇ ਝਿੱਲ ਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਵੀ ਅਜਿਹਾ ਸਮਾਚਾਰ ਸੁਣਨ ਨੂੰ ਮਿਲਿਆ ਹੈ | ਸਾਬਕਾ ...

ਪੂਰੀ ਖ਼ਬਰ »

ਵਰਕਰਾਂ ਦੀ ਅਣਦੇਖੀ ਤੇ ਜ਼ਲਾਲਤ ਨੇ ਸਾਰੀਆਂ ਪਾਰਟੀਆਂ ਨੂੰ ਸੰਗਰੂਰ ਚੋਣ 'ਚ ਸ਼ੀਸ਼ਾ ਵਿਖਾਇਆ-ਹਰਪਾਲਪੁਰ

ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਸੰਗਰੂਰ ਚੋਣ ਦੇ ਤਾਜ਼ਾ ਨਤੀਜੇ ਨੇ ਸਾਰੀਆਂ ਪਾਰਟੀਆਂ ਦੀਆਂ ਅੱਖਾਂ ਖੋਲ੍ਹ ਕੇ ਰੱਖ ਦਿੱਤੀਆਂ ਹਨ ਕਿਸੇ ਵੀ ਪਾਰਟੀ ਨੂੰ ਆਪਣੀ ਅਜਿਹੀ ਹਾਲਤ ਹੋਣ ਦਾ ਸੁਪਨੇ ਵਿਚ ਵੀ ਖਿਆਲ ਨਹੀਂ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਸੰਗਰੂਰ ਉਪ ਚੋਣ ਜਿੱਤਣ ਦੀ ਖ਼ੁਸ਼ੀ 'ਚ ਮਾਨ ਸਮਰਥਕਾਂ ਨੇ ਲੱਡੂ ਵੰਡੇ

ਸ਼ੁਤਰਾਣਾ, 26 ਜੂਨ (ਬਲਦੇਵ ਸਿੰਘ ਮਹਿਰੋਕ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਸੰਗਰੂਰ ਲੋਕ ਸਭਾ ਉਪ ਚੋਣ ਜਿੱਤਣ ਦੀ ਖ਼ੁਸ਼ੀ 'ਚ ਕਸਬਾ ਸ਼ੁਤਰਾਣਾ ਵਿਖੇ ਪਾਰਟੀ ਸਮਰਥਕਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ...

ਪੂਰੀ ਖ਼ਬਰ »

ਸੰਤ ਬਲਵੰਤ ਸਿੰਘ ਦੀ 8ਵੀਂ ਬਰਸੀ ਮੌਕੇ 25 ਯੂਨਿਟ ਖ਼ੂਨਦਾਨ

ਭਾਦਸੋਂ, 26 ਜੂਨ (ਪ੍ਰਦੀਪ ਦੰਦਰਾਲਾ)-ਸੰਤ ਬਲਵੰਤ ਸਿੰਘ ਸਿੱਧਸਰ ਸਿਹੋੜਾ ਸਾਹਿਬ ਵਾਲਿਆਂ ਦੀ 8ਵੀਂ ਬਰਸੀ ਮੌਕੇ ਪ੍ਰਾਚੀਨ ਉਦਾਸੀਨ ਡੇਰਾ ਗੁਰਦੁਆਰਾ ਗੁਫਾਸਰ ਸਾਹਿਬ ਰੋੜੇਵਾਲ ਵਿਖੇ ਦੀ ਪਟਿਆਲਾ ਵੈੱਲਫੇਅਰ ਸੁਸਾਇਟੀ ਤੇ ਹਿਊਮਨ ਵੈੱਲਫੇਅਰ ਫਾਊਾਡੇਸ਼ਨ ਵਲੋਂ ...

ਪੂਰੀ ਖ਼ਬਰ »

ਕੌਮਾਂਤਰੀ ਪੰਜਾਬੀ ਕਾਨਫ਼ਰੰਸ 'ਚ ਨਟਾਸ ਦੀ ਸ਼ਿਰਕਤ

ਪਟਿਆਲਾ, 26 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਵਿਖੇ ਗਲੋਬਲ ਪੰਜਾਬ ਫਾਊਾਡੇਸ਼ਨ ਪਟਿਆਲਾ ਵਲੋਂ ਆਯੋਜਿਤ ਪੰਜਾਬ ਹਿਤੈਸ਼ੀ ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਵਿਚ ਸ਼ਾਮਿਲ ਨਟਾਸ ਪ੍ਰਧਾਨ ਗੁਰਬਚਨ ਸਿੰਘ ਕੱਕੜ, ...

ਪੂਰੀ ਖ਼ਬਰ »

ਕੌਮਾਂਤਰੀ ਪੰਜਾਬੀ ਕਾਨਫ਼ਰੰਸ 'ਚ ਨਟਾਸ ਦੀ ਸ਼ਿਰਕਤ

ਪਟਿਆਲਾ, 26 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਵਿਖੇ ਗਲੋਬਲ ਪੰਜਾਬ ਫਾਊਾਡੇਸ਼ਨ ਪਟਿਆਲਾ ਵਲੋਂ ਆਯੋਜਿਤ ਪੰਜਾਬ ਹਿਤੈਸ਼ੀ ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਵਿਚ ਸ਼ਾਮਿਲ ਨਟਾਸ ਪ੍ਰਧਾਨ ਗੁਰਬਚਨ ਸਿੰਘ ਕੱਕੜ, ...

ਪੂਰੀ ਖ਼ਬਰ »

ਪੱਖੇ ਨਾਲ ਲਟਕ ਕੇ ਪ੍ਰਵਾਸੀ ਨੇ ਕੀਤੀ ਖੁਦਕੁਸ਼ੀ

ਮੰਡੀ ਗੋਬਿੰਦਗੜ੍ਹ, 26 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਵਿਕਾਸ ਨਗਰ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਕੁਆਰਟਰ 'ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਥਾਣੇਦਾਰ ਮੋਹਨ ਸਿੰਘ ਦੇ ਮੁਤਾਬਿਕ ਅੱਜ ...

ਪੂਰੀ ਖ਼ਬਰ »

ਟਾਵਰ ਤੋਂ ਬੈਟਰੀਆਂ ਚੋਰੀ-ਪਰਚਾ ਦਰਜ

ਸੰਘੋਲ, 26 ਜੂਨ (ਪਰਮਵੀਰ ਸਿੰਘ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਵਲੋਂ ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਅਗਿਆਤ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਪਰਮਜੀਤ ਸਿੰਘ ਵਾਸੀ ਸ਼ਹੀਦਗੜ੍ਹ ਅਤੇ ਵਿਕਾਸ ਸ਼ਰਮਾ ਵਾਸੀ ਤਿ੍ਪੜੀ (ਪਟਿਆਲਾ) ...

ਪੂਰੀ ਖ਼ਬਰ »

ਖੰਟ ਵਿਖੇ ਗਰਾਮ ਸਭਾ ਦਾ ਆਮ ਇਜਲਾਸ ਕਰਵਾਇਆ

ਸੰਘੋਲ, 26 ਜੂਨ (ਗੁਰਨਾਮ ਸਿੰਘ ਚੀਨਾ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੰਚਾਇਤ ਵਿਭਾਗ ਦੁਆਰਾ ਪਿੰਡ ਖੰਟ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਕਰਵਾਇਆ ਗਿਆ | ਇਸ ਮੌਕੇ ਪੰਚਾਇਤ ਸਕੱਤਰ ਸੰਜੀਵ ਰਾਣਾ ਨੇ ਵੱਡੀ ਗਿਣਤੀ 'ਚ ਇਕੱਠੇ ਹੋਏ ਪਿੰਡ ਵਾਸੀਆਂ ਨੂੰ ਗਰਾਮ ਪੰਚਾਇਤ ...

ਪੂਰੀ ਖ਼ਬਰ »

ਬਾਬਾ ਭੱਲਾ ਤੇ ਦੁਰਗਾ ਮੰਦਰ ਕਮੇਟੀ ਖਮਾਣੋਂ ਵਲੋਂ ਅਮਰਨਾਥ ਯਾਤਰਾ ਲਈ 81 ਹਜ਼ਾਰ ਦੀ ਰਾਸ਼ੀ ਭੇਟ

ਖਮਾਣੋਂ, 26 ਜੂਨ (ਜੋਗਿੰਦਰ ਪਾਲ)-ਅਮਰਨਾਥ ਬਰਫ਼ਾਨੀ ਸੇਵਾ ਦਲ ਸਰਹਿੰਦ ਵਲੋਂ ਬਾਬਾ ਅਮਰਨਾਥ ਦੀ ਯਾਤਰਾ ਦੇ ਯਾਤਰੂਆਂ ਲਈ ਲਗਾਏ ਜਾਣ ਵਾਲੇ ਲੰਗਰ ਲਈ ਰਾਸ਼ਨ ਦੇ ਭਰੇ ਟਰੱਕ ਖਮਾਣੋਂ ਤੋਂ ਬਾਬਾ ਸਰਬਜੀਤ ਸਿੰਘ ਭੱਲਾ ਬਾਨੀ ਗੁਰੂ ਅਮਰਦਾਸ ਪਬਲਿਕ ਸਕੂਲ ਫਰੌਰ ਨੇ ਝੰਡੀ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਵਲੋਂ ਸੈਮੀਨਾਰ

ਅਮਲੋਹ, 26 ਜੂਨ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਦੇਸ਼ ਭਗਤ ਯੂਨੀਵਰਸਿਟੀ ਵਿਖੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਵਲੋਂ ਐਜੂਕੇਸ਼ਨ ਦੀ ਜੀਵਨ 'ਚ ਮਹੱਤਤਾ, ਪਰਿਵਾਰ ਪ੍ਰਬੰਧਨ, ਸਮਾਜਿਕ ਸਮਰਸਤਾ ਦੇ ਵਿਸ਼ੇ ਤੇ ਸੈਮੀਨਾਰ ਲਗਾਇਆ ਗਿਆ ਅਤੇ ਇਹ ਸੈਮੀਨਾਰ ਸਭਾ ਦੇ ਸੂਬਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਅਮਲੋਹ ਵਿਖੇ ਚਲਾਈ ਆਤਿਸ਼ਬਾਜ਼ੀ

ਅਮਲੋਹ, 26 ਜੂਨ (ਕੇਵਲ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ ਦੀ ਖ਼ੁਸ਼ੀ 'ਚ ਅੱਜ ਅਮਲੋਹ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਰਕਰਾਂ ਅਤੇ ਸਮਰਥਕਾਂ ਵਲੋਂ ਆਤਿਸ਼ਬਾਜ਼ੀ ਚਲਾਕੇ ਖ਼ੁਸ਼ੀ ਮਨਾਈ ਗਈ, ...

ਪੂਰੀ ਖ਼ਬਰ »

ਮੰੰਡੀ ਗੋਬਿੰਦਗੜ੍ਹ 'ਚ 'ਆਪ' ਨੇ ਕਰਵਾਇਆ ਨਸ਼ਾ ਵਿਰੋਧੀ ਸੈਮੀਨਾਰ

ਮੰਡੀ ਗੋਬਿੰਦਗੜ੍ਹ, 26 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਰੰਭੇ ਯਤਨਾਂ ਤਹਿਤ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਮੰਡੀ ਗੋਬਿੰਦਗੜ੍ਹ 'ਚ ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ...

ਪੂਰੀ ਖ਼ਬਰ »

ਲੋਨ ਦਾ ਝਾਂਸਾ ਦੇ ਕੇ ਰਜਿਸਟਰੀ ਕਰਵਾਈ, ਪਰਚਾ ਦਰਜ

ਪਟਿਆਲਾ, 26 ਜੂਨ (ਧਰਮਿੰਦਰ ਸਿੰਘ ਸਿੱਧੂ)-ਰਾਣੀ ਕੌਰ ਵਾਸੀ ਨਿਊ ਆਫ਼ੀਸਰ ਕਾਲੋਨੀ ਨੇ ਥਾਣਾ ਤਿ੍ਪੜੀ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਰਾਜਿੰਦਰ ਕੌਰ ਵਾਸੀ ਆਫ਼ੀਸਰ ਇੰਕਲੇਵ, ਸੁਖਵਿੰਦਰ ਜੀਤ ਕੌਰ ਅਤੇ ਕਰਨ ਵਾਸੀ ਕਪੂਰਥਲਾ, ਅਤੇ ਪ੍ਰਕਾਸ਼ ਸਿੰਘ ਨੰਬਰਦਾਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਹੋਇਆ ਭੰਗ-ਟੌਹੜਾ

ਭਾਦਸੋਂ, 26 ਜੂਨ (ਪ੍ਰਦੀਪ ਦੰਦਰਾਲਾ)-ਸੰਗਰੂਰ ਦੀ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਹੋਈ ਹਾਰ 'ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਟਕਸਾਲੀ ਕਾਂਗਰਸੀ ਆਗੂ ਲਾਲ ਸਿੰਘ ਟੌਹੜਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਹੁਣ ਪੂਰੀ ਤਰ੍ਹਾਂ ਨਾਲ ਭੰਗ ਹੋ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 4 ਨਵੇਂ ਸਮੇਤ ਕੋਰੋਨਾ ਦੇ 24 ਐਕਟਿਵ ਕੇਸ

ਫ਼ਤਹਿਗੜ੍ਹ ਸਾਹਿਬ, 26 ਜੂਨ (ਪ.ਪ)-ਜ਼ਿਲ੍ਹਾ ਹੈੱਡਕੁਆਟਰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਬੁਲਾਰੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 4 ਨਵੇਂ ਸਮੇਤ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 24 ਹੋ ਗਈ ਹੈ | ਸਿਹਤ ਵਿਭਾਗ ਵਲੋਂ ਮਿਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX