ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਸੰਗਰੂਰ

-ਮਾਮਲਾ ਪਲਾਟਾਂ ਦੀ ਪ੍ਰਾਪਤੀ 'ਚ ਹੋ ਰਹੀ ਦੇਰੀ ਦਾ- ਮਜ਼ਦੂਰਾਂ ਵਲੋਂ ਸ਼ਹਿਰ 'ਚ ਰੋਸ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 27 ਜੂਨ (ਭੁੱਲਰ, ਧਾਲੀਵਾਲ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਅੱਜ ਪਲਾਟਾਂ ਦੀ ਪ੍ਰਾਪਤੀ ਲਈ ਸੁਨਾਮ ਸ਼ਹਿਰ ਵਿਚ ਸੈਂਕੜਿਆਂ ਦੀ ਗਿਣਤੀ 'ਚ ਮਜ਼ਦੂਰਾਂ ਨੇ ਰੋਸ ਮੁਜ਼ਾਹਰਾ ਕਰਕੇ ਨਗਰ ਕੌਂਸਲ ਦਫ਼ਤਰ ਸੁਨਾਮ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਅਤੇ ਜਗਦੀਪ ਸਿੰਘ ਨੇ ਕਿਹਾ ਕਿ ਸੁਨਾਮ ਸ਼ਹਿਰ ਦੇ ਮਜ਼ਦੂਰ ਪਿਛਲੇ ਕਈ ਮਹੀਨਿਆਂ ਤੋਂ ਪਲਾਟਾਂ ਦੀ ਪ੍ਰਾਪਤੀ ਦੇ ਲਈ ਮੰਗ ਕਰ ਰਹੇ ਸਨ ਜਿਸ ਸਬੰਧੀ ਮਜ਼ਦੂਰ ਪਹਿਲਾਂ ਨਗਰ ਕੌਂਸਲ ਦੇ ਈ.ਓ. ਨੂੰ ਮੰਗ ਪੱਤਰ ਵੀ ਦੇ ਚੁੱਕੇ ਸਨ, ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਸੀ ਕੁਝ ਦਿਨ ਪਹਿਲਾਂ ਨਗਰ ਕੌਂਸਲ ਦੇ ਪ੍ਰਧਾਨ ਵਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਲਾਟਾਂ ਦੇ ਮਸਲੇ ਸਬੰਧੀ ਅੱਜ ਮੀਟਿੰਗ ਲਈ ਬੁਲਾਇਆ ਸੀ ਪਰ ਅੱਜ ਇਹ ਮੀਟਿੰਗ ਨਾ ਹੋ ਸਕੀ | ਜਿਸ ਦੇ ਰੋਸ ਵਜੋਂ ਮਜ਼ਦੂਰਾਂ ਵਲੋਂ ਸ਼ਹਿਰ ਵਿਚ ਰੋਸ ਮੁਜ਼ਾਹਰਾ ਕਰ ਕੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਜਿਸ ਤੋਂ ਬਾਅਦ ਨਗਰ ਕੌਂਸਲ ਦੇ ਪ੍ਰਧਾਨ ਵਲੋਂ ਮਜ਼ਦੂਰਾਂ ਨੂੰ ਵੀਰਵਾਰ ਨੂੰ ਸਵੇਰੇ 10 ਵਜੇ ਦਾ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ | ਮਜ਼ਦੂਰ ਆਗੂਆਂ ਨੇ ਕਿਹਾ ਕਿ ਜੇਕਰ ਮਜ਼ਦੂਰਾਂ ਦੇ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਤਾਂ ਜਥੇਬੰਦੀ ਵਲੋਂ ਇਸ ਮਸਲੇ 'ਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜਸਪਾਲ ਸਿੰਘ, ਕਾਲੀ ਸਿੰਘ, ਅਮਰਜੀਤ ਕੌਰ, ਰਾਣੀ ਕੌਰ, ਮੁਖ਼ਤਿਆਰ ਕੌਰ ਆਦਿ ਸ਼ਾਮਿਲ ਸਨ |

ਬਜਟ ਲੋਕ ਭਾਵਨਾਵਾਂ ਅਨੁਸਾਰ ਨਹੀਂ-ਬੀਬੀ ਭੱਠਲ

ਲਹਿਰਾਗਾਗਾ, 27 ਜੂਨ (ਅਸ਼ੋਕ ਗਰਗ)-ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ 'ਆਪ' ਸਰਕਾਰ ਵਲੋਂ ਪੇਸ਼ ਕੀਤੇ ਗਏ ਆਪਣੇ ਪਹਿਲੇ ਬਜਟ 'ਤੇ ਪ੍ਰਤੀਕਿ੍ਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਸਨ, ਪਰ ਇਹ ...

ਪੂਰੀ ਖ਼ਬਰ »

ਬਜਟ ਦੀ 'ਆਪ' ਆਗੂਆਂ ਨੇ ਕੀਤੀ ਸ਼ਲਾਘਾ

ਸੰਗਰੂਰ, 27 ਜੂਨ (ਧੀਰਜ ਪਸੌਰੀਆ)-ਵਿਧਾਨ ਸਭਾ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ 'ਆਪ' ਆਗੂਆਂ ਗੁਰਸੇਤ ਸਿੰਘ ਮੰਗਵਾਲ, ਗੁਰਪਿਆਰ ਸਿੰਘ ਅਕੋਈ ਸਾਹਿਬ, ਬਲਬੀਰ ਸਿੰਘ ਚੰਗਾਲ, ਬੰਟੀ ਥਲੇਸਾ, ਹਰਦੀਪ ਸਿੰਘ ...

ਪੂਰੀ ਖ਼ਬਰ »

ਹਲਕਾ ਸੁਨਾਮ ਦੇ ਭਾਜਪਾ, ਸ਼੍ਰੋ.ਅ.ਦਲ ਸੰਯੁਕਤ ਤੇ ਪੰਜਾਬ ਲੋਕ ਕਾਂਗਰਸ ਗੱਠਜੋੜ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 27 ਜੂਨ (ਧਾਲੀਵਾਲ, ਭੁੱਲਰ)-ਵਿਧਾਨ ਸਭਾ ਹਲਕਾ ਸੁਨਾਮ ਦੀ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਪੰਜਾਬ ਲੋਕ ਕਾਂਗਰਸ ਗੱਠਜੋੜ ਦੀ ਮੀਟਿੰਗ ਭਾਜਪਾ ਦੇ ਚੋਣ ਇੰਚਾਰਜ ਵਿਨੋਦ ਗੁਪਤਾ ਦੀ ਅਗਵਾਈ ਵਿਚ ਸਥਾਨਕ ਸ਼ਿਵ ਨਿਕੇਤਨ ...

ਪੂਰੀ ਖ਼ਬਰ »

ਮੀਂਹ ਤੋਂ ਬਾਅਦ ਨਰਮੇ 'ਤੇ ਚਿੱਟੀ ਮੱਖੀ ਦੇ ਵਧਦੇ ਹਮਲੇ ਵੱਲ ਚੌਕਸ ਹੋਣ ਕਿਸਾਨ-ਡਾ. ਰੋਮਾਣਾ

ਲਹਿਰਾਗਾਗਾ, 27 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਮੀਂਹ ਪੈਣ ਤੋਂ ਬਾਅਦ ਚਿੱਟੀ ਮੱਖੀ ਦੇ ਵਧਦੇ ਹਮਲੇ ਨੂੰ ਦੇਖਦਿਆਂ ਖੇਤੀ ਸਲਾਹਕਾਰ ਸੇਵਾ ਕੇਂਦਰ ਵਲੋਂ ਇਸ ਕੀੜੇ ਦੀ ਰੋਕਥਾਮ ਸਬੰਧੀ ਖੇਤ ਸਿਖਲਾਈ ਅਤੇ ਸਰਵੇਖਣ ਦਾ ਯੂਨੀਵਰਸਿਟੀ ਦੀਆਂ ਹਦਾਇਤਾਂ ਅਤੇ ...

ਪੂਰੀ ਖ਼ਬਰ »

ਆਖ਼ਰ 23 ਵਰਿ੍ਹਆਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਹੀ ਵੇਖਿਆ ਜਿੱਤ ਦਾ ਮੂੰਹ

ਕੁੱਪ ਕਲਾਂ, 27 ਜੂਨ (ਮਨਜਿੰਦਰ ਸਿੰਘ ਸਰੌਦ)-ਬੀਤੇ ਕੱਲ੍ਹ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ 'ਆਪ' ਦੀ ਸਿਆਸੀ ਰਾਜਧਾਨੀ ਦੇ ਮਜ਼ਬੂਤ ਰਾਜਨੀਤਕ ਕਿਲ੍ਹੇ ਨੂੰ ਢਾਹ ਕੇ ਜਿੱਤ ਦਾ ਪਰਚਮ ਲਹਿਰਾਉਣ ਵਾਲੇ ਕੌਮੀ ਪੰਥਕ ਆਗੂ ਅਤੇ ਸਾਬਕਾ ਸੰਸਦ ਮੈਂਬਰ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ ਅੱਗੇ ਕਾਂਗਰਸੀਆਂ ਵਲੋਂ 'ਅਗਨੀਪਥ' ਦੇ ਵਿਰੋਧ 'ਚ ਪ੍ਰਦਰਸ਼ਨ

ਅਮਰਗੜ੍ਹ, 27 ਜੂਨ (ਜਤਿੰਦਰ ਮੰਨਵੀ)-ਕੇਂਦਰ ਸਰਕਾਰ ਵਲੋਂ ਫ਼ੌਜ ਵਿਚ ਭਰਤੀ ਸਬੰਧੀ ਲਿਆਂਦੀ ਗਈ 'ਅਗਨੀਪਥ' ਯੋਜਨਾ ਦੇ ਵਿਰੁੱਧ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਕਾਂਗਰਸੀ ਆਗੂਆਂ ਅਤੇ ਕਾਰਕੁਨਾਂ ਵਲੋਂ ਤਹਿਸੀਲ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕਰਦਿਆਂ ਇਸ ਯੋਜਨਾ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਵੋਟ ਫ਼ੀਸਦੀ ਵਧਣ ਨਾਲ ਭਾਜਪਾ ਆਗੂ ਬਾਗੋ-ਬਾਗ

ਸੰਗਰੂਰ, 27 ਜੂਨ (ਧੀਰਜ ਪਸ਼ੌਰੀਆ)-ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਭਾਜਪਾ ਦੇ ਚੌਥੇ ਨੰਬਰ 'ਤੇ ਰਹਿਣ ਦੇ ਬਾਵਜੂਦ ਸੰਗਰੂਰ ਦੇ ਭਾਜਪਾ ਆਗੂ ਬਾਗੋ ਬਾਗ ਹਨ | ਭਾਜਪਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਸੂਬਾ ਕਾਰਜਕਾਰਨੀ ਮੈਂਬਰ ਲਲਿਤ ਗਰਗ ਐਡਵੋਕੇਟ, ...

ਪੂਰੀ ਖ਼ਬਰ »

ਅਕਾਲੀ ਦਲ (ਸ) ਵਲੋਂ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ

ਸੰਗਰੂਰ, 27 ਜੂਨ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬਚੀ ਨੇ ਲੋਕ ਸਭਾ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਣ 'ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿੱਖ ਪੰਥ ਨੂੰ ਨਵੀਂ ਦਿਸ਼ਾ ...

ਪੂਰੀ ਖ਼ਬਰ »

ਪੰਜਾਬ ਦੇ ਬਜਟ ਤੋਂ ਖ਼ਫ਼ਾ ਪੈਨਸ਼ਨਰਾਂ ਨੇ ਕੀਤੀ ਰੋਸ ਰੈਲੀ

ਸੰਗਰੂਰ, 27 ਜੂਨ (ਦਮਨਜੀਤ ਸਿੰਘ)-ਪੰਜਾਬ ਸਰਕਾਰ ਵਲੋਂ 2022-23 ਦਾ ਪੇਸ਼ ਕੀਤਾ ਬਜ਼ਟ ਅਤੇ ਉਸ 'ਤੇ ਵਿਧਾਨ ਸਭਾ ਵਿਚ ਰੋ ਰਹੀ ਬਹਿਸ਼ ਨੰੂ ਵਾਚਣ ਉਪਰੰਤ ਆਲ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਡੀ.ਸੀ. ਦਫਤਰ ਸੰਗਰੂਰ ਅੱਗੇ ਕੀਤੀ ਰੋਸ ਰੈਲੀ ਨੰੂ ...

ਪੂਰੀ ਖ਼ਬਰ »

ਸੇਲ ਟੈਕਸ ਦੇ ਅਧਿਕਾਰੀਆਂ ਵਲੋਂ ਟਰੱਕ ਕਬਾੜ ਮਾਰਕੀਟ 'ਚ ਛਾਪੇਮਾਰੀ

ਖਨੌਰੀ, 27 ਜੂਨ (ਰਾਜੇਸ਼ ਕੁਮਾਰ)-ਅੱਜ ਸਥਾਨਕ ਸ਼ਹਿਰ ਦੀ ਮਸ਼ਹੂਰ ਟਰੱਕ ਕਬਾੜ ਮਾਰਕੀਟ 'ਚ ਸੇਲ ਟੈਕਸ ਵਿਭਾਗ ਦੇ ਅਧਿਕਾਰੀਆਂ ਵਲੋਂ ਰੇਡ ਕੀਤੀ ਗਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਰੇਡ ਖਨੌਰੀ ਟਰੱਕ ਕਬਾੜ ਮਾਰਕੀਟ 'ਚ ਨਿਊ ਮਿੱਤਲ ਮੋਟਰ ਸਟੋਰ ਸੋਨੀ ਪਾਲੀ ਦੀ ...

ਪੂਰੀ ਖ਼ਬਰ »

ਸੰਗਰੂਰ 'ਚ ਖ਼ਾਲਿਸਤਾਨੀ ਪੱਖੀ ਨਾਅਰੇ ਲਿਖੇ ਹੋਏ ਫਿਰ ਮਿਲੇ

ਸੰਗਰੂਰ, 27 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ 'ਚ ਇਕ ਹਫ਼ਤੇ ਦੌਰਾਨ ਹੀ ਦੂਸਰੀ ਵਾਰ ਸ਼ਹਿਰ ਦੀਆਂ ਮੁੱਖ ਥਾਵਾਂ ਅਤੇ ਸਰਕਾਰੀ ਅਦਾਰਿਆਂ ਦੇ ਨਾਲ ਨਾਲ ਦੁਕਾਨਾਂ ਦੇ ਸਟਰਾਂ ਅਤੇ ਸੜਕਾਂ ਤੇ ਖੜ੍ਹੀਆਂ ਗੱਡੀਆਂ 'ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ...

ਪੂਰੀ ਖ਼ਬਰ »

ਪੇਸ਼ ਕੀਤੇ ਬਜਟ 'ਚ ਕੁਝ ਵੀ ਨਵਾਂ ਨਹੀਂ-ਜਤਿੰਦਰ ਕਾਲੜਾ

ਸੰਗਰੂਰ, 27 ਜੂਨ (ਧੀਰਜ਼ ਪਸ਼ੌਰੀਆ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ ਵਾਂਗ ਹੈ, ਜਿਸ ਵਿਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪੰਜਾਬ ਸਰਕਾਰ ਵਲੋਂ ਆਪਣੀਆਂ ਦੱਸ ਕੇ ਪੇਸ਼ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਕੀਤਾ ਇਕ-ਇਕ ਚੋਣ ਵਾਅਦਾ ਪੂਰਾ ਕੀਤਾ ਜਾਵੇਗਾ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 27 ਜੂਨ (ਭੁੱਲਰ, ਧਾਲੀਵਾਲ)-ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਵਲੋਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਚਲਦਿਆਂ ਲੌਂਗੋਵਾਲ ਵਿਖੇ ਪਿਛਲੇ ਕਈ ਦਹਾਕਿਆਂ ਤੋਂ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਹਲਕਾ ਲਹਿਰਾਗਾਗਾ ਦੇ ਲੋਕਾਂ ਨੇ ਵਿਧਾਇਕ ਗੋਇਲ ਦਾ ਰੱਖਿਆ ਮਾਣ

ਲਹਿਰਾਗਾਗਾ, ਮੂਨਕ, 27 ਜੂਨ (ਗਰਗ, ਢੀਂਡਸਾ, ਸਿੰਗਲਾ)-ਲੋਕ ਸਭਾ ਹਲਕਾ ਸੰਗਰੂਰ ਦੀ ਹੋਈ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ 'ਚੋਂ 2790 ਵੋਟਾਂ ਵੱਧ ਪਾ ਕੇ ਲੋਕਾਂ ਨੇ ਹਲਕਾ ਵਿਧਾਇਕ ਬਰਿੰਦਰ ਗੋਇਲ ਦਾ ਮਾਣ ...

ਪੂਰੀ ਖ਼ਬਰ »

ਹਰ ਬੂਥ ਤੱਕ ਪਹੁੰਚਣਾ ਹੀ ਭਾਜਪਾ ਦਾ ਵੱਡਾ ਕਦਮ-ਦਮਨ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 27 ਜੂਨ (ਰੁਪਿੰਦਰ ਸਿੰਘ ਸੱਗੂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਲੋਕ ਸਭਾ ਜ਼ਿਮਨੀ ਚੋਣਾਂ 'ਚ ਭਾਜਪਾ ਨੇ ਪਹਿਲੀ ਵਾਰ ਆਪਣੇ ਦਮ 'ਤੇ ਚੋਣ ਮੈਦਾਨ ਵਿਚ ਆਪਣਾ ਉਮੀਦਵਾਰ ਉਤਾਰਿਆ ਅਤੇ ਹਰ ਬੂਥ ਤੱਕ ਪਹੁੰਚਣਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀਆਂ ਲੋੜਾਂ ਮੁਤਾਬਿਕ ਜ਼ਿਲ੍ਹਾ ਲਾਇਬ੍ਰੇਰੀ ਨੂੰ ਸਮੱਗਰੀ ਭੇਟ

ਸੰਗਰੂਰ, 27 ਜੂਨ (ਦਮਨਜੀਤ ਸਿੰਘ)-ਜ਼ਿਲ੍ਹਾ ਲਾਇਬੇ੍ਰਰੀ ਸੰਗਰੂਰ ਵਿਖੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਰਜਿੰਦਰਪਾਲ ਜਿੰਦਲ ਮੁੱਖ ਸੰਚਾਲਕ ਹਰੀਹਰ ਮਹਾਰਾਜਾ ਸਮਾਜ ਸੇਵਾ ਕਮੇਟੀ ਅਤੇ ਲਾਇਬ੍ਰੇਰੀ ਕੱਕੜਵਾਲ ਧੂਰੀ ਵਲੋਂ ਪੰਜਾਹ ਹਜ਼ਾਰ ਰੁਪਏ ...

ਪੂਰੀ ਖ਼ਬਰ »

ਬੀ.ਐੱਲ.ਓਜ਼ ਯੂਨੀਅਨ ਵਲੋਂ ਐਸ.ਡੀ.ਐਮ. ਦਫ਼ਤਰ ਦੇ ਬਾਹਰ ਨਾਅਰੇਬਾਜ਼ੀ

ਦਿੜ੍ਹਬਾ ਮੰਡੀ, 27 ਜੂਨ (ਪਰਵਿੰਦਰ ਸੋਨੂੰ)-ਹਲਕਾ 100 ਦਿੜ੍ਹਬਾ ਅਧੀਨ ਕੰਮ ਕਰਦੇ ਸਮੂਹ ਬੀ.ਐਲ.ਓਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਦਫ਼ਤਰ ਦਿੜ੍ਹਬਾ ਦੇ ਬਾਹਰ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ | ਪ੍ਰਸ਼ਾਸਨ ਵਲੋਂ ਮੌਕੇ 'ਤੇ ਪਹੰੁਚੇ ...

ਪੂਰੀ ਖ਼ਬਰ »

ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਲਈ ਪੈ ਸਕਦਾ ਰੱਫੜ

ਮਸਤੂਆਣਾ ਸਾਹਿਬ, 27 ਜੂਨ (ਦਮਦਮੀ)-ਪੰਜਾਬ ਸਰਕਾਰ ਵਲੋਂ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਬਣਾਉਣ ਲਈ ਜਿੱਥੇ ਜ਼ਮੀਨ ਆਪਣੇ ਨਾਂਅ ਕਰਵਾਉਣ ਉਪਰੰਤ ਸਰਕਾਰ ਵਲੋਂ ਪਾਸ ਕੀਤੇ ਬਜਟ ਦੌਰਾਨ 50 ਕਰੋੜ ਰੁਪਏ ਦੀ ਰਾਸ਼ੀ ਰੱਖਣ ਨਾਲ ਜਿੱਥੇ ਲੋਕਾਂ ਵਿਚ ਖ਼ੁਸ਼ੀ ਦਾ ...

ਪੂਰੀ ਖ਼ਬਰ »

ਅਰਿਹੰਤ ਸਪੀਨਿੰਗ ਮਿੱਲ ਵਲੋਂ ਸਰਕਾਰੀ ਹਸਪਤਾਲ ਨੂੰ ਆਪ੍ਰੇਸ਼ਨ ਥੀਏਟਰ ਲਈ ਮਸ਼ੀਨਾਂ ਭੇਟ

ਮਲੇਰਕੋਟਲਾ, 27 ਜੂਨ (ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਅਰਿਹੰਤ ਸਪੀਨਿੰਗ ਮਿੱਲ ਵਲੋਂ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਆਪ੍ਰੇਸ਼ਨ ਥੀਏਟਰ ਲਈ ਐਸ.ਵੀ. ਮਸ਼ੀਨ, ਸਟਰੇਚਰ ਟਰਾਲੀ, ਕਟਰੀ ਮਸ਼ੀਨ, ਓ.ਟੀ. ਐੱਲ.ਈ.ਡੀ. ਲਾਈਟ 6 ਰੈਫਲੈਕਟਰ, ਆਟੋਕਲੇਵ ਮਸ਼ੀਨ ਅਤੇ ਵਹੀਲ ...

ਪੂਰੀ ਖ਼ਬਰ »

ਅਕਾਲ ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਵਿਸ਼ਵ ਡਰੱਗ ਵਿਰੋਧੀ ਦਿਵਸ

ਚੀਮਾ ਮੰਡੀ, 27 ਜੂਨ (ਦਲਜੀਤ ਸਿੰਘ ਮੱਕੜ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚਲਾਏ ਜਾ ਰਹੇ ਸਥਾਨਕ ਅਕਾਲ ਨਸ਼ਾ ਛੁਡਾਊ ਕੇਂਦਰ ਵਿਖੇ ਵਿਸ਼ਵ ਡਰੱਗ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਗਜ਼ਲਪ੍ਰੀਤ ਸਿੰਘ ਅਤੇ ਨਰਸਿੰਗ ਅਫ਼ਸਰ ਗੁਰਵੰਤ ਸਿੰਘ ਨੇ ਆਪਣੇ ਭਾਸ਼ਣ ...

ਪੂਰੀ ਖ਼ਬਰ »

ਕੈਂਪ ਦੌਰਾਨ 34 ਦਾਨੀਆਂ ਵਲੋਂ ਖ਼ੂਨ ਦਾਨ

ਅਮਰਗੜ੍ਹ, 27 ਜੂਨ (ਸੁਖਜਿੰਦਰ ਸਿੰਘ ਝੱਲ)-ਬਾਬਾ ਜੋਧ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੰਗਾਲਾ ਵਲੋਂ ਬਾਬਾ ਜੋਧ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਸੰਗਾਲਾ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਵਿਚ 34 ਦਾਨੀਆਂ ਵਲੋਂ ਖ਼ੂਨ ਦਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ 'ਚ ਹਾਹਾਕਾਰ

ਮੂਲੋਵਾਲ, 27 ਜੂਨ (ਰਤਨ ਸਿੰਘ ਭੰਡਾਰੀ)-ਨੇੜਲੇ ਪਿੰਡ ਰਾਜੋਮਾਜਰਾ ਦੇ ਗ਼ਰੀਬ ਵਰਗ ਦੇ ਲੋਕਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ਼ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ | ਉਨ੍ਹਾਂ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਬਹੁਤ ...

ਪੂਰੀ ਖ਼ਬਰ »

ਸਿਲਾਈ ਸੈਂਟਰ ਬੁਗਰਾ ਵਿਖੇ ਸਿਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ

ਸੰਗਰੂਰ, 27 ਜੂਨ (ਸੁਖਵਿੰਦਰ ਸਿੰਘ ਫੁੱਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੇ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਐਜੂਕੇਸ਼ਨ ਡਾਇਰੈਕਟਰ ਮੈਡਮ ਇੰਦਰਜੀਤ ਕੌਰ ਗਿੱਲ ਵਲੋਂ ਪਿੰਡ ...

ਪੂਰੀ ਖ਼ਬਰ »

ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦਾ ਇਜਲਾਸ 9 ਨੂੰ

ਸੁਨਾਮ ਊਧਮ ਸਿੰਘ ਵਾਲਾ, 27 ਜੂਨ (ਭੁੱਲਰ, ਧਾਲੀਵਾਲ)-ਗ਼ਦਰੀ ਸਹੀਦ ਊਧਮ ਸਿੰਘ ਵਿਚਾਰ ਮੰਚ ਦੀ ਮੀਟਿੰਗ ਪ੍ਰਧਾਨ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਹੋਈ, ਜਿਸ 'ਚ ਮੰਚ ਵਲੋਂ 9 ਜੁਲਾਈ ਨੂੰ ਸਥਾਨਕ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਟਿਊਬਵੈੱਲ ਮੋਟਰ ਕੁਨੈਕਸ਼ਨਾਂ ਦੀ ਨਾਂਅ ਤਬਦੀਲੀ 'ਚ ਆਉਂਦੀਆਂ ਦਿੱਕਤਾਂ ਦਾ ਮੁੱਦਾ ਉਠਾਇਆ

ਸੰਗਰੂਰ, 27 ਜੂਨ (ਧੀਰਜ ਪਸੌਰੀਆ)-ਸੰਗਰੂਰ ਤੋਂ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਨੇ ਅੱਜ ਵਿਧਾਨ ਸਭਾ ਵਿਚ ਕਿਸਾਨਾਂ ਨੂੰ ਟਿਊਬਵੈੱਲ ਮੋਟਰ ਕੁਨੈਕਸ਼ਨਾਂ ਦੀ ਨਾਂਅ ਤਬਦੀਲੀ ਵਿਚ ਆਉਂਦੀਆਂ ਦਿੱਕਤਾਂ ਦਾ ਮੁੱਦਾ ਉਠਾਇਆ | ਬੀਬੀ ਭਰਾਜ ਨੇ ਕਿਹਾ ਕਿ ਕਿਸੇ ਵੀ ...

ਪੂਰੀ ਖ਼ਬਰ »

ਬਾਬਾ ਕਿਰਪਾ ਸਿੰਘ ਮੁਹਾਲੀ ਵਾਲਿਆਂ ਦੀ ਬਰਸੀ ਮਨਾਈ

ਅਮਰਗੜ੍ਹ, 27 ਜੂਨ (ਸੁਖਜਿੰਦਰ ਸਿੰਘ ਝੱਲ)-ਗੁ: ਸੰਤ ਆਸ਼ਰਮ ਨਰੈਣਸਰ ਮੁਹਾਲੀ ਨੇੜੇ ਬਾਗੜੀਆਂ ਵਿਖੇ ਬਾਬਾ ਕਿਰਪਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਂਦਿਆਂ ਮੁੱਖ ਪ੍ਰਬੰਧਕ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਮੁਹਾਲੀ ਵਾਲਿਆਂ ਦੀ ਅਗਵਾਈ ਹੇਠ ਬਰਸੀ ...

ਪੂਰੀ ਖ਼ਬਰ »

ਤਿੰਨ ਮਹੀਨਿਆਂ 'ਚ ਰਹੀਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ-ਭਰਾਜ

ਸੰਗਰੂਰ, 27 ਜੂਨ (ਧੀਰਜ ਪਸ਼ੌਰੀਆ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿਚ ਵੋਟਰਾਂ ਦੇ ਫ਼ਤਵੇ ਨੰੂ ਸਵੀਕਾਰ ਕਰਦਿਆਂ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਜਿੱਤਣ ਵਾਲਿਆਂ ਵਲੋਂ ਢੋਲ ਵਜਾਉਣਾ ਤਾਂ ਸ਼ੋਭਾ ਦਿੰਦਾ ਹੈ, ਪਰ ਇੱਥੇ ਤਾਂ ਜਮਾਨਤਾਂ ਜ਼ਬਤ ...

ਪੂਰੀ ਖ਼ਬਰ »

ਸੰਤ ਜਗਜੀਤ ਸਿੰਘ ਕਲੇਰਾਂ ਭੋਰਾ ਸਾਹਿਬ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ

ਸ਼ੇਰਪੁਰ, 27 ਜੂਨ (ਦਰਸ਼ਨ ਸਿੰਘ ਖੇੜੀ)-ਸੰਤ ਜਗਜੀਤ ਸਿੰਘ ਕਲੇਰਾਂ ਭੋਰਾ ਸਾਹਿਬ ਵਾਲਿਆਂ ਦੇ ਸਾਹੁਰਾ ਮੱਘਰ ਸਿੰਘ ਪ੍ਰਧਾਨ ਸੰਘੇੜਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਸੰਤ ਕਲੇਰਾਂ ਵਾਲਿਆਂ ਨਾਲ ਦੁੱਖ ਸਾਂਝਾ ਕਰਨ ਲਈ ਸਿਮਰਨਜੀਤ ਸਿੰਘ ਮਾਨ ਮੈਂਬਰ ਲੋਕ ਸਭਾ, ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਅਹਿਮਦਗੜ੍ਹ, 27 ਜੂਨ (ਰਣਧੀਰ ਸਿੰਘ ਮਹੋਲੀ)-ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲਾ ਵਲੋਂ ਮਹੀਨਾਵਾਰ ਸਮਾਗਮ ਦੌਰਾਨ ਪੁੱਜੀ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਉਨ੍ਹਾਂ ਕਿਹਾ ਹਰ ਧਰਮ ਮਨੁੱਖ ...

ਪੂਰੀ ਖ਼ਬਰ »

ਸਾਹਿਤ ਸਭਾਵਾਂ ਨੇ ਉਤਸ਼ਾਹ ਨਾਲ ਮਨਾਇਆ ਮਾਲਵਾ ਲਿਖਾਰੀ ਸਭਾ ਦਾ ਨੌਵਾਂ ਸਥਾਪਨਾ ਦਿਵਸ

ਸੰਗਰੂਰ, 27 ਜੂਨ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਨੌਵਾਂ ਸਥਾਪਨਾ ਦਿਵਸ ਜ਼ਿਲ੍ਹਾ ਭਰ ਦੀਆਂ ਸਾਹਿਤ ਸਭਾਵਾਂ ਵਲੋਂ ਸੁਤੰਤਰ ਭਵਨ ਸੰਗਰੂਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਿਰਮੌਰ ਪੰਜਾਬੀ ਸਾਹਿਤਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX