ਤਾਜਾ ਖ਼ਬਰਾਂ


ਕੇਰਲਾ : ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਤੇ ਭਾਰਤੀ ਜਲ ਸੈਨਾ ਨੇ 200 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨਾਲ ਭਰੇ ਇਕ ਸ਼ੱਕੀ ਜਹਾਜ਼ ਨੂੰ ਫੜਿਆ
. . .  8 minutes ago
ਸਾਬਕਾ ਭਾਰਤੀ ਕ੍ਰਿਕਟਰ ਰੋਜਰ ਬਿੰਨੀ ਸੌਰਵ ਗਾਂਗੁਲੀ ਦੀ ਥਾਂ ਹੋਣਗੇ ਬੀ.ਸੀ.ਸੀ.ਆਈ. ਦੇ ਅਗਲੇ ਪ੍ਰਧਾਨ : ਸੂਤਰ
. . .  12 minutes ago
ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  about 2 hours ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 2 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 2 hours ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 2 hours ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 5 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 5 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 6 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 5 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 6 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 7 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 7 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 7 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 7 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 8 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 8 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 8 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 8 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਪਿੰਡ ਪੰਡਵਾਂ 'ਚ ਹਵਾਈ ਫਾਇਰ ਹੋਣ ਨਾਲ ਬਣਿਆ ਦਹਿਸ਼ਤ ਦਾ ਮਾਹੌਲ

ਫਗਵਾੜਾ, 26 ਜੂਨ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਪਿੰਡ ਪੰਡਵਾਂ ਵਿਖੇ ਕੁੱਝ ਨੌਜਵਾਨਾਂ ਨੇ ਫਾਇਰਿੰਗ ਕਰਕੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਪੈਂਦਾ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦੇ ਸਾਰ ਸਤਨਾਮਪੁਰਾ ਦੇ ਐਸ.ਐਚ.ਓ ਜਤਿੰਦਰ ਕੁਮਾਰ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਇਸ ਸੰਬੰਧੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਪਿੰਡ ਦੇ ਵਾਸੀ ਰਜਿੰਦਰ ਕੁਮਾਰ ਦੇ ਪਰਿਵਾਰ ਦੀ ਪਿੰਡ ਦੇ ਹੀ ਕੁੱਝ ਨੌਜਵਾਨਾਂ ਨਾਲ ਪੁਰਾਣੀ ਰੰਜਸ਼ ਚੱਲ ਰਹੀ ਹੈ ਜਿਸ ਕਾਰਨ ਹੀ ਵਿਰੋਧੀ ਧਿਰ ਦੇ ਨੌਜਵਾਨਾਂ ਨੇ ਅਜਿਹਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਜਾਰੀ ਹੈ ਤੇ ਸੰਬੰਧਿਤ ਪਰਿਵਾਰ ਵਲੋਂ ਬਿਆਨ ਦੇਣ 'ਤੇ ਕੇਸ ਦਰਜ ਕੀਤਾ ਜਾਵੇਗਾ | ਰਜਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਦੇ ਜਿਨ੍ਹਾਂ ਲੋਕਾਂ ਨਾਲ ਸਾਡਾ ਵਿਵਾਦ ਹੈ, ਉਹ ਸਾਡੇ ਭਤੀਜੇ ਦੇ ਲੜਕੇ ਨੂੰ ਕੁੱਟ ਚੁੱਕੇ ਹਨ ਜਿਸ ਸੰਬੰਧ 'ਚ ਕੇਸ ਵੀ ਦਰਜ ਹੋਇਆ ਹੈ, ਪਰ ਪੁਲਿਸ ਇਨ੍ਹਾਂ ਵਿਅਕਤੀਆਂ ਨੂੰ ਅਜੇ ਤੱਕ ਨੱਥ ਨਹੀਂ ਪਾ ਸਕੀ ਜਿਸ ਕਾਰਨ ਇਹ ਵਿਅਕਤੀ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਬੀਤੀ ਰਾਤ ਸਾਡਾ ਪਿਤਾ ਘਰ ਦੇ ਬਾਹਰ ਸੁੱਤਾ ਪਿਆ ਸੀ ਤਾਂ ਇਨ੍ਹਾਂ ਨੇ ਉਸ 'ਤੇ ਹਵਾਈ ਫਾਇਰ ਕਰ ਦਿੱਤੇ ਜਦੋਂ ਉਸ ਦੌੜ ਕੇ ਘਰ ਆ ਕੇ ਸਾਨੂੰ ਜਗਾਇਆ ਤਾਂ ਉਸ ਸਮੇਂ ਦੌਰਾਨ ਇਹ ਗੋਲੀਆਂ ਚਲਾ ਕੇ ਭੱਜ ਚੁੱਕੇ ਹਨ | ਉਨ੍ਹਾਂ ਮੌਕੇ 'ਤੇ ਗੋਲੀਆਂ ਦੇ ਮਿਲੇ ਕੁੱਝ ਖ਼ੋਲ ਵੀ ਦਿਖਾਏ ਤੇ ਕਿਹਾ ਕਿ ਸਾਡੀ ਜਾਨ ਨੂੰ ਖ਼ਤਰਾ ਹੈ ਤੇ ਪੁਲਿਸ ਨੂੰ ਇਸ ਸੰਬੰਧ 'ਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਰਜਿੰਦਰ ਕੁਮਾਰ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੇ ਵਤੀਰੇ ਪ੍ਰਤੀ ਅਸੀਂ ਪੰਚਾਇਤ ਪਾਸ ਸ਼ਿਕਾਇਤ ਰੱਖੀ ਸੀ ਜਿਸ ਦੇ ਖੁੰਦਕ ਤੋਂ ਇਹ ਸਾਡੇ ਨਾਲ ਅਜਿਹਾ ਕਰ ਰਹੇ ਹਨ | ਇਸ ਸੰਬੰਧੀ ਜਦੋਂ ਡੀ.ਐਸ.ਪੀ. ਅਸ਼ਰੂ ਰਾਮ ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਲਈ ਪੁਲਿਸ ਸਰਗਰਮੀ ਨਾਲ ਲੱਗੀ ਹੋਈ ਹੈ ਤੇ ਜਲਦ ਹੀ ਦੋਸ਼ੀ ਗਿ੍ਫ਼ਤਾਰ ਕੀਤੇ ਜਾਣਗੇ |

ਮੋਦੀ ਹਕੂਮਤ ਦੀ ਅਣਐਲਾਨੀ ਐਮਰਜੈਂਸੀ ਖ਼ਿਲਾਫ਼ ਰੋਸ ਮੁਜ਼ਾਹਰਾ

ਸੁਲਤਾਨਪੁਰ ਲੋਧੀ, 26 ਜੂਨ (ਥਿੰਦ, ਹੈਪੀ)-ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਐਸ.ਡੀ.ਐਮ ਦਫ਼ਤਰ ਸੁਲਤਾਨਪੁਰ ਲੋਧੀ ਮੂਹਰੇ ਇਕੱਠੇ ਹੋ ਕੇ ਮੋਦੀ ਸਰਕਾਰ ਦੀ ਅਣਐਲਾਨੀ ਐਮਰਜੈਂਸੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਇਸ ਤੋਂ ਬਾਅਦ ਤਲਵੰਡੀ ਪੁਲ ਚੌਂਕ ਤੱਕ ...

ਪੂਰੀ ਖ਼ਬਰ »

ਪਿੰਡਾਂ ਅੰਦਰ ਕੂੜਾ ਸੁੱਟਣ ਲਈ ਢੁਕਵੀਂ ਜਗ੍ਹਾ ਨਾ ਹੋਣ ਕਰਕੇ ਸੜਕਾਂ ਕਿਨਾਰੇ ਲੱਗੇ ਗੰਦਗੀ ਦੇ ਢੇਰ

ਹੁਸੈਨਪੁਰ, 26 ਜੂਨ (ਤਰਲੋਚਨ ਸਿੰਘ ਸੋਢੀ)-ਪੰਜਾਬ ਦੇ ਸ਼ਹਿਰਾਂ ਨਾਲੋਂ ਜ਼ਿਆਦਾ ਵਸੋਂ ਪਿੰਡਾਂ ਵਿਚ ਹੈ ਅਤੇ ਸ਼ਹਿਰਾਂ ਵਿਚ ਰਹਿਣ ਵਾਲੇ ਲੋਕ ਸ਼ਹਿਰਾਂ ਨਾਲੋਂ ਪਿੰਡਾਂ ਦੇ ਰਹਿਣ ਸਹਿਣ ਅਤੇ ਪਿੰਡਾਂ ਦੇ ਵਾਤਾਵਰਣ ਨੂੰ ਸ਼ਹਿਰਾਂ ਨਾਲੋਂ ਵੱਧ ਸਾਫ਼ ਸੁਥਰਾ ਤੇ ...

ਪੂਰੀ ਖ਼ਬਰ »

ਏ.ਐਸ.ਆਈ. ਤੇ ਉਸ ਦੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀਆਂ ਦੇਣ ਦੇ ਦੋਸ਼ 'ਚ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 26 ਜੂਨ (ਵਿ.ਪ੍ਰ.)-ਥਾਣਾ ਸਦਰ ਕਪੂਰਥਲਾ ਪੁਲਿਸ ਨੇ ਇਕ ਏ.ਐਸ.ਆਈ. ਤੇ ਉਸਦੇ ਪਰਿਵਾਰ ਨੂੰ ਵਿਦੇਸ਼ ਵਿਚ ਰਹਿੰਦੇ ਪਿੰਡ ਢੁੱਡੀਆਂਵਾਲ ਦੇ ਵਾਸੀ ਹਰਜਿੰਦਰ ਸਿੰਘ ਵਲੋਂ ਫ਼ੋਨ 'ਤੇ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਸਰਕਾਰੀ ਡਿਊਟੀ ਵਿਚ ਵਿਘਨ ...

ਪੂਰੀ ਖ਼ਬਰ »

ਫਗਵਾੜਾ 'ਚ ਚੋਰਾਂ ਦਾ ਕਹਿਰ-ਬੰਗਾ ਰੋਡ ਤੋਂ ਐਕਟਿਵਾ ਚੋਰੀ

ਫਗਵਾੜਾ, 26 ਜੂਨ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ 'ਚ ਦਿਨੋਂ ਦਿਨ ਚੋਰੀ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਤੇ ਚੋਰ ਸ਼ਰੇਆਮ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਪਰ ਪੁਲਿਸ ਇਨ੍ਹਾਂ ਨੂੰ ਕਾਬੂ ਕਰਨ 'ਚ ਅਸਮਰਥ ਹੀ ਨਜ਼ਰ ਆ ਰਹੀ ਹੈ | ਜਿਸ ...

ਪੂਰੀ ਖ਼ਬਰ »

ਸਮਰ ਕੈਂਪ ਬੱਚਿਆਂ ਦੀ ਸ਼ਖ਼ਸੀਅਤ ਤੇ ਹੁਨਰ ਵਿਕਾਸ 'ਚ ਭੂਮਿਕਾ ਅਦਾ ਕਰਦੇ ਹਨ-ਡਾ. ਅਰਚਨਾ ਗਰਗ

ਕਪੂਰਥਲਾ, 26 ਜੂਨ (ਵਿ.ਪ੍ਰ.)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਵਿਦਿਆਰਥੀਆਂ ਦਾ 15 ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਜਿਸ ਵਿਚ ਜੂਨੀਅਰ ਤੇ ਸੀਨੀਅਰ ਗਰੁੱਪਾਂ ਦੇ 137 ਬੱਚਿਆਂ ਨੇ ਭਾਗ ਲਿਆ | ਕੈਂਪ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ: ਅਰਚਨਾ ਗਰਗ ਨੇ ...

ਪੂਰੀ ਖ਼ਬਰ »

ਕਤਲ ਕੇਸ 'ਚ ਗਿ੍ਫ਼ਤਾਰ ਵਿਅਕਤੀ ਅਦਾਲਤ ਨੇ 29 ਤੱਕ ਪੁਲਿਸ ਰਿਮਾਂਡ 'ਤੇ ਭੇਜੇ

ਫਗਵਾੜਾ, 26 ਜੂਨ (ਹਰਜੋਤ ਸਿੰਘ ਚਾਨਾ)-ਪਿੰਡ ਗੰਢਵਾ 'ਚ ਅਗਸਤ 2021 'ਚ ਪਿੰਡ ਦੇ ਹੀ ਇੱਕ ਵਿਅਕਤੀ ਦਾ ਕਤਲ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ 8 ਮੈਂਬਰਾਂ ਨੂੰ ਅੱਜ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 29 ਜੂਨ ਤੱਕ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਬੀ.ਐਸ.ਐਨ.ਐਲ. ਦੀ ਲੋਕ ਅਦਾਲਤ 28 ਨੂੰ

ਸੁਲਤਾਨਪੁਰ ਲੋਧੀ, 26 ਜੂਨ (ਨਰੇਸ਼ ਹੈਪੀ, ਥਿੰਦ)-ਬੀ.ਐਸ.ਐਨ.ਐਲ. ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਐਸ.ਡੀ.ਓ. ਸ੍ਰੀ ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐਸ.ਐਨ. ਐਲ. ਵਲੋਂ ਟੈਲੀਫ਼ੋਨ ਐਕਸਚੇਂਜ ਸੁਲਤਾਨਪੁਰ ਲੋਧੀ ਦੇ ਦਫ਼ਤਰ ਵਿਖੇ ਲੋਕ ਅਦਾਲਤ 28 ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਨਿਵਾਸ ਮੰਗੂਪੁਰ 'ਚ ਬਣ ਰਹੇ ਗੁੰਬਦ 'ਤੇ ਕਲਸ਼ ਚੜਾਉਣ ਦੀ ਸੇਵਾ ਮੁਕੰਮਲ

ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਗੁਰਦੁਆਰਾ ਗੁਰੂ ਨਾਨਕ ਨਿਵਾਸ ਮੰਗੂਪੁਰ ਵਿਚ ਬਣ ਰਹੇ ਗੁਰਦੁਆਰਾ ਸਾਹਿਬ ਦੇ ਗੁੰਬਦ ਉੱਪਰ ਕਲਸ਼ ਚੜਾਉਣ ਦੀ ਸੇਵਾ ਸੰਤ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਬਾਬਾ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ

ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਕੋਰੋਨਾ ਦੇ ਅੱਜ 7 ਮਾਮਲੇ ਸਾਹਮਣੇ ਆਉਣ 'ਤੇ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 16 ਹੋ ਗਈ ਹੈ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੀੜਤ ਵਿਅਕਤੀਆਂ ਵਿਚ ਪਿੰਡ ਕਾਂਜਲੀ ਦਾ 59 ਸਾਲਾ, ਫਗਵਾੜਾ ਦਾ 18 ਸਾਲਾ, ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ 'ਚ ਮਾਡਲ ਟਾਊਨ ਦੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ

ਕਪੂਰਥਲਾ, 26 ਜੂਨ (ਵਿ.ਪ੍ਰ.)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਦੀ ਹੰਗਾਮੀ ਮੀਟਿੰਗ ਮਾਡਲ ਟਾਊਨ ਦੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਾਰਕ ਵਿਚ ਪ੍ਰਧਾਨ ਮੱਸਾ ਸਿੰਘ ਤੇ ਜਨਰਲ ਸਕੱਤਰ ਮੱਖਣ ਲਾਲ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਾਡਲ ਟਾਊਨ ...

ਪੂਰੀ ਖ਼ਬਰ »

ਸੁੰਦਰ ਲਿਖਾਈ 'ਚ ਅੱਵਲ ਰਹੇ ਬੱਚਿਆਂ ਦਾ ਸਨਮਾਨ

ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿਛਲੇ ਮਹੀਨਿਆਂ ਦੌਰਾਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸੁਲਤਾਨਪੁਰ ਲੋਧੀ, 26 ਜੂਨ (ਨਰੇਸ਼ ਹੈਪੀ, ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ ਨੂੰ ਲੈ ਕੇ ਹਲਕਾ ਸੁਲਤਾਨਪੁਰ ਲੋਧੀ ਵਿਚ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ...

ਪੂਰੀ ਖ਼ਬਰ »

ਖ਼ਿਜਰ ਖੁਆਜ ਦੀ ਦਰਗਾਹ 'ਤੇ ਮੇਲਾ ਕਰਵਾਇਆ

ਤਲਵੰਡੀ ਚੌਧਰੀਆਂ, 26 ਜੂਨ (ਪਰਸਨ ਲਾਲ ਭੋਲਾ)-ਪੀਰ ਬਾਬਾ ਖ਼ਿਜਰ ਖੁਆਜ (ਰੱਬ ਰੱਬ ਚੌਂਕ) ਤਲਵੰਡੀ ਚੌਧਰੀਆਂ ਵਿਖੇ ਦਰਬਾਰ ਦੀ ਮੁੱਖ ਸੇਵਾਦਾਰ ਬੀਬੀ ਚਰਨ ਕੌਰ ਦੀ ਅਗਵਾਈ ਹੇਠ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਦਰਗਾਹ 'ਤੇ ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਤੇ ਸ਼ਹੀਦ ਸਾਥੀਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਮਾਗਮ

ਸੁਲਤਾਨਪੁਰ ਲੋਧੀ, 26 ਜੂਨ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਮਹਾਨ ਸ਼ਹੀਦ ਸਾਥੀਆਂ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮਕਸੂਦਪੁਰ ਵਿਚ ਮਲੇਰੀਆ ਦਿਵਸ ਮਨਾਇਆ

ਨਡਾਲਾ, 26 ਜੂਨ (ਮਾਨ)-ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਐਸ.ਐਮ.ਓ ਢਿਲਵਾਂ ਡਾ: ਜਸਵਿੰਦਰ ਕੁਮਾਰੀ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮਕਸੂਦਪੁਰ ਵਿਚ ਮਲੇਰੀਆ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਲਾਕ ਸਿਹਤ ...

ਪੂਰੀ ਖ਼ਬਰ »

ਪਿੰਡ ਡਾਲਾ ਵਿਚ ਚਾਰ ਦਿਨਾ ਪਾਵਰਲਿਫਟਿੰਗ ਚੈਂਪੀਅਨਸ਼ਿਪ 1 ਤੋਂ

ਨਡਾਲਾ, 26 ਜੂਨ (ਮਾਨ)-ਬਲਾਕ ਨਡਾਲਾ ਦੇ ਪਿੰਡ ਡਾਲਾ ਵਿਖੇ ਪੰਜਾਬ ਪਾਵਰਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਦੀ ਅਗਵਾਈ ਹੇਠ ਫੈਡਰੇਸ਼ਨ ਕੱਪ ਤੇ ਨਾਰਥ ਇੰਡੀਆ( ਪੁਰਸ਼ ਅਤੇ ਮਹਿਲਾ) ਪਾਵਰਲਿਫਟਿੰਗ ਚੈਂਪੀਅਨਸ਼ਿਪ 1 ਜੁਲਾਈ ਤੋਂ 4 ਜੁਲਾਈ ...

ਪੂਰੀ ਖ਼ਬਰ »

ਸੁਖਬੀਰ ਮੁਲਤਾਨੀ ਨੂੰ ਕਬੱਡੀ ਟੀਮ ਦਾ ਕਪਤਾਨ ਨਿਯੁਕਤ ਕੀਤਾ

ਨਡਾਲਾ, 26 ਜੂਨ (ਮਾਨ)-ਨਡਾਲਾ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਸਪੋਰਟਸ ਕਲੱਬ ਨਡਾਲਾ ਵਲੋਂ ਸੁਖਬੀਰ ਸਿੰਘ ਮੁਲਤਾਨੀ ਨੂੰ ਕਬੱਡੀ ਦੀ ਜੂਨੀਅਰ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ | ਇਸ ਸਬੰਧੀ ਸੁਖਬੀਰ ਨੂੰ ਕਪਤਾਨ ਨਿਯੁਕਤ ਕਰਦਿਆਂ ਸਪੋਰਟਸ ਕਲੱਬ ਦੇ ...

ਪੂਰੀ ਖ਼ਬਰ »

ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਤੇ ਪ੍ਰਵਾਸੀ ਭਾਰਤੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਕੁਰਸੀਆਂ ਲਾਈਆ

ਨਡਾਲਾ, 26 ਜੂਨ (ਮਾਨ)-ਕਸਬਾ ਨਡਾਲਾ ਵਿਚ ਫੁਲਵਾੜੀ ਵਾਤਾਵਰਣ ਸੇਵਾ ਸੁਸਾਇਟੀ ਨਡਾਲਾ ਵਲੋਂ ਸਵੱਛਤਾ ਅਭਿਆਨ ਤੇ ਹਰਿਆਵਲ ਲਹਿਰ ਤਹਿਤ ਕਸਬੇ ਨੂੰ ਸਾਫ਼ ਸੁਥਰਾ ਰੱਖਣ ਲਈ ਕਾਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਲਗਾਤਾਰ ਅੱਗੇ ਵਧਦਿਆਂ ਸੁਸਾਇਟੀ ਦੇ ਸਹਿਯੋਗ ਨਾਲ ਨਗਰ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਪੰਜਾਬ ਵਿਚ ਨਵੇਂ ਰਾਜਨੀਤਕ ਭਵਿੱਖ ਦਾ ਆਗਾਜ਼-ਭਿੰਡਰ

ਡਡਵਿੰਡੀ, 26 ਜੂਨ (ਦਿਲਬਾਗ ਸਿੰਘ ਝੰਡ)-ਲੋਕ ਸਭਾ ਹਲਕਾ ਸੰਗਰੂਰ ਤੋਂ ਜਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ ਨੇ ਪੰਜਾਬ ਅੰਦਰ ਨਵੇਂ ਰਾਜਨੀਤਿਕ ਭਵਿੱਖ ਦਾ ਕੀਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰ ਰਿਹਾ-ਗੁਰਮੀਤ ਸਿੰਘ ਚਾਨਾ

ਸੁਲਤਾਨਪੁਰ ਲੋਧੀ, 26 ਜੂਨ (ਥਿੰਦ, ਹੈਪੀ)-ਪੰਜਾਬ ਨੈਸ਼ਨਲ ਬੈਂਕ ਟਿੱਬਾ ਬਰਾਂਚ ਵਲੋਂ ਪੈਨਸ਼ਨਰਾਂ ਨੂੰ ਐਲ.ਟੀ.ਸੀ. ਵਾਰ-ਵਾਰ ਜਮਾਂ ਕਰਵਾਉਣ ਦੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੱਤਵਾਦੀਆਂ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ-ਜੁਗਨੂੰ

ਕਪੂਰਥਲਾ, 26 ਜੂਨ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਜਥੇ: ਇੰਦਰਜੀਤ ਸਿੰਘ ਜੁਗਨੂੰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ ਵਿਚ ਬੈਠੇ ਅੱਤਵਾਦੀਆਂ ਤੇ ਦੇਸ਼ ਵਿਚ ਵਿਚਰ ਰਹੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ...

ਪੂਰੀ ਖ਼ਬਰ »

'ਆਪ' ਦੀਆਂ ਨੀਤੀਆਂ ਨੂੰ ਸੰਗਰੂਰ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ-ਸੋਮ ਪ੍ਰਕਾਸ਼

ਫਗਵਾੜਾ, 26 ਜੂਨ (ਹਰਜੋਤ ਸਿੰਘ ਚਾਨਾ)-ਸੰਗਰੂਰ ਲੋਕ ਸਭਾ ਸੀਟ ਤੋਂ 'ਆਪ' ਸਰਕਾਰ ਦੀ ਹੋਈ ਹਾਰ ਤੋਂ ਬਾਅਦ ਲੋਕਾਂ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਆਪ ਦੀਆਂ ਨੀਤੀਆਂ ਤੋਂ ਬੁਰੀ ਤਰ੍ਹਾਂ ਨਾਰਾਜ਼ ਹਨ ਕਿਉਂਕਿ ਜਿਨ੍ਹਾਂ ਮਸਲਿਆਂ ਨੂੰ ਲੈ ਕੇ ਸਰਕਾਰ ਨੇ ਲੋਕਾਂ ਤੋਂ ...

ਪੂਰੀ ਖ਼ਬਰ »

ਕਾਂਗਰਸ ਨੇ ਦੇਸ਼ 'ਚ ਐਮਰਜੈਂਸੀ ਲਗਾ ਕੇ ਲੋਕਾਂ ਦੇ ਹੱਕਾਂ ਦਾ ਘਾਣ ਕੀਤਾ-ਭਾਜਪਾ ਆਗੂ

ਕਪੂਰਥਲਾ, 26 ਜੂਨ (ਵਿ.ਪ੍ਰ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਹਰ ਖੇਤਰ ਵਿਚ ਤਰੱਕੀ ਦੀਆਂ ਸਿਖ਼ਰਾਂ ਨੂੰ ਛੂਹ ਰਿਹਾ ਹੈ | ਇਹ ਸ਼ਬਦ ਭਾਜਪਾ ਦੇ ਸੂਬਾਈ ਆਗੂ ਮਨੂੰ ਧੀਰ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਚੰਦਰ ਸ਼ੇਖਰ, ਮੰਡਲ ਪ੍ਰਧਾਨ ਚੇਤਨ ...

ਪੂਰੀ ਖ਼ਬਰ »

ਨਡਾਲਾ ਵਿਖੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਨਡਾਲਾ, 26 ਜੂਨ (ਮਾਨ)-ਸੰਗਰੂਰ ਲੋਕ ਸਭਾ ਜਿਮਨੀ ਚੋਣ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵਲੋਂ ਇਤਿਹਾਸਕ ਜਿੱਤ ਹਾਸਲ ਕਰਨ ਦੀ ਖ਼ੁਸ਼ੀ ਵਿਚ ਵਿਧਾਨ ਸਭਾ ਹਲਕਾ ਭੁਲੱਥ ਦੇ ਅੱਡਾ ਨਡਾਲਾ ਵਿਖੇ ਸਮੂਹ ਵਰਕਰਾਂ ਵਲੋਂ ਲੱਡੂ ਵੰਡ ਕੇ ...

ਪੂਰੀ ਖ਼ਬਰ »

ਬਾਬੇ ਨਾਨਕ ਦੀ ਵੇਈਾ ਕਿਨਾਰੇ ਰਬਾਬੀਆਂ ਨੇ ਛੇੜਿਆ ਅਨਹਦ ਰਾਗ

ਸੁਲਤਾਨਪੁਰ ਲੋਧੀ, 26 ਜੂਨ (ਨਰੇਸ਼ ਹੈਪੀ, ਥਿੰਦ)-ਪੰਜ ਸਦੀਆਂ ਪਹਿਲਾਂ ਜਿਸ ਵੇਈਾ ਕਿਨਾਰੇ ਬਾਬੇ ਨਾਨਕ ਦੀ ਇਲਾਹੀ ਬਾਣੀ 'ਤੇ ਮਰਦਾਨੇ ਦੀ ਰਬਾਬ ਟਣਕਦੀ ਰਹਿੰਦੀ ਸੀ, ਉਸੇ ਵੇਈਾ ਕਿਨਾਰੇ ਤਿੰਨ ਦਿਨ ਰਬਾਬੀਆਂ ਦੀ ਮਜਲਿਸ ਲੱਗੀ | ਇਨ੍ਹਾਂ ਤਿੰਨਾਂ ਦਿਨਾਂ ਵਿਚ ਪੰਜ ...

ਪੂਰੀ ਖ਼ਬਰ »

ਰੋਟਰੀ ਕਲੱਬ ਬੇਗੋਵਾਲ ਵਲੋਂ ਅਸੈਂਬਲੀ ਲਗਾਈ

ਬੇਗੋਵਾਲ, 26 ਜੂਨ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਦੀ ਕਲੱਬ ਦੇ ਪ੍ਰਧਾਨ ਮਲਕੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ ਰੋਟਰੀ ਦੀ ਰਵਾਇਤ ਮੁਤਾਬਿਕ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਜਿਸ 'ਚ ਰੋਟਰੀ ਕਲੱਬ 3070 ਦੇ ਸਹਾਇਕ ਗਵਰਨਰ ਸਤਪਾਲ ਮਿਸ਼ਰਾ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਲਾਇਨਮੈਨ ਅੰਮਿ੍ਤਪਾਲ ਸਿੰਘ ਦਾ ਵਧੀਕ ਨਿਗਰਾਨ ਇੰਜ: ਦਰਸ਼ਨ ਸਿੰਘ ਭੰਗੂ ਵਲੋਂ ਸਨਮਾਨ

ਸੁਲਤਾਨਪੁਰ ਲੋਧੀ, 26 ਜੂਨ (ਨਰੇਸ਼ ਹੈਪੀ, ਥਿੰਦ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: (ਪਾਵਰਕਾਮ) ਸੁਲਤਾਨਪੁਰ ਲੋਧੀ ਡਵੀਜ਼ਨ 1 ਦੇ ਲਾਇਨਮੈਨ ਅੰਮਿ੍ਤਪਾਲ ਸਿੰਘ ਨੂੰ ਵਧੀਕ ਨਿਗਰਾਨ ਇੰਜੀਨੀਅਰ ਦਰਸ਼ਨ ਸਿੰਘ ਭੰਗੂ ਵਲੋਂ ਉਨ੍ਹਾਂ ਦੀ ਮਿਹਨਤ ਇਮਾਨਦਾਰੀ ਤੇ ...

ਪੂਰੀ ਖ਼ਬਰ »

ਮਾਨ ਦੀ ਜਿੱਤ ਨਾਲ ਟਕਸਾਲੀ ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਮੁੱਢ ਬੱਝਾ-ਸੋਢੀ ਡਡਵਿੰਡੀ

ਡਡਵਿੰਡੀ, 26 ਜੂਨ (ਦਿਲਬਾਗ ਸਿੰਘ ਝੰਡ)-ਲੋਕ ਸਭਾ ਹਲਕਾ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ ਨੇ ਪੰਜਾਬ ਅੰਦਰ ਪੁਰਾਣੇ ਟਕਸਾਲੀ ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਮੁੱਢ ਬੰਨ੍ਹ ਦਿੱਤਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੈਫਲਾਬਾਦ 'ਚ ਗੁਰਮਤਿ ਸਮਾਗਮ ਪਹਿਲੀ ਨੂੰ

ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 1 ਜੁਲਾਈ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ 'ਚੋਂ ਕੱਢਣ ਲਈ ਸਰਕਾਰ ਨੇ ਕਈ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤੇ-ਡਾ. ਸੰਦੀਪ ਭੋਲਾ

ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਲਤ ਤੋਂ ਮੁਕਤੀ ਦਿਵਾਉਣ ਲਈ ਪੰਜਾਬ ਵਿਚ 32 ਨਸ਼ਾ ਛਡਾਊ ਕੇਂਦਰ ਤੇ 200 ਤੋਂ ਵੱਧ ਨਿੱਜੀ ਮੁੜ ਵਸੇਬਾ ਕੇਂਦਰ ਕੰਮ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਸੰਦੀਪ ਭੋਲਾ ਡਿਪਟੀ ਮੈਡੀਕਲ ...

ਪੂਰੀ ਖ਼ਬਰ »

ਪੀਪਾਰੰਗੀ ਦੀ ਸੜਕ ਦੀ ਉਸਾਰੀ ਦਾ ਕੰਮ ਮਾਨ ਨੇ ਸ਼ੁਰੂ ਕਰਵਾਇਆ

ਫਗਵਾੜਾ, 26 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਪੀਪਾਰੰਗੀ ਵਿਖੇ ਸੜਕ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਸਾਬਕਾ ਮੰਤਰੀ ਤੇ 'ਆਪ' ਆਗੂ ਜੋਗਿੰਦਰ ਸਿੰਘ ਮਾਨ ਨੇ ਕੀਤਾ | ਉਨ੍ਹਾਂ ਦੱਸਿਆ ਕਿ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੇ ਅਧੂਰੇ ਕੰਮਾਂ ਨੂੰ ਪੂਰਾ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਬੂੜੇਵਾਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਕਪੂਰਥਲਾ, 26 ਜੂਨ (ਵਿ.ਪ੍ਰ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂੜੇਵਾਲ ਦਾ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਮੁੱਖ ਅਧਿਆਪਕ ਬਲਕਾਰ ਸਿੰਘ ਨੇ ਦੱਸਿਆ ਕਿ ਸਕੂਲ ਦੇ 36 ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਉਨ੍ਹਾਂ ਕਿਹਾ ਕਿ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸੇਵਾ ਟਰੱਕ ਫ਼੍ਰੀ ਮੀਲ ਫੂਡ ਟਰੱਕ ਦੇ ਫਾਊਾਡਰ ਹਰਪ੍ਰੀਤ ਕੌਰ ਨੇ ਗਿੱਲ ਹਸਪਤਾਲ 'ਚ ਲੋੜਵੰਦਾਂ ਨੂੰ ਕੱਪੜੇ ਵੰਡੇ

ਕਪੂਰਥਲਾ, 26 ਜੂਨ (ਵਿ.ਪ੍ਰ.)-ਸੇਵਾ ਟਰੱਕ ਫ਼ਰੀ ਮੀਲ ਫੂਡ ਟਰੱਕ ਦੇ ਫਾਊਾਡਰ ਗੁਲਤਾਜ ਸਿੰਘ ਤੇ ਹਰਪ੍ਰੀਤ ਕੌਰ ਵਲੋਂ ਗਿੱਲ ਹਸਪਤਾਲ ਕਪੂਰਥਲਾ ਵਿਖੇ ਲੋੜਵੰਦਾਂ ਨੂੰ ਕੱਪੜੇ ਤਕਸੀਮ ਕੀਤੇ ਗਏ | ਇਸ ਮੌਕੇ ਡਾ: ਐਸ.ਐਸ. ਗਿੱਲ ਤੇ ਡਾ: ਬੀ.ਐਸ. ਗਿੱਲ ਨੇ ਸੰਸਥਾ ਦੇ ਫਾਉਂਡਰ ...

ਪੂਰੀ ਖ਼ਬਰ »

ਪਿੰਡ ਮਾਡਲ ਟਾਊਨ ਦੇ ਜੰਮਪਲ ਰਾਹੁਲ ਸ਼ਰਮਾ ਨਾਲਗੌਂਡਾ ਜ਼ਿਲੇ੍ਹ ਦੇ ਬਣੇ ਡੀ.ਸੀ

ਨਡਾਲਾ, 26 ਜੂਨ (ਮਾਨ)-ਪਿੰਡ ਮਾਡਲ ਟਾਊਨ ਦੇ ਜੰਮਪਲ ਰਾਹੁਲ ਸ਼ਰਮਾ ਆਈ.ਏ.ਐਸ. ਪੁੱਤਰ ਡਾ: ਪੀ.ਕੇ. ਸ਼ਰਮਾ ਤੇਲੰਗਾਨਾ ਸਟੇਟ ਦੇ ਜ਼ਿਲ੍ਹਾ ਨਾਲਗੌਂਡਾ ਦੇ ਜ਼ਿਲ੍ਹਾ ਕੁਲੈਕਟਰ ਬਣ ਗਏ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਿਲ੍ਹਾ ਮਜਿਸਟਰੇਟ ਵੀ ਬਣਾਇਆ ਗਿਆ ਹੈ | ਉਹ ...

ਪੂਰੀ ਖ਼ਬਰ »

ਜਥੇਦਾਰ ਕੁਲਾਰ ਨੇ ਕੈਂਸਰ ਪੀੜਤਾਂ ਨੂੰ ਚੈੱਕ ਵੰਡੇ

ਫਗਵਾੜਾ, 26 ਜੂਨ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪ੍ਰਧਾਨ ਜਥੇ: ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਜਿੱਥੇ ਵੱਡੀਆਂ ਸੇਵਾਵਾਂ ਸੰਗਤਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਗ਼ਰੀਬ ਅਤੇ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਖ਼ੂਨਦਾਨ ਕੈਂਪ

ਫਗਵਾੜਾ, 26 ਜੂਨ (ਅਸ਼ੋਕ ਕੁਮਾਰ ਵਾਲੀਆ)-ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਕ ਵਿਭਾਗ) ਵਲੋਂ ਬਰਾਂਚ ਫਗਵਾੜਾ ਵਿਖੇ ਇਕ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਸੰਤ ਨਿਰੰਕਾਰੀ ਮਿਸ਼ਨ ਦੇ 186 ਸ਼ਰਧਾਲੂਆਂ ਨੇ ...

ਪੂਰੀ ਖ਼ਬਰ »

65 ਏਕੜ 'ਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਜਲ ਮਿੱਤਰ ਬਣਿਆ ਜਸਵਿੰਦਰ ਸਿੰਘ ਬੱਲੋਚੱਕ

ਬੇਗੋਵਾਲ, 26 ਜੂਨ (ਸੁਖਜਿੰਦਰ ਸਿੰਘ) - ਝੋਨੇ ਦੀ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਨੂੰ ਸਿਰੇ ਚੜ੍ਹਾਉਣ ਲਈ ਖੇਤੀਬਾੜੀ ਵਿਭਾਗ ਪੰਜਾਬ ਯਤਨਸ਼ੀਲ ਹੈ | ਇਸ ਸੰਬੰਧੀ ਡਾ. ਤੇਜਪਾਲ ਸਿੰਘ ਜ਼ਿਲ੍ਹਾ ਸਿਖਲਾਈ ...

ਪੂਰੀ ਖ਼ਬਰ »

ਨੰਗਲ ਨਰੈਣਗੜ੍ਹ ਬਿਜਲੀ ਘਰ ਨਵੇਂ ਫੀਡਰ ਦਾ ਇੰਜੀ: ਰਕੇਸ਼ ਕੁਮਾਰ ਕਲੇਰ ਵਲੋਂ ਉਦਘਾਟਨ

ਕਾਲਾ ਸੰਘਿਆਂ, 26 ਜੂਨ (ਸੰਘਾ) - ਕਾਲਾ ਸੰਘਿਆਂ ਤੋਂ ਕਪੂਰਥਲਾ ਰੋਡ 'ਤੇ ਪਿੰਡ ਨੰਗਲ ਨਰੈਣਗੜ ਵਿਖੇ ਸਥਿਤ ਬਿਜਲੀ ਘਰ (ਪਾਵਰਕਾਮ 66 ਕੇਵੀ ਸਬ ਸਟੇਸ਼ਨ) ਦੇ ਐਸਡੀਓ ਜੋਤੀ ਦੀ ਦੇਖ ਰੇਖ ਹੇਠ 11 ਕੇ ਵੀ ਨਵੇਂ ਫੀਡਰ ਜੱਲੋ ਭੱਟੀ ਦਾ ਉਦਘਾਟਨ ਇੰਜੀਨੀਅਰ ਰਕੇਸ਼ ਕੁਮਾਰ ਕਲੇਰ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦਾ 63ਵਾਂ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ

ਖਲਵਾੜਾ, 26 ਜੂਨ (ਮਨਦੀਪ ਸਿੰਘ ਸੰਧੂ) - ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦਾ 63ਵਾਂ ਸਾਲਾਨਾ ਬਰਸੀ ਸਮਾਗਮ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਪ੍ਰਬੰਧਕਾਂ ਵਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਚਾਰ ਰੋਜ਼ਾ ...

ਪੂਰੀ ਖ਼ਬਰ »

ਟੈਕਸੀ ਚਾਲਕਾਂ ਨੂੰ ਨੋਟਿਸ ਦੇਣ ਸੰਬੰਧੀ ਵਫ਼ਦ ਏ.ਡੀ.ਸੀ. ਨੂੰ ਮਿਲਿਆ

ਫਗਵਾੜਾ, 26 ਜੂਨ (ਹਰਜੋਤ ਸਿੰਘ ਚਾਨਾ) - ਬੱਸ ਸਟੈਂਡ ਦੇ ਸਾਹਮਣੇ ਬਣੇ ਐਲੀਵੇਟਿਡ ਪੁਲ ਦੇ ਹੇਠਾਂ ਟੈਕਸੀ ਤੇ ਆਟੋ ਚਾਲਕਾਂ ਨੂੰ ਨੋਟਿਸ ਦੇ ਕੇ ਖ਼ਾਲੀ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਇੱਕ ਵਫ਼ਦ ਜਰਨੈਲ ਨੰਗਲ ਦੀ ਅਗਵਾਈ 'ਚ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ...

ਪੂਰੀ ਖ਼ਬਰ »

ਦਰਬਾਰ ਬਾਬਾ ਪਰਤਾਪੇ ਸ਼ਾਹ ਪਿੰਡ ਭਬਿਆਣਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਫਗਵਾੜਾ, 26 ਜੂਨ (ਤਰਨਜੀਤ ਸਿੰਘ ਕਿੰਨੜਾ) - ਦਰਬਾਰ ਸਾਈਾ ਬਾਬਾ ਪਰਤਾਪੇ ਸ਼ਾਹ ਜੀ ਪਿੰਡ ਭਬਿਆਣਾ ਤਹਿਸੀਲ ਫਗਵਾੜਾ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਵਲੋਂ ਗ੍ਰਾਮ ਪੰਚਾਇਤ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਜਗੀਰੀ ਲਾਲ ਲੂੰਬਾ ਸਰਕਾਰੀ ਸਕੂਲ ਢਿਲਵਾਂ ਵਿਖੇ ਨੌਜਵਾਨਾਂ ਲਈ ਸਕਿੱਲ ਸੈਂਟਰ ਖੁੱਲ੍ਹੇਗਾ

ਢਿਲਵਾਂ, 26 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਜਗੀਰੀ ਲਾਲ ਲੂੰਬਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਵਿਖੇ ਲੂੰਬਾ ਫਾਉਂਡੇਸ਼ਨ ਵਲੋਂ 23 ਜੂਨ ਨੂੰ ਵਰਲਡ ਵਿਡੋ ਡੇ ਮੌਕੇ ਵਿਧਵਾਵਾਂ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਉਸਾਰੀ ਵਾਲੀਆਂ ਥਾਵਾਂ ਤੇ ਲੇਬਰ ਚੌਕਾਂ 'ਚ ਕੈਂਪ ਲਗਾ ਕੇ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਵੇ-ਸਾਰੰਗਲ

ਕਪੂਰਥਲਾ, 26 ਜੂਨ (ਵਿ.ਪ੍ਰ.) - ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਮਹੀਨੇ ਉਸਾਰੀ ਵਾਲੀਆਂ ਥਾਵਾਂ ਤੇ ਲੇਬਰ ਚੌਂਕਾਂ ਵਿਚ ਕੈਂਪ ਲਗਾ ਕੇ ...

ਪੂਰੀ ਖ਼ਬਰ »

ਗੁ. ਬੇਰ ਸਾਹਿਬ ਦੇ ਕੜਾਹ ਪ੍ਰਸ਼ਾਦ ਅਤੇ ਕਾਊਾਟਰਾਂ ਦੀ ਆਧੁਨਿਕ ਇਮਾਰਤ ਦੇ ਲੈਂਟਰ ਪਾਏ

ਸੁਲਤਾਨਪੁਰ ਲੋਧੀ, 26 ਜੂਨ (ਨਰੇਸ਼ ਹੈਪੀ, ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਜਗਤਾਰ ਸਿੰਘ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਹੈਬਤਪੁਰ 'ਚ ਪਿੰਡ ਦੀ ਤਰੱਕੀ ਲਈ ਇਕਜੁੱਟ ਹੋਣ ਦਾ ਸੱਦਾ

ਡਡਵਿੰਡੀ, 26 ਜੂਨ (ਦਿਲਬਾਗ ਸਿੰਘ ਝੰਡ) - ਗ੍ਰਾਮ ਪੰਚਾਇਤ ਹੈਬਤਪੁਰ ਵੱਲੋਂ ਸਰਪੰਚ ਜਸਵਿੰਦਰ ਸਿੰਘ ਨੰਢਾ ਦੀ ਅਗਵਾਈ 'ਚ ਕਰਵਾਏ ਗਏ ਆਮ ਇਜਲਾਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਗਿਆ | ਪਿੰਡ ਦੇ ...

ਪੂਰੀ ਖ਼ਬਰ »

ਇੰਡਸਟਰੀ ਏਰੀਆ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਫਗਵਾੜਾ, 26 ਜੂਨ (ਹਰਜੋਤ ਸਿੰਘ ਚਾਨਾ)-ਐਂਟੀ ਕਰੱਪਸ਼ਨ ਫੈਡਰੇਸ਼ਨ ਫ਼ਾਰ ਪਿਊਪਲਜ਼ ਵਲੋਂ ਇੰਡਸਟਰੀ ਏਰੀਆ ਵਿਖੇ 'ਨਸ਼ਾ ਵਿਰੋਧੀ ਦਿਵਸ' ਮਨਾਇਆ ਗਿਆ | ਜਿਸ 'ਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਪ੍ਰਧਾਨਗੀ ਡੀ.ਐਸ.ਪੀ. ਅਸ਼ਰੂ ...

ਪੂਰੀ ਖ਼ਬਰ »

ਹੈਲਪ ਲਾਈਨ ਨੰਬਰ 1912 ਤੋਂ ਇਲਾਵਾ ਹੋਰ ਨੰਬਰਾਂ 'ਤੇ ਵੀ ਹੋ ਸਕੇਗੀ ਸ਼ਿਕਾਇਤ ਦਰਜ-ਇੰਜ: ਸ਼ਰਮਾ

ਕਪੂਰਥਲਾ, 26 ਜੂਨ (ਅਮਰਜੀਤ ਕੋਮਲ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਤਰੀ ਜ਼ੋਨ (ਜਲੰਧਰ) ਦੇ ਮੁੱਖ ਇੰਜੀਨੀਅਰ ਦਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹਨੇਰੀ ਅਤੇ ਝੱਖੜ ਦੇ ਮੌਸਮ ਦੌਰਾਨ ਬਿਜਲੀ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਮੱਦੇਨਜ਼ਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX