ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਫਰੀਦਕੋਟ

ਗੁੰਡਾਗਰਦੀ ਵਿਰੋਧੀ ਐਕਸ਼ਨ ਕਮੇਟੀ ਨੇ ਵਿਧਾਇਕ ਸੇਖੋਂ ਤੇ ਐੱਸ. ਐੱਸ. ਪੀ. ਦੇ ਪੁਤਲੇ ਫ਼ੂਕੇ

ਸਾਦਿਕ, 26 ਜੂਨ (ਆਰ.ਐੱਸ.ਧੁੰਨਾ)-ਗੁੰਡਾਗਰਦੀ ਵਿਰੋਧੀ ਐਕਸ਼ਨ ਕਮੇਟੀ ਦੀ 11 ਮੈਂਬਰੀ ਕਮੇਟੀ ਦੇ ਫ਼ੈਸਲੇ ਅਨੁਸਾਰ ਵਾਹਿਗੁਰੂ ਸਿੰਘ ਨੂੰ ਇਨਸਾਫ਼ ਦਿਵਾਉਣ ਲਈ 6 ਜੁਲਾਈ ਨੂੰ ਫ਼ਰੀਦਕੋਟ-ਬਠਿੰਡਾ ਹਾਈਵੇ ਜਾਮ ਕੀਤਾ ਜਾਵੇਗਾ ਤੇ 13 ਜੁਲਾਈ ਨੂੰ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਘਰ ਦੇ ਬਾਹਰ ਵਿਸ਼ਾਲ ਧਰਨਾ ਲਗਾਇਆ ਜਾਵੇਗਾ | ਇਹ ਪ੍ਰਗਟਾਵਾ ਐਕਸ਼ਨ ਕਮੇਟੀ ਵਲੋਂ ਸਾਦਿਕ ਦੇ ਮੁੱਖ ਚੌਂਕ ਵਿਚ ਵਿਧਾਇਕ ਸੇਖੋਂ ਅਤੇ ਐੱਸ. ਐੱਸ. ਪੀ. ਫ਼ਰੀਦਕੋਟ ਦੇ ਪੁਤਲੇ ਫ਼ੂਕਣ ਸਮੇਂ ਕੀਤਾ ਗਿਆ | ਇਸ ਮੌਕੇ ਐਕਸ਼ਨ ਕਮੇਟੀ ਦੇ ਆਗੂਆਂ ਜਥੇਦਾਰ ਲਖਵੀਰ ਸਿੰਘ ਮਹਾਲਮ, ਜਥੇ. ਸੁਖਵਿੰਦਰ ਸਿੰਘ ਫ਼ਿਰੋਜ਼ਪੁਰ, ਨੌਨਿਹਾਲ ਸਿੰਘ ਦੀਪ ਸਿੰਘ ਵਾਲਾ, ਪਰਮਜੀਤ ਸਿੰਘ ਡੋਡ, ਗੁਰਜੰਟ ਸਿੰਘ ਚੰਨੀਆਂ, ਗੁਰਪਾਲ ਸਿੰਘ ਨੰਗਲ, ਕਰਨੈਲ ਸਿੰਘ ਬਰਗਾੜੀ ਅਤੇ ਗੁਰਜੀਤ ਸਿੰਘ ਸਾਦਿਕ ਆਦਿ ਨੇ ਕਿਹਾ ਕਿ ਪੁਲਿਸ ਚੌਂਕੀ ਗੋਲੇਵਾਲਾ ਵਿਖੇ ਕਰੀਬ ਇਕ ਮਹੀਨਾ ਪਹਿਲਾਂ ਚੌਂਕੀ ਵਿਖੇ ਕਿਸੇ ਨਾਲ ਗਏ ਸਮਾਜ ਸੇਵੀ ਵਾਹਿਗੁਰੂ ਸਿੰਘ ਕਾਬਲਵਾਲਾ ਦੀ ਪੁਲਿਸ ਵਲੋਂ ਕੁੱਟਮਾਰ ਕਰ ਕੇ ਕਕਾਰਾਂ ਦੀ ਬੇਅਦਬੀ ਕੀਤੀ ਗਈ ਸੀ, ਨੂੰ ਇਨਸਾਫ਼ ਦੇਣ ਦੀ ਬਜਾਏ ਉਸ 'ਤੇ (ਵਾਹਿਗੁਰੂ ਸਿੰਘ) ਹੀ ਪੁਲਿਸ ਨੇ ਝੂਠਾ ਪਰਚਾ ਦਰਜ ਕਰ ਦਿੱਤਾ ਕਿ ਇਸ ਨੇ ਪੁਲਿਸ ਦੀ ਵਰਦੀ ਪਾੜੀ ਹੈ ਤੇ ਮੁਲਾਜ਼ਮ ਦੀ ਚੈਨੀ ਖੋਹ ਕੇ ਭੱਜ ਗਿਆ ਹੈ, ਦੇ ਸੰਬੰਧ 'ਚ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਅਵਨੀਤ ਕੌਰ ਨੂੰ ਮਿਲ ਕੇ ਜਾਣੂੰ ਕਰਵਾਇਆ ਗਿਆ ਸੀ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ | ਆਗੂਆਂ ਨੇ ਕਿਹਾ ਕਿ ਐਕਸ਼ਨ ਕਮੇਟੀ ਵਲੋਂ ਲਗਾਤਾਰ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਧਰਨੇ ਮੁਜ਼ਾਹਰੇ ਅਤੇ ਚੱਕਾ ਜਾਮ ਵਰਗੇ ਐਕਸ਼ਨ ਕੀਤੇ ਗਏ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ | ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਗੁਰਦਿੱਤ ਸਿੰਘ ਐੱਮ. ਐੱਲ. ਏ. ਹੀ ਇਸ ਮਾਮਲੇ ਦੀ ਜੜ੍ਹ ਹੈ ਜੋ ਇਸ ਮਾਮਲੇ ਨੂੰ ਨਰੇਗਾ ਦੀ ਲੜਾਈ ਪਿੰਡ ਦੀ ਧੜੇਬੰਦੀ ਅਤੇ ਸਿਆਸੀ ਰੰਗਤ ਦੇ ਕੇ ਖ਼ਤਮ ਕਰਨਾ ਚਾਹੁੰਦਾ ਹੈ ਕਿਉਂਕਿ ਚੌਂਕੀ ਇੰਚਾਰਜ ਗੋਲੇਵਾਲਾ ਨਾਲ ਇਸ ਦੀ ਨੇੜਤਾ ਹੈ | ਆਗੂਆਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਅੰਦਰ ਇਨਸਾਫ਼ ਨਾਲ ਮਿਲਿਆ ਤਾਂ ਵੱਡਾ ਐਕਸ਼ਨ ਕੀਤਾ ਜਾਵੇਗਾ | ਇਸ ਮੌਕੇ ਲਛਮਣ ਸਿੰਘ ਆਰੇਵਾਲਾ, ਵੀਰ ਸਿੰਘ ਝੰਡੂਆਣਾ, ਡਾ. ਹਰਬੰਸ ਸਿੰਘ, ਲਖਵੀਰ ਸਿੰਘ ਖਾਲਸਾ, ਸੁਖਦੇਵ ਸਿੰਘ ਪੱਲਾ, ਨਿਤਿਨ ਅਰੋੜਾ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਨਸ਼ਾ ਕਰਨ ਵਾਲਿਆਂ ਨਾਲ ਨਫ਼ਰਤ ਦੀ ਬਜਾਏ ਪਿਆਰ ਤੇ ਸਤਿਕਾਰ ਨਾਲ ਆਇਆ ਜਾਵੇ ਪੇਸ਼-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਨਸ਼ਾ ਕਰਨ ਵਾਲਿਆਂ ਨਾਲ ਨਫ਼ਰਤ ਦੀ ਬਜਾਏ ਉਨ੍ਹਾਂ ਨਾਲ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਉਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰ ਕੇ ਉਨ੍ਹਾਂ ਨੂੰ ਚੰਗਾ ਨਾਗਰਿਕ ਬਣਨ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ 'ਚ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਸੰਬੰਧ 'ਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਿੰਡਾਂ 'ਚ ਮਲੇਰੀਆ ਜਾਗਰੂਕਤਾ ਸਰਗਰਮੀਆਂ ਜਾਰੀ

ਸਾਦਿਕ, 26 ਜੂਨ (ਗੁਰਭੇਜ ਸਿੰਘ ਚੌਹਾਨ)-ਬਲਾਕ ਜੰਡ ਸਾਹਿਬ ਅਧੀਨ ਹੈਲਥ ਸੁਪਰਵਾਈਜ਼ਰ ਬਲਵਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਸੇਖੋਂ ਅਤੇ ਅਜੀਤਪਾਲ ਸਿੰਘ ਵਲੋਂ ਮਲਟੀ ਪਰਪਜ਼ ਹੈਲਥ ਵਰਕਰਾਂ ਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ 'ਚ ਮਲੇਰੀਆ ਤੋਂ ...

ਪੂਰੀ ਖ਼ਬਰ »

ਅਗਵਾ ਕਰ ਕੇ ਫਿਰੌਤੀ ਮੰਗਣ ਵਾਲੇ 'ਤੇ ਮੁਕੱਦਮਾ ਦਰਜ

ਗਿੱਦੜਬਾਹਾ, 26 ਜੂਨ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਵਰੁਣ ਗਰਗ ਪੱੁਤਰ ਹਰਮੰਦਰ ਸਿੰਘ ਗਰਗ ਵਾਸੀ ਭੱਠੀ ਵਾਲਾ ਮੋੜ ਗਿੱਦੜਬਾਹਾ ਨੇ ਦੋਸ਼ ਲਗਾਇਆ ਸੀ ਕਿ ਰੰਮੀ ਨਾਂਅ ਦੇ ਇਕ ਵਿਅਕਤੀ ਨੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ | ਪੁਲਿਸ ਨੇ ਮੁਕੱਦਮਾ ਦਰਜ ...

ਪੂਰੀ ਖ਼ਬਰ »

ਕਾਰਾਂ ਦੀ ਆਪਸ 'ਚ ਹੋਈ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਲੀ ਰੋਡ ਸੂਏ ਦੇ ਪੁਲ ਨੇੜੇ ਵਿਆਹ ਅਤੇ ਭੋਗ ਸਮਾਗਮ 'ਤੇ ਜਾ ਰਹੀਆਂ ਕਾਰਾਂ ਦੀ ਆਪਸ 'ਚ ਟੱਕਰ ਹੋ ਗਈ | ਇਸ ਭਿਆਨਕ ਹਾਦਸੇ 'ਚ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਦੋਵੇਂ ਕਾਰਾਂ ਬੁਰੀ ...

ਪੂਰੀ ਖ਼ਬਰ »

ਆਰਮਡ ਫੋਰਸਿਜ਼ ਵੈਟਰਨਜ਼ ਐਸੋਸੀਏਸ਼ਨ ਵਲੋਂ ਅਗਨੀਪਥ ਯੋਜਨ ਵਿਰੁੱਧ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਆਰਮਡ ਫੋਰਸਿਸ ਵੈਟਰਨਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਕੋਟਕਪੂਰਾ ਚੌਂਕ ਵਿਖੇ ਅਗਨੀਪਥ ਯੋਜਨ ਵਿਰੁੱਧ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਲੋਟ, 26 ਜੂਨ (ਪਾਟਿਲ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ 'ਚ ਸਥਾਨਕ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਹਰਮਹਿੰਦਰ ਸਿੰਘ ਮੱਲਕਟੋਰਾ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਨੂੰ ਅਚਾਨਕ ਲੱਗੀ ਅੱਗ

ਗਿੱਦੜਬਾਹਾ, 26 ਜੂਨ (ਪਰਮਜੀਤ ਸਿੰਘ ਥੇੜ੍ਹੀ)-ਅੱਜ ਦੁਪਹਿਰ ਕਰੀਬ ਢਾਈ ਵਜੇ ਪੱਕੇ ਤਲਾਬ ਦੇ ਨਜ਼ਦੀਕ ਮੋੜ 'ਤੇ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਨੂੰ ਅਚਾਨਕ ਅੱਗ ਲੱਗ ਗਈ | ਆਸ-ਪਾਸ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪਾਵਰਕਾਮ ਅਤੇ ਫਾਇਰ ਬਿ੍ਗੇਡ ਨੂੰ ਦਿੱਤੀ | ...

ਪੂਰੀ ਖ਼ਬਰ »

ਜ਼ਿਲੇ੍ਹ 'ਚ 6 ਕੋਰੋਨਾ ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੈ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲ੍ਹਾ ਫ਼ਰੀਦਕੋਟ 'ਚ 6 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਹੁਣ ਐਕਟਿਵ ਮਾਮਲਿਆਂ ਦੀ ਗਿਣਤੀ 29 ਹੋ ਗਈ ਹੈ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ

ਬੱਧਨੀ ਕਲਾਂ, 26 ਜੂਨ (ਸੰਜੀਵ ਕੋਛੜ)-ਸੀ. ਐੱਚ. ਸੀ. ਬੱਧਨੀ ਕਲਾਂ ਦੇ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਦੀ ਅਗਵਾਈ 'ਚ ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਮੇਂ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਨੇ ਬੱਸ ਅੱਡੇ 'ਤੇ ਇਕੱਤਰ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਚੋਣ ਜਿੱਤਣ 'ਤੇ ਲੱਡੂ ਵੰਡੇ

ਨੱਥੂਵਾਲਾ ਗਰਬੀ, 26 ਜੂਨ (ਸਾਧੂ ਰਾਮ ਲੰਗੇਆਣਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੋਈ ਜ਼ਿਮਨੀ ਚੋਣ 'ਚ ਅੱਜ ਚੋਣ ਨਤੀਜੇ ਐਲਾਨੇ ਗਏ | ਇਨ੍ਹਾਂ ਨਤੀਜਿਆਂ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਧੱਲੇਕੇ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਮੋਗਾ, 26 ਜੂਨ (ਗੁਰਤੇਜ ਸਿੰਘ)-ਪਿੰਡ ਧੱਲੇਕੇ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਤੇ ਬੂਟਿਆਂ ਦਾ ਲੰਗਰ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਧੱਲੇਕੇ ਨੇ ਦੱਸਿਆ ਕਿ ਪੰਜਵੇ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸੰਤ ਬਾਬਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ

ਮੋਗਾ, 26 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਿਆਂ ਦੀ ਵਰਤੋਂ ਵਿਸ਼ਵ 'ਚ ਇਕ ਵੱਡੀ ਸਮੱਸਿਆ ਬਣੀ ਹੋਈ ਹੈ, ਇਸ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਕੋਈ ਵੀ ਅਣਜਾਣ ਨਹੀਂ ਹੈ | ਨਸ਼ਿਆਂ ਦੀ ਵਰਤੋਂ ਦੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਇਸ ਨਾਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਲਗਾਇਆ ਜਾਗਰੂਕਤਾ ਸੈਮੀਨਾਰ

ਬਾਘਾ ਪੁਰਾਣਾ, 26 ਜੂਨ (ਕਿ੍ਸ਼ਨ ਸਿੰਗਲਾ)-ਅੱਜ ਮਾਣਯੋਗ ਏ. ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਹੁਕਮਾਂ ਅਨੁਸਾਰ ਅਤੇ ਹਰਜੀਤ ਕੌਰ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਅਤੇ ...

ਪੂਰੀ ਖ਼ਬਰ »

ਪਿੰਡ ਦੌਲਤਪੁਰਾ ਵਿਖੇ ਮਨਾਇਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਮੋਗਾ, 26 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਦੌਲਤਪੁਰਾ ਵਿਖੇ ਐੱਨ. ਜੀ. ਓ. ਬੂਟਾ ਸਿੰਘ ਦੌਲਤਪੁਰਾ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਦਾ ਪ੍ਰਬੰਧ ਐਨੀ ਟਾਈਮ ਫਿਟਨੈੱਸ ਜਿੰਮ ਦੇ ਸੰਚਾਲਕ ਹਰਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸਿੱਧੂ ਦੀ ਡੀ. ਜੀ. ਪੀ. ਵਜੋਂ ਤਰੱਕੀ ਹੋਣ 'ਤੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ 1992 ਬੈਚ ਦੇ ਸੀਨੀਅਰ ਆਈ.ਪੀ.ਐੱਸ. ਪੁਲਿਸ ਅਧਿਕਾਰੀ ਸ: ਹਰਪ੍ਰੀਤ ਸਿੰੰਘ ਸਿੱਧੂ ਨੂੰ ਡੀ.ਜੀ.ਪੀ. ਵਜੋਂ ਤਰੱਕੀ ਮਿਲਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਚੱਕ ਸ਼ੇਰੇਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਨੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਦੋਦਾ, 26 ਜੂਨ (ਰਵੀਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਕਮੇਟੀ ਆਗੂ ਬਾਜ਼ ਸਿੰਘ ਭੁੱਟੀਵਾਲਾ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਨੂੰ 27 ਜੂਨ ਤੱਕ ਕੰਮ ਨਾ ਚਲਾਉਣ 'ਤੇ ਬੀ. ਡੀ. ਪੀ. ਓ. ਗਿੱਦੜਬਾਹਾ ਦਫ਼ਤਰ 'ਚ ਦਿੱਤੇ ਜਾ ਰਹੇ 28 ਜੂਨ ਦੇ ਧਰਨੇ ਸੰਬੰਧੀ ...

ਪੂਰੀ ਖ਼ਬਰ »

ਭਾਕਿਯੂ ਮਾਲਵਾ ਦੇ ਸੁਖਚੈਨ ਸਿੰਘ ਬੁੱਟਰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਬਣੇ

ਦੋਦਾ , 26 ਜੂਨ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਚੋਣ ਇਜਲਾਸ ਡੇਰਾ ਬਾਬਾ ਕ੍ਰਿਸ਼ਨ ਦਾਸ ਜੀ ਦੋਦਾ ਵਿਖੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰ ਕੇ ਦੀ ਅਗਵਾਈ ਹੇਠ ਹੋਇਆ, ਜਿਸ 'ਚ ਨਛੱਤਰ ਸਿੰਘ ਜੈਤੋ ਪੰਜਾਬ ਜਨਰਲ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਬਰੀਵਾਲਾ ਵਜੋਂ ਅਹੁਦਾ ਸੰਭਾਲਿਆ

ਮੰਡੀ ਬਰੀਵਾਲਾ, 26 ਜੂਨ (ਨਿਰਭੋਲ ਸਿੰਘ)-ਹਰਿੰਦਰਪਾਲ ਸਿੰਘ ਬੇਦੀ ਨੇ ਨਾਇਬ ਤਹਿਸੀਲਦਾਰ ਬਰੀਵਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨੂੰ ਮਿਲ ਸਕਦਾ ਹੈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਅਤੇ ਸਮਾਜਿਕ ਸੁਰੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ਵ ਪੱਧਰ 'ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਵਾਹਨਾਂ ਦੇ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਣੇ ਕੌਂਸਲਰ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 15 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਵਾਰਡ ਨੰਬਰ-20 ਦੇ ਕੌਂਸਲਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਮੇਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਖਾਣ ਪੀਣ ਵਾਲਾ ਸਾਮਾਨ ਤੇ ਕਾਪੀਆਂ ਵੰਡੀਆਂ

ਮਲੋਟ, 26 ਜੂਨ (ਪਾਟਿਲ)-ਪੰਜਾਬ ਸਰਕਾਰ ਵਲੋਂ ਜੂਨ ਮਹੀਨੇ ਦੌਰਾਨ ਸਲੱਮ ਏਰੀਏ ਦੇ ਬੱਚਿਆਂ ਵਾਸਤੇ ਸਰਕਾਰੀ ਪ੍ਰਾਇਮਰੀ ਸਕੂਲ ਬਿਰਲਾ ਰੋਡ ਕੈਂਪ 2 ਵਿਖੇ ਲਗਾਈਆਂ ਜਾ ਰਹੀਆਂ ਕਲਾਸਾਂ ਦੇ ਬੱਚਿਆਂ ਨੂੰ ਅੱਜ ਐੱਨ. ਆਰ. ਆਈ. ਰਵਿੰਦਰ ਮੱਕੜ ਅਤੇ ਉਨ੍ਹਾਂ ਦੀ ਪਤਨੀ ਮੰਜੂ ...

ਪੂਰੀ ਖ਼ਬਰ »

ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗਿੱਦੜਬਾਹਾ, 26 ਜੂਨ (ਪਰਮਜੀਤ ਸਿੰਘ ਥੇੜ੍ਹੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਗਿੱਦੜਬਾਹਾ ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਗਿੱਦੜਬਾਹਾ ਵਿਖੇ ਹੀ ਆਮ ਲੋਕਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੁਣੀਆਂ ਤੇ ਉਨ੍ਹਾਂ ਵਿਚੋਂ ਬਹੁਤ ਸਾਰੀਆਂ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਕੀਤੇ ਵਾਹਨਾਂ ਦੇ ਚਲਾਨ

ਗਿੱਦੜਬਾਹਾ, 26 ਜੂਨ (ਪਰਮਜੀਤ ਸਿੰਘ ਥੇੜ੍ਹੀ)-ਟ੍ਰੈਫ਼ਿਕ ਪੁਲਿਸ ਗਿੱਦੜਬਾਹਾ ਵਲੋਂ ਅੱਜ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਕਰੀਬ ਦੋ ਦਰਜਨ ਵਾਹਨਾਂ ਦੇ ਚਲਾਨ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਟ੍ਰੈਫਿਕ ਇੰਚਾਰਜ ਹਰਕਿ੍ਸ਼ਨ ਸਿੰਘ ਨੇ ...

ਪੂਰੀ ਖ਼ਬਰ »

ਤਿਆਗ ਤਪੱਸਿਆ ਦੀ ਪ੍ਰਤੀਮੂਰਤੀ ਸਨ ਮਾਂ ਜਗਦੰਬਾ ਸਰਸਵਤੀ

ਗਿੱਦੜਬਾਹਾ, 26 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਦੀ ਪਹਿਲੀ ਮੁੱਖ ਪ੍ਰਸ਼ਾਸਿਕਾ ਮਾਂ ਜਗਦੰਬਾ ਸਰਸਵਤੀ (ਮੰਮਾ) ਦਾ 57ਵਾਂ ਸਮਿ੍ਤੀ ਦਿਵਸ ਸਥਾਨਕ ਸੇਵਾ ਕੇਂਦਰ ਤਿਲਕ ਨਗਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਸਰਬਸਾਂਝੀ ਸਮਾਜ ਭਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਸਰਬਸਾਂਝੀ ਸਮਾਜ ਭਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪਿੰਡ ਰੁਪਾਣਾ ਵਿਖੇ ਹੋਈ, ਜਿਸ 'ਚ ਆਸ-ਪਾਸ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਸ਼ਾਮਿਲ ਹੋਏ | ਇਸ ਮੌਕੇ ਸਰਬਸੰਮਤੀ ਨਾਲ ਵੀਰਪਾਲ ਕੌਰ ਪਿੰਡ ...

ਪੂਰੀ ਖ਼ਬਰ »

ਪ੍ਰਮਾਤਮਾ ਸਾਨੂੰ ਦੁੱਖ ਨਹੀਂ ਦਿੰਦਾ-ਸ਼ੀਲਾ ਦੀਦੀ

ਗਿੱਦੜਬਾਹਾ, 26 ਜੂਨ (ਪਰਮਜੀਤ ਸਿੰਘ ਥੇੜ੍ਹੀ)-ਅੱਜ ਪ੍ਰਜਾਪਿਤਾ ਬ੍ਰਹਮਕੁਮਾਰੀ ਇਸ਼ਵਰਿਆ ਵਿਸ਼ਵ ਵਿਦਿਆਲਿਆ ਦੇ ਸਥਾਨਕ ਕੇਂਦਰ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਸੇਵਾ ਕੇਂਦਰ ਦੀ ਸੰਚਾਲਿਕਾ ਬ੍ਰਹਮਾਕੁਮਾਰੀ ਸ਼ੀਲਾ ਦੀਦੀ ਨੇ ਪ੍ਰਵਚਨਾਂ ਦੀ ਅੰਮਿ੍ਤ ...

ਪੂਰੀ ਖ਼ਬਰ »

ਪੁਲਿਸ ਨੇ ਗੁਰੂਸਰ ਪਿੰਡ ਦੇ ਸਕੂਲ 'ਚ ਚੋਰੀ ਦਾ ਮਾਮਲਾ ਕੀਤਾ ਹੱਲ

ਗਿੱਦੜਬਾਹਾ, 26 ਜੂਨ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੀ ਪੁਲਿਸ ਨੇ ਪਿੰਡ ਗੁਰੂਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ ਚੋਰੀ ਦੇ ਮਾਮਲੇ ਨੂੰ ਹੱਲ ਕਰ ਕੇ, ਚੋਰਾਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਜੈ ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਬੱਸ ਰਵਾਨਾ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਜੈ ਮਾਤਾ ਚਿੰਤਪੁਰਨੀ ਬੱਸ ਯਾਤਰਾ ਸੇਵਾ ਸੁਸਾਇਟੀ ਵਲੋਂ ਜੈ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ 105ਵੀਂ ਬੱਸ ਰਵਾਨਾ ਹੋਈ | ਬੱਸ ਰਵਾਨਾ ਹੋਣ ਤੋਂ ਪਹਿਲਾਂ ਪੰਡਿਤ ਵਲੋਂ ਪੂਜਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜਥੇ. ਨੰਗਲ ਨੇ ਦਿੱਤੀ ਮਾਨ ਨੂੰ ਜਿੱਤ ਲਈ ਵਧਾਈ

ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ 'ਚ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ ਦੀ ਵਧਾਈ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਫ਼ਰੀਦਕੋਟ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਤੇ ਸਾਬਕਾ ...

ਪੂਰੀ ਖ਼ਬਰ »

ਬਹੁ-ਮੰਤਵੀ ਸਹਿਕਾਰੀ ਸਭਾ ਮਧੀਰ ਦੀ ਚੋਣ

ਗਿੱਦੜਬਾਹਾ, 26 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪੰਜ ਪਿੰਡਾਂ ਗੁਰੂਸਰ, ਮਧੀਰ, ਸ਼ੇਖ, ਰੁਖਾਲਾ ਅਤੇ ਬਬਾਣੀਆ ਦੀ ਸਾਂਝੀ ਬਹੁਮੰਤਵੀ ਸਹਿਕਾਰੀ ਸਭਾ ਮਧੀਰ ਦੇ ਮੈਂਬਰਾਂ ਤੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ, ਜਿਸ 'ਚ ਦਿਲਬਾਗ ਸਿੰਘ ਗੁਰੂਸਰ ਨੂੰ ਪ੍ਰਧਾਨ, ਕਰਨੈਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ. ਨਿੰਬਾਲੇ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ...

ਪੂਰੀ ਖ਼ਬਰ »

ਪੁਲਿਸ ਨੇ ਵਿਸ਼ਵ ਨਸ਼ਾ ਵਿਰੋਧੀ ਦਿਵਸ 'ਤੇ ਫ਼ਲੈਗ ਮਾਰਚ ਕੱਢਿਆ

ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਫ਼ਰੀਦਕੋਟ ਨੇ ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ | ਇਸ ਮੌਕੇ ਹੱਥਾਂ ਵਿਚ ਨਸ਼ਾ ਵਿਰੋਧੀ ਸਲੋਗਨ ਵਾਲੇ ਬੈਨਰ ਲੈ ਕੇ ਸ਼ਹਿਰ ਵਿਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਪੋਸਟਰ ਮੇਂਕਿੰਗ ਮੁਕਾਬਲੇ ਕਰਵਾਏ

ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ ਨਿਊਕਲੀਅਰ ਮੈਡੀਸ਼ਨ ਲੈਕਚਰ ਹਾਲ ਵਿਖੇ ਸਿਹਤ ਅਤੇ ਮਾਨਵਤਾਵਾਦੀ ਸੰਕਟ ਵਿਚ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਸਾਦਿਕ, 26 ਜੂਨ (ਆਰ.ਐਸ.ਧੁੰਨਾ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ 'ਚ ਸਾਦਿਕ ਵਿਖੇ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਦਾ ਮੂੰਹ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਾਈਕਲ ਰੈਲੀ ਕੱਢੀ

ਕੋਟਕਪੂਰਾ, 26 ਜੂਨ (ਮੇਘਰਾਜ, ਮੋਹਰ ਗਿੱਲ)-ਅੱਜ ਗੁੱਡ ਮੌਰਨਿੰਗ ਵੈੱਲਫ਼ੇਅਰ ਕਲੱਬ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਾ ਵਿਰੋਧੀ ਵਿਸ਼ਾਲ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ ਜੋ ਸਥਾਨਕ ਬੱਤੀਆਂ ਵਾਲਾ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮੰਡੀ ਬਰੀਵਾਲਾ, 26 ਜੂਨ (ਨਿਰਭੋਲ ਸਿੰਘ)-ਲੋਕ ਸਭਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ, ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈਸਟ ਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਬਠਿੰਡਾ, 26 ਜੂਨ (ਪ.ਪ.)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 28 ਜੂਨ ਦਿਨ ਮੰਗਲਵਾਰ ਨੂੰ ਹੋਟਲ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਫ਼ਰੀਦਕੋਟ, 26 ਜੂਨ (ਸਤੀਸ਼ ਬਾਗ਼ੀ)-ਪੰਜਾਬ ਹੋਮਗਾਰਡਜ਼ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਹੋਮ ਗਾਰਡਜ਼ ਦੇ ਜਿੰਨੇ ਵੀ ਜਵਾਨ ਸੇਵਾ-ਮੁਕਤ ਹੋਏ ਹਨ, ਉਨ੍ਹਾਂ ਨੂੰ ਨਾ ਤਾਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਸਮੁੱਚੇ ਸਿੱਖ ਪੰਥ ਦੀ ਜਿੱਤ ਹੈ-ਢੁੱਡੀ

ਪੰਜਗਰਾੲੀਂ ਕਲਾਂ, 26 ਜੂਨ (ਸੁਖਮੰਦਰ ਸਿੰਘ ਬਰਾੜ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਸਮੁੱਚੇ ਸਿੱਖ ਪੰਥ ਦੀ ਜਿੱਤ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ (ਅ) ਦੇ ਹਲਕਾ ਜੈਤੋ ਦੇ ...

ਪੂਰੀ ਖ਼ਬਰ »

ਪਿੰਡ ਔਲਖ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਪੰਜਗਰਾੲੀਂ ਕਲਾਂ, 26 ਜੂਨ (ਸੁਖਮੰਦਰ ਸਿੰਘ ਬਰਾੜ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਜਸ਼ਨ ਕੇਵਲ ਸੰਗਰੂਰ ਜ਼ਿਲ੍ਹੇ ਤੱਕ ਨਾ ਸੀਮਤ ਹੋ ਕੇ ਪੂਰੇ ਸੂਬੇ ਭਰ 'ਚ ਮਨਾਏ ਜਾ ਰਹੇ | ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 500 ਵਿਅਕਤੀਆਂ ਵਲੋਂ ਸਵੈਇੱਛੁਕ ਖ਼ੂਨਦਾਨ

ਕੋਟਕਪੂਰਾ, 26 ਜੂਨ (ਮੇਘਰਾਜ, ਮੋਹਰ ਸਿੰਘ ਗਿੱਲ)-ਪੀ. ਬੀ. ਜੀ. ਵੈੱਲਫੇਅਰ ਕਲੱਬ ਦੀ 13ਵੀਂ ਵਰੇ੍ਹਗੰਢ ਮੌਕੇ 'ਮੇਲਾ ਖ਼ੂਨਦਾਨੀਆਂ ਦਾ' ਬੈਨਰ ਹੇਠ ਸਥਾਨਕ ਅਰੋੜਵੰਸ਼ ਧਰਮਸ਼ਾਲਾ, ਜੈਤੋ ਰੋਡ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 500 ਵਿਅਕਤੀਆਂ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸੰਬੰਧ 'ਚ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮਨੋਰੋਗ ਮਾਹਿਰ ਡਾ. ਰਣਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX