ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

'ਆਪ' ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦਿਆਂ ਨੂੰ ਤੁਰੰਤ ਪੂਰਾ ਕਰੇ- ਬਾਠ, ਸ਼ਾਹਪੁਰ

ਅਜਨਾਲਾ, 27 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਸਮਾਜ ਭਲਾਈ ਸੰਸਥਾ ਅਜਨਾਲਾ ਦੀ ਅਹਿਮ ਇਕੱਤਰਤਾ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਸਥਾਨਿਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਸਰਗਰਮ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ਇਕੱਤਰਤਾ ਦੌਰਾਨ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕਰਦਿਆਂ ਸੂਬੇ ਦੀ 'ਆਪ' ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਗਏ ਸਨ, ਸਭ ਨੂੰ ਪੂਰਾ ਕੀਤਾ ਜਾਵੇ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਬਾਠ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਕਾਬਲ ਸਿੰਘ ਸ਼ਾਹਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ 'ਚ 'ਆਪ' ਦੀ ਸਰਕਾਰ ਬਣਦਿਆਂ ਹੀ ਬਰਗਾੜੀ ਕਾਂਡ ਦਾ ਮਸਲਾ ਹੱਲ ਕਰਕੇ ਸਿੱਖ ਕੌਮ ਨੂੰ ਇਨਸਾਫ਼ ਦਿਵਾਇਆ ਜਾਵੇਗਾ ਅਤੇ ਰੋਜ਼ਾਨਾ ਹੀ ਕਈ ਘਰਾਂ ਦੇ ਚਿਰਾਗ਼ ਬੁਝਾ ਰਹੇ ਨਸ਼ਿਆਂ ਨੂੰ ਜੜ੍ਹਾਂ ਤੋਂ ਖ਼ਤਮ ਕੀਤਾ ਜਾਵੇਗਾ ਪਰ ਸਰਕਾਰ ਬਣਨ ਤੋਂ 100 ਦਿਨ ਉੱਪਰ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਮਸਲਿਆਂ ਪ੍ਰਤੀ ਅਵੇਸਲੀ ਨਜ਼ਰ ਆ ਰਹੀ ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਸੰਗਰੂਰ ਚੋਣ 'ਚ ਬੁਰੀ ਤਰ੍ਹਾਂ ਹੋਈ ਹਾਰ ਦੇ ਰੂਪ 'ਚ ਭੁਗਤਣਾ ਪਿਆ ਹੈ | ਉਨ੍ਹਾਂ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਜਿਹੜੀਆਂ ਆਸਾਂ ਨਾਲ ਪੰਜਾਬ ਦੀ ਅਵਾਮ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਨਾ ਕਰਨ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦਿਨੋਂ ਦਿਨ ਗੰਧਲ਼ੇ ਹੋ ਰਹੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਪੰਜਾਬ ਸਰਕਾਰ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਵੇ | ਇਸ ਮੌਕੇ ਸੀਨੀਅਰ ਆਗੂ ਨਰਿੰਦਰਪਾਲ ਸਿੰਘ ਢਿੱਲੋਂ, ਡਾ: ਕੁਲਵੰਤ ਸਿੰਘ ਨਿੱਝਰ, ਨੰਬਰਦਾਰ ਸਾਹਿਬਜੀਤ ਸਿੰਘ ਭੱਖਾ, ਸੋਹਨ ਲਾਲ ਦਿਆਲਪੁਰਾ, ਸੁਖਬੀਰ ਸਿੰਘ ਰਿਆੜ, ਗੁਰਅੰਮਿ੍ਤਪਾਲ ਸਿੰਘ ਬੋਹਲੀਆਂ, ਸੁਖਵਿੰਦਰ ਸਿੰਘ ਪੰਜਗਰਾਈਆਂ, ਹਰਬਿੰਦਰ ਸਿੰਘ ਬੱਬੂ ਭੱਖਾ, ਹਰਦਿਆਲ ਸਿੰਘ ਬੋਹਲੀਆਂ, ਸਵਿੰਦਰਪਾਲ ਸਿੰਘ ਪੰਜਗਰਾਈਆਂ, ਗੁਰਨਾਮ ਸਿੰਘ, ਨੰਬਰਦਾਰ ਗੁਲਜ਼ਾਰ ਸਿੰਘ ਕੋਟਲੀ, ਹਰਜਿੰਦਰ ਸਿੰਘ ਨਿੱਕੋਸਰਾਏ, ਜਸਪਾਲ ਸਿੰਘ ਸਹਿੰਸਰਾ, ਪ੍ਰਤਾਪ ਸਿੰਘ ਮਿਆਦੀਆਂ, ਲਖਵਿੰਦਰ ਸਿੰਘ ਭੱਖਾ, ਪ੍ਰਤਾਪ ਸਿੰਘ ਛੀਨਾ, ਜਰਨੈਲ ਸਿੰਘ ਵੰਝਾਂਵਾਲਾ, ਗੁਰਪ੍ਰੀਤ ਸਿੰਘ ਬੋਹਲੀਆਂ ਆਦਿ ਹਾਜ਼ਰ ਸਨ |

ਸਿਹਤ ਵਿਭਾਗ ਵਲੋਂ ਨੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਓਠੀਆਂ, 27 ਜੂਨ (ਗੁਰਵਿੰਦਰ ਸਿੰਘ ਛੀਨਾ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਅਤੇ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਨਿਸ਼ਾ ਨਿਰਦੇਸ਼ਾ 'ਤੇ ਡਾ: ਕੰਵਰ ਅਜੈ ਸਿੰਘ ਦੀ ਅਗਵਾਈ ਹੇਠ ਅੱਜ ਪੀ. ਐਚ. ਸੀ. ਭਿੰਡੀ ਔਲਖ ਵਲੋਂ ਪਿੰਡ ਮੋਹਲੇਕੇ ਵਿਖੇ ਮਲੇਰੀਆ ਜਾਗਰੂਕਤਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਸਮਾਜ ਸੇਵਾ ਸੰਸਥਾ ਦਾ ਨੀਂਹ ਪੱਥਰ ਰੱਖਿਆ

ਬਾਬਾ ਬਕਾਲਾ ਸਾਹਿਬ, 27 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਰੋਸਾਈ ਹੋਈ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ, ਦੌਲੋ ਨੰਗਲ ਰੋਡ 'ਤੇ ਸੰਤ ਬਾਬਾ ਹਰੀ ਸਿੰਘ ਤੇ ਸੰਤ ਬਾਬਾ ਹਰਦੇਵ ਸਿੰਘ ਸਨੌਰ ਪਟਿਆਲੇ ਵਾਲਿਆਂ ਦੀ ...

ਪੂਰੀ ਖ਼ਬਰ »

ਤਰਨਾ ਦਲ ਵਲੋਂ ਸੜਕ ਹਾਦਸੇ 'ਚ ਮਾਰੇ ਗਏ ਨਵ ਵਿਆਹੁਤਾ ਪਤੀ-ਪਤਨੀ ਨਮਿਤ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਬਾਬਾ ਬਕਾਲਾ ਸਾਹਿਬ, 27 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਦਿਨੀਂ ਬਾਬਾ ਬਕਾਲਾ ਸਾਹਿਬ ਨਿਵਾਸੀ ਨਵ ਵਿਆਹੁਤਾ ਜੋੜਾ ਜੋਬਨਜੀਤ ਸਿੰਘ ਤੇ ਉਸਦੀ ਪਤਨੀ ਪਵਨਪ੍ਰੀਤ ਕੌਰ ਜੋ ਕਿ ਇਕ ਸੜਕ ਹਾਦਸੇ ਦੌਰਾਨ ਸਵਰਗਵਾਸ ਹੋ ਗਏ ਸਨ, ਨਮਿਤ ਅੱਜ ਤਰਨਾ ਦਲ ਦੇ ਹੈੱਡਕੁਆਟਰ ...

ਪੂਰੀ ਖ਼ਬਰ »

ਖਾਸਾ ਚੌਕ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਖਾਸਾ, 27 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਖਾਸਾ ਚੌਂਕ ਵਿਖੇ ਕਾਂਗਰਸ ਹਾਈ ਕਮਾਂਡ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਹਲਕਾ ਅਟਾਰੀ ਕਾਂਗਰਸ ਪਾਰਟੀ ਦੇ ਇੰਚਾਰਜ ਤਰਸੇਮ ਸਿੰਘ ਸਿਆਲਕਾ ਦੀ ਅਗਵਾਈ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਰਾਮ ਤੀਰਥ, 27 ਜੂਨ (ਧਰਵਿੰਦਰ ਸਿੰਘ ਔਲਖ)-ਐੱਸ. ਐੱਸ. ਪੀ. ਪੁਲਿਸ ਜ਼ਿਲ੍ਹਾ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਰਾਮ ਤੀਰਥ ਚੌਕੀ ਦੇ ਇੰਚਾਰਜ ਜੋਗਿੰਦਰ ਸਿੰਘ ਵਲੋਂ ਨਸ਼ਿਆਂ ਦੇ ਵਪਾਰੀਆਂ ਨੂੰ ਨੱਥ ਪਾਉਣ ਲਈ ਡੀ. ਐੱਸ. ਪੀ. ਸਬ ਡਵੀਜ਼ਨ ਅਟਾਰੀ ਬਲਬੀਰ ਸਿੰਘ ਤੇ ਥਾਣਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਫੌਜ ਦੇ ਅਧਿਕਾਰੀਆਂ, ਡੇਰਾ ਪ੍ਰਬੰਧਕਾਂ ਤੇ ਪਿੰਡਾਂ ਵਾਲਿਆਂ ਨਾਲ ਮੀਟਿੰਗ

ਬਿਆਸ, 27 ਜੂਨ (ਪਰਮਜੀਤ ਸਿੰਘ ਰੱਖੜਾ)-ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਅਸਲਾ ਭੰਡਾਰ ਬਿਆਸ ਦੀ ਸੁਰੱਖਿਆ ਨੂੰ ਲੈ ਕੇ ਦਿਤੇ ਗਏ ਫੈਸਲੇ ਤੋਂ ਬਾਅਦ ਜ਼ਿਲ੍ਹਾ ਅੰਮਿ੍ਤਸਰ ਦੇ ਡੀ. ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਅੱਜ ਅਸਲਾ ਭੰਡਾਰ ਬਿਆਸ ਨਜ਼ਦੀਕ ਵਸਦੇ ...

ਪੂਰੀ ਖ਼ਬਰ »

ਆਲ ਇੰਡੀਆ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਜੱਦੀ ਪਿੰਡ ਨੰਗਲ ਵੰਝਾਂਵਾਲਾ ਪਹੁੰਚੇ ਗੁਰਪ੍ਰੀਤ ਸਿੰਘ ਦਾ ਭਰਵਾਂ ਸਵਾਗਤ

ਅਜਨਾਲਾ, 27 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਨੈਸ਼ਨਲ ਸਪੋਰਟਸ ਐਂਡ ਐਜੂਕੇਸ਼ਨ ਡਿਵੈਲਪਮੈਂਟ ਫੈਡਰੇਸ਼ਨ (ਰਜਿ.) ਵਲੋਂ ਰੁੜਕੀ ਵਿਖੇ ਕਰਵਾਈ ਆਲ ਇੰਡੀਆ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤ ਕੇ ਆਪਣੇ ਜੱਦੀ ਪਿੰਡ ਨੰਗਲ ਵੰਝਾਂਵਾਲਾ ਪਹੁੰਚੇ ਨੌਜਵਾਨ ...

ਪੂਰੀ ਖ਼ਬਰ »

ਪਿੰਡ ਚੌਹਾਨ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਰਵਾਇਆ ਗ੍ਰਾਮ ਸਭਾ ਇਜਲਾਸ

ਟਾਂਗਰਾ, 27 ਜੂਨ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਤੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਹਾੜ੍ਹੀ ਰੁੱਤ ਸੰਬੰਧੀ ਆਮ ਇਜਲਾਸ ਕਰਵਾਇਆ ਗਿਆ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਸ਼ਾ ਕਰਨ ਵਾਲੇ ਸਾਮਾਨ ਸਮੇਤ 4 ਕਾਬੂ, ਮਾਮਲਾ ਦਰਜ

ਅਜਨਾਲਾ, 27 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ 4 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਨਸ਼ਾ ਕਰਨ ਵਾਲੇ ਸਾਮਾਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਥਾਣਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਨਹਿਰਾਂ ਪੂਰੀ ਸਮਰੱਥਾ ਨਾਲ ਚਲਾਉਣ ਦੀ ਮੰਗ

ਚੌਂਕ ਮਹਿਤਾ, 27 ਜੂਨ (ਜਗਦੀਸ਼ ਸਿੰਘ ਬਮਰਾਹ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਉਮਰਾਜ ਸਿੰਘ ਧਰਦਿਉ ਨੇ ਨਹਿਰੀ ਵਿਭਾਗ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਦੀਆਂ ਨਹਿਰਾਂ 'ਚ ਪਾਣੀ ਪੂਰੀ ਸਮਰੱਥਾ ਨਾਲ ਚਲਾਇਆ ਜਾਵੇ | ਜ਼ਿਲ੍ਹੇ ਦਾ ਸਭ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX