ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ਿਵ ਸੈਨਾ ਬਟਾਲਾ ਨੇ ਏਕਨਾਥ ਸ਼ਿੰਦੇ ਦਾ ਪੁਤਲਾ ਫੂਕਿਆ

ਬਟਾਲਾ, 27 ਜੂਨ (ਕਾਹਲੋਂ)-ਮਹਾਰਾਸ਼ਟਰ ਵਿਚ ਸ਼ਿਵ ਸੈਨਾ, ਕਾਂਗਰਸ ਅਤੇ ਐਨ.ਸੀ.ਪੀ. ਦੀ ਗੱਠਜੋੜ ਸਰਕਾਰ ਨੂੰ ਤੋੜਨ ਲਈ ਭਾਜਪਾ ਨੇ ਸ਼ਿਵ ਸੈਨਾ ਨੂੰ ਦੋਫਾੜ ਕਰਕੇ ਏਕਨਾਥ ਸ਼ਿੰਦੇ ਤੇ ਕੁਝ ਵਿਧਾਇਕਾਂ ਨੂੰ ਬਾਗੀ ਬਣਾਉਣ ਦੇ ਰੋਸ ਵਜੋਂ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਯੋਗਰਾਜ ਸ਼ਰਮਾ ਦੀ ਅਗਵਾਈ ਵਿਚ ਬਟਾਲਾ ਵਿਖੇ ਏਕਨਾਥ ਸ਼ਿੰਦੇ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੋਗਰਾਜ ਸ਼ਰਮਾ ਨੇ ਕਿਹਾ ਕਿ ਏਕਨਾਥ ਸ਼ਿੰਦੇ ਨੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ ਹੈ, ਪਰ ਉਹ ਇਹ ਭੁੱਲ ਗਏ ਹਨ, ਪਰ ਉਹ ਇਹ ਭੁੱਲ ਗਏ ਹਨ ਕਿ ਸ਼ਿਵ ਸੈਨਾ 'ਚ ਉਨ੍ਹਾਂ ਦਾ ਵੱਡਾ ਕੱਦ ਹੈ, ਪਰ ਹੁਣ ਉਨ੍ਹਾਂ ਨੇ ਸ਼ਿਵ ਸੈਨਾ ਤੋਂ ਬਾਗਵਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਇਕ ਗੱਦਾਰ ਹਨ | ਇਸ ਮੌਕੇ ਯੁਵਾ ਸੈਨਾ ਇੰਚਾਰਜ ਹਨੀ ਮਹਾਜਨ, ਪ੍ਰਧਾਨ ਸੰਜੀਵ ਭਾਸਕਰ, ਸੂਬਾ ਜਨਰਲ ਸਕੱਤਰ ਜੋਗਿੰਦਰਪਾਲ ਜੱਗੀ, ਸੂਬਾ ਉਪ ਪ੍ਰਧਾਨ ਰਮੇਸ਼, ਆਈ.ਟੀ. ਸੈੱਲ ਪੰਜਾਬ ਇੰਚਾਰਜ ਸੌਰਵ ਗੁਪਤਾ, ਜ਼ਿਲ੍ਹਾ ਪ੍ਰਧਾਨ ਅਜੈ ਬੱਬਰ, ਹੈਪੀ ਕਾਲੀਆ, ਸ਼ਿਵਮ ਠਾਕੁਰ, ਬਲਵਿੰਦਰ ਸ਼ਰਮਾ, ਹੀਰਾ ਮਸੀਹ, ਸੰਦੀਪ ਕੁਮਾਰ, ਚੀਨੀ ਸੁਖਵਿੰਦਰ ਸਿੰਘ ਕਲਾਨੌਰ, ਸ਼ਮੀ ਨਈਅਰ ਤੇ ਹੋਰ ਸ਼ਿਵ ਸੈਨਿਕ ਹਾਜ਼ਰ ਸਨ |

ਅਗਨੀਪਥ ਯੋਜਨਾ ਖਿਲਾਫ਼ ਕਾਂਗਰਸੀਆਂ ਨੇ ਕੇਂਦਰ ਸਰਕਾਰ ਦਾ ਫ਼ੂਕਿਆ ਪੁਤਲਾ

ਗੁਰਦਾਸਪੁਰ, 27 ਜੂਨ (ਆਰਿਫ਼)-ਅਗਨੀਪਥ ਯੋਜਨਾ ਖਿਲਾਫ਼ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਦੀ ਅਗਵਾਈ ਹੇਠ ਸਥਾਨਿਕ ਸ਼ਹਿਰ ਦੇ ਤਿੱਬੜੀ ਚੌਕ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀ.ਟੀ.ਯੂ. ਵਲੋਂ ਮਜ਼ਦੂਰਾਂ ਦੇ ਮਸਲਿਆਂ ਨੰੂ ਲੈ ਕੇ ਕੀਤੀ ਮੀਟਿੰਗ

ਗੁਰਦਾਸਪੁਰ, 27 ਜੂਨ (ਭਾਗਦੀਪ ਸਿੰਘ ਗੋਰਾਇਆ)-ਸੀ.ਟੀ.ਯੂ ਵਲੋਂ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਮਜ਼ਦੂਰਾਂ ਦੇ ਮਸਲਿਆਂ ਨੰੂ ਲੈ ਕੇ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਨ ਤੋਂ ਲੇਬਰ ਇਨਫੋਰਸਮੈਂਟ ਅਫ਼ਸਰ ਰਾਹੀਂ ਮੁੱਖ ਮੰਤਰੀ ਪੰਜਾਬ ਨੰੂ ਮੰਗ-ਪੱਤਰ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਇੰਸ: ਕੁਲਵੰਤ ਸਿੰਘ ਮਾਨ ਕਲਾਨੌਰ ਪੁਲਿਸ ਥਾਣੇ 'ਚ ਐੱਸ.ਐੱਚ.ਓ. ਤਾਇਨਾਤ

ਕਲਾਨੌਰ, 27 ਜੂਨ (ਪੁਰੇਵਾਲ)-ਸਥਾਨਕ ਪੁਲਿਸ ਥਾਣੇ 'ਚ ਤਾਇਨਾਤ ਐੱਸ.ਐੱਚ.ਓ. ਸੁਖਜੀਤ ਸਿੰਘ ਰਿਆੜ ਦਾ ਗੁਰਦਾਸਪੁਰ ਤਬਾਦਲਾ ਹੋਣ ਉਪਰੰਤ ਇੰਸਪੈਕਟਰ ਕੁਲਵੰਤ ਸਿੰਘ ਮਾਨ ਵਲੋਂ ਕਲਾਨੌਰ ਪੁਲਿਸ ਥਾਣੇ 'ਚ ਬਤੌਰ ਐੱਸ.ਐੱਚ.ਓ. ਅਹੁਦਾ ਸੰਭਾਲ ਲਿਆ | ਉਨ੍ਹਾਂ ਸੰਖੇਪ ਗੱਲਬਾਤ ...

ਪੂਰੀ ਖ਼ਬਰ »

ਜੇ. ਸੀ.ਬੀ. ਮਾਲਕਾਂ ਤੇ ਆਪ੍ਰੇਟਰਾਂ ਨੇ ਨੈਸ਼ਨਲ ਹਾਈਵੇ 'ਤੇ ਮਸ਼ੀਨਾਂ ਖੜ੍ਹੀਆਂ ਕਰਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ, 27 ਜੂਨ (ਭਾਗਦੀਪ ਸਿੰਘ ਗੋਰਾਇਆ)-ਆਪਣੀਆਂ ਮੰਗਾਂ ਨੰੂ ਲੈ ਕੇ ਜੇ.ਸੀ.ਬੀ ਮਾਲਕਾਂ ਅਤੇ ਆਪ੍ਰੇਟਰਾਂ ਵਲੋਂ ਅੱਜ ਆਪਣੀਆਂ ਜੇ.ਸੀ.ਬੀ ਮਸ਼ੀਨਾਂ ਨੰੂ ਬੱਬਰੀ ਬਾਈਪਾਸ ਵਿਖੇ ਨੈਸ਼ਨਲ ਹਾਈਵੇ 'ਤੇ ਖੜੀਆਂ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਦੀਨਾਨਗਰ ਹਲਕੇ ਦੇ 'ਆਪ' ਆਗੂਆਂ ਤੇ ਵਰਕਰਾਂ ਵਲੋਂ ਲਗਾਏ ਜਾ ਰਹੇ ਨੇ ਭਿ੍ਸ਼ਟਾਚਾਰ ਦੇ ਦੋਸ਼

ਦੀਨਾਨਗਰ, 27 ਜੂਨ (ਸ਼ਰਮਾ/ਸੰਧੂ)-ਆਪ ਪਾਰਟੀ ਦੀਨਾਨਗਰ ਦੇ ਵਰਕਰਾਂ ਵਲੋਂ ਆਪਣੇ ਹੀ ਪਾਰਟੀ ਆਗੂ ਸ਼ਮਸ਼ੇਰ ਸਿੰਘ ਖ਼ਿਲਾਫ਼ ਖੁੱਲ੍ਹ ਕੇ ਬਿਆਨਬਾਜ਼ੀ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਭਿ੍ਸ਼ਟਾਚਾਰ ਸਮੇਤ ਪਾਰਟੀ ਨੂੰ ਆਪਣੀ ਨਿੱਜੀ ਲਿਮਟਿਡ ਕੰਪਨੀ ਵਾਂਗ ਚਲਾਉਣ ਅਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ ਐੱਸ.ਐੱਚ.ਓ. ਸੇਖਵਾਂ ਨੂੰ ਮਿਲਿਆ

ਡੇਹਰੀਵਾਲ ਦਰੋਗਾ, 27 ਜੂਨ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਸੇਖਵਾਂ ਤੋਂ ਕਿਸਾਨ ਆਗੂ ਹਰਜੀਤ ਸਿੰਘ ਸੇਖਵਾਂ 'ਤੇ ਪਿਛਲੇ ਦਿਨੀਂ ਹੋਏ ਹਮਲੇ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਗਵਾਈ ਹੇਠ ਐੱਸ.ਐੱਚ.ਓ. ਥਾਣਾ ...

ਪੂਰੀ ਖ਼ਬਰ »

ਮਕਾਨ ਤੋੜਦੇ ਹੋਏ ਛੱਤ ਤੋਂ ਪੈਰ ਫਿਸਲਣ 'ਤੇ ਡਿਗਣ ਕਾਰਨ ਮਜ਼ਦੂਰ ਗੰਭੀਰ ਜ਼ਖ਼ਮੀ

ਗੁਰਦਾਸਪੁਰ, 27 ਜੂਨ (ਆਰਿਫ਼)-ਮਕਾਨ ਨੂੰ ਤੋੜਦੇ ਹੋਏ ਛੱਤ ਤੋਂ ਪੈਰ ਫਿਸਲਣ ਕਾਰਨ ਡਿਗ ਕੇ ਇਕ ਦਿਹਾੜੀਦਾਰ ਮਜ਼ਦੂਰ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਿਸ ਨੂੰ ਨਾਲ ਕੰਮ ਕਰ ਰਹੇ ਮਜ਼ਦੂਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਸ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਜਥੇਦਾਰ ਜੌਲੀ ਦਾ ਕੀਤਾ ਸਨਮਾਨ

ਬਟਾਲਾ, 27 ਜੂਨ (ਕਾਹਲੋਂ)-ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਸਿਮਰਨਜੀਤ ਸਿੰਘ ਮਾਨ ਹੋਈ ਜਿੱਤ ਨੂੰ ਲੈ ਕੇ ਸਮਰਥਕਾਂ 'ਚ ਖੁਸ਼ੀ ਪਾਈ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਮਾਨ ਦੇ ਜ਼ਿਲ੍ਹਾ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੂੰ ਵੱਖ-ਵੱਖ ਆਗੂਆਂ ਨੇ ਵਧਾਈ ...

ਪੂਰੀ ਖ਼ਬਰ »

ਕਾਦਰੀ ਮੁਹੱਲੇ 'ਚ ਪਿਛਲੇ ਕਈ ਦਿਨਾਂ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਗੁਰਦਾਸਪੁਰ, 27 ਜੂਨ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦਾ ਮੁਹੱਲਾ ਕਾਦਰੀ ਹਮੇਸ਼ਾ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੁੰਦਾ ਆਇਆ ਹੈ | ਜਿਸ ਦੇ ਚੱਲਦਿਆਂ ਪਿਛਲੇ ਕਾਫ਼ੀ ਦਿਨਾਂ ਤੋਂ ਇਸ ਮੁਹੱਲੇ ਦੀਆਂ ਸਾਰੀਆਂ ਸਟਰੀਟ ਲਾਈਟਾਂ ਤਕਰੀਬਨ ਬੰਦ ਪਈਆਂ ਹਨ | ਜਿਸ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡਦਾ ਪਿੰਡ ਘੱਸ ਦਾ ਬਾਬਾ ਦਸੰਧੀ ਸ਼ਾਹ ਯਾਦਗਾਰੀ ਜੋੜ ਮੇਲਾ ਸਮਾਪਤ

ਬਟਾਲਾ, 27 ਜੂਨ (ਕਾਹਲੋਂ)-ਪੀਰ ਬਾਬਾ ਦਸੰਧੀ ਸ਼ਾਹ (ਪਿੰਡ ਘੱਸ) ਦੀ ਨਿੱਘੀ ਯਾਦ ਨੂੰ ਸਮਰਪਿਤ 27ਵਾਂ ਸਾਲਾਨਾ ਜੋੜ ਮੇਲਾ ਅਮਿੱਟ ਮਿੱਠੀਆਂ ਯਾਦਾਂ ਛੱਡਦਾ ਹੋਇਆ ਅੱਜ ਧੂਮ-ਧਾਮ ਨਾਲ ਸਮਾਪਤ ਹੋ ਗਿਆ | ਮੇਲੇ ਦੇ ਮੁੱਖ ਪ੍ਰਬੰਧਕ ਨਰੇਸ਼ ਕੁਮਾਰ ਜੋਸ਼ੀ ਅਤੇ ਮੇਲਾ ਕਮੇਟੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਘੁਮਾਣ, 27 ਜੂਨ (ਬੰਮਰਾਹ)-ਘੁਮਾਣ ਦੇ ਨਜ਼ਦੀਕ ਪਿੰਡ ਪੱਡੇ ਦੇ ਗੁਰਮੇਜ ਸਿੰਘ (40) ਪੁੱਤਰ ਹਰਬੰਸ ਸਿੰਘ ਦੀ ਪਸ਼ੂਆਂ ਦਾ ਚਾਰਾ ਕੁਤਰਨ ਵਾਲੇ ਟੋਕੇ ਤੋਂ ਕਰੰਟ ਪੈਣ ਨਾਲ ਮÏਤ ਹੋ ਗਈ | ਮਿ੍ਤਕ ਦੀ ਪਤਨੀ ਹਰਪ੍ਰੀਤ ਕÏਰ ਨੇ ਦੱਸਿਆ ਕਿ ਬੀਤੀ ਕੱਲ੍ਹ ਸਵੇਰੇ 9 ਵਜੇ ਦੇ ਕਰੀਬ ...

ਪੂਰੀ ਖ਼ਬਰ »

ਚੋਰਾਂ ਨੇ ਘਰ ਦੇ ਤਾਲੇ ਤੋੜ ਕੇ 5 ਲੱਖ ਦੇ ਗਹਿਣੇ ਕੀਤੇ ਚੋਰੀ

ਕਾਦੀਆਂ, 27 ਜੂਨ (ਯਾਦਵਿੰਦਰ ਸਿੰਘ)-ਸਥਾਨਕ ਮੁਹੱਲਾ ਪ੍ਰਤਾਪ ਨਗਰ ਦੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਪੰਜ ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਪਰਿਵਾਰਕ ਮੈਂਬਰ ਦਲਜੀਤ ਕÏਰ ਅਤੇ ਉਨ੍ਹਾਂ ਦੇ ਪਤੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਬੇਟੀ ਸਮੇਤ ...

ਪੂਰੀ ਖ਼ਬਰ »

ਜੇ.ਈ. ਦੀ ਬਦਲੀ ਨੰੂ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਦੋਰਾਂਗਲਾ, 27 ਜੂਨ (ਚੱਕਰਾਜਾ)-ਅੱਜ ਪਾਵਰਕਾਮ ਉਪ ਮੰਡਲ ਦੋਰਾਂਗਲਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਜੀਵਨਚੱਕ ਪ੍ਰਧਾਨ ਟੀ.ਐਸ.ਯੂ. ਵਲੋਂ ਕੀਤੀ ਗਈ | ਇਸ ਮੌਕੇ ਦਫ਼ਤਰ ਵਿਖੇ ਤਾਇਨਾਤ ਜੇ.ਈ ਦੀ ਕੀਤੀ ਨਜਾਇਜ਼ ...

ਪੂਰੀ ਖ਼ਬਰ »

ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਕਾਂਗਰਸੀਆਂ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਹਰਚੋਵਾਲ, 27 ਜੂਨ (ਭਾਮ/ਢਿੱਲੋਂ)-ਕਾਂਗਰਸ ਹਾਈਕਮਾਂਡ ਵਲੋਂ ਮਿਲੇ ਦਿਸ਼ਾ-ਨਿਰਦੇਸ਼ ਅਨੁਸਾਰ ਮੋਦੀ ਸਰਕਾਰ ਵਲੋਂ ਨÏਜਵਾਨਾਂ ਲਈ ਸ਼ੁਰੂ ਕੀਤੀ ਗਈ ਅਗਨੀਵੀਰ ਯੋਜਨਾ ਦਾ ਵਿਰੋਧ ਕਰਨ ਦੇ ਮਕਸਦ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ...

ਪੂਰੀ ਖ਼ਬਰ »

ਸਰਪੰਚ ਜਸਬੀਰ ਸਿੰਘ ਨਾਲ ਖੁਸ਼ਹਾਲਪੁਰ ਸਮੇਤ ਮੁਹਤਬਰਾਂ ਵਲੋਂ ਦੁੱਖ ਪ੍ਰਗਟ

ਵਡਾਲਾ ਬਾਂਗਰ, 27 ਜੂਨ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਗ੍ਰਾਮ ਪੰਚਾਇਤ ਦੇ ਸਰਪੰਚ ਜਸਬੀਰ ਸਿੰਘ ਕਾਹਲੋਂ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਤਾਇਆ ਸ: ਨਿਰੰਜਣ ਸਿੰਘ ਦਾ ਦਿਹਾਂਤ ਹੋ ਗਿਆ | ਇਸ ਮੌਕੇ 'ਤੇ ਕਾਹਲੋਂ ਪਰਿਵਾਰ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਵਿਚ ਮਲਕਪੁਰ ਪਹਿਲੇ ਅਤੇ ਪੁਰੀਆਂ ਦੀ ਟੀਮ ਦੂਸਰੇ ਸਥਾਨ 'ਤੇ ਰਹੀ

ਵਡਾਲਾ ਗ੍ਰੰਥੀਆਂ, 27 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਮਲਕਪੁਰ ਵਿਖੇ ਸਾਲਾਨਾ ਕਿ੍ਕਟ ਟੂਰਨਾਮੈਂਟ ਜੋਸ਼ੋ-ਖਰੋਸ਼ ਨਾਲ ਕਰਵਾਇਆ ਗਿਆ | ਜਤਿੰਦਰ ਸਿੰਘ ਮੰਨੂ, ਹਰਜਿੰਦਰ ਸਿੰਘ ਪੰਨੂੰ ਜੇ.ਈ., ਜਰਨੈਲ ਸਿੰਘ ਸਰਾਂ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ, ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਾਠ ਛਿਛਰੇਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਕਾਲਾ ਅਫਗਾਨਾ, 27 ਜੂਨ (ਅਵਤਾਰ ਸਿੰਘ ਰੰਧਾਵਾ)-ਸਮਾਜ ਅੰਦਰ ਹਰ ਦਿਲ ਅਜ਼ੀਜ਼ ਸ਼ਖ਼ਸੀਅਤ ਭੁਪਿੰਦਰ ਸਿੰਘ ਬਾਠ ਛਿਛਰੇਵਾਲ, ਜੋ ਕੁਝ ਦਿਨ ਪਹਿਲਾਂ ਸੰਸਾਰਕ ਯਾਤਰਾ ਪੂਰੀ ਕਰਦਿਆਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਪਿੰਡ ਡੱਲਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਰ ਕੈਂਪ ਲਗਾਇਆ

ਬਟਾਲਾ, 27 ਜੂਨ (ਕਾਹਲੋਂ)-ਸ਼ੋ੍ਰਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ ਹੇਠ ਪਿੰਡ ਡੱਲਾ ਦੇ ਗੁਰਦੁਆਰਾ ਸਾਹਿਬ ਵਿਖੇ 7 ਦਿਨਾਂ ਤੋਂ 35 ਬੱਚਿਆਂ ਦਾ 10ਵਾਂ ਹਫਤਾਵਾਰੀ ਗੁਰਮਤਿ ਸਮਰ ਕੈਂਪ ਲਗਾਇਆ | ਇਸ ਕੈਂਪ ਵਿਚ ਭਾਈ ਮਨਜੀਤ ...

ਪੂਰੀ ਖ਼ਬਰ »

ਹਲਕਾ ਇੰਚਾਰਜ ਦੇ ਪੱਖ 'ਚ ਅਤੇ ਰਿਆੜ ਖ਼ਿਲਾਫ਼ ਜੰਮ ਕੇ ਹੋਈ ਨਾਅਰੇਬਾਜ਼ੀ

-ਮਾਮਲਾ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਉੱਪਰ ਲੱਗੇ ਦੋਸ਼ਾਂ ਦਾ- ਪੁਰਾਣਾ ਸ਼ਾਲਾ, 27 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਖ਼ਿਲਾਫ਼ ਦੋਸ਼ ਲਗਾਉਣ ਦਾ ਮਾਮਲਾ ਠੰਢਾ ਹੋਣ ਦੀ ਬਜਾਏ ਉਸ ਵੇਲੇ ਹੋਰ ਭਖਦਾ ਨਜ਼ਰ ਆਇਆ ਜਦੋਂ ਹਲਕਾ ...

ਪੂਰੀ ਖ਼ਬਰ »

ਜੇ.ਈ. ਦੀ ਬਦਲੀ ਨੰੂ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਪੁਰਾਣਾ ਸ਼ਾਲਾ, 27 ਜੂਨ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੁਰਾਣਾ ਸ਼ਾਲਾ ਵਲੋਂ ਸਰਕਲ ਕਮੇਟੀ ਦੇ ਨਿਰਦੇਸ਼ਾਂ ਤਹਿਤ ਪੁਰਾਣਾ ਸ਼ਾਲਾ ਸਬ ਡਵੀਜ਼ਨ ਵਿਖੇ ਜੇ.ਈ ਦੀ ਬਦਲੀ ਨੰੂ ਲੈ ਕੇ ਭਰਵੀਂ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਲੋਕ ਰਾਇ ਨਾਲ ਪੇਸ਼ ਬਜਟ ਨੇ ਗਾਰੰਟੀਆਂ ਪੂਰੀਆਂ ਕਰਨ ਦੀ ਆਰੰਭਤਾ ਕੀਤੀ : ਗੁਰਦੀਪ ਸਿੰਘ ਰੰਧਾਵਾ

ਕਲਾਨੌਰ, 27 ਜੂਨ (ਪੁਰੇਵਾਲ)-ਸੂਬੇ ਦੀ ਸੱਤਾ 'ਤੇ ਕਾਬਜ਼ ਆਮ ਆਦਮੀਂ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲੋਕ ਰਾਇ ਨਾਲ ਪੇਸ਼ ਕੀਤੇ ਬਜਟ ਨਾਲ 'ਆਪ' ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਗਰੰਟੀਆਂ ਪੂਰੀਆਂ ਕਰਨ ਦੀ ਆਰੰਭਤਾ ਹੋਈ ਹੈ | ਇਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX