ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਪੰਜਾਬ / ਜਨਰਲ

ਮਾਨਸਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਅੰਮਿ੍ਤਸਰ ਪੁਲਿਸ ਨੂੰ ਸੌਂਪਿਆ

ਮਾਨਸਾ, 27 ਜੂਨ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)-ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਅਦਾਲਤ ਨੇ ਰਾਣਾ ਕੰਧੋਵਾਲੀਆ ਹੱਤਿਆ ਮਾਮਲੇ 'ਚ ਅੰਮਿ੍ਤਸਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਸੌਂਪ ਦਿੱਤਾ ਹੈ | ਉਸ ਨੂੰ 24 ਘੰਟਿਆਂ ਦੇ ਅੰਦਰ ਅੰਦਰ ਅੰਮਿ੍ਤਸਰ ਦੀ ਅਦਾਲਤ 'ਚ ਪੇਸ਼ ਕਰਨਾ ਪਵੇਗਾ | ਜ਼ਿਕਰਯੋਗ ਹੈ ਕਿ ਲਾਰੈਂਸ ਪਿਛਲੇ 13 ਦਿਨਾਂ ਤੋਂ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਕੋਲ ਰਿਮਾਂਡ 'ਤੇ ਸੀ | ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਉਸ ਦੀ ਪੁੱਛਗਿੱਛ ਖਰੜ ਵਿਖੇ ਕੀਤੀ ਜਾ ਰਹੀ ਸੀ | ਬਿਸ਼ਨੋਈ ਨੂੰ ਅੱਜ ਸ਼ਾਮ ਸਮੇਂ ਖਰੜ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੁਲਟ ਪਰੂਫ਼ ਗੱਡੀ 'ਚ ਮਾਨਸਾ ਲਿਆਂਦਾ ਗਿਆ | ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਉਣ ਉਪਰੰਤ ਉਸ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਮਾਨਸਾ ਪੁਲਿਸ ਨੇ ਮੂਸੇਵਾਲਾ ਹੱਤਿਆ ਮਾਮਲੇ 'ਚ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ | ਇਸੇ ਦੌਰਾਨ ਅੰਮਿ੍ਤਸਰ ਪੁਲਿਸ ਵਲੋਂ ਰਣਦੀਪ ਸਿੰਘ ਉਰਫ਼ ਰਾਣਾ ਕੰਧੋਵਾਲੀਆ ਦੀ ਹੱਤਿਆ ਦੇ ਮਾਮਲੇ 'ਚ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਰਾਹਦਾਰੀ ਰਿਮਾਂਡ ਦੀ ਮੰਗ ਕੀਤੀ | ਅਦਾਲਤ ਨੇ ਅਰਜ਼ੀ ਨੂੰ ਸਵੀਕਾਰ ਕਰਦਿਆਂ ਹਦਾਇਤ ਕੀਤੀ ਕਿ ਲਾਰੈਂਸ ਬਿਸ਼ਨੋਈ ਨੂੰ ਅੰਮਿ੍ਤਸਰ ਲਿਜਾਣ ਤੱਕ ਵੀਡੀਓਗ੍ਰਾਫ਼ੀ ਕੀਤੀ ਜਾਵੇ | ਜ਼ਿਕਰਯੋਗ ਗੱਲ ਇਹ ਹੈ ਕਿ ਬਿਸ਼ਨੋਈ ਨੂੰ ਵੱਖ-ਵੱਖ ਕੇਸਾਂ 'ਚ ਮੁਕਤਸਰ ਤੇ ਮਲੋਟ ਪੁਲਿਸ ਵੀ ਟਰਾਂਜ਼ਿਟ ਰਿਮਾਂਡ 'ਤੇ ਲੈਣ ਆਈ ਸੀ | ਅੱਜ ਸਵੇਰ ਤੋਂ ਹੀ ਉਸ ਦੀ ਪੇਸ਼ੀ ਨੂੰ ਲੈ ਕੇ ਮੀਡੀਆ ਕਰਮੀਂ ਵੱਡੀ ਗਿਣਤੀ 'ਚ ਪਹੁੰਚੇ ਹੋਏ ਸਨ ਅਤੇ ਅਦਾਲਤ ਦੇ ਨੇੜੇ-ਤੇੜੇ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ | ਸ਼ਾਮ 7:30 ਵਜੇ ਦੇ ਕਰੀਬ ਅੰਮਿ੍ਤਸਰ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਰਵਾਨਾ ਹੋ ਗਈ |
ਕੌਣ ਸੀ ਰਾਣਾ ਕੰਧੋਵਾਲੀਆ ?
ਰਣਦੀਪ ਸਿੰਘ ਉਰਫ਼ ਰਾਣਾ ਕੰਧੋਵਾਲੀਆ ਦੀ 3 ਅਗਸਤ 2021 ਨੂੰ ਅੰਮਿ੍ਤਸਰ ਵਿਖੇ ਉਸ ਵਕਤ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਦੋਂ ਉਹ ਆਪਣੀ ਪਿੰਡ ਦੀ ਇਕ ਲੜਕੀ ਜੋ ਕੇ.ਡੀ. ਹਸਪਤਾਲ ਵਿਖੇ ਜੇਰੇ ਇਲਾਜ ਸੀ, ਦਾ ਦੋਸਤਾਂ ਨਾਲ ਪਤਾ ਲੈਣ ਗਿਆ ਸੀ | ਜੇਲ੍ਹ ਤੋਂ ਜ਼ਮਾਨਤ 'ਤੇ ਆਏ ਕੰਧੋਵਾਲੀਆ ਅਗਲੇ ਦਿਨ 4 ਅਗਸਤ ਨੂੰ ਦਮ ਤੋੜ ਗਿਆ ਸੀ | ਉਸ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲਈ ਸੀ | ਦੋਸ਼ ਲਗਾਇਆ ਗਿਆ ਸੀ ਕਿ ਕੰਧੋਵਾਲੀਆ ਗੈਂਗਸਟਰ ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗਰੁੱਪ ਦਾ ਸਾਥ ਦਿੰਦਾ ਸੀ, ਨੇ ਬੰਬੀਹਾ ਦੇ ਕਹਿਣ 'ਤੇ ਸਾਡੇ ਭਰਾ ਲੰਮੇ ਪੱਟੀ ਨੂੰ ਅਗਵਾ ਕਰਨ 'ਚ ਸਹਾਇਤਾ ਕੀਤੀ ਅਤੇ ਉਸ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਵੇ | ਇਸੇ ਦੌਰਾਨ ਸਾਡੇ ਭਰਾ ਗੁਰਲਾਲ ਬਰਾੜ ਨੂੰ ਬਿਨਾਂ ਗੱਲੋਂ ਮਾਰ ਦਿੱਤਾ ਗਿਆ, ਜਿਸ 'ਚ ਕੰਧੋਵਾਲੀਆ ਸ਼ਾਮਿਲ ਸੀ | ਜ਼ਿਕਰ ਕਰਨਾ ਬਣਦਾ ਹੈ ਕਿ ਜੱਗੂ ਭਗਵਾਨਪੁਰੀਆ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸੰਬੰਧ ਰੱਖਦਾ ਹੈ ਜਦਕਿ ਬਿਸ਼ਨੋਈ ਗਰੁੱਪ ਦੀ ਦਵਿੰਦਰ ਬੰਬੀਹਾ ਗਰੁੱਪ ਨਾਲ ਦੁਸ਼ਮਣੀ ਹੈ | ਬਿਸ਼ਨੋਈ ਗਰੁੱਪ ਨੇ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ 'ਤੇ ਵੀ ਬੰਬੀਹਾ ਗਰੁੱਪ ਨਾਲ ਸੰਬੰਧ ਰੱਖਣ ਦੀ ਗੱਲ ਕੀਤੀ ਸੀ, ਵਿੱਕੀ ਮਿੱਡੂਖੇੜਾ ਦੀ ਹੱਤਿਆ 'ਚ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਵਲੋਂ ਮਿੱਡੂਖੇੜਾ ਦੇ ਹਤਿਆਰਿਆਂ ਨੂੰ ਪਨਾਹ ਦੇਣ ਤੇ ਰੇਕੀ ਕਰਨ ਦਾ ਦੋਸ਼ ਲਗਾਇਆ ਸੀ | ਮੂਸੇਵਾਲਾ 'ਤੇ ਆਪਣੇ ਮੈਨੇਜਰ ਨੂੰ ਵਿਦੇਸ਼ ਭੇਜਣ ਦੇ ਦੋਸ਼ ਲਗਾ ਕੇ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੁੱਪ ਨੇ 29 ਮਈ ਨੂੰ ਦਿਨ ਦਿਹਾੜੇ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ 'ਤੇ ਤਾਬੜਤੋੜ ਗੋਲੀਬਾਰੀ ਕਰ ਕੇ ਹੱਤਿਆ ਕਰ ਦਿੱਤੀ ਸੀ | ਬਿਸ਼ਨੋਈ ਗਰੁੱਪ ਮੂਸੇਵਾਲਾ ਵਲੋਂ ਗਾਏ ਗੀਤ 'ਬੰਬੀਹਾ ਬੋਲੇ' ਨੂੰ ਵੀ ਬੰਬੀਹਾ ਗਰੁੱਪ ਨੂੰ ਪ੍ਰਮੋਟ ਕਰਨ ਦਾ ਦੋਸ਼ ਲਗਾ ਕੇ ਸਿੱਧੂ ਮੂਸੇਵਾਲਾ ਤੋਂ ਖ਼ਫ਼ਾ ਸੀ |

ਰਾਣਾ ਕੰਧੋਵਾਲੀਆ ਹੱਤਿਆ ਕੇਸ 'ਚ ਅੰਮਿ੍ਤਸਰ ਪੁਲਿਸ ਕਰੇਗੀ ਪੁੱਛਗਿੱਛ

ਅੰਮਿ੍ਤਸਰ, 27 ਜੂਨ (ਰੇਸ਼ਮ ਸਿੰਘ)-ਮਰਹੂਮ ਗਾਇਕ ਸਿੱਧੁੂ ਮੂਸੇਵਾਲਾ ਦੇ ਹੱਤਿਆ ਮਾਮਲੇ 'ਚ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਦਾ ਮਾਨਸਾ ਦੀ ਅਦਾਲਤ 'ਚ ਅੱਜ ਪੁਲਿਸ ਰਿਮਾਂਡ ਖਤਮ ਹੋ ਗਿਆ ਹੈ, ਨੂੰ ਹੁਣ ਪੁਛਗਿੱਛ ਲਈ ਅੰਮਿ੍ਤਸਰ ...

ਪੂਰੀ ਖ਼ਬਰ »

ਮਜੀਠੀਆ ਦੀ ਨਿਆਇਕ ਹਿਰਾਸਤ 11 ਜੁਲਾਈ ਤੱਕ ਵਧੀ

ਐੱਸ. ਏ. ਐੱਸ. ਨਗਰ, 27 ਜੂਨ (ਜਸਬੀਰ ਸਿੰਘ ਜੱਸੀ)- ਡਰੱਗਜ਼ ਮਾਮਲੇ 'ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਪੇਸ਼ ਹੋਏ ਅਤੇ ਅਦਾਲਤ ਵਲੋਂ ਮਜੀਠੀਆ ਦੀ ਨਿਆਇਕ ਹਿਰਾਸਤ 11 ...

ਪੂਰੀ ਖ਼ਬਰ »

ਧਰਮਸੋਤ ਦੀ ਨਿਆਇਕ ਹਿਰਾਸਤ 11 ਜੁਲਾਈ ਤੱਕ ਵਧਾਈ

ਐੱਸ. ਏ. ਐੱਸ. ਨਗਰ, 27 ਜੂਨ (ਜਸਬੀਰ ਸਿੰਘ ਜੱਸੀ)-ਖੈਰ ਦੇ ਦਰੱਖ਼ਤਾਂ ਦੀ ਕਟਾਈ ਲਈ ਰਿਸ਼ਵਤ ਲੈਣ, ਬਦਲੀਆਂ ਕਰਨ ਲਈ ਰਿਸ਼ਵਤ ਲੈਣ ਅਤੇ ਬੂਟੇ ਲਗਾਉਣ ਦੌਰਾਨ ਘਪਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਉਸ ਦੇ ਓ. ਐਸ. ਡੀ. ਚਮਕੌਰ ਸਿੰਘ ...

ਪੂਰੀ ਖ਼ਬਰ »

99 ਯੂਨਿਟਾਂ ਲਈ ਸਰਕਾਰ ਨੰੂ ਨਹੀਂ ਮਿਲੇ ਠੇਕੇਦਾਰ

ਤਿੱਬੜ, 27 ਜੂਨ (ਬੋਪਾਰਾਏ)-ਪੰਜਾਬ ਸਰਕਾਰ ਵਲੋਂ ਸਸਤੀ ਸ਼ਰਾਬ ਦੇਣ ਦੇ ਦਾਅਵੇ ਕਰ ਕੇ ਲਿਆਂਦੀ ਗਈ ਨਵੀਂ ਐਕਸਾਈਜ਼ ਨੀਤੀ 2022-23 ਤਹਿਤ ਟੈਂਡਰ ਪਾਉਣ ਲਈ ਠੇਕੇਦਾਰ ਨਾ ਮਿਲਣ ਕਾਰਨ ਸਰਕਾਰ ਨੰੂ ਜਿੱਥੇ ਟੈਂਡਰ ਪਾਉਣ ਦਾ ਸਮਾਂ ਵਧਾਉਣਾ ਪਿਆ | ਉੱਥੇ ਹੀ ਵੱਧ ਮਾਲੀਆ ਇਕੱਠਾ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਐਲਾਨ ਕੀਤਾ ਜਾਣ ਵਾਲਾ 12ਵੀਂ ਦਾ ਨਤੀਜਾ ਕੀਤਾ ਮੁਲਤਵੀ

ਐੱਸ. ਏ. ਐੱਸ. ਨਗਰ, 27 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ ਮਾਰਚ 2022 ਦੀ 12ਵੀਂ ਸ਼ੇ੍ਰਣੀ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਨ ਲਈ ਸਮੇਂ ਤੇ ਮਿਤੀ ਐਲਾਨਣ ਦੇ ਬਾਵਜੂਦ ਅੰਤਿਮ ਸਮੇਂ 'ਤੇ ਨਤੀਜਾ ਘੋਸ਼ਿਤ ਕਰਨ ਦੇ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 131 ਨਵੇਂ ਮਾਮਲੇ, 3 ਮੌਤਾਂ

ਚੰਡੀਗੜ੍ਹ, 27 ਜੂਨ (ਅਜੀਤ ਬਿਊਰੋ)- ਸੂਬੇ 'ਚ ਕੋਰੋਨਾ ਮਹਾਂਮਾਰੀ ਦੇ 131 ਨਵੇਂ ਮਾਮਲੇ ਸਾਹਮਣੇ ਆਏ ਤੇ 113 ਮਰੀਜ਼ ਸਿਹਤਯਾਬ ਹੋਏ | ਫ਼ਿਰੋਜ਼ਪੁਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਮੁਹਾਲੀ ਤੋਂ ਤਿੰਨ ਮੌਤਾਂ ਹੋਣ ਦੀ ਪੁਸ਼ਟੀ ਵੀ ਹੋਈ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ...

ਪੂਰੀ ਖ਼ਬਰ »

ਸ੍ਰੀ ਮਨੀਕਰਨ ਸਾਹਿਬ ਦੀ ਯਾਤਰਾ ਲਈ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਵਸੂਲਿਆ ਜਾ ਰਿਹੈ ਟੈਕਸ

ਪਠਾਨਕੋਟ, 27 ਜੂਨ (ਸੰਧੂ)-ਗਰਮੀਆਂ ਦੇ ਮੌਸਮ 'ਚ ਪੰਜਾਬ ਸਮੇਤ ਵੱਖ-ਵੱਖ ਸੂਬਿਆਂ 'ਚੋਂ ਹਿਮਾਚਲ-ਪ੍ਰਦੇਸ਼ ਸਥਿਤ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਦੀ ਯਾਤਰਾ ਲਈ ਜਾਣ ਵਾਲੇ ਯਾਤਰੀਆਂ ਤੋਂ ਸਪੈਸ਼ਲ ਏਰੀਆ ਡਿਵੈਲਪਮੇਂਟ ਅਥਾਰਿਟੀ ਮਨੀਕਰਨ ਸਾਡਾ ਤਹਿਤ ਹਿਮਾਚਲ ...

ਪੂਰੀ ਖ਼ਬਰ »

ਚਿੱਟੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ

ਮਲੋਟ, 27 ਜੂਨ (ਪਾਟਿਲ)-ਪਿੰਡ ਝੋਰੜ 'ਚ ਇਕ 24 ਸਾਲਾ ਨੌਜਵਾਨ ਦੀ ਚਿੱਟੇ ਦੀ ਜ਼ਿਆਦਾ ਮਾਤਰਾ ਲੈਣ ਕਾਰਨ ਮੌਤ ਹੋ ਗਈ | ਥਾਣਾ ਸਦਰ ਮਲੋਟ ਪੁਲਿਸ ਨੇ ਪਿੰਡ ਝੋਰੜ 'ਚ ਚਿੱਟਾ ਵੇਚਣ ਵਾਲੀਆਂ 2 ਔਰਤਾਂ ਸਮੇਤ 8 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਬਿਨਾਂ ਵੱਡੇ ਕੱਟ ਦੇ ਪਹਿਲੀ ਵਾਰ ਪਾਵਰਕਾਮ ਵਲੋਂ 14070 ਮੈਗਾਵਾਟ ਬਿਜਲੀ ਸਪਲਾਈ

ਸ਼ਿਵ ਸ਼ਰਮਾ ਜਲੰਧਰ, 27 ਜੂਨ -ਪਾਵਰਕਾਮ ਚਾਹੇ ਇਸ ਵੇਲੇ ਭਾਰੀ ਘਾਟੇ 'ਚ ਹੈ ਤੇ 17000 ਕਰੋੜ ਤੋਂ ਜ਼ਿਆਦਾ ਦਾ ਕਰਜ਼ਾ ਵੀ ਚੜ੍ਹ ਚੁੱਕਾ ਹੈ ਪਰ ਉਸ ਨੇ ਪਿਛਲੇ ਸਾਲ ਦੇ ਮੁਕਾਬਲੇ ਪਹਿਲੀ ਵਾਰ ਬਿਨਾਂ ਕੱਟਾਂ ਦੇ ਸਭ ਤੋਂ ਜ਼ਿਆਦਾ ਇਨ੍ਹਾਂ ਦਿਨਾ 'ਚ 14070 ਮੈਗਾਵਾਟ ਬਿਜਲੀ ਸਪਲਾਈ ...

ਪੂਰੀ ਖ਼ਬਰ »

10 ਹਜ਼ਾਰ ਰੁਪਏ ਖ਼ਾਤਰ ਨੌਜਵਾਨ ਨੂੰ ਨਹਿਰ 'ਚ ਸੁੱਟਿਆ

ਸਮਾਣਾ, 27 ਜੂਨ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜਲੇ ਪਿੰਡ ਮਵੀ ਸੱਪਾਂ ਦੇ ਇਕ ਨੌਜਵਾਨ ਨੂੰ ਉਸ ਦੇ ਹੀ ਪਿੰਡ ਦੇ ਉਸ ਦੇ ਚਾਰ ਦੋਸਤਾਂ ਵਲੋਂ ਦਸ ਹਜ਼ਾਰ ਰੁਪਏ ਦੀ ਖ਼ਾਤਰ ਮਾਰ ਕੇ ਭਾਖੜਾ ਨਹਿਰ 'ਚ ਸੁੱਟਣ ਦੀ ਖ਼ਬਰ ਹੈ | ਇਸ ਘਟਨਾ ਦੀ ਸੂਚਨਾ ਦੇਣ ਲਈ ਜਦੋਂ ਮਿ੍ਤਕ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ 'ਤੇ ਬੀ. ਐੱਸ. ਐਫ. ਨੇ ਸੱੁਟਿਆ ਪਾਕਿਸਤਾਨੀ ਡਰੋਨ

ਫ਼ਾਜ਼ਿਲਕਾ, 27 ਜੂਨ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਇਲਾਕੇ ਅੰਦਰ ਬੀ.ਐੱਸ.ਐਫ. ਵਲੋਂ ਪਾਕਿਸਤਾਨੀ ਇਕ ਡਰੋਨ ਨੂੰ ਸਰਹੱਦ ਨੇੜੇ ਬਰਾਮਦ ਕੀਤਾ ਗਿਆ ਹੈ | ਇਸ ਦੇ ਨਾਲ ਹੀ ਬੀ.ਐੱਸ.ਐਫ. ਨੂੰ ਦੋ ਪੈਕਟ ਹੈਰੋਇਨ ਵੀ ਬਰਾਮਦ ਹੋਏ ਹਨ ...

ਪੂਰੀ ਖ਼ਬਰ »

ਹਾਰ ਦੀ ਸਮੀਖਿਆ ਲਈ ਬਣਾਈ ਕਮੇਟੀ ਦੀ ਰਿਪੋਰਟ 'ਚ ਲੋਕ ਰਾਇ ਅਨੁਸਾਰ ਕੋਰ ਕਮੇਟੀ ਕਰੇਗੀ ਫੈਸਲਾ-ਭੂੰਦੜ

ਚੰਡੀਗੜ੍ਹ, 27 ਜੂਨ (ਪ੍ਰੋ. ਅਵਤਾਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਹੁਕਮ ਨੂੰ ਮੰਨਦਿਆਂ ਤੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਅਪੀਲ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਕਮਲਜੀਤ ਕੌਰ ਨੂੰ ਸੰਗਰੂਰ 'ਚ ਚੋਣ ਮੈਦਾਨ 'ਚ ...

ਪੂਰੀ ਖ਼ਬਰ »

ਲੋਹਾ ਕਾਰੋਬਾਰੀ ਦੇ ਮੁਲਾਜ਼ਮ ਨੂੰ ਗੋਲੀ ਮਾਰ ਕੇ 8. 90 ਲੱਖ ਲੁੱਟੇ

ਮੰਡੀ ਗੋਬਿੰਦਗੜ੍ਹ, 27 ਜੂਨ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਪ੍ਰੀਤ ਨਗਰ ਦੇ ਵਸਨੀਕ ਲੋਹਾ ਕਾਰੋਬਾਰੀ ਦੇ ਮੁਲਾਜ਼ਮ ਨੂੰ ਗੋਲੀ ਮਾਰ ਕੇ ਕਰੀਬ 8 ਲੱਖ 90 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਲੁਟੇਰੇ ਫ਼ਰਾਰ ਹੋ ਗਏ ਹਨ | ਜਾਣਕਾਰੀ ਮੁਤਾਬਿਕ ਫ਼ਰਮ ਦੇ ...

ਪੂਰੀ ਖ਼ਬਰ »

ਜੁਲਾਈ 'ਚ ਅਫ਼ਗਾਨਿਸਤਾਨ ਭੇਜਿਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ-ਐਡਵੋਕੇਟ ਧਾਮੀ

ਅੰਮਿ੍ਤਸਰ, 27 ਜੂਨ (ਜਸਵੰਤ ਸਿੰਘ ਜੱਸ)-ਬੀਤੀ 18 ਜੂਨ ਨੂੰ ਗੁਰਦੁਆਰਾ ਸਾਹਿਬ ਕਰਤਾ-ਏ-ਪਰਵਾਨ ਕਾਬਲ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸ਼੍ਰੋਮਣੀ ਗੁ: ਪ੍ਰ: ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅੱਜ ਇਕ ਪੱਤਰ ਲਿਖ ਕੇ ਅਫ਼ਗਾਨਿਸਤਾਨ ਵਸਦੇ ...

ਪੂਰੀ ਖ਼ਬਰ »

ਬਜਟ ਕਿਸਾਨਾਂ ਲਈ ਨਿਰਾਸ਼ਾਜਨਕ-ਕਿਰਤੀ ਕਿਸਾਨ ਯੂਨੀਅਨ

ਜਲੰਧਰ, 27 ਜੂਨ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਕਿਸਾਨਾਂ ਲਈ ਬੇਹੱਦ ਨਿਰਾਸ਼ਾਜਨਕ ਤੇ ਪੰਜਾਬ ਦੇ ਖੇਤੀ ਸੰਕਟ ਨੂੰ ਹੱਲ ਕਰਨ ਦੀ ਬਜਾਏ ਹੋਰ ਗਹਿਰਾ ਕਰਨ ਵਾਲਾ ਕਰਾਰ ਦਿੱਤਾ ਹੈ | ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਦੀਆਂ ਦੋ ਤਰੀਕਾਂ ਨੂੰ ਲੈ ਕੇ ਵਖਰੇਵਾਂ ਬਰਕਰਾਰ

ਅੰਮਿ੍ਤਸਰ, 27 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਦਿਹਾਂਤ 15 ਹਾੜ੍ਹ, ਸੰਮਤ 1896 ਬਿਕ੍ਰਮੀ (ਸੰਨ 1839) ਨੂੰ ਲਾਹੌਰ ਵਿਖੇ ਹੋਇਆ | ਲਗਾਤਾਰ 175 ਸਾਲ ਤੋਂ ਵਧੇਰੇ ਸਮੇਂ ਤੱਕ ਮਹਾਰਾਜਾ ਦੀ ਬਰਸੀ 27 ਜੂਨ ਨੂੰ ਮਨਾਏ ਜਾਣ ਦੇ ਬਾਅਦ ਹੁਣ ਪਿਛਲੇ ਕੁੱਝ ...

ਪੂਰੀ ਖ਼ਬਰ »

ਇਹ ਲਾਵਾਰਸ ਲੜਕੀ ਕਿਸ ਦੀ ਹੈ?

ਜਲੰਧਰ, (ਅਜੀਤ ਬਿਊਰੋ)-ਇਹ ਨਵਜੰਮੀ ਬੱਚੀ ਕੋਈ ਨਾਮਾਲੂਮ ਵਿਅਕਤੀ ਨਾਰੀ ਨਿਕੇਤਨ ਜਲੰਧਰ ਵਿਖੇ ਪੰਘੂੜੇ ਵਿਚ 26.06.2022 ਨੂੰ ਛੱਡ ਗਿਆ ਹੈ | ਇਹ ਲਾਵਾਰਸ ਲੜਕੀ ਜਿਸ ਦੀ ਵੀ ਹੈ, ਨਾਰੀ ਨਿਕੇਤਨ ਨਾਲ ਫੋਨ ਨੰਬਰ 0181-4614827, 4627320 ਅਤੇ 4617009 'ਤੇ ਸੰਪਰਕ ਕਰੋ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਆਪਣੇ ਦੋਸਤਾਂ ਨੂੰ ਦੌਲਤਵੀਰ ਤੇ ਨੌਜਵਾਨਾਂ ਨੂੰ ਅਗਨੀਵੀਰ ਬਣਾਇਆ-ਰਾਹੁਲ

ਨਵੀਂ ਦਿੱਲੀ, 27 ਜੂਨ (ਏਜੰਸੀ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹਥਿਆਰਬੰਦ ਬਲਾਂ ਵਿਚ ਭਰਤੀ ਲਈ ਕੱਢੀ ਅਗਨੀਪਥ ਯੋਜਨਾ ਦੇ ਹਵਾਲੇ ਨਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ 50 ਸਾਲਾਂ ਲਈ ਹਵਾਈ ਅੱਡੇ ਆਪਣੇ ਦੋਸਤਾਂ ਹਵਾਲੇ ਕਰ ਕੇ ...

ਪੂਰੀ ਖ਼ਬਰ »

ਭਾਰਤੀ ਹਵਾਈ ਸੈਨਾ ਨੂੰ ਅਗਨੀਪਥ ਸਕੀਮ ਤਹਿਤ 4 ਦਿਨਾਂ 'ਚ ਮਿਲੀਆਂ 94 ਹਜ਼ਾਰ ਤੋਂ ਵਧੇਰੇ ਅਰਜ਼ੀਆਂ

ਨਵੀਂ ਦਿੱਲੀ, 27 ਜੂਨ (ਏਜੰਸੀ)- ਭਾਰਤੀ ਹਵਾਈ ਸੈਨਾ (ਆਈ.ਏ.ਐਫ.) ਨੂੰ ਸ਼ੁੱਕਰਵਾਰ ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋਣ ਦੇ 4 ਦਿਨਾਂ ਦੌਰਾਨ ਅਗਨੀਪਥ ਸਕੀਮ ਤਹਿਤ 94,281 ਅਰਜ਼ੀਆਂ ਪ੍ਰਾਪਤ ਹੋਈਆਂ ਹਨ | ਰੱਖਿਆ ਮੰਤਰਾਲੇ ਦੇ ਬੁਲਾਰੇ ਏ. ਭਾਰਤ ਭੂਸ਼ਣ ਬਾਬੂ ਨੇ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਪੱਤਰਕਾਰ ਮੁਹੰਮਦ ਜ਼ੁਬੈਰ ਗਿ੍ਫ਼ਤਾਰ

ਨਵੀਂ ਦਿੱਲੀ, 27 ਜੂਨ (ਪੀ.ਟੀ.ਆਈ.)-ਤੱਥਾਂ ਦੀ ਜਾਂਚ ਕਰਨ ਵਾਲੀ ਵੈਬਸਾਈਟ ਅਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਦਿੱਲੀ ਪੁਲਿਸ ਨੇ ਆਪਣੇ ਟਵੀਟਾਂ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਗਿ੍ਫ਼ਤਾਰ ਕਰ ਲਿਆ | ਪੁਲਿਸ ਡਿਪਟੀ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨਾਲ ਸੰਬੰਧਿਤ ਟਵਿੱਟਰ ਅਕਾਊਾਟ ਕੀਤੇ ਬੰਦ

ਨਵੀਂ ਦਿੱਲੀ, 27 ਜੂਨ (ਏਜੰਸੀ)-ਕਿਸਾਨੀ ਅੰਦੋਲਨ ਨਾਲ ਸੰਬੰਧਿਤ ਟਵਿੱਟਰ ਅਕਾਊਾਟਾਂ ਨੂੰ ਬੰਦ ਕਰ ਦਿੱਤਾ ਗਿਆ | ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਵਲੋਂ ਦਾਅਵਾ ਕੀਤਾ ਗਿਆ ਹੈ ਕਿ ਟਵਿੱਟਰ ਨੇ ਕੇਂਦਰ ਦੇ ਨਿਰਦੇਸ਼ਾਂ 'ਤੇ ਕਿਸਾਨੀ ਅੰਦੋਲਨ ਨਾਲ ਸਬੰਧਿਤ ਟਵਿੱਟਰ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ

ਨਵੀਂ ਦਿੱਲੀ, 27 ਜੂਨ (ਏਜੰਸੀ)-ਦਿੱਲੀ ਪੁਲਿਸ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਪੀ.ਪੀ. ਮਾਧਵਨ ਖ਼ਿਲਾਫ਼ ਜਬਰ ਜਨਾਹ ਤੇ ਅਪਰਾਧਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਕੀਤੀ ਸ਼ਿਕਾਇਤ 'ਚ 26 ਸਾਲਾ ਔਰਤ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ...

ਪੂਰੀ ਖ਼ਬਰ »

ਦਿਨਕਰ ਗੁਪਤਾ ਨੇ ਐਨ.ਆਈ.ਏ. ਮੁਖੀ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 27 ਜੂਨ (ਏਜੰਸੀ)-ਪੰਜਾਬ ਦੇ ਸਾਬਕਾ ਡੀ.ਜੀ.ਪੀ. ਦਿਨਕਰ ਗੁਪਤਾ ਨੇ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਦਿਨਕਰ ਗੁਪਤਾ ਨੇ ਕਿਹਾ ਕਿ ਮੈਂ ਅੱਤਵਾਦ ਨਾਲ ਸੰਬੰਧਿਤ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਨੰਬਰਦਾਰ ਅਜੀਤ ਸਿੰਘ ਸਿੱਧੂ

ਹਰੀਕੇ ਪੱਤਣ- ਨੰਬਰਦਾਰ ਅਜੀਤ ਸਿੰਘ ਸਿੱਧੂ (ਠੇਕੇਦਾਰ) ਦਾ ਜਨਮ ਸੰਨ 1932 'ਚ ਮਾਤਾ ਹਰਨਾਮ ਕੌਰ ਦੀ ਕੁੱਖੋਂ ਪਿਤਾ ਚੂਹੜ ਸਿੰਘ ਦੇ ਗ੍ਰਹਿ ਹਰੀਕੇ ਪੱਤਣ ਵਿਖੇ ਹੋਇਆ | ਆਪ ਨੇ 8ਵੀਂ ਤੱਕ ਵਿੱਦਿਆ ਸਰਕਾਰੀ ਸਕੂਲ ਸਭਰਾ ਤੋਂ ਪ੍ਰਾਪਤ ਕੀਤੀ | ਸੰਨ 1980 ਕਾਰੋਬਾਰੀ ਖੇਤਰ 'ਚ ...

ਪੂਰੀ ਖ਼ਬਰ »

ਕਾਂਗਰਸ ਵਲੋਂ 'ਅਗਨੀਪਥ' ਯੋਜਨਾ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ/ਨਾਗਪੁਰ, 27 ਜੂਨ (ਏਜੰਸੀ)-ਕਾਂਗਰਸ ਵਲੋਂ ਦੇਸ਼ ਦੇ ਕਈ ਹਿੱਸਿਆਂ 'ਚ ਅਗਨੀਪੱਥ ਯੋਜਨਾ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ | ਕਾਂਗਰਸ ਦੀ ਦਿੱਲੀ ਇਕਾਈ ਨੇ ਪੱਛਮੀ ਵਿਨੋਦ ਨਗਰ 'ਚ ਕੇਂਦਰ ਦੀ 'ਅਗਨੀਪਥ' ਯੋਜਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਦਿੱਲੀ ਕਾਂਗਰਸ ਦੇ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਬਿਸ਼ਨੋਈ ਦੇ ਪਿਤਾ ਵਲੋਂ ਦਾਇਰ ਪਟੀਸ਼ਨ 'ਤੇ 11 ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 27 ਜੂਨ (ਜਗਤਾਰ ਸਿੰਘ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ | ਲਾਰੈਂਸ ਬਿਸ਼ਨੋਈ ਦੇ ਟ੍ਰਾਂਜਿਟ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਇਸ ਪਟੀਸ਼ਨ ...

ਪੂਰੀ ਖ਼ਬਰ »

ਭਾਰਤੀ ਕੰਪਨੀਆਂ ਨੇ ਮਹਾਂਮਾਰੀ 'ਚ ਵਿਖਾਈ ਮਜ਼ਬੂਤੀ

ਮੁੰਬਈ, 27 ਜੂਨ (ਏਜੰਸੀ)- ਰੇਟਿੰਗ ਏਜੰਸੀ ਐਕਯੂਟ ਰੇਟਿੰਗਸ ਐਂਡ ਰਿਸਰਚ ਦੇ ਇਕ ਵਿਸ਼ਲੇਸ਼ਣ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਦੋ ਸਾਲ ਦਾ ਸਮਾਂ ਭਾਰਤੀ ਕੰਪਨੀ ਜਗਤ ਦੀ ਸੰਘਰਸ਼-ਸਮਰੱਥਾ ਦੀ ਕਹਾਣੀ ਰਿਹਾ ਤੇ ਕੰਪਨੀਆਂ ਉਸ ਚੁਣੌਤੀਪੂਰਨ ਪ੍ਰਸਥਿਤੀਆਂ 'ਚ ਵੀ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ 'ਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੀ ਸਮਰੱਥਾ- ਧਾਲੀਵਾਲ

ਚੰਡੀਗੜ੍ਹ, 27 ਜੂਨ (ਅਜੀਤ ਬਿਊਰੋ)- ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਮੂਲ ਦੇ ਨਾਂਅ ਨਾਲ ਜਾਣੇ ਜਾਂਦੇ ਆਨੰਦ ਮਿਲਕ ਯੂਨੀਅਨ ਲਿਮਟਿਡ (ਗੁਜਰਾਤ) ਦੇ ਬੋਰਡ ਆਫ ਡਾਇਰੈਕਟਰਜ਼ ਨਾਲ ਮੁਲਾਕਾਤ ਕੀਤੀ | ਮੰਤਰੀ ਨੇ ...

ਪੂਰੀ ਖ਼ਬਰ »

15 ਮੈਂਬਰੀ ਬਰਤਾਨਵੀ ਵਫ਼ਦ ਵਲੋਂ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਦਾ ਦੌਰਾ

ਅੰਮਿ੍ਤਸਰ, 27 ਜੂਨ (ਸੁਰਿੰਦਰ ਕੋਛੜ)-ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਦਾ ਲੰਘੇ ਦਿਨ 15 ਮੈਂਬਰੀ ਬਰਤਾਨਵੀ ਵਫ਼ਦ ਨੇ ਦੌਰਾ ਕੀਤਾ | ਬਰਤਾਨਵੀ ਵਫ਼ਦ ਦਾ ਗੁਰਦੁਆਰਾ ਸਾਹਿਬ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ...

ਪੂਰੀ ਖ਼ਬਰ »

ਸੁਖਬੀਰ ਅਕਾਲੀ ਦਲ ਦੀ ਪ੍ਰਧਾਨਗੀ ਛੱਡ ਰਾਜਨੀਤੀ ਤੋਂ ਲਾਂਭੇ ਹੋਣ-ਦਲ ਖ਼ਾਲਸਾ

ਅੰਮਿ੍ਤਸਰ, 27 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੰਗਰੂਰ ਉਪ-ਚੋਣ 'ਚ ਬੰਦੀ ਸਿੰਘਾਂ ਦੇ ਮੁੱਦੇ ਨੂੰ ਪਾਰਟੀ ਦੇ ਏਜੰਡੇ ਵਜੋਂ ਉਭਾਰਨ ਨੂੰ ਮਹਿਜ਼ ਇਕ ਢਕਵੰਜ ਦੱਸਦਿਆਂ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ਼ ਦੀ ਸ਼ਤਾਬਦੀ ਨੂੰ ਸਮਰਪਿਤ ਗੁਰੂਸਰ ਬਰਾੜ ਵਿਖੇ ਗੁਰਮਤਿ ਸਮਾਗਮ

ਚੋਗਾਵਾਂ, 27 ਜੂਨ (ਗੁਰਬਿੰਦਰ ਸਿੰਘ ਬਾਗੀ)-ਮੋਰਚਾ ਗੁਰੂ ਕਾ ਬਾਗ ਤੇ ਪੰਜਾ ਸਾਹਿਬ ਦੀ 100 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਤ ਛਕੋ ਸਿੰਘ ਸਜੋ ਲਹਿਰ ਤਹਿਤ ਬਲਾਕ ਚੋਗਾਵਾਂ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਬਰਾੜ ਪਾਤਸ਼ਾਹੀ ਛੇਵੀਂ ਵਿਖੇ ਸ਼ਹੀਦ ਸਿੰਘ ...

ਪੂਰੀ ਖ਼ਬਰ »

ਲਾਹੌਰ 'ਚ ਸ਼ੇਰ-ਏ-ਪੰਜਾਬ ਦੀ ਬਰਸੀ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ

ਅੰਮਿ੍ਤਸਰ, 27 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਨੂੰ ਸਮਰਪਿਤ ਅੱਜ ਸਵੇਰੇ ਲਾਹੌਰ 'ਚ ਗੁਰਦੁਆਰਾ ਡੇਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ | ਇਸ ਮੌਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਦੇ ਹੈੱਡ ਗ੍ਰੰਥੀ ...

ਪੂਰੀ ਖ਼ਬਰ »

ਕੇਂਦਰ ਨੂੰ ਕਿਸਾਨ ਅੰਦੋਲਨ ਦਾ ਡਰ ਫਿਰ ਸਤਾਉਣ ਲੱਗਾ-ਰਾਜੇਵਾਲ

ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਦਾ ਡਰ ਫਿਰ ਸਤਾਉਣ ਲੱਗਾ ਹੈ | ਸਰਕਾਰ ਨੇ ਡਰਦੇ ਮਾਰੇ ਕਿਸਾਨ ਅੰਦੋਲਨ ਦਾ ਹੀ ਟਵਿੱਟਰ ਅਕਾਊਾਟ ਬੰਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX