ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  14 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  55 minutes ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  59 minutes ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 1 hour ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 1 hour ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਮੋਗਾ

ਸਿਮਰਨਜੀਤ ਸਿੰਘ ਮਾਨ ਦੇ ਜਿੱਤਣ ਦੀ ਖ਼ੁਸ਼ੀ 'ਚ ਖੀਵੇ ਹੋਏ ਸਮਰਥਕਾਂ ਨੇ ਜੇਤੂ ਜਸ਼ਨ ਮਨਾਏ

ਬੱਧਨੀ ਕਲਾਂ, 26 ਜੂਨ (ਸੰਜੀਵ ਕੋਛੜ)-ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣਾਂ 'ਚ ਸਿਮਰਨਜੀਤ ਸਿੰਘ ਮਾਨ ਵਲੋਂ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ 'ਚ ਖੀਵੇ ਹੋਏ ਉਨ੍ਹਾਂ ਦੇ ਸਮਰਥਕਾਂ ਵਲੋਂ ਸਵਰਨ ਸਿੰਘ ਭੰਗੂ ਸਾਬਕਾ ਸਰਪੰਚ ਦੀ ਅਗਵਾਈ 'ਚ ਸਥਾਨਕ ਕਸਬਾ ਬੱਧਨੀ ਕਲਾਂ ਦੇ ਮੁੱਖ ਬਾਜ਼ਾਰ 'ਚ ਪਟਾਕੇ ਚਲਾਉਣ ਉਪਰੰਤ ਜਿੱਥੇ ਇਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ, ਉੱਥੇ ਹੀ ਆਉਂਦੇ ਜਾਂਦੇ ਰਾਹਗੀਰਾਂ ਨੂੰ ਲੱਡੂ ਵੰਡ ਕੇ ਜਿੱਤ ਦੀ ਖ਼ੁਸ਼ੀ ਮਨਾਈ ਗਈ | ਇਸ ਸਮੇਂ ਸਵਰਨ ਸਿੰਘ ਸਰਪੰਚ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵਲੋਂ ਪਹਿਲਾਂ ਵੀ ਦੋ ਵਾਰ ਐੱਮ. ਪੀ. ਰਹਿ ਕੇ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ ਅਤੇ ਵਿਕਾਸ ਦੇ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਹੀ ਵੋਟਰਾਂ ਨੇ ਉਨ੍ਹਾਂ ਦੇ ਹੱਕ 'ਚ ਫ਼ਤਵਾ ਦੇ ਕੇ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ | ਉਨ੍ਹਾਂ ਕਿਹਾ ਕਿ ਹੁਣ ਵੀ ਸਰਦਾਰ ਮਾਨ ਲੋਕ ਸਭਾ 'ਚ ਜਿੱਥੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਣਗੇ, ਉੱਥੇ ਹੀ ਪੰਜਾਬ ਦੇ ਹੋਰ ਮਸਲਿਆਂ ਸਬੰਧੀ ਵੀ ਲੋਕਾਂ ਦੀ ਆਵਾਜ਼ ਪਹੁੰਚਾਉਣਗੇ | ਉਨ੍ਹਾਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕਰਦਿਆਂ ਜੇਤੂ ਉਮੀਦਵਾਰ ਨੂੰ ਵਧਾਈ ਦਿੱਤੀ | ਇਸ ਸੰਬੰਧ 'ਚ ਟੈਕਸੀ ਸਟੈਂਡ ਬੱਧਨੀ ਕਲਾਂ ਵਿਖੇ ਵੀ ਮਾਨ ਸਮਰਥਕਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਹਰਮੰਦਰ ਸਿੰਘ ਰਾਮਾ, ਡਾ. ਨਿਰਮਲਜੀਤ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ, ਨਿਰੰਜਨ ਸਿੰਘ, ਸੁਖਵਿੰਦਰ ਸਿੰਘ ਬੀੜ ਰਾਊਕੇ, ਦਿਆ ਸਿੰਘ ਭੰਗੂ, ਲਭਪ੍ਰੀਤ ਸਿੰਘ ਬਰਾੜ, ਜਗਸੀਰ ਸੀਰਾ, ਜਸਵੀਰ ਸਿੰਘ ਖਹਿਰਾ, ਸਰਬਜੀਤ ਸਿੰਘ ਸੱਭਾ, ਰਣਜੀਤ ਸਿੰਘ ਮੱਲ੍ਹਾ, ਚਮਕੌਰ ਸਿੰਘ, ਮੁਖ਼ਤਿਆਰ ਸਿੰਘ, ਗੁਰਦੀਪ ਸਿੰਘ, ਕਾਕਾ ਪਲੰਬਰ, ਧਰਮਪਾਲ ਲੋਪੋ, ਸੋਨੀ ਸ਼ਰਮਾ, ਬੰਟੀ, ਧੀਰਾ, ਦੀਪਾ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਤੇ ਸੀ. ਪੀ. ਆਈ. (ਐੱਮ.ਐੱਲ.) ਨਿਊ ਡੈਮੋਕ੍ਰੇਸੀ ਵਲੋਂ ਕਨਵੈਨਸ਼ਨ ਤੇ ਮਾਰਚ

ਮੋਗਾ, 26 ਜੂਨ (ਜਸਪਾਲ ਸਿੰਘ ਬੱਬੀ)-ਨਛੱਤਰ ਧਾਲੀਵਾਲ ਭਵਨ ਬੱਸ ਅੱਡਾ ਮੋਗਾ ਵਿਖੇ ਫਾਸੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਦੇ ਸੱਦੇ 'ਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਅਤੇ ਸੀ.ਪੀ.ਆਈ. (ਐੱਮ.ਐੱਲ.) ਨਿਊ ਡੈਮੋਕ੍ਰੇਸੀ ਵਲੋਂ ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਆਪ' ਖ਼ਿਲਾਫ਼ ਵੱਡਾ ਲੋਕ ਫ਼ਤਵਾ-ਡਾ. ਹਰਜੋਤ ਕਮਲ

ਮੋਗਾ, 26 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਗਰੂਰ ਲੋਕ ਸਭਾ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ, ਪੰਜਾਬ ਵਿਚ ਰਾਜ ਕਰ ਰਹੀ ਸੱਤਾ ਧਿਰ ਆਮ ਆਦਮੀ ਪਾਰਟੀ ਖ਼ਿਲਾਫ਼ ਵੱਡਾ ਲੋਕ ਫ਼ਤਵਾ ਹੈ | ਇਹ ...

ਪੂਰੀ ਖ਼ਬਰ »

ਪਿਛਲੇ 60-65 ਸਾਲਾਂ ਤੋਂ ਮੋਗਾ ਤੋਂ ਵੱਖ-ਵੱਖ ਪਿੰਡਾਂ ਨੂੰ ਚਲਦੇ ਟੈਂਪੂਆਂ ਨੂੰ ਬੰਦ ਕੀਤੇ ਜਾਣ ਤੋਂ ਬਾਅਦ ਲੋਕ ਹੋਣ ਲੱਗੇ ਪ੍ਰੇਸ਼ਾਨ

ਮੋਗਾ, 26 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ 'ਚ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਵਿਚ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਜਤਾਉਣ ਵਾਲੀ ਆਮ ਆਦਮੀ ਪਾਰਟੀ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਅਸਫਲ ਸਾਬਿਤ ਹੋ ਰਹੀ ਹੈ, ਉੱਥੇ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਥਾਣਾ ਮੁਖੀ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਕੋਟ ਈਸੇ ਖਾਂ, 26 ਜੂਨ (ਨਿਰਮਲ ਸਿੰਘ ਕਾਲੜਾ)-ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ ਵਲੋਂ ਕਸਬੇ ਦੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਅਤੇ ਕਸਬੇ 'ਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਹਿਯੋਗ ਦੀ ਮੰਗ ਕੀਤੀ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਪਾਠੀ ਸਿੰਘਾਂ ਦਾ ਵਿਸ਼ੇਸ਼ ਸਨਮਾਨ

ਬਾਘਾ ਪੁਰਾਣਾ, 26 ਜੂਨ (ਕਿ੍ਸ਼ਨ ਸਿੰਗਲਾ)-ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ) ਪਿੰਡ ਚੰਦ ਪੁਰਾਣਾ ਵਿਖੇ ਪਾਠੀ ਸਿੰਘਾਂ ਦਾ ਸਨਮਾਨ ਵਿਸ਼ੇਸ਼ ਤੌਰ 'ਤੇ ਹਰ ਸਾਲ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮੋਗਾ, 26 ਜੂਨ (ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 8 ਗ੍ਰਾਮ ਹੈਰੋਇਨ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਦੋ ਜਾਣਿਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ

ਬੱਧਨੀ ਕਲਾਂ, 26 ਜੂਨ (ਸੰਜੀਵ ਕੋਛੜ)-ਸੀ. ਐੱਚ. ਸੀ. ਬੱਧਨੀ ਕਲਾਂ ਦੇ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਦੀ ਅਗਵਾਈ 'ਚ ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਮੇਂ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਨੇ ਬੱਸ ਅੱਡੇ 'ਤੇ ਇਕੱਤਰ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਚੋਣ ਜਿੱਤਣ 'ਤੇ ਲੱਡੂ ਵੰਡੇ

ਨੱਥੂਵਾਲਾ ਗਰਬੀ, 26 ਜੂਨ (ਸਾਧੂ ਰਾਮ ਲੰਗੇਆਣਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੋਈ ਜ਼ਿਮਨੀ ਚੋਣ 'ਚ ਅੱਜ ਚੋਣ ਨਤੀਜੇ ਐਲਾਨੇ ਗਏ | ਇਨ੍ਹਾਂ ਨਤੀਜਿਆਂ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਧੱਲੇਕੇ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਮੋਗਾ, 26 ਜੂਨ (ਗੁਰਤੇਜ ਸਿੰਘ)-ਪਿੰਡ ਧੱਲੇਕੇ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਤੇ ਬੂਟਿਆਂ ਦਾ ਲੰਗਰ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਧੱਲੇਕੇ ਨੇ ਦੱਸਿਆ ਕਿ ਪੰਜਵੇ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸੰਤ ਬਾਬਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ

ਮੋਗਾ, 26 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਿਆਂ ਦੀ ਵਰਤੋਂ ਵਿਸ਼ਵ 'ਚ ਇਕ ਵੱਡੀ ਸਮੱਸਿਆ ਬਣੀ ਹੋਈ ਹੈ, ਇਸ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਕੋਈ ਵੀ ਅਣਜਾਣ ਨਹੀਂ ਹੈ | ਨਸ਼ਿਆਂ ਦੀ ਵਰਤੋਂ ਦੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਇਸ ਨਾਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਲਗਾਇਆ ਜਾਗਰੂਕਤਾ ਸੈਮੀਨਾਰ

ਬਾਘਾ ਪੁਰਾਣਾ, 26 ਜੂਨ (ਕਿ੍ਸ਼ਨ ਸਿੰਗਲਾ)-ਅੱਜ ਮਾਣਯੋਗ ਏ. ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਹੁਕਮਾਂ ਅਨੁਸਾਰ ਅਤੇ ਹਰਜੀਤ ਕੌਰ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਅਤੇ ...

ਪੂਰੀ ਖ਼ਬਰ »

ਪਿੰਡ ਦੌਲਤਪੁਰਾ ਵਿਖੇ ਮਨਾਇਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਮੋਗਾ, 26 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਦੌਲਤਪੁਰਾ ਵਿਖੇ ਐੱਨ. ਜੀ. ਓ. ਬੂਟਾ ਸਿੰਘ ਦੌਲਤਪੁਰਾ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਦਾ ਪ੍ਰਬੰਧ ਐਨੀ ਟਾਈਮ ਫਿਟਨੈੱਸ ਜਿੰਮ ਦੇ ਸੰਚਾਲਕ ਹਰਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ

ਕੋਟ ਈਸੇ ਖਾਂ, 26 ਜੂਨ (ਨਿਰਮਲ ਸਿੰਘ ਕਾਲੜਾ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਪਰਮਜੀਤ ਕੌਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਧਰਮ ਰਕਸ਼ਾ ਸੇਵਾ ਮੰਚ ਵਲੋਂ ਸ਼ਹੀਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ

ਮੋਗਾ, 26 ਜੂਨ (ਅਸ਼ੋਕ ਬਾਂਸਲ)-ਧਰਮ ਰਕਸ਼ਾ ਸੇਵਾ ਮੰਚ ਐੱਨ. ਜੀ. ਓ. ਵਲੋਂ 33 ਸਾਲ ਪਹਿਲਾਂ ਨਹਿਰੂ ਪਾਰਕ ਵਿਚ ਸੰਘ ਦੀ ਸ਼ਾਖਾ 'ਤੇ ਹੋਏ ਆਤੰਕੀ ਹਮਲੇ ਵਿਚ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਹੀਦ ਸਮਾਰਕ 'ਤੇ ਜਾ ਕੇ ਸ਼ਰਧਾਂਜਲੀ ਦਿੱਤੀ | ਪ੍ਰਧਾਨ ਸੋਨੰੂ ਅਰੋੜਾ, ਜਨਰਲ ਸਕੱਤਰ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ-ਥਾਣਾ ਮੁਖੀ

ਫ਼ਤਿਹਗੜ੍ਹ ਪੰਜਤੂਰ, 26 ਜੂਨ (ਜਸਵਿੰਦਰ ਸਿੰਘ ਪੋਪਲੀ)-ਜ਼ਿਲ੍ਹਾ ਪੁਲਿਸ ਮੁਖੀ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਮਨਜੀਤ ਸਿੰਘ ਧਰਮਕੋਟ ਦੀ ਰਹਿਨੁਮਾਈ ਹੇਠ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਐੱਸ. ਐੱਚ. ਓ. ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਬੱਧਨੀ ਕਲਾਂ, 26 ਜੂਨ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪਿੰਡ ਰਾਊਕੇ ਕਲਾਂ ਵਿਖੇ ਪ੍ਰਧਾਨ ਨਾਜ਼ਰ ਸਿੰਘ ਖਾਈ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ. ਨਿੰਬਾਲੇ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ...

ਪੂਰੀ ਖ਼ਬਰ »

ਪਿੰਡ ਦੌਲਤਪੁਰਾ ਉੱਚਾ ਵਿਖੇ ਅੰਤਰਰਾਸ਼ਟਰੀ ਨਸ਼ਾ ਰੋਕੂ ਦਿਵਸ ਸੰਬੰਧੀ ਸੈਮੀਨਾਰ

ਮੋਗਾ, 26 ਜੂਨ (ਜਸਪਾਲ ਸਿੰਘ ਬੱਬੀ)-ਏ. ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਦੌਲਤਪੁਰਾ ਉੱਚਾ (ਮੋਗਾ) ਵਿਖੇ ਅੰਤਰਰਾਸ਼ਟਰੀ ਨਸ਼ਾ ਰੋਕੂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ. ਨਿੰਬਾਲੇ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਲੈ ਕੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਏ ਜਸ਼ਨ

ਬਾਘਾ ਪੁਰਾਣਾ, 26 ਜੂਨ (ਕਿ੍ਸ਼ਨ ਸਿੰਗਲਾ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ 'ਚ ਅੱਜ ਸਥਾਨਕ ਮੁੱਖ ਲਾਈਟਾਂ ਵਾਲੇ ਚੌਕ ਵਿਚ ਪਾਰਟੀ ਦੇ ਆਗੂਆਂ ...

ਪੂਰੀ ਖ਼ਬਰ »

ਦੌਲੇਵਾਲਾ 'ਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਕੋਟ ਈਸੇ ਖਾਂ, 26 ਜੂਨ (ਨਿਰਮਲ ਸਿੰਘ ਕਾਲੜਾ)-ਡੀ. ਜੀ. ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 26 ਜੂਨ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਐੱਸ. ਐੱਸ. ਪੀ. ਮੋਗਾ ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਹੇਠ ਸਬ-ਡਵੀਜ਼ਨ ਸਾਂਝ ਕੇਂਦਰ ਧਰਮਕੋਟ ਵਲੋਂ ਪਿੰਡ ਦੌਲੇਵਾਲਾ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਗਰੁੱਪ ਵਲੋਂ ਬਾਬਾ ਗੁਰਦੇਵ ਸਿੰਘ ਦੀ ਮੌਤ 'ਤੇ ਸ਼ੋਕ ਪ੍ਰਗਟ

ਮੋਗਾ, 26 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਮੋਗਾ ਦੇ ਸਾਬਕਾ ਪ੍ਰਧਾਨ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗੁਰਦੇਵ ਸਿੰਘ ਮਟਵਾਣੀ ਦੀ ਹੋਈ ਅਚਾਨਕ ਮੌਤ 'ਤੇ ਇੰਡੋ ਕੈਨੇਡੀਅਨ ਗਰੁੱਪ ਦੀ ਮੀਟਿੰਗ ਹੋਈ, ਜਿਸ 'ਚ ਸੰਤ ਗੁਰਦੇਵ ਸਿੰਘ ਮਟਵਾਣੀ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ 10 ਰੋਜ਼ਾ ਸਮਰ ਕੈਂਪ ਸਮਾਪਤ

ਮੋਗਾ, 26 ਜੂਨ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ 10 ਰੋਜ਼ਾ ਸਮਰ ਕੈਂਪ ਸਮਾਪਤ ਹੋਇਆ | ਇਸ ਮੌਕੇ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਕਿਹਾ ਕਿ ਸਮਰ ਕੈਂਪ ਦਾ ਉਦੇਸ਼ ਵਿਦਿਆਰਥੀਆਂ ਦੇ ਕਲਾ ਪੱਖ ਦਾ ਵਿਕਾਸ ਕਰਨਾ ਤੇ ਨਿਖਾਰਨਾ ਹੈ | 10 ਰੋਜ਼ਾ ਕੈਂਪ ...

ਪੂਰੀ ਖ਼ਬਰ »

ਰਾਸ਼ਟਰੀ ਵਿਕਲਾਂਗ ਪਾਰਟੀ (ਅੰਗਹੀਣ ਵਿਅਕਤੀਆਂ) ਦੀ ਮੀਟਿੰਗ

ਮੋਗਾ, 26 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਰਾਸ਼ਟਰੀ ਵਿਕਲਾਂਗ ਪਾਰਟੀ (ਅੰਗਹੀਣ ਵਿਅਕਤੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਲਖੰਡੀ ਦੀ ਅਗਵਾਈ ਹੇਠ ਹੋਈ, ਜਿਸ 'ਚ ਅੰਗਹੀਣ ਵਿਅਕਤੀਆਂ ਨੇ ਆ ਰਹੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 26 ਜੂਨ (ਗੁਰਤੇਜ ਸਿੰਘ)-ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਜ਼ ਨੂੰ 2.59 ਦਾ ਗੁਣਾਂਕ ...

ਪੂਰੀ ਖ਼ਬਰ »

ਸਾਈਕਲ 'ਤੇ ਵਾਤਾਵਰਨ ਬਚਾਉਣ ਦਾ ਹੋਕਾ ਦਿੰਦੇ ਤਿਵਾੜੀ ਦਾ ਕੋਟ ਈਸੇ ਖਾਂ ਪੁੱਜਣ 'ਤੇ ਸਵਾਗਤ

ਕੋਟ ਈਸੇ ਖਾਂ, 26 ਜੂਨ (ਗੁਰਮੀਤ ਸਿੰਘ ਖ਼ਾਲਸਾ)-ਕੁਦਰਤ ਵਲੋਂ ਸਜਾਏ ਵਾਤਾਵਰਨ, ਰੁੱਖ, ਪਾਣੀ ਦੇ ਮਹੱਤਵ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਵਾਬਾਂ ਦੇ ਸ਼ਹਿਰ ਲਖਨਊ ਸ਼ਹਿਰ ਤੋਂ ਸਾਈਕਲ ਯਾਤਰਾ 'ਤੇ ਨਿਕਲੇ ਨੌਜਵਾਨ ਸੁੰਦਰਮ ਤਿਵਾੜੀ ਦਾ ਕੋਟ ਈਸੇ ਖਾਂ ਪੁੱਜਣ 'ਤੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਨਿਤਾਸ਼ਾ ਤਲਵਾੜ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਧਰਮਕੋਟ, 26 ਜੂਨ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਧਰਮਕੋਟ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਨਿਤਾਸ਼ਾ ਤਲਵਾੜ ਪੁੱਤਰੀ ਸਤੀਸ਼ ਤਲਵਾੜ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ

ਕੋਟ ਈਸੇ ਖਾਂ, 26 ਜੂਨ (ਨਿਰਮਲ ਸਿੰਘ ਕਾਲੜਾ)-ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਸੁੱਖ ਗਿੱਲ ਮੋਗਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਨੌਜਵਾਨਾਂ 'ਚ ਲੱਡੂ ਵੰਡ ਕੇ ਸੱਚ ਦੀ ਜਿੱਤ ਦੀ ਖ਼ੁਸ਼ੀ ਮਨਾਈ | ਉਨ੍ਹਾਂ ਕਿਹਾ ਕਿ ਹੰਕਾਰ ਤੇ ਆਕੜ ...

ਪੂਰੀ ਖ਼ਬਰ »

ਵਾਰਡ ਵਾਸੀਆਂ ਵਲੋਂ ਮੁਹੱਲੇ 'ਚ ਵਿਕਾਸ ਕਰਵਾਉਣ ਲਈ ਕਮੇਟੀ ਦਾ ਗਠਨ

ਮੋਗਾ, 26 ਜੂਨ (ਅਸ਼ੋਕ ਬਾਂਸਲ)-ਏ. ਟੂ. ਜ਼ੈੱਡ ਲੈਬ ਦੇ ਦਫ਼ਤਰ ਮੋਗਾ ਵਿਖੇ ਵਾਰਡ ਨੰ. 46 ਦੀਆਂ ਵੱਖ-ਵੱਖ ਗਲੀਆਂ ਦੇ ਮੁਹਤਬਰ ਮੈਂਬਰਾਂ ਦੀ ਮੀਟਿੰਗ ਹੋਈ | ਇਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਵਾਰਡ ਨੰ. 46 ਦੇ ਵਿਕਾਸ ਲਈ ਇਕ ਮੁਹੱਲੇ ਪੱਧਰ 'ਤੇ ਕਮੇਟੀ ਦਾ ਗਠਨ ਕੀਤਾ ਜਾਵੇ ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਲਏ

ਬੱਧਨੀ ਕਲਾਂ, 26 ਜੂਨ (ਸੰਜੀਵ ਕੋਛੜ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਜੋਤੀ ਸਰਸ ਵਾਸੀ ਬੱਧਨੀ ਕਲਾਂ ਨੇ ਆਈਲੈਟਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਜ਼ ਇਕ ਮਹੀਨੇ ਦੀ ਕੋਚਿੰਗ ਲੈ ਕੇ ਓਵਰਆਲ 7 ਬੈਂਡ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਅਸਲੀ ਬਦਲਾਅ ਦੀ ਸ਼ੁਰੂਆਤ-ਖ਼ਾਲਸਾ

ਕੋਟ ਈਸੇ ਖਾਂ, 26 ਜੂਨ (ਗੁਰਮੀਤ ਸਿੰਘ ਖ਼ਾਲਸਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਤੇ ਆਮ ਆਦਮੀ ਪਾਰਟੀ ਦੇ ਗੜ੍ਹ 'ਚ ਸਹੀ ਅਰਥਾਂ 'ਚ ਬਦਲਾਅ ਦੀ ਲੜਾਈ ਲੜਦਿਆਂ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ (ਮਾਨ ਦਲ) ਦੇ ਸੁਪਰੀਮੋ ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਸਾਦਿਕ, 26 ਜੂਨ (ਆਰ.ਐਸ.ਧੁੰਨਾ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ 'ਚ ਸਾਦਿਕ ਵਿਖੇ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਦਾ ਮੂੰਹ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਾਈਕਲ ਰੈਲੀ ਕੱਢੀ

ਕੋਟਕਪੂਰਾ, 26 ਜੂਨ (ਮੇਘਰਾਜ, ਮੋਹਰ ਗਿੱਲ)-ਅੱਜ ਗੁੱਡ ਮੌਰਨਿੰਗ ਵੈੱਲਫ਼ੇਅਰ ਕਲੱਬ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਾ ਵਿਰੋਧੀ ਵਿਸ਼ਾਲ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ ਜੋ ਸਥਾਨਕ ਬੱਤੀਆਂ ਵਾਲਾ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮੰਡੀ ਬਰੀਵਾਲਾ, 26 ਜੂਨ (ਨਿਰਭੋਲ ਸਿੰਘ)-ਲੋਕ ਸਭਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ, ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈਸਟ ਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਬਠਿੰਡਾ, 26 ਜੂਨ (ਪ.ਪ.)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 28 ਜੂਨ ਦਿਨ ਮੰਗਲਵਾਰ ਨੂੰ ਹੋਟਲ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਫ਼ਰੀਦਕੋਟ, 26 ਜੂਨ (ਸਤੀਸ਼ ਬਾਗ਼ੀ)-ਪੰਜਾਬ ਹੋਮਗਾਰਡਜ਼ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਹੋਮ ਗਾਰਡਜ਼ ਦੇ ਜਿੰਨੇ ਵੀ ਜਵਾਨ ਸੇਵਾ-ਮੁਕਤ ਹੋਏ ਹਨ, ਉਨ੍ਹਾਂ ਨੂੰ ਨਾ ਤਾਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਸਮੁੱਚੇ ਸਿੱਖ ਪੰਥ ਦੀ ਜਿੱਤ ਹੈ-ਢੁੱਡੀ

ਪੰਜਗਰਾੲੀਂ ਕਲਾਂ, 26 ਜੂਨ (ਸੁਖਮੰਦਰ ਸਿੰਘ ਬਰਾੜ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਸਮੁੱਚੇ ਸਿੱਖ ਪੰਥ ਦੀ ਜਿੱਤ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ (ਅ) ਦੇ ਹਲਕਾ ਜੈਤੋ ਦੇ ...

ਪੂਰੀ ਖ਼ਬਰ »

ਪਿੰਡ ਔਲਖ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਪੰਜਗਰਾੲੀਂ ਕਲਾਂ, 26 ਜੂਨ (ਸੁਖਮੰਦਰ ਸਿੰਘ ਬਰਾੜ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਜਸ਼ਨ ਕੇਵਲ ਸੰਗਰੂਰ ਜ਼ਿਲ੍ਹੇ ਤੱਕ ਨਾ ਸੀਮਤ ਹੋ ਕੇ ਪੂਰੇ ਸੂਬੇ ਭਰ 'ਚ ਮਨਾਏ ਜਾ ਰਹੇ | ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 26 ਜੂਨ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਹੋਈ ਜਿੱਤ 'ਤੇ ਕਸਬਾ ਬਰਗਾੜੀ ਅਤੇ ਆਸ-ਪਾਸ ਦੇ ਪਾਰਟੀ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਪਾਰਟੀ ਦੇ ਯੂਥ ਆਗੂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 500 ਵਿਅਕਤੀਆਂ ਵਲੋਂ ਸਵੈਇੱਛੁਕ ਖ਼ੂਨਦਾਨ

ਕੋਟਕਪੂਰਾ, 26 ਜੂਨ (ਮੇਘਰਾਜ, ਮੋਹਰ ਸਿੰਘ ਗਿੱਲ)-ਪੀ. ਬੀ. ਜੀ. ਵੈੱਲਫੇਅਰ ਕਲੱਬ ਦੀ 13ਵੀਂ ਵਰੇ੍ਹਗੰਢ ਮੌਕੇ 'ਮੇਲਾ ਖ਼ੂਨਦਾਨੀਆਂ ਦਾ' ਬੈਨਰ ਹੇਠ ਸਥਾਨਕ ਅਰੋੜਵੰਸ਼ ਧਰਮਸ਼ਾਲਾ, ਜੈਤੋ ਰੋਡ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 500 ਵਿਅਕਤੀਆਂ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸੰਬੰਧ 'ਚ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮਨੋਰੋਗ ਮਾਹਿਰ ਡਾ. ਰਣਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX