ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਤਰਨਤਾਰਨ

ਸੀ.ਆਈ.ਏ. ਸਟਾਫ਼ ਵਲੋਂ 4 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 27 ਜੂਨ (ਹਰਿੰਦਰ ਸਿੰਘ)- ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਜਗ੍ਹਾ 'ਤੇ ਕੀਤੀ ਨਾਕਾਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 3 ਚੋਰੀ ਦੇ ਮੋਟਰਸਾਈਕਲ, 2 ਪਿਸਟਲ ਤੇ ਚਾਰ ਕਾਰਤੂਸ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ, ਐੱਸ.ਪੀ. (ਡੀ.) ਵਿਸ਼ਾਲਜੀਤ ਸਿੰਘ ਤੇ ਡੀ.ਐੱਸ.ਪੀ. (ਡੀ.) ਦੇਵ ਦੱਤ ਵਲੋਂ ਦਿੱਤੇ ਹੁਕਮਾਂ ਤਹਿਤ ਉਨ੍ਹਾਂ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਇਲਾਕਿਆਂ 'ਚ ਭੇਜੀਆਂ ਗਈਆਂ ਸਨ | ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਥਾਣਾ ਸਰਹਾਲੀ ਅਧੀਨ ਪੈਂਦੇ ਖੇਤਰ 'ਚ ਨਾਕਾਬੰਦੀ ਦੌਰਾਨ ਉਨ੍ਹਾਂ ਨੇ ਮੰਗਲਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਸਰਹਾਲੀ ਕਲਾਂ ਤੇ ਉਸ ਦੇ ਜੀਜਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਅਮਰ ਸਿੰਘ ਵਾਸੀ ਪਿੰਡ ਉਸਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਤਿੰਨ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਸਨ ਜਿਨ੍ਹਾਂ ਖਿਲਾਫ਼ ਥਾਣਾ ਸਰਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਰਹਾਲੀ ਇਲਾਕੇ ਅੰਦਰ ਨਾਕਾਬੰਦੀ ਦੌਰਾਨ ਸੁਖਰਾਜ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਠੱਠਾ (ਸਰਹਾਲੀ) ਨੂੰ ਕਾਬੂ ਕਰ ਕੇ ਉਸ ਪਾਸੋਂ 32 ਬੋਰ ਦਾ ਦੇਸੀ ਪਿਸਟਲ ਸਮੇਤ 2 ਕਾਰਤੂਸ ਬਰਾਮਦ ਕੀਤੇ ਗਏ ਹਨ ਜਿਸ ਖਿਲਾਫ਼ ਥਾਣਾ ਸਰਹਾਲੀ ਵਿਖੇ ਅਸਲ੍ਹਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਏ.ਐੱਸ.ਆਈ. ਜੱਸਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਜੰਡਪੀਰ ਮੁਹੱਲਾ ਮੁਰਾਦਪੁਰਾ ਤਰਨਤਾਰਨ ਨੂੰ ਕਾਬੂ ਕਰ ਕੇ ਉਸ ਪਾਸੋਂ 32 ਬੋਰ ਦਾ ਪਿਸਟਲ ਸਮੇਤ 2 ਕਾਰਤੂਸ ਬਰਾਮਦ ਕੀਤੇ ਹਨ ਜਿਸ ਖਿਲਾਫ਼ ਥਾਣਾ ਸਿਟੀ ਤਰਨ ਤਾਰਨ ਵਿਖੇ ਅਸਲ੍ਹਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ | ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ |

ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਨੇ ਵਿਰੋਧੀਆਂ ਦੇ ਭਰਮ ਭੁਲੇਖੇ ਕੀਤੇ ਦੂਰ-ਸੋਹਲ

ਤਰਨ ਤਾਰਨ, 27 ਜੂਨ (ਵਿਕਾਸ ਮਰਵਾਹਾ)- ਸੰਗਰੂਰ ਜਿਮਨੀ ਚੋਣ ਵਿਚ ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ ਨੇ ਇਹ ਦਰਸਾ ਦਿੱਤਾ ਹੈ ਕਿ ਲੋਕ ਹੁਣ ਜਾਗ ਚੁੱਕੇ ਹਨ ਤੇ ਉਹ ਸਿੱਖ ਕੌਮ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਯੌਧੇ ਸਿਮਰਨਜੀਤ ਸਿੰਘ ਮਾਨ ਨਾਲ ਖੜੇ ਹਨ ਜਿਸ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ ਤੇ ਦੀਪ ਸਿੱਧੂ ਦੀ ਯਾਦ 'ਚ ਪਾਠ ਦੇ ਭੋਗ ਪਾਏ

ਫਤਿਆਬਾਦ, 27 ਜੂਨ (ਹਰਵਿੰਦਰ ਸਿੰਘ ਧੂੰਦਾ)- ਪਿੰਡ ਧੂੰਦਾ ਦੇ ਨੌਜਵਾਨਾਂ ਜੈਦੀਪ ਸਿੰਘ, ਹਰਜਿੰਦਰ ਸਿੰਘ ਜਿੰਦਾ, ਭਗਵਾਨ ਸਿੰਘ, ਸਵਰਨ ਸਿੰਘ, ਗੁਰਵਿੰਦਰ ਸਿੰਘ, ਬੱਬੂ ਧੂੰਦਾ, ਤਰਸਪਾਲ ਸਿੰਘ, ਗੁਰਲਾਲ ਸਿੰਘ, ਜਸਵਿੰਦਰ ਸਿੰਘ ਬਿੱਟੂ ਤੇ ਹੋਰਨਾਂ ਵਲੋਂ ਗੁਰਦੁਆਰਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦਿਆਂ ਇਕ ਵਿਅਕਤੀ ਕਾਬੂ, ਇਕ ਫ਼ਰਾਰ

ਤਰਨ ਤਾਰਨ, 27 ਜੂਨ (ਪਰਮਜੀਤ ਜੋਸ਼ੀ)- ਥਾਣਾ ਸਦਰ ਪੱਟੀ ਅਤੇ ਥਾਣਾ ਹਰੀਕੇ ਦੀ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਥਾਣਾ ਸਦਰ ਪੱਟੀ ਦੇ ਐੱਸ.ਆਈ. ਕੇਵਲ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵਲੋਂ ਜ਼ਿਲ੍ਹੇ ਦਾ ਅਚਨਚੇਤ ਦੌਰਾ

ਤਰਨ ਤਾਰਨ, 27 ਜੂਨ (ਹਰਿੰਦਰ ਸਿੰਘ)- ਪੰਜਾਬ ਰਾਜ ਖੁਰਾਕ ਕਮਿਸਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹਾ ਤਰਨਤਾਰਨ ਦਾ ਅਚਨਚੇਤ ਦੌਰਾ ਕਰਕੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ-6 ਤਹਿਤ ਕੀਤੀ ਜਾ ਰਹੀ ਕਣਕ ਦੀ ਵੰਡ ਦਾ ਜਾਇਜਾ ਲਿਆ | ਵਿਜੇ ਦੱਤ ਨੇ ਪਿੰਡ ਗੰਡੀਵਿੰਡ ...

ਪੂਰੀ ਖ਼ਬਰ »

ਦੋਹਰੇ ਕਤਲ ਕਾਂਡ 'ਚ ਲੋੜੀਂਦਾ ਵਿਅਕਤੀ ਪੱਟੀ ਪੁਲਿਸ ਨੇ ਕੀਤਾ ਕਾਬੂ

ਪੱਟੀ, 27 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਸਰਹਾਲੀ ਰੋਡ ਚੁੰਗੀ ਨੇੜੇ ਕਰੀਬ ਅੱਠ ਮਹੀਨੇ ਪਹਿਲਾਂ 17 ਨਵੰਬਰ ਨੂੰ ਦੋ ਨੋਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਦੋ ਵਿਅਕਤੀ ਪੁਲਿਸ ਨੇ ਕਾਬੂ ਕਰ ਲਏ ਸਨ ...

ਪੂਰੀ ਖ਼ਬਰ »

ਚੋਹਲਾ ਸਾਹਿਬ ਤੇ ਨੌਸ਼ਹਿਰਾ ਪੰਨੂਆਂ ਵਿਖੇ ਨਸ਼ਾ ਵਿਰੋਧੀ ਰੈਲੀ ਕੱਢੀ

ਸਰਹਾਲੀ ਕਲਾਂ, 27 ਜੂਨ (ਅਜੈ ਹੁੰਦਲ)-ਜੀ.ਓ.ਜੀ. ਹੈੱਡ ਕਰਨਲ ਅਮਰਜੀਤ ਸਿੰਘ ਗਿੱਲ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਚੋਹਲਾ ਸਾਹਿਬ ਅਤੇ ਬਲਾਕ ਨੌਸ਼ਹਿਰਾ ਪਨੂੰਆਂ ਦੇ ਖੁਸ਼ਹਾਲੀ ਦੇ ਰਾਖਿਆਂ, ਆਂਗਣਵਾੜੀ ਵਰਕਰਾਂ-ਹੈਲਪਰਾਂ, ਆਮ ਆਦਮੀ ਪਾਰਟੀ ਅੇ ...

ਪੂਰੀ ਖ਼ਬਰ »

ਹੁਣ ਤੱਕ ਜ਼ਿਲ੍ਹੇ 'ਚ 9,46,209 ਲਾਭਪਾਤਰੀਆਂ ਨੂੰ ਲਗਾਈ ਗਈ 17,68,540 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਜੂਨ (ਹਰਿੰਦਰ ਸਿੰਘ)-ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲ੍ਹੇ ਵਿਚ 9,46,209 ਯੋਗ ਨਾਗਰਿਕਾਂ ਨੂੰ 17,68,540 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਕੱਲ੍ਹ ਲਗਾਇਆ ਜਾਵੇਗਾ ਰੁਜ਼ਗਾਰ ਕੈਂਪ

ਤਰਨ ਤਾਰਨ, 27 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਵਲੋਂ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੁਜ਼ਗਾਰ ਮੁੱਹਇਆ ਕਰਵਾਉਣ ਲਈ ਮਿਤੀ 29 ਜੂਨ ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਕਮਰਾ ਨੰਬਰ 115 ਪਹਿਲੀ ਮੰਜ਼ਿਲ ਜ਼ਿਲ੍ਹਾ ...

ਪੂਰੀ ਖ਼ਬਰ »

ਸਬ-ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਛੁੱਟੀ 'ਤੇ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਖਡੂਰ ਸਾਹਿਬ, 27 ਜੂਨ (ਰਸ਼ਪਾਲ ਸਿੰਘ ਕੁਲਾਰ)- ਭਗਵੰਤ ਮਾਨ ਦੀ ਸਰਕਾਰ ਵਲੋਂ ਨਿਤ ਦਿਨ ਇਹ ਸ਼ਬਦ ਵਰਤੇ ਜਾਂਦੇ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਬਦਲਾਅ ਦੇ ਨਾਂਅ 'ਤੇ ਸੱਤਾ 'ਤੇ ਕਾਬਜ਼ ਕੀਤਾ ਹੈ ਪਰ ਸਬ-ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਵਿਖੇ ਤਹਿਸੀਲਦਾਰਾਂ ਦੀਆਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 27 ਜੂਨ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫ਼ੜੇ ਗਏ ਵਿਅਕਤੀਆਂ ਦੀ ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੇ 9 ਹੋਰ ਚੋਰੀ ਦੇ ...

ਪੂਰੀ ਖ਼ਬਰ »

ਨਸ਼ੇ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ 2 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 27 ਜੂਨ (ਹਰਿੰਦਰ ਸਿੰਘ)- ਨਸ਼ੇ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਕੁਲਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਬਾਬਾ ਕਾਲਾ ਮਾਹਿਰ ਦਾ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ

ਖਾਲੜਾ, 27 ਜੂਨ (ਜੱਜਪਾਲ ਸਿੰਘ ਜੱਜ)- ਪਿੰਡ ਖਾਲੜਾ ਵਿਖੇ ਬਾਬਾ ਕਾਲਾ ਮਾਹਿਰ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੁੱਖ ਸੇਵਾਦਾਰ ਹਰਜੀਤ ਸਿੰਘ ਪਹਿਲਵਾਨ, ਸਰਪੰਚ ਪਵਨਦੀਪ ਸਿੰਘ, ਚੇਅਰਮੈਨ ਪਰਮਿੰਦਰ ਸਿੰਘ ਹੀਰਾ ਨੇ ਦੱਸਿਆ ਕਿ ਹਰ ਸਾਲ ਦੀ ...

ਪੂਰੀ ਖ਼ਬਰ »

ਬਾਬਾ ਚਰਨਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਆਰੰਭ

ਪੱਟੀ, 27 ਜੂਨ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਖਹਿਰਾ)- ਬਾਬਾ ਚਰਨਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅੱਜ ਪਿੰਡ ਚੂਸਲੇਵੜ ਵਿਖੇ ਗੁਰਦਆਰਾ ਸਾਹਿਬ ਦੀ ਲੋਕਲ ਕਮੇਟੀ ਅਤੇ ਪਿੰਡ ਨਿਵਾਸੀਆ ਦੇ ਸਹਿਯੋਗ ਨਾਲ ਅਰੰਭ ਹੋ ਗਿਆ | ਇਸ ਸਬੰਧੀ ਕਮੇਟੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਤੂਤ ਵਿਖੇ ਲਗਾਇਆ ਪੱਕਾ ਮੋਰਚਾ 21 ਵੇਂ ਦਿਨ 'ਚ

ਪੱਟੀ, 27 ਜੂਨ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਦਿਹਾਤੀ ਮਜ਼ਦੂਰ ਸਭਾ ਵਲੋਂ ਪੰਜ-ਪੰਜ ਮਰਲੇ ਦੇ ਪਲਾਂਟਾਂ ਦੀ ਪ੍ਰਾਪਤੀ ਲਈ ਪਿੰਡ ਤੂਤ ਵਿਖੇ ਲੱਗਾ ਪੱਕਾ ਮੋਰਚਾ 21 ਵੇਂ ਦਿਨ ਵਿਚ ਦਾਖਲ ਹੋ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਫ਼ੜੇ ਵਿਅਕਤੀ ਨੇ ਰਿਮਾਂਡ ਦੌਰਾਨ 6 ਮੋਟਰਸਾਈਕਲ ਕਰਵਾਏ ਬਰਾਮਦ

ਤਰਨ ਤਾਰਨ, 27 ਜੂਨ (ਹਰਿੰਦਰ ਸਿੰਘ)- ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਸੀ ਜਿਸ ਦੇ ਚਾਰ ਸਾਥੀ ਫ਼ਰਾਰ ਸਨ | ਪੁਲਿਸ ਨੇ ਫ਼ੜੇ ਗਏ ਵਿਅਕਤੀ ਦਾ 2 ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਿਸ ...

ਪੂਰੀ ਖ਼ਬਰ »

ਆਮ ਲੋਕਾਂ ਦੇ ਭਲੇ ਲਈ ਕੁਝ ਨਹੀਂ ਕੀਤਾ ਸਰਕਾਰ ਨੇ-ਅਰੋੜਾ

ਤਰਨ ਤਾਰਨ, 27 ਜੂਨ (ਹਰਿੰਦਰ ਸਿੰਘ)- ਵੱਡੇ-ਵੱਡੇ ਨਾਰਿਆਂ ਅਤੇ ਲਾਰਿਆਂ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਾਲੀ ਤੀਕਰ ਕੋਈ ਅਜਿਹਾ ਕੰਮ ਨਹੀਂ ਕੀਤਾ ਜਿਸ ਨਾਲ ਗਰੀਬ ਤੇ ਮੱਧਵਰਗੀ ਪਰਿਵਾਰਾਂ ਦਾ ਕੋਈ ਭਲਾ ਹੋਇਆ ਹੋਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੇ ਪਾਰਟੀ ਵਰਕਰਾਂ 'ਚ ਭਰਿਆ ਵੱਡਾ ਉਤਸ਼ਾਹ-ਜਥੇ: ਵੈਰੋਵਾਲ ਬਾਵਿਆਂ

ਖਡੂਰ ਸਾਹਿਬ, 27 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਰਲੀਮੈਂਟ ਹਲਕਾ ਸੰਗਰੂਰ ਦੀ ਜਿਮਨੀ ਚੋਣ ਵਿਚ ਇਤਿਹਾਸਕ ਜਿੱਤ ਦਰਜ ਕਰਨ 'ਤੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਵਧਾਈ ਦਿੰਦੇ ਹੋਏ ਸਰਕਲ ਪ੍ਰਧਾਨ ਜਥੇਦਾਰ ਸ਼ੇਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸੰਗਰੂਰ ਦੀ ਜ਼ਿਮਨੀ ਚੋਣ 'ਚ ਪੰਜਾਬ ਦੇ ਵੋਟਰਾਂ ਨੇ ਪੰਥਕ ਸ਼ਕਤੀ ਨੂੰ ਇਕੱਤਰਤਾ ਦੇ ਰੂਪ 'ਚ ਫਿਰ ਜਗਾਇਆ-ਪੰਨੂ

ਤਰਨ ਤਾਰਨ, 27 ਜੂਨ (ਪਰਮਜੀਤ ਜੋਸ਼ੀ)- ਪੰਜਾਬ ਦੇ ਸੂਝਵਾਨ ਵੋਟਰਾਂ ਨੇ ਰਵਾਇਤੀ ਪਾਰਟੀਆਂ ਵਲੋਂ ਦੋਨਾਂ ਧਿਰਾਂ ਦੇ ਰਲ ਕੇ ਰਾਜ ਕਰਨ ਤੇ ਲਾਲਚਵੱਸ ਆਪਣੇ ਘਰ ਭਰਨ ਤੋਂ ਤੰਗ ਆ ਕੇ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਹੱਕ 'ਚ ਫਤਵਾ ਦਿੱਤਾ ਸੀ ਪਰ ਹੁਣ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਮਾਨ ਸਰਕਾਰ ਦੇ ਪਹਿਲੇ ਬਜਟ ਤੋਂ ਵੱਡੀ ਆਸ ਲਾ ਕੇ ਬੈਠੇ ਜ਼ਿਆਦਾਤਰ ਲੋਕਾਂ 'ਚ ਰਿਹਾ ਨਿਰਾਸ਼ਾ ਦਾ ਆਲਮ

ਤਰਨ ਤਾਰਨ,- ਪੰਜਾਬ ਵਿਚ ਤਿੰਨ ਮਹੀਨੇ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਧਮਾਕੇਦਾਰ ਜਿੱਤ ਨਾਲ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵੱਡੇ ਵਾਅਦਿਆਂ ਤੇ ਦਾਅਵਿਆਂ ਤੋਂ ਲੋਕ ਵੱਡੀ ਆਸ ਲਗਾਈ ਬੈਠੇ ਸਨ। ਪੰਜਾਬ ਦੇ ਵਿੱਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX