ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਕਾਂਗਰਸ ਵਲੋਂ ਅਗਨੀਪਥ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਧਰਨਾ

ਹੁਸ਼ਿਆਰਪੁਰ, 27 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਦਫ਼ਤਰ ਹੁਸ਼ਿਆਰਪੁਰ ਸਾਹਮਣੇ ਅਗਨੀਪਥ ਯੋਜਨਾ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਮੇਅਰ ਸੁਰਿੰਦਰ ਕੁਮਾਰ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨ ਦੇ ਉਲਟ ਕੰਮ ਕਰ ਰਹੀ ਹੈ ਤੇ ਦੇਸ਼ ਵਾਸੀਆਂ ਤੋਂ ਉਨ੍ਹਾਂ ਦੇ ਅਧਿਕਾਰ ਖੋਹੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਯੋਜਨਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਲੀ ਨਹੀਂ, ਬਲਕਿ ਉਨ੍ਹਾਂ ਦੇ ਸੁਪਨਿਆਂ ਨੂੰ ਤੋੜਨ ਵਾਲੀ ਹੈ ਅਤੇ ਇਸ ਯੋਜਨਾ ਨਾਲ ਦੇਸ਼ ਵਿਰੋਧੀ ਤਾਕਤਾਂ ਨੂੰ ਬਲ ਮਿਲੇਗਾ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੇ ਕਿਹਾ ਕਿ ਜਿਸ ਉਮਰ 'ਚ ਨੌਜਵਾਨ ਆਪਣੇ ਜੀਵਨ ਦੀ ਨੀਂਹ ਰੱਖਦੇ ਹਨ, ਉਸ ਉਮਰ 'ਚ ਉਹ ਸੇਵਾਮੁਕਤ ਵੀ ਹੋ ਜਾਣਗੇ, ਜਿਸ ਨਾਲ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਿਨ੍ਹਾਂ ਦੇਰੀ ਅਗਨੀਪਥ ਯੋਜਨਾ ਰੱਦ ਕਰੇ ਤੇ ਜੇਕਰ ਅਜਿਹਾ ਨਾ ਹੋਇਆ ਤਾਂ ਕਾਂਗਰਸ ਪਾਰਟੀ ਸੰਘਰਸ਼ ਕਰੇਗੀ | ਇਸ ਮੌਕੇ ਰਜਨੀਸ਼ ਟੰਡਨ, ਸ਼ਹਿਰੀ ਪ੍ਰਧਾਨ ਮੁਕੇਸ਼ ਡਾਵਰ ਮਿੰਟੂ, ਕੈਪ: ਕਰਮ ਚੰਦ, ਹਰੀਸ਼ ਆਨੰਦ, ਐਡਵੋਕੇਟ ਰੋਹਿਤ ਜੋਸ਼ੀ, ਰਾਜੇਸ਼ ਗੁਪਤਾ, ਪਰਮਜੀਤ ਸਿੰਘ, ਜਸਵੰਤ ਰਾਏ ਕਾਲਾ, ਮੋਨਿਕਾ ਵਰਮਾ, ਆਸ਼ਾ ਦੱਤਾ, ਅਮਰਜੀਤ, ਅਮਰੀਕ ਚੌਹਾਨ, ਬਲਵਿੰਦਰ ਕੌਰ, ਪੁਨੀਤ ਸ਼ਰਮਾ, ਬਲਵਿੰਦਰ, ਪਰਮਿੰਦਰ ਕੌਰ, ਮੀਨਾ ਕੁਮਾਰੀ ਆਦਿ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ |

ਅਗਨੀਵੀਰ ਦੀਆਂ ਅਸਾਮੀਆਂ ਲਈ 5 ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ-ਗੁਰਮੇਲ ਸਿੰਘ

ਹੁਸ਼ਿਆਰਪੁਰ, 27 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਭਾਰਤੀ ਸੈਨਾ 'ਚ ਅਗਨੀਵੀਰ ਸਕੀਮ ਤਹਿਤ ਅਗਨੀਵੀਰ ਦੀਆਂ ਅਸਾਮੀਆਂ (ਕੇਵਲ ਪੁਰਸ਼ਾਂ) ਦੀ ਭਰਤੀ ਲਈ ਆਨਲਾਈਨ ਫਾਰਮਾਂ ਦੀ ...

ਪੂਰੀ ਖ਼ਬਰ »

ਕਥਾਵਾਚਕ ਗਿਆਨੀ ਸਰਤਾਜ ਸਿੰਘ ਬਸਰਾਵਾਂ ਦਾ ਸਨਮਾਨ

ਦਸੂਹਾ, 27 ਜੂਨ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਹੈੱਡ ਗ੍ਰੰਥੀ ਕਥਾਵਾਚਕ ਗਿਆਨੀ ਸਰਤਾਜ ਸਿੰਘ ਬਸਰਾਵਾਂ ਦਾ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਡਾ. ਸੂਰਜ ਪ੍ਰਕਾਸ਼ ਦਾ ਜਨਮ ਦਿਨ ਮਨਾਇਆ

ਮੁਕੇਰੀਆਂ, 27 ਜੂਨ (ਰਾਮਗੜ੍ਹੀਆ)-ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਦੇ ਪ੍ਰਧਾਨ ਰਮੇਸ਼ ਲਾਲ ਦੀ ਅਗਵਾਈ ਹੇਠ ਭਾਰਤ ਦੇ ਵਿਕਾਸ ਪ੍ਰੀਸ਼ਦ ਸੰਸਥਾਪਕ ਡਾਕਟਰ ਸੂਰਜ ਪ੍ਰਕਾਸ਼ ਦਾ 102ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ 'ਭਾਰਤ ਵਿਕਾਸ' ਦੀ ਟੀਮ ਨੇ ਸਰਕਾਰੀ ਹਸਪਤਾਲ 'ਚ ...

ਪੂਰੀ ਖ਼ਬਰ »

ਗਲੋਬਲ ਵਾਰਮਿੰਗ ਸੰਬੰਧੀ ਸੈਮੀਨਾਰ

ਦਸੂਹਾ, 27 ਜੂਨ (ਭੁੱਲਰ)-ਅੱਜ ਮਦਰ ਟੈਰੇਸਾ ਆਈ. ਟੀ. ਆਈ. ਦਸੂਹਾ ਵਿਖੇ ਸੇਵਾ ਸ਼ਿਵਾਲਿਕ ਸੇਵ ਮਦਰ ਅਰਥ ਸੰਸਥਾ ਦੇ ਸਹਿਯੋਗ ਨਾਲ ਗਲੋਬਲ ਵਾਰਮਿੰਗ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਹਿਊਮਨ ਨੇਚਰ ਸੈਂਟਰਿਕ ਪਿਊਪਲ ਮੂਮੈਂਟ ਸੰਸਥਾ ਦੇ ਮੈਂਬਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਦਸੂਹਾ ਦੇ ਮੰਡੀ ਰੋਡ ਨੂੰ ਸੁੰਦਰੀਕਰਨ ਕਰਨ ਲਈ ਵਿਧਾਇਕ ਘੁੰਮਣ ਵਲੋਂ ਉਚੇਚੀ ਪਹਿਲ

ਦਸੂਹਾ, 27 ਜੂਨ (ਕੌਸ਼ਲ)-ਦਸੂਹਾ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹੋਰ ਸੁੰਦਰ ਦਿੱਖ ਬਣਾਉਣ ਵਾਸਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਇੱਕ ਹੋਰ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਹੁਸ਼ਿਆਰਪੁਰ ਰੋਡ ਤੋਂ ਲੈ ਕੇ ਮੰਡੀ ਰੋਡ ਤੱਕ ਸੜਕ ਦੇ ਦੋਵਾਂ ਪਾਸੇ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 27 ਜੂਨ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਵਲੋਂ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਰਮੋਦ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਕਲਾ ਥਾਣਾ ...

ਪੂਰੀ ਖ਼ਬਰ »

ਐਸ.ਟੀ.ਐਫ. ਟੀਮ ਵਲੋਂ ਸਪਲਾਈ ਦੇਣ ਜਾ ਰਿਹਾ ਨੌਜਵਾਨ ਹੈਰੋਇਨ ਸਮੇਤ ਕਾਬੂ

ਹੁਸ਼ਿਆਰਪੁਰ, 27 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਐਸ.ਟੀ.ਐਫ. ਜਲੰਧਰ ਰੇਂਜ ਦੀ ਟੀਮ ਨੇ ਸਪਲਾਈ ਦੇਣ ਜਾ ਰਹੇ ਇੱਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਘੋਗਰਾ, 27 ਜੂਨ (ਆਰ.ਐੱਸ.ਸਲਾਰੀਆ)-ਬੀਤੇ ਦਿਨੀਂ ਨਜ਼ਦੀਕੀ ਪੈਂਦੇ ਪਿੰਡ ਸੱਗਰਾਂ ਦੇ ਨਜ਼ਦੀਕ ਵਾਪਰੇ ਸੜ੍ਹਕ ਹਾਦਸੇ ਵਿਚ ਜਖ਼ਮੀ ਹੋਏ ਐਕਟਿਵਾ ਸਵਾਰ ਵਿਅਕਤੀ ਸਤੀਸ਼ ਚੰਦ ਪੁੱਤਰ ਪ੍ਰਕਾਸ਼ ਚੰਦ ਵਾਸੀ ਨੇਕਨਾਮਾ ਦੀ ਜਲੰਧਰ ਦੇ ਪ੍ਰਾਈਵੇਟ ਹਸਪਤਾਲ 'ਚ ਇਲਾਜ ਦੌਰਾਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਇੰਦੂ ਬਾਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਅਗਨੀਪਥ ਯੋਜਨਾ ਖ਼ਿਲਾਫ਼ ਮੁਜ਼ਾਹਰਾ

ਮੁਕੇਰੀਆਂ, 27 ਜੂਨ (ਰਾਮਗੜ੍ਹੀਆ)-ਅੱਜ ਹਲਕਾ ਮੁਕੇਰੀਆਂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੀ ਅਗਵਾਈ ਹੇਠ ਅਗਨੀਪਥ ਯੋਜਨਾ ਦੇ ਖ਼ਿਲਾਫ਼ ਬਲਾਕ ਕਾਂਗਰਸ ਮੁਕੇਰੀਆਂ ਵਲੋਂ ਸਮੂਹ ਵਰਕਰਾਂ ਨੇ ਰੋਸ ਮੁਜ਼ਾਹਰਾ ਜਲੰਧਰ-ਪਠਾਨਕੋਟ ਰਾਸ਼ਟਰੀ ...

ਪੂਰੀ ਖ਼ਬਰ »

ਦਸੂਹਾ ਦੀ ਅਮਰਵੀਰ ਕੌਰ (18) ਬਣੀ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਬਿਜ਼ਨੈੱਸ ਵੁਮੈਨ

ਦਸੂਹਾ, 27 ਜੂਨ (ਕੌਸ਼ਲ)-ਪਿਛਲੇ ਕੁੱਝ ਸਾਲਾਂ 'ਚ ਭਾਰਤੀ ਨੌਜਵਾਨਾਂ ਦੀ ਉਦਯੋਗਾਂ ਪ੍ਰਤੀ ਰੁਚੀ 'ਚ ਕਾਫ਼ੀ ਵਾਧਾ ਹੋਇਆ ਹੈ | ਇਸੇ ਸੋਚ ਨਾਲ ਜੁੜਦਿਆਂ ਦਸੂਹਾ ਸ਼ਹਿਰ ਦੇ ਮੁਹੱਲਾ ਨਿਹਾਲਪੁਰ ਦੀ ਵਸਨੀਕ ਅਮਰਵੀਰ ਕੌਰ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਬਿਜ਼ਨੈੱਸ ...

ਪੂਰੀ ਖ਼ਬਰ »

ਮਨਰੇਗਾ ਲੇਬਰ ਮੂਵਮੈਂਟ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਮੁਜ਼ਾਹਰਾ

ਹੁਸ਼ਿਆਰਪੁਰ, 27 ਜੂਨ (ਹਰਪ੍ਰੀਤ ਕੌਰ)-ਮਨਰੇਗਾ ਵਰਕਰਾਂ ਤੇ ਮੇਟਾਂ ਦੀਆਂ ਮੰਗਾਂ ਤੇ ਪੇਸ਼ ਆ ਰਹੀ ਸਮੱਸਿਆਵਾਂ ਨੂੰ ਹੱਲ ਨਾ ਕਰਨ ਦੇ ਰੋਸ 'ਚ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਸਥਾਨਕ ਮਿੰਨੀ ਸਕੱਤਰੇਤ ਦੇ ਬਾਹਰ ਪੰਜਾਬ ਸਰਕਾਰ ਤੇ ਬੀ.ਡੀ.ਪੀ.ਓ ਖਿਲਾਫ਼ ਜੈ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਔਰਤ ਦੀ ਨਹਿਰ 'ਚ ਡੁੱਬਣ ਨਾਲ ਮੌਤ

ਹਾਜੀਪੁਰ, 27 ਜੂਨ (ਜੋਗਿੰਦਰ ਸਿੰਘ)- ਥਾਣਾ ਤਲਵਾੜਾ ਦੇ ਅਧੀਨ ਆਉਂਦੇ ਪਿੰਡ ਗੋਏਵਾਲ ਦੀ ਇੱਕ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਔਰਤ ਦੀ ਨਹਿਰ 'ਚ ਡੁੱਬਣ ਕਰਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਅਮਰਜੀਤ ...

ਪੂਰੀ ਖ਼ਬਰ »

ਕਾਰ ਤੇ ਟੈਂਪੂ ਦੀ ਟੱਕਰ 'ਚ 4 ਜ਼ਖ਼ਮੀ

ਬੁੱਲ੍ਹੋਵਾਲ, 27 ਜੂਨ (ਲੁਗਾਣਾ)-ਅੱਡਾ ਦੁਸੜਕਾ ਨਜ਼ਦੀਕ ਇਕ ਆਲਟੋ ਕਾਰ ਤੇ ਏਸ ਟੈਂਪੂ ਦੇ ਵਿਚਕਾਰ ਟੱਕਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੀਪ ਸਿੰਘ ਵਾਸੀ ਮੁਰਾਦਪੁਰ ਨਰਿਆਲ ਆਪਣੇ ਸਾਥੀਆਂ ਜਸਕਰਨ ਸਿੰਘ ਮੁਰਾਦਪੁਰ ਨਰਿਆਲ, ਇੰਦਰਵੀਰ ਸਿੰਘ ਵਾਸੀ ਪੰਡੋਰੀ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦਾ ਮੁਕਾਬਲਾ ਦੀਪਾ ਸੰਘਾ ਅਹਿਰਾਣਾ ਕਲਾਂ ਨੇ ਜਿੱਤਿਆ

ਹੁਸ਼ਿਆਰਪੁਰ, 27 ਜੂਨ (ਨਰਿੰਦਰ ਸਿੰਘ ਬੱਡਲਾ)- ਪਿੰਡ ਬੱਡਲਾ ਵਿਖੇ ਸੋਨੂੰ ਲੰਬੜ ਬੱਡਲਾ (ਇਟਲੀ) ਵਲੋਂ ਕਬੂਤਰ ਉਡਾਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਇਲਾਕੇ ਦੇ ਵੱਖ-ਵੱਖ ਕਬੂਤਰਬਾਜਾਂ ਨੇ ਭਾਗ ਲਿਆ | ਇਸ ਮੁਕਾਬਲੇ 'ਚ ਲਾਇਨ ਡਾਕਟਰ ਮੁਖਤਿਆਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 27 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਦੜਾ-ਸੱਟਾ ਲਗਾਉਂਦੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਤੇ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਸੰਦੀਪ ਕੁਮਾਰ ਉਰਫ਼ ਸੋਨੂੰ ਵਾਸੀ ਸੀਤਲਾ ਮੰਦਰ ਵਜੋਂ ...

ਪੂਰੀ ਖ਼ਬਰ »

ਸ਼ਹਿਰ 'ਚ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 27 ਜੂਨ (ਬਲਜਿੰਦਰਪਾਲ ਸਿੰਘ)-ਸ਼ਿਵ ਸੈਨਾ ਸਰਵ ਧਰਮ ਪਾਰਟੀ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਜਾਵੇਦ ਖਾਨ ਦੀ ਅਗਵਾਈ 'ਚ ਸੰਦੀਪ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜਾਵੇਦ ਖਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘੋਗਰਾ, ਢੋਲਵਾਹਾ ਤੇ ਸ਼ਾਮਚੁਰਾਸੀ 'ਚ ਸੇਵਾ ਕੇਂਦਰ ਮੁੜ ਸ਼ੁਰੂ -ਡੀ.ਸੀ.

ਹੁਸ਼ਿਆਰਪੁਰ, 27 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਲੋਕਾਂ ਤੱਕ ਬਿਹਤਰ ਨਾਗਰਿਕ ਸੇਵਾਵਾਂ ਪਹੁੰਚਾਉਣ ਲਈ ਜ਼ਿਲ੍ਹੇ ਦੇ 3 ਸੇਵਾ ਕੇਂਦਰਾਂ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ...

ਪੂਰੀ ਖ਼ਬਰ »

ਸੈਣੀ ਬਾਰ ਐਜੂਕੇਸ਼ਨਲ ਕਮੇਟੀ ਬੁੱਲ੍ਹੋਵਾਲ ਦਾ ਸਾਲਾਨਾ ਬਜਟ ਤੇ ਚੋਣ ਇਜਲਾਸ

ਬੁੱਲ੍ਹੋਵਾਲ, 27 ਜੂਨ (ਲੁਗਾਣਾ)-ਸੈਣੀ ਬਾਰ ਸਕੂਲ ਕਾਲਜ ਐਜੂਕੇਸ਼ਨਲ ਕਮੇਟੀ ਬੁੱਲ੍ਹੋਵਾਲ ਅਧੀਨ ਆਉਂਦੀਆਂ ਸੰਸਥਾਵਾਂ ਦਾ ਸਾਲਾਨਾ ਜਨਰਲ ਇਜਲਾਸ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸੈਣੀ ਬਾਰ ਸੀਨੀਅਰ ਸੈਕੰਡਰੀ ਸਕੂਲ ਬੁੱਲ੍ਹੋਵਾਲ ਵਿਖੇ ਹੋਇਆ | ਇਸ ...

ਪੂਰੀ ਖ਼ਬਰ »

'ਆਪ' ਸਰਕਾਰ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕਰ ਸਕੀ-ਸੋਮ ਪ੍ਰਕਾਸ਼

ਹੁਸ਼ਿਆਰਪੁਰ, 27 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਜ਼ਿਲ੍ਹਾ ਭਾਜਪਾ ਕਾਰਜਕਾਰਨੀ ਦੀ ਇਕੱਤਰਤਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ 'ਚ ਹੋਈ ਜਿਸ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ, ਸਾਬਕਾ ਮੰਤਰੀ ਤੀਕਸ਼ਣ ਸੂਦ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਣਕ 'ਤੇ 11 ਫ਼ੀਸਦੀ ਕੱਟ ਲਗਾਉਣ 'ਤੇ ਡਿਪੂ ਹੋਲਡਰਾਂ 'ਚ ਰੋਸ

ਮੁਕੇਰੀਆਂ, 27 ਜੂਨ (ਰਾਮਗੜ੍ਹੀਆ)-ਸਮੂਹ ਡਿਪੂ ਹੋਲਡਰਾਂ ਵਲੋਂ ਮੁਕੇਰੀਆਂ ਡਿਪੂ ਹੋਲਡਰ ਦੇ ਪ੍ਰਧਾਨ ਕਰਨ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ. ਦੀ ਗੈਰ ਹਾਜ਼ਰੀ 'ਚ ਸਲਵਾਨ ਸਿੰਘ ਤਹਿਸੀਲਦਾਰ ਮੁਕੇਰੀਆਂ ਨੂੰ ਮੰਗ ਪੱਤਰ ਸੌਂਪ ਕੇ ਆ ਰਹੀਆਂ ...

ਪੂਰੀ ਖ਼ਬਰ »

ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ 3.25 ਲੱਖ ਠੱਗੇ, ਮਾਮਲਾ ਦਰਜ

ਹੁਸ਼ਿਆਰਪੁਰ, 27 ਜੂਨ (ਬਲਜਿੰਦਰਪਾਲ ਸਿੰਘ)-ਵਿਦੇਸ਼ ਤੋਂ ਫ਼ੋਨ ਕਰਕੇ ਰਿਸ਼ਤੇਦਾਰ ਦੱਸ ਕੇ 3.25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਔਰਤ ਸਮੇਤ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 6 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਦੋ ਘਰਾਂ 'ਚੋਂ ਨਕਦੀ ਤੇ ਲੱਖਾਂ ਦੇ ਗਹਿਣੇ ਚੋਰੀ

ਮਾਹਿਲਪੁਰ, 27 ਜੂਨ (ਰਜਿੰਦਰ ਸਿੰਘ)-ਬੀਤੀ ਰਾਤ ਪਿੰਡ ਲਲਵਾਣ ਵਿਖੇ ਅਣਪਛਾਤੇ ਚੋਰਾਂ ਵਲੋਂ ਦੋ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਗਦੀ ਤੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ ਗਏ | ਜਾਣਕਾਰੀ ਅਨੁਸਾਰ ਪਿੰਡ ਲਲਵਾਣ ਦੇ ਵਸਨੀਕ ਸ਼ਸ਼ੀ ਬਾਲਾ ਪੁਤਰੀ ਜੁਗਿੰਦਰ ...

ਪੂਰੀ ਖ਼ਬਰ »

ਟਰਾਲੀ ਪਲਟਣ ਨਾਲ 1 ਵਿਅਕਤੀ ਗੰਭੀਰ ਜ਼ਖ਼ਮੀ

ਮਾਹਿਲਪੁਰ, 27 ਜੂਨ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਟਰੱਕ ਯੂਨੀਅਨ ਕੋਲ ਇੱਕ ਬੋਰ ਦਾ ਸਮਾਨ ਲਿਜਾ ਰਹੀ ਟਰਾਲੀ ਪਲਟਣ ਨਾਲ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜੇਰੇ ਇਲਾਜ ਰਵਿੰਦਰ ...

ਪੂਰੀ ਖ਼ਬਰ »

ਬੰਦ ਪਈ ਕੋਠੀ 'ਚੋਂ ਸਾਮਾਨ ਚੋਰੀ

ਮਾਹਿਲਪੁਰ, 27 ਜੂਨ (ਰਜਿੰਦਰ ਸਿੰਘ)-ਪਿੰਡ ਖੈਰੜ ਅੱਛਰਵਾਲ ਵਿਖੇ ਅਣਪਛਾਤੇ ਚੋਰਾਂ ਵਲੋਂ ਪ੍ਰਵਾਸੀ ਭਾਰਤੀ ਦੀ ਬੰਦ ਪਈ ਕੋਠੀ 'ਚੋਂ ਟੂਟੀਆਂ, ਪੱਖਾ ਤੇ 2 ਸਲੰਡਰ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੰਢੀ ਨਹਿਰ ਸੰਬੰਧੀ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਸਰਪੰਚਾਂ ਦੀ ਬਣਾਈ ਸਬ-ਕਮੇਟੀ ਨਾਲ ਮੀਟਿੰਗ

ਹੁਸ਼ਿਆਰਪੁਰ, 27 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਪਿੰਡਾਂ ਦੇ ਸਰਪੰਚਾਂ ਦੀ ਬਣਾਈ ਸਬ-ਕਮੇਟੀ ਨਾਲ ਮੀਟਿੰਗ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਪੀਰ ਬਾਬਾ ਢੇਰੀ ਸ਼ਾਹ ਦੀ ਯਾਦ 'ਚ ਜੋੜ ਮੇਲਾ

ਕੋਟਫ਼ਤੂਹੀ, 27 ਜੂਨ (ਅਟਵਾਲ)-ਪਿੰਡ ਅਜਨੋਹਾ ਦੇ ਦਰਬਾਰ ਪੀਰ ਬਾਬਾ ਢੇਰੀ ਸ਼ਾਹ ਦੀ ਮਜ਼ਾਰ 'ਤੇ ਪੀਰ ਬਾਬਾ ਢੇਰੀ ਸ਼ਾਹ ਜੀ ਵੈੱਲਫੇਅਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਢੇਰੀ ਸ਼ਾਹ ਦੀ ਯਾਦ 'ਚ ਸਾਲਾਨਾ ...

ਪੂਰੀ ਖ਼ਬਰ »

ਸਕੂਲ ਬੱਸ ਆਪ੍ਰੇਟਰ ਸੰਘਰਸ਼ ਕਮੇਟੀ ਦੀ ਮੀਟਿੰਗ ਅੱਜ

ਬੁੱਲ੍ਹੋਵਾਲ, 27 ਜੂਨ (ਲੁਗਾਣਾ)-ਸਕੂਲ ਬੱਸ ਅਪ੍ਰੇਟਰ ਸੰਘਰਸ਼ ਕਮੇਟੀ ਦੇ ਆਗੂ ਸੁਖਮਨ ਸਿੰਘ ਧਾਲੀਵਾਲ ਨੇ ਕਿਹਾ ਕਿ ਲਾਕਡਾਉਨ ਵਾਲੇ ਪੀਰੀਅਡ ਦੌਰਾਨ ਸਕੂਲ ਬੰਦ ਰਹਿਣ ਕਰਕੇ 90 ਫੀਸਦੀ ਬੱਸ ਮਾਲਕਾਂ ਵਲੋਂ ਟੈਕਸ, ਪਨੈਲਟੀਆਂ ਤੇ ਜੁਰਮਾਨੇ ਨਹੀਂ ਭਰੇ ਗਏ¢ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਦਾ ਬਜਟ ਰੱਦ

ਹੁਸ਼ਿਆਰਪੁਰ, 27 ਜੂਨ (ਹਰਪ੍ਰੀਤ ਕੌਰ)-ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਵਿੱਤ ਮੰਤਰੀ ਪੰਜਾਬ ਵਲੋਂ ਪੇਸ਼ ਕੀਤੇ ਗਏ ਪਲੇਠੇ ਬਜਟ ਨੂੰ ਰੱਦ ਕਰਦਿਆਂ ਕਿਹਾ ਕਿ ਇਸ 'ਚ ਕੁੱਝ ਵੀ ਨਵਾਂ ਨਹੀਂ ਹੈ ਸਗੋਂ ਪਹਿਲੀਆਂ ਸਰਕਾਰਾਂ ਵਾਂਗ ਹੀ ਅੰਕੜਿਆਂ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲੇ 'ਚ ਮਾਰੀ ਬਾਜ਼ੀ

ਮੁਕੇਰੀਆਂ, 27 ਜੂਨ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ | ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਖ਼ਾਸ ਮਹੱਤਤਾ ਦਿੱਤੀ ਜਾਂਦੀ ਹੈ | ਨੇਪਾਲ 'ਚ ਹੋਏ ਅੰਤਰ ਰਾਸ਼ਟਰੀ ਪੱਧਰ 'ਤੇ ਕਰਾਟੇ ...

ਪੂਰੀ ਖ਼ਬਰ »

ਔਰਤ ਤੋਂ ਪਰਸ ਖੋਹਿਆ

ਗੜ੍ਹਦੀਵਾਲਾ, 27 ਜੂਨ (ਚੱਗਰ)-ਗੜ੍ਹਦੀਵਾਲਾ 'ਚ ਦਿਨ ਦਿਹਾੜੇ ਇਕ ਔਰਤ ਕੋਲੋਂ ਪਰਸ ਖੋਹ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਵਿਖੇ ਸਵਰਨ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪੰਡੋਰੀ ਅਟਵਾਲ ਨੇ ਦਰਖਾਸਤ ਦਰਜ ਕਰਵਾਈ ਕਿ ਉਹ ਤੇ ਉਸ ਦੀ ...

ਪੂਰੀ ਖ਼ਬਰ »

ਡੀ ਫਾਰਮੇਸੀ ਆਯੁਰਵੈਦਾ ਦਾ ਵਫ਼ਦ ਪ੍ਰੋ. ਮੁਲਤਾਨੀ ਨੂੰ ਮਿਲਿਆ

ਮੁਕੇਰੀਆਂ, 27 ਜੂਨ (ਰਾਮਗੜ੍ਹੀਆ)-ਅੱਜ ਡੀ ਫਾਰਮੇਸੀ ਆਯੁਰਵੈਦਾਂ ਦਾ ਵਫ਼ਦ ਰਾਮਪਾਲ ਸ਼ਰਮਾ ਦੀ ਅਗਵਾਈ ਹੇਠ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋ. ਜੀ.ਐੱਸ. ਮੁਲਤਾਨੀ ਨੂੰ ਮਿਲਿਆ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ 'ਤੇ ਇੱਕ ਮੰਗ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਦਸੂਹਾ, 27 ਜੂਨ (ਭੁੱਲਰ)-ਸਰਬੱਤ ਦੇ ਭਲੇ ਲਈ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਮਨੋਹਰ ਕੀਰਤਨ ਦਰਬਾਰ ਢਾਡੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਕੇ.ਐਮ.ਐੱਸ. ਕਾਲਜ ਦਾ ਬੀ.ਐੱਸ.ਸੀ. ਐਗਰੀਕਲਚਰ ਦਾ ਨਤੀਜਾ ਰਿਹਾ ਸ਼ਾਨਦਾਰ

ਦਸੂਹਾ, 27 ਜੂਨ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਐਮ.ਐੱਸ. ਰੰਧਾਵਾ ਐਗਰੀਕਲਚਰ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਪਹਿਲੇ ਬਜਟ 'ਚ ਕੋਈ ਨਵਾਂ ਟੈਕਸ ਨਹੀਂ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਬਜਟ 'ਤੇ ਵੱਖ-ਵੱਖ ਵਰਗਾਂ ਦਾ ਰਲਿਆ-ਮਿਲਿਆ ਹੁੰਗਾਰਾ

ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਬਜਟ ਦਿਸ਼ਾਹੀਣ- ਭੁੱਲੇਵਾਲ ਰਾਠਾਂ ਹੁਸ਼ਿਆਰਪੁਰ -ਬਜਟ ਨੂੰ ਦਿਸ਼ਾਹੀਣ ਦੱਸਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸੂਬੇ ਦੇ ਬਜਟ 'ਚ ਸੂਬੇ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX