ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਸੰਪਾਦਕੀ

ਵਿਕਾਸਮੁਖੀ ਬਜਟ ਪੁਖਤਾ ਯੋਜਨਾਬੰਦੀ ਦੀ ਲੋੜ

ਪੰਜਾਬ ਵਿਚ 'ਆਪ' ਦੀ ਸਰਕਾਰ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾਹੀਂ ਸਾਲ 2022-23 ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਕੋਈ ਨਵੇਂ ਟੈਕਸ ਨਹੀਂ ਲਗਾਏ ਗਏ। ਇਸ ਦੇ ਨਾਲ ਹੀ ਪਿਛਲੀਆਂ ਸਰਕਾਰਾਂ ਵਲੋਂ ਦਿੱਤੀਆਂ ਗਈਆਂ ਮੁਫ਼ਤ ਸਹੂਲਤਾਂ ਦੀਆਂ ਯੋਜਨਾਵਾਂ ਨੂੰ ਉਸੇ ਤਰ੍ਹਾਂ ਬਰਕਰਾਰ ਰੱਖਿਆ ਗਿਆ ਹੈ ਪਰ ਇਸ ਮੁਫ਼ਤਖੋਰੀ ਦੇ ਖੇਤਰ ਵਿਚ ਇਸ ਬਜਟ ਰਾਹੀਂ 'ਆਪ' ਦੀ ਸਰਕਾਰ ਨੇ ਹੋਰ ਵੀ ਅੱਗੇ ਵਧਣ ਦਾ ਐਲਾਨ ਕੀਤਾ ਹੈ। ਮਿਸਾਲ ਦੇ ਤੌਰ 'ਤੇ 1 ਜੁਲਾਈ, 2022 ਤੋਂ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਇਸ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੇਗੀ, ਜੋ ਬਿਜਲੀ ਦੇ ਭਾਰੀ ਬਿੱਲਾਂ ਦੀ ਮਾਰ ਝੱਲ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਸਾਲ ਸਰਕਾਰ ਮਾਲੀਏ ਵਿਚ ਵਾਧੇ ਦੀ ਯੋਜਨਾ ਬਣਾ ਰਹੀ ਹੈ। ਵਿੱਤ ਮੰਤਰੀ ਨੇ 26,000 ਤੋਂ ਵਧੇਰੇ ਮੁਲਾਜ਼ਮਾਂ ਦੀ ਨਵੀਂ ਭਰਤੀ ਅਤੇ 36,000 ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਬਜਟ ਵਿਚ ਵਿੱਤ ਮੰਤਰੀ ਨੇ ਪੰਜਾਬ ਦੇ ਵਿਕਾਸ ਦਾ ਆਪਣਾ ਮਾਡਲ ਪੇਸ਼ ਕੀਤਾ ਹੈ ਅਤੇ ਸਾਰੇ ਮਹੱਤਵਪੂਰਨ ਪਹਿਲੂਆਂ ਨੂੰ ਛੋਹਿਆ ਹੈ।
ਖੇਤੀਬਾੜੀ ਵਿਚ ਝੋਨੇ ਦੀ ਸਿੱਧੀ ਬਿਜਾਈ ਲਈ ਕੀਤੇ ਜਾ ਰਹੇ ਯਤਨ ਅਤੇ ਮੂੰਗੀ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਦਾ ਵੀ ਐਲਾਨ ਕੀਤਾ ਹੈ। ਇਸ ਬਜਟ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿਚ ਸਥਿਤੀ ਨੂੰ ਸੁਧਾਰਨ ਲਈ ਵੱਡੇ ਯਤਨ ਕੀਤੇ ਜਾਣ ਦੀ ਗੱਲ ਕੀਤੀ ਗਈ ਹੈ ਅਤੇ ਗ਼ੈਰ-ਉਤਪਾਦਕ ਮਾਲੀ ਖ਼ਰਚਿਆਂ ਨੂੰ ਘਟਾਉਣ ਦਾ ਵੀ ਐਲਾਨ ਕੀਤਾ ਗਿਆ ਹੈ। 156860 ਕਰੋੜ ਰੁਪਏ ਦਾ ਕੁੱਲ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ 107932 ਕਰੋੜ ਪ੍ਰਤੀਬੱਧ ਖ਼ਰਚਿਆਂ ਲਈ ਰੱਖੇ ਹਨ। ਇਸ ਦਾ ਮੁੱਖ ਕਾਰਨ 6ਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ ਅਤੇ ਪੰਜਾਬ ਸਿਰ ਚੜ੍ਹੇ 2,63,000 ਕਰੋੜ ਰੁਪਏ ਦੇ ਕਰਜ਼ੇ ਅਤੇ ਵਿਆਜ ਦੀ ਅਦਾਇਗੀ ਕਰਨਾ ਦੱਸਿਆ ਗਿਆ ਹੈ। ਵਿੱਤ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਇਸ ਕਰਜ਼ੇ ਤੋਂ ਇਲਾਵਾ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਤੇ 55 ਹਜ਼ਾਰ ਕਰੋੜ ਰੁਪਏ ਦੇ ਲਗਭਗ ਕਰਜ਼ਾ ਹੈ। ਇਸ ਕਰਜ਼ੇ ਵਿਚ ਪਿਛਲੇ 5 ਸਾਲ ਵਿਚ 44 ਫ਼ੀਸਦੀ ਤੋਂ ਵਧੇਰੇ ਵਾਧਾ ਹੋਇਆ ਹੈ। ਸਰਕਾਰ ਦੀ ਆਮਦਨ ਵੈਟ, ਰਾਜ ਆਬਕਾਰੀ, ਵਾਹਨ ਕਰ, ਸਟੈਂਪ, ਰਜਿਸਟ੍ਰੇਸ਼ਨਾਂ ਅਤੇ ਮਾਈਨਿੰਗ ਆਦਿ ਤੋਂ ਪ੍ਰਾਪਤ ਹੋਵੇਗੀ ਪਰ ਇਸ ਦੇ ਨਾਲ ਹੀ ਵਧੇਰੇ ਫ਼ਿਕਰਮੰਦੀ ਦੀ ਗੱਲ ਇਹ ਹੈ ਕਿ ਵਿੱਤੀ ਸਾਲ 2022-23 ਵਿਚ ਜੀ.ਐਸ.ਟੀ. ਦੇ ਮੁਆਵਜ਼ੇ ਦੀ ਰਕਮ ਜੋ ਕਰੀਬ 15,000 ਕਰੋੜ ਰੁਪਏ ਸਾਲਾਨਾ ਕੇਂਦਰ ਤੋਂ ਮਿਲਦੀ ਰਹੀ ਹੈ, ਉਹ ਬੰਦ ਹੋ ਜਾਏਗੀ। ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਲਈ, ਅਧਿਆਪਕ ਵਰਗ ਦੀ ਬਿਹਤਰੀ ਲਈ ਅਤੇ ਇਸ ਖੇਤਰ ਵਿਚ ਹੋਰ ਵੱਖ-ਵੱਖ ਸਕੀਮਾਂ ਲਈ ਵੱਡੀ ਰਕਮ ਰਾਖਵੀਂ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਚੇਰੀ ਸਿੱਖਿਆ ਲਈ ਵੀ ਯੋਜਨਾਵਾਂ ਅਤੇ ਵੱਡੀ ਰਕਮ ਦਾ ਐਲਾਨ ਕੀਤਾ ਗਿਆ ਹੈ। ਯੂਨੀਵਰਸਿਟੀਆਂ ਨੂੰ ਮਦਦ ਦੇ ਨਾਲ-ਨਾਲ ਲਾਇਬ੍ਰੇਰੀਆਂ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਲਈ ਵੀ ਵੱਖ-ਵੱਖ ਰਕਮਾਂ ਐਲਾਨੀਆਂ ਗਈਆਂ ਹਨ। ਸਿਹਤ ਦੇ ਖੇਤਰ ਵਿਚ 4731 ਕਰੋੜ ਰੁਪਏ ਦੀ ਰਕਮ ਰਾਖਵੀਂ ਰੱਖੀ ਗਈ ਹੈ। ਇਸ ਖੇਤਰ ਵਿਚ 23 ਫ਼ੀਸਦੀ ਤੋਂ ਜ਼ਿਆਦਾ ਰਕਮ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਦੀਆਂ ਬਜਟ ਤਜਵੀਜ਼ਾਂ ਵਿਚ ਦਿੱਲੀ ਦੀ ਤਰਜ਼ 'ਤੇ ਮੁਹੱਲਾ ਕਲੀਨਿਕ ਖੋਲ੍ਹਣੇ ਵੀ ਸ਼ਾਮਿਲ ਹਨ, ਜਿਨ੍ਹਾਂ ਲਈ 77 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। 75 ਮੁਹੱਲਾ ਕਲੀਨਿਕ 15 ਅਗਸਤ, 2022 ਤੱਕ ਸ਼ੁਰੂ ਕਰ ਦਿੱਤੇ ਜਾਣਗੇ। ਖੇਤੀਬਾੜੀ ਦੇ ਖੇਤਰ ਲਈ ਵੀ 11,000 ਕਰੋੜ ਤੋਂ ਵਧੇਰੇ ਰਕਮ ਰਾਖਵੀਂ ਰੱਖੀ ਗਈ ਹੈ। ਆਟਾ ਦਾਲ ਸਕੀਮ ਅਧੀਨ ਹੁਣ 1.58 ਕਰੋੜ ਲਾਭਪਾਤਰੀਆਂ ਨੂੰ ਪੈਕਟਾਂ ਵਿਚ ਵਧੀਆ ਆਟਾ ਉਨ੍ਹਾਂ ਦੇ ਘਰਾਂ ਵਿਚ ਪਹੁੰਚਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਭਾਵੇਂ ਕਿ ਪਹਿਲੀਆਂ ਸਰਕਾਰਾਂ ਸਮੇਂ ਇਸ ਯੋਜਨਾ ਕਾਰਨ ਪਨਸਪ 'ਤੇ 350 ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ। ਬੁਨਿਆਦੀ ਢਾਂਚੇ ਵਿਚ ਸੜਕਾਂ, ਬਿਜਲੀ, ਰੇਲਵੇ ਲਾਈਨਾਂ ਆਦਿ ਨੂੰ ਹੋਰ ਬਿਹਤਰ ਬਣਾਉਣ ਦਾ ਦਾਅਵਾ ਵੀ ਕੀਤਾ ਗਿਆ ਹੈ। ਇਨ੍ਹਾਂ ਯੋਜਨਾਵਾਂ ਲਈ ਕੇਂਦਰ ਤੋਂ ਗ੍ਰਾਂਟ ਇਨ ਏਡ ਦੀ ਰਕਮ ਵੀ ਪ੍ਰਾਪਤ ਹੋਵੇਗੀ। ਅਸੀਂ ਇਸ ਵਿਕਾਸਮੁਖੀ ਬਜਟ ਦੀ ਪ੍ਰਸੰਸਾ ਜ਼ਰੂਰ ਕਰਦੇ ਹਾਂ ਪਰ ਬਜਟ ਤਜਵੀਜ਼ਾਂ ਨੂੰ ਅਮਲੀ ਰੂਪ ਦੇਣ ਲਈ ਸਰਕਾਰ ਨੇ ਕੋਈ ਪੁਖਤਾ ਯੋਜਨਾਬੰਦੀ ਸਾਹਮਣੇ ਨਹੀਂ ਲਿਆਂਦੀ। ਏਨੀ ਵਧੀ ਹੋਈ ਰਕਮ ਕਿਵੇਂ ਜੁਟਾਉਣੀ ਹੈ, ਇਸ ਬਾਰੇ ਵੀ ਕੋਈ ਵਿਸਥਾਰ ਨਹੀਂ ਦਿੱਤਾ ਗਿਆ, ਕਿਉਂਕਿ ਪਿਛਲੇ 3 ਮਹੀਨਿਆਂ ਵਿਚ ਹੀ ਸਰਕਾਰ 8,000 ਕਰੋੜ ਦੇ ਕਰੀਬ ਕਰਜ਼ਾ ਲੈ ਵੀ ਚੁੱਕੀ ਹੈ। ਜਿਥੋਂ ਤੱਕ ਮੁਫ਼ਤ ਬਿਜਲੀ ਵੰਡਣ ਦਾ ਸੰਬੰਧ ਹੈ, 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ ਨਾਲ 5,000 ਕਰੋੜ ਰੁਪਏ ਵਾਧੂ ਖ਼ਰਚ ਹੋਣ ਦਾ ਅਨੁਮਾਨ ਹੈ। ਖੇਤੀ ਖੇਤਰ ਨੂੰ 7,000 ਕਰੋੜ ਦੇ ਕਰੀਬ ਪਹਿਲਾਂ ਹੀ ਬਿਜਲੀ ਸਬਸਿਡੀ ਦਿੱਤੀ ਜਾ ਰਹੀ ਹੈ। ਐਸ.ਸੀ. ਵਰਗ ਲਈ ਪ੍ਰਤੀ ਪਰਿਵਾਰ 200 ਯੂਨਿਟ ਬਿਜਲੀ ਮੁਫ਼ਤ ਦੇਣ ਲਈ ਪਹਿਲਾਂ ਹੀ 4,000 ਕਰੋੜ ਦੀ ਸਬਸਿਡੀ ਦੇਣੀ ਪੈ ਰਹੀ ਹੈ। ਇਸ ਤੋਂ ਪਹਿਲਾਂ ਪਹਿਲੀ ਸਰਕਾਰ ਨੇ ਘਰੇਲੂ ਖਪਤਕਾਰਾਂ ਨੂੰ 31 ਦਸੰਬਰ, 2022 ਤੱਕ 800 ਕਰੋੜ ਰੁਪਏ ਦੀ ਬਿੱਲਾਂ 'ਤੇ ਰਾਹਤ ਦੇਣ ਦਾ ਐਲਾਨ ਕੀਤਾ ਸੀ।
ਸਨਅਤ ਨੂੰ ਵੀ 3,000 ਕਰੋੜ ਰੁਪਏ ਬਿਜਲੀ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਦਿਹਾਤੀ ਤੇ ਸ਼ਹਿਰੀ ਜਲ ਸਪਲਾਈ ਦੇ ਇਸ ਸਾਲ ਦੇ ਮੁਆਫ਼ ਹੋਣ ਵਾਲੇ ਬਿੱਲਾਂ ਦੀ ਰਕਮ 600 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਸਰਕਾਰੀ ਅਦਾਰਿਆਂ ਦੇ ਬਿੱਲਾਂ ਦੀ ਜਿਹੜੀ ਅਦਾਇਗੀ ਹੁਣ ਤੱਕ ਨਹੀਂ ਹੋਈ, ਉਹ 2500 ਕਰੋੜ ਰੁਪਏ ਹੈ। ਬਿਜਲੀ ਕਾਰਪੋਰੇਸ਼ਨ ਨੂੰ ਹੁਣ ਤੱਕ ਸਰਕਾਰ ਨੇ 9,000 ਕਰੋੜ ਰੁਪਏ ਦਾ ਬਕਾਇਆ ਵੀ ਦੇਣਾ ਹੈ। ਇਨ੍ਹਾਂ ਰਕਮਾਂ ਦੀ ਅਦਾਇਗੀ ਸਰਕਾਰ ਕਿਸ ਤਰ੍ਹਾਂ ਕਰੇਗੀ, ਇਸ ਬਾਰੇ ਹੁਣ ਤੱਕ ਕੀਤਾ ਗਿਆ ਕੋਈ ਵਿਚਾਰ-ਵਟਾਂਦਰਾ ਸਾਹਮਣੇ ਨਹੀਂ ਲਿਆਂਦਾ ਗਿਆ। ਸਿਹਤ ਦੇ ਖੇਤਰ ਲਈ ਐਲਾਨੀਆਂ ਨਵੀਆਂ ਯੋਜਨਾਵਾਂ 'ਤੇ ਖ਼ਰਚ ਕਰਨ ਦੀ ਥਾਂ ਪਹਿਲਾਂ ਹੀ ਉਪਲਬਧ ਸਿਹਤ ਸਹੂਲਤਾਂ ਤੇ ਉਨ੍ਹਾਂ ਦੇ ਕੇਂਦਰਾਂ ਨੂੰ ਹੋਰ ਮਜ਼ਬੂਤ ਤੇ ਚੁਸਤ-ਦਰੁਸਤ ਬਣਾਉਣ ਦੀ ਲੋੜ ਹੈ। ਅਸੀਂ ਨਵੀਂ ਸਰਕਾਰ ਦੀਆਂ ਭਾਵਨਾਵਾਂ ਨੂੰ ਸਮਝਦੇ ਹਾਂ ਅਤੇ ਉਸ ਦੇ ਵਿਕਾਸਮੁਖੀ ਪੇਸ਼ ਕੀਤੇ ਬਜਟ ਦਾ ਅਹਿਸਾਸ ਵੀ ਕਰਦੇ ਹਾਂ, ਪਰ ਇਸ ਨੂੰ ਅਮਲੀ ਰੂਪ ਵਿਚ ਸਿਰੇ ਚਾੜ੍ਹਨ ਲਈ ਸਰਕਾਰ ਨੂੰ ਵੱਡੇ ਯਤਨਾਂ ਦੀ ਜ਼ਰੂਰਤ ਹੋਵੇਗੀ ਅਤੇ ਇਹ ਵੀ ਆਸ ਕਰਦੇ ਹਾਂ ਕਿ ਇਹ ਸਰਕਾਰ ਪਹਿਲੀਆਂ ਸਰਕਾਰਾਂ ਵਾਂਗ ਸੂਬੇ ਸਿਰ ਕਰਜ਼ੇ ਦੇ ਬੋਝ ਨੂੰ ਹੋਰ ਭਾਰਾ ਕਰਨ ਦਾ ਯਤਨ ਨਹੀਂ ਕਰੇਗੀ।

-ਬਰਜਿੰਦਰ ਸਿੰਘ ਹਮਦਰਦ

ਜ਼ਿਮਨੀ ਚੋਣ ਦੇ ਅਸਰ

ਕਈ ਵਾਰ ਚੋਣ ਨਤੀਜੇ ਹੈਰਾਨ ਕਰਨ ਵਾਲੇ ਜ਼ਰੂਰ ਹੁੰਦੇ ਹਨ, ਪਰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ ਜ਼ਿਆਦਾ ਹੀ ਹੈਰਾਨ ਕਰਨ ਵਾਲੇ ਹਨ। ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਹਕੂਮਤ ਸੰਭਾਲੇ ਮਹਿਜ਼ 100 ਕੁ ਦਿਨ ਹੀ ਹੋਏ ਹਨ। ਭਗਵੰਤ ਮਾਨ ਨੇ ਪਹਿਲਾਂ ਦੋ ਵਾਰ ਸੰਗਰੂਰ ...

ਪੂਰੀ ਖ਼ਬਰ »

ਬਾਲ ਠਾਕਰੇ ਨੇ ਸ਼ਿਵ ਸੈਨਾ ਨੂੰ ਇਕ ਮਜ਼ਬੂਤ ਸੰਗਠਨ ਦਾ ਰੂਪ ਕਿਵੇਂ ਦਿੱਤਾ ?

ਮਹਾਰਾਸ਼ਟਰ 'ਚ ਚੱਲ ਰਹੀ ਸੱਤਾ ਦੀ ਲੜਾਈ 'ਚ ਪਤਾ ਨਹੀਂ ਕਿਸ ਦੀ ਜਿੱਤ ਹੋਵੇਗੀ, ਪਰ ਇਕ ਗੱਲ ਤਾਂ ਪੱਕੀ ਹੈ ਕਿ ਸੱਠ ਦੇ ਦਹਾਕੇ 'ਚ ਬਾਲ ਠਾਕਰੇ ਨੇ ਜਿਸ ਸ਼ਿਵ ਸੈਨਾ ਦੀ ਨੀਂਹ ਰੱਖੀ ਸੀ, ਉਹ ਹੁਣ ਖ਼ਤਮ ਹੋਣ ਕਿਨਾਰੇ ਹੈ। ਭਾਜਪਾ ਮਹਾਰਾਸ਼ਟਰ 'ਚ ਸ਼ੁਰੂ ਤੋਂ ਹੀ ਸ਼ਿਵ ਸੈਨਾ ਦੀ ...

ਪੂਰੀ ਖ਼ਬਰ »

ਪੰਚਾਇਤੀ ਰਾਜ ਵਿਚ ਗ੍ਰਾਮ ਸਭਾ ਦੀ ਅਹਿਮੀਅਤ

ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜੂਨ ਮਹੀਨੇ ਵਿਚ ਵੱਖ-ਵੱਖ ਗ੍ਰਾਮ ਸਭਾਵਾਂ ਦੇ ਇਜਲਾਸ ਹੋ ਰਹੇ ਹਨ। ਕਿਉਂਕਿ ਪੰਜਾਬ ਪੰਚਾਇਤੀ ਰਾਜ ਐਕਟ 1994 ਮੁਤਾਬਿਕ ਹਰੇਕ ਪਿੰਡ ਦੀ ਗ੍ਰਾਮ ਸਭਾ ਦੀ ਬੈਠਕ ਦਸੰਬਰ ਅਤੇ ਜੂਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਥਾਪਨਾ ਤੇ ਅਜੋਕੀ ਸਥਿਤੀ

1882 ਈ: ਵਿਚ ਪੰਜਾਬ ਯੂਨੀਵਰਸਿਟੀ ਲਾਹੌਰ ਵਿਚ ਸਥਾਪਤ ਹੋਈ। ਇਸ ਤੋਂ ਪਹਿਲਾਂ ਬ੍ਰਿਟਿਸ਼ ਸਾਮਰਾਜ ਅਧੀਨ ਯੂਨੀਵਰਸਿਟੀ ਆਫ ਕਲਕੱਤਾ, ਬੰਬੇ ਅਤੇ ਮਦਰਾਸ ਆਦਿ ਹੋਂਦ ਵਿਚ ਆ ਚੁੱਕੀਆਂ ਸਨ। ਇਨ੍ਹਾਂ ਯੂਨੀਵਰਸਿਟੀਆਂ ਦਾ ਮਨੋਰਥ ਇਨ੍ਹਾਂ ਦੇ ਇਲਾਕਿਆਂ ਵਿਚ ਸਕੂਲਾਂ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX